ਚੰਡੀਗੜ੍ਹ : ਪੰਜਾਬ ਦੇ ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ ਨੇ ਸੂਬੇ ਦੇ ਉੱਚ ਅਧਿਕਾਰੀ ਨੂੰ ਸਾਰੇ ਜ਼ਿਲ੍ਹਿਆਂ ਦੇ ਦੌਰੇ ਕਰਨ ਲਈ ਕਿਹਾ ਹੈ ਤਾਂ ਜੋ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਦੀ ਜ਼ਮੀਨੀ ਸਥਿਤੀ ਦਾ ਜਾਇਜ਼ਾ ਲਿਆ ਜਾ ਸਕੇ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਾਉਣ ਦੀਆਂ ਘਟਨਾਵਾਂ ਕਰਕੇ ਕੌਮੀ ਪੱਧਰ ‘ਤੇ ਪੰਜਾਬ ਨੂੰ ਨਮੋਸ਼ੀ ਦਾ ਸਾਹਮਣਾ ਕਰਨਾ ਪੈਂਦਾ ਹੈ ਅਤੇ ਇਨ੍ਹਾਂ ਘਟਨਾਵਾਂ ਬਾਬਤ ਸੁਪਰੀਟ ਕੋਰਟ, ਕੌਮੀ ਹਵਾ ਕੁਆਲਿਟੀ ਕਮਿਸ਼ਨ ਅਤੇ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਨੇ ਵੀ ਸਖਤ ਟਿੱਪਣੀਆਂ....
ਪੰਜਾਬ
ਚੰਡੀਗੜ੍ਹ : ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸੰਗਰੂਰ ਜ਼ਿਲ੍ਹੇ ਵਿੱਚ ਵਰਬੀਓ ਏਜੀ ਬਾਇਓ-ਐਨਰਜੀ ਪਲਾਂਟ ਦੀ ਸਥਾਪਨਾ ਲਈ ਸਿਹਰਾ ਲੈਣ ਦਾ ਦਾਅਵਾ ਕਰਨ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਨਿਖੇਦੀ ਕੀਤੀ, ਜਦੋਂ ਕਿ 2019 ਵਿੱਚ ਉਨ੍ਹਾਂ ਦੀ ਸਰਕਾਰ ਦੌਰਾਨ ਇਹ ਪ੍ਰਾਜੈਕਟ ਉਲੀਕਿਆ ਗਿਆ ਸੀ। ਮੁੱਖ ਮੰਤਰੀ ਭਗਵੰਤ ਮਾਨ ਦੇ ਦਾਅਵਿਆਂ 'ਤੇ ਪ੍ਰਤੀਕਰਮ ਦਿੰਦਿਆਂ, ਕੈਪਟਨ ਅਮਰਿੰਦਰ ਨੇ ਖੁਲਾਸਾ ਕੀਤਾ ਕਿ ਉਸ ਸਾਲ ਦਸੰਬਰ ਵਿੱਚ ਇਨਵੈਸਟ ਪੰਜਾਬ ਸੰਮੇਲਨ ਦੌਰਾਨ ਇਸ ਦੇ ਸੀਓਓ ਓਲੀਵਰ ਲੁਡਟਕੇ....
ਚੰਡੀਗੜ : ਪੰਜਾਬ ਦੇ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜਲਦ ਹੀ ਸੂਬੇ ਭਰ ’ਚ ਐਨ.ਆਰ.ਆਈ. ਸਭਾਵਾਂ ਨੂੰ ਮੁੜ ਸੁਰਜੀਤ ਕੀਤਾ ਜਾਵੇਗਾ। ਧਾਲੀਵਾਲ, ਜੋ ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਆਪਣੇ ਦਫਤਰ ਵਿੱਚ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ, ਨੇ ਕਿਹਾ ਕਿ ਪੰਜਾਬ ਸਰਕਾਰ ਪੰਜਾਬ ਦੇ ਪ੍ਰਵਾਸੀ ਭਾਰਤੀਆਂ (ਐਨ.ਆਰ.ਆਈ.) ਦੀ ਭਲਾਈ ਲਈ....
ਚੰਡੀਗੜ੍ਹ : ਪੰਜਾਬ ਦੀ 'ਆਪ' ਸਰਕਾਰ ਹਾਈਟੈਕ ਜਹਾਜ਼ ਕਿਰਾਏ 'ਤੇ ਲੈਣ ਜਾ ਰਹੀ ਹੈ। ਪੰਜਾਬ ਸਰਕਾਰ ਫਰਾਂਸ ਵਿੱਚ ਬਣੇ ਹਾਈਟੈਕ ਡਸਾਲਟ ਫਾਲਕਨ 2000 ਜਹਾਜ਼ ਕਿਰਾਏ ’ਤੇ ਲਵੇਗੀ। ਇਸ ਆਧੁਨਿਕ ਜਹਾਜ਼ ਦੀ ਯਾਤਰੀ ਸਮਰੱਥਾ 19 ਹੈ। 'ਆਪ' ਸਰਕਾਰ ਇਸ ਦੀ ਵਰਤੋਂ ਵੀਆਈਪੀ ਮੂਵਮੈਂਟ ਲਈ ਚਾਰਟਰ ਸੇਵਾ ਵਜੋਂ ਕਰੇਗੀ। ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਕੋਲ ਇਸ ਵੇਲੇ ਇੱਕ ਹੈਲੀਕਾਪਟਰ ਹੈ, ਜਿਸ ਦੀ ਵਰਤੋਂ ਮੁੱਖ ਮੰਤਰੀ ਭਗਵੰਤ ਮਾਨ ਤੇ ਹੋਰ ਮੰਤਰੀ ਕਰਦੇ ਹਨ। ਹੁਣ ਸੂਬਾ ਸਰਕਾਰ ਡਸਾਲਟ ਫਾਲਕਨ 2000 ਜਹਾਜ਼....
ਚੰਡੀਗੜ੍ਹ : ਪੰਜਾਬ ਵਿੱਚ ਸਿਹਤ ਸੰਭਾਲ ਸਹੂਲਤਾਂ ਵਿੱਚ ਸੁਧਾਰ ਕਰਨ ਵੱਲ ਵੱਡੀ ਪੁਲਾਂਘ ਪੱਟਦਿਆਂ, ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸਿਹਤ ਵਿਭਾਗ ਵਿੱਚ ਸਪੈਸ਼ਲਿਸਟ ਡਾਕਟਰਾਂ ਦੀ ਗਿਣਤੀ ਵਿੱਚ ਵਾਧਾ ਕੀਤਾ ਜਾ ਰਿਹਾ ਹੈ। ਡਾਇਰੈਕਟੋਰੇਟ ਸਿਹਤ ਅਤੇ ਪਰਿਵਾਰ ਭਲਾਈ ਨੇ 634 (ਅਹੁਦਿਆਂ ਦੀ ਗਿਣਤੀ ਵਧ ਜਾਂ ਘਟ ਸਕਦੀ ਹੈ) ਮੈਡੀਕਲ ਅਫਸਰਾਂ (ਸਪੈਸ਼ਲਿਸਟ) ਦੀ ਭਰਤੀ ਲਈ ਵਾਕ-ਇਨ ਇੰਟਰਵਿਊ ਲਈ ਜਨਤਕ ਨੋਟਿਸ ਜਾਰੀ ਕੀਤਾ ਹੈ। ਇਹ ਇੰਟਰਵਿਊ 9 ਅਤੇ 10 ਨਵੰਬਰ ਨੂੰ ਸਵੇਰੇ 10....
ਚੰਡੀਗੜ੍ਹ : ਪੰਜਾਬ ਯੂਨੀਵਰਸਿਟੀ ਸਟੂਡੈਂਟਸ ਕੌਂਸਲ ਚੋਣਾਂ ਵਿਚ ਆਮ ਆਦਮੀ ਪਾਰਟੀ ਦੇ ਵਿਦਿਆਰਥੀ ਵਿੰਗ ਸੀ ਵਾਈ ਐਸ ਐਸ ਦੀ ਜਿੱਤ ’ਤੇ ਆਪ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪ੍ਰਧਾਨ ਬਣੇ ਆਯੂਸ਼ ਖਟਕੜ ਨੂੰ ਵਧਾਈ ਦਿੱਤੀ ਹੈ। ਉਹਨਾਂ ਆਪਣੇ ਇਕ ਟਵੀਟ ਵਿਚ ਕਿਹਾ ਕਿ ਅੱਜ ਦੇਸ਼ ਭਰ ਵਿਚ ਨੌਜਵਾਨ ਵਰਗ ਬਹੁਤ ਆਸਾਂ ਨਾਲ ਆਮ ਆਦਮੀ ਪਾਰਟੀ ਵੱਲ ਵੇਖ ਰਿਹਾ ਹੈ।ਆਮ ਆਦਮੀ ਪਾਰਟੀ ਨੌਜਵਾਨਾਂ ਦੀ ਪਾਰਟੀ ਹੈ। ਨੌਜਵਾਨ ਹੀ ਭਵਿੱਖ ਵਿਚ ਦੇਸ਼ ਦੀ ਵਾਗਡੋਰ ਸੰਭਾਲਣਗੇ।
ਲੁਧਿਆਣਾ : ਸੂਬੇ ਦੇ ਲੋਕਾਂ ਪ੍ਰਤੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਅਤੇ ਆਪਣੇ ਵਾਅਦੇ ਨੂੰ ਪੂਰਾ ਕਰਦੇ ਹੋਏ, ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਨਗਰ ਨਿਗਮ, ਲੁਧਿਆਣਾ ਵਿੱਚ ਪਿਛਲੇ ਕਈ ਸਾਲਾਂ ਤੋਂ ਕੰਮ ਕਰ ਰਹੇ 3542 ਸਫਾਈ ਸੇਵਕਾਂ/ਸੀਵਰਮੈਨਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਕੇ ਇਨਾਂ ਕਰਮੀਆਂ ਨੂੰ ਦੀਵਾਲੀ ਦਾ ਤੋਹਫਾ ਦਿੱਤਾ ਹੈ। ਪੰਜਾਬ ਸਰਕਾਰ ਵੱਲੋਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜਰ ਨੇ ਅੱਜ ਇੱਥੇ ਗੁਰੂ ਨਾਨਕ ਦੇਵ ਭਵਨ ਵਿਖੇ ਹੋਏ ਸਮਾਗਮ ਦੌਰਾਨ....
ਲੁਧਿਆਣਾ : ਪੰਜਾਬ ਦੇ ਮਾਲ ਮੰਤਰੀ ਸ੍ਰੀ ਬ੍ਰਹਮ ਸ਼ੰਕਰ ਜਿੰਪਾ ਨੇ ਜਾਇਦਾਦ ਦੀ ਰਜਿਸਟ੍ਰੇਸ਼ਨ ਲਈ 'ਫੇਕ ਐਨ.ਓ.ਸੀ' ਦੀ ਵਰਤੋਂ ਕੀਤੇ ਜਾਣ ਦੀਆਂ ਕੁਝ ਸ਼ਿਕਾਇਤਾਂ ਨੂੰ ਦੇਖਦਿਆਂ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਨੂੰ ਇਸ ਸਬੰਧੀ ਜਲਦ ਤੋਂ ਜਲਦ ਜਾਂਚ ਰਿਪੋਰਟ ਸੌਂਪਣ ਦੇ ਨਿਰਦੇਸ਼ ਦਿੱਤੇ ਹਨ। ਕੈਬਨਿਟ ਮੰਤਰੀ ਸ੍ਰੀ ਜਿੰਪਾ ਵੱਲੋਂ ਲੁਧਿਆਣਾ ਪੱਛਮੀ ਅਤੇ ਲੁਧਿਆਣਾ ਕੇਂਦਰੀ ਦੇ ਸਬ ਰਜਿਸਟਰਾਰ ਦਫਤਰਾਂ ਦਾ ਨਿਰੀਖਣ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਵਿਧਾਇਕ ਗੁਰਪ੍ਰੀਤ ਬੱਸੀ ਗੋਗੀ, ਮਦਨ ਲਾਲ ਬੱਗਾ, ਅਸ਼ੋਕ....
ਭੁਟਾਲ ਕਲਾਂ (ਸੰਗਰੂਰ) : : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਪੈਟਰੋਲੀਅਮ ਮੰਤਰੀ ਹਰਦੀਪ ਪੁਰੀ ਨਾਲ ਅੱਜ ਇੱਥੇ 20 ਏਕੜ ਰਕਬੇ ਵਿਚ 230 ਕਰੋੜ ਰੁਪਏ ਦੀ ਲਾਗਤ ਨਾਲ ਸਥਾਪਤ ਕੀਤੇ ਦੇਸ਼ ਦੇ ਸਭ ਤੋਂ ਵੱਡੇ ਬਾਇਓ ਐਨਰਜੀ ਪਲਾਂਟ ਲੋਕਾਂ ਨੂੰ ਸਮਰਪਿਤ ਕੀਤਾ। ਅੱਜ ਦੇ ਇਸ ਮੌਕੇ ਨੂੰ ਸੂਬੇ ਲਈ ਇਤਿਹਾਸਕ ਦਿਨ ਕਰਾਰ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਹ ਉਪਰਾਲਾ ਸੂਬੇ ਵਿੱਚੋਂ ਝੋਨੇ ਦੀ ਪਰਾਲੀ ਸਾੜਨ ਦੀ ਸਮੱਸਿਆ ਨੂੰ ਖਤਮ ਕਰਨ ਲਈ ਰਾਹ ਪੱਧਰਾ ਕਰੇਗਾ। ਉਨ੍ਹਾਂ ਕਿਹਾ ਕਿ ਵਰਬੀਓ....
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਵਿੱਚ ਨਿਵੇਸ਼ ਆਕਰਸ਼ਿਤ ਕਰਨ ਲਈ ਵਿਦੇਸ਼ਾਂ ਵਿੱਚ ਸਥਿਤ ਭਾਰਤੀ ਸਫ਼ਾਰਤਖ਼ਾਨਿਆਂ ਦੇ ਮੁਖੀਆਂ ਤੋਂ ਸਹਿਯੋਗ ਦੀ ਮੰਗ ਕੀਤੀ ਹੈ। ਵਿਦੇਸ਼ਾਂ ਵਿੱਚ ਭਾਰਤੀ ਸਫ਼ਾਰਤਖ਼ਾਨਿਆਂ ਦੇ ਮੁਖੀਆਂ ਦੇ ਵਫ਼ਦ ਨੇ ਅੱਜ ਸਾਫਟਵੇਅਰ ਤਕਨਾਲੋਜੀ ਪਾਰਕ ਆਫ ਇੰਡੀਆ (ਐਸ.ਟੀ.ਪੀ.ਆਈ.) ਮੋਹਾਲੀ ਵਿਖੇ ਸਟਾਰਟਅੱਪ ਪੰਜਾਬ ਹੱਬ (ਨਿਊਰੋਨ) ਦਾ ਦੌਰਾ ਕੀਤਾ ਅਤੇ ਇਨਵੈਸਟ ਪੰਜਾਬ ਦੀ ਟੀਮ ਨਾਲ ਗੱਲਬਾਤ ਕੀਤੀ। ਇਸ ਵਫ਼ਦ ਵਿੱਚ ਅਮਰੀਕਾ ਵਿੱਚ ਭਾਰਤ....
ਚੰਡੀਗੜ੍ਹ : ਪੰਜਾਬ ਯੂਨੀਵਰਸਿਟੀ ਸਟੂਡੈਂਟਸ ਯੂਨੀਅਨ ਦੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੇ ਵਿਦਿਆਰਥੀ ਵਿੰਗ ‘ਛਤਰ ਯੁਵਾ ਸੰਘਰਸ਼ ਸਮਿਤੀ’ (ਸੀਵਾਈਐੱਸਐੱਸ) ਨੇ ਸ਼ਾਨਦਾਰ ਜਿੱਤ ਹਾਸਲ ਕੀਤੀ ਹੈ। ਸੀਵਾਈਐੱਸਐੱਸ ਦੇ ਆਯੂਸ਼ ਖਟਕੜ ਪੰਜਾਬ ਯੂਨੀਵਰਸਿਟੀ ਦੇ ਨਵੇਂ ਵਿਦਿਆਰਥੀ ਪ੍ਰਧਾਨ ਚੁਣੇ ਗਏ। ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੂੰ ਵਿਦਿਆਰਥੀ ਯੂਨੀਅਨ ਚੋਣਾਂ ਦਾ ਇੰਚਾਰਜ ਬਣਾਇਆ ਗਿਆ ਅਤੇ ਸੀ ਵਾਈ ਐੱਸ ਐੱਸ ਨੇ ਪਹਿਲੀ ਵਾਰ ਵਿਦਿਆਰਥੀ ਚੋਣਾਂ ਵਿੱਚ ਹਿੱਸਾ ਲਿਆ ਅਤੇ ਪਹਿਲੀ ਵਾਰ 'ਚ ਹੀ....
ਚੰਡੀਗੜ੍ਹ : ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਐਨ.ਐਚ.ਐਮ ਯੂਨੀਅਨ ਪੰਜਾਬ ਨੂੰ ਵਿਸ਼ਵਾਸ ਦਿਵਾਇਆ ਕਿ ਨੇਸ਼ਨਲ ਹੈਲਥ ਮਿਸ਼ਨ ਤਹਿਤ ਸੂਬੇ ਵਿੱਚ ਕੰਮ ਕਰ ਰਹੇ ਮੁਲਾਜ਼ਮਾਂ ਨੂੰ ਪੱਕਿਆਂ ਕਰਨ ਅਤੇ ਇਸ ਸਬੰਧੀ ਵਿੱਤੀ ਤੇ ਕਾਨੂੰਨੀ ਨੁਕਤਿਆਂ ਨੂੰ ਸਰਕਾਰੀ ਵਿਭਾਗਾਂ ਵਿੱਚ ਠੇਕੇ 'ਤੇ ਕੰਮ ਕਰਦੇ ਮੁਲਾਜ਼ਮਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ ਲਈ ਗਠਿਤ ਤਿੰਨ ਮੈਂਬਰੀ ਕੈਬਨਿਟ ਕਮੇਟੀ ਵੱਲੋਂ ਚਰਚਾ ਕੀਤੀ ਜਾਵੇਗੀ। ਅੱਜ ਇਥੇ ਆਪਣੇ ਦਫਤਰ ਵਿਖੇ ਐਨ.ਐਚ.ਐਮ ਯੂਨੀਅਨ ਪੰਜਾਬ ਦੇ....
ਚੰਡੀਗੜ੍ਹ : ਪੰਜਾਬ ਦੇ ਪਸ਼ੂ ਪਾਲਣ, ਮੱਛੀ ਪਾਲਣ ਤੇ ਡੇਅਰੀ ਵਿਕਾਸ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਮੱਛੀ ਪਾਲਣ ਵਿਭਾਗ ਵਿੱਚ ਦੋ ਮੱਛੀ ਪਾਲਣ ਅਫ਼ਸਰਾਂ ਅਤੇ ਇੱਕ ਮੱਛੀ ਪਾਲਕ ਨੂੰ ਨਿਯੁਕਤੀ ਪੱਤਰ ਸੌਂਪੇ। ਇੱਥੇ ਪੰਜਾਬ ਭਵਨ ਵਿਖੇ ਹੋਏ ਸਮਾਗਮ ਦੌਰਾਨ ਕੈਬਨਿਟ ਮੰਤਰੀ ਨੇ ਨਵ-ਨਿਯੁਕਤ ਮੁਲਾਜ਼ਮਾਂ ਨੂੰ ਮੁਬਾਰਕਬਾਦ ਦਿੰਦਿਆਂ ਸਮਰਪਣ ਭਾਵਨਾ ਅਤੇ ਇਮਾਨਦਾਰੀ ਨਾਲ ਕੰਮ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ ਵੱਧ ਤੋਂ....
ਚੰਡੀਗੜ੍ਹ : ਭਾਸ਼ਾ ਵਿਭਾਗ ਵੱਲੋਂ ਪੰਜਾਬੀ ਮਾਂ ਬੋਲੀ ਨੂੰ ਸਮਰਪਿਤ ਪੂਰੇ ਨਵੰਬਰ ਮਹੀਨੇ ਨੂੰ ‘ਪੰਜਾਬੀ ਮਾਹ’ ਵਜੋਂ ਮਨਾਉਣ ਦਾ ਫੈਸਲਾ ਕੀਤਾ ਗਿਆ ਜਿਸ ਤਹਿਤ ਸਾਹਿਤ ਦੀਆਂ ਵੱਖ-ਵੱਖ ਵਿਧਾਵਾਂ ਨਾਲ ਸਬੰਧਤ ਮਹੀਨਾ ਭਰ ਸੂਬੇ ਦੇ ਵੱਖ-ਵੱਖ ਥਾਂਵਾਂ ਉਤੇ ਰਾਜ ਤੇ ਜ਼ਿਲਾ ਪੱਧਰੀ ਸਮਾਗਮ ਕਰਵਾਏ ਜਾਣਗੇ। ਆਪਣੀਆਂ ਰਚਨਾਵਾਂ/ਲਿਖਤਾਂ ਨਾਲ ਪੰਜਾਬੀ ਭਾਸ਼ਾ ਨੂੰ ਅਮੀਰੀ ਬਖ਼ਸ਼ਣ ਵਾਲੀਆਂ ਮਹਾਨ ਸਖਸ਼ੀਅਤਾਂ ਨੂੰ ਸਮਰਪਿਤ ਸਮਾਗਮ ਵੀ ਕਰਵਾਏ ਜਾਣਗੇ। ਇਹ ਜਾਣਕਾਰੀ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਬਾਰੇ ਮੰਤਰੀ ਗੁਰਮੀਤ....
ਚੰਡੀਗੜ੍ਹ : ਦੀਵਾਲੀ ਤੋਂ ਪਹਿਲਾਂ ਕਿਸਾਨਾਂ ਨੂੰ ਵੱਡਾ ਤੋਹਫਾ ਦਿੰਦੇ ਹੋਏ ਕੇਂਦਰ ਸਰਕਾਰ ਨੇ ਹਾੜੀ ਦੀਆਂ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ) ‘ਚ ਵਾਧੇ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਹ ਫੈਸਲਾ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਹੋਈ ਕੈਬਨਿਟ ਮੀਟਿੰਗ ਵਿੱਚ ਲਿਆ ਗਿਆ। ਕੇਂਦਰ ਵੱਲੋ ਲਏ ਇਸ ਫੈਸਲੇ ਲਈ ਕੈਪਟਨ ਅਮਰਿੰਦਰ ਸਿੰਘ ਨੇ ਪੀ ਐਮ ਮੋਦੀ ਦਾ ਧੰਨਵਾਦ ਕੀਤਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕੀਤਾ ਕਿ “2023-24 ਸੀਜ਼ਨ ਲਈ 6 ਹਾੜੀ ਦੀਆਂ ਫਸਲਾਂ ਦੇ....