ਪੰਜਾਬ

ਬੇਅਦਬੀ ਦੇ ਦੋਸ਼ੀਆਂ ਨੂੰ ਮਿਸਾਲੀ ਸਜ਼ਾ ਦਿਵਾਉਣ ਲਈ ਦ੍ਰਿੜ੍ਹ ਵਚਨਬੱਧ ਹਾਂ : ਮੁੱਖ ਮੰਤਰੀ ਮਾਨ 
ਬੇਅਦਬੀ ਦੇ ਮਸਲੇ ਉਤੇ ਤਾਜ਼ਾ ਰਿਪੋਰਟ ਛੇਤੀ ਦਾਇਰ ਕੀਤੀ ਜਾਵੇਗੀ ਸਾਰੇ ਭਾਈਵਾਲਾਂ ਨਾਲ ਸਲਾਹ-ਮਸ਼ਵਰਾ ਕਰਕੇ ਲਿਆਂਦੀ ਜਾਵੇਗੀ ਨਵੀਂ ਖੇਤੀ ਨੀਤੀ ਡੀ.ਏ.ਪੀ. ਖਾਦ ਬਾਰੇ ਬੇਬੁਨਿਆਦ, ਗੈਰ-ਜ਼ਿੰਮੇਵਾਰਾਨਾ ਅਤੇ ਤਰਕਹੀਣ ਬਿਆਨਬਾਜ਼ੀ ਲਈ ਜਾਖੜਾਂ ਦੀ ਨਿਖੇਧੀ ਪਿਛਲੀਆਂ ਸਰਕਾਰਾਂ ਵੱਲੋਂ ਸ਼ੁਰੂ ਕੀਤੀਆਂ ਓ.ਟੀ.ਐਸ. ਸਕੀਮਾਂ ਮਹਿਜ਼ ਖਾਨਾਪੂਰਤੀ ਸਨ ਸਰਬਸੰਮਤੀ ਨਾਲ ਚੁਣੀਆਂ ਪੰਚਾਇਤਾਂ ਨੂੰ 5-5 ਲੱਖ ਰਪਏ ਦੀ ਗਰਾਂਟ ਦੇਣ ਦਾ ਐਲਾਨ ਅੱਗ ਬੁਝਾਊ ਸਟਾਫ ਵਿੱਚ ਕੁੜੀਆਂ ਦੀ ਭਰਤੀ ਲਈ ਨਿਯਮਾਂ ਵਿੱਚ ਢਿੱਲ ਦੇਣ ਦਾ....
ਪੰਜਾਬ ਨੂੰ ਅਕਤੂਬਰ ਵਿੱਚ ਮਿਲਣਗੇ 400 ਡਾਕਟਰ : ਡਾ.ਬਲਬੀਰ ਸਿੰਘ
ਚੰਡੀਗੜ੍ਹ, 3 ਸਤੰਬਰ 2024 : ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ 'ਚ ਪ੍ਰਤਾਪ ਸਿੰਘ ਬਾਜਵਾ ਨੇ ਆਪਣੇ ਹਲਕੇ ਦੇ ਕਮਿਊਨਿਟੀ ਹੈਲਥ ਸੈਂਟਰਾਂ ਵਿੱਚ ਡਾਕਟਰਾਂ ਦੀ ਘਾਟ ਅਤੇ ਹਸਪਤਾਲਾਂ ਵਿੱਚ ਉਪਕਰਨਾਂ ਦੀ ਘਾਟ ਦਾ ਮੁੱਦਾ ਉਠਾਇਆ। ਇਸ ਸਬੰਧੀ ਸਿਹਤ ਮੰਤਰੀ ਨੇ ਕਿਹਾ ਕਿ ਕਾਦੀਆਂ ਵਿੱਚ ਸਭ ਤੋਂ ਵੱਧ ਕਮਿਊਨਿਟੀ ਹੈਲਥ ਸੈਂਟਰ ਹਨ। ਇੱਥੇ ਸਭ ਤੋਂ ਵੱਧ ਸਟਾਫ਼ ਹੈ। ਜਦੋਂ ਕਿ ਬਾਕੀ ਜ਼ਿਲ੍ਹਿਆਂ ਵਿੱਚ ਅਜਿਹਾ ਨਹੀਂ ਹੈ। ਉਨ੍ਹਾਂ ਨੂੰ HHM ਵੱਲੋਂ 45 ਸਟਾਫ਼ ਦਿੱਤਾ ਗਿਆ ਹੈ। ਪੰਜਾਬ ਵਿੱਚ ਡਾਕਟਰਾਂ ਦੀ....
ਦੋ ਬਾਈਕ ਸਵਾਰਾਂ ਨੇ ਫ਼ਿਰੋਜ਼ਪੁਰ ਵਿੱਚ ਦਿਨ ਦਿਹਾੜੇ ਕੀਤੀ ਅੰਨ੍ਹੇਵਾਹ ਫਾਇਰਿੰਗ, ਇੱਕੋ ਪਰਿਵਾਰ ਦੇ 3 ਲੋਕਾਂ ਦੀ ਮੌਤ
ਫਿਰੋਜ਼ਪੁਰ, 03 ਸਤੰਬਰ 2024 : ਫ਼ਿਰੋਜ਼ਪੁਰ ਵਿੱਚ ਦਿਨ ਦਿਹਾੜੇ ਗੁਰਦੁਆਰਾ ਅਕਾਲਗੜ੍ਹ ਸਾਹਿਬ ਨੇੜੇ ਦੋ ਬਾਈਕ ਸਵਾਰਾਂ ਨੇ ਕਾਰ ਉੱਤੇ ਅੰਨ੍ਹੇਵਾਹ ਫਾਇਰਿੰਗ ਕੀਤੀ। ਜਿਸ ਵਿੱਚ ਇੱਕੋ ਪਰਿਵਾਰ ਦੇ ਭਰਾ, ਭੈਣ ਅਤੇ ਪਿਤਾ ਦਾ ਕਤਲ ਕਰ ਦਿੱਤਾ ਗਿਆ। ਇਸ ਦੌਰਾਨ ਦੋ ਲੋਕਾਂ ਨੂੰ ਜ਼ਖਮੀ ਹਾਲਤ ‘ਚ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਬਾਈਕ ਸਵਾਰ ਬਦਮਾਸ਼ਾਂ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਮਿਲੀ ਜਾਣਕਾਰੀ ਅਨੁਸਾਰ ਇਕ ਪਰਿਵਾਰ ਦੇ 3 ਲੋਕਾਂ ਦੀ ਮੌਤ ਹੋ ਗਈ ਹੈ। ਜਦੋਂ ਕਿ....
ਮਾਨ ਸਰਕਾਰ ਵੱਲੋਂ ਆਮ ਲੋਕਾਂ ਨੂੰ ਸੌਗਾਤ, ਰਜਿਸਟਰੀ ਲਈ ਐਨ.ਓ.ਸੀ. ਦੀ ਸ਼ਰਤ ਖਤਮ
ਮੁੱਖ ਮੰਤਰੀ ਦੀ ਅਗਵਾਈ ਵਿੱਚ ਵਿਧਾਨ ਸਭਾ ਵੱਲੋਂ ‘ਪੰਜਾਬ ਅਪਾਰਟਮੈਂਟ ਐਂਡ ਪ੍ਰਾਪਰਟੀ ਰੈਗੂਲੇਸ਼ਨ (ਸੋਧ) ਐਕਟ-2024’ ਸਰਬਸੰਮਤੀ ਨਾਲ ਪਾਸ 31 ਜੁਲਾਈ, 2024 ਤੱਕ 500 ਗਜ਼ ਤੱਕ ਦੇ ਖਰੀਦੇ ਪਲਾਟ ਲਈ ਹੁਣ ਐਨ.ਓ.ਸੀ. ਦੀ ਲੋੜ ਨਹੀਂ ਹੋਵੇਗੀ ਸੋਧ ਦਾ ਮਕਸਦ ਆਮ ਲੋਕਾਂ ਦੇ ਪਲਾਟ ਰੈਗੂਲਰ ਕਰਨਾ ਨਾ ਕਿ ਗੈਰ-ਕਨੂੰਨੀ ਕਲੋਨੀਆਂ ਨੂੰ ਰੈਗੂਲਰ ਕਰਨਾ ਮੁੱਖ ਮੰਤਰੀ ਵੱਲੋਂ ਪਿਛਲੀਆਂ ਸਰਕਾਰਾਂ ਦੇ ਕੁਸ਼ਾਸਨ ਦੌਰਾਨ ਗੈਰ-ਕਨੂੰਨੀ ਕਲੋਨੀਆਂ ਦੀ ਪੁਸ਼ਤਪਨਾਹੀ ਕਰਨ ਲਈ ਵਿਰੋਧੀ ਆਗੂਆਂ ਦੀ ਸਖ਼ਤ ਅਲੋਚਨਾ ਗੈਰ-ਕਨੂੰਨੀ....
ਚੰਡੀਗੜ੍ਹ ਦੀਆਂ ਸੜਕਾਂ 'ਤੇ ਕਿਸਾਨਾਂ ਵੱਲੋਂ ਮਾਰਚ, ਸਰਕਾਰ ਤੋਂ ਖੇਤੀ ਨੀਤੀ ਬਣਾਉਣ ਦੀ ਕੀਤੀ ਮੰਗ 
ਚੰਡੀਗੜ੍ਹ, 2 ਸਤੰਬਰ 2024 : ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਅਤੇ ਸੰਯੁਕਤ ਕਿਸਾਨ ਮੋਰਚਾ ਨਾਲ ਸਬੰਧਤ ਹਜ਼ਾਰਾਂ ਕਿਸਾਨ ਅਤੇ ਖੇਤ ਮਜ਼ਦੂਰਾਂ ਦੀਆਂ ਕੁੱਲ 37 ਯੂਨੀਅਨਾਂ ਵੱਲੋਂ ਸੋਮਵਾਰ ਇਥੇ ਵੱਡਾ ਇਕੱਠ ਕੀਤਾ ਗਿਆ ਹੈ। ਅੱਜ ਔਰਤਾਂ, ਮਜ਼ਦੂਰਾਂ ਤੇ ਕਿਸਾਨਾਂ ਦਾ ਵਿਸ਼ਾਲ ਮਾਰਚ ਮਜ਼ਦੂਰ ਕਿਸਾਨ ਪੱਖੀ ਖੇਤੀ ਨੀਤੀ ਬਨਾਉਣ ਤੇ ਹੋਰ ਮੰਗਾਂ ਨੂੰ ਲੈ ਕੇ 34 ਸੈਕਟਰ ਤੋਂ ਲੈ ਕੇ ਮਟਕਾ ਚੌਂਕ ਤੱਕ ਚੰਡੀਗੜ੍ਹ ਦੀਆਂ ਸੜਕਾਂ ਤੇ ਹੜ੍ਹ ਬਣ ਕੇ ਵਗ ਤੁਰਿਆ। ਇਸ ਮੌਕੇ ਮਾਰਚ 'ਚ ਸ਼ਾਮਲ ਔਰਤਾਂ ਵੱਲੋਂ ਖੇਤੀ....
ਸੀਆਈਏ ਸਟਾਫ ਨੇ 4 ਕਿੱਲੋ 500 ਗ੍ਰਾਮ ਅਫੀਮ ਅਤੇ 01 ਲੱਖ 50 ਹਜਾਰ ਦੀ ਡਰੱਗ ਮਨੀ ਸਮੇਤ ਤਿੰਨ ਨੂੰ ਕੀਤਾ ਕਾਬੂ
ਐਸਏਐਸ ਨਗਰ, 2 ਸਤੰਬਰ 2024 : ਨਸ਼ਿਆਂ ਖਿਲਾਫ਼ ਸਖ਼ਤ ਕਾਰਵਾਈ ਕਰਦੇ ਹੋਏ ਐਸ.ਏ.ਐਸ.ਨਗਰ ਪੁਲਿਸ ਦੀ ਸੀ.ਆਈ.ਏ ਟੀਮ ਨੇ 03 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ ਅਤੇ ਉਹਨਾਂ ਕੋਲੋਂ 4.5 ਕਿਲੋਗ੍ਰਾਮ ਅਫੀਮ ਅਤੇ 1.50 ਲੱਖ ਰੁਪਏ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਸਬੰਧੀ ਉੱਪ ਕਤਪਾਨ ਪੁਲਿਸ (ਇੰਨਵੈਸਟੀਗੇਸ਼ਨ) ਤਲਵਿੰਦਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇੰਸਪੈਕਟਰ ਹਰਮਿੰਦਰ ਸਿੰਘ (ਇੰਚਾਰਜ ਸੀ.ਆਈ.ਏ. ਸਟਾਫ) ਮੋਹਾਲ਼ੀ ਕੈਂਪ ਐਂਟ ਖਰੜ੍ਹ ਦੀ ਟੀਮ ਵੱਲੋਂ 03 ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ, ਉਹਨਾਂ....
ਪੰਜਾਬ ਦੇ ਨੌਜਵਾਨਾਂ ਨੂੰ ਹੁਨਰਮੰਦ ਬਣਾਉਣ ਲਈ ਪੀ.ਐਸ.ਡੀ.ਐਮ. ਵੱਲੋਂ ਰੈਨਾ ਐਜੂਕੇਸ਼ਨ ਫਾਊਂਡੇਸ਼ਨ ਨਾਲ ਸਮਝੌਤਾ ਸਹੀਬੱਧ
10 ਹਜ਼ਾਰ ਤੋਂ ਵੱਧ ਨੌਜਵਾਨ ਪ੍ਰਾਪਤ ਕਰਨਗੇ ਹੁਨਰ ਸਿਖਲਾਈ, ਸਿਖਰਲੇ 100 ਉਮੀਦਵਾਰਾਂ ਦੀ ਇੰਟਰਨਸ਼ਿਪ ਅਤੇ ਨੌਕਰੀ ਲਈ ਕੀਤੀ ਜਾਵੇਗੀ ਚੋਣ ਇਹ ਭਾਈਵਾਲੀ ਸੂਬੇ ਦੇ ਨੌਜਵਾਨਾਂ ਨੂੰ ਹੁਨਰਮੰਦ ਅਤੇ ਨੌਕਰੀ ਲਈ ਤਿਆਰ ਕਰਨ ਵਾਸਤੇ ਨਿਭਾਏਗੀ ਅਹਿਮ ਭੂਮਿਕਾ : ਅਮਨ ਅਰੋੜਾ ਚੰਡੀਗੜ੍ਹ, 2 ਸਤੰਬਰ 2024 : ਰੋਜ਼ਗਾਰ ਦੇ ਬਦਲਦੇ ਰੁਝਾਨਾਂ ਮੁਤਾਬਕ ਪੰਜਾਬ ਦੇ ਨੌਜਵਾਨਾਂ ਦੀ ਯੋਗਤਾ ਅਤੇ ਉੱਦਮੀ ਹੁਨਰ ਨੂੰ ਹੋਰ ਹੁਲਾਰਾ ਦੇਣ ਵਾਸਤੇ ਅੱਜ ਪੰਜਾਬ ਹੁਨਰ ਵਿਕਾਸ ਮਿਸ਼ਨ (ਪੀ.ਐਸ.ਡੀ.ਐਮ) ਨੇ ਪੰਜਾਬ ਦੇ ਰੋਜ਼ਗਾਰ....
ਮੌਸਮ ਵਿਭਾਗ ਵੱਲੋਂ ਪੰਜਾਬ ਅਤੇ ਚੰਡੀਗੜ੍ਹ 'ਚ ਅਗਲੇ ਦੋ ਦਿਨ ਭਾਰੀ ਮੀਂਹ ਦਾ ਅਲਰਟ ਜਾਰੀ  
ਚੰਡੀਗੜ੍ਹ, 01 ਸਤੰਬਰ 2024 : ਮੌਸਮ ਵਿਭਾਗ ਵੱਲੋਂ ਪੰਜਾਬ ਅਤੇ ਚੰਡੀਗੜ੍ਹ ਵਿੱਚ ਆਉਣ ਵਾਲੇ ਦੋ ਦਿਨਾਂ ਤੱਕ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਹਾਲਾਂਕਿ, ਅੱਜ (ਐਤਵਾਰ) ਲਈ ਮੀਂਹ ਦੀ ਕੋਈ ਚਿਤਾਵਨੀ ਨਹੀਂ ਹੈ। ਅੰਸ਼ਕ ਤੌਰ 'ਤੇ ਬੱਦਲਵਾਈ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਸੂਬੇ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ 0.1 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ ਅਤੇ ਇਹ ਆਮ ਦੇ ਨੇੜੇ ਹੈ। ਬਠਿੰਡਾ ਵਿੱਚ ਸਭ ਤੋਂ ਵੱਧ ਤਾਪਮਾਨ 39.1 ਡਿਗਰੀ ਦਰਜ ਕੀਤਾ ਗਿਆ ਹੈ। ਭਾਵੇਂ ਮੌਸਮ....
ਬੁਢਲਾਡਾ ‘ਚ ਟਰੱਕ ਤੇ ਮੋਟਰਸਾਈਕਲ ਦੀ ਹੋਈ ਭਿਆਨਕ ਟੱਕਰ, ਮੁੰਡੇ ਤੇ ਕੁੜੀ ਦੀ ਮੌਤ
ਬੁਢਲਾਡਾ, 01 ਸਤੰਬਰ 2024 : ਮਾਨਸਾ ਦੇ ਬੁਢਲਾਡਾ ‘ਚ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਦੋ ਦੀ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਇੱਕ ਟਰੱਕ ਅਤੇ ਮੋਟਰਸਾਈਕਲ ਦੀ ਟੱਕਰ ਵਿੱਚ ਮੁੰਡੇ ਅਤੇ ਕੁੜੀ ਨਦੀ ਮੌਤ ਹੋ ਗਈ। ਇਸ ਸਬੰਧੀ ਥਾਣਾ ਭੀਖੀ ਦੇ ਏਐਸਆਈ ਦਰਸ਼ਨ ਸਿੰਘ ਨੇ ਦੱਸਿਆ ਕਿ ਭੀਖੀ ਸਾਇਡ ਤੋਂ ਬੁਢਲਾਡਾ ਨੂੰ ਜਾ ਰਿਹਾ ਸੀ ਤੇ ਉੱਧਰ ਤੋਂ ਮੋਟਰਸਾਈਕਲ ਆ ਰਿਹਾ ਸੀ, ਜਿੰਨ੍ਹਾਂ ਦੀ ਆਪਸੀ ਭਿਆਨਕ ਟੱਕਰ ਹੋ ਗਈ, ਜਿਸ ਕਾਰਨ ਮੋਟਰਸਾਈਕਲ ਤੇ ਸਵਾਰ ਮੁੰਡਾ ਤੇ ਕੁੜੀ ਦੀ ਮੌਤ....
ਫਿਲਮ ਐਮਰਜੈਂਸੀ ਨੂੰ ਰਿਲੀਜ ਨਹੀਂ ਹੋਣ ਦਿਆਂਗੇ : ਸਾਬਕਾ ਮੁੱਖ ਮੰਤਰੀ ਚੰਨੀ
ਚੰਡੀਗੜ੍ਹ, 01 ਸਤੰਬਰ 2024 : ਹਿਮਾਚਲ ਦੇ ਮੰਡੀ ਤੋਂ ਭਾਜਪਾ ਦੀ ਪਾਰਲੀਮੈਂਟ ਮੈਂਬਰ ਅਤੇ ਅਦਾਕਾਰਾ ਕੰਗਨਾ ਰਣੌਤ ਪਹਿਲਾਂ ਹੀ ਆਪਣੇ ਵਿਵਾਦਿਤ ਬਿਆਨਾਂ ਕਾਰਨ ‘ਚ ਚਰਚਾ ਵਿੱਚ ਰਹਿੰਦੀ ਹੈ, ਉੱਥੇ ਉਹ ਅੱਜਕੱਲ੍ਹ ਉਸਦੀ ਨਵੀਂ ਆਈ ਫਿਲਮ ਐਮਰਜੈਂਸੀ ਕਾਰਨ ਵਿਵਾਦਾਂ ਵਿੱਚ ਹੈ। ਕੰਗਨਾ ਦੀ ਫਿਲਮ ਐਮਰਜੈਂਸੀ ਦਾ ਹਰ ਪਾਸੇ ਵਿਰੋਧ ਹੋ ਰਿਹਾ ਹੈ, ਜਿਸ ਕਾਰਨ ਸੈਂਸਰ ਬੋਰਡ ਵੱਲੋਂ ਉਸਨੂੰ ਸਰਟੀਫਿਕੇਟ ਵੀ ਨਹੀਂ ਦਿੱਤਾ ਗਿਆ। ਕੰਗਨਾ ਦੀ ਫਿਲਮ ਐਮਰਜੈਂਸੀ ਨੂੰ ਲੈ ਕੇ ਸਾਬਕਾ ਮੁੱਖ ਮੰਤਰੀ ਤੇ ਜਲੰਧਰ ਤੋਂ....
ਅੰਮ੍ਰਿਤਸਰ ਪੁਲਿਸ ਨੇ ਅੰਤਰਰਾਜੀ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼, ਪਾਕਿਸਤਾਨ ਤੋਂ ਤਸਕਰੀ ਕਰਕੇ 3 ਗਲਾਕ ਪਿਸਤੌਲ ਸਮੇਤ 1 ਕਾਬੂ
ਅੰਮ੍ਰਿਤਸਰ, 1 ਸਤੰਬਰ 2024 : ਸ਼ਹਿਰ ਦੀ ਪੁਲਿਸ ਨੇ ਪਾਕਿਸਤਾਨ ਤੋਂ ਤਸਕਰੀ ਕੀਤੇ ਤਿੰਨ ਨਸ਼ਾ ਤਸਕਰਾਂ ਕੋਲੋਂ ਤਿੰਨ ਗਲੋਕ 9 ਐਮਐਮ ਪਿਸਤੌਲ ਬਰਾਮਦ ਕੀਤੇ ਜਾਣ ਤੋਂ ਇੱਕ ਦਿਨ ਬਾਅਦ, ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਵੀ ਤਿੰਨ ਗਲੌਕ ਪਿਸਤੌਲ ਬਰਾਮਦ ਕੀਤੇ ਅਤੇ ਐਤਵਾਰ ਨੂੰ ਇੱਕ ਸਰਹੱਦ ਪਾਰ ਤਸਕਰੀ ਨੂੰ ਗ੍ਰਿਫਤਾਰ ਕੀਤਾ। ਨਸ਼ਾ ਤਸਕਰ ਦੀ ਪਛਾਣ ਅੰਤਰਰਾਸ਼ਟਰੀ ਸਰਹੱਦ ਨੇੜੇ ਸਥਿਤ ਪਿੰਡ ਦਾਉਕੇ ਦੇ ਰਵਿੰਦਰ ਸਿੰਘ ਵਜੋਂ ਹੋਈ ਹੈ। ਉਸ ਦੇ ਸਾਥੀ ਅਰਸ਼ਦੀਪ ਸਿੰਘ ਵਾਸੀ ਇਸੇ ਪਿੰਡ ਦੀ ਗ੍ਰਿਫ਼ਤਾਰੀ ਹੋਣੀ....
ਸੂਬੇ ਵਿੱਚ 'ਇੱਕ ਪੌਦਾ ਆਪਣੀ ਮਾਂ ਦੇ ਨਾਮ' ਤੇ ਲਗਾਉਣ ਦੀ ਮੁਹਿੰਮ ਸ਼ੁਰੂ ਕੀਤੀ ਜਾਵੇਗੀ : ਡਾ. ਬਲਜੀਤ ਕੌਰ
ਪੋਸ਼ਣ ਮਾਹ: ਸੂਬੇ 'ਚ 1 ਤੋਂ 30 ਸਤੰਬਰ ਤੱਕ ਜਾਵੇਗਾ ਮਨਾਇਆ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਹਰਾ ਭਰਾ ਬਣਾਉਣ ਲਈ ਵਚਨਬੱਧ ਚੰਡੀਗੜ੍ਹ, 31 ਅਗਸਤ 2024 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਅਤੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਵਿਭਾਗ ਵੱਲੋਂ ਸਤੰਬਰ ਮਹੀਨੇ ਨੂੰ ਪੋਸ਼ਣ ਮਾਹ ਵਜੋਂ ਮਨਾਇਆ ਜਾ ਰਿਹਾ ਹੈ। ਪੋਸ਼ਨ ਮਾਹ ਦੌਰਾਨ ਸੂਬੇ ਵਿੱਚ 'ਇੱਕ ਪੌਦਾ ਆਪਣੀ ਮਾਂ ਦੇ ਨਾਮ'....
ਸ਼ੰਭੂ ਬਾਰਡਰ ਤੇ ਪੁੱਜੀ ਵਿਨੇਸ਼ ਫੋਗਾਟ ਨੇ ਕਿਹਾ ਮੈਂ ਆਪਣੇ ਪਰਿਵਾਰ ਵਿਚ ਆਈ ਹਾਂ
ਸ਼ੰਭੂ ਬਾਰਡਰ ‘ਤੇ ਕਿਸਾਨ ਮਹਾਪੰਚਾਇਤ, ਪਹਿਲਵਾਨ ਵਿਨੇਸ਼ ਫੋਗਾਟ ਦਾ ਸਨਮਾਨ ਚੰਡੀਗੜ੍ਹ, 31 ਅਗਸਤ 2024 : ਅੱਜ ਕਿਸਾਨ ਅੰਦੋਲਨ 2.0 ਦੇ 200 ਦਿਨ ਪੂਰੇ ਹੋਣ ‘ਤੇ ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ ਕਿਸਾਨ ਮਹਾਪੰਚਾਇਤ ਦਾ ਆਯੋਜਨ ਕੀਤਾ ਜਾ ਰਿਹਾ ਹੈ। ਪਹਿਲਵਾਨ ਵਿਨੇਸ਼ ਫੋਗਾਟ ਦਾ ਸ਼ੰਭੂ ਸਰਹੱਦ ‘ਤੇ ਸਨਮਾਨ ਕੀਤਾ ਗਿਆ। ਇਸ ਦੌਰਾਨ ਇਸ ਸਵਾਲ ‘ਤੇ ਕਿ ਜੇਕਰ ਕਾਂਗਰਸ ਉਨ੍ਹਾਂ ਨੂੰ ਟਿਕਟ ਦਿੰਦੀ ਹੈ ਤਾਂ ਕੀ ਉਹ ਹਰਿਆਣਾ ਵਿਧਾਨ ਸਭਾ ਚੋਣ ਲੜਨਗੇ, ਵਿਨੇਸ਼ ਫੋਗਾਟ ਨੇ ਕਿਹਾ ਕਿ ਮੈਂ ਇਸ ‘ਤੇ ਕੁਝ ਨਹੀਂ....
ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਚੰਡੀਗੜ੍ਹ, 30 ਅਗਸਤ, 2024 : ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਮਾਲ ਪਟਵਾਰੀ ਸੋਹਨ ਗਿਰ, ਮਾਲ ਹਲਕਾ ਅਮਾਮ ਨਗਰ, ਪਿੰਡ ਕਰਹਾਲੀ ਜ਼ਿਲ੍ਹਾ ਪਟਿਆਲਾ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪਟਵਾਰੀ ਨੂੰ ਗੁਰਦੇਵ ਸਿੰਘ ਵਾਸੀ ਅਮਾਮ ਨਗਰ, ਪਿੰਡ ਕਰਹਾਲੀ, ਜ਼ਿਲ੍ਹਾ ਪਟਿਆਲਾ ਦੀ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ....
ਪ੍ਰਭਾਤ ਫੇਰੀ ਤੋਂ ਆ ਰਹੇ 2 ਨੌਜਵਾਨਾਂ ਦੀ ਸੜਕ ਹਾਦਸੇ ਵਿੱਚ ਮੌਤ, ਤਿੰਨ ਨੌਜਵਾਨ ਜ਼ਖ਼ਮੀ 
ਨਵਾਂਸ਼ਹਿਰ, 30 ਅਗਸਤ 2024 : ਨਵਾਂਸ਼ਹਿਰ ਤੋਂ ਦੁਖਦ ਖ਼ਬਰ ਸਾਹਮਣੇ ਆਈ ਹੈ। ਇੱਥੇ ਪਿੰਡ ਮਾਜਰੀ ਨੌ ਅਬਾਦ ਵਿੱਚ ਪ੍ਰਭਾਤ ਫੇਰੀ ਤੋਂ ਆ ਰਹੇ ਦੋ ਨੌਜਵਾਨਾਂ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜ ਨੌਜਵਾਨ ਮੋਟਰਸਾਈਕਲ ’ਤੇ ਆ ਰਹੇ ਸਨ ਅਤੇ ਕਾਰ ਦੀ ਟੱਕਰ ਨਾਲ ਉਨ੍ਹਾਂ ਦੀ ਮੌਤ ਹੋ ਗਈ ਅਤੇ ਤਿੰਨ ਨੌਜਵਾਨ ਜ਼ਖ਼ਮੀ ਹੋ ਗਏ। ਮ੍ਰਿਤਕਾਂ ਦੀ ਪਛਾਣ ਸਾਹਿਲ (20) ਪੁੱਤਰ ਮੰਗੂਰਾਮ ਅਤੇ ਸੁਖਵੀਰ (16) ਪੁੱਤਰ ਗੁਰਸੇਵਕ ਰਾਮ ਵਾਸੀ ਪਿੰਡ ਬਾਹਦੋਵਾਲ ਵਜੋਂ ਹੋਈ ਹੈ, ਜਦਕਿ....