ਸੂਬੇ ਦੀ ਪੁਰਾਤਨ ਸ਼ਾਨ ਬਹਾਲ ਕਰਨ ਦਾ ਲਿਆ ਅਹਿਦ ਕਿਹਾ, ਰਾਜਪਾਲ ਦਾ ਇਹ ਭਾਸ਼ਣ ਆਉਣ ਵਾਲੇ ਸਮੇਂ ਵਿੱਚ ਸੂਬੇ 'ਚ ਵੱਡੀ ਪੱਧਰ 'ਤੇ ਹੋਣ ਵਾਲੇ ਵਿਕਾਸ ਦਾ ਮਹਿਜ਼ ਇੱਕ ਝਲਕਾਰਾ ਚੰਡੀਗੜ੍ਹ, 07 ਮਾਰਚ : ਸੂਬੇ ਦੀ ਪੁਰਾਤਨ ਸ਼ਾਨ ਬਹਾਲੀ ਲਈ ਆਪਣੀ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੇ ਖ਼ੂਨ ਦਾ ਹਰ ਕਤਰਾ ਸੂਬੇ ਦੀ ਤਰੱਕੀ, ਖ਼ੁਸ਼ਹਾਲੀ ਅਤੇ ਸ਼ਾਂਤੀ ਲਈ ਸਮਰਪਿਤ ਹੈ। ਇੱਥੇ ਪੰਜਾਬ ਵਿਧਾਨ ਸਭਾ ਵਿੱਚ ਰਾਜਪਾਲ ਦੇ ਭਾਸ਼ਣ 'ਤੇ ਬਹਿਸ....
ਪੰਜਾਬ
ਚੰਡੀਗੜ੍ਹ, 07 ਮਾਰਚ : ਗ੍ਰੇਟਰ ਮੋਹਾਲੀ ਏਰੀਆ ਡਿਵੈੱਲਪਮੈਂਟ ਅਥਾਰਟੀ (ਗਮਾਡਾ) ਦੀਆਂ ਵੱਖ-ਵੱਖ ਜਾਇਦਾਦਾਂ ਦੀ ਕੱਲ੍ਹ ਦੇਰ ਸ਼ਾਮ ਸਮਾਪਤ ਹੋਈ ਈ-ਨਿਲਾਮੀ ਨੂੰ ਭਰਵਾਂ ਹੁੰਗਾਰਾ ਮਿਲਿਆ ਹੈ ਅਤੇ ਅਥਾਰਟੀ ਨੇ ਜਾਇਦਾਦਾਂ ਦੀ ਨਿਲਾਮੀ ਤੋਂ 1935.88 ਕਰੋੜ ਰੁਪਏ ਦੀ ਕਮਾਈ ਕੀਤੀ ਹੈ। ਇਹ ਜਾਇਦਾਦਾਂ, ਜਿਨ੍ਹਾਂ ਵਿੱਚ ਗਰੁੱਪ ਹਾਊਸਿੰਗ, ਕਮਰਸ਼ੀਅਲ ਚੰਕ, ਨਰਸਿੰਗ ਹੋਮ, ਆਈ.ਟੀ. ਉਦਯੋਗਿਕ ਪਲਾਟ, ਐਸ.ਸੀ.ਓਜ਼. ਅਤੇ ਬੂਥ ਸ਼ਾਮਲ ਹਨ, ਗਮਾਡਾ ਦੇ ਵੱਖ-ਵੱਖ ਪ੍ਰਾਜੈਕਟਾਂ ਜਿਵੇਂ ਆਈ.ਟੀ. ਸਿਟੀ, ਏਅਰੋਸਿਟੀ ਅਤੇ....
ਚੰਡੀਗੜ੍ਹ, 07 ਮਾਰਚ : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਲੰਧਰ-ਹੁਸਿਆਰਪੁਰ-ਚਿੰਤਪੁਰਨੀ ਸੜਕ ਦੇ ਨਿਰਮਾਣ ਲਈ 13.74 ਕਰੋੜ ਮਨਜ਼ੂਰ ਕਰ ਦਿੱਤੇ ਹਨ, ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਦੀਆਂ ਸਦਕਾ 01 ਅਪ੍ਰੈਲ ਤੋਂ ਕੰਮ ਸ਼ੁਰੂ ਹੋਣ ਦੀਆਂ ਸੰਭਾਵਨਾਵਾਂ ਹਨ। ਪੰਜਾਬ ਭਵਨ ਵਿਖੇ ਪ੍ਰੈੱਸ ਕਾਨਫਰੰਸ ਦੌਰਾਨ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਕਿ ਇਸ ਸੜਕ ਦੀ ਬੇਹੱਦ ਖਸਤਾ ਹਾਲਤ ਤੋਂ ਦੋਆਬਾ ਇਲਾਕਾ ਖਾਸ ਤੌਰ 'ਤੇ ਹੁਸ਼ਿਆਰਪੁਰ ਵਾਸੀ ਬਹੁਤ ਦੁਖੀ ਸਨ। ਸੜਕ ਦੀ ਮਾੜੀ ਹਾਲਤ ਕਾਰਨ ਰੋਜ਼ਾਨਾ ਹੁੰਦੇ....
ਸ੍ਰੀ ਆਨੰਦਪੁਰ ਸਾਹਿਬ, 07 ਮਾਰਚ : ਸ੍ਰੀ ਆਨੰਦਪੁਰ ਸਾਹਿਬ ‘ਚ ਇੱਕ ਨਿਹੰਗ ਸਿੰਘ ਦਾ ਕਤਲ ਕੀਤੇ ਜਾਣ ਦੀ ਖ਼ਬਰ ਸਾਹਮਣੇ ਆ ਰਹੀ ਹੈ। ਮਿਲੀ ਜਾਣਕਾਰੀ ਅਨੁਸਾਰ ਨਿਹੰਗ ਪ੍ਰਦੀਪ ਸਿੰਘ ਉਰਫ ਪ੍ਰਿੰਸ ਪੁੱਤਰ ਹਰਬੰਸ ਸਿੰਘ ਨੇ ਹੁੱਲੜਬਾਜ਼ਾਂ ਨੂੰ ਜੀਪ ਵਿੱਚ ਅਸ਼ਲੀਲ ਗਾਣੇ ਵਜਾਉਣ ਅਤੇ ਹੁੱਲੜਬਾਜੀ ਕਰਨ ਤੋਂ ਰੋਕਿਆ ਸੀ। ਜਿਸ ਤੇ ਉਕਤ ਨੌਜਵਾਨਾਂ ਨੇ ਨਿਹੰਗ ਪ੍ਰਦੀਪ ਸਿੰਘ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ। ਮ੍ਰਿਤਕ ਨਿਹੰਗ ਸਿੰਘ ਹੋਲੇ ਮਹੱਲੇ ਤੇ ਸ੍ਰੀ ਆਨੰਦਪੁਰ ਸਾਹਿਬ ਵਿਖੇ ਨਤਮਸਤਕ ਹੋਣ ਲਈ....
ਕਾਂਗਰਸ ਤੇ ਭਾਜਪਾ ਦੇ ਸ਼ਾਸਨ ਵਾਲੇ ਕਈ ਸੂਬਿਆਂ ਤੋਂ ਪੰਜਾਬ ਬਿਹਤਰ ਪੰਜਾਬ ਵਿਰੋਧੀ ਸਟੈਂਡ ਲਈ ਰਵਾਇਤੀ ਪਾਰਟੀਆਂ ਦੀ ਕੀਤੀ ਆਲੋਚਨਾ ਬ੍ਰਿਟਿਸ਼ ਸ਼ਾਸਨ ਦੌਰਾਨ ਬੰਦੂਕ ਦੀਆਂ ਗੋਲੀਆਂ ਤੇ ਹੁਣ ਨਸ਼ਿਆਂ ਦੀਆਂ ਗੋਲੀਆਂ ਨਾਲ ਲੋਕਾਂ ਨੂੰ ਮਾਰਨ ਵਾਲਿਆਂ ਨੂੰ ਸਵਾਲ ਕਰਨ ਦਾ ਕੋਈ ਨੈਤਿਕ ਅਧਿਕਾਰ ਨਹੀਂ ਕੇਂਦਰ ਸਰਕਾਰ ਆਪਣੀਆਂ ਏਜੰਸੀਆਂ ਦੀ ਵਰਤੋਂ ਕਰ ਕੇ ਸਾਨੂੰ ਆਪਣੇ ਰਾਹ ਤੋਂ ਭਟਕਾ ਨਹੀਂ ਸਕਦੀ ਇਕ ਆਮ ਆਦਮੀ ਦੇ ਪੁੱਤਰ ਦੇ ਸੂਬੇ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਚਲਾਉਣ ਕਾਰਨ ਰਵਾਇਤੀ ਪਾਰਟੀਆਂ ਮੇਰੇ ਨਾਲ ਖਾਰ....
ਚੰਡੀਗੜ੍ਹ, 07 ਮਾਰਚ : ਪੰਜਾਬ ਦੇ ਪ੍ਰਿੰਸੀਪਲਾਂ ਨੂੰ ਟ੍ਰੇਨਿੰਗ ਲਈ ਸਿੰਗਾਪੁਰ ਭੇਜਣ ਦੇ ਮੁੱਦੇ ਉਤੇ ਅੱਜ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਵਿੱਚਕਾਰ ਤਿੱਖੀ ਬਹਿਸ ਹੋਈ। ਸੁਖਪਾਲ ਸਿੰਘ ਖਹਿਰਾ ਨੇ ਜਦੋਂ ਵਿਧਾਨ ਸਭਾ ਵਿੱਚ ਇਹ ਮੁੱਦਾ ਚੁੱਕਿਆ ਕਿ ਜਦੋਂ ਰਾਜਪਾਲ ਨੇ ਸਿੰਗਾਪੁਰ ਲਈ ਪ੍ਰਿੰਸੀਪਲਾਂ ਦੇ ਭੇਜਣ ਸਬੰਧੀ ਚੋਣ ਬਾਰੇ ਪੁੱਛਿਆ ਤਾਂ ਮੁੱਖ ਮੰਤਰੀ ਨੇ ਜਾਣਕਾਰੀ ਦੇਣ ਤੋਂ ਇਨਕਾਰ ਕਰਦੇ ਹੋਏ ਕਿਹਾ ਕਿ ਉਹ ਸਲੈਕਟਿਡ ਹਨ, ਲਿਹਾਜ਼ਾ ਉਨ੍ਹਾਂ ਨੂੰ....
ਮੁੱਖ ਮੰਤਰੀ ਦੇ ਨਿਰਦੇਸ਼ਾਂ ਉੱਤੇ ਆਮ ਰਾਜ ਪ੍ਰਬੰਧ ਵਿਭਾਗ ਵੱਲੋਂ ਸਮੂਹ ਵਿਭਾਗਾਂ ਨੂੰ ਪੱਤਰ ਜਾਰੀ ਪ੍ਰਸ਼ਾਸਕੀ ਸੁਧਾਰ ਮੰਤਰੀ ਨੇ ਵਿਧਾਨ ਸਭਾ ਵਿੱਚ ਧਿਆਨ ਦਿਵਾਓ ਮਤੇ ਉੱਤੇ ਦਿੱਤਾ ਜਵਾਬ, ‘ਲੋਕਾਂ ਦੀ ਸਰਕਾਰ, ਲੋਕਾਂ ਦੇ ਦੁਆਰ’ ਚੰਡੀਗੜ੍ਹ, 07 ਮਾਰਚ : ਪੰਜਾਬ ਸਰਕਾਰ ਵੱਲੋਂ ਸਮੂਹ ਵਿਭਾਗਾਂ ਨੂੰ ਪੱਤਰ ਜਾਰੀ ਕਰਕੇ ਹਦਾਇਤਾਂ ਕੀਤੀਆਂ ਗਈਆਂ ਹਨ ਕਿ ਕੋਈ ਵੀ ਅਧਿਕਾਰੀ ਸਮਰੱਥ ਅਧਿਕਾਰੀ ਦੀ ਪ੍ਰਵਾਨਗੀ ਤੋਂ ਬਿਨ੍ਹਾਂ ਆਪਣਾ ਹੈਡਕੁਆਰਟਰ ਨਹੀਂ ਛੱਡੇਗਾ ਤਾਂ ਜੋ ਜਨਤਕ ਕੰਮ ਕਾਜ ਪ੍ਰਭਾਵਿਤ ਨਾ ਹੋਵੇ....
ਮੂਸੇਵਾਲਾ ਪੂਰੇ ਪੰਜਾਬ ਦਾ ਪੁੱਤਰ ਸੀ, ਅਸੀਂ ਤੁਹਾਨੂੰ ਇਨਸਾਫ਼ ਦੇਵਾਂਗੇ : ਕੈਬਨਿਟ ਮੰਤਰੀ ਧਾਲੀਵਾਲ ਸਮਾਂ ਦੱਸੋ, ਕਿੰਨੇ ਸਮੇਂ 'ਚ ਕਾਰਵਾਈ ਕਰੋਗੇ : ਬਲਕੌਰ ਸਿੰਘ ਚੰਡੀਗੜ੍ਹ, 7 ਮਾਰਚ : ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅਤੇ ਮਾਤਾ ਚਰਨ ਕੌਰ ਵੱਲੋਂ ਸਿੱਧੂ ਕਤਲ ਮਾਮਲੇ ਵਿੱਚ ਇਨਸਾਫ ਦੀ ਮੰਗ ਨੂੰ ਲੈ ਕੇ ਅੱਜ ਪੰਜਾਬ ਵਿਧਾਨ ਸਭਾ ਦੇ ਬਾਹਰ ਧਰਨਾ ਦੇ ਕੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਬਲਕੌਰ ਸਿੰਘ ਨੇ ਕਿਹਾ ਕਿ ਮੇਰੇ ਪੁੱਤ ਦਾ ਕਤਲ ਹੋਏ ਨੂੰ 11 ਮਹੀਨੇ ਹੋ ਗਏ ਹਨ, ਪਰ ਅਜੇ ਤੱਕ....
ਮਾਨ ਸਰਕਾਰ ਕਾਨੂੰਨ ਵਿਵਸਥਾ ਬਰਕਰਾਰ ਰੱਖਣ 'ਚ ਨਾਕਾਮ, ਕੀਤਾ ਜਾਵੇ ਬਰਖ਼ਾਸਤ ਅਕਾਲੀ ਦਲ ਨੇ ਰਾਜਪਾਲ ਨੂੰ ਕੀਤੀ ਅਪੀਲ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸੌਂਪਿਆ ਮੰਗ ਪੱਤਰ ਅਜੀਤ ਅਖਬਾਰ ਦੇ ਐਮ ਡੀ ਡਾ. ਬਰਜਿੰਦਰ ਸਿੰਘ ਹਮਦਰਦ ਨੂੰ ਮਿਲੀਆਂ ਧਮਕੀਆਂ ਦੇ ਮਾਮਲੇ ਦੀ ਜਾਂਚ ਮੰਗੀ਼ ਸਿੱਧੂ ਮੂਸੇਵਾਲਾ ਦੇ ਕਤਲ ਦੀ ਵੀ ਜਾਂਚ ਮੰਗੀ ਤੇ ਕਿਹਾ ਕਿ ਮੁੱਖ ਮੰਤਰੀ ਇਸ ਲਈ ਸਿੱਧੇ ਤੌਰ ’ਤੇ ਜ਼ਿੰਮੇਵਾਰ ਚੰਡੀਗੜ੍ਹ, 07 ਮਾਰਚ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ....
ਚੰਡੀਗੜ, 06 ਮਾਰਚ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਕਾਡਰ ਦੇ 2021 ਬੈਚ ਦੇ ਤਿੰਨ ਭਾਰਤੀ ਪੁਲਿਸ ਸੇਵਾਵਾਂ (ਆਈ.ਪੀ.ਐਸ.) ਪ੍ਰੋਬੇਸ਼ਨਰੀ ਅਫਸਰਾਂ, ਜਿਨਾਂ ਨੇ ਹਾਲ ਹੀ ਵਿੱਚ ਆਪਣੀ ਮੁੱਢਲੀ ਸਿਖਲਾਈ ਪੂਰੀ ਕੀਤੀ ਹੈ , ਦੇ ਨਵੇਂ ਬੈਚ ਨਾਲ ਪਲੇਠੀ ਮੀਟਿੰਗ ਕੀਤੀ। ਪ੍ਰੋਬੇਸ਼ਨਰੀ ਅਧਿਕਾਰੀ ਜਿਨਾਂ ਵਿੱਚ ਆਕਰਸ਼ੀ ਜੈਨ, ਜਯੰਤ ਪੁਰੀ ਅਤੇ ਡਾਕਟਰ ਵਿਨੀਤ ਅਹਲਾਵਤ ਸ਼ਾਮਲ ਹਨ, ਨੇ ਸੋਮਵਾਰ ਨੂੰ ਇੱਥੇ ਮੁੱਖ ਮੰਤਰੀ ਪੰਜਾਬ ਨਾਲ ਮੁਲਾਕਾਤ ਕੀਤੀ। ਮੁੱਖ ਮੰਤਰੀ ਨੇ ਪੰਜਾਬ ਵਿੱਚ ਨੌਜਵਾਨ....
ਅੰਮ੍ਰਿਤਸਰ, 06 ਮਾਰਚ : ਸੂਬੇ ਵਿੱਚ 15-17 ਅਤੇ 19-20 ਮਾਰਚ ਨੂੰ ਹੋਣ ਵਾਲੇ ਵੱਕਾਰੀ ਜੀ-20 ਸੰਮੇਲਨ ਨੂੰ ਪੂਰੀ ਤਰ੍ਹਾਂ ਸਫ਼ਲ ਕਰਨ ਲਈ ਕੋਈ ਕਸਰ ਬਾਕੀ ਨਾ ਛੱਡੀ ਜਾਵੇ, ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਅੰਮ੍ਰਿਤਸਰ ਸਾਹਿਬ ਵਿਖੇ ਕੀਤਾ। ਵੱਡ-ਆਕਾਰੀ ਸਮਾਗਮ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪੰਜਾਬ ਇਸ ਸਮਾਗਮ ਦੀ ਮੇਜ਼ਬਾਨੀ ਲਈ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਅਗਲੇ ਹਫ਼ਤੇ ਪਵਿੱਤਰ ਸ਼ਹਿਰ....
ਚੰਡੀਗੜ੍ਹ, 06 ਮਾਰਚ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਨੌਜਵਾਨਾਂ ਨੂੰ ਰੁਜਗਾਰ ਦੇਣ ਦੇ ਬਾਅਦੇ ਤਹਿਤ ਖੁਰਾਕ, ਸਿਵਲ ਸਪਲਾਈਜ ਅਤੇ ਖਪਤਕਾਰ ਮਾਮਲੇ ਵਿਭਾਗ ਪੰਜਾਬ ਸ੍ਰੀ ਲਾਲ ਚੰਦ ਕਟਾਰੂਚੱਕ ਵੱਲੋਂ ਅੱਜ ਅਨਾਜ ਭਵਨ, ਸੈਕਟਰ 39 ਸੀ, ਚੰਡੀਗੜ੍ਹ ਵਿਖੇ ਖੁਰਾਕ, ਸਿਵਲ ਸਪਲਾਈਜ ਅਤੇ ਖਪਤਕਾਰ ਮਾਮਲੇ ਵਿਭਾਗ ਦੇ ਲੀਗਲ ਮੀਟਰੋਲੋਜੀ ਵਿੰਗ ਵਿੱਚ ਨਵ-ਨਿਯੁਕਤ 10 ਕਲਰਕਾਂ ਨੂੰ ਨਿਯੁਕਤੀ ਪੱਤਰ ਵੰਡੇ ਗਏ। ਮੰਤਰੀ ਵੱਲੋਂ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਜਾਰੀ ਕਰਨ ਸਮੇਂ ਪੂਰੀ ਮਿਹਨਤ....
ਚੰਡੀਗੜ੍ਹ, 06 ਮਾਰਚ : ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਵਿਧਾਨ ਸਭਾ ‘ਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਰਵੱਈਏ ਤੇ ਇਤਰਾਜ ਜਤਾਉਂਦਿਆਂ ਕਿਹਾ ਕਿ ਵਿਜੀਲੈਂਸ ਦੀ ਕਾਰਵਾਈ ਤੇ ਮੁੱਖ ਮੰਤਰੀ ਮਾਨ ਨੂੰ ਮੁਆਫੀ ਮੰਗਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਆਪਣੀ ਗੱਲ ਕਹਿਣ ਦੀ ਆਜ਼ਾਦੀ ਹੈ। ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਮੁੱਖ ਮੰਤਰੀ ਸਦਨ ਵਿੱਚ ਆ ਕੇ ਮੁਆਫੀ ਮੰਗਣੀ ਚਾਹੀਦੀ ਹੈ।ਬਾਜਵਾ ਨੇ ਰਾਜਪਾਲ ਨੂੰ ਪੰਜਾਬ ਦੇ ਵਿਗੜ....
ਚੰਡੀਗੜ੍ਹ, 06 ਮਾਰਚ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ। ਇਸ ਦਿਸ਼ਾ ਵਿੱਚ ਕੰਮ ਕਰਦੇ ਹੋਏ ਕਿਰਤ, ਸਿਕਾਇਤ ਨਿਵਾਰਣ, ਨਿਵੇਸ਼ ਪ੍ਰੋਤਸਾਹਨ, ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ, ਅਤੇ ਪ੍ਰਾਹੁਣਚਾਰੀ ਮੰਤਰੀ ਅਨਮੋਲ ਗਗਨ ਮਾਨ ਨੇ ਦੱਸਿਆ ਕਿ ਸੂਬਾ ਸਰਕਾਰ ਵਲੋਂ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰੱਕਸ਼ਨ ਵਰਕਰਜ਼ ਵੈਲਫੇਅਰ ਬੋਰਡ ਰਾਹੀਂ ਵੱਖ-ਵੱਖ ਭਲਾਈ ਸਕੀਮਾਂ ਤਹਿਤ 9 ਕਰੋੜ ਰੁਪਏ ਦੀ ਰਾਸ਼ੀ 3935 ਉਸਾਰੀ ਕਿਰਤੀਆਂ ਨੂੰ....
ਚੰਡੀਗੜ੍ਹ, 06 ਮਾਰਚ : ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਸਮੂਹ ਅਧਿਆਪਕਾਂ ਅਤੇ ਸਕੂਲ ਮੁੱਖੀਆਂ ਨੂੰ ਅਪੀਲ ਕੀਤੀ ਕਿ ਉਹ ਉਹ ਆਪਣੇ ਬੱਚਿਆਂ ਦੇ ਦਾਖਲੇ ਸਰਕਾਰੀ ਸਕੂਲਾਂ ਵਿਚ ਕਰਵਾਉਣ। ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਸਕੂਲ ਸਿੱਖਿਆ ਵਿਭਾਗ ਵਿਚ ਕੰਮ ਕਰ ਰਹੇ ਸਾਰੇ ਅਧਿਆਪਕਾਂ, ਸਕੂਲ ਮੁਖੀਆਂ ਅਤੇ ਅਧਿਆਪਕਾਂ ਜਥੇਬੰਦੀਆਂ ਨੂੰ ਆਨ ਲਾਈਨ ਪੱਤਰ ਲਿਖਿਆ ਹੈ। ਇਸ ਪੱਤਰ ਵਿੱਚ ਹਰਜੋਤ ਸਿੰਘ ਬੈਂਸ ਨੇ ਅਧਿਆਪਕਾਂ ਅਤੇ ਵਿਦਿਆਰਥੀਆਂ ਵਲੋਂ....