ਗੰਨੇ ਦੇ ਸਟੇਟ ਐਗਰੀਡ ਪ੍ਰਾਈਸ ਵਿੱਚ ਪੰਜਾਬ ਦੇਸ਼ ਭਰ ਵਿੱਚੋਂ ਮੋਹਰੀ ਚੰਡੀਗੜ੍ਹ, 1 ਦਸੰਬਰ : ਗੰਨਾ ਕਾਸ਼ਤਕਾਰਾਂ ਨੂੰ ਦੇਸ਼ ਭਰ ਵਿੱਚੋਂ ਸਭ ਤੋਂ ਵੱਧ ਸਟੇਟ ਐਗਰੀਡ ਪ੍ਰਾਈਸ (ਐਸ.ਏ.ਪੀ.) ਮੁਹੱਈਆ ਕਰਨ ਦੇ ਰੁਝਾਨ ਨੂੰ ਜਾਰੀ ਰੱਖਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਗੰਨੇ ਦੇ ਐਸ.ਏ.ਪੀ. ਵਿੱਚ 11 ਰੁਪਏ ਦੇ ਵਾਧੇ ਦਾ ਐਲਾਨ ਕੀਤਾ, ਜਿਸ ਨਾਲ ਕਿਸਾਨਾਂ ਨੂੰ ਆਪਣੀ ਉਪਜ ਦਾ ਭਾਅ 391 ਰੁਪਏ ਪ੍ਰਤੀ ਕੁਇੰਟਲ ਮਿਲੇਗਾ। ਇੱਥੇ ਜਾਰੀ ਇਕ ਬਿਆਨ ਵਿੱਚ ਮੁੱਖ ਮੰਤਰੀ ਨੇ ਆਖਿਆ ਕਿ....
ਪੰਜਾਬ
ਜੇਕਰ ਮਜੀਠੀਆ ਨੇ ਨਾ ਦੱਸਿਆ ਤਾਂ ਮੈਂ ਨਾਮ ਜਨਤਕ ਕਰਾਂਗਾ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਦਾ ਉਪਰਾਲਾ ਜਾਰੀ, ਹੁਣ ਤੱਕ 37934 ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਵਤਨ ਵਾਪਸੀ ਦੀ ਸ਼ੁਰੂਆਤ ਹੋਈ, ਵਿਦੇਸ਼ਾਂ ਤੋਂ ਵਾਪਸ ਆ ਕੇ ਨੌਜਵਾਨਾਂ ਨੇ ਹਾਸਲ ਕੀਤੀਆਂ ਨੌਕਰੀਆਂ ਮੁੱਖ ਮੰਤਰੀ ਦੀ ਕੁਰਸੀ ਆਰਾਮ ਫਰਮਾਉਣ ਲਈ ਨਹੀਂ, ਲੋਕ ਸੇਵਾ ਲਈ ਹੁੰਦੀ ਹੈ ਚੰਡੀਗੜ੍ਹ, 1 ਦਸੰਬਰ : ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੇ ਪੁਰਖਿਆਂ ਦੇ ਪੰਜਾਬ ਅਤੇ ਸਿੱਖ ਵਿਰੋਧੀ ਕਿਰਦਾਰ ਦਾ ਖ਼ੁਲਾਸਾ ਕਰਦਿਆਂ ਪੰਜਾਬ ਦੇ....
ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨੇ ਡੇਰਾ ਬੱਸੀ ਦੇ ਪਿੰਡ ਭਗਵਾਸੀ ਦੀ 53 ਏਕੜ ਪੰਚਾਇਤੀ ਜ਼ਮੀਨ ਨੂੰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਇਆ ਛੁਡਵਾਈ ਗਈ ਜ਼ਮੀਨ ਦਾ ਬਾਜ਼ਾਰੀ ਮੁੱਲ 45 ਕਰੋੜ ਰੁਪਏ ਦੇ ਕਰੀਬ: ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਪੰਚਾਇਤੀ ਜ਼ਮੀਨਾਂ ਨੂੰ ਨਾਜਾਇਜ਼ ਕਬਜ਼ਿਆਂ ਤੋਂ ਛੁਡਾਉਣ ਦੀ ਮੁਹਿੰਮ ਜਾਰੀ ਰਹੇਗੀ ਚੰਡੀਗੜ੍ਹ, 1 ਦਸੰਬਰ : ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਇੱਥੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ....
ਪੰਜਾਬ ਜੀ.ਐਸ.ਟੀ ਬਿੱਲ 2023 ਲਿਆਵੇਗਾ ਵੱਡੇ ਬਦਲਾਵ, ਛੋਟੇ ਵਪਾਰੀਆਂ ਲਈ ਵੱਡਾ ਤੋਹਫ਼਼ਾ ਚੰਡੀਗੜ੍ਹ, 1 ਦਸੰਬਰ : ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਕਿਹਾ ਕਿ ਪੰਜਾਬ ਵਸਤਾਂ ਤੇ ਸੇਵਾਵਾਂ ਕਰ (ਸੋਧ) ਬਿੱਲ, 2023 ਰਾਹੀਂ ਪੰਜਾਬ ਜੀ.ਐਸ.ਟੀ ਐਕਟ, 2017 ਵਿੱਚ ਕੀਤੀਆਂ ਸੋਧਾਂ ਦਾ ਉਦੇਸ਼ ਕਾਰੋਬਾਰ ਕਰਨ ਵਿੱਚ ਅਸਾਨੀ ਅਤੇ ਕਰ ਪ੍ਰਣਾਲੀ ਨੂੰ ਸਰਲ ਬਣਾਉਣਾ ਹੈ। ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਇਹ ਪ੍ਰਗਟਾਵਾ ਕਰਦਿਆਂ ਵਿੱਤ ਮੰਤਰੀ ਹਰਪਾਲ....
ਪਟਿਆਲਾ, 30 ਨਵੰਬਰ : ਸਥਾਨਕ ਸ਼ਹਿਰ ਦੇ ਚੀਕਾ ਰੋਡ ਤੇ ਇੱਕ ਤੇਜ਼ ਰਫਤਾਰ ਕਾਰ ਨੇ ਮੋਟਰਸਾਈਕਲ ਤੇ ਸਵਾਰ ਹੋ ਕੇ ਜਾ ਰਹੇ ਦੋ ਨੌਜਵਾਨਾਂ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਦੋਵੇਂ ਨੌਜਵਾਨਾਂ ਦੀ ਮੌਤ ਹੋ ਜਾਣ ਦੀ ਖਬਰ ਹੈ। ਮ੍ਰਿਤਕਾਂ ਦੀ ਪਛਾਣ ਸੰਜੂ (23) ਵਾਸੀ ਚਰਾਸੋ ਅਤੇ ਗੁਰਤੇਜ ਸਿੰਘ ਵਾਸੀ ਬਲਬੇੜਾ ਵਜੋਂ ਹੋਈ ਹੈ। ਮੌਕੇ ਤੇ ਪੁੱਜੀ ਪੁਲਿਸ ਚੌਂਕੀ ਬਲਬੇੜਾ ਨੇ ਲਾਸ਼ਾਂ ਨੂੰ ਕਬਜੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਘਟਨਾਂ ਸਬੰਧੀ ਜਾਣਕਾਰੀ ਦਿੰਦਿਆਂ ਚੌਂਕੀ ਇੰਚਾਰਜ ਸੂਬਾ ਸਿੰਘ ਨੇ....
ਮੋਨੈਕੋ ਹਾਈਡ੍ਰੋਜਨ ਫੋਰਮ ਦੇ ਦੂਜੇ ਐਡੀਸ਼ਨ ਮੌਕੇ ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਮੰਤਰੀ ਵੱਲੋਂ ਨਵਿਆਉਣਯੋਗ ਊਰਜਾ ਫਰਮਾਂ ਨੂੰ ਪੰਜਾਬ ਵਿੱਚ ਨਿਵੇਸ਼ ਕਰਨ ਦਾ ਸੱਦਾ ਚੰਡੀਗੜ੍ਹ, 30 ਨਵੰਬਰ : ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਾਲ 2030 ਤੱਕ ਨਵਿਆਉਣਯੋਗ ਊਰਜਾ ਦੀ ਹਿੱਸੇਦਾਰੀ 43 ਫੀਸਦੀ ਤੱਕ ਵਧਾਉਣ ਦਾ ਟੀਚਾ ਮਿੱਥਿਆ ਹੈ। ਮੋਨੈਕੋ ਵਿਖੇ ਮੋਨੈਕੋ ਹਾਈਡ੍ਰੋਜਨ....
ਸਮਾਗਮ ਨੂੰ ਰੰਗਲਾ ਪੰਜਾਬ ਬਣਾਉਣ ਦੀ ਦਿਸ਼ਾ ਵੱਲ ਇੱਕ ਕਦਮ ਦੱਸਿਆ ਮੁੱਖ ਮੰਤਰੀ ਵੱਲੋਂ ਪੰਜਾਬ ਪੁਲਿਸ ਅਤੇ ਪੀ.ਐਫ.ਟੀ.ਏ.ਏ. ਦੁਆਰਾ ਕਰਵਾਏ ਗਏ ਆਪਣੀ ਕਿਸਮ ਦੇ ਪਹਿਲੇ ਸੱਭਿਆਚਾਰਕ ਸਮਾਗਮ ਗੁਲਦਸਤਾ-2023 ਦਾ ਉਦਘਾਟਨ ਦੇਸ਼ ਦੀ ਨਿਰਸਵਾਰਥ ਸੇਵਾ ਲਈ ਪੰਜਾਬ ਪੁਲਿਸ ਦੀ ਕੀਤੀ ਸ਼ਲਾਘਾ ਡਿਊਟੀ ਦੌਰਾਨ ਬਲੀਦਾਨ ਦੇਣ ਵਾਲੇ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਐਕਸ ਗ੍ਰੇਸ਼ੀਆ ਗਰਾਂਟ ਦੇ ਚੈੱਕ ਸੌਂਪੇ ਜਲੰਧਰ, 30 ਨਵੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਪੁਲਿਸ ਮੁਲਾਜ਼ਮਾਂ....
ਮੰਤਰੀ ਕਟਾਰੂਚੱਕ ਨੇ ਝੋਨੇ ਦੀ ਖਰੀਦ ਪ੍ਰਕਿਰਿਆ ਦੀ ਮਿਆਦ ਵਿੱਚ ਵਾਧੇ ਲਈ ਮੁੱਖ ਮੰਤਰੀ ਕੀਤਾ ਧੰਨਵਾਦ ਚੰਡੀਗੜ੍ਹ, 30 ਨਵੰਬਰ : ਇਸ ਸਾਲ ਜੁਲਾਈ ਵਿੱਚ ਹੜ੍ਹਾਂ ਕਾਰਨ ਸੂਬੇ ਦੇ ਕੁਝ ਹਿੱਸਿਆਂ ਵਿੱਚ ਪਛੇਤੀ ਬਿਜਾਈ ਕਾਰਨ ਸੂਬੇ ਦੇ ਮਿਹਨਤਕਸ਼ ਕਿਸਾਨਾਂ ਦੇ ਹਿੱਤਾਂ ਲਈ ਖਰੀਦ ਪ੍ਰਕਿਰਿਆ ਦੀ ਮਿਆਦ ਵਧਾਉਣ ਬਾਬਤ ਸੂਬਾ ਸਰਕਾਰ ਦੀ ਬੇਨਤੀ ਨੂੰ ਸਵੀਕਾਰ ਕਰਦਿਆਂ ਕੇਂਦਰੀ ਖੁਰਾਕ ਅਤੇ ਜਨਤਕ ਵੰਡ ਮੰਤਰਾਲੇ (ਡੀ.ਐੱਫ.ਪੀ.ਡੀ.) ਨੇ ਖਰੀਦ ਦੀ ਮਿਆਦ 7 ਦਸੰਬਰ ਤੱਕ ਵਧਾਉਣ ਦੀ ਮਨਜ਼ੂਰੀ ਦੇ ਦਿੱਤੀ ਹੈ। ਇਸ....
ਲੁਧਿਆਣਾ, 29 ਨਵੰਬਰ : ਕਾਰੋਬਾਰੀ ਸੰਭਵ ਜੈਨ ਦੇ ਅਗਵਾ ਮਾਮਲੇ 'ਚ ਬੁੱਧਵਾਰ ਨੂੰ ਲੁਧਿਆਣਾ 'ਚ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਮੁਕਾਬਲੇ 'ਚ ਦੋ ਗੈਂਗਸਟਰਾਂ ਦੀ ਮੌਤ ਹੋ ਗਈ। ਇਸ ਤੋਂ ਇਲਾਵਾ ਏਐਸਆਈ ਵੀ ਜ਼ਖ਼ਮੀ ਹੋਇਆ ਹੈ। ਇਸ ਸਬੰਧੀ ਸੂਚਨਾ ਮਿਲਣ 'ਤੇ ਲੁਧਿਆਣਾ ਪੁਲਿਸ ਕਮਿਸ਼ਨਰ ਕੁਲਦੀਪ ਚਾਹਲ ਮੌਕੇ 'ਤੇ ਪਹੁੰਚ ਗਏ ਹਨ। ਇਹ ਮੁਕਾਬਲਾ ਦੋਰਾਹਾ ਨੇੜੇ ਸ਼ਾਮ 5.50 ਵਜੇ ਹੋਇਆ। ਇਸ ਵਿੱਚ ਮਾਰੇ ਗਏ ਗੈਂਗਸਟਰਾਂ ਦੀ ਪਛਾਣ ਸੰਜੀਵ ਉਰਫ਼ ਸੰਜੂ ਬ੍ਰਾਹਮਣ....
ਚੰਡੀਗੜ੍ਹ, 29 ਨਵੰਬਰ : ਪੰਜਾਬ ਵਿਧਾਨ ਸਭਾ ਨੇ ਅੱਜ ਮਾਲ ਵਿਭਾਗ ਦੇ ਤਿੰਨ ਅਹਿਮ ਬਿੱਲ ਪਾਸ ਕੀਤੇ ਹਨ। ਪੰਜਾਬ ਦੇ ਮਾਲ ਮੰਤਰੀ ਸ੍ਰੀ ਬ੍ਰਮ ਸ਼ੰਕਰ ਜਿੰਪਾ ਵੱਲੋਂ ਤਿੰਨ ਬਿੱਲ ਪੇਸ਼ ਕੀਤੇ ਗਏ, ਜਿਨ੍ਹਾਂ ਵਿੱਚ ਜਾਇਦਾਦ ਦਾ ਤਬਾਦਲਾ (ਪੰਜਾਬ ਸੋਧਨਾ) ਬਿੱਲ-2023, ਰਜਿਸਟ੍ਰੇਸ਼ਨ (ਪੰਜਾਬ ਸੋਧਨਾ) ਬਿੱਲ-2023 ਅਤੇ ਭਾਰਤੀ ਸਟੈਂਪ (ਪੰਜਾਬ ਸੋਧਨਾ) ਬਿੱਲ-2023 ਸ਼ਾਮਲ ਹਨ। ਇਹਨਾਂ ਸਾਰੇ ਬਿੱਲਾਂ ਨੂੰ ਵਿਧਾਨ ਸਭਾ ਸੈਸ਼ਨ ਦੌਰਾਨ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਗਿਆ। 01. ਜਾਇਦਾਦ ਦਾ ਤਬਾਦਲਾ ਬਿੱਲ....
ਚੰਡੀਗੜ੍ਹ, 28 ਨਵੰਬਰ : ਪੰਜਾਬ ਤੋਂ ਹਰਿਆਣਾ ਜਾਣ ਵਾਲੇ ਲੋਕਾਂ ਨੂੰ ਹਰਿਆਣਾ ਦੇ ਇਲਾਕਿਆਂ ਵਿੱਚ ਪਹੁੰਚ ਕੇ ਵਾਧੂ ਠੰਡ ਮਹਿਸੂਸ ਹੋਵੇਗੀ, ਪੰਜਾਬ ਦੇ ਵੱਖ-ਵੱਖ ਇਲਾਕਿਆਂ ‘ਚ ਕੱਲ੍ਹ ਹੋਈ ਕਿਣ-ਮਿਣ ਦੇ ਮੁਕਾਬਲੇ ਹਰਿਆਣਾ ਵਿੱਚ ਮੀਂਹ ਦੀ ਮਾਤਰਾ ਜ਼ਿਆਦਾ ਸੀ। ਪੱਛਮੀ ਗੜਬੜੀ ਕਾਰਨ ਪੰਜਾਬ ਵਿੱਚ ਮੌਸਮ ਵਿੱਚ ਬਦਲਾਅ ਆਇਆ। ਪੰਜਾਬ ਦੇ ਕਈ ਹਿੱਸਿਆਂ ਵਿੱਚ ਕੱਲ੍ਹ ਮੀਂਹ ਪਿਆ ਅਤੇ ਅੱਜ ਵੀ ਕਈ ਹਿੱਸਿਆਂ ਵਿੱਚ ਕਿਣਮਿਣ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਅਨੁਸਾਰ ਅੱਜ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ....
ਪਹਿਲੇ ਪੜਾਅ ਤਹਿਤ ਜ਼ਿਲ੍ਹਾ ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ, ਤਰਨ ਤਾਰਨ, ਫ਼ਿਰੋਜ਼ਪੁਰ, ਫ਼ਾਜ਼ਿਲਕਾ ਅਤੇ ਕਪੂਰਥਲਾ ਦੇ ਡਿਪਟੀ ਡਾਇਰੈਕਟਰਾਂ ਤੋਂ ਲਈ ਜ਼ਮੀਨੀ ਪੱਧਰ ਦੀ ਜਾਣਕਾਰੀ ਅਧਿਕਾਰੀਆਂ ਨੂੰ ਨਵੇਂ ਪ੍ਰਾਜੈਕਟ ਉਲੀਕ ਕੇ ਛੇਤੀ ਤੋਂ ਛੇਤੀ ਰਿਪੋਰਟ ਕਰਨ ਦੀ ਹਦਾਇਤ ਚੰਡੀਗੜ੍ਹ, 28 ਨਵੰਬਰ : ਪੰਜਾਬ ਦੇ ਬਾਗ਼ਬਾਨੀ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਬਾਗ਼ਬਾਨੀ ਦੇ ਖੇਤਰ ਵਿੱਚ ਸੂਬੇ ਨੂੰ ਮੂਹਰਲੀ ਕਤਾਰ ਵਿੱਚ ਲਿਆਉਣ ਦੇ ਮਨਸ਼ੇ ਨਾਲ ਜ਼ਿਲ੍ਹਾਵਾਰ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕੀਤਾ ਹੈ।....
ਚੰਡੀਗੜ੍ਹ, 28 ਨਵੰਬਰ : ਪੰਜਾਬ ਵਿਧਾਨ ਸਭਾ ਸਰਦ ਰੁੱਤ ਸੈਸ਼ਨ ਦੇ ਪਹਿਲੇ ਦਿਨ ਮੁੱਖ ਮੰਤਰੀ ਮਾਨ ਨੇ ਆਉਣ ਵਾਲੇ ਦਿਨਾਂ ਵਿਚ ਸੂਬੇ ਵਿਚ ਆਰਟੀਫੀਸ਼ੀਅਲ ਇੰਟੈਲੀਜੈਂਸ ਦੇ ਇਸਤੇਮਾਲ ਦਾ ਐਲਾਨ ਕਰ ਦਿੱਤਾ ਹੈ। ਸੀਐੱਮ ਮਾਨ ਨੇ ਕਿਹਾ ਕਿ ਇੰਫ੍ਰਾਸਟਰਕਚਰ, ਰੈਵੇਨਿਊ, ਹੈਲਥ ਤੇ ਖੇਤੀਬਾੜੀ ਵਿਚ AI ਦਾ ਇਸਤੇਮਾਲ ਕੀਤਾ ਜਾਵੇਗਾ।ਇਸ ਦਾ ਪਾਇਲ ਪ੍ਰਾਜੈਕਟ ਸਰਕਾਰ ਚਲਾ ਕੇ ਦੇਖ ਚੁੱਕੀ ਹੈ ਤੇ ਉਸ ਦੇ ਫਾਇਦੇ ਵੀ ਸਾਹਮਣੇ ਆਏ ਹਨ। ਸੀਐੱਮ ਮਾਨ ਨੇ ਕਿਹਾ ਕਿ ਏਆਈ ਦੀ ਜਾਂਚ ਲਈ ਸੜਕਾਂ ਦੀ ਰਿਪੇਅਰ ਦੇ ਮੈਨੂਅਲ....
ਲੁਧਿਆਣਾ, 28 ਨਵੰਬਰ : ਲੁਧਿਆਣਾ ਦੇ ਢੋਲੇਵਾਲ ਇਲਾਕੇ 'ਚ ਅੱਜ ਸ਼ਾਮ ਸਟੇਟ ਬੈਂਕ 'ਚ ਪੈਸੇ ਜਮ੍ਹਾ ਕਰਵਾਉਣ ਆਏ ਇਕ ਪੈਟਰੋਲ ਪੰਪ ਦੇ ਮੈਨੇਜਰ ਅਤੇ ਕਰਮਚਾਰੀਆਂ ਤੋਂ 25 ਲੱਖ ਰੁਪਏ ਦੀ ਨਕਦੀ ਲੁੱਟ ਲਈ ਗਈ, ਪੁਲਿਸ ਜਾਂਚ 'ਚ ਜੁਟੀ ਹੈ, ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਇਸ ਮੌਕੇ ਲੁਧਿਆਣਾ ਪੁਲਿਸ ਦੇ ਏ.ਸੀ.ਪੀ ਸੰਦੀਪ ਵਢੇਰਾ ਨੇ ਦੱਸਿਆ ਕਿ ਚੰਡੀਗੜ੍ਹ ਰੋਡ 'ਤੇ ਸਥਿਤ ਇੱਕ ਫਿਲਿੰਗ ਸਟੇਸ਼ਨ ਦੇ ਮੈਨੇਜਰ ਅਤੇ ਕਰਮਚਾਰੀ ਰਹਿ ਚੁੱਕੇ ਇਹ ਲੋਕ ਆਪਣੇ ਸਵਿਫਟ ਟੈਕਸ 'ਚ ਪੈਸੇ ਜਮ੍ਹਾ ਕਰਵਾਉਣ ਲਈ ਆਏ ਹੋਏ ਸਨ....
ਚੰਡੀਗੜ੍ਹ, 28 ਨਵੰਬਰ : ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਕਾਂਗਰਸ ਪਾਰਟੀ ਦੇ ਇਕ ਵਿਧਾਇਕ ਵਲੋਂ ਉਨ੍ਹਾਂ ਉਤੇ ਵੱਖ ਵੱਖ ਯੂਨੀਅਨਾਂ ਦੇ ਆਗੂਆਂ ਨੂੰ ਨਾ ਮਿਲਣ ਅਤੇ ਮਾਈਨਿੰਗ ਸਬੰਧੀ ਲਗਾਏ ਦੋਸ਼ਾਂ ਸਿਰੇ ਤੋਂ ਨਕਾਰ ਦਿੱਤਾ। ਉਨ੍ਹਾਂ ਵਿਰੋਧੀ ਧਿਰ ਦੇ ਵਿਧਾਇਕ ਵਲੋਂ ਲਗਾਏ ਦੋਸ਼ਾਂ ਨੂੰ ਮੁੱਢੋਂ ਰੱਦ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਦੀ ਸਰਕਾਰ ਦੋ ਕਾਲਜ ਅਧਿਆਪਕਾਂ ਦੀ ਭਰਤੀ ਲਈ ਜ਼ੋ ਮੁਹਿੰਮ ਆਰੰਭੀ ਗਈ ਸੀ ਉਸ ਸਬੰਧੀ ਗੁਰੂ ਨਾਨਕ ਦੇਵ....