ਪਟਿਆਲਾ, 27 ਫਰਵਰੀ : ਪੰਜਾਬ ਯੂਨੀਵਰਸਿਟੀ ਪਟਿਆਲਾ ਵਿੱਚ ਦੋ ਗਰੁੱਪਾਂ ਵਿੱਚਕਾਰ ਹੋਈ ਖੂਨੀ ਝੜਪ ਵਿੱਚ ਇਕ ਵਿਦਿਆਰਥੀ ਦੀ ਜਾਨ ਚਲੀ ਗਈ। ਮਿਲੀ ਜਾਣਕਾਰੀ ਅਨੁਸਾਰ ਪੰਜਾਬੀ ਯੂਨੀਵਰਸਿਟੀ ਵਿੱਚ ਕਿਸੇ ਗੱਲ ਨੂੰ ਲੈ ਕੇ ਨੌਜਵਾਨ ਆਪਸ ਵਿੱਚ ਲੜ ਪਏ। ਇਹ ਲੜਾਈ ਖੂਨੀ ਜੰਗ ਬਣ ਗਈ, ਇਕ ਵਿਦਿਆਰਥੀ ਦੀ ਜਾਣ ਚਲੀ ਗਈ। ਮ੍ਰਿਤਕ ਵਿਦਿਆਰਥੀ ਦੀ ਪਹਿਚਾਣ 20 ਸਾਲਾ ਨਵਜੋਤ ਸਿੰਘ ਵਾਸੀ ਪਿੰਡ ਸੰਗਤਪੁਰਾ ਜ਼ਿਲ੍ਹਾ ਪਟਿਆਲਾ ਵਜੋਂ ਹੋਈ ਹੈ। ਮ੍ਰਿਤਕ ਨਵਜੋਤ ਸਿੰਘ ਯੂਨੀਵਰਸਿਟੀ ਵਿੱਚ ਕੰਪਿਊਟਰ ਸਾਇੰਸ ਇੰਜਨੀਅਰਿੰਗ ਦਾ....
ਪੰਜਾਬ
ਚੰਡੀਗੜ੍ਹ, 25 ਫਰਵਰੀ : ਬੀਤੇ ਦਿਨੀ ਅਜਨਾਲਾ ਵਿੱਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਢਾਲ ਬਣਾ ਕੇ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਅੰਮ੍ਰਿਤਪਾਲ ਸਿੰਘ ਵੱਲੋਂ ਕੀਤੇ ਗਏ ਪ੍ਰਦਰਸ਼ਨ ਤੋਂ ਬਾਅਦ ਵੱਖ ਵੱਖ ਰਾਜਨੀਤਿਕ ਪਾਰਟੀਆਂ ਅਤੇ ਜਥੇਬੰਦੀਆਂ ਵੱਲੋਂ ਨਿਖੇਧੀ ਕੀਤੀ ਜਾ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇਸ ਘਟਨਾ ਸਬੰਧੀ ਟਵੀਟ ਕਰਕੇ ਅਜਿਹੀ ਘਟਨਾ ਨੂੰ ਅੰਜ਼ਾਮ ਦੇਣ ਵਾਲੇ ਪੰਜਾਬ ਦੇ ਵਾਰਿਸ ਅਖਵਾਉਣ ਦੇ ਕਾਬਿਲ ਨਹੀਂ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦੇ ਹੋਏ ਕਿਹਾ ਕਿ, ‘ਸ਼ਬਦ....
ਚੰਡੀਗੜ੍ਹ, 25 ਫਰਵਰੀ : ਰਾਜਪੁਰਾ ਅਤੇ ਅੰਬਾਲਾ ਵਿਚਕਾਰ ਸਥਿਤ ਸ਼ੰਭੂ ਬਾਰਡਰ ’ਤੇ ਬਦਮਾਸ਼ਾਂ ਤੇ ਪੁਲਿਸ ਵਿਚਾਲੇ ਮੁਠਭੇੜ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਐਨਕਾਊਂਟਰ ਵਿੱਚ ਭੁੱਪੀ ਗੈਂਗ ਨਾਲ ਸਬੰਧਿਤ ਦੋ ਬਦਮਾਸ਼ਾਂ ਨੂੰ ਕਾਬੂ ਕੀਤਾ ਜਾ ਚੁੱਕਿਆ ਹੈ। ਮੁਲਜ਼ਮਾਂ ਦੀ ਪਹਿਚਾਣ ਗੌਰਵ ਉਰਫ ਗੋਰੀ ਅਤੇ ਤਰੁਣ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਕਿ ਮੁਕਾਬਲੇ ਦੌਰਾਨ ਗੋਰੀ ਦੇ ਲੱਤ 'ਚ ਗੋਲੀ ਲੱਗੀ ਹੈ। ਤੁਹਾਨੂੰ ਦੱਸ ਦਈਏ ਕਿ ਇਹਨਾਂ ਮੁਲਜ਼ਮਾਂ 'ਤੇ ਬੜਮਾਜਰਾ (ਜ਼ਿਲ੍ਹਾ ਮੋਹਾਲੀ) 'ਚ ਦਾਤ ਨਾਲ ਨੌਜਵਾਨ ਦੀਆਂ....
ਪਹਿਲੀ ਅਪਰੈਲ ਤੋਂ ਨਰਮੇ ਦੀ ਫ਼ਸਲ ਲਈ ਨਹਿਰੀ ਪਾਣੀ ਦੀ ਸਪਲਾਈ ਦੇਣ ਦਾ ਐਲਾਨ ਅਰਥਚਾਰੇ ਨੂੰ ਮੁੜ ਪੈਰਾਂ ਸਿਰ ਕਰਨ ਲਈ ਮਹਿਲਾਵਾਂ ਨੂੰ ਮੋਹਰੀ ਭੂਮਿਕਾ ਨਿਭਾਉਣ ਦਾ ਸੱਦਾ ਦਿੱਤਾ ਨਹਿਰੀ ਪਾਣੀ ਦੀ ਚੋਰੀ ਰੋਕਣ ਲਈ ਤਾਇਨਾਤ ਕੀਤੀ ਜਾਵੇਗੀ ਪੁਲਿਸ ਬੁਢਾਪਾ ਪੈਨਸ਼ਨ, ਆਟਾੑਦਾਲ ਅਤੇ ਹੋਰ 40 ਸੇਵਾਵਾਂ, ਲਾਭਪਾਤਰੀਆਂ ਨੂੰ ਉਨ੍ਹਾਂ ਦੇ ਦਰ ੋਤੇ ਮੁਹੱਈਆ ਕਰਵਾਈਆ ਜਾਣਗੀਆਂ ਬੇਅਦਬੀ ਕਾਂਡ ਦੇ ਦੋਸ਼ੀਆਂ ਨੂੰ ਜਲਦ ਹੀ ਸਲਾਖਾਂ ਪਿੱਛੇ ਡੱਕਿਆ ਜਾਵੇਗਾ ਆਪਣੇ ਨਿੱਜੀ ਸਵਾਰਥਾਂ ਖਾਤਰ ਸੂਬੇ ਨੂੰ ਅਣਗੌਲਿਆ ਕਰਨ ਲਈ....
ਚੰਡੀਗੜ੍ਹ, 25 ਫਰਵਰੀ : ਹਮੇਸ਼ਾ ਸੁਰਖੀਆਂ ਵਿਚ ਰਹਿਣ ਵਾਲੀ ਬਾਲੀਵੁੱਡ ਅਦਾਕਾਰਾ ਕੰਗਣਾ ਰਣੌਤ ਨੇ ਪੰਜਾਬ ਦੇ ਅਜਨਾਲਾ ਵਿਚ ਵਾਪਰੀ ਘਟਨਾ ਉਤੇ ਟਵੀਟ ਕਰਦੇ ਹੋਏ ਕਿਹਾ ਕਿ, ''ਉਸ ਨੇ ਪੰਜਾਬ ਸਬੰਧੀ ਦੋ ਸਾਲ ਪਹਿਲਾਂ ਹੀ ਭਵਿੱਖਬਾਣੀ ਕਰ ਦਿੱਤੀ ਸੀ।'' ਉਸ ਨੇ ਲਿਖਿਆ ਕਿ, ''ਪੰਜਾਬ ਵਿਚ ਹੁਣ ਜੋ ਵੀ ਵਾਪਰ ਰਿਹਾ ਹੈ, ਉਸ ਨੇ ਦੋ ਸਾਲ ਪਹਿਲਾਂ ਹੀ ਇਸ ਦੀ ਭਵਿੱਖਬਾਣੀ ਕਰ ਦਿੱਤੀ ਸੀ।''ਇਸ ਦੌਰਾਨ ਉਸ ਨੇ ਕਿਹਾ ਕਿ, ''ਉਸ ਖ਼ਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ ਹੋਏ। ਪੰਜਾਬ ਵਿਚ ਉਸ ਦੀ ਕਾਰ ਉਪਰ ਭਿਆਨਕ....
ਗਿੱਧਾ-ਭੰਗੜਾ ਅਤੇ ਹੋਰ ਕਲਾਵਾਂ ਪੰਜਾਬ ਦੇ ਸੱਭਿਆਚਾਰ ਦੀ ਅਹਿਮ ਪੂੰਜੀ: ਚੇਤਨ ਸਿੰਘ ਜੌੜਾਮਾਜਰਾ ਚੰਡੀਗੜ੍ਹ: 25 ਫਰਵਰੀ : ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਨੂੰ ਹਰ ਪੱਖੋਂ ਖੁਸ਼ਹਾਲ ਸੂਬਾ ਬਣਾਉਣ ਅਤੇ ਇਸ ਨੂੰ ‘ਰੰਗਲਾ ਪੰਜਾਬ’ ਬਣਾਉਣ ਲਈ ਵਚਨਬੱਧ ਹਨ ਇਸ ਲਈ ਪੰਜਾਬ ਦੇ ਅਮੀਰ ਸੱਭਿਆਚਾਰਕ ਵਿਰਸੇ ਨੂੰ ਵੀ ਸੁਰੱਖਿਅਤ ਅਤੇ ਪ੍ਰਫੁੱਲਤ ਕਰਨ ਦੀ ਲੋੜ ਹੈ। ਇਹ ਵਿਚਾਰ ਅੱਜ ਇਥੇ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾ ਮਾਜਰਾ ਨੇ ਪੰਜਾਬ ਕਲਾ ਭਵਨ, ਸੈਕਟਰ-16, ਚੰਡੀਗੜ੍ਹ ਵਿਖੇ ਇੱਕ ਸੱਭਿਆਚਾਰਕ ਪ੍ਰੋਗਰਾਮ....
ਚੰਡੀਗੜ੍ਹ, 25 ਫਰਵਰੀ : ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਸ਼ਨੀਵਾਰ ਨੂੰ ਮਾਲੇਰਕੋਟਲਾ ਜਿਲੇ ਦੇ ਥਾਣਾ ਸੰਦੌੜ ਵਿੱਚ ਤਾਇਨਾਤ ਇੱਕ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ) ਬਲਵਿੰਦਰ ਸਿੰਘ ਨੂੰ 10, 000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਨੂੰ ਮੁਹੰਮਦ ਸਦੀਕ ਵਾਸੀ ਨੂਰ ਬਸਤੀ ਮਾਲੇਰਕੋਟਲਾ ਸ਼ਹਿਰ ਦੀ ਸ਼ਿਕਾਇਤ ‘ਤੇ ਗ੍ਰਿਫਤਾਰ ਕੀਤਾ ਗਿਆ ਹੈ। ਇਸ....
ਚੰਡੀਗੜ੍ਹ, 25 ਫਰਵਰੀ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ। ਸੂਬੇ ਦੇ ਗਰੀਬ ਵਰਗ ਲਈ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਦਾ ਲਾਭਪਾਤਰੀਆਂ ਨੂੰ ਵੱਧ ਤੋਂ ਵੱਧ ਲਾਭ ਦੇਣ ਲਈ ਪੰਜਾਬ ਸਰਕਾਰ ਵੱਲੋਂ ਉਪਰਾਲੇ ਕੀਤੇ ਜਾ ਰਹੇ ਹਨ। ਇਸ ਸਬੰਧੀ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੂਬੇ ਵਿੱਚ ਕੇਂਦਰੀ ਪ੍ਰਯੋਜਿਤ ਸਕੀਮ ਪ੍ਰਧਾਨ ਮੰਤਰੀ ਅਨੁਸੂਚਿਤ ਜਾਤੀ ਅਭਿਉਦੈ....
ਚੰਡੀਗੜ੍ਹ, 25 ਫਰਵਰੀ : ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਗੈਂਗਸਟਰਾਂ ਅਤੇ ਨਸ਼ਿਆਂ ਤੋਂ ਮੁਕਤ ਬਣਾਉਣ ਲਈ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਵੀਡੀਓ ਕਾਨਫਰੰਸ ਰਾਹੀਂ ਸੂਬਾ ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਮੂਹ ਅਧਿਕਾਰੀਆਂ ਨੂੰ ਪੇਸ਼ੇਵਰਾਨਾ ਢੰਗ ਨਾਲ ਕੰਮ ਕਰਨ ਅਤੇ ਕਾਨੂੰਨ-ਵਿਵਸਥਾ ਬਣਾਈ ਰੱਖਣ ਲਈ ਕਾਨੂੰਨ ਤੋੜਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ। ਪੰਜਾਬ ਦੀਆਂ ਸਾਰੀਆਂ ਅੱਠ ਰੇਂਜਾਂ ਦੇ ਆਈਜੀਜ਼....
ਪੰਜਾਬ ਦੇ ਟੈਕਸਟਾਈਲ ਵਿੱਚ ਮੋਹਰੀ ਸੂਬਾ ਬਣਨ ਦੀਆਂ ਅਥਾਹ ਸੰਭਾਵਨਾਵਾਂ: ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਉਦਯੋਗਾਂ ਲਈ ਟਾਸਕ ਫੋਰਸ ਦੀ ਕੀਤੀ ਪੇਸ਼ਕਸ਼ ਚੰਡੀਗੜ੍ਹ, 24 ਫਰਵਰੀ : ਪੰਜਾਬ ਦੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ੍ਰੀ ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਸੂਬੇ ਵਿੱਚ ਨਿਵੇਸ਼ ਕਰਨ ਦਾ ਸੱਦਾ ਦਿੰਦਿਆਂ ਕਿਹਾ ਕਿ ਪੰਜਾਬ ਵਿੱਚ ਦੇਸ਼ ਭਰ ਦੇ ਟੈਕਸਟਾਈਲ ਅਤੇ ਐਪਰਲ ਉਤਪਾਦਨ ਵਿੱਚ ਮੋਹਰੀ ਸੂਬਾ ਬਣਨ ਦੀ ਅਥਾਹ ਸੰਭਾਵਨਾਵਾਂ ਹਨ ਕਿਉਂਕਿ ਮੁੱਖ ਮੰਤਰੀ ਸ....
ਚੰਡੀਗੜ੍ਹ, 24 ਫਰਵਰੀ : ਪੰਜਾਬ ਦੇ ਉਦਯੋਗਾਂ ਨਾਲ ਭਾਈਵਾਲੀ ਕਰਨ ਅਤੇ ਇਸ ਖੇਤਰ ਵਿੱਚ ਵਿਕਾਸ ਸਬੰਧੀ ਸੂਬੇ ਦੀਆਂ ਵਿਆਪਕ ਸੰਭਾਵਨਾਵਾਂ ਦੀ ਪੜਚੋਲ ਕਰਨ ਲਈ ਹੋਰਨਾਂ ਆਈ.ਟੀ. ਕਾਰੋਬਾਰਾਂ ਨੂੰ ਸੱਦਾ ਦਿੰਦਿਆਂ ਪ੍ਰਸ਼ਾਸਕੀ ਸੁਧਾਰ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਸਾਰੇ ਨਿਵੇਸ਼ਕਾਂ ਦਾ ਪੰਜਾਬ ਵਿੱਚ ਸਵਾਗਤ ਕੀਤਾ ਅਤੇ ਕਿਹਾ ਕਿ ਸੂਬੇ ਵਿੱਚ ਆਈ.ਟੀ. ਅਤੇ ਸਟਾਰਟਅੱਪ ਸੈਕਟਰ ਦੀ ਪ੍ਰਗਤੀ ਲਈ ਢੁਕਵਾਂ ਮਾਹੌਲ ਉਪਲੱਬਧ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ....
ਚੰਡੀਗੜ੍ਹ, 24 ਫਰਵਰੀ : ਬੀਤੇ ਦਿਨੀਂ ਅਜਨਾਲਾ ਵਿੱਚ ਵਾਪਰੀ ਘਟਨਾ ਉਤੇ ਪੰਜਾਬ ਦੇ ਡੀਜੀਪੀ ਨੇ ਕਿਹਾ ਕਿ ਇਸ ਸਬੰਧੀ ਜ਼ਖਮੀਆਂ ਦੇ ਬਿਆਨਾਂ ਅਤੇ ਘਟਨਾ ਦੀਆਂ ਵੀਡੀਓ ਦੇਖ ਕੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਡੀਜੀਪੀ ਗੌਰਵ ਯਾਦਵ ਵੱਲੋਂ ਅੱਜ ਇਕ ਪ੍ਰੈਸ ਕਾਨਫਰੰਸ ਕੀਤੀ ਗਈ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਕਿਹਾ ਹੈ ਕਿ ਧਰਨਾ ਲਗਾਉਣ ਦਾ ਹਰ ਇਕ ਵਿਅਕਤੀ ਦਾ ਸੰਵਿਧਾਨਿਕ ਹੱਕ ਹੈ। ਉਨ੍ਹਾਂ ਕਿਹਾ ਕਿ ਪ੍ਰਦਰਸ਼ਨਕਾਰੀਆਂ ਵੱਲੋਂ ਇਕ ਸਾਂਤਮਈ ਪ੍ਰਦਰਸ਼ਨ ਕਰਨ ਦੀ ਗੱਲ ਕਹੀ ਗਈ ਸੀ। ਉਨ੍ਹਾਂ ਇਹ ਵੀ ਕਿਹਾ....
ਚੰਡੀਗੜ੍ਹ, 24 ਫਰਵਰੀ : ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਅੱਜ ਅਜਨਾਲਾ ਵਿੱਚ ਥਾਣੇ ਉਤੇ ਪ੍ਰਦਰਸ਼ਨਕਾਰੀਆਂ ਵੱਲੋਂ ਕੀਤੇ ਗਏ ਹਮਲੇ ਨੂੰ ਲੈ ਕੇ ਪ੍ਰੈਸ ਕਾਨਫਰੰਸ ਕੀਤੀ ਗਈ। ਉਨ੍ਹਾਂ ਨੇ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਵਿੱਚ ਅਮਨ ਸ਼ਾਂਤੀ ਲਈ ਯਤਨਸ਼ੀਲ ਰਿਹਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਦੇਸ਼ ਦੇ ਲਈ ਸਭ ਤੋਂ ਵੱਧ ਕੁਰਬਾਨੀਆਂ ਅਕਾਲੀ ਦਲ ਨੇ ਦਿੱਤੀਆ ਹਨ। ਉਨ੍ਹਾਂ ਨੇ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਵਿੱਚ ਅਮਨ ਸ਼ਾਂਤੀ ਭੰਗ ਨਹੀਂ ਹੋਣ ਦੇਵੇਗਾ। ਉਨ੍ਹਾਂ....
ਐਮ.ਓ.ਡੀ.ਐਸ. ਪਵਿੱਤਰ ਸਮਝੌਤਾ ਹੈ ਜੋ ਪੰਜਾਬ ਨੂੰ ਉਦਯੋਗਿਕ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਲਈ ਆਪਸੀ ਵਿਸ਼ਵਾਸ ਅਤੇ ਉਤਸ਼ਾਹ 'ਤੇ ਅਧਾਰਤ ਹੋਵੇਗਾ ਮੁੱਖ ਮੰਤਰੀ ਨੇ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਦੇ ਸਮਾਪਤੀ ਸਮਾਰੋਹ ਦੀ ਪ੍ਰਧਾਨਗੀ ਕੀਤੀ ਨਿਵੇਸ਼ ਸੰਮੇਲਨ ਵਿੱਚ ਆਪਣੇ ਤੌਰ ਉਤੇ ਸ਼ਮੂਲੀਅਤ ਕਰਨ ਲਈ ਸਨਅਤਕਾਰਾਂ ਦਾ ਧੰਨਵਾਦ ਕੀਤਾ ਉਦਯੋਗ ਨੂੰ ਹੁਲਾਰਾ ਦੇਣ ਲਈ ਵਿੱਤੀ ਸਾਲ ਦੀ ਹਰੇਕ ਤਿਮਾਹੀ ਨੂੰ ਵੱਖ ਵੱਖ ਖੇਤਰਾਂ ਬਾਰੇ ਸੰਮੇਲਨ ਕਰਵਾਉਣ ਦਾ ਐਲਾਨ ਮੁਹਾਲੀ, 24 ਫਰਵਰੀ : ਮੁੱਖ ਮੰਤਰੀ....
ਚੰਡੀਗੜ੍ਹ, 24 ਫ਼ਰਵਰੀ : ਕੋਟਕਪੂਰਾ ਗੋਲੀਬਾਰੀ ਮਾਮਲੇ 'ਚ ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ (SIT) ਨੇ ਚਾਰਜਸ਼ੀਟ ਸੌਂਪ ਦਿੱਤੀ ਹੈ। ਜਿਸ ਵਿੱਚ ਸਾਬਕਾ ਡਿਪਟੀ ਸੀਐਮ ਅਤੇ ਤਤਕਾਲੀ ਗ੍ਰਹਿ ਮੰਤਰੀ ਸੁਖਬੀਰ ਬਾਦਲ ਅਤੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਨੂੰ ਮਾਸਟਰਮਾਈਂਡ ਬਣਾਇਆ ਗਿਆ ਹੈ। ਏਡੀਜੀਪੀ ਐਲਕੇ ਯਾਦਵ ਦੀ ਅਗਵਾਈ ਵਾਲੀ ਐਸਆਈਟੀ ਨੇ 7 ਹਜ਼ਾਰ ਪੰਨਿਆਂ ਦਾ ਚਲਾਨ ਪੇਸ਼ ਕੀਤਾ ਹੈ। ਜਿਸ 'ਤੇ ਪੰਜਾਬ ਦੇ ਮੁਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ ਕਿ, "ਕੋਟਕਪੂਰਾ ਗੋਲੀ ਕਾਂਡ ਦੇ....