ਬਠਿੰਡਾ, 26 ਅਗਸਤ 2024 : ਬਠਿੰਡਾ ਦੇ ਅਧੀਨ ਆਉਂਦੇ ਦੇ ਪਿੰਡ ਦਿਓਣ ਨੇੜੇ ਇਕ ਤੇਜ਼ ਰਫ਼ਤਾਰ ਗੱਡੀ ਥਾਰ ਨੇ ਇੱਕ ਐਕਟਿਵਾ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਐਕਟਿਵਾ ਵਿੱਚ ਸਵਾਰ ਦੋ ਵਿਅਕਤੀਆਂ ਦੀ ਮੌਤ ਹੋ ਗਈ। ਜਦਕਿ ਗੱਡੀ ਥਾਰ ਸਵਾਰ ਦੋ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਇਲਾਜ ਲਈ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਮ੍ਰਿਤਕ ਐਕਟਿਵਾ ਚਾਲਕ ਅਪਾਹਜ ਸੀ। ਦੱਸਿਆ ਜਾ ਰਿਹਾ ਹੈ ਕਿ ਥਾਰ ਗੱਡੀ ਬਠਿੰਡਾ ਸਾਈਡ ਤੋਂ ਆ ਰਹੀ ਸੀ, ਜਦਕਿ ਐਕਟਿਵਾ ਖੇਤਾਂ ਤੋਂ ਸੜਕ ‘ਤੇ ਆ ਰਹੀ ਸੀ। ਇਸ ਦੌਰਾਨ....
ਪੰਜਾਬ
ਚੰਡੀਗੜ੍ਹ, 26 ਅਗਸਤ, 2024 : ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਇਥੇ ਬਿਜਲੀ ਚੋਰੀ ਦਾ ਪਤਾ ਲਗਾਉਣ ਅਤੇ ਬਿਜਲੀ ਦੀ ਬਚਤ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਚਲਾਈ ਗਈ ਦੋ ਦਿਨਾਂ ਰਾਜ ਵਿਆਪੀ ਚੈਕਿੰਗ ਮੁਹਿੰਮ ਨੂੰ ਸਫਲਤਾਪੂਰਵਕ ਪੂਰਾ ਕਰਨ ਦਾ ਐਲਾਨ ਕੀਤਾ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਦੇ ਨਤੀਜੇ ਵਜੋਂ 50,781 ਬਿਜਲੀ ਕੁਨੈਕਸ਼ਨਾਂ ਦੀ ਜਾਂਚ ਕੀਤੀ ਗਈ, 3,349 ਮਾਮਲਿਆਂ ਵਿੱਚ ਬਿਜਲੀ ਚੋਰੀ ਦਾ ਪਤਾ ਲਗਾਇਆ ਗਿਆ ਅਤੇ 7.66 ਕਰੋੜ ਰੁਪਏ ਦੇ ਜੁਰਮਾਨੇ....
ਚੰਡੀਗੜ੍ਹ, 26 ਅਗਸਤ 2024 : ਪਰਲ ਗਰੁੱਪ ਦੇ ਮਾਲਕ ਨਿਰਮਲ ਸਿੰਘ ਭੰਗੂ ਦੀ ਦਿੱਲੀ ਵਿੱਚ ਮੌਤ ਹੋ ਗਈ। ਭੰਗੂ 45 ਹਜ਼ਾਰ ਕਰੋੜ ਰੁਪਏ ਦੇ ਪਰਲ ਘੋਟਾਲੇ ਦਾ ਮਾਸਟਰਮਾਈਂਡ ਹੈ। ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਉਸ ਨੂੰ 2016 ਵਿੱਚ ਗ੍ਰਿਫ਼ਤਾਰ ਕੀਤਾ ਸੀ। ਉਦੋਂ ਤੋਂ ਉਹ ਦਿੱਲੀ ਦੀ ਤਿਹਾੜ ਜੇਲ੍ਹ ਵਿੱਚ ਸੀ। ਜਦੋਂ ਉਨ੍ਹਾਂ ਦੀ ਸਿਹਤ ਅਚਾਨਕ ਵਿਗੜ ਗਈ ਤਾਂ ਉਨ੍ਹਾਂ ਨੂੰ ਦਿੱਲੀ ਦੇ ਡੀਡੀਯੂ ਹਸਪਤਾਲ ਲਿਆਂਦਾ ਗਿਆ, ਜਿਸ ਤੋਂ ਬਾਅਦ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਭੰਗੂ ਨੇ ਬਰਨਾਲਾ ਤੋਂ....
ਜਲੰਧਰ, 25 ਅਗਸਤ 2024 : ਪੰਜਾਬ ਪੁਲਿਸ ਦੇ ਹੱਥ ਵੱਡੀ ਸਫਲਤਾ ਲੱਗੀ ਹੈ ਪੁਲਿਸ ਟੀਮ ਨੇ 6 ਸੂਬਿਆਂ ਚ ਚੈੱਕ ਫ਼ਰਾਡ ਸਿੰਡੀਕੇਟ ਨਾਲ ਜੁੜੇ ਲੋਕਾਂ ਨੂੰ ਕਾਬੂ ਕੀਤਾ ਹੈ। ਜਾਣਕਾਰੀ ਮੁਤਾਬਿਕ ਜਲੰਧਰ ਕਮਿਸ਼ਨਰੇਟ ਪੁਲਿਸ ਵਲੋਂ ਮਲਟੀ-ਸਟੇਟ ਬੈਂਕ ਚੈੱਕ ਫ਼ਰਾਡ ਸਿੰਡੀਕੇਟ ਨੂੰ ਖ਼ਤਮ ਕਰਦੇ ਹੋਏ 3 ਰਾਜਾਂ ਵਿੱਚੋਂ 5 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ। ਧੋਖਾਧੜੀਆਂ ਦਾ ਜਾਲ 6 ਰਾਜਾਂ- ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼, ਉੱਤਰ ਪ੍ਰਦੇਸ਼, ਪੱਛਮੀ ਬੰਗਾਲ, ਅਤੇ ਕਰਨਾਟਕ ਵਿੱਚ ਫੈਲਿਆ ਹੋਇਆ ਸੀ। 61....
ਅੰਮ੍ਰਿਤਸਰ, 25 ਅਗਸਤ 2024 : ਅੱਜ ਸ੍ਰੀ ਹਰਮਿੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅੰਮ੍ਰਿਤਸਰ ਸਾਹਿਬ ਪੁੱਜੇ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਦਿੱਲੀ ਦੇ ਮੁੱਖ ਮੰਤਰੀ ਅਤੇ ਆਪ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਝੂਠੇ ਕੇਸਾਂ ‘ਚ ਫਸਾ ਕੇ ਉਨ੍ਹਾਂ ਦੀ ਪਾਰਟੀ ਨੂੰ ਤੋੜਨ ਦੀਆਂ ਕੋਝੀਆਂ ਚਾਲਾਂ ਚੱਲ ਰਹੀ ਹੈ। ਪਰ ਉਨ੍ਹਾਂ ਦੀਆਂ ਇਹ....
ਚੰਡੀਗੜ੍ਹ, 25 ਅਗਸਤ 2024 : ਪੰਜਾਬ 'ਚ ਮੌਨਸੂਨ ਦੀ ਰਫ਼ਤਾਰ ਮੱਠੀ ਪੈ ਗਈ ਹੈ। ਲੋਕ ਕੜਾਕੇ ਦੀ ਗਰਮੀ ਨਾਲ ਜੂਝ ਰਹੇ ਹਨ। ਪਿਛਲੇ ਇਕ ਹਫ਼ਤੇ ਤੋਂ ਮੱਠੀ ਚੱਲ ਰਹੀ ਮੌਨਸੂਨ ਨੇ ਸ਼ਨਿਚਰਵਾਰ ਨੂੰ ਅਚਾਨਕ ਜ਼ੋਰਦਾਰ ਬਾਰਸ਼ ਸ਼ੁਰੂ ਕਰ ਦਿੱਤੀ। ਇਸ ਨਾਲ ਲੋਕਾਂ ਨੂੰ ਗਰਮੀ ਤੋਂ ਵੀ ਰਾਹਤ ਮਿਲੀ ਹੈ। ਕਈ ਜ਼ਿਲ੍ਹਿਆਂ 'ਚ ਤੇਜ਼ ਹਵਾਵਾਂ ਵਿਚਾਲੇ ਭਾਰੀ ਮੀਂਹ ਪਿਆ। ਇਸ ਕਾਰਨ ਸੜਕਾਂ ’ਤੇ ਪਾਣੀ ਭਰਨ ਦੀ ਸਥਿਤੀ ਬਣ ਗਈ। ਚੰਡੀਗੜ੍ਹ 'ਚ ਸਭ ਤੋਂ ਵੱਧ 27.7 ਮਿਲੀਮੀਟਰ, ਲੁਧਿਆਣਾ 'ਚ 22, ਐਸਬੀਐਸ ਨਗਰ 'ਚ 3.5....
ਅੰਮ੍ਰਿਤਸਰ, 24 ਅਗਸਤ 2024 : ਅੰਮ੍ਰਿਤਸਰ 'ਚ ਘਰ ਅੰਦਰ ਵੜ ਕੇ ਇੱਕ ਐਨਆਰਆਈ ਤੇ ਤਾਬੜਤੋੜ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਸਵੇਰੇ 7.30 ਵਜੇ 2 ਨੌਜਵਾਨ ਅੰਮ੍ਰਿਤਸਰ ਦੇ ਦਬੁਰਜੀ ਦੇ ਇੱਕ ਘਰ ਵਿੱਚ ਦਾਖਲ ਹੋਏ ਅਤੇ ਪਰਿਵਾਰ ਦੇ ਸਾਹਮਣੇ ਗੋਲੀਆਂ ਚਲਾ ਦਿੱਤੀਆਂ। ਫਿਲਹਾਲ ਐਨਆਰਆਈ ਜ਼ਖਮੀ ਹੈ ਅਤੇ ਉਸ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਜ਼ਖ਼ਮੀ ਦੀ ਪਛਾਣ ਸੁਖਚੈਨ ਸਿੰਘ ਵਜੋਂ ਹੋਈ ਹੈ। ਉਹ ਅਮਰੀਕਾ ਵਿੱਚ ਰਹਿੰਦਾ ਸੀ। ਏਡੀਸੀਪੀ ਹਰਪਾਲ ਸਿੰਘ ਨੇ ਦੱਸਿਆ ਕਿ ਇਹ ਘਟਨਾ ਸਵੇਰੇ ਸਾਢੇ....
ਅੰਮ੍ਰਿਤਸਰ, 24 ਅਗਸਤ 2024 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਨੇ ਹੁਣ ਫ਼ਿਲਮ ਨਿਰਮਾਤਾ ਨੂੰ ਵਿਵਾਦਤ ਦ੍ਰਿਸ਼ਾਂ ਵਾਲੀ ਫਿਲਮ ਐਮਰਜੈਂਸੀ ਦਾ ਟ੍ਰੇਲਰ ਰਿਲੀਜ਼ ਕਰਨ ਦਾ ਇਲਜ਼ਾਮ ਲਾਉਂਦਿਆਂ ਕਾਨੂੰਨੀ ਨੋਟਿਸ ਭੇਜਿਆ ਹੈ। ਇੰਨਾ ਹੀ ਨਹੀਂ, ਪ੍ਰਸਾਰਣ ਮੰਤਰਾਲੇ ਅਤੇ ਸੈਂਸਰ ਬੋਰਡ ਨੂੰ ਪੱਤਰ ਲਿਖ ਕੇ ਸਕ੍ਰਿਪਟ ਦੀ ਜਾਂਚ ਕਰਨ ਦੀ ਮੰਗ ਕੀਤੀ ਹੈ। ਸ਼੍ਰੋਮਣੀ ਕਮੇਟੀ ਮੈਂਬਰ ਗੁਰਚਰਨ ਸਿੰਘ ਗਰੇਵਾਲ ਨੇ ਦੱਸਿਆ ਕਿ ਇਹ ਫਿਲਮ ਵਿਵਾਦਾਂ ਨਾਲ ਭਰੀ ਹੋਈ ਹੈ। ਇਸ ਦੀ ਮੁੱਖ ਅਦਾਕਾਰਾ ਕੰਗਨਾ....
ਚੰਡੀਗੜ੍ਹ, 24 ਅਗਸਤ 2024 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਹਰ ਵਰਗ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ, ਉਥੇ ਹੀ ਪੱਛੜੀਆਂ ਸ਼੍ਰੇਣੀਆਂ ਤੇ ਆਰਥਿਕ ਤੌਰ ਤੇ ਕਮਜ਼ੋਰ ਵਰਗ ਦੇ ਲੋਕਾਂ ਦੀ ਭਲਾਈ ਲਈ ਲਗਾਤਾਰ ਕਾਰਜਸ਼ੀਲ ਹੈ। ਪੰਜਾਬ ਸਰਕਾਰ ਵੱਲੋਂ ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗ ਲਈ ਅਸ਼ੀਰਵਾਦ ਸਕੀਮ ਤਹਿਤ ਜਿਲਾ ਬਠਿੰਡਾ, ਮਾਨਸਾ ਤੇ ਐਸ.ਬੀ.ਐਸ ਨਗਰ ਲਈ 3.44 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ....
ਲੁਧਿਆਣਾ, 23 ਅਗਸਤ 2024 : ਸ਼ਥਾਨਕ ਸ਼ਹਿਰ ਤੋਂ ਇੱਕ ਵੀਡੀਓ ਸਾਹਮਣੇ ਆਈ ਹੈ, ਜੋ ਚੀਮਾ ਚੌਂਕ ਦੇ ਫਲਾਈਓਵਰ ਦੀ ਹੈ, ਜਿਸ ਵਿੱਚ ਇੱਕ ਬਰੇਜਾ ਕਾਰ ਨੇ ਇੱਕ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਨੂੰ ਟੱਕਰ ਮਾਰ ਦਿੱਤੀ। ਕਾਰ ਚਾਲਕ ਮੌਕੇ ਤੋਂ ਭੱਜ ਗਿਆ, ਦੋਵੇਂ ਨੌਜਵਾਨ ਬੁਰੀ ਤਰ੍ਹਾਂ ਜਖ਼ਮੀ ਹੋ ਗਏ, ਜਿੰਨ੍ਹਾਂ ਨੂੰ ਪਿੱਛੇ ਆ ਰਹੀ ਇੱਕ ਹੋਰ ਗੱਡੀ ਨੇ ਜਖ਼ਮੀ ਨੌਜਵਾਨਾਂ ਨੂੰ ਦਰੜ ਦਿੱਤਾ। ਕੁਝ ਸਕਿੰਟਾਂ ਬਾਅਦ ਇਕ ਹੋਰ ਕਾਰ ਫਲਾਈਓਵਰ ਤੋਂ ਲੰਘੀ ਅਤੇ ਦੋਵਾਂ ਨੌਜਵਾਨਾਂ ਅਤੇ ਬਾਈਕ ਨੂੰ ਜ਼ੋਰਦਾਰ ਟੱਕਰ ਮਾਰ....
ਐਨ ਜੀ ਟੀ ਨੂੰ ਕੀਤੀ ਅਪੀਲ ਪ੍ਰਦੂਸ਼ਣ ਦੇ ਪ੍ਰਬੰਧਨ ਵਿਚ ਅਸਫਲ ਰਹਿਣ ਲਈ ਮੁੱਖ ਮੰਤਰੀ ਨੂੰ ਜ਼ਿੰਮੇਵਾਰ ਠਹਿਰਾਇਆ ਜਾਵੇ ਤੇ ਅਫਸਰਾਂ ਦੀ ਥਾਂ ਉਹਨਾਂ ’ਤੇ ਮੁਕੱਦਮਾ ਚਲਾਇਆ ਜਾਵੇ ਚੰਡੀਗੜ੍ਹ, 23 ਅਗਸਤ 2024 : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕੌਮੀ ਗ੍ਰੀਨ ਟ੍ਰਿਬਿਊਨਲ (ਐਨ ਜੀ ਟੀ) ਨੂੰ ਅਪੀਲ ਕੀਤੀ ਕਿ ਉਹ ਹਦਾਇਤ ਕਰੇ ਕਿ ਵਾਵਾਤਰਣ ਕਾਨੂੰਨਾਂ ਦੀ ਪਾਲਣਾ ਨਾ ਕਰਨ ’ਤੇ ਪੰਜਾਬ ਸਰਕਾਰ ਨੂੰ ਲਗਾਇਆ 3108 ਕਰੋੜ ਰੁਪਏ ਦਾ ਜ਼ੁਰਮਾਨਾ ਆਮ ਆਦਮੀ ਪਾਰਟੀ (ਆਪ) ਆਪ....
ਚੰਡੀਗੜ੍ਹ, 22 ਅਗਸਤ 2024 : NGT (ਨੈਸ਼ਨਲ ਗ੍ਰੀਨ ਟ੍ਰਿਬਿਊਨਲ) ਨੇ ਪੰਜਾਬ ਸਰਕਾਰ 'ਤੇ 1026 ਕਰੋੜ ਰੁਪਏ ਦਾ ਜੁਰਮਾਨਾ ਲਗਾਇਆ ਹੈ। ਇਹ ਜੁਰਮਾਨਾ ਪੁਰਾਣੇ ਕੂੜੇ ਅਤੇ ਸੀਵਰੇਜ ਦੀ ਨਿਕਾਸੀ ਦੇ ਪ੍ਰਬੰਧਨ 'ਤੇ ਠੋਸ ਕਦਮ ਨਾ ਚੁੱਕਣ ਕਾਰਨ ਲਗਾਇਆ ਗਿਆ ਹੈ। ਐਨਜੀਟੀ ਨੇ ਸੂਬਾ ਸਰਕਾਰ ਨੂੰ ਜੁਰਮਾਨਾ ਅਤੇ ਰਿਪੋਰਟ ਇੱਕ ਮਹੀਨੇ ਦੇ ਅੰਦਰ ਦੇਣ ਲਈ ਕਿਹਾ ਹੈ। ਮਾਮਲੇ ਦੀ ਅਗਲੀ ਸੁਣਵਾਈ 27 ਸਤੰਬਰ ਨੂੰ ਹੋਵੇਗੀ। ਐਨਜੀਟੀ ਨੇ ਆਪਣੇ ਹੁਕਮ ਵਿੱਚ ਕਿਹਾ ਕਿ ਪੰਜਾਬ ਵਿੱਚ ਇਸ ਵੇਲੇ 53.87 ਲੱਖ ਟਨ ਪੁਰਾਣਾ ਕੂੜਾ....
ਚੰਡੀਗੜ੍ਹ, 22 ਅਗਸਤ 2024 : ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦੀ ਅਗਵਾਈ ਵਿੱਚ ਵਿਭਾਗ ਦੇ ਵਿਸ਼ੇਸ਼ ਮੁੱਖ ਸਕੱਤਰ ਸ੍ਰੀਮਤੀ ਰਾਜੀ ਪੀ.ਸ਼੍ਰੀਵਾਸਤਵਾ ਅਤੇ ਡਾਇਰੈਕਟਰ ਡਾ. ਸ਼ੇਨਾ ਅਗਰਵਾਲ ਵੱਲੋਂ ਬੱਚਿਆਂ ਦੀ ਸ਼ੁਰੂਆਤੀ ਬਚਪਨ ਦੀ ਸਿੱਖਿਆ ਲਈ ‘ਆਰੰਭ’ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ। ਕੈਬਨਿਟ ਮੰਤਰੀ ਡਾ.ਬਲਜੀਤ ਕੌਰ ਨੇ ਇਸ ਸਬੰਧੀ ਜਾਣਕਾਰੀ ਦਿੰਦਿਆ ਦੱਸਿਆ ਕਿ 'ਆਰੰਭ' ਪ੍ਰੋਗਰਾਮ ਬੱਚਿਆਂ ਦੀ ਮੁੱਢਲੀ ਸਿੱਖਿਆ ਲਈ ਮਾਪਿਆਂ ਅਤੇ ਭਾਈਚਾਰਿਆਂ ਨੂੰ ਸ਼ਾਮਲ....
ਚੰਡੀਗੜ੍ਹ, 22 ਅਗਸਤ 2024 : ਪੰਜਾਬ ਸਰਕਾਰ ਨੇ ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ (ਯੂਜੀਸੀ) ਦੀ ਮਦਦ ਨਾਲ 8 ਸਰਕਾਰੀ ਕਾਲਜਾਂ ਨੂੰ ਆਟੋਨੋਮਸ ਕਾਲਜਾਂ ਵਜੋਂ ਅਪਗ੍ਰੇਡ ਕਰਨ ਦੇ ਆਪਣੇ ਫੈਸਲੇ ਨੂੰ ਪਲਟ ਦਿੱਤਾ ਹੈ। ਪੰਜਾਬ ਸਰਕਾਰ ਦੇ ਇਸ ਫੈਸਲੇ ਦੀ ਤਬਦੀਲੀ ਦਾ ਵਿਰੋਧ ਸ਼ੁਰੂ ਹੋ ਗਿਆ ਸੀ। ਵਿਰੋਧੀ ਧਿਰ ਨੇ ਆਮ ਆਦਮੀ ਪਾਰਟੀ ਸਰਕਾਰ ਦੀ ਸਿੱਖਿਆ ਰਣਨੀਤੀ ‘ਤੇ ਵੀ ਸਵਾਲ ਚੁੱਕੇ ਹਨ। ਪੰਜਾਬ ਸਰਕਾਰ ਨੇ ਸਰਕਾਰੀ ਕਾਲਜ ਫ਼ਾਰ ਗਰਲਜ਼ ਲੁਧਿਆਣਾ, ਐਸਸੀਡੀ ਸਰਕਾਰੀ ਕਾਲਜ ਲੁਧਿਆਣਾ, ਸਰਕਾਰੀ ਮਹਿੰਦਰਾ ਕਾਲਜ....
ਮੰਤਰੀ ਨੂੰ ਅਪੀਲ ਕੀਤੀ ਕਿ ਕਤਰ ਵਿਚ ਗੁਰਦੁਆਰਾ ਸਾਹਿਬਾਨ ਦੀ ਸਥਾਪਨਾ ਦਾ ਮੁੱਦਾ ਚੁੱਕਣ ਤਾਂ ਜੋ ਸਿੱਖ ਆਜ਼ਾਦ ਤੌਰ ’ਤੇ ਆਪਣੇ ਧਰਮ ਦੀ ਪਾਲਣਾ ਕਰ ਸਕਣ ਚੰਡੀਗੜ੍ਹ, 22 ਅਗਸਤ 2024 : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਬਠਿੰਡਾ ਤੋਂ ਐਮ ਪੀ ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਅੱਜ ਕੇਂਦਰੀ ਵਿਦੇਸ਼ ਮੰਤਰੀ ਡਾ. ਐਸ ਜੈਸ਼ੰਕਰ ਨੂੰ ਅਪੀਲ ਕੀਤੀ ਕਿ ਉਹ ਕਤਰ ਵਿਚ ਪੁਲਿਸ ਹਿਰਾਸਤ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਦੋ ਪਾਵਨ ਸਰੂਪ ਤੁਰੰਤ ਛੱਡਣ ਦਾ ਮੁੱਦਾ ਚੁੱਕਣ। ਕੇਂਦਰੀ ਮੰਤਰੀ ਨੂੰ....