ਪੰਜਾਬ

ਜਲੰਧਰ ਪੱਛਮੀ ਦੀ ਜ਼ਿਮਨੀ ਚੋਣ 10 ਜੁਲਾਈ ਨੂੰ: ਸਿਬਿਨ ਸੀ
ਚੰਡੀਗੜ੍ਹ, 10 ਜੂਨ : ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਜਾਣਕਾਰੀ ਦਿੱਤੀ ਹੈ ਕਿ ਜਲੰਧਰ ਪੱਛਮੀ (ਐਸ.ਸੀ) ਦੀ ਜ਼ਿਮਨੀ ਚੋਣ ਲਈ 10 ਜੁਲਾਈ ਨੂੰ ਵੋਟਾਂ ਪੈਣਗੀਆਂ। ਇਸ ਬਾਬਤ ਭਾਰਤੀ ਚੋਣ ਕਮਿਸ਼ਨ ਵੱਲੋਂ ਚੋਣ ਪ੍ਰੋਗਰਾਮ ਜਾਰੀ ਕਰ ਦਿੱਤਾ ਗਿਆ ਹੈ। ਸਿਬਿਨ ਸੀ ਨੇ ਦੱਸਿਆ ਕਿ 14 ਜੂਨ (ਸ਼ੁੱਕਰਵਾਰ) ਨੂੰ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇਗਾ ਅਤੇ ਨਾਮਜ਼ਦਗੀਆਂ ਭਰਨ ਦੀ ਆਖਰੀ ਮਿਤੀ 21 ਜੂਨ (ਸ਼ੁੱਕਰਵਾਰ) ਹੋਵੇਗੀ। ਨਾਮਜ਼ਦਗੀ ਪੱਤਰਾਂ ਦੀ ਪੜਤਾਲ 24 ਜੂਨ (ਸੋਮਵਾਰ) ਨੂੰ ਕੀਤੀ ਜਾਵੇਗੀ....
ਥੱਪੜ ਮਾਮਲੇ ਨੂੰ ਲੈ ਕੇ ਐੱਸਪੀ ਮੋਹਾਲੀ ਦੀ ਅਗਵਾਈ ਵਿਚ ਸਿਟ ਦਾ ਗਠਨ 
ਚੰਡੀਗੜ੍ਹ, 09 ਜੂਨ : ਅਭਿਨੇਤਰੀ ਤੇ ਨਵੀਂ ਬਣੀ ਸਾਂਸਦ ਤੇ ਕੰਗਨਾ ਰਣੌਤ ਖਿਲਾਫ ਵੱਡੇ ਐਕਸ਼ਨ ਦੀ ਤਿਆਰੀ ਕੀਤੀ ਜਾ ਰਹੀ ਹੈ। ਥੱਪੜ ਮਾਮਲੇ ਨੂੰ ਲੈ ਕੇ ਵੱਡਾ ਅਪਡੇਟ ਸਾਹਮਣੇ ਆਇਆ ਹੈ। ਇਸ ਮਾਮਲੇ ਵਿਚ ਸਿਟ ਦਾ ਗਠਨ ਕੀਤਾ ਗਿਆ ਹੈ ਤੇ ਐੱਸਪੀ ਮੋਹਾਲੀ ਦੀ ਅਗਵਾਈ ਵਿਚ 3 ਮੈਂਬਰੀ ਸਿਟ ਬਣਾਈ ਗਈ ਹੈ ਤੇ ਸਿਟ ਵਿਚ ਇਕ ਮਹਿਲਾ ਵੀ ਸ਼ਾਮਲ ਕੀਤਾ ਗਿਆ ਹੈ। ਮਾਮਲੇ ਦੀ ਨਿਰਪੱਖ ਜਾਂਚ ਕੀਤੀ ਜਾਵੇਗੀ ਤੇ ਰਿਪੋਰਟ SSP ਨੂੰ ਪੇਸ਼ ਕੀਤੀ ਜਾਵੇਗੀ। ਦੱਸ ਦੇਈਏ ਕਿ FIR ਦਰਜ ਕੀਤੀ ਗਈ ਸੀ ਤੇ ਕਿਸਾਨਾਂ ਦੀ ਸ਼ਿਕਾਇਤ....
ਮੁੱਖ ਮੰਤਰੀ ਮਾਨ ਦੀ ਅਗਵਾਈ ‘ਚ ਦਲਿਤ ਵਿਦਿਆਰਥੀਆਂ ਦੇ ਅਧਿਕਾਰ ਪੂਰੀ ਤਰਾਂ ਸੁਰੱਖਿਅਤ : ਚੀਮਾ
ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਪਿਛਲੀ ਸਰਕਾਰ ਦੇ 2017 ਤੋਂ 2022 ਤੱਕ ਦੇ 366 ਕਰੋੜ ਰੁਪਏ ਦੇ ਬਕਾਏ 2023-24 ਵਿੱਚ ਕੀਤੇ ਗਏ ਜਾਰੀ ਕਾਂਗਰਸ-ਭਾਜਪਾ-ਅਕਾਲੀ ਹਨ ਦਲਿਤ ਵਿਰੋਧੀ, ਪਿਛਲੀਆਂ ਸਰਕਾਰਾਂ ਨੇ ਜਾਣਬੁੱਝ ਕੇ ਦਲਿਤ ਵਿਦਿਆਰਥੀਆਂ ਦੇ ਰੋਕੇ ਵਜ਼ੀਫ਼ੇ – ਆਪ ਨਾ ਹੀ ਕੇਂਦਰ ਨੇ ਆਪਣਾ 60 ਫ਼ੀਸਦੀ ਹਿੱਸਾ ਜਾਰੀ ਕੀਤਾ ਅਤੇ ਨਾ ਹੀ ਪਿਛਲੀ ਸੂਬਾ ਸਰਕਾਰ ਨੇ ਆਪਣਾ 40 ਫ਼ੀਸਦੀ ਜਾਰੀ ਕੀਤਾ, ਜਿਸ ਕਾਰਨ ਲੱਖਾਂ ਐਸ.ਸੀ ਵਿਦਿਆਰਥੀਆਂ ਦੀਆਂ ਡਿਗਰੀਆਂ ਰੁਕੀਆਂ – ਹਰਪਾਲ ਸਿੰਘ ਚੀਮਾ ਪੰਜਾਬ....
ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਵਸ ਤੇ 10 ਜੂਨ ਦੀ ਛੁੱਟੀ 
ਚੰਡੀਗੜ੍ਹ, 9 ਜੂਨ : ਪੰਜਾਬ ਵਿਚ ਭਲਕੇ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਵਸ ਮੌਕੇ 10 ਜੂਨ 2024 (ਸੋਮਵਾਰ) ਦੀ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਨੈਗੋਸ਼ੀਏਬਲ ਇੰਸਟਰੂਮੈਂਟ ਐਕਟ-1881 ਦੀ ਧਾਰਾ 25 ਦੀ ਵਿਆਖਿਆ ਅਧੀਨ ਪਬਲਿਕ ਛੁੱਟੀ ਐਲਾਨੀ ਗਈ ਹੈ।
ਅਕਾਲੀ ਦਲ ਨਾ ਤਾਂ ਐਨਡੀਏ ਅਤੇ ਨਾ ਹੀ ਆਈਐਨਡੀਆਈਏ ‘ਚ ਸ਼ਾਮਲ ਹੋਵੇਗਾ : ਬਾਦਲ
ਚੰਡੀਗੜ੍ਹ, 09 ਜੂਨ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਸਪੁਤਨੀ ਅਤੇ ਬਠਿੰਡਾ ਤੋਂ ਲਗਾਤਾਰ ਚੌਥੀ ਜਿੱਤ ਦਰਜ ਕਰਨ ਵਾਲੇ ਹਰਸਿਮਰਤ ਕੌਰ ਬਾਦਲ ਨੇ ਅੱਜ ਇੱਕ ਆਪਣੇ ਬਿਆਨ ਵਿੱਚ ਸਪੱਸ਼ਟ ਕੀਤਾ ਕਿ ਅਕਾਲੀ ਦਲ ਨਾ ਤਾਂ ਐਨਡੀਏ ਅਤੇ ਨਾ ਹੀ ਆਈਐਨਡੀਆਈਏ ‘ਚ ਸ਼ਾਮਲ ਹੋਵੇਗਾ, ਕਿਉਂ ਜੇਕਰ ਗਠਜੋੜ ਹੋਣਾ ਹੁੰਦਾ ਤਾਂ ਚੋਣਾਂ ਤੋਂ ਪਹਿਲਾਂ ਹੋ ਜਾਂਦਾ, ਇਸ ਨਾਲ ਜਿੱਥੇ ਚੋਣ ਜਿੱਤਣੀ ਵੀ ਸੌਂਖੀ ਹੋ ਜਾਣੀ ਸੀ ਅਤੇ ਅਕਾਲੀ ਦਲ ਨੂੰ ਸੀਟਾਂ ਵੀ ਵੱਧ ਮਿਲਣ ਜਾਣਗੀਆਂ ਸਨ। ਕੰਗਨਾ ਰਣੌਤ ਮਾਮਲੇ....
ਬਿਕਰਮ ਮਜੀਠੀਆ ਦੀਆਂ ਮੁਸ਼ਕਿਲਾਂ ’ਚ ਵਾਧਾ – SIT ਨੇ ਮੁੜ ਸੱਦਿਆ ਪੁੱਛਗਿੱਛ ਲਈ
ਚੰਡੀਗੜ੍ਹ, 9 ਜੂਨ : ਕਰੋੜਾਂ ਰੁਪਏ ਦੀ ਡਰੱਗ ਤਸਕਰੀ ਨਾਲ ਸਬੰਧਤ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (SIT) ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਤੋਂ ਮੁੜ ਪੁੱਛਗਿੱਛ ਕਰੇਗੀ। ਜਾਂਚ ਇਸੇ ਮਹੀਨੇ ਹੋਵੇਗੀ। ਦੱਸ ਦਈਏ ਕਿ SIT ਨੇ ਮਜੀਠੀਆ ਨੂੰ 18 ਜੂਨ ਨੂੰ ਪੁੱਛਗਿੱਛ ਲਈ ਤਲਬ ਕੀਤਾ ਹੈ। ਮਜੀਠੀਆ ਨੂੰ ਪੁੱਛਗਿੱਛ ਲਈ ਪਟਿਆਲਾ ਪੁਲਿਸ ਲਾਈਨ ਵਿਖੇ ਪੇਸ਼ ਹੋਣਾ ਪਵੇਗਾ। ਇਸ ਮਾਮਲੇ ਦੀ ਜਾਂਚ ਪਟਿਆਲਾ ਰੇਂਜ ਦੇ ਡੀਆਈਜੀ ਹਰਚਰਨ ਸਿੰਘ ਭੁੱਲਰ ਵੱਲੋਂ ਕੀਤੀ ਜਾ ਰਹੀ ਹੈ। ਲੋਕ....
ਪੰਜਾਬ ਦੇ 2 ਜ਼ਿਲ੍ਹਿਆਂ 'ਚ ਹੀਟਵੇਵ ਦਾ ਯੈਲੋ ਅਲਰਟ
5 ਦਿਨਾਂ 'ਚ ਫਿਰ ਤੋਂ ਤਾਪਮਾਨ 45 ਦੇ ਨੇੜੇ ਪਹੁੰਚ ਜਾਵੇਗਾ ਚੰਡੀਗੜ੍ਹ, 9 ਜੂਨ : ਪੱਛਮੀ ਗੜਬੜੀ ਕਾਰਨ ਪੰਜਾਬ ਵਿੱਚ ਹਾਲਾਤ ਆਮ ਵਾਂਗ ਹੋ ਗਏ ਹਨ। ਐਤਵਾਰ ਸਵੇਰੇ ਪੰਜਾਬ ਦੇ ਔਸਤ ਘੱਟੋ-ਘੱਟ ਤਾਪਮਾਨ ਵਿੱਚ 1.9 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਇਸ ਦੇ ਨਾਲ ਹੀ ਸ਼ਨੀਵਾਰ ਸ਼ਾਮ ਨੂੰ ਵੀ ਵੱਧ ਤੋਂ ਵੱਧ ਤਾਪਮਾਨ ਪਿਛਲੇ ਦਿਨ ਦੇ ਮੁਕਾਬਲੇ 0.9 ਡਿਗਰੀ ਘੱਟ ਦਰਜ ਕੀਤਾ ਗਿਆ। ਮੌਸਮ ਵਿਭਾਗ ਅਨੁਸਾਰ 12 ਜੂਨ ਤੱਕ ਪੰਜਾਬ ਦੇ ਜ਼ਿਆਦਾਤਰ ਇਲਾਕਿਆਂ ਵਿੱਚ ਇਹ ਗਰਮੀ ਦੀ ਲਹਿਰ ਮੁੜ ਜ਼ੋਰ ਫੜ ਲਵੇਗੀ। ਮੌਸਮ....
ਜਨਤਕ ਸੇਵਾ ਲਈ ਉਪਲੱਬਧ ਰਹੋ’, ਡੀਜੀਪੀ ਪੰਜਾਬ ਨੇ ਫੀਲਡ ਪੁਲਿਸ ਅਧਿਕਾਰੀਆਂ ਨੂੰ ਲੋਕ-ਪੱਖੀ ਪੁਲਿਸਿੰਗ ‘ਤੇ ਜ਼ੋਰ ਦਿੰਦਿਆਂ ਦਿੱਤੇ ਨਿਰਦੇਸ਼
ਡੀਜੀਪੀ ਗੌਰਵ ਯਾਦਵ ਵੱਲੋਂ ਸਾਰੀਆਂ ਰੇਂਜਾਂ ਦੇ ਏਡੀਜੀਪੀਜ਼/ਆਈਜੀਪੀਜ਼/ਡੀਆਈਜੀਜ਼, ਸੀਪੀਜ਼/ਐਸਐਸਪੀਜ਼, ਡੀਐਸਪੀਜ਼ ਅਤੇ ਐਸਐਚਓਜ਼ ਨੂੰ ਜਨਤਕ ਸ਼ਿਕਾਇਤਾਂ ਦੇ ਨਿਪਟਾਰੇ ਲਈ ਆਪਣੇ ਦਫ਼ਤਰਾਂ ਵਿੱਚ ਸਵੇਰੇ 11 ਵਜੇ ਤੋਂ ਦੁਪਹਿਰ 1 ਵਜੇ ਤੱਕ ਉਪਲਬਧ ਰਹਿਣ ਦੇ ਨਿਰਦੇਸ਼ ਪੰਜਾਬ ਪੁਲਿਸ ਹੈਡਕੁਆਰਟਰ ਵਿਖੇ ਸਪੈਸ਼ਲ ਡੀਜੀਪੀਜ਼ /ਐਡੀਸ਼ਨਲ ਡੀਜੀਪੀਜ਼ ਨੂੰ ਨਾਗਰਿਕਾਂ ਲਈ ਉਪਲਬਧ ਰਹਿਣ ਲਈ ਦਿਨ ਨਿਰਧਾਰਤ ਕੀਤੇ ਗਏ ਹਨ: ਡੀਜੀਪੀ ਪੰਜਾਬ ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ....
ਪਹਿਲਾਂ ਸੋਚੋ ਅਤੇ ਫਿਰ ਬੋਲੋ, ਅਸੀਂ ਪੰਜਾਬੀਆਂ ਨੇ ਦੇਸ਼ ਨੂੰ ਆਜ਼ਾਦੀ ਦਿਵਾਉਣ ਲਈ ਆਪਣਾ ਖੂਨ ਵਹਾਇਆ ਹੈ : ਰੰਧਾਵਾ  
ਚੰਡੀਗੜ੍ਹ, 8 ਜੂਨ : ਜੇ ਕੋਈ ਸੁਰੱਖਿਆ ਜਾਂਚ ਦੌਰਾਨ ਕਿਸੇ ਨੂੰ ਥੱਪੜ ਮਾਰਦਾ ਹੈ ਤਾਂ ਮੈਂ ਇਸ ਦਾ ਸਮਰਥਨ ਨਹੀਂ ਕਰਦਾ, ਇੰਨ੍ਹਾਂ ਸ਼ਬਦਾਂ ਦਾ ਪ੍ਰਟਾਵਾ ਗੁਰਦਾਸਪੁਰ ਤੋਂ ਪਾਰਲੀਮੈਂਟ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਕੀਤਾ, ਉਨ੍ਹਾਂ ਕਿਹਾ ਕਿ ਅਜਿਹਾ ਨਹੀਂ ਹੋਣਾ ਚਾਹੀਦਾ ਪਰ ਬਾਅਦ ਵਿੱਚ ਕੰਗਨਾ ਰਣੌਤ ਨੇ ਪੂਰੇ ਪੰਜਾਬ ਨੂੰ ਅੱਤਵਾਦੀ ਕਿਹਾ ਕੀ ਉਹ ਸਹੀ ਹੈ। ਉਨ੍ਹਾਂ ਕੰਗਨਾ ਰਣੌਤ ਨੂੰ ਤਿੱਖੇ ਸਵਾਲ ਕਰਦਿਆਂ ਕਿਹਾ ਕਿ ਪੰਜਾਬੀਆਂ ਨੂੰ ਵਾਰ-ਵਾਰ ਅੱਤਵਾਦੀ ਅਤੇ ਮਾੜੀ ਸ਼ਬਦਾਵਲੀ ਬੋਲਣ ਵਾਲੀ ਇਹ ਔਰਤ....
ਪੰਜਾਬ 'ਚ ਲੋਕ ਸਭਾ ਚੋਣਾਂ ਲੜਨ ਵਾਲੇ 289 ਉਮੀਦਵਾਰਾਂ ਦੀ ਹੋਈ ਜਮਾਨਤ ਜਬਤ,  ਅਕਾਲੀ ਦਲ ਅਤੇ ਭਾਜਪਾ ਦੇ ਉਮੀਦਵਾਰਾਂ ਦੀ ਵੀ ਹੋਈ ਜਮਾਨਤ ਜਬਤ
ਚੰਡੀਗੜ੍ਹ, 8 ਜੂਨ : ਦੇਸ਼ ਦੀ ਸਭ ਤੋਂ ਵੱਡੀ ਚੋਣ ਲੋਕ ਸਭਾ 2024 ਬੀਤੇ ਦਿਨੀਂ 1 ਜੂਨ ਨੂੰ ਹੋਈਆਂ ਸਨ, ਜਿਸ ਦੇ ਰਿਜਲਟ 04 ਜੂਨ ਨੂੰ ਅਏ ਸਨ। ਜਿਸ ਵਿਚ ਪੰਜਾਬ ਤੋਂ ਵੱਖ ਵੱਖ ਪਾਰਟੀਆਂ ਓਤੇ ਆਜ਼ਾਦ ਉਮੀਦਵਾਰਾਂ ਵਜੋਂ 328 ਵਿਅਕਤੀ ਚੋਣ ਮੈਦਾਨ ਵਿੱਚ ਆਏ ਸਨ, ਜਿੰਨ੍ਹਾਂ ਵਿੱਚੋਂ 289 ਉਮੀਦਵਾਰ ਆਪਣੀ ਜ਼ਮਾਨਤ ਬਚਾਉਣ ਵਿੱਚ ਵੀ ਅਸਫਲ ਰਹੇ ਹਨ। ਜੇਕਰ ਰਾਜਨੀਤਿਕ ਪਾਰਟੀਆਂ ਦੇ ਤੌਰੇ ਤੇ ਜ਼ਮਾਨਤ ਜਬਤ ਕਰਵਾਉਣਚ ਵਾਲੀਆਂ ਪਾਰਟੀਆਂ ਦੀ ਗੱਲ ਕਰੀਏ ਤਾਂ ਸ਼੍ਰੋਮਣੀ ਅਕਾਲੀ ਦਲ ਦਾ ਨਾਮ ਸਭ ਤੋਂ ਅੱਗੇ ਆਉਂਦਾ ਹੈ....
ਸੁਨਾਮ 'ਚ ਸ਼ੈਲਰ ਦੀ ਉਸਾਰੀ ਅਧੀਨ ਕੰਧ ਡਿੱਗਣ ਕਾਰਨ 3 ਮਜ਼ਦੂਰਾਂ ਦੀ ਮੌਤ, ਦੋ ਮਜ਼ਦੂਰ ਗੰਭੀਰ ਜ਼ਖਮੀ
ਸੁਨਾਮ, 8 ਜੂਨ : ਸੁਨਾਮ ਦੇ ਪਿੰਡ ਕਣਕਵਾਲਾ ਭੰਗੁਆ ਦੇ ਵਿਚ ਸ਼ੈਲਰ ਦੀ ਉਸਾਰੀ ਅਧੀਨ ਕੰਧ ਡਿੱਗਣ ਕਾਰਨ ਤਿੰਨ ਮਜ਼ਦੂਰਾਂ ਦੀ ਮੌਤ ਹੋਣ ਦੀ ਖ਼ਬਰ ਹੈ, ਜਦੋਂਕਿ ਦੋ ਮਜ਼ਦੂਰ ਇਸ ਹਾਦਸੇ ਵਿਚ ਜ਼ਖਮੀ ਦੱਸੇ ਜਾ ਰਹੇ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਉਕਤ ਮਜ਼ਦੂਰ ਸੈਲਰ ਦੀ ਕੰਧ ਨੂੰ ਪਲਸਤਰ ਕਰ ਰਹੇ ਸਨ ਤਾਂ ਪਲਸਤਰ ਕਰਨ ਲਈ ਬਣਾਈ ਪੈੜ ਦੇ ਟੁੱਟ ਜਾਣ ਕਾਰਨ ਉਕਤ ਮਜ਼ਦੂਰ ਕਾਫ਼ੀ ਉਚਾਈ ਤੋਂ ਹੇਠਾਂ ਡਿੱਗ ਪਏ, ਜਿਸ ਨਾਲ ਤਿੰਨ ਮਜ਼ਦੂਰਾਂ ਦੀ ਮੌਤ ਹੋ ਗਈ ਅਤੇ ਦੋ ਗੰਭੀਰ ਜਖ਼ਮੀ ਹੋ ਗਏ। ਮ੍ਰਿਤਕ ਮਜ਼ਦੂਰਾਂ ਦੀ....
ਮੋਹਾਲੀ 'ਚ ਕੁੜੀ ਦਾ ਬੇਰਹਿਮੀ ਨਾਲ ਕਤਲ
ਮੋਹਾਲੀ, 8 ਜੂਨ : ਮੋਹਾਲੀ ਵਿਚ ਇੱਕ ਲੜਕੀ ਦਾ ਬੇਰਹਿਮੀ ਦੇ ਨਾਲ ਕਤਲ ਕੀਤੇ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ। ਮ੍ਰਿਤਕਾ ਦੀ ਪਛਾਣ ਬਲਜਿੰਦਰ ਕੌਰ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ, ਫੇਜ਼-5 ਮਾਰਕੀਟ ਵਿੱਚ ਇਕ ਲੜਕੀ ਦਾ ਇੱਕ ਨੌਜਵਾਨ ਵੱਲੋਂ ਤਲਵਾਰ ਦੇ ਨਾਲ ਕਤਲ ਕਰ ਦਿੱਤਾ ਗਿਆ। ਪੁਲਿਸ ਵਲੋਂ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ। ਮੋਹਾਲੀ ਦੇ ਐਸਪੀ ਹਰਬੀਰ ਸਿੰਘ ਅਟਵਾਲ ਨੇ ਦੱਸਿਆ ਕਿ ਅੱਜ ਸਵੇਰੇ ਇੱਕ ਲੜਕੀ ਦਾ ਸੜਕ ’ਤੇ ਕਤਲ ਕਰ ਦਿੱਤਾ ਗਿਆ, ਇਸ ਮਾਮਲੇ ਵਿੱਚ....
ਸੁਖਬੀਰ ਨੇ ਵੀ ਗਿੱਦੜਬਾਹਾ ਤੋਂ ਖੁਦ ਚੋਣ ਲੜਨ ਦੇ ਸੰਕੇਤ ਦਿੱਤੇ
ਚੰਡੀਗੜ੍ਹ, 8 ਜੂਨ : ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਲੁਧਿਆਣਾ ਤੋਂ ਸੰਸਦ ਮੈਂਬਰ ਬਣਨ ਤੋਂ ਬਾਅਦ ਅਕਾਲੀ ਦਲ ਨੇ ਗਿੱਦੜਬਾਹਾ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ, ਜਿਸ ਤੋਂ ਬਾਅਦ ਸੁਖਬੀਰ ਨੇ ਵੀ ਗਿੱਦੜਬਾਹਾ ਤੋਂ ਖੁਦ ਚੋਣ ਲੜਨ ਦੇ ਸੰਕੇਤ ਦਿੱਤੇ ਹਨ। ਹਾਲਾਂਕਿ ਸੁਖਬੀਰ ਨੇ ਇਸ ਦਾ ਐਲਾਨ ਨਹੀਂ ਕੀਤਾ ਪਰ ਉਨ੍ਹਾਂ ਨੇ ਗੱਲਬਾਤ ਦੌਰਾਨ ਕਿਹਾ ਕਿ ਗਿੱਦੜਬਾਹਾ ਸਾਡਾ ਗੜ੍ਹ ਰਿਹਾ ਹੈ। ਮਿਸਾਲ ਦੇ ਤੌਰ ‘ਤੇ ਉਨ੍ਹਾਂ ਨੂੰ ਲੋਕ ਸਭਾ ਚੋਣਾਂ....
ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ ਅਨੁਸੂਚਿਤ ਜਾਤੀਆਂ ਦੇ 117346 ਵਿਦਿਆਰਥੀਆਂ ਲਈ 91.46 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ.ਬਲਜੀਤ ਕੌਰ
ਚੰਡੀਗੜ੍ਹ, 8 ਜੂਨ : ਪੰਜਾਬ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਫਾਰ ਐਸ.ਸੀ ਸਟੂਡੈਂਟਸ ਸਕੀਮ ਸਾਲ 2023-24 ਦੇ ਬਕਾਇਆ ਰਹਿੰਦੇ 117346 ਵਿਦਿਆਰਥੀਆਂ ਲਈ 91.46 ਕਰੋੜ ਰੁਪਏ ਦੀ ਰਾਸ਼ੀ ਰਾਜ ਸਰਕਾਰ ਦੇ ਹਿੱਸੇ ਵਜੋਂ ਜਾਰੀ ਕੀਤੀ ਗਈ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਅਨੂਸੂਚਿਤ ਜਾਤੀ ਦੇ ਬੱਚਿਆਂ ਨੂੰ ਸਿੱਖਿਆ ਪ੍ਰਦਾਨ ਕਰਨਾ ਸੂਬਾ ਸਰਕਾਰ ਦੀ ਮੁੱਖ ਤਰਜੀਹ ਹੈ। ਉਨ੍ਹਾਂ ਦੱਸਿਆ ਕਿ ਇਸ ਸਕੀਮ ਦਾ ਮੁੱਖ....
11 ਜੂਨ ਤੋਂ ਕਿਸਾਨਾਂ ਨੂੰ ਨਹਿਰੀ ਪਾਣੀ ਨਿਰਵਿਘਨ ਸਪਲਾਈ ਕੀਤਾ ਜਾਵੇਗਾ : ਮੁੱਖ ਮੰਤਰੀ ਮਾਨ
ਚੰਡੀਗੜ੍ਹ, 7 ਜੂਨ : ਸੂਬੇ ਵਿੱਚ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਸਾਨਾਂ ਨੂੰ ਝੋਨੇ ਦੇ ਸੀਜ਼ਨ ਦੌਰਾਨ ਨਹਿਰੀ ਪਾਣੀ ਦੀ ਵੱਧ ਤੋਂ ਵੱਧ ਵਰਤੋਂ ਕਰਨ ਦਾ ਸੱਦਾ ਦਿੱਤਾ। ਮੁੱਖ ਮੰਤਰੀ ਨੇ ਅੱਜ ਇੱਥੇ ਜਲ ਸਰੋਤ ਵਿਭਾਗ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਝੋਨੇ ਦੇ ਅਗਾਮੀ ਸੀਜ਼ਨ ਤੋਂ ਨਹਿਰੀ ਪਾਣੀ ਦੀ ਸਪਲਾਈ ਦੇਣ ਲਈ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਕਿਹਾ ਕਿ 11 ਜੂਨ ਤੋਂ ਕਿਸਾਨਾਂ ਨੂੰ ਨਹਿਰੀ ਪਾਣੀ ਨਿਰਵਿਘਨ ਸਪਲਾਈ ਕੀਤਾ....