ਚੰਡੀਗੜ੍ਹ, 14 ਜੂਨ 2024 : ਪੰਜਾਬ ਵਿੱਚ ਇਸ ਸਮੇਂ ਬਹੁਤ ਗਰਮੀ ਪੈ ਰਹੀ ਹੈ। ਸਾਰੇ 23 ਜ਼ਿਲ੍ਹਿਆਂ ਵਿੱਚ ਤਾਪਮਾਨ 43 ਡਿਗਰੀ ਨੂੰ ਪਾਰ ਕਰ ਗਿਆ ਹੈ। ਪਠਾਨਕੋਟ ਵਿੱਚ ਸਭ ਤੋਂ ਵੱਧ ਤਾਪਮਾਨ 47.8 ਡਿਗਰੀ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਅੱਜ 21 ਜ਼ਿਲ੍ਹਿਆਂ ਲਈ ਹੀਟ ਵੇਵ ਅਲਰਟ ਜਾਰੀ ਕੀਤਾ ਹੈ। ਇਨ੍ਹਾਂ ਵਿੱਚੋਂ 19 ਲਈ ਯੈਲੋ ਅਲਰਟ ਅਤੇ ਦੋ ਲਈ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਦੇ ਅਧਿਕਾਰੀਆਂ ਮੁਤਾਬਕ 17 ਜੂਨ ਤੱਕ ਲੋਕਾਂ ਨੂੰ ਲੂ ਅਤੇ ਗਰਮੀ....
ਪੰਜਾਬ
ਚੰਡੀਗੜ੍ਹ, ਜੂਨ 14, 2024 : ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ (ਪੀਐਸਈਆਰਸੀ) ਨੇ ਅੱਜ ਜਾਰੀ ਆਪਣੇ ਟੈਰਿਫ ਆਰਡਰ ਵਿੱਚ ਘਰੇਲੂ ਖਪਤਕਾਰਾਂ ਲਈ 10 ਤੋਂ 12 ਪੈਸੇ ਪ੍ਰਤੀ ਯੂਨਿਟ ਅਤੇ ਉਦਯੋਗਾਂ ਲਈ 15 ਪੈਸੇ ਪ੍ਰਤੀ ਯੂਨਿਟ ਦਾ ਟੋਕਨ ਵਾਧਾ ਕੀਤਾ ਹੈ। ਵਿੱਤੀ ਸਾਲ 2024-25 ਲਈ ਨਵਾਂ ਟੈਰਿਫ 16 ਜੂਨ, 2024 ਤੋਂ ਲਾਗੂ ਹੋਵੇਗਾ। ਇਸ ਸਾਲ ਸਪਲਾਈ ਦੀ ਔਸਤ ਲਾਗਤ 715.55 ਪੈਸੇ/ਯੂਨਿਟ ਕੀਤੀ ਗਈ ਹੈ ਜੋ ਕਿ ਪਿਛਲੇ ਸਾਲ ਦੀ 704.34 ਪੈਸੇ ਦੀ ਲਾਗਤ ਨਾਲੋਂ 11.21 ਪੈਸੇ ਪ੍ਰਤੀ ਯੂਨਿਟ ਵੱਧ ਹੈ।....
ਚੰਡੀਗੜ੍ਹ, 14 ਜੂਨ 2024 : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਪਾਰਲੀਮਾਨੀ ਚੋਣਾਂ ਖਤਮ ਹੋਣ ਤੋਂ ਬਾਅਦ ਘਰੇਲੂ ਅਤੇ ਉਦਯੋਗਿਕ ਖਪਤਕਾਰਾਂ ਲਈ ਬਿਜਲੀ ਦਰਾਂ ਵਿਚ ਵਾਧਾ ਕਰ ਕੇ ਪੰਜਾਬੀਆਂ ਨਾਲ ਭੱਦਾ ਮਜ਼ਾਕ ਕੀਤਾ ਹੈ ਤੇ ਉਹਨਾਂ ਮੰਗ ਕੀਤੀ ਕਿ ਇਹ ਵਾਧਾ ਤੁਰੰਤ ਵਾਪਸ ਲਿਆ ਜਾਵੇ। ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਇਹ ਬਹੁਤ ਹੀ ਹੈਰਾਨੀ ਵਾਲੀ ਗੱਲ ਹੈ ਕਿ ਇਕ ਪਾਰਟੀ ਜੋ....
ਚੰਡੀਗੜ੍ਹ, 14 ਜੂਨ 2024 : ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲੇ ਦੇ ਵਿੱਚ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਦਾ ਬਿਆਨ ਸਾਹਮਣੇ ਆਇਆ ਹੈ। ਆਪਣੇ ਇਸ ਬਿਆਨ ਦੇ ਵਿੱਚ ਰਵਨੀਤ ਸਿੰਘ ਬਿੱਟੂ ਨੇ ਕਿਹਾ ਹੈ, ਕਿ ਉਹ ਬੰਦੀ ਸਿੰਘਾਂ ਦੀ ਰਿਹਾਈ ਦਾ ਵਿਰੋਧ ਨਹੀਂ ਕਰਨਗੇ। ਉਹਨਾਂ ਕਿਹਾ ਕਿ ਜੇਕਰ ਕੇਂਦਰ ਸਰਕਾਰ ਬੰਦੀ ਸਿੰਘਾਂ ਦੀ ਰਿਹਾਈ ਦੇ ਹੱਕ ਵਿੱਚ ਕੋਈ ਫੈਸਲਾ ਲੈਂਦੀ ਹੈ ਤਾਂ ਉਹ ਇਸ ਫੈਸਲੇ ਦਾ ਵਿਰੋਧ ਨਹੀਂ ਕਰਨਗੇ। ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਰਵਨੀਤ ਸਿੰਘ ਬਿੱਟੂ ਦੇ ਸਟੈਂਡ ਦੀ ਗੱਲ....
ਮਾਤਰੂ ਵੰਦਨਾ ਯੋਜਨਾ ਦੇ ਤਹਿਤ ਚਾਲੂ ਵਿੱਤੀ ਵਰ੍ਹੇ ਦੌਰਾਨ 60 ਕਰੋੜ ਰੁਪਏ ਦੇ ਵਿੱਤੀ ਲਾਭ ਦਿਤੇ ਜਾਣਗੇ: ਡਾ. ਬਲਜੀਤ ਕੌਰ
96044 ਮਹਿਲਾ ਲਾਭਪਾਤਰੀਆਂ ਨੂੰ 42 ਕਰੋੜ ਰੁਪਏ ਦੀ ਰਾਸ਼ੀ ਜਾ ਚੁੱਕੀ ਹੈ ਵੰਡੀ ਦੂਜਾ ਬੱਚਾ ਬੇਟੀ ਦੇ ਜਨਮ ‘ਤੇ 42,592 ਔਰਤਾਂ ਨੂੰ ਲਗਭਗ 25.55 ਕਰੋੜ ਰੁਪਏ ਦੇ ਦਿੱਤੇ ਗਏ ਵਿੱਤੀ ਲਾਭ ਚੰਡੀਗੜ੍ਹ, 14 ਜੂਨ 2024 : ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਗਰਭਵਤੀ ਔਰਤਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਦੇ ਪੋਸ਼ਣ ਅਤੇ ਸਿਹਤ ਸਥਿਤੀ ਨੂੰ ਉੱਚਾ ਚੁੱਕਣ ਲਈ ਚਾਲੂ ਵਿੱਤੀ ਸਾਲ ਦੌਰਾਨ 60 ਕਰੋੜ ਰੁਪਏ ਦੇ ਵਿੱਤੀ ਲਾਭ ਦਿਤੇ ਜਾਣਗੇ। ਇਸ ਦੀ ਸ਼ੁਰੁਆਤ ਜੂਨ....
ਚੰਡੀਗੜ੍ਹ, 14 ਜੂਨ 2024 : ਵਿਧਾਨ ਸਭਾ ਜਲੰਧਰ ਪੱਛਮੀ ਦੀ ਸੀਟ ਖਾਲੀ ਹੋਣ ਤੋਂ ਬਾਅਦ ਹੁਣ ਪੰਜਾਬ ਦੀਆਂ ਦੋ ਹੋਰ ਵਿਧਾਨ ਸਭਾ ਸੀਟਾਂ ਹੋਰ ਖਾਲੀ ਹੋ ਗਈਆਂ ਹਨ। ਪੰਜਾਬ ਵਿਧਾਨ ਸਭਾ ਦੇ ਸਪੀਕਰ ਵੱਲੋਂ ਸੁਖਜਿੰਦਰ ਸਿੰਘ ਰੰਧਾਵਾ ਅਤੇ ਰਾਜਕੁਮਾਰ ਚੱਬੇਵਾਲ ਦਾ ਅਸਤੀਫਾ ਵੀ ਮਨਜ਼ੂਰ ਕਰ ਲਿਆ ਗਿਆ ਹੈ। ਇਹਨਾਂ ਦੋਵਾਂ ਵਿਧਾਇਕਾਂ ਦੇ ਅਸਤੀਫੇ ਦੀ ਮਨਜ਼ੂਰੀ ਤੋਂ ਬਾਅਦ ਪੰਜਾਬ ਦੀਆਂ ਦੋ ਵਿਧਾਨ ਸਭਾ ਸੀਟਾਂ ਹੋਰ ਖਾਲੀ ਹੋ ਗਈਆਂ ਹਨ। ਸੰਗਰੂਰ ਦੀ ਲੋਕ ਸਭਾ ਤੋਂ ਜਿੱਤ ਦਰਜ ਕਰਾਉਣ ਵਾਲੇ ਮੀਤ ਹੇਅਰ ਵੀ ਜਲਦ ਹੀ....
ਪਸ਼ੂ ਪਾਲਣ ਮੰਤਰੀ ਵੱਲੋਂ ਅਧਿਕਾਰੀਆਂ ਨੂੰ ਪਸ਼ੂਆਂ ਦੇ ਮੂੰਹਖੁਰ ਅਤੇ ਗਲਘੋਟੂ ਤੋਂ ਬਚਾਅ ਲਈ 30 ਜੂਨ ਤੱਕ ਟੀਕਾਕਰਨ ਮੁਹਿੰਮ ਮੁਕੰਮਲ ਕਰਨ ਦੇ ਨਿਰਦੇਸ਼ ਚੰਡੀਗੜ੍ਹ, 14 ਜੂਨ 2024 : ਸੂਬੇ ਵਿੱਚ ਪਸ਼ੂ ਧਨ ਦੇ ਸਿਹਤ ਸੰਭਾਲ ਨੈੱਟਵਰਕ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ 300 ਵੈਟਰਨਰੀ ਅਫ਼ਸਰਾਂ ਦੀ ਭਰਤੀ ਕੀਤੀ ਜਾਵੇਗੀ। ਇਹ ਜਾਣਕਾਰੀ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ: ਗੁਰਮੀਤ ਸਿੰਘ....
ਚੰਡੀਗੜ੍ਹ, 13 ਜੂਨ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਇਥੇ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕਰਦਿਆਂ ਅੰਮ੍ਰਿਤਸਰ ਹੈਰੀਟੇਜ ਸਟਰੀਟ ਦੇ ਨਵੀਨੀਕਰਨ ਸਬੰਧੀ ਵੱਖ-ਵੱਖ ਕਾਰਜਾਂ ਨੂੰ ਜਲਦ ਸ਼ੁਰੂ ਕਰਨ ਲਈ ਕਿਹਾ ਹੈ। ਦੱਸਣਯੋਗ ਹੈ ਕਿ ਇਸ ਨਵੀਨੀਕਰਨ ਤਹਿਤ ਹੈਰੀਟੇਜ ਸਟਰੀਟ ਨੂੰ ਜਲਦ ਹੀ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਕੀਤਾ ਜਾਵੇਗਾ। ਵੱਖ-ਵੱਖ ਵਿਭਾਗਾਂ ਦੇ ਉੱਚ ਅਧਿਕਾਰੀਆਂ ਦੀ ਸ਼ਮੂਲੀਅਤ ਵਾਲੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਸ. ਸੰਧਵਾਂ ਨੇ ਹੈਰੀਟੇਜ ਸਟਰੀਟ ਤੋਂ....
ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਨੇ 'ਵਣ ਮਿੱਤਰ' ਸਕੀਮ ਨੂੰ ਹੋਰ ਹੁਲਾਰਾ ਦੇਣ 'ਤੇ ਦਿੱਤਾ ਜ਼ੋਰ ਐਨ.ਓ.ਸੀ. ਕਲੀਅਰੈਂਸ ਪ੍ਰਣਾਲੀ ਵਿੱਚ ਤੇਜ਼ੀ ਲਿਆਉਣ ਦੇ ਦਿੱਤੇ ਹੁਕਮ ਚੰਡੀਗੜ੍ਹ, 13 ਜੂਨ 2024 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਉਣ ਵਾਲੀਆਂ ਪੀੜ੍ਹੀਆਂ ਦੀ ਭਲਾਈ ਵਾਸਤੇ ਵਾਤਾਵਰਨ ਦੀ ਰੱਖਿਆ ਪ੍ਰਤੀ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਮੰਤਵ ਲਈ ਜ਼ਮੀਨੀ ਪੱਧਰ 'ਤੇ ਕਦਮ ਚੁੱਕੇ ਜਾਣੇ ਚਾਹੀਦੇ ਹਨ। ਇਹ ਪ੍ਰਗਟਾਵਾ ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਮੰਤਰੀ....
ਚੰਡੀਗੜ੍ਹ, 13 ਜੂਂ 2024 : ਅਗਲੇ ਮਹੀਨੇ ਪੈਰਿਸ ਵਿਖੇ ਹੋਣ ਵਾਲੀਆਂ ਓਲੰਪਿਕ ਖੇਡਾਂ ਵਿੱਚ ਪੰਜਾਬੀ ਖਿਡਾਰੀ ਵੱਡੀ ਗਿਣਤੀ ਵਿੱਚ ਸੂਬੇ ਦੀ ਨੁਮਾਇੰਦਗੀ ਕਰਨਗੇ। ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾਂ ਨਿਰਦੇਸ਼ਾਂ ਉਤੇ ਬਣਾਈ ਨਵੀਂ ਖੇਡ ਨੀਤੀ ਦੇ ਸਾਰਥਿਕ ਨਤੀਜੇ ਸਾਹਮਣੇ ਆਉਣ ਲੱਗ ਗਏ ਹਨ ਅਤੇ ਨਵੀਂ ਨੀਤੀ ਤਹਿਤ ਓਲੰਪਿਕਸ ਵਿਚ ਹਿੱਸਾ ਲੈਣ ਵਾਲੇ ਖਿਡਾਰੀਆਂ ਨੂੰ ਤਿਆਰੀ ਲਈ 15 ਲੱਖ ਰੁਪਏ ਪ੍ਰਤੀ ਖਿਡਾਰੀ ਦਿੱਤੇ ਜਾਣਗੇ। ਓਲੰਪਿਕਸ ਵਿੱਚ ਸੋਨੇ, ਚਾਂਦੀ ਤੇ ਕਾਂਸੀ ਦਾ ਤਮ਼ਗਾ....
ਪਾਤੜਾਂ, 13 ਜੂਨ 2024 : ਪਟਿਆਲਾ ਜ਼ਿਲ੍ਹੇ ਦੇ ਬਲਾਕ ਪਾਤੜਾਂ ਦੇ ਪਿੰਡ ਪੈਂਦ ਕੋਲ ਇਕ ਭਿਆਨਕ ਹਾਦਸਾ ਵਾਪਰ ਗਿਆ। ਇਥੇ ਕਾਰ ਤੇ ਮੋਟਰਸਾਈਕਲ ਦੀ ਭਿਆਨਕ ਟੱਕਰ ਹੋ ਗਈ। ਇਸ ਹਾਦਸੇ ਵਿਚ ਪਤੀ-ਪਤਨੀ ਦੀ ਦਰਦਨਾਕ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਬਲਵਿੰਦਰ ਸਿੰਘ (60) ਅਤੇ ਅਮਰਜੀਤ ਕੌਰ (55) ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਬਲਵਿੰਦਰ ਸਿੰਘ ਵਾਸੀ ਪਿੰਡ ਨੂਰਪੁਰ ਥਾਣਾ ਪਾਤੜਾਂ ਆਪਣੀ ਪਤਨੀ ਅਮਰਜੀਤ ਕੌਰ ਨਾਲ ਮੋਟਰਸਾਈਕਲ 'ਤੇ ਪਾਤੜਾਂ-ਨਰਵਾਣਾ ਹਾਈਵੇ 'ਤੇ ਪਿੰਡ ਪੈਂਦ ਦੇ ਬੱਸ ਅੱਡੇ ਨਜ਼ਦੀਕ ਜਾ....
ਚੰਡੀਗੜ੍ਹ, 13 ਜੂਨ 2024 : ਲੋਕ ਸਭਾ ਚੋਣਾਂ ਹਾਰਨ ਮਗਰੋਂ ਸ਼੍ਰੋਮਣੀ ਅਕਾਲੀ ਦਲ ਵਿਚ ਕਈ ਬਾਗੀ ਸੁਰ ਉੱਠੇ ਹਨ ਤੇ ਸੁਖਬੀਰ ਬਾਦਲ ਨੂੰ ਪ੍ਰਧਾਨਗੀ ਛੱਡਣ ਲਈ ਵੀ ਕਿਹਾ ਜਾ ਰਿਹਾ ਹੈ। ਅੱਜ ਪਾਰਟੀ ਦੇ ਸੀਨੀਅਰ ਆਗੂ ਚਰਨਜੀਤ ਬਰਾੜ ਨੇ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਨੂੰ ਖੁੱਲ੍ਹਾ ਪੱਤਰ ਲਿਖਿਆ ਹੈ। ਜਿਸ ਵਿਚ ਉਹਨਾਂ ਨੇ ਕਈ ਸੁਝਾਅ ਦਿੱਤੇ ਹਨ। ਉਨ੍ਹਾਂ ਨੇ ਕਿਹਾ ਹੈ ਕਿ ਤੁਸੀਂ ਪਾਰਟੀ ਪ੍ਰਧਾਨ ਬਣੇ ਰਹੋ ਪਰ ਪਾਰਟੀ ਦੇ ਵਡੇਰੇ ਹਿੱਤਾਂ ਲਈ ਇਕ ਪੰਚ ਪ੍ਰਧਾਨੀ ਬਣਾਉਣੀ ਚਾਹੀਦੀ ਹੈ। ਚਰਨਜੀਤ ਬਰਾੜ ਨੇ....
ਨੇਤਰਹੀਣ ਵਿਅਕਤੀਆਂ ਦੀ ਚਿਰੋਕਣੀ ਮੰਗ ਹੋਈ ਪੂਰੀ ਚੰਡੀਗੜ੍ਹ, 13 ਜੂਨ, 2024 : ਪੰਜਾਬ ਸਰਕਾਰ ਨੇ ਨੇਤਰਹੀਣ ਭਾਈਚਾਰੇ ਦੀ ਚਿਰੋਕਣੀ ਮੰਗ ਨੂੰ ਪੂਰਾ ਕਰਦਿਆਂ ਨੇਤਰਹੀਣ ਵਿਅਕਤੀਆਂ ਦੇ ਸਹਾਇਕਾਂ ਲਈ ਮੁਫ਼ਤ ਬੱਸ ਯਾਤਰਾ ਦੀ ਸਹੂਲਤ ਦੇਣ ਦਾ ਐਲਾਨ ਕੀਤਾ ਹੈ। ਇਹ ਮਹੱਤਵਪੂਰਨ ਫ਼ੈਸਲਾ ਦਿਵਿਆਂਗਜਨਾਂ ਦੀ ਸਹਾਇਤਾ ਲਈ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਇਹ ਐਲਾਨ ਵਿੱਤ ਤੇ ਯੋਜਨਾ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਅਤੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦੀ....
102 ਨੌਜਵਾਨਾਂ ਤੋਂ ਭਰਤੀ ਕਰਵਾਉਣ ਬਦਲੇ 26,02,926 ਰੁਪਏ ਰਿਸ਼ਵਤਾਂ ਲੈਣ ਦੇ ਦੋਸ਼ ਹੇਠ ਦੋ ਪੁਲਿਸ ਕਰਮਚਾਰੀ ਗ੍ਰਿਫ਼ਤਾਰ ਅਦਾਲਤ ਨੇ ਮੁਲਾਜ਼ਮਾਂ ਨੂੰ ਦੋ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ ਚੰਡੀਗੜ੍ਹ, 12 ਜੂਨ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਕਰੀਬ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ ਦਾ ਪਰਦਾਫਾਸ਼ ਕਰਦਿਆਂ 102 ਨੌਜਵਾਨਾਂ ਨੂੰ ਸੂਬਾ ਪੁਲਿਸ ਵਿੱਚ ਦਰਜਾ-4 ਕਰਮਚਾਰੀਆਂ ਵਜੋਂ ਭਰਤੀ ਕਰਾਉਣ ਦਾ ਝਾਂਸਾ ਦੇ ਕੇ ਕੁੱਲ 26,02....
ਜਲੰਧਰ, 12 ਜੂਨ : ਜਲੰਧਰ ‘ਚ ਬੁੱਧਵਾਰ ਸਵੇਰੇ ਇੱਕ ਦਿਲ ਦਹਿਲਾਉਣ ਵਾਲਾ ਹਾਦਸਾ ਹੋਇਆ ਹੈ। ਤੇਜ਼ ਰਫਤਾਰ ਟਿੱਪਰ ਨੇ ਬਾਈਕ ਸਵਾਰ ਪਿਓ-ਪੁੱਤ ਨੂੰ ਦਰੜ ਦਿੱਤਾ। ਹਾਦਸਾ ਇੰਨਾ ਭਿਆਨਕ ਸੀ ਕਿ ਦੋਵਾਂ ਦੇ ਸਰੀਰ ਦੇ ਟੁਕੜੇ-ਟੁਕੜੇ ਹੋ ਗਏ। ਇਹ ਹਾਦਸਾ ਨਕੋਦਰ ਰੋਡ ਉਤੇ ਖਾਲਸਾ ਸਕੂਲ ਨੇੜੇ ਵਾਪਰਿਆ। ਮ੍ਰਿਤਕਾਂ ਦੀ ਪਛਾਣ ਜਸਵੀਰ ਸਿੰਘ (42) ਤੇ ਕਰਮਣ ਸਿੰਘ (16) ਵਾਸੀ ਪਿੰਡ ਹੇਰਾਂ ਵਜੋਂ ਹੋਈ ਹੈ। ਭਾਰਗਵ ਕੈਂਪ ਥਾਣਾ ਪੁਲਸ ਨੇ ਦੋਵਾਂ ਦੀਆਂ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਹਸਪਤਾਲ ਭੇਜ ਦਿੱਤਾ ਹੈ।....