ਪਟਿਆਲਾ : ਪੰਜਾਬ ਦੇ ਸਥਾਨਕ ਸਰਕਾਰਾਂ ਵਿਭਾਗ ਦੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਕਿਹਾ ਕਿ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਰਕਾਰੀ ਕੰਮ ਕਾਜ ਨੂੰ ਪੰਜਾਬੀ ਵਿੱਚ ਕਰਨ ਸਮੇਤ ਸਰਕਾਰੀ ਨੌਕਰੀਆਂ ਵਿੱਚ ਭਰਤੀ ਸਮੇਂ ਪੰਜਾਬੀ ਭਾਸ਼ਾ ਪਾਸ ਕਰਨ ਵਾਲੇ ਉਮੀਦਵਾਰਾਂ ਨੂੰ ਹੀ ਨੌਕਰੀ ਲਈ ਯੋਗ ਮੰਨਣ ਦੇ ਲਏ ਇਤਿਹਾਸਕ ਫ਼ੈਸਲੇ ਨੇ ਪੰਜਾਬੀ ਭਾਸ਼ਾ ਨੂੰ ਕਿਸੇ ਕਿਸਮ ਦੇ ਖ਼ਤਰੇ ਦੀਆਂ ਸੰਭਾਵਨਾਵਾਂ ਨੂੰ ਖਤਮ ਕਰ ਦਿੱਤਾ ਹੈ। ਉਹ ਅੱਜ ਪੰਜਾਬੀ ਯੂਨੀਵਰਸਿਟੀ ਅਤੇ ਹਰਿਆਣਾ ਪੰਜਾਬੀ ਸਾਹਿਤ....
ਪੰਜਾਬ
ਚੰਡੀਗੜ੍ਹ : ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਚਿੱਠੀ ਲਿਖੀ ਹੈ। ਉਨ੍ਹਾਂ ਕਿਹਾ ਕਿ ਇਹ ਜਾਣ ਕੇ ਹੈਰਾਨੀ ਹੁੰਦੀ ਹੈ ਕਿ ਸਾਬਕਾ ਸੈਨਿਕਾਂ ਅਤੇ ਸੇਵਾ ਕਰ ਰਹੇ ਸੈਨਿਕਾਂ ਦੇ ਪਰਿਵਾਰਾਂ ਦੀ ਭਲਾਈ ਅਤੇ ਮੁੜ ਵਸੇਬੇ ਦਾ ਕੰਮ ਸਿਰਫ ਤਿੰਨ ਜਿਲ੍ਹਾ ਭਲਾਈ ਅਫਸਰਾਂ ਉੱਤੇ ਛੱਡ ਦਿੱਤਾ ਗਿਆ ਹੈ ਅਤੇ ਜਿਲ੍ਹਾ ਭਲਾਈ ਅਫਸਰਾਂ ਦੀਆਂ 22 ਆਸਾਮੀਆਂ ਨੂੰ ਭਰਨ ਦੀ ਪ੍ਰਾਥਮਿਕਤਾ ਨੂੰ ਕਾਫੀ ਸਮੇਂ ਤੋਂ ਅਣਗੌਲਿਆ ਕੀਤਾ ਹੋਇਆ ਹੈ, ਜਿਸ ਦੇ ਨਤੀਜੇ ਵੱਜੋਂ ਤਿੰਨ ਲੱਖ ਸਾਬਕਾ ਸੈਨਿਕਾਂ ਅਤੇ ਉਨ੍ਹਾਂ....
ਚੰਡੀਗੜ੍ਹ : ਸੁਪਰੀਮ ਕੋਰਟ ਨੇ ਸ਼੍ਰੋਮਣੀ ਅਕਾਲੀ ਦਲ ਦੇ ਦੋਹਰੇ ਸੰਵਿਧਾਨ ਦੇ ਵਿਵਾਦ ਦੇ ਸਬੰਧ ਵਿਚ ਸਰਦਾਰ ਸੁਖਬੀਰ ਸਿੰਘ ਬਾਦਲ, ਸਰਦਾਰ ਪ੍ਰਕਾਸ਼ ਸਿੰਘ ਬਾਦਲ ਤੇ ਡਾ. ਦਲਜੀਤ ਸਿੰਘ ਚੀਮਾ ਦੇ ਖਿਲਾਫ ਹੁਸ਼ਿਆਰਪੁਰ ਦੀ ਅਦਾਲਤ ਵਿਚ ਦਾਇਰ ਕੀਤੇ ਜਾਅਲਸਾਜ਼ੀ ਤੇ ਧੋਖਾਧੜੀ ਦੇ ਕੇਸ ਦੀ ਸੁਣਵਾਈ ’ਤੇ ਰੋਕ ਲਗਾ ਦਿੱਤੀ ਹੈ। ਹੁਸ਼ਿਆਰਪੁਰ ਵਾਸੀ ਬਲਵੰਤ ਸਿੰਘ ਖੇੜਾ ਨੇ ਐਡੀਸ਼ਨਲ ਚੀਫ ਜੁਡੀਸ਼ੀਅਲ ਮੈਜਿਸਟਰੇਟ ਦੀ ਅਦਾਲਤ ਵਿਚ 2009 ਵਿਚ ਫੌਜਦਾਰੀ ਕੇਸ ਦਾਇਰ ਕਰ ਕੇ ਅਕਾਲੀ ਦਲ ਦੇ ਦੋ ਸੰਵਿਧਾਨ ਰੱਖਣ ਦੇ....
ਜਗਰਾਉਂ (ਰਛਪਾਲ ਸਿੰਘ ਸੇਰਪੁਰੀ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਲੋਕਾਂ ਨੂੰ ਅਤਿ ਆਧੁਨਿਕ ਇਲਾਜ ਅਤੇ ਜਾਂਚ ਸੇਵਾਵਾਂ ਪ੍ਰਦਾਨ ਕਰਨ ਲਈ ਸੂਬੇ ਵਿੱਚ ਸਰਕਾਰੀ ਸਿਹਤ ਸੰਭਾਲ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦਾ ਐਲਾਨ ਕੀਤਾ। ਅੱਜ ਇੱਥੇ ਨਵੇਂ ਬਣੇ ਜੱਚਾ-ਬੱਚਾ ਸੰਭਾਲ ਹਸਪਤਾਲ ਲੋਕਾਂ ਨੂੰ ਸਮਰਪਿਤ ਕਰਨ ਤੋਂ ਬਾਅਦ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ, ''ਚੋਣਾਂ ਦੌਰਾਨ ਅਸੀਂ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਦੀ ਗਾਰੰਟੀ ਦੇਣ ਦਾ ਵਾਅਦਾ ਕੀਤਾ ਸੀ ਅਤੇ ਇਸ ਨੇਕ ਕਾਰਜ ਲਈ....
ਚੰਡੀਗੜ੍ਹ : ਸੂਬਾ ਸਰਕਾਰ ਵੱਲੋਂ ਚਲਦੇ ਸੀਜਨ ਦੌਰਾਨ ਝੋਨੇ ਦੀ ਸਰਕਾਰੀ ਖਰੀਦ ਵਿੱਚ ਕੋਈ ਵੀ ਬੇਨਿਯਮੀ ਨੂੰ ਸਹਿਣ ਨਾ ਕਰਨ ਦੀ ਨੀਤੀ ਉੱਤੇ ਪੁਰਜ਼ੋਰ ਢੰਗ ਨਾਲ ਪਹਿਰਾ ਦਿੱਤਾ ਜਾ ਰਿਹਾ ਹੈ ਅਤੇ ਬੇਨਿਯਮੀਆਂ ਕਰਨ ਵਾਲਿਆਂ ਖਿਲਾਫ਼ ਮਿਸਾਲੀ ਕਾਰਵਾਈ ਕੀਤੀ ਜਾ ਰਹੀ ਹੈ ਕਿਉਂਜੋ ਇਕ ਪਾਰਦਰਸ਼ੀ ਅਤੇ ਸਾਫ਼-ਸੁਥਰਾ ਪ੍ਰਸ਼ਾਸ਼ਨ ਲੋਕਾਂ ਨੂੰ ਮੁਹੱਈਆ ਕਰਵਾਉਣ ਦਾ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅਹਿਦ ਕੀਤਾ ਹੈ। ਇਹ ਜਾਣਕਾਰੀ ਦਿੰਦੇ ਹੋਏ ਸੂਬੇ ਦੇ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ....
ਚੰਡੀਗੜ੍ਹ : ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਸੋਮਵਾਰ ਨੂੰ ਭਗਵੰਤ ਮਾਨ ਸਰਕਾਰ ਨੂੰ ਸੂਬੇ ਵਿੱਚ ਨਸ਼ਿਆਂ ਦੇ ਬੇਲਗਾਮ ਫੈਲਾਅ ਨੂੰ ਕਾਬੂ ਕਰਨ ਵਿੱਚ ਪੂਰੀ ਤਰ੍ਹਾਂ ਨਾਕਾਮ ਰਹਿਣ ਲਈ ਕਰੜੇ ਹੱਥੀਂ ਲਿਆ ਹੈ । ਉਨ੍ਹਾਂ ਕਿਹਾ ਭਗਵੰਤ ਮਾਨ ਸਰਕਾਰ ਦੇ ਵੱਡੇ-ਵੱਡੇ ਵਾਅਦਿਆਂ ਅਤੇ ਦਾਅਵਿਆਂ ਦਾ ਕੀ ਹੋਇਆ ਜੋ ਤੁਸੀਂ ਅਤੇ ਤੁਹਾਡੇ ਸਿਆਸੀ ਮਾਸਟਰ ਅਰਵਿੰਦ ਕੇਜਰੀਵਾਲ ਨੇ ਵਿਧਾਨ ਸਭਾ ਚੋਣਾਂ ਸਮੇਂ ਪੰਜਾਬ ਦੇ ਲੋਕਾਂ ਨੂੰ ਕਿਹਾ ਸੀ ਕਿ ਤੁਸੀਂ ਸੱਤਾ ਵਿੱਚ....
ਚੰਡੀਗੜ੍ਹ : ਪੰਜਾਬ ਪੁਲਿਸ ਦੀਆਂ ਸ਼ਾਨਦਾਰ ਸੇਵਾਵਾਂ ਨੂੰ ਮਾਨਤਾ ਦਿੰਦਿਆਂ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਵੱਲੋਂ ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ.), ਪੰਜਾਬ ਦੀ 16 ਮੈਂਬਰੀ ਟੀਮ ਨੂੰ ਸਾਲ 2022 ਲਈ "ਕੇਂਦਰੀ ਗ੍ਰਹਿ ਮੰਤਰੀ ਸਪੈਸ਼ਲ ਆਪ੍ਰੇਸ਼ਨ ਮੈਡਲ" ਨਾਲ ਸਨਮਾਨਿਤ ਕੀਤਾ ਗਿਆ ਹੈ। ਪੁਰਸਕਾਰ ਜੇਤੂਆਂ ਵਿੱਚ ਏ.ਜੀ.ਟੀ.ਐਫ. ਦੇ ਮੁਖੀ ਏ.ਡੀ.ਜੀ.ਪੀ. ਪ੍ਰਮੋਦ ਬਾਨ ਅਤੇ ਉਨ੍ਹਾਂ ਦੀ ਟੀਮ ਦੇ ਮੈਂਬਰ ਡੀ.ਆਈ.ਜੀ. ਗੁਰਪ੍ਰੀਤ ਸਿੰਘ ਭੁੱਲਰ, ਏ.ਆਈ.ਜੀ. ਗੁਰਮੀਤ ਸਿੰਘ ਚੌਹਾਨ, ਏ.ਆਈ.ਜੀ....
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਨੇ ਸਟੈਂਪ ਪੇਪਰ ਦੇ ਚੱਲਦੇ ਲੋਕਾਂ ਨੂੰ ਆ ਰਹੀਆਂ ਮੁਸ਼ਕਲਾਂ ਨੂੰ ਦੇਖਦੇ ਹੋਏ ਨਵੀਂ ਪਹਿਲ ਸ਼ੁਰੂ ਕੀਤੀ ਹੈ। ਮੁੱਖ ਮੰਤਰੀ ਮਾਨ ਨੇ ਸਟੈਂਪ ਪੇਪਰ ਦਾ ਖਾਸ ਪੋਰਟਲ ਤਿਆਰ ਕੀਤਾ ਹੈ, ਜਿਸ ਜ਼ਰੀਏ ਲੋਕ ਹੁਣ ਘਰ ਬੈਠ ਕੇ 500 ਰੁਪਏ ਤੱਕ ਦੇ ਸਟੈਂਪ ਪੇਪਰ ਡਾਊਨਲੋਡ ਕਰ ਸਕਦੇ ਹਨ। ਕੈਬਿਨਟ ਮੰਤਰੀ ਬ੍ਰਹਮ ਸ਼ੰਕਰ ਜ਼ਿੰਪਾ ਨੇ ਕਿਹਾ ਕਿ Stamp Paper ਨੂੰ ਲੈ ਕੇ ਲੋਕਾਂ ਨੂੰ ਵੱਡੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਹੈ। ਉਨ੍ਹਾਂ ਕਿਹਾ ਕਿ ਕਈ ਵਾਰ ਤਾਂ ਬਾਅਦ ‘ਚ ਪਤਾ....
ਚੰਡੀਗੜ੍ਹ: ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਦੀ ਪੈਰੋਲ ਰੱਦ ਕਰਵਾਉਣ ਲਈ ਮਸ਼ਹੂਰ ਐਡਵੋਕੇਟ ਐਚ ਸੀ ਅਰੋੜਾ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਪਟੀਸ਼ਨ ਦਾਇਰ ਕੀਤੀ ਹੈ। ਦਰਅਸਲ ਬੀਤੇ ਦਿਨੀਂ ਐਚਸੀ ਅਰੋੜਾ ਨੇ ਹਰਿਆਣਾ ਦੇ ਮੁੱਖ ਸਕੱਤਰ ਨੂੰ ਇਕ ਨੋਟਿਸ ਭੇਜ ਕੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਦੀ ਪੈਰੋਲ ਤੁਰੰਤ ਰੱਦ ਕਰਨ ਵਾਸਤੇ ਕਿਹਾ ਸੀ। ਨੋਟਿਸ 'ਚ ਐਚਸੀ ਅਰੋੜਾ ਨੇ ਕਿਹਾ ਸੀ ਕਿ ਰਾਮ ਰਹੀਮ ਨੂੰ ਜਬਰ ਜਨਾਹ ਤੇ ਕਤਲ ਦੇ ਕੇਸ ਵਿਚ ਦੋਸ਼ੀ ਠਹਿਰਾਇਆ ਗਿਆ ਹੈ। ਹਰਿਆਣਾ ਸਰਕਾਰ ਨੇ....
ਨਾਭਾ : ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਪੰਜਾਬ ਦੀ ਸਿਆਸਤ ਨੂੰ ਲੈ ਕੇ ਕਈ ਵੱਡੇ ਦਾਅਵੇ ਕੀਤੇ ਹਨ। ਉਹ ਸੋਮਵਾਰ ਨੂੰ ਕਿਸੇ ਨਿੱਜੀ ਸਮਾਗਮ 'ਚ ਸ਼ਮੂਲੀਅਤ ਕਰਨ ਲਈ ਨਾਭਾ ਪਹੁੰਚੇ ਸਨ। ਇਸ ਦੌਰਾਨ ਹਲਕਾ ਨਾਭਾ ਤੋਂ ਵਿਧਾਇਕ ਦੇਵ ਮਾਨ ਵੀ ਉਨਾਂ੍ਹ ਦੇ ਨਾਲ ਸਨ। ਹਲਕਾ ਨਾਭਾ ਤੋਂ ਵਿਧਾਇਕ ਦੇਵ ਮਾਨ ਦੇ ਦਫ਼ਤਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਸਿੱਧੂ ਮੂਸੇਵਾਲਾ ਦੇ ਕਾਤਲਾਂ ਨੂੰ ਸਜ਼ਾ ਦਿਵਾਉਣ ਲਈ ਪੰਜਾਬ ਸਰਕਾਰ ਨੇ ਕੋਈ ਕਸਰ ਨਹੀਂ ਛੱਡੀ ਅਤੇ....
ਹੁਣ ਵਟਸਐਪ ਰਾਹੀਂ ਮਿਲੇਗੀ 2 ਏਕੜ ਤੱਕ ਦੇ ਰਕਬੇ ਵਿੱਚੋਂ 3 ਫੁੱਟ ਤੱਕ ਮਿੱਟੀ ਦੀ ਪੁਟਾਈ ਸਬੰਧੀ ਪ੍ਰਵਾਨਗੀ: ਹਰਜੋਤ ਬੈਂਸ
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਮਿੱਟੀ ਦੀ ਪੁਟਾਈ ਸਬੰਧੀ ਪ੍ਰਵਾਨਗੀ ਦੀ ਪ੍ਰੀਕਿਰਿਆ ਨੂੰ ਹੋਰ ਸੁਖਾਲਾ ਬਣਾ ਦਿੱਤਾ ਹੈ। ਮਾਨ ਸਰਕਾਰ ਦੇ ਇਸ ਫ਼ੈਸਲੇ ਨਾਲ ਪੰਜਾਬ ਰਾਜ ਵਿੱਚ ਹੁਣ 2 ਏਕੜ ਤੱਕ ਦੇ ਰਕਬੇ ਵਿੱਚੋਂ 3 ਫੁੱਟ ਤੱਕ ਮਿੱਟੀ ਦੀ ਪੁਟਾਈ ਸਬੰਧੀ ਪ੍ਰਵਾਨਗੀ ਵਟਸਐਪ ਮੈਸਜ਼ ਰਾਹੀਂ ਲਈ ਜਾ ਸਕੇਗੀ। ਇਹ ਜਾਣਕਾਰੀ ਪੰਜਾਬ ਰਾਜ ਦੇ ਖਣਨ ਤੇ ਭੂ-ਵਿਗਿਆਨ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਦਿੱਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ. ਬੈਂਸ ਨੇ ਦੱਸਿਆ ਕਿ....
ਚੰਡੀਗੜ੍ਹ : ਪੰਜਾਬ ਵਿਚ ਮੌਸਮ ਤਬਦੀਲ ਹੋਣ ਲੱਗਾ ਹੈ ਤੇ ਠੰਡ ਨੇ ਦਸਤਕ ਦੇ ਦਿੱਤੀ ਹੈ। ਇਸੇ ਦੇ ਚੱਲਦਿਆਂ ਸੂਬਾ ਸਰਕਾਰ ਵੱਲੋਂ ਸਕੂਲਾਂ ਦੇ ਸਮੇਂ ਵਿਚ ਤਬਦੀਲੀ ਕਰ ਦਿੱਤੀ ਗਈ ਹੈ। ਹੁਣ ਸਮਾਂ ਬਦਲ ਕੇ ਸਵੇਰੇ 9 ਵਜੇ ਤੋਂ ਦੁਪਿਹਰ 3 ਵਜੇ ਤੱਕ ਕਰ ਦਿੱਤਾ ਗਿਆ ਹੈ ਤੇ ਇਹ ਸਮਾਂ 1 ਨਵੰਬਰ 2022 ਤੋਂ 28 ਫਰਵਰੀ 2023 ਤੱਕ ਲਾਗੂ ਰਹੇਗਾ। ਸਿੱਖਿਆ ਵਿਭਾਗ ਦੇ ਪੱਤਰ ਨੰਬਰ19/1-20 ਸੈ:ਸਿੱ (2) 202099409 ਅਨੁਸਾਰ ਪੰਜਾਬ ਦੇ ਸਮੂਹ ਸਰਕਾਰੀ, ਏਡਿਡ ਅਤੇ ਮਾਨਤਾ ਮਾਨਤਾ ਪ੍ਰਾਪਤ ਸਕੂਲਾਂ ਦਾ ਸਮਾਂ ਪਹਿਲੀ....
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਨਸ਼ਿਆਂ ਨੂੰ ਜੜ੍ਹੋਂ ਪੁੱਟਣ ਲਈ ਵਿੱਢੀ ਜੰਗ ਪੰਜਵੇਂ ਮਹੀਨੇ ਵਿੱਚ ਦਾਖਲ ਹੋ ਗਈ ਹੈ, ਜਿਸ ਤਹਿਤ ਪੰਜਾਬ ਪੁਲਿਸ ਨੇ 5 ਜੁਲਾਈ 2022 ਤੋਂ ਹੁਣ ਤੱਕ 1097 ਵੱਡੀਆਂ ਮੱਛੀਆਂ ਸਮੇਤ 6997 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸਮੇਂ ਦੌਰਾਨ ਪੁਲਿਸ ਵੱਲੋਂ 580 ਵਪਾਰਕ ਮਾਮਲਿਆਂ ਸਮੇਤ ਕੁੱਲ 5346 ਐਫ.ਆਈ.ਆਰਜ਼ ਦਰਜ ਕੀਤੀਆਂ ਗਈਆਂ ਹਨ। ਅੱਜ ਇੱਥੇ ਆਪਣੀ ਹਫ਼ਤਾਵਾਰੀ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਇੰਸਪੈਕਟਰ ਜਨਰਲ ਆਫ਼ ਪੁਲਿਸ....
ਪਠਾਨਕੋਟ : ਹੁਣ ਤੱਕ ਪੰਜਾਬ ਵਿੱਚ 110 ਲੱਖ ਮੀਟਰਿਕ ਟਨ ਝੋਨੇ ਦੀ ਖ਼ਰੀਦ ਹੋਣ ਦਾ ਦਾਅਵਾ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਖ਼ਰੀਦ ਤੇ ਚੁਕਾਈ ਦੀ ਸਮੁੱਚੀ ਪ੍ਰਕਿਰਿਆ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਮੁਕੰਮਲ ਕਰ ਲਿਆ ਜਾਵੇਗਾ। ਇੱਥੇ ਅਨਾਜ ਮੰਡੀਆਂ ਦਾ ਮੁਆਇਨਾ ਕਰਨ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ 30 ਅਕਤੂਬਰ ਤੱਕ ਤਕਰੀਬਨ 112 ਲੱਖ ਮੀਟਰਿਕ ਟਨ ਝੋਨਾ ਮੰਡੀਆਂ ਵਿੱਚ ਆਇਆ ਹੈ, ਜਿਸ ਵਿੱਚੋਂ ਤਕਰੀਬਨ 110 ਲੱਖ ਮੀਟਰਿਕ ਟਨ ਦੀ ਖ਼ਰੀਦ ਹੋ ਚੁੱਕੀ....
ਚੰਡੀਗੜ੍ਹ : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੇ ਇਲਜ਼ਾਮਾਂ ਮਗਰੋਂ ਮੁੱਖ ਮੰਤਰੀ ਭਗਵੰਤ ਮਾਨ ਨੇ ਸਪੱਸ਼ਟੀਕਰਨ ਦਿੱਤਾ ਹੈ। ਉਨ੍ਹਾਂ ਕਿਹਾ ਹੈ ਕਿ ਸਾਡੀ ਸਰਕਾਰ ਵੱਲੋਂ ਕਿਸੇ ਵੀ ਤਰ੍ਹਾਂ ਦੀ ਕੋਈ ਕਮੀ ਨਹੀਂ ਛੱਡੀ ਗਈ ਹੈ। ਉਨ੍ਹਾਂ ਕਿਹਾ ਹੈ ਕਿ ਇਹ ਬਹੁਤ ਸੰਗੀਨ ਮਾਮਲਾ ਹੈ। ਉਨ੍ਹਾਂ ਕਿਹਾ ਕਿ ਮੂਸੇਵਾਲਾ ‘ਤੇ ਹਮਲਾ ਕਰਨ ਗਏ ਸ਼ੂਟਰ ਤੇ ਮਾਸਟਰਮਾਈਂਡ ਸਾਰੇ ਫੜ ਲਏ ਗਏ ਹਨ। ਇਸ ਕੇਸ ਵਿੱਚ ਚਾਲਾਨ ਵੀ ਪੇਸ਼ ਕਰ ਦਿੱਤਾ ਗਿਆ ਹੈ । ਇਸ ਤੋਂ ਅੱਗੇ ਉਨ੍ਹਾਂ ਕਿਹਾ ਕਿ ਸਰਕਾਰ ਵਿਦੇਸ਼....