ਪੰਜਾਬ

ਕਿਸਾਨਾਂ ਨੂੰ ਰਵਾਇਤੀ ਫ਼ਸਲੀ ਚੱਕਰ 'ਚੋਂ ਕੱਢਣ ਲਈ ਚੇਤਨ ਜੌੜਾਮਾਜਰਾ ਦੀ ਅਗਵਾਈ ਹੇਠ ਅਗਾਂਹਵਧੂ ਕਿਸਾਨਾਂ ਵੱਲੋਂ ਜੰਮੂ-ਕਸ਼ਮੀਰ ਦਾ ਦੌਰਾ
ਸ਼ਿਵਾਲਿਕ ਫੁੱਟ ਹਿੱਲਜ਼ ਅਤੇ ਕੰਢੀ ਪੱਟੀ ਲਈ ਨਵੇਂ ਕਿਸਮ ਦੇ ਫਲ ਤੇ ਫੁੱਲ, ਰੇਸ਼ਮ ਉਤਪਾਦਨ ਲਈ ਮਲਬਰੀ ਦੀਆਂ ਕਿਸਮਾਂ ਅਤੇ ਨਵੀਨਤਮ ਤਕਨੀਕਾਂ ਲਾਗੂ ਕਰਨ ਲਈ ਸਰਕਾਰ ਤਤਪਰ: ਬਾਗ਼ਬਾਨੀ ਮੰਤਰੀ ਸੂਬੇ 'ਚ ਕੋਲਡ ਸਟੋਰ ਅਤੇ ਪ੍ਰੋਸੈਸਿੰਗ ਇੰਡਸਟਰੀ ਲਾਉਣ ਲਈ ਵੱਖ-ਵੱਖ ਇੰਡਸਟਰੀਅਲ ਗਰੋਥ ਸੈਂਟਰ ਦੇ ਨੁਮਾਇੰਦਿਆਂ ਨਾਲ ਕੀਤੀਆਂ ਮੀਟਿੰਗਾਂ ਚੰਡੀਗੜ੍ਹ, 29 ਜੂਨ 2024 : ਪੰਜਾਬ ਦੇ ਸ਼ਿਵਾਲਿਕ ਫੁੱਟ ਹਿੱਲਜ਼ ਅਤੇ ਕੰਢੀ ਪੱਟੀ ਲਈ ਸੰਭਾਵਤ ਫਲ ਤੇ ਫੁੱਲ, ਰੇਸ਼ਮ ਦੇ ਉਤਪਾਦਨ ਲਈ ਮਲਬਰੀ ਦੀਆਂ ਕਿਸਮਾਂ ਅਤੇ....
ਪੰਜਾਬ ਪੁਲਿਸ ਵੱਲੋਂ ਦਹਾਕੇ ਦੀ ਸਭ ਤੋਂ ਵੱਡੀ ਅਫੀਮ ਬਰਾਮਦਗੀ;, ਫਾਜ਼ਿਲਕਾ ਤੋਂ 66 ਕਿੱਲੋ ਅਫੀਮ ਸਮੇਤ 2 ਕਾਬੂ
ਪੁਲਿਸ ਟੀਮਾਂ ਨੇ ਮੁਲਜ਼ਮਾਂ ਦੇ ਕਬਜ਼ੇ 'ਚੋਂ 40 ਹਜ਼ਾਰ ਰੁਪਏ ਦੀ ਡਰੱਗ ਮਨੀ, ਸਵਿਫਟ ਕਾਰ ਅਤੇ ਟਰੈਕਟਰ ਵੀ ਕੀਤੇ ਬਰਾਮਦ ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ ਵਿੱਤੀ ਲੈਣ-ਦੇਣ ਦੀ ਪੜਤਾਲ ਜ਼ਰੀਏ 42 ਬੈਂਕ ਖਾਤਿਆਂ ਵਿੱਚ ਜਮ੍ਹਾਂ 1.86 ਕਰੋੜ ਰੁਪਏ ਜਮ੍ਹਾ ਫ੍ਰੀਜ਼ ਕੀਤੇ: ਡੀਜੀਪੀ ਗੌਰਵ ਯਾਦਵ ਸਿੰਡੀਕੇਟ ਪਿੱਛੇ ਵੱਡੇ ਤਸਕਰ ਦੀ ਵੀ ਹੋਈ ਪਛਾਣ, ਮੁਲਜ਼ਮ ਨੂੰ ਫੜਨ ਲਈ ਛਾਪੇਮਾਰੀ ਜਾਰੀ: ਐਸਐਸਪੀ ਫਾਜ਼ਿਲਕਾ ਡਾ....
ਪੰਜਾਬ ਪੁਲਿਸ ਵੱਲੋਂ 9.2 ਕਿਲੋ ਹੈਰੋਇਨ ਸਮੇਤ ਤਿੰਨ ਕਾਬੂ, 95,000 ਰੁਪਏ ਦੀ ਡਰੱਗ ਮਨੀ ਅਤੇ ਦੋ ਵਾਹਨ ਵੀ ਬਰਾਮਦ
ਪੰਜਾਬ ਪੁਲਿਸ ਵੱਲੋਂ ਪਾਕਿਸਤਾਨ ਅਧਾਰਤ ਤਸਕਰਾਂ ਦੀ ਹਮਾਇਤ ਵਾਲੇ ਨਸ਼ਿਆ ਦੇ ਦੋ ਗਿਰੋਹਾਂ ਦਾ ਪਰਦਾਫਾਸ਼, 9.2 ਕਿਲੋ ਹੈਰੋਇਨ ਸਮੇਤ ਤਿੰਨ ਕਾਬੂ ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ ਦੋਵੇਂ ਮਾਮਲਿਆਂ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਜਾਂਚ ਜਾਰੀ: ਡੀਜੀਪੀ ਗੌਰਵ ਯਾਦਵ ਡਰੱਗ ਸਪਲਾਇਰਾਂ, ਡੀਲਰਾਂ ਅਤੇ ਉਨ੍ਹਾਂ ਦੇ ਖਰੀਦਦਾਰਾਂ ਦੇ ਸਮੁੱਚੇ ਨੈਟਵਰਕ ਦਾ ਪਰਦਾਫਾਸ਼ ਕਰਨ ਲਈ ਤਫ਼ਤੀਸ਼ ਜਾਰੀ: ਸੀਪੀ....
ਪੰਜਾਬ ਸਰਕਾਰ ਨੇ 16 ਟੋਲ ਪਲਾਜ਼ਿਆਂ ਨੂੰ ਹਟਾ ਕੇ ਲੋਕਾਂ ਨੂੰ 59 ਲੱਖ ਰੁਪਏ ਦੀ ਰੋਜ਼ਾਨਾ ਰਾਹਤ ਦਿੱਤੀ :ਈ.ਟੀ.ਓ.
ਚੰਡੀਗੜ੍ਹ, 28 ਜੂਨ 2024 : ਵਧਦੀ ਮਹਿੰਗਾਈ ਦਰਮਿਆਨ ਪੰਜਾਬ ਦੇ ਲੋਕਾਂ ਨੂੰ ਸਿੱਧੀ ਵਿੱਤੀ ਰਾਹਤ ਦੇਣ ਦੇ ਮਕਸਦ ਨਾਲ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਸੂਬੇ ਭਰ ਅੰਦਰ 16 ਟੋਲ ਪਲਾਜ਼ੇ ਬੰਦ ਕਰ ਦਿੱਤੇ ਹਨ। ਇਸ ਨਾਲ ਯਾਤਰੀਆਂ ਨੂੰ ਰੋਜ਼ਾਨਾ 58.77 ਲੱਖ ਰੁਪਏ ਦੀ ਬਚਤ ਹੋ ਰਹੀ ਹੈ। ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈਟੀਓ ਨੇ ਅੱਜ ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਇਹ ਖੁਲਾਸਾ ਕਰਦਿਆਂ ਕਿਹਾ ਕਿ ਟੋਲ ਪਲਾਜ਼ਿਆਂ ਨੂੰ ਹਟਾਉਣਾ ਪੰਜਾਬ ਦੇ ਲੋਕਾਂ ਨੂੰ....
ਚੌਧਰ ਚਮਕਾਉਣ ਖਾਤਰ ਕਾਟੋ-ਕਲੇਸ਼ ਵਿੱਚ ਉਲਝਿਆ ਅਕਾਲੀ ਦਲ : ਮੁੱਖ ਮੰਤਰੀ ਮਾਨ 
ਕਿੰਨੀ ਅਜੀਬੋ-ਗਰੀਬ ਗੱਲ ਹੈ ਕਿ ਆਪਣੀ ਪਾਰਟੀ ਦੇ ਚੋਣ ਨਿਸ਼ਾਨ ਵਾਲੇ ਉਮੀਦਵਾਰ ਦੇ ਖਿਲਾਫ ਚੋਣ ਪ੍ਰਚਾਰ ਕਰਨਗੇ ਸੁਖਬੀਰ ਬਾਦਲ ਪੰਜਾਬ ਤੇ ਪੰਜਾਬੀਆਂ ਨਾਲ ਕਮਾਏ ਧ੍ਰੋਹ ਲਈ ਅਕਾਲੀਆਂ ਉਤੇ ਸਾਧਿਆ ਨਿਸ਼ਾਨਾ ਚੰਡੀਗੜ੍ਹ, 27 ਜੂਨ 2024 : ਸ਼੍ਰੋਮਣੀ ਅਕਾਲੀ ਦਲ ਦੀ ਤਰਸਯੋਗ ਹਾਲਤ ਉਤੇ ਵਿਅੰਗ ਕੱਸਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਕਿੰਨੀ ਅਜੀਬੋ-ਗਰੀਬ ਗੱਲ ਹੈ ਕਿ ਅਕਾਲੀ ਦਲ ਦਾ ਸੁਪਰੀਮੋ ਸੁਖਬੀਰ ਸਿੰਘ ਬਾਦਲ ਆਪਣੀ ਹੀ ਪਾਰਟੀ ਦੇ ਚੋਣ ਨਿਸ਼ਾਨ ਵਾਲੇ ਉਮੀਦਵਾਰ ਦੇ ਖਿਲਾਫ਼....
ਅੰਮ੍ਰਿਤਸਰ 'ਚ 40 ਸਾਲ ਪਹਿਲਾਂ ਵੰਡੀ ਗਈ ਜ਼ਮੀਨ ਦੇ ਝਗੜੇ ਨੂੰ ਲੈ ਕੇ ਹੋਈ ਗੋਲ਼ੀਬਾਰੀ, 2 ਲੋਕਾਂ ਦੀ ਮੌਤ, 5 ਵਿਅਕਤੀ ਜ਼ਖ਼ਮੀ 
ਚੰਡੀਗੜ੍ਹ, 27 ਜੂਨ 2024 : ਅੰਮ੍ਰਿਤਸਰ ਦੇ ਥਾਣਾ ਲੋਪੋਕੇ ਦੇ ਅਧੀਨ ਆਉਂਦੇ ਪਿੰਡ ਕਾਕੜ ਤ੍ਰਿਨ ਵਿੱਚ 40 ਸਾਲ ਪਹਿਲਾਂ ਵੰਡੀ ਗਈ ਜ਼ਮੀਨ ਦੇ ਝਗੜੇ ਨੂੰ ਲੈ ਕੇ ਹੋਈ ਗੋਲ਼ੀਬਾਰੀ 'ਚ ਜ਼ਮੀਨ 'ਤੇ ਕੰਮ ਕਰ ਰਹੇ 2 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ 5 ਵਿਅਕਤੀ ਜ਼ਖ਼ਮੀ ਹੋ ਗਏ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਦੇ ਨਾਲ ਹੀ 4 ਜ਼ਖ਼ਮੀਆਂ ਦੀ ਹਾਲਤ ਵਿਗੜਨ ਤੋਂ ਬਾਅਦ ਉਨ੍ਹਾਂ ਨੂੰ ਅੰਮ੍ਰਿਤਸਰ ਦੇ ਨਿੱਜੀ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ, ਜਦਕਿ ਇਕ....
ਸਟੇਟ ਪੈਨਸ਼ਨ ਸਕੀਮ ਅਧੀਨ ਮ੍ਰਿਤਕ, NRI, ਸਰਕਾਰੀ ਪੈਨਸ਼ਨਰਜ਼ ਆਦਿ ਲਾਭਪਾਤਰੀਆਂ ਤੋਂ 44.34 ਕਰੋੜ ਦੀ ਰਿਕਵਰੀ: ਡਾ. ਬਲਜੀਤ ਕੌਰ
ਡਾ.ਬਲਜੀਤ ਕੌਰ ਦੇ ਹੁਕਮਾਂ 'ਤੇ ਸਮਾਜਿਕ ਸੁਰੱਖਿਆ ਵਿਭਾਗ ਦੀਆਂ ਪੈਨਸ਼ਨਾਂ ਸਬੰਧੀ ਕੀਤਾ ਗਿਆ ਸੀ ਸਰਵੇ ਸੂਬਾ ਸਰਕਾਰ ਵੱਲੋਂ ਪੈਨਸ਼ਨ ਸਕੀਮ ਅਧੀਨ ਵਿੱਤੀ ਸਾਲ 2024-25 ਦੋਰਾਨ 5924.50 ਕਰੋੜ ਰੁਪਏ ਦੇ ਬਜਟ ਦਾ ਕੀਤਾ ਉਪਬੰਧ ਚੰਡੀਗੜ੍ਹ, 27 ਜੂਨ 2024 : ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨਾਗਰਿਕਾਂ ਦੀ ਭਲਾਈ ਲਈ ਵੱਖ ਵੱਖ ਸਕੀਮਾਂ ਉਲੀਕੀਆਂ ਹੋਈਆਂ ਹਨ ਜਿਨ੍ਹਾਂ ਦੇ ਅਧੀਨ ਪੰਜਾਬੀਆਂ ਨੂੰ ਲਾਭ ਮਿਲ ਰਿਹਾ ਹੈ। ਇਸੀ ਤਰਜ 'ਤੇ ਕੁੱਝ ਸਮਾਂ ਪਹਿਲਾਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ....
ਪੰਜਾਬ ਪੁਲਿਸ ਨੇ ਸੂਬੇ ਵਿੱਚ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਦੇ ਸਾਥੀਆਂ ਵੱਲੋਂ ਟਾਰਗੇਟ ਕਿਲਿੰਗ ਦੀ ਯੋਜਨਾ ਨੂੰ ਕੀਤਾ ਨਾਕਾਮ ; ਤਿੰਨ ਸ਼ੂਟਰ ਗ੍ਰਿਫ਼ਤਾਰ
ਗ੍ਰਿਫਤਾਰ ਮੁਲਜ਼ਮ ਕਰਨਦੀਪ ਕਨੂ ਸਿੱਧੇ ਤੌਰ ‘ਤੇ ਲਾਰੈਂਸ ਬਿਸ਼ਨੋਈ ਦੇ ਸੰਪਰਕ ਵਿੱਚ ਸੀ: ਡੀਜੀਪੀ ਗੌਰਵ ਯਾਦਵ ਚੰਡੀਗੜ੍ਹ/ਬਠਿੰਡਾ, 27 ਜੂਨ 2024 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਬਠਿੰਡਾ ਦੀ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਨੇ ਜ਼ਿਲ੍ਹਾ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਨਾਲ ਸਬੰਧਤ ਤਿੰਨ ਸ਼ੂਟਰਾਂ ਨੂੰ ਗ੍ਰਿਫਤਾਰ ਕਰਕੇ ਸੂਬੇ ਵਿੱਚ ਸੰਭਾਵਿਤ....
ਜਨਮ ਦਿਨ ਦੀ ਪਾਰਟੀ ਕਰਕੇ ਪਰਤ ਰਹੇ ਨੌਜਵਾਨਾਂ ਦੀ ਕਾਰ ਨਹਿਰ ‘ਚ ਡਿੱਗੀ, 2 ਨੌਜਵਾਨਾਂ ਦੀ ਮੌਤ 
ਪਠਾਨਕੋਟ , 27 ਜੂਨ 2024 : ਪਠਾਨਕੋਟ ਵਿੱਚ ਇੱਕ ਵੱਡਾ ਹਾਦਸਾ ਵਾਪਰਿਆ ਹੈ। ਸ਼ਹਿਰ ‘ਚ ਇਕ ਗੱਡੀ ‘ਚ ਸਵਾਰ 6 ਨੌਜਵਾਨਾਂ 'ਚ 2 ਨੌਜਵਾਨਾਂ ਦੀ ਮੌਤ ਹੋ ਗਈ ਅਤੇ 4 ਲੋਕ ਗੰਭੀਰ ਜ਼ਖਮੀ ਹੋ ਗਏ। ਇਹ ਹਾਦਸਾ ਬੁੱਧਵਾਰ ਦੇਰ ਰਾਤ ਪਠਾਨਕੋਟ ਦੇ ਕਾਠਵਾਲਾ ਨਹਿਰ ਦੇ ਪੁਲ ਕੋਲ ਵਾਪਰਿਆ। ਜਾਣਕਾਰੀ ਮੁਤਾਬਕ 6 ਦੋਸਤ ਜਨਮ ਦਿਨ ਦੀ ਪਾਰਟੀ ਮਨਾ ਕੇ ਕਾਰ 'ਚ ਸਵਾਰ ਹੋ ਕੇ ਘਰ ਪਰਤ ਰਹੇ ਸਨ। ਜਿਵੇਂ ਹੀ ਉਨ੍ਹਾਂ ਦੀ ਕਾਰ ਧੀਰਾ ਪੁਲ 'ਤੇ ਪਹੁੰਚੀ ਤਾਂ ਬੇਕਾਬੂ ਹੋ ਕੇ ਨਹਿਰ 'ਚ ਜਾ ਡਿੱਗੀ। ਕਾਰ ਦੇ ਨਹਿਰ ਵਿੱਚ....
ਲਾਲਜੀਤ ਸਿੰਘ ਭੁੱਲਰ ਵੱਲੋਂ ਸਵਾਰੀਆਂ ਦੀ ਖੱਜਲ-ਖੁਆਰੀ ਤੁਰੰਤ ਬੰਦ ਕਰਨ ਲਈ ਸਰਕਾਰੀ ਅਤੇ ਪ੍ਰਾਈਵੇਟ ਬੱਸ ਡਰਾਈਵਰਾਂ ਤੇ ਕੰਡਕਟਰਾਂ ਨੂੰ ਤਾੜਨਾ
ਵਿਭਾਗੀ ਅਧਿਕਾਰੀਆਂ ਨੂੰ ਨਿਰੰਤਰ ਚੈਕਿੰਗ ਵਧਾਉਣ ਅਤੇ ਪ੍ਰਾਈਵੇਟ ਬੱਸ ਆਪ੍ਰੇਟਰਾਂ ਤੇ ਪ੍ਰਬੰਧਕਾਂ ਨੂੰ ਸਵਾਰੀਆਂ ਨਾਲ ਉਚਿਤ ਵਿਹਾਰ ਯਕੀਨੀ ਬਣਾਉਣ ਦੀ ਹਦਾਇਤ ਚੰਡੀਗੜ੍ਹ, 27 ਜੂਨ 2024 : ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਸਰਕਾਰੀ ਅਤੇ ਪ੍ਰਾਈਵੇਟ ਬੱਸ ਡਰਾਈਵਰਾਂ ਤੇ ਕੰਡਕਟਰਾਂ ਨੂੰ ਸੁਚੇਤ ਕੀਤਾ ਹੈ ਕਿ ਉਹ ਸਵਾਰੀਆਂ ਦੀ ਖੱਜਲ-ਖੁਆਰੀ ਤੁਰੰਤ ਬੰਦ ਕਰਨ। ਸ. ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਬੇ ‘ਚ ਵੱਖ-ਵੱਖ ਥਾਵਾਂ ਦੇ ਦੌਰਿਆ ਦੌਰਾਨ ਅਤੇ ਦਫ਼ਤਰੀ....
ਖਤਰਨਾਕ ਕੀਟਨਾਸ਼ਕਾਂ ਅਤੇ ਦਵਾਈਆਂ ਦੀ ਵਰਤੋਂ ਨੂੰ ਘਟਾਉਣ ਦਾ ਸਮਾਂ ਆਇਆ: ਕੁਲਤਾਰ ਸੰਧਵਾਂ
ਕਿਹਾ, ਪੰਜਾਬ ਨੇ ਦੇਸ਼ ਦੀ ਆਜ਼ਾਦੀ ਅਤੇ ਅਨਾਜ ਦੇ ਉਦਪਾਦਨ ‘ਚ ਅਗਵਾਈ ਕੀਤੀ ਅਤੇ ਹੁਣ ਜ਼ਹਿਰਾਂ ਦੀ ਵਰਤੋਂ ਘਟਾਉਣ ਲਈ ਵੀ ਪੰਜਾਬ ਮੋਹਰੀ ਸਾਬਿਤ ਹੋਵੇਗਾ ਪੰਜਾਬ ਵਿਧਾਨ ਸਭਾ ਸਕੱਤਰੇਤ ਵਿਖੇ ‘’ਬਹੁਤ ਖਤਰਨਾਕ ਕੀਟਨਾਸ਼ਕਾਂ ਦੀ ਵਰਤੋਂ: ਮੁੱਦੇ ਅਤੇ ਚਿੰਤਾਵਾਂ’’ ਸਬੰਧੀ ਇਕ ਦਿਨਾ ਵਰਕਯਾਪ ਦਾ ਆਯੋਜਨ ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਅਤੇ ਡਾ. ਬਲਬੀਰ ਸਿੰਘ ਨੇ ਕੀਤੀ ਸ਼ਮੂਲੀਅਤ ਚੰਡੀਗੜ੍ਹ, 26 ਜੂਨ : ਪੰਜਾਬ ‘ਚ ਖਤਰਨਾਕ ਕੀਟਨਾਸ਼ਕਾਂ ਅਤੇ ਦਵਾਈਆਂ ਦੀ ਵਰਤੋਂ ਨੂੰ ਘਟਾਉਣ ਦਾ ਸਮਾਂ ਆ....
ਅੰਮ੍ਰਿਤਸਰ ‘ਚ ਇੱਕ ਬਜ਼ੁਰਗ ਜੋੜੇ ਨੂੰ ਬੰਧਕ ਬਣਾ ਕੇ ਲੁਟੇਰੇ ਇੱਕ ਕਰੋੜ ਨਗਦ ਅਤੇ ਤਿੰਨ ਕਿਲੋ ਸੋਨਾ ਲੁੱਟ ਕੇ ਹੋਏ ਫਰਾਰ
ਅੰਮ੍ਰਿਤਸਰ, 26 ਜੂਨ 2024 : ਅੰਮ੍ਰਿਤਸਰ ਦੀ ਟੋਕਰੀਆਂ ਵਾਲੀ ਗਲੀ ‘ਚ ਇੱਕ ਬਜ਼ੁਰਗ ਜੋੜੇ ਨੂੰ ਘਰ ‘ਚ ਬੰਧਕ ਬਣਾ ਕੇ ਚਾਰ ਲੁਟੇਰਿਆਂ ਵੱਲੋਂ ਘਰ ਵਿੱਚੋ ਇੱਕ ਕਰੋੜ ਰੁਪਏ ਅਤੇ ਸੋਨੇ ਦੇ ਗਹਿਣੇ ਲੁੱਟ ਕੇ ਫਰਾਰ ਹੋਣ ਜਾਣ ਦੀ ਖਬਰ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਘਰ ਦੇ ਮਾਲਕ ਜੀਆ ਲਾਲ ਨੇ ਦੱਸਿਆ ਕਿ ਲੁਟੇਰਿਆਂ ਨੇ ਉਨ੍ਹਾਂ ਨਾਲ ਪਹਿਲਾਂ ਕੁੁੱਟਮਾਰ ਕੀਤੀ, ਉਸਤੋਂ ਬਾਅਦ ਉਨ੍ਹਾਂ ਨੂੰ ਬੰਧਕ ਬਣਾ ਕੇ ਪੂਰੇ ਘਰ ਦੀ ਤਲਾਸੀ ਲਈ ਘਰ ਵਿੱਚ ਪਏ 1 ਕਰੋੜ ਰੁਪੈ ਨਗਦ, ਸੋਨੇ ਦੇ ਗਹਿਣੇ ਜਿੰਨ੍ਹਾਂ ਦੀ ਕੀਮਤ....
ਕੇਂਦਰ ਵੱਲੋਂ ਸੂਬੇ ਦੇ ਫੰਡ ਜਾਣਬੁੱਝ ਕੇ ਰੋਕਣ ਦਾ ਮੁੱਦਾ ਲੋਕ ਸਭਾ ਵਿਚ ਜ਼ੋਰਦਾਰ ਢੰਗ ਨਾਲ ਉਠਾਇਆ ਜਾਵੇਗਾ : ਮੀਤ ਹੇਅਰ
ਚੰਡੀਗੜ੍ਹ, 26 ਜੂਨ 2024 : ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਤੇ ਸੂਬੇ ਦੇ ਵਿੱਤੀ ਹਿੱਤਾਂ ਨੂੰ ਢਾਅ ਲਾਉਣ ਲਈ ਮਨਸੂਬੇ ਤਹਿਤ ਕੰਮ ਕਰਨ ਦਾ ਦੋਸ਼ ਲਾਉਂਦਿਆਂ ਲੋਕ ਸਭਾ ਹਲਕਾ ਸੰਗਰੂਰ ਤੋਂ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਉਹ ਕੇਂਦਰ ਵੱਲੋਂ ਪੇਂਡੂ ਵਿਕਾਸ ਫੰਡ ਅਤੇ ਮੰਡੀ ਵਿਕਾਸ ਫ਼ੰਡ ਦਾ 7 ਹਜ਼ਾਰ ਕਰੋੜ ਤੇ ਕੌਮੀ ਸਿਹਤ ਮਿਸ਼ਨ, ਸਰਵ ਸਿੱਖਿਆ ਅਭਿਆਨ ਅਤੇ ਹੋਰ ਕੇਂਦਰੀ ਸਕੀਮਾ ਤਹਿਤ ਸੂਬੇ ਦੇ ਫੰਡਾਂ ਨੂੰ ਕੇਂਦਰ ਦੁਆਰਾ ਜਾਣਬੁਝ ਰੋਕਣ ਦਾ ਮੁੱਦਾ ਪਾਰਲੀਮੈਂਟ ਵਿਚ ਜ਼ੋਰਦਾਰ....
ਸੂਬੇ ’ਚ  344472 ਦਿਵਿਆਂਗਜਨਾਂ ਨੂੰ ਯੂਡੀਆਈਡੀ ਕਾਰਡ ਜਾਰੀ: ਡਾ. ਬਲਜੀਤ ਕੌਰ
ਸਾਰੀਆਂ ਸਕੀਮਾਂ ਦਾ ਲਾਭ ਲੈਣ ਲਈ ਇਕੋ ਇਕ ਪਛਾਣ ਦਸਤਾਵੇਜ਼ ਹੈ ਯੂਡੀਆਈਡੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਿਵਿਆਂਗ ਵਿਅਕਤੀਆਂ ਦੀ ਭਲਾਈ ਲਈ ਵਚਨਬੱਧ ਚੰਡੀਗੜ੍ਹ, 26 ਜੂਨ 2024 : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦਿਵਿਆਂਗ ਵਿਅਕਤੀਆਂ ਦੀ ਭਲਾਈ ਲਈ ਵਚਨਬੱਧ ਹੈ। ਇਸੇ ਉਦੇਸ਼ ਦੀ ਪੂਰਤੀ ਲਈ ਸੂਬੇ ਦੇ 344472 ਦਿਵਿਆਂਗ ਵਿਅਕਤੀਆਂ ਨੂੰ ਅਪ੍ਰੈਲ 2024 ਤੱਕ ਯੂਡੀਆਈਡੀ ਕਾਰਡ ਜਾਰੀ ਕੀਤੇ ਜਾ ਚੁੱਕੇ ਹਨ। ਇਸ ਸਬੰਧੀ ਹੋਰ ਜਾਣਕਾਰੀ....
ਘਨੌਰ ‘ਚ ਜ਼ਮੀਨੀ ਵਿਵਾਦ ਨੂੰ ਲੈ ਕੇ ਚੱਲੀਆਂ ਗੋਲੀਆਂ, ਪਿਓ-ਪੁੱਤ ਸਮੇਤ ਤਿੰਨ ਦੀ ਮੌਤ
ਘਨੌਰ, 26 ਜੂਨ 2024 : ਪਟਿਆਲਾ ਦੇ ਘਨੌਰ ਤੋਂ ਜ਼ਮੀਨੀ ਵਿਵਾਦ ਨੂੰ ਲੈ ਕੇ ਹੋਏ ਝਗੜੇ ‘ਚ ਤਿੰਨ ਦੀ ਮੌਤ ਹੋ ਜਾਣ ਦੀ ਖਬਰ ਹੈ। ਮਿਲੀ ਜਾਣਕਾਰੀ ਮੁਤਾਬਕ ਘਨੌਰ ਦੇ ਪਿੰਡ ਚਤੁਰ ਨਗਰ ਨਿਗਾਵਾਂ ਨੇੜੇ ਆਪਸੀ ਜ਼ਮੀਨੀ ਵਿਵਾਦ ਨੂੰ ਲੈ ਕੇ ਗੋਲੀਆਂ ਚੱਲੀਆਂ ਅਤੇ ਗੋਲੀ ਲੱਗਣ ਨਾਲ 3 ਵਿਅਕਤੀਆਂ ਦੀ ਮੌਤ ਹੋ ਗਈ। ਸੂਚਨਾ ਮਿਲਣ ‘ਤੇ ਵੱਡੀ ਗਿਣਤੀ ‘ਚ ਪੁਲਿਸ ਦੀ ਟੀਮ ਘਟਨਾ ਸਥਾਨ ‘ਤੇ ਪਹੁੰਚੀ ਅਤੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਖੇਤਾਂ ‘ਚ ਪਈਆਂ ਮ੍ਰਿਤਕ ਦੇਹਾਂ ਨੂੰ ਐਂਬੂਲੈਂਸ ਰਾਹੀਂ ਪੋਸਟਮਾਰਟਮ ਦੇ ਲਈ....