ਪੰਜਾਬ

ਪੰਜਾਬ ਸਰਕਾਰ ਨੇ ਵਿਧਾਨ ਸਭਾ ਸੈਸ਼ਨ ਦਾ ਹਵਾਲਾ ਦਿੰਦੇ ਹੋਏ BBMB ਦੀ ਮੀਟਿੰਗ ਮੁਲਤਵੀ ਕਰਨ ਦੀ ਕੀਤੀ ਮੰਗ 
ਚੰਡੀਗੜ੍ਹ, 3 ਮਈ, 2025 : ਪੰਜਾਬ ਸਰਕਾਰ ਨੇ 5 ਮਈ ਨੂੰ ਹੋਣ ਵਾਲੇ ਪੰਜਾਬ ਵਿਧਾਨ ਸਭਾ ਸੈਸ਼ਨ ਅਤੇ ਇਸ ਲਈ ਲੋੜੀਂਦੀਆਂ ਤਿਆਰੀਆਂ ਦਾ ਹਵਾਲਾ ਦਿੰਦੇ ਹੋਏ, 3 ਮਈ, 2025 ਨੂੰ ਹੋਣ ਵਾਲੀ ਭਾਖੜਾ ਬਿਆਸ ਪ੍ਰਬੰਧਨ ਬੋਰਡ (ਬੀਬੀਐਮਬੀ) ਦੀ ਮੀਟਿੰਗ ਨੂੰ ਮੁਲਤਵੀ ਕਰਨ ਦੀ ਰਸਮੀ ਬੇਨਤੀ ਕੀਤੀ ਹੈ। ਇੱਕ ਅਧਿਕਾਰਤ ਸੰਚਾਰ ਵਿੱਚ, ਪੰਜਾਬ ਅਧਿਕਾਰੀਆਂ ਨੇ ਬੀਬੀਐਮਬੀ ਮੀਟਿੰਗਾਂ ਦੇ ਹਾਲ ਹੀ ਵਿੱਚ ਬੁਲਾਏ ਗਏ ਕਾਰਜਪ੍ਰਣਾਲੀ ਸੰਬੰਧੀ ਖਾਮੀਆਂ ਵੱਲ ਇਸ਼ਾਰਾ ਕੀਤਾ ਹੈ ਅਤੇ ਆਪਣੀ ਬੇਨਤੀ ਨੂੰ ਜਾਇਜ਼ ਠਹਿਰਾਉਣ ਲਈ....
ਐਨਸੀਬੀ ਨੇ 4 ਰਾਜਾਂ ਵਿੱਚ ਫੈਲੇ ਇੱਕ ਗਿਰੋਹ ਦਾ ਕੀਤਾ ਪਰਦਾਫਾਸ਼,  ₹547 ਕਰੋੜ ਦੇ ਨਸ਼ੀਲੇ ਪਦਾਰਥ ਜ਼ਬਤ,  15 ਗ੍ਰਿਫਤਾਰ 
ਅੰਮ੍ਰਿਤਸਰ, 3 ਮਈ 2025 : ਐਨਸੀਬੀ ਦੀ ਅੰਮ੍ਰਿਤਸਰ ਜ਼ੋਨਲ ਯੂਨਿਟ ਨੇ 4 ਰਾਜਾਂ ਵਿੱਚ ਫੈਲੇ ਇੱਕ ਗਿਰੋਹ ਦਾ ਪਰਦਾਫਾਸ਼ ਕੀਤਾ, ₹547 ਕਰੋੜ ਦੇ ਨਸ਼ੀਲੇ ਪਦਾਰਥ ਜ਼ਬਤ ਕੀਤੇ ਅਤੇ 15 ਲੋਕਾਂ ਨੂੰ ਗ੍ਰਿਫਤਾਰ ਕੀਤਾ। ਜਿਸ ਨੇ ਪੰਜਾਬ, ਉੱਤਰਾਖੰਡ, ਹਿਮਾਚਲ ਪ੍ਰਦੇਸ਼ ਅਤੇ ਦਿੱਲੀ ਵਿਚ ਇਕ ਵੱਡੇ ਡਰੱਗ ਡਾਇਵਰਸ਼ਨ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। ਇਸ ਕਾਰਵਾਈ ਦੇ ਨਤੀਜੇ ਵਜੋਂ 1.42 ਕਰੋੜ ਤੋਂ ਵੱਧ ਟ੍ਰਾਮਾਡੋਲ ਅਤੇ ਅਲਪ੍ਰਾਜ਼ੋਲਮ ਗੋਲੀਆਂ, 2.9 ਕਿਲੋਗ੍ਰਾਮ ਟ੍ਰਾਮਾਡੋਲ ਪਾਊਡਰ, ਅਤੇ ਕੋਡੀਨ-ਅਧਾਰਤ ਖੰਘ....
ਪੰਜਾਬ ਦੇਸ਼ ਨੂੰ ਨਸ਼ਿਆਂ ਦੀ ਲਾਹਨਤ ਤੋਂ ਮੁਕਤ ਕਰਨ ਲਈ ਤਿਆਰ ਹੈ : ਮੁੱਖ ਮੰਤਰੀ ਮਾਨ
ਮੁੱਖ ਮੰਤਰੀ ਮਾਨ ਨੇ ਚੰਡੀਗੜ੍ਹ ਵਿਖੇ ਇਤਿਹਾਸਕ ਪਦਯਾਤਰਾ ਵਿੱਚ ਪੰਜਾਬ ਨੂੰ ਨਸ਼ਾ ਮੁਕਤ ਕਰਨ ਦਾ ਹਲਫ਼ ਲਿਆ ਪੰਜਾਬ ਨੇ ਦੇਸ਼ ਨੂੰ ਵਿਦੇਸ਼ੀ ਸਾਮਰਾਜਵਾਦ ਦੇ ਚੁੰਗਲ ਤੋਂ ਮੁਕਤ ਕਰਵਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ : ਮੁੱਖ ਮੰਤਰੀ ਮਾਨ ਨੌਜਵਾਨ ਪੀੜਤ ਨਹੀਂ, ਸਗੋਂ ਯੋਧੇ ਬਣਨ : ਮੁੱਖ ਮੰਤਰੀ ਮਾਨ ਮੁੱਖ ਮੰਤਰੀ ਮਾਨ ਨੇ ਵਿਦਿਆਰਥੀਆਂ ਨੂੰ ਨਸ਼ਿਆਂ ਵਿਰੋਧੀ ਲੜਾਈ ਦੀ ਅਗਵਾਈ ਕਰਨ ਦੀ ਕੀਤੀ ਅਪੀਲ ਚੰਡੀਗੜ੍ਹ, 3 ਮਈ 2025 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਦੇਸ਼ ਦੇ....
ਪੋਤਰੇ ਨੂੰ ਜਹਾਜ ਚੜਾ ਕੇ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ, ਇੱਕੋ ਪਰਿਵਾਰ ਦੇ ਚਾਰ ਲੋਕਾਂ ਦੀ ਮੌਤ
ਅੰਮ੍ਰਿਤਸਰ, 02 ਮਈ 2025 : ਅੰਮ੍ਰਿਤਸਰ ਵਿੱਚ ਇੱਕ ਟਿੱਪਰ ਅਤੇ ਵਰਨਾ ਕਾਰ ਦੀ ਹੋਈ ਟੱਕਰ ਕਾਰਨ ਵਾਪਰੇ ਹਾਦਸੇ ਵਿੱਚ ਇੱਕੋ ਪਰਿਵਾਰ ਦੇ 4 ਲੋਕਾਂ ਦੀ ਦਰਦਨਾਕ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਗੁਰਦੇਵ ਸਿੰਘ ਆਪਣੇ ਪਰਿਵਾਰ ਸਮੇਤ ਆਪਣੇ ਪੋਤਰੇ ਨੂੰ ਰਾਜਾਸਾਂਸੀ ਹਵਾਈ ਅੱਡਾ ਅੰਮ੍ਰਿਤਸਰ ਤੋਂ ਬਾਹਰਲੇ ਦੇਸ਼ ਲਈ ਚੜਾ ਕੇ ਵਾਪਸ ਆ ਰਹੇ ਸਨ, ਜਦੋਂ ਉਹ ਮਹਿਤਾ-ਅੰਮ੍ਰਿਤਸਰ ਹਾਈਵੇ ਤੇ ਪੈਂਦੇ ਪਿੰਡ ਜੀਵਨ ਪੰਧੇਰ ਨੇੜੇ ਪਹੁੰਚੇ ਤਾਂ ਉਨ੍ਹਾਂ ਦੀ ਗੱਡੀ ਦੀ ਇੱਕ ਟਿੱਪਰ ਨਾਲ....
ਤੁਸੀਂ ਪਿਆਰ ਨਾਲ ਪੰਜਾਬੀਆਂ ਦੀ ਜਾਨ ਲੈ ਸਕਦੇ ਹੋ, ਪਰ ਪਾਣੀ ਲੈਣ ਦਾ ਇਹ ਤਰੀਕਾ ਢੁਕਵਾਂ ਨਹੀਂ ਹੈ : ਮੁੱਖ ਮੰਤਰੀ ਮਾਨ
ਮੁੱਖ ਮੰਤਰੀ ਮਾਨ ਵੱਲੋਂ ਪੰਜਾਬ ਦੇ ਪਾਣੀਆਂ ਦੇ ਅਧਿਕਾਰਾਂ ਦੇ ਮੁੱਦੇ 'ਤੇ ਬੁਲਾਈ ਗਈ ਸਰਬ-ਪਾਰਟੀ ਮੀਟਿੰਗ ਚੰਡੀਗੜ੍ਹ, 2 ਮਈ 2025 : ਭਾਖੜਾ ਨਹਿਰ ਦੇ ਪਾਣੀ ਦੀ ਵੰਡ ਨੂੰ ਲੈ ਕੇ ਹਰਿਆਣਾ ਅਤੇ ਪੰਜਾਬ ਸਰਕਾਰ ਵਿਚਕਾਰ ਸਿੱਧੀ ਲੜਾਈ ਚੱਲ ਰਹੀ ਹੈ। ਇਸ ਸਬੰਧ ਵਿੱਚ ‘ਆਪ’ ਸਰਕਾਰ ਵੱਲੋਂ ਚੰਡੀਗੜ੍ਹ ਦੇ ਪੰਜਾਬ ਭਵਨ ਵਿਖੇ ਬੁਲਾਈ ਗਈ ਸਰਬ ਪਾਰਟੀ ਮੀਟਿੰਗ ਸਮਾਪਤ ਹੋ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਦੇ ਪਾਣੀਆਂ ਦੇ ਅਧਿਕਾਰਾਂ ਦੇ ਮੁੱਦੇ 'ਤੇ ਬੁਲਾਈ ਗਈ ਸਰਬ-ਪਾਰਟੀ ਮੀਟਿੰਗ ਵਿੱਚ....
ਪੰਜਾਬ ਵਿੱਚ ਮੀਂਹ ਨੂੰ ਲੈ ਕੇ ਅਲਰਟ ਜਾਰੀ, 5 ਮਈ ਤੱਕ ਤੇਜ਼ ਹਵਾਵਾਂ, ਬਿਜਲੀ ਅਤੇ ਤੂਫ਼ਾਨ ਦੀ ਸੰਭਾਵਨਾ ਬੀਤੀ ਰਾਤ
ਚੰਡੀਗੜ੍ਹ, 2 ਮਈ 2025 : ਪੰਜਾਬ ਵਿੱਚ ਬਹੁਤ ਜ਼ਿਆਦਾ ਗਰਮੀ ਪੈ ਰਹੀ ਹੈ। ਹਾਲਾਂਕਿ ਰਾਜ ਦੇ ਕਈ ਜ਼ਿਲ੍ਹਿਆਂ ਵਿੱਚ ਚੱਲ ਰਹੀਆਂ ਹਵਾਵਾਂ ਨੇ ਗਰਮੀ ਨੂੰ ਥੋੜ੍ਹਾ ਘਟਾ ਦਿੱਤਾ ਹੈ। ਬੀਤੀ ਰਾਤ ਚੱਲੀਆਂ ਤੇਜ਼ ਹਵਾਵਾਂ ਤੇ ਹਲਕੀ ਬਾਰਿਸ਼ ਕਾਰਨ ਗਰਮੀ ਤੋਂ ਰਾਹਤ ਮਿਲੀ ਹੈ। ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਗੰਭੀਰ ਮੌਸਮ ਦੀ ਸਥਿਤੀ ਬਾਰੇ ਅਲਰਟ ਜਾਰੀ ਕੀਤਾ ਹੈ। 5 ਮਈ ਤੱਕ ਤੇਜ਼ ਹਵਾਵਾਂ, ਬਿਜਲੀ ਅਤੇ ਤੂਫ਼ਾਨ ਦੀ ਸੰਭਾਵਨਾ ਜਤਾਈ ਹੈ। ਬੀਤੀ ਰਾਤ 20 ਤੋਂ 30....
ਹਥਿਆਰ ਤਸਕਰੀ ਮਾਮਲੇ ਵਿੱਚ ਫਰਾਰ ਮੁਲਜ਼ਮ ਦੀ ਭਾਲ ਕਰਦਿਆਂ ਅੰਮ੍ਰਿਤਸਰ ਉਸਦੇ ਟਿਕਾਣੇ ਤੋਂ 5 ਕਿਲੋ ਹੈਰੋਇਨ ਬਰਾਮਦ
ਜਾਂਚ ਮੁਤਾਬਕ ਫਰਾਰ ਮੁਲਜ਼ਮ ਜੋਧਬੀਰ ਜੋਧਾ ਨਸ਼ੀਲੇ ਪਦਾਰਥਾਂ ਦੇ ਪੈਸੇ ਇਕੱਠੇ ਕਰਕੇ ਹਵਾਲਾ ਚੈਨਲਾਂ ਰਾਹੀਂ ਪਾਕਿਸਤਾਨ ਭੇਜਦਾ ਹੈ: ਡੀਜੀਪੀ ਗੌਰਵ ਯਾਦਵ ਪੁਲਿਸ ਟੀਮਾਂ ਵੱਲੋਂ ਫਰਾਰ ਮੁਲਜ਼ਮ ਜੋਧਬੀਰ ਜੋਧਾ ਨੂੰ ਫੜਨ ਲਈ ਛਾਪੇਮਾਰੀ ਜਾਰੀ ਚੰਡੀਗੜ੍ਹ/ਅੰਮ੍ਰਿਤਸਰ, 1 ਮਈ 2025 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸ਼ੁਰੂ ਕੀਤੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੌਰਾਨ, ਪੰਜਾਬ ਪੁਲਿਸ ਵੱਲੋਂ ਫਰਾਰ ਮੁਲਜ਼ਮ ਜੋਧਬੀਰ ਸਿੰਘ ਉਰਫ਼ ਜੋਧਾ, ਜੋ ਕਿ ਪਾਕਿਸਤਾਨ-ਅਧਾਰਤ....
ਪੰਜਾਬ ਦੇ ਪਾਣੀ ਦੀ ਬੂੰਦ ਵੀ ਬਾਹਰ ਨਹੀਂ ਜਾਣ ਦੇਵਾਂਗੇ : ਮੁੱਖ ਮੰਤਰੀ ਭਗਵੰਤ ਮਾਨ
ਨੰਗਲ, 01 ਮਈ 2025 : ਪੰਜਾਬ ਕੋਲ ਕਿਸੇ ਹੋਰ ਨੂੰ ਦੇਣ ਲਈ ਇਕ ਵੀ ਬੂੰਦ ਵਾਧੂ ਨਾ ਹੋਣ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਪੱਸ਼ਟ ਸ਼ਬਦਾਂ ਵਿੱਚ ਭਾਖੜਾ ਬਿਆਸ ਪ੍ਰਬੰਧਕੀ ਬੋਰਡ (ਬੀ.ਬੀ.ਐਮ.ਬੀ.) ਤਾਨਾਸ਼ਾਹੀ ਢੰਗ ਨਾਲ ਪੰਜਾਬ ਨੂੰ ਹੁਕਮ ਚਾੜ੍ਹ ਕੇ ਹਰਿਆਣਾ ਨੂੰ ਪਾਣੀ ਨਹੀਂ ਛੱਡ ਸਕਦਾ। ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਹਰਿਆਣਾ ਪਹਿਲਾਂ ਹੀ ਆਪਣੇ ਹਿੱਸੇ ਦੇ ਅਲਾਟ ਕੀਤੇ ਪਾਣੀ ਨਾਲੋਂ 16000 ਕਿਊਸਿਕ ਪਾਣੀ ਵੱਧ ਵਰਤ....
ਪੰਜਾਬ ਕੋਲ ਇੱਕ ਵੀ ਪਾਣੀ ਦੀ ਬੂੰਦ ਵਾਧੂ ਨਹੀਂ, ਇਹ ਲੜਾਈ ਪੰਜਾਬ ਦਾ ਭਵਿੱਖ ਤੈਅ ਕਰੇਗੀ : ਅਕਾਲੀ ਦਲ ਆਗੂ
ਸਿਆਸੀ ਲਾਲਸਾ ਤੋਂ ਉਪਰ ਉਠ ਕੇ ਇਕੱਠੇ ਹੋਣਾ ਸਮੇਂ ਦੀ ਲੋੜ, ਅਕਾਲੀ ਲੀਡਰਸ਼ਿਪ ਨੇ ਦ੍ਰਿੜ ਇਰਾਦੇ ਨਾਲ ਅਗਵਾਈ ਦਾ ਦਿੱਤਾ ਭਰੋਸਾ ਚੰਡੀਗੜ੍ਹ, 1 ਮਈ 2025 : ਸ਼੍ਰੋਮਣੀ ਅਕਾਲੀ ਦਲ ਦੀ ਹਿਤੈਸ਼ੀ ਲੀਡਰਸ਼ਿਪ ਸਰਦਾਰ ਸੁਰਜੀਤ ਸਿੰਘ ਰੱਖੜਾ,ਪ੍ਰੋ ਪ੍ਰੇਮ ਸਿੰਘ ਚੰਦੂਮਾਜਰਾ, ਸਰਦਾਰ ਪ੍ਰਮਿੰਦਰ ਸਿੰਘ ਢੀਂਡਸਾ, ਬੀਬੀ ਜਗੀਰ ਕੌਰ ਅਤੇ ਸਰਦਾਰ ਚਰਨਜੀਤ ਸਿੰਘ ਬਰਾੜ ਨੇ ਹਰਿਆਣਾ ਨੂੰ ਬੀਬੀਐੱਮਬੀ ਤੋਂ 8500 ਕਿਊਸਕ ਵਾਧੂ ਪਾਣੀ ਦੇਣ ਦਾ ਸਖ਼ਤ ਵਿਰੋਧ ਕੀਤਾ ਹੈ। ਜਾਰੀ ਬਿਆਨ ਵਿੱਚ ਅਕਾਲੀ ਦਲ ਦੀ ਹਿਤੈਸ਼ੀ....
BBMB ਤੋਂ ਹਰਿਆਣਾ ਜਾਂ ਕਿਸੇ ਹੋਰ ਰਾਜ ਨੂੰ ਪੀਣ ਲਈ ਜਾਂ ਕਿਸੇ ਹੋਰ ਮਕਸਦ ਲਈ ਇਕ ਵੀ ਬੂੰਦ ਨਹੀਂ ਦਿੱਤਾ ਜਾਵੇਗਾ ਪਾਣੀ : ਰਵਨੀਤ ਬਿੱਟੂ  
ਆਪ ਦੀ ਕੀਤੀ ਆਲੋਚਨਾ ਚੰਡੀਗੜ੍ਹ, 1 ਮਈ 2025 : ਕੇਂਦਰੀ ਰੇਲ ਅਤੇ ਖਾਦ ਪ੍ਰੋਸੈਸਿੰਗ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਸਪੱਸ਼ਟ ਕਿਹਾ ਕਿ ਭਾਖੜਾ ਬਿਆਸ ਮੈਨੇਜਮੈਂਟ ਬੋਰਡ (BBMB) ਤੋਂ ਹਰਿਆਣਾ ਜਾਂ ਕਿਸੇ ਹੋਰ ਰਾਜ ਨੂੰ ਪੀਣ ਵਾਲੇ ਜਲ ਜਾਂ ਕਿਸੇ ਹੋਰ ਮਕਸਦ ਲਈ ਇਕ ਬੂੰਦ ਵੀ ਪਾਣੀ ਨਹੀਂ ਦਿੱਤਾ ਜਾਵੇਗਾ। ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਕੜੀ ਆਲੋਚਨਾ ਕਰਦੇ ਹੋਏ ਕਿਹਾ ਕਿ ਉਹ ਥੀਏਟਰੀ ਹਰਕਤਾਂ ਕਰਨ ਲਈ ਮਸ਼ਹੂਰ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਪੰਜਾਬ ਦੀ ਆਮ ਆਦਮੀ ਪਾਰਟੀ (AAP) ਸਰਕਾਰ....
ਬੀਐਸਐਫ ਨੇ 5 ਹੈਂਡ ਗ੍ਰਨੇਡ ਅਤੇ 3 ਪਿਸਤੌਲਾਂ ਸਮੇਤ ਕਈ ਹਥਿਆਰ ਕੀਤੇ ਬਰਾਮਦ 
ਅੰਮ੍ਰਿਤਸਰ, 1 ਮਈ 2025 : ਪਾਕਿਸਤਾਨ ਨਾਲ ਤਣਾਅ ਦੇ ਵਿਚਕਾਰ, ਸੁਰੱਖਿਆ ਬਲਾਂ ਨੇ ਪਾਕਿਸਤਾਨ ਨਾਲ ਲੱਗਦੀ ਸਰਹੱਦ 'ਤੇ ਇੱਕ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਸਰਹੱਦੀ ਸੁਰੱਖਿਆ ਬਲ (BSF) ਅਤੇ ਪੰਜਾਬ ਪੁਲਿਸ ਨੇ ਸਾਂਝੇ ਤੌਰ 'ਤੇ ਅੰਮ੍ਰਿਤਸਰ ਜ਼ਿਲ੍ਹੇ ਦੇ ਭਰੋਪਾਲ ਪਿੰਡ ਨੇੜੇ ਹਥਿਆਰਾਂ, ਗੋਲਾ ਬਾਰੂਦ ਅਤੇ ਗ੍ਰਨੇਡਾਂ ਦਾ ਇੱਕ ਜ਼ਖੀਰਾ ਬਰਾਮਦ ਕੀਤਾ। ਇਹ ਕਾਰਵਾਈ ਸਰਹੱਦ ਪਾਰ ਅੱਤਵਾਦੀ ਨੈੱਟਵਰਕ ਵਿਰੁੱਧ ਇੱਕ ਮਹੱਤਵਪੂਰਨ ਸਫਲਤਾ ਹੈ। ਬੀਐਸਐਫ ਖੁਫੀਆ ਸ਼ਾਖਾ ਤੋਂ ਮਿਲੀ....
ਉਦਯੋਗ ਪੱਖੀ ਸੁਧਾਰਾਂ ਸਦਕਾ ਇੱਕ ਲੱਖ ਕਰੋੜ ਰੁਪਏ ਦੇ ਨਿਵੇਸ਼ ਪ੍ਰਸਤਾਵ ਮਿਲੇ, 4 ਲੱਖ ਨੌਕਰੀਆਂ ਹੋਣਗੀਆਂ ਪੈਦਾ : ਸੌਂਦ
ਚੰਡੀਗੜ੍ਹ, 29 ਅਪ੍ਰੈਲ 2025 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀਆਂ ਉਦਯੋਗ ਪੱਖੀ ਨੀਤੀਆਂ ਸਦਕਾ ਪੰਜਾਬ ਵਿੱਚ 3 ਸਾਲਾਂ ਦੌਰਾਨ ਇੱਕ ਲੱਖ ਕਰੋੜ ਰੁਪਏ ਤੋਂ ਜ਼ਿਆਦਾ ਦੇ ਨਿਵੇਸ਼ ਪ੍ਰਸਤਾਵ ਮਿਲ ਚੁੱਕੇ ਹਨ। ਉਦਯੋਗ ਤੇ ਨਿਵੇਸ਼ ਪ੍ਰੋਤਸਾਹਨ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਉਦਯੋਗਾਂ ਦੀ ਉੱਨਤੀ ਤੇ ਪ੍ਰਫੁੱਲਤਾ ਲਈ ਪੰਜਾਬ ਸਰਕਾਰ ਦੀ ਸੰਜੀਦਗੀ ਅਤੇ ਸੁਹਿਰਦਤਾ ਸਦਕਾ ਪੰਜਾਬ ਸਰਕਾਰ ਨੂੰ ਮਾਰਚ 2022 ਤੋਂ ਲੈ ਕੇ ਹੁਣ ਤੱਕ 1,00,346 ਕਰੋੜ ਰੁਪਏ ਦੇ ਨਿਵੇਸ਼....
ਸੀਪੀਜ਼/ਐਸਐਸਪੀਜ਼, ਡੀਐਸਪੀਜ਼ ਅਤੇ ਐਸਐਚਓਜ਼ ਨੂੰ ਜ਼ਮੀਨੀ ਪੱਧਰ ‘ਤੇ ਨਸ਼ਿਆਂ ਦਾ ਸਫਾਇਆ ਕਰਨ ਵਿੱਚ ਅਸਫਲ ਰਹਿਣ ਲਈ ਜ਼ਿੰਮੇਵਾਰ ਠਹਿਰਾਇਆ ਜਾਵੇਗਾ : ਡੀਜੀਪੀ ਯਾਦਵ
ਡੀਜੀਪੀ ਗੌਰਵ ਯਾਦਵ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੌਰਾਨ ਸਪੱਸ਼ਟ ਸੰਦੇਸ਼ ਡੀਜੀਪੀ ਗੌਰਵ ਯਾਦਵ ਨੇ ਪੁਲਿਸ ਹੈੱਡਕੁਆਰਟਰ ਵਿਖੇ ਸਮੀਖਿਆ ਮੀਟਿੰਗ ਦੌਰਾਨ ਐਸਐਸਪੀਜ਼/ਸੀਪੀਜ਼ ਲਈ ਨਸ਼ਿਆਂ ਦੇ ਮੁਕੰਮਲ ਖਾਤਮੇ ਦੀ ਸਮਾਂ-ਸੀਮਾ ਕੀਤੀ ਨਿਰਧਾਰਤ ਚੰਡੀਗੜ੍ਹ, 29 ਅਪ੍ਰੈਲ 2025 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸੂਬੇ ਨੂੰ ‘ਨਸ਼ਾ ਮੁਕਤ ਪੰਜਾਬ’ ਬਣਾਉਣ ਦੀ ਵਚਨਬੱਧਤਾ ਦੀ ਪੁਸ਼ਟੀ ਕਰਦਿਆਂ, ਡਾਇਰੈਕਟਰ ਜਨਰਲ ਆਫ ਪੁਲਿਸ (DGP) ਪੰਜਾਬ ਗੌਰਵ ਯਾਦਵ ਨੇ ਅੱਜ ਜ਼ਿਲ੍ਹਾ ਪੁਲਿਸ....
ਕਾਊਂਟਰ-ਇੰਟੈਲੀਜੈਂਸ ਨੇ 5 ਪਿਸਤੌਲਾਂ ਸਮੇਤ ਇੱਕ ਵਿਅਕਤੀ ਨੂੰ ਕੀਤਾ ਗ੍ਰਿਫਤਾਰ
ਅੰਮ੍ਰਿਤਸਰ, 29 ਅਪ੍ਰੈਲ 2025 : ਪੰਜਾਬ ਪੁਲਿਸ ਨੇ ਅੰਮ੍ਰਿਤਸਰ ‘ਚ ਨਸ਼ਾ ਤਸਕਰੀ ਵਿਰੁੱਧ ਵੱਡੀ ਕਾਰਵਾਈ ਕੀਤੀ ਹੈ। ਪੰਜਾਬ ਪੁਲਿਸ ਦੀ ਕਾਊਂਟਰ-ਇੰਟੈਲੀਜੈਂਸ ਯੂਨਿਟ ਨੇ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਗ੍ਰਿਫਤਾਰ ਵਿਅਕਤੀ ਕੋਲੋਂ ਪੰਜ ਗੈਰ-ਕਾਨੂੰਨੀ ਪਿਸਤੌਲ ਬਰਾਮਦ ਕੀਤੇ ਗਏ ਹਨ। ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਨੇ ਟਵਿੱਟਰ ‘ਤੇ ਇੱਕ ਪੋਸਟ ਰਾਹੀਂ ਕਿਹਾ ਕਿ ਮੁਲਜ਼ਮ ਦੀ ਪਛਾਣ ਜੋਧਬੀਰ ਸਿੰਘ ਵਜੋਂ ਹੋਈ ਹੈ, ਜੋ ਕਿ ਤਰਨਤਾਰਨ ਜ਼ਿਲ੍ਹੇ ਦੇ ਨੌਸ਼ਹਿਰਾ ਦਾ....
ਹਰਿਆਣਾ ਆਪਣੇ ਹਿੱਸੇ ਦਾ ਪਾਣੀ ਵਰਤ ਚੁੱਕਿਆ, ਹੁਣ ਪੰਜਾਬ ਇੱਕ ਬੂੰਦ ਨਹੀਂ ਦੇਵੇਗਾ: ਭਗਵੰਤ ਮਾਨ
ਕੇਂਦਰ ਸਰਕਾਰ BBMB ਰਾਹੀਂ ਹਰਿਆਣੇ ਨੂੰ ਪਾਣੀ ਦੇਣ ਲਈ ਦਬਾਅ ਬਣਾ ਰਹੀ ਹੈ : ਭਗਵੰਤ ਮਾਨ ਚੰਡੀਗੜ੍ਹ, 29 ਅਪ੍ਰੈਲ 2025 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਹਰਿਆਣੇ ਨੂੰ ਪਾਣੀ ਦੇਣ ਤੋਂ ਸਪੱਸ਼ਟ ਇਨਕਾਰ ਕਰ ਦਿੱਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ "ਹਰਿਆਣਾ ਪਹਿਲਾਂ ਹੀ ਆਪਣੇ ਹਿੱਸੇ ਦਾ ਪਾਣੀ ਵਰਤ ਚੁੱਕਿਆ ਹੈ, ਇਸ ਲਈ ਹੁਣ ਪੰਜਾਬ ਵੱਲੋਂ ਇੱਕ ਬੂੰਦ ਵੀ ਨਹੀਂ ਦਿੱਤੀ ਜਾਵੇਗੀ।" ਭਗਵੰਤ ਮਾਨ ਦਾ ਦੋਸ਼ ਹੈ ਕਿ ਕੇਂਦਰ ਸਰਕਾਰ BBMB ਰਾਹੀਂ ਹਰਿਆਣੇ ਨੂੰ ਪਾਣੀ ਦੇਣ ਲਈ ਦਬਾਅ ਬਣਾ ਰਹੀ ਹੈ। ਇਹ....