ਪੰਜਾਬ

ਵਿੱਤ ਮੰਤਰੀ ਚੀਮਾ ਵੱਲੋਂ ਸਕੂਲ ਸਿੱਖਿਆ ਵਿਭਾਗ ਨੂੰ ਮਿਡ-ਡੇ-ਮੀਲ ਕੁੱਕਾਂ ਦੀਆਂ ਤਨਖਾਹਾਂ ਬਾਰੇ ਕਮੇਟੀ ਬਣਾਉਣ ਦੇ ਨਿਰਦੇਸ਼
ਮਿਡ-ਡੇ-ਮੀਲ ਕੁੱਕ ਯੂਨੀਅਨਾਂ ਨਾਲ ਮੀਟਿੰਗ ਦੌਰਾਨ ਮੰਗਾਂ ਬਾਰੇ ਕੀਤੀ ਵਿਸਥਾਰ ਨਾਲ ਚਰਚਾ ਚੰਡੀਗੜ੍ਹ, 26 ਦਸੰਬਰ : ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਮਿਡ-ਡੇ-ਮੀਲ ਕੁੱਕਜ਼ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਸਕੂਲ ਸਿੱਖਿਆ ਵਿਭਾਗ ਨੂੰ ਹਦਾਇਤ ਕੀਤੀ ਕਿ ਉਹ ਸਿੱਖਿਆ ਅਤੇ ਵਿੱਤ ਵਿਭਾਗਾਂ ਦੇ ਅਧਿਕਾਰੀਆਂ ਅਤੇ ਯੂਨੀਅਨ ਦੇ ਨੁਮਾਇੰਦਿਆਂ ਦੀ ਸ਼ਮੂਲੀਅਤ ਵਾਲੀ ਕਮੇਟੀ ਬਣਾਵੇ ਜੋ ਮਿਡ-ਡੇ-ਮੀਲ ਕੁੱਕਾਂ ਦੀ ਤਨਖ਼ਾਹ ਨਾਲ ਸਬੰਧਤ ਵੱਖ-ਵੱਖ ਪਹਿਲੂਆਂ ਬਾਰੇ....
ਭਾਈ ਕਾਉਂਕੇ ਕਤਲ ਮਾਮਲੇ ਚ ਸ਼੍ਰੋਮਣੀ ਕਮੇਟੀ ਕਰਵਾਏ ਮਾਮਲਾ ਦਰਜ : ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ
ਕੁਝ ਦਿਨ ਪਹਿਲਾਂ ਪੰਜਾਬ ਹਿਊਮਨ ਰਾਈਟ ਔਰਗਨਾਈਜੇਸ਼ਨ ਵੱਲੋਂ ਸੌਂਪੀ ਗਈ ਸੀ ਸਕੱਤਰੇਤ ਵਿਖੇ ਰਿਪੋਰਟ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਭਾਈ ਕਾਉਂਕੇ ਨੂੰ ਅਣਮਨੁੱਖੀ ਤਸ਼ੱਦਦ ਕਰਕੇ ਸ਼ਹੀਦ ਕਰਨ ਸਬੰਧੀ ਤਿਵਾੜੀ ਰਿਪੋਰਟ ‘ਤੇ ਦੋਸ਼ੀਆਂ ਖ਼ਿਲਾਫ਼ ਕਤਲ ਦਾ ਮੁਕੱਦਮਾ ਦਰਜ ਕਰਵਾਉਣ ਲਈ ਸ਼੍ਰੋਮਣੀ ਕਮੇਟੀ ਨੂੰ ਆਦੇਸ਼ ਅੰਮ੍ਰਿਤਸਰ, 25 ਦਸੰਬਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਆਖਿਆ ਹੈ ਕਿ ਭਾਈ ਗੁਰਦੇਵ ਸਿੰਘ ਕਾਉਂਕੇ ਦਾ ਕਤਲ ਨੱਬੇਵਿਆਂ ਦੇ ਦਹਾਕੇ....
ਸਿੱਖ ਆਬਾਦੀ ਵਾਲੇ ਸਾਰੇ ਰਾਜਾਂ 'ਚ ਪਾਰਟੀ ਇਕਾਈਆਂ ਸਥਾਪਿਤ ਕਰਾਂਗੇ : ਸੁਖਬੀਰ ਬਾਦਲ
ਚੰਡੀਗੜ੍ਹ, 25 ਦਸੰਬਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਸੋਮਵਾਰ ਨੂੰ ਐਲਾਨ ਕੀਤਾ ਕਿ ਪਾਰਟੀ ਵੱਲੋਂ ਸਿੱਖ ਆਬਾਦੀ ਵਾਲੇ ਸਾਰੇ ਰਾਜਾਂ ਵਿਚ ਪਾਰਟੀ ਇਕਾਈਆਂ ਦਾ ਗਠਨ ਕੀਤਾ ਜਾਵੇਗਾ। ਉਹਨਾਂ ਨੇ ਸ੍ਰੀ ਪਟਨਾ ਸਾਹਿਬ ਤੇ ਮੁੰਬਈ ਦੀ ਸਿੱਖ ਸੰਗਤ ਨਾਲ ਪਾਰਟੀ ਦੀ ਦਿੱਲੀ ਇਕਾਈ ਦੇ ਪ੍ਰਧਾਨ ਸਰਦਾਰ ਪਰਮਜੀਤ ਸਿੰਘ ਸਰਨਾ ਦੀ ਰਿਹਾਇਸ਼ ’ਤੇ ਹੋਈ ਮੀਟਿੰਗ ਮਗਰੋਂ ਇਹ ਐਲਾਨ ਕੀਤਾ। ਉਹਨਾਂ ਕਿਹਾ ਕਿ ਉਹਨਾਂ ਐਲਾਨ ਕੀਤਾ ਕਿ 30 ਦਸੰਬਰ ਨੂੰ ਇਸ ਉਦੇਸ਼ ਨਾਲ ਅਕਾਲੀ ਦਲ ਦੀ ਇਕ....
ਮਨਜੀਤ ਸਿੰਘ ਜੀ.ਕੇ. ਆਪਣੀ ਸਾਰੀ ਜਾਗੋ ਟੀਮ ਦੇ ਨਾਲ ਅਕਾਲੀ ਦਲ ’ਚ ਮੁੜ ਹੋਏ ਸ਼ਾਮਲ
ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਦਿੱਲੀ ਵਿਚ ਪੰਥਕ ਏਕਾ ਹੋਇਆ, ਹੁਣ ਪੰਜਾਬ ’ਚ ਵੀ ਇਹ ਕਰਨ ਦੀ ਅਪੀਲ ਦਿੱਲੀ ਗੁਰਦੁਆਰਾ ਕਮੇਟੀ ਤੇ ਸਾਬਕਾ ਕੌਂਸਲਰ ਪਰਮਜੀਤ ਸਿੰਘ ਰਾਣਾ ਵੀ ਅਕਾਲੀ ਦਲ ਵਿਚ ਹੋਏ ਸ਼ਾਮਲ ਚੰਡੀਗੜ੍ਹ, 25 ਦਸੰਬਰ : ਇਕ ਇਤਿਹਾਸਕ ਘਟਨਾਕ੍ਰਮ ਵਿਚ ਦਿੱਲੀ ਵਿਚ ਪੰਥਕ ਏਕਤਾ ਉਦੋਂ ਮੁਕੰਮਲ ਹੋ ਗਈ ਜਦੋਂ ਸੀਲੀਅਰ ਅਕਾਲੀ ਆਗੂ ਸਰਦਾਰ ਮਨਜੀਤ ਸਿੰਘ ਜੀ.ਕੇ. ਅੱਜ ਆਪਣੀ ਸਾਰੀ ਜਾਗੋ ਟੀਮ ਦੇ ਨਾਲ ਮੁੜ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋ ਗਏ ਤੇ ਉਹਨਾਂ ਕੌਮੀ ਰਾਜਧਾਨੀ ਵਿਚ ਅਕਾਲੀ ਦਲ ਦੇ....
ਗੁਜਰਾਤ ਚ ਸਿੰਥੈਟਿਕ ਡਰੱਗ ਬਣਾਉਣ ਵਾਲੀ ਫੈਕਟਰੀ ਦੀ ਮਾਲਕਣ ਸਮੇਤ 12 ਗ੍ਰਿਫਤਾਰ
ਪੰਜਾਬ ਪੁਲਿਸ ਵੱਲੋਂ ਵੱਖ-ਵੱਖ ਸੂਬਿਆਂ ਚ ਸਪਲਾਈ ਹੋਣ ਵਾਲੀ ਸਨਥੈਟਿਕ ਡਰੱਗ ਦੀਆਂ 15 ਲੱਖ ਗੋਲੀਆਂ ਬਰਾਮਦ ਮੁੱਖ ਮੰਤਰੀ ਦੀ ਸੋਚ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ: ਸੀ ਪੀ ਅੰਮ੍ਰਿਤਸਰ ਅੰਮ੍ਰਿਤਸਰ, 24 ਦਸੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸ਼ੁਰੂ ਕੀਤੀ ਨਸ਼ਿਆਂ ਵਿਰੁੱਧ ਚੱਲ ਰਹੀ ਜੰਗ ਦੇ ਦੌਰਾਨ ਫਾਰਮਾ ਓਪੀਓਡਜ਼ ਦੇ ਖਿਲਾਫ ਇੱਕ ਵੱਡੀ ਖੁਫੀਆ ਜਾਣਕਾਰੀ 'ਤੇ ਆਧਾਰਿਤ ਕਾਰਵਾਈ ਕਰਦਿਆਂ, ਪੰਜਾਬ ਪੁਲਿਸ ਨੇ ਉੱਤਰ ਪ੍ਰਦੇਸ਼....
ਪੁਲਿਸ ਨੇ ਨਾਕੇਬੰਦੀ ਦੌਰਾਨ 28 ਕਰੋੜ ਦੀ ਹੈਰੋਇਨ ਅਤੇ 20 ਜਿੰਦਾ ਕਾਰਤੂਸ ਫੜੇ, ਦੋਸ਼ੀ ਫਰਾਰ
ਅਜਨਾਲਾ, 23 ਦਸੰਬਰ : ਅਜਨਾਲਾ ਦੇ ਪਿੰਡ ਭਿੰਡੀ ਸੈਦਾ ਵਿੱਚ ਪੁਲਿਸ ਨੇ ਨਾਕੇਬੰਦੀ ਦੌਰਾਨ 28 ਕਰੋੜ ਰੁਪਏ ਦੀ ਹੈਰੋਇਨ ਅਤੇ 20 ਜਿੰਦਾ ਕਾਰਤੂਸ ਫੜੇ ਗਏ ਹਨ, ਜਦਕਿ ਦੋਸ਼ੀ ਮੌਕੇ ਤੋਂ ਫਰਾਰ ਹੋਣ ‘ਚ ਕਾਮਯਾਬ ਹੋ ਗਿਆ। ਪੁਲਿਸ ਨੇ ਅਣਪਛਾਤੇ ਨੌਜਵਾਨ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਭਿੰਡੀ ਸੈਦਾ ਥਾਣਾ ਇੰਚਾਰਜ ਅਗਿਆਪਾਲ ਸਿੰਘ ਨੇ ਦੱਸਿਆ ਕਿ ਐਸਐਸਪੀ ਸਤਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਨਸ਼ਿਆਂ ਸਬੰਧੀ ਵੱਖ-ਵੱਖ ਥਾਵਾਂ ’ਤੇ ਛਾਪੇਮਾਰੀ ਕੀਤੀ ਜਾ ਰਹੀ ਹੈ....
ਬਠਿੰਡਾ 'ਚ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਦੋ ਨੌਜਵਾਨਾਂ ਦੀ ਮੌਤ, ਦੋ ਜਖ਼ਮੀ
ਬਠਿੰਡਾ, 23 ਦਸੰਬਰ : ਸਥਾਨਕ ਸ਼ਹਿਰ ਦੇ ਮਾਲ ਰੋਡ ਤੇ ਸਥਿਤ ਮਲਟੀ ਸਟੋਰੀ ਕਾਰ ਪਾਰਕਿੰਗ ਦੇ ਸਾਹਮਣੇ ਬੀਤੀ ਰਾਤ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਦੋ ਨੌਜਵਾਨਾਂ ਦੀ ਮੌਤ ਅਤੇ ਦੋ ਦੇ ਗੰਭੀਰ ਜਖ਼ਮੀ ਹੋ ਜਾਣ ਦੀ ਖਬਰ ਹੈ। ਮ੍ਰਿਤਕਾਂ ਦੀ ਪਛਾਣ ਰਾਜਨ ਜੱਸਲ ਵਾਸੀ ਹੁਸ਼ਿਆਰਪੁਰ ਅਤੇ ਅਮਨਦੀਪ ਸਿੰਘ ਬਟਾਲਾ ਵਜੋਂ ਹੋਈ ਹੈ, ਨੌਜਵਾਨ ਰਿਦਮ ਵਾਸੀ ਲੁਧਿਆਣਾ ਦੀ ਹਾਲਤ ਠੀਕ ਨਾ ਹੋਣ ਕਾਰਨ ਇੱਕ ਪ੍ਰਾਈਵੇਟ ਹਸਪਤਾਲ ਵਿੱਚ ਰੈਫਰ ਕੀਤਾ ਗਿਆ ਹੈ ਅਤੇ ਨੌਜਵਾਨ ਸਾਕੇਤ ਜੋ ਲੁਧਿਆਣਾ ਦਾ ਵਾਸੀ ਹੈ ਦੇ ਮਾਮੂਲੀ ਸੱਟਾਂ....
ਪਿੰਡ ਬੁੱਟਰ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਇੱਕੋ ਪਰਿਵਾਰ ਦੇ ਚਾਰ ਲੋਕਾਂ ਦੀ ਮੌਤ
ਮੋਗਾ, 22 ਦਸੰਬਰ : ਮੋਗਾ -ਬਰਨਾਲਾ ਕੌਮੀ ਮਾਰਗ ਤੇ ਪੈਂਦੇ ਪਿੰਡ ਬੁੱਟਰ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ 4 ਲੋਕਾਂ ਦੀ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਹੈ। ਇਸ ਹਾਦਸੇ ਵਿੱਚ ਇੱਕ ਚਾਰ ਸਾਲਾ ਬੱਚੀ ਦੇ ਬਚ ਜਾਣ ਬਾਰੇ ਪਤਾ ਲੱਗਾ ਹੈ। ਮਿਲੀ ਜਾਣਕਾਰੀ ਅਨੁਸਾਰ ਇੱਕ ਤੇਜ਼ ਰਫਤਾਰ ਟਿੱਪਰ ਦਾ ਸੰਤੁਲਨ ਵਿਗੜ ਗਿਆ , ਜਿਸ ਕਾਰਨ ਉਹ ਕਾਰ ਤੇ ਪਲਟ ਗਿਆ, ਜਿਸ ਕਾਰਨ ਰਾਜਸਥਾਨ ਦੇ ਹਨੂੰਮਾਨਗੜ੍ਹ ਤiਂ ਮੋਗਾ ਵਿੱਚ ਵਿਆਹ ਸਮਾਗਮ ‘ਚ ਸ਼ਾਮਲ ਹੋਏ ਪਰਿਵਾਰ ਦੇ ਚਾਰ ਮੈਂਬਰਾਂ ਦੀ ਮੌਤ ਹੋ ਗਈ। ਮ੍ਰਿਤਕਾਂ ਵਿੱਚ....
ਸ਼ਹੀਦੀ ਸਭਾ ਨੂੰ ਲੈ ਕੇ ਵੱਡਾ ਉਪਰਾਲਾ, ਛੋਟੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਸਭਾ ਦੌਰਾਨ ਵੱਜਣਗੇ ਮਾਤਮੀ ਬਿਗਲ : ਮੁੱਖ ਮੰਤਰੀ ਮਾਨ  
27 ਦਸੰਬਰ ਨੂੰ ਸਵੇਰੇ 10 ਵਜੇ ਤੋਂ 10:10 ਵਜੇ ਤੱਕ ਵਜਣਗੇ ਬਿਗਲ ਮੁੱਖ ਮੰਤਰੀ ਦੀ ਸੰਗਤ ਨੂੰ ਅਪੀਲ, ਜਿੱਥੇ ਵੀ ਹੋਵੋਗੇ ਖੜ੍ਹੇ ਹੋ ਕੇ ਅਦੁੱਤੀ ਸ਼ਹਾਦਤ ਨੂੰ ਨਮਨ ਕਰੋ ਮੁੱਖ ਮੰਤਰੀ ਨੇ ਫਤਿਹਗੜ੍ਹ ਸਾਹਿਬ ਪ੍ਰਸ਼ਾਸਨ ਨਾਲ ਕੀਤੀ ਮੀਟਿੰਗ, ਸ਼ਹੀਦੀ ਸਭਾ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਚੰਡੀਗੜ੍ਹ, 22 ਦਸੰਬਰ : ਸਾਹਿਬਜ਼ਾਦਾ ਜ਼ੋਰਾਵਰ ਸਿੰਘ ਤੇ ਸਾਹਿਬਜ਼ਾਦਾ ਫਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਨੂੰ ਪੰਜਾਬ ਸਰਕਾਰ ਵੱਲੋਂ ਸ਼ਰਧਾਂਜਲੀ ਭੇਟ ਕਰਨ ਦੇ ਨਿਮਾਣੇ ਜਿਹੇ ਉਪਰਾਲੇ ਵਜੋਂ ਮੁੱਖ ਮੰਤਰੀ ਭਗਵੰਤ....
ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਪਦਉਨਤੀਆਂ ਦੋ ਮਹੀਨੇ ਅੰਦਰ ਕੀਤੀਆਂ ਜਾਣ, ਮੁੱਖ ਮੰਤਰੀ ਵੱਲੋਂ ਆਦੇਸ਼ ਜਾਰੀ
ਮੁੱਖ ਮੰਤਰੀ ਵੱਲੋਂ ਆਦੇਸ਼ ਜਾਰੀ, ਮੁੱਖ ਸਕੱਤਰ ਨੇ ਹਦਾਇਤਾਂ ਦੀ ਪਾਲਣਾ ਲਈ ਸਾਰੇ ਵਿਭਾਗਾਂ ਨੂੰ ਦਿੱਤੇ ਨਿਰਦੇਸ਼ ਚੰਡੀਗੜ੍ਹ, 21 ਦਸੰਬਰ : ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਦਿੱਤੇ ਨਿਰਦੇਸ਼ਾਂ ਉਤੇ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਵੱਲੋਂ ਸੂਬੇ ਦੇ ਸਾਰੇ ਵਿਭਾਗਾਂ ਨੂੰ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਰਹਿੰਦੀਆਂ ਪਦਉਨਤੀਆਂ ਦੋ ਮਹੀਨੇ ਦੇ ਅੰਦਰ ਕਰਨ ਲਈ ਆਖਿਆ ਗਿਆ ਹੈ। ਮੁੱਖ ਸਕੱਤਰ ਨੇ ਅੱਜ ਸਾਰੇ ਵਿਭਾਗਾਂ ਦੇ ਪ੍ਰਬੰਧਕੀ ਸਕੱਤਰਾਂ, ਵਿਭਾਗ ਮੁਖੀਆਂ, ਸਮੂਹ ਡਿਵੀਜ਼ਨਲ....
ਮੋਹਾਲੀ 'ਚ ਪੁਲਿਸ ਤੇ ਗੈਂਗਸਟਰਾਂ 'ਚ ਹੋਈ ਗੋਲੀਬਾਰੀ, 2 ਨੂੰ ਲੱਗੀ ਗੋਲੀ, ਪੁਲਿਸ ਨੇ ਕੀਤੇ ਕਾਬੂ
ਦੋਵਾਂ ਨੇ ਕਾਂਗਰਸੀ ਆਗੂ ਚਾਵਲਾ ਦੇ ਘਰ 'ਤੇ ਚਲਾਈਆਂ ਸੀ ਗੋਲੀਆਂ ਮੋਹਾਲੀ, 21 ਦਸੰਬਰ : ਮੋਹਾਲੀ ਦੇ ਪਿੰਡ ਝਾਮਪੁਰ 'ਚ ਪੁਲਿਸ ਮੁਕਾਬਲਾ ਹੋਣ ਦੀ ਖਬਰ ਸਾਹਮਣੇ ਆਈ ਹੈ। ਪੁਲਿਸ ਨੇ ਗੋਲੀਬਾਰੀ ਤੋਂ ਬਾਅਦ 2 ਗੈਂਗਸਟਰਾਂ ਨੂੰ ਗ੍ਰਿਫਤਾਰ ਕਰ ਲਿਆ ਹੈ। ਜਾਣਕਾਰੀ ਮੁਤਾਬਕ ਕੁਰਾਲੀ ‘ਚ ਕਾਂਗਰਸੀ ਆਗੂ ਦੇ ਘਰ ਦੇ ਬਾਹਰ ਗੋਲੀਬਾਰੀ ਦੇ ਮਾਮਲੇ ‘ਚ ਪੁਲਿਸ ਨੇ ਵੱਡੀ ਕਾਰਵਾਈ ਕਰਦੇ ਹੋਏ ਇਨ੍ਹਾਂ ਗੈਂਗਸਟਰਾਂ ਨੂੰ ਗ੍ਰਿਫਤਾਰ ਕਰ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਕਾਂਗਰਸੀ ਆਗੂ ਦੇ ਘਰ ਦੇ ਬਾਹਰ ਗੋਲੀਬਾਰੀ....
ਪੰਜਾਬ, ਹਰਿਆਣਾ ਵਿੱਚ ਵਧੀ ਠੰਡ, ਪੰਜਾਬ ਦੇ 9 ਜ਼ਿਲ੍ਹਿਆਂ ਦਾ ਤਾਪਮਾਨ ਸ਼ਿਮਲਾ ਤੋਂ ਵੀ ਹੇਠਾਂ 
ਚੰਡੀਗੜ੍ਹ, 20 ਦਸੰਬਰ : ਪੰਜਾਬ, ਹਰਿਆਣਾ ਵਿੱਚ ਠੰਡ ਵਧਦੀ ਜਾ ਰਹੀ ਹੈ। ਦੋਵਾਂ ਰਾਜਾਂ ਦੇ ਕਈ ਜ਼ਿਲ੍ਹਿਆਂ ਦੀਆਂ ਸੜਕਾਂ 'ਤੇ ਧੁੰਦ ਦੀ ਚਿੱਟੀ ਚਾਦਰ ਵਿਛੀ ਹੋਈ ਹੈ। ਮੌਸਮ ਵਿਭਾਗ ਨੇ ਸੰਘਣੀ ਧੁੰਦ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਪਹਾੜਾਂ 'ਤੇ ਚੱਲ ਰਹੀਆਂ ਹਵਾਵਾਂ ਕਾਰਨ ਦਿਨ ਤੋਂ ਬਾਅਦ ਰਾਤ ਨੂੰ ਵੀ ਠੰਡ ਵਧਣ ਲੱਗੀ ਹੈ। ਇਨ੍ਹਾਂ ਉੱਤਰ-ਪੱਛਮੀ ਹਵਾਵਾਂ ਕਾਰਨ ਵੱਧ ਤੋਂ ਵੱਧ ਅਤੇ ਘੱਟੋ-ਘੱਟ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ। ਪੰਜਾਬ ਦੇ 9 ਜ਼ਿਲ੍ਹਿਆਂ ਦਾ ਤਾਪਮਾਨ....
ਸਿੱਧੂ ਧੜੇ ਨੇ ਲਗਾਏ ਪਾਰਟੀ 'ਚ ਪੱਖਪਾਤ ਦੇ ਦੋਸ਼, ਕਿਹਾ ਪਾਰਟੀ ਸਮਾਗਮਾਂ 'ਚ ਨਹੀਂ ਦਿਤਾ ਜਾਂਦਾ ਸੱਦਾ
ਚੰਡੀਗੜ੍ਹ, 20 ਦਸੰਬਰ : ਪੰਜਾਬ ਕਾਂਗਰਸ ਦੇ ਆਗੂਆਂ ਵਿਚਾਲੇ ਇਕ ਵਾਰ ਫਿਰ ਖਿੱਚੋਤਾਣ ਦੇਖਣ ਨੂੰ ਮਿਲ ਰਹੀ ਹੈ। ਦਰਅਸਲ ਨਵਜੋਤ ਸਿੱਧੂ ਦੇ ਧੜੇ ਅਤੇ ਪ੍ਰਤਾਪ ਬਾਜਵਾ ਵਿਚਾਲੇ ਇਕ ਫਿਰ ਸ਼ਬਦੀ ਜੰਗ ਛਿੜ ਗਈ ਹੈ। ਇਸ ਦੇ ਚਲਦਿਆਂ ਨਵਜੋਤ ਸਿੱਧੂ ਨੇ ਅਪਣੇ ਸੋਸ਼ਲ ਮੀਡੀਆ ’ਤੇ ਪੋਸਟ ਸਾਂਝੀ ਕਰਕੇ ਪ੍ਰਤਾਪ ਬਾਜਵਾ ਨੂੰ ਸਵਾਲ ਕੀਤਾ ਹੈ ਕਿ ਕਾਂਗਰਸ ਦੀ ਬਿਹਤਰੀ ਲਈ ਪਾਰਟੀ ਵਰਕਰਾਂ ਦੇ ਸੱਦੇ 'ਤੇ ਰੈਲੀ ਰੱਖ ਕੇ 8 ਹਜ਼ਾਰ ਤੋਂ ਉੱਤੇ ਇੱਕਠ ਕੀਤਾ ਤਾਂ ਸਾਡਾ ਹੌਸਲਾ ਵਧਾਉਣ ਦੀ ਬਜਾਏ ਸਾਨੂੰ ਮਾੜਾ ਕਿਉਂ ਕਿਹਾ ਜਾ....
ਸਾਈਬਰ ਕ੍ਰਾਈਮ ਦੇ ਵਿੱਤੀ ਧੋਖਾਧੜੀ ਪੀੜਤਾਂ ਦੇ ਖਾਤਿਆਂ ’ਚ ਫਰੀਜ਼ ਮਨੀ ਆਈ ਵਾਪਸ : ਡੀ.ਜੀ.ਪੀ. ਗੌਰਵ ਯਾਦਵ
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੰਜਾਬ ਦੇ ਲੋਕਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਵਚਨਬੱਧ ਸਾਈਬਰ ਕਰਾਈਮ ਸੈੱਲ ਪੰਜਾਬ ਨੇ ਸਤੰਬਰ 2021 ਤੋਂ ਸਾਈਬਰ ਹੈਲਪਲਾਈਨ 1930 ’ਤੇ ਪ੍ਰਾਪਤ ਸਾਈਬਰ ਵਿੱਤੀ ਧੋਖਾਧੜੀ ਦੀਆਂ 28 ਹਜ਼ਾਰ ਤੋਂ ਵੱਧ ਸ਼ਿਕਾਇਤਾਂ ਦੇ 15.5 ਕਰੋੜ ਰੁਪਏ ਫਰੀਜ਼ ਕੀਤੇ : ਡੀ.ਜੀ.ਪੀ. ਗੌਰਵ ਯਾਦਵ ਪੀੜਤਾਂ ਦੇ ਬੈਂਕ ਖਾਤਿਆਂ ਵਿੱਚ ਪੈਸਾ ਵਾਪਸ ਕਰਨ ਸਬੰਧੀ ਹੋਰ ਅਰਜ਼ੀਆਂ ਪ੍ਰਕਿਰਿਆ ਅਧੀਨ : ਏ.ਡੀ.ਜੀ.ਪੀ. ਸਾਈਬਰ ਕ੍ਰਾਈਮ ਵੀ. ਨੀਰਜਾ ਚੰਡੀਗੜ੍ਹ, 19 ਦਸੰਬਰ....
ਮੁੱਖ ਮੰਤਰੀ ਵੱਲੋਂ ਕਿਸਾਨਾਂ ਦੇ ਬਕਾਇਆ ਮਸਲਿਆਂ ਦੇ 31 ਮਾਰਚ ਤੱਕ ਹੱਲ ਲਈ ਕਮੇਟੀ ਦਾ ਗਠਨ
ਸੂਬੇ ਦੇ ਪਾਣੀ ਦੀ ਹਰੇਕ ਬੂੰਦ ਬਚਾਉਣ ਦੀ ਵਚਨਬੱਧਤਾ ਦੁਹਰਾਈ ਪੰਜਾਬ ਭਵਨ ਵਿੱਚ ਕਿਸਾਨ ਯੂਨੀਅਨਾਂ ਨਾਲ ਮੀਟਿੰਗ ਦੀ ਕੀਤੀ ਪ੍ਰਧਾਨਗੀ ਜ਼ਮੀਨ ਦੀ ਸਹਿਮਤੀ ਨਾਲ ਤਕਸੀਮ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਉਣ ਦਾ ਆਦੇਸ਼ ਕਿਸਾਨਾਂ ਨੂੰ ਲਾਭ ਪਹੁੰਚਾਉਣ ਲਈ ਫ਼ਸਲਾਂ ਉਤੇ ਐਮ.ਐਸ.ਪੀ. ਦੀ ਰਾਖੀ ਕਰਨ ਦਾ ਅਹਿਦ ਚੰਡੀਗੜ੍ਹ, 19 ਦਸੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਾਲੇ ਕਾਨੂੰਨਾਂ ਵਿਰੁੱਧ ਸੰਘਰਸ਼ ਦੌਰਾਨ ਸ਼ਹੀਦੀਆਂ ਪ੍ਰਾਪਤ ਕਰਨ ਵਾਲੇ ਕਿਸਾਨਾਂ ਦੇ ਵਾਰਸਾਂ ਨੂੰ ਮੁਆਵਜ਼ੇ ਤੇ ਨੌਕਰੀਆਂ ਸਮੇਤ ਹੋਰ....