ਪੰਜਾਬ

ਘੱਟ ਗਿਣਤੀ ਵਰਗਾਂ ਨਾਲ ਸਬੰਧਤ ਬੱਚਿਆਂ ਨੂੰ ਸਿੱਖਿਆ ਪ੍ਰਦਾਨ ਕਰਨਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ: ਡਾ. ਬਲਜੀਤ ਕੌਰ
ਕਿਹਾ, ਘੱਟ ਗਿਣਤੀ ਵਰਗ ਦੇ ਬੱਚਿਆਂ ਦੀ ਭਲਾਈ ਲਈ ਲਗਾਤਾਰ ਯਤਨ ਜਾਰੀ ਚੰਡੀਗੜ੍ਹ, 17 ਨਵੰਬਰ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਘੱਟ ਗਿਣਤੀ ਵਰਗ ਦੇ ਵਿਦਿਆਰਥੀਆਂ ਦੀ ਭਲਾਈ ਲਈ ਵਚਨਬੱਧ ਹੈ। ਇਹ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਘੱਟ ਗਿਣਤੀ ਵਰਗਾਂ ਦੇ ਬੱਚਿਆਂ ਨੂੰ ਸਿੱਖਿਆ ਪ੍ਰਦਾਨ ਕਰਨਾ ਸੂਬਾ ਸਰਕਾਰ ਦੀ ਮੁੱਖ ਤਰਜੀਹ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਘੱਟ ਗਿਣਤੀ ਵਰਗ ਨਾਲ ਸਬੰਧਤ....
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਤੋਂ ਲੋਕਾਂ ਨੂੰ ਤਕਰੀਬਨ 42 ਨਾਗਰਿਕ ਸੇਵਾਵਾਂ ਘਰਾਂ ਵਿੱਚ ਹੀ ਮਿਲਣਗੀਆਂ : ਮੁੱਖ ਮੰਤਰੀ 
ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਦੇਸ਼ ਭਰ ਵਿੱਚੋਂ ਮੈਡੀਕਲ ਟੂਰਿਜ਼ਮ ਦੇ ਹੱਬ ਵਜੋਂ ਵਿਕਸਤ ਕਰਨ ਦਾ ਐਲਾਨ ਸਰਕਾਰੀ ਮੈਡੀਕਲ ਕਾਲਜ, ਅੰਮ੍ਰਿਤਸਰ ਦੇ ਸ਼ਤਾਬਦੀ ਸਮਾਗਮਾਂ ਦੌਰਾਨ ਨਵੇਂ ਪ੍ਰਾਜੈਕਟ ਕੀਤੇ ਲੋਕਾਂ ਨੂੰ ਸਮਰਪਿਤ ਸੂਬੇ ਦੇ ਸਾਰੇ ਹਸਪਤਾਲਾਂ ਵਿੱਚ 26 ਜਨਵਰੀ 2024 ਤੋਂ ਐਕਸ-ਰੇਅ ਦੀ ਸਹੂਲਤ ਮਿਲੇਗੀ ਅੰਮ੍ਰਿਤਸਰ, 17 ਨਵੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਐਲਾਨ ਕੀਤਾ ਕਿ ਮੈਡੀਕਲ ਸਿੱਖਿਆ ਖ਼ੇਤਰ ਨੂੰ ਵੱਡਾ ਹੁਲਾਰਾ ਦਿੰਦਿਆਂ ਪੰਜਾਬ ਨੂੰ ਮੈਡੀਕਲ ਸਿੱਖਿਆ ਦੇ....
ਤਰਨਤਾਰਨ ਵਿੱਚ ਕਾਰ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਚਾਚੀ ਤੇ ਭਤੀਜੇ ਦੀ ਮੌਤ
ਤਰਨਤਾਰਨ, 16 ਨਵੰਬਰ : ਸਥਾਨਕ ਸ਼ਹਿਰ ਦੇ ਨੇੜਲੇ ਪਿੰਡ ਸ਼ਹਾਬਪੁਰ ਡਿਆਲ ‘ਚ ਕਾਰ ਅਤੇ ਇੱਕ ਮੋਟਰਸਾਈਕਲ ਦੀ ਹੋਈ ਟੱਕਰ ‘ਚ ਚਾਚੀ ਅਤੇ ਭਤੀਜੇ ਦੀ ਮੌਤ ਹੋ ਜਾਣ ਦੀ ਖਬਰ ਹੈ। ਮ੍ਰਿਤਕਾਂ ਦੀ ਪਛਾਣ ਗਿਆਨ ਕੌਰ (62) ਪਤਨੀ ਕਸ਼ਮੀਰ ਸਿੰਘ ਅਤੇ ਜੋਗਾ ਸਿੰਘ (25) ਪੁੱਤਰ ਸ਼ਿੰਗਾਰਾ ਸਿੰਘ ਵਾਸੀ ਪਿੰਡ ਜੌੜਾ ਵਜੋਂ ਹੋਈ ਹੈ। ਮਿਲੀ ਜਾਣਕਾਰੀ ਅਨੁਸਾਰ ਗਿਆਨ ਕੌਰ ਆਪਣੇ ਭਤੀਜੇ ਨਾਲ ਮੋਟਰਸਾਈਕਲ ਤੇ ਸਵਾਰ ਹੋ ਕੇ ਤਰਨਤਾਰਨ ਤੋਂ ਦਵਾਈ ਲੈਣ ਲਈ ਗਏ ਸਨ, ਜਦੋਂ ਉਹ ਦਵਾਈ ਲੈ ਕੇ ਵਾਪਸ ਪਿੰਡ ਆ ਰਹੇ ਸਨ ਤਾਂ ਉਨ੍ਹਾਂ....
ਕੇਂਦਰ ਸਰਕਾਰ ਦੇ ਮੁਫਤ ਰਾਸ਼ਨ ਸ਼ਕੀਮ ਤੇ ਭਗਵੰਤ ਮਾਨ ਸਰਕਾਰ ਆਪਣੀ ਮੋਹਰ ਲਗਾਉਣਾ ਚਾਹੁੰਦੀ ਹੈ : ਸੁਨੀਲ ਜਾਖੜ
ਚੰਡੀਗੜ੍ਹ, 16 ਨਵੰਬਰ : ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਮੁਫ਼ਤ ਰਾਸ਼ਨ ਸਕੀਮ ਨੂੰ ਲੈ ਕੇ ਪੰਜਾਬ ਸਰਕਾਰ ’ਤੇ ਸ਼ਬਦੀ ਵਾਰ ਕਰਦਿਆਂ ਕਿਹਾ ਕਿ ਪੰਜਾਬ ਦੇ 1 ਕਰੋੜ 40 ਲੱਖ ਲੋਕਾਂ ਨੂੰ ਮੁਫ਼ਤ ਰਾਸ਼ਨ ਦੇਣ ਦਾ ਐਲਾਨ ਕੇਂਦਰ ਸਰਕਾਰ ਨੇ ਕੀਤਾ ਹੈ, ਪਰ ਪੰਜਾਬ ਸਰਕਾਰ ਇਸ ਦਾ ਸਿਹਰਾ ਵੀ ਅਪਣੇ ਆਪ ਨੂੰ ਦੇਣ ਦੀ ਤਿਆਰੀ ਕਰ ਰਹੀ ਹੈ। ਮਾਨ ਸਰਕਾਰ ਵਲੋਂ ਇਸ ਮੁਫ਼ਤ ਰਾਸ਼ਨ ’ਤੇ ਮੁੱਖ ਮੰਤਰੀ ਪੰਜਾਬ ਤੇ ਦਿੱਲੀ ਦੇ ਮੁੱਖ ਮੰਤਰੀ ਦੀ ਫੋਟੋ ਲਗਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ। ਪ੍ਰਧਾਨ ਸੁਨੀਲ ਜਾਖੜ ਨੇ....
ਸਾਲ 2039 ਤੱਕ ਪੰਜਾਬ ਵਿੱਚ ਧਰਤੀ ਹੇਠਲੇ ਪਾਣੀ ਦਾ ਪੱਧਰ 1000 ਫੁੱਟ ਤੱਕ ਡਿੱਗ ਜਾਵੇਗਾ : ਸੈਂਟਰਲ ਗਰਾਊਂਡ ਵਾਟਰ ਬੋਰਡ
ਚੰਡੀਗੜ੍ਹ, 16 ਨਵੰਬਰ : ਅਗਲੇ ਦੋ ਦਹਾਕਿਆਂ ਵਿੱਚ ਪੰਜਾਬ ਨੂੰ ਸੋਕੇ ਵਾਲੇ ਸੂਬੇ ਵਿੱਚ ਬਦਲ ਦੇਵੇਗਾ। ਸੈਂਟਰਲ ਗਰਾਊਂਡ ਵਾਟਰ ਬੋਰਡ ਦੀ ਅਧਿਐਨ ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਸਾਲ 2039 ਤੱਕ ਪੰਜਾਬ ਵਿੱਚ ਧਰਤੀ ਹੇਠਲੇ ਪਾਣੀ ਦਾ ਪੱਧਰ 1000 ਫੁੱਟ ਤੱਕ ਡਿੱਗ ਜਾਵੇਗਾ, ਜੋ ਅੱਜ 450 ਫੁੱਟ ਤੱਕ ਪਹੁੰਚ ਗਿਆ ਹੈ। ਰਿਪੋਰਟ ਮੁਤਾਬਕ ਪੰਜਾਬ ਦਾ 78 ਫੀਸਦੀ ਖੇਤਰ ਡਾਰਕ ਜ਼ੋਨ ਬਣ ਗਿਆ ਹੈ ਅਤੇ ਸਿਰਫ 11.3 ਫੀਸਦੀ ਖੇਤਰ ਹੀ ਸੁਰੱਖਿਅਤ ਹੈ। ਨੈਸ਼ਨਲ ਗ੍ਰੀਨ ਟ੍ਰਿਬਿਊਨਲ (NGT) ਦੀ ਨਿਗਰਾਨੀ ਕਮੇਟੀ ਨੇ....
ਤਪਾ ‘ਚ ਵਾਪਰੇ ਸੜਕ ਹਾਦਸੇ ਵਿੱਚ ਤਿੰਨ ਵਿਦਿਆਰਥੀਆਂ ਦੀ ਮੌਤ, ਇੱਕ ਗੰਭੀਰ ਜਖ਼ਮੀ
ਤਪਾ, 16 ਨਵੰਬਰ : ਟਿਊਸ਼ਨ ਤੋਂ ਪੜ੍ਹ ਕੇ ਵਾਪਸ ਘਰ ਜਾ ਰਹੇ ਨੌਜਾਵਨਾਂ ਨਾਲ ਵਾਪਰੇ ਇੱਕ ਸੜਕ ਹਾਦਸੇ ਵਿੱਚ ਤਿੰਨ ਵਿਦਿਆਰਥੀਆਂ ਦੀ ਮੌਤ ਅਤੇ ਇੱਕ ਦੇ ਜਖ਼ਮੀ ਹੋ ਜਾਣ ਦੀ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਬੀਤੀ ਰਾਤ ਘੁੰਨਸ ਨੂੰ ਜਾਂਦੀ ਲਿੰਕ ਸੜਕ ਤੇ ਟਿਊਸ਼ਨ ਤੋਂ ਵਾਪਸ ਮੋਟਰਸਾਈਕਲ ਤੇ ਸਵਾਰ ਹੋ ਕੇ ਜਾ ਰਹੇ ਵਿਦਿਆਰਥੀਆਂ ਦੀ ਇੱਕ ਹੋਰ ਮੋਟਰਸਾਈਲ ਨਾਲ ਟੱਕਰ ਹੋ ਗਈ, ਜਿਸ ਕਾਰਨ ਇਸ ਹਾਦਸੇ ਵਿੱਚ ਤਿੰਨ ਸਕੂਲੀ ਵਿਦਿਆਰਥੀਆਂ ਦੀ ਮੌਤ ਹੋ ਗਈ ਅਤੇ ਇੱਕ ਗੰਭੀਰ ਜਖ਼ਮੀ ਹੈ। ਮ੍ਰਿਤਕਾਂ ਦੀ ਪਛਾਣ ਦਮਨਪ੍ਰੀਤ....
ਪੰਜਾਬ ‘ਚ ਕੇਂਦਰ ਦੀ ਤਰਜ਼ ‘ਤੇ ਲਾਗੂ ਹੋਵੇਗੀ ਖੇਡ ਨੀਤੀ : ਮੀਤ ਹੇਅਰ
ਚੰਡੀਗੜ੍ਹ, 16 ਨਵੰਬਰ : ਪੰਜਾਬ ‘ਚ ਨਵੀਂ ਖੇਡ ਨੀਤੀ ਜਾਰੀ ਕਰਨ ਤੋਂ ਬਾਅਦ ਹੁਣ ‘ਆਪ’ ਸਰਕਾਰ ਨੇ ਖੇਡ ਐਸੋਸੀਏਸ਼ਨਾਂ ‘ਚੋਂ ਸਿਆਸੀ ਦਖਲਅੰਦਾਜ਼ੀ ਨੂੰ ਪੂਰੀ ਤਰ੍ਹਾਂ ਖਤਮ ਕਰਨ ਦੀ ਤਿਆਰੀ ਕਰ ਲਈ ਹੈ। ਇਹ ਖੁਲਾਸਾ ਪੰਜਾਬ ਦੇ ਖੇਡ ਮੰਤਰਾਲੇ ਵੱਲੋਂ ਜਾਰੀ ਇੱਕ ਹੁਕਮ ਵਿੱਚ ਹੋਇਆ ਹੈ। ਇਸ ਸਬੰਧੀ ਵਿਸ਼ੇਸ਼ ਨੀਤੀ ਵੀ ਤਿਆਰ ਕੀਤੀ ਗਈ ਹੈ। ਨਾਲ ਹੀ ਸਰਕਾਰ ਛੇਤੀ ਹੀ ਪੁਰਾਣੀਆਂ ਖੇਡ ਐਸੋਸੀਏਸ਼ਨਾਂ ਨੂੰ ਭੰਗ ਕਰਕੇ ਨਵੇਂ ਸਿਰੇ ਤੋਂ ਚੋਣਾਂ ਕਰਵਾਏਗੀ। ਇਸ ਵਿੱਚ ਐਸੋਸੀਏਸ਼ਨਾਂ ਦੇ ਪ੍ਰਧਾਨ ਅਤੇ ਮੈਂਬਰਾਂ ਦੀ....
ਸੁਖਬੀਰ ਬਾਦਲ ਨੇ ਨੌਜਵਾਨਾਂ ਲਈ ਸਿਆਸਤ ਵਿਚ ਆ ਕੇ ਪੰਜਾਬ ਦੀ ਸੇਵਾ ਕਰਨ ਵਾਸਤੇ ਨਵੇਂ ਰਾਹ ਖੋਲ੍ਹੇ : ਸਰਬਜੀਤ ਝਿੰਜਰ
ਸਿਫਾਰਸ਼ੀ ਸਭਿਆਚਾਰ ਪੂਰੀ ਤਰ੍ਹਾਂ ਖਤਮ ਕੀਤਾ, ਮਿਹਨਤ ਦੇ ਬਲਬੂਤੇ ਨੌਜਵਾਨ ਅੱਗੇ ਵਧਣਗੇ: ਸਰਬਜੀਤ ਸਿੰਘ ਝਿੰਜਰ ਚੰਡੀਗੜ੍ਹ, 16 ਨਵੰਬਰ : ਯੂਥ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸਰਬਜੀਤ ਸਿੰਘ ਝਿੰਜਰ ਨੇ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਨੌਜਵਾਲਾਂ ਲਈ ਸਿਆਸਤ ਵਿਚ ਆ ਕੇ ਪੰਜਾਬ ਦੀ ਸੇਵਾ ਕਰਨ ਵਾਸਤੇ ਨਵੇਂ ਰਾਹ ਖੋਲ੍ਹੇ ਹਨ ਤੇ ਹੁਣ ਅਕਾਲੀ ਦਲ ਇਕਲੌਤੀ ਪਾਰਟੀ ਬਣ ਗਈ ਹੈ ਜਿਸ ਵਿਚ ਸਿਫਾਰਸ਼ੀ ਸਭਿਆਚਾਰ ਪੂਰੀ ਤਰ੍ਹਾਂ ਖਤਮ ਹੋ ਗਿਆ ਹੈ ਤੇ ਮਿਹਨਤ ਦੇ....
ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਮ ਸ਼ਹੀਦ ਕਰਤਾਰ ਸਿੰਘ ਸਰਾਭਾ ਅੰਤਰਰਾਸ਼ਟਰੀ ਹਵਾਈ ਅੱਡਾ ਰੱਖੇਗੀ : ਭਗਵੰਤ ਮਾਨ 
ਮੁੱਖ ਮੰਤਰੀ ਦੀ ਅਗਵਾਈ ‘ਚ ਸੂਬਾ ਵਾਸੀਆਂ ਵੱਲੋਂ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਸ਼ਹੀਦੀ ਦਿਹਾੜੇ 'ਤੇ ਸ਼ਰਧਾ ਦੇ ਫੁੱਲ ਭੇਟ ਸ਼ਹੀਦ ਦੇ ਜੱਦੀ ਪਿੰਡ ਵਿਖੇ ਰਾਜ ਪੱਧਰੀ ਸਮਾਗਮ ਦੀ ਕੀਤੀ ਪ੍ਰਧਾਨਗੀ ਲੁਧਿਆਣਾ, 16 ਨਵੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ‘ਚ ਅੱਜ ਸੂਬੇ ਭਰ ਦੇ ਲੋਕਾਂ ਨੇ ਆਜ਼ਾਦੀ ਸੰਘਰਸ਼ ਦੇ ਮਹਾਨ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਉਨ੍ਹਾਂ ਦੇ ਸ਼ਹੀਦੀ ਦਿਹਾੜੇ 'ਤੇ ਸ਼ਰਧਾ ਦੇ ਫੁੱਲ ਭੇਟ ਕੀਤੇ। ਅੱਜ ਇੱਥੇ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ....
ਲਾਲੜੂ ‘ਚ ਟਿੱਪਰ ਨੇ ਮੋਟਰਸਾਈਕਲਾਂ ਨੂੰ ਮਾਰੀ ਟੱਕਰ, ਮਾਂ-ਪੁੱਤ ਦੀ ਮੌਤ
ਲਾਲੜੂ, 15 ਨਵੰਬਰ : ਮੋਹਾਲੀ ਦੇ ਲਾਲੜੂ ‘ਚ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਮਾਂ ਅਤੇ ਉਸੇ ਮਾਸੂਮ ਪੁੱਤ ਦੀ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਹੈ। ਮਿਲੀ ਜਾਣਕਾਰੀ ਅਨੁਾਰ ਕੌਮੀ ਮਾਰਗ ਅੰਬਾਲਾ-ਚੰਡੀਗੜ੍ਹ ਤੇ ਲੈਹਲੀ ਟੀ-ਪੁਆਇੰਟ ਨੇੜੇ ਇੱਕ ਟਿੱਪਰ ਨੇ ਦੋ ਮੋਟਰਸਾਈਕਲਾਂ ਨੂੰ ਪਿੱਛੇ ਤੋਂ ਟੱਕਰ ਮਾਰ ਦਿੱਤੀ, ਜਿਸ ਕਾਰਨ ਟਿੱਪਰ ਦੇ ਥੱਲੇ ਆਉਣ ਕਾਰਨ ਮਾਂ ਤੇ ਉਸਦੇ ਮਾਸੂਮ ਪੁੱਤ ਦੀ ਮੌਤ ਹੋ ਗਈ। ਉਨ੍ਹਾਂ ਤੋਂ ਇਲਾਵਾ ਦੋ ਵਿਅਕਤੀ ਗੰਭੀਰ ਰੂਪ ਵਿੱਚ ਜਖਮੀ ਹੋ ਗਏ ਅਤੇ ਇੱਕ ਵਿਅਕਤੀ ਦੀ ਹਾਲਤ....
ਬਿਕਰਮ ਮਜੀਠੀਆ ਨੇ ਬਿਨਾਂ ਕਿਸੇ ਦਾ ਨਾਮ ਲਏ ਪੰਜਾਬ ਦੇ ਕੈਬਨਿਟ ਮੰਤਰੀ ’ਤੇ ਲਗਾਇਆ ਦੋਸ਼ 
ਚੰਡੀਗੜ੍ਹ, 15 ਨਵੰਬਰ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਬਿਨਾਂ ਕਿਸੇ ਦਾ ਨਾਮ ਲਏ ਪੰਜਾਬ ਦੇ ਕੈਬਨਿਟ ਮੰਤਰੀ ’ਤੇ ਦੋਸ਼ ਲਗਾਇਆ ਕਿ ਉਨ੍ਹਾਂ ਨੇ ਇੱਕ ਮਜਬੂਰ ਪੀੜਤ ਦਾ ਸੋਸ਼ਣ ਕਰ ਕੇ ਨੈਤਿਕ ਗਿਰਾਵਟ ਦਾ ਸਬੂਤ ਦਿੱਤਾ ਹੈ। ਚੰਡੀਗੜ੍ਹ ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਵਿੱਚ ਹੋਈ ਪ੍ਰੈਸ ਕਾਨਫਰੰਸ ਵਿੱਚ ਬਿਕਰਮ ਮਜੀਠੀਆ ਨੇ ਪੈੱਨ ਡਰਾਈਵ ਦਿਖਾਈ। ਮਜੀਠੀਆ ਨੇ ਕਿਹਾ ਕਿ ਉਹ ਇਹ ਪੈੱਨ ਡਰਾਈਵ ਸਿਰਫ਼ ਮੁੱਖ ਮੰਤਰੀ ਨੂੰ ਹੀ ਦਿਖਾਉਣਗੇ। ਜੇਕਰ ਉਹ ਇਸ 'ਤੇ ਕਾਰਵਾਈ ਨਹੀਂ....
ਯਕਮੁਸ਼ਤ ਨਿਪਟਾਰਾ ਸਕੀਮ-2023 ਮੁਕੱਦਮੇਬਾਜੀ ਨੂੰ ਘਟਾ ਅਤੇ ਜੀ.ਐਸ.ਟੀ ਦਾ ਪਾਲਣਾ ਵਧਾ ਕੇ ਵਪਾਰ ਤੇ ਉਦਯੋਗ ਲਈ ਲਾਭਦਾਇਕ ਹੋਵੇਗੀ : ਚੀਮਾ
ਯੋਜਨਾ ਤਹਿਤ 6086.25 ਕਰੋੜ ਰੁਪਏ ਦੇ ਕੁੱਲ ਬਕਾਇਆਂ ਨਾਲ ਨਿਜਿੱਠਿਆ ਜਾਵੇਗਾ ਚੰਡੀਗੜ, 15 ਨਵੰਬਰ : ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਵਪਾਰ ਅਤੇ ਉਦਯੋਗ ਨੂੰ ਲਾਭ ਪਹੁੰਚਾਉਣ ਲਈ ਬਕਾਇਆ ਕਰਾਂ ਦੀ ਪ੍ਰਾਪਤੀ ਲਈ 15 ਨਵੰਬਰ, 2023 ਤੋਂ 15 ਮਾਰਚ, 2024 ਤੱਕ ਜਾਰੀ ਰਹਿਣ ਵਾਲੀ ਪੰਜਾਬ ਵਨ ਟਾਈਮ ਸੈਟਲਮੈਂਟ ਸਕੀਮ, 2023 (ਯਕਮੁਸ਼ਤ ਨਿਪਟਾਰਾ ਸਕੀਮ-2023) ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਨਾਲ ਵਿਰਾਸਤੀ ਮੁਕੱਦਮੇਬਾਜੀ ਦਾ....
1559 ਅਨਾਜ ਮੰਡੀਆਂ ਨੂੰ ਆਪ ਸਰਕਾਰ ਵੱਲੋਂ ਬੰਦ ਕਰਨ ਦੀ ਨਿਖੇਧੀ, 20 ਨਵੰਬਰ ਤੱਕ ਸਾਰੀਆਂ ਮੰਡੀਆਂ ਖੋਲ੍ਹੀਆਂ ਜਾਣ : ਬਾਦਲ  
ਇਹ ਵੀ ਮੰਗ ਕੀਤੀ ਕਿ ਦੀਵਾਲੀ ਮੌਕੇ ਅਚਨਚੇਤ 4.7 ਲੱਖ ਮੀਟਰਿਕ ਟਨ ਝੋਨੇ ਦੀ ਆਮਦ ਦੀ ਸੀ ਬੀ ਆਈ ਜਾਂਚ ਹੋਵੇ ਚੰਡੀਗੜ੍ਹ, 15 ਨਵੰਬਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਸੂਬੇ ਵਿਚ ਮੰਡੀਆਂ ਵਿਚ ਝੋਨੇ ਦੀ ਆਮਦ ਦੇ ਬਾਵਜੂਦ 1559 ਅਨਾਜ ਮੰਡੀਆਂ ਬੰਦ ਕਰਨ ਦੀ ਜ਼ੋਰਦਾਰ ਨਿਖੇਧੀ ਕੀਤੀ ਤੇ ਮੰਗ ਕੀਤੀ ਕਿ ਸੂਬੇ ਦੀਆਂ ਸਾਰੀਆਂ ਮੰਡੀਆਂ 20 ਨਵੰਬਰ ਤੱਕ ਖੋਲ੍ਹੀਆਂ ਜਾਣ। ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ....
ਮੀਤ ਹੇਅਰ ਨੇ ਪੰਜਾਬ ਜਲ ਸਰੋਤ ਪ੍ਰਬੰਧਨ ਅਤੇ ਵਿਕਾਸ ਨਿਗਮ ਦੇ 13 ਨਵ-ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ
ਨੌਜਵਾਨਾਂ ਨੂੰ ਨੌਕਰੀਆਂ ਦੇਣਾ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਪ੍ਰਮੁੱਖ ਤਰਜੀਹ: ਮੀਤ ਹੇਅਰ ਚੰਡੀਗੜ੍ਹ, 15 ਨਵੰਬਰ : ਜਲ ਸਰੋਤ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਇਥੇ ਪੰਜਾਬ ਭਵਨ ਵਿਖੇ ਪੰਜਾਬ ਜਲ ਸਰੋਤ ਪ੍ਰਬੰਧਨ ਅਤੇ ਵਿਕਾਸ ਨਿਗਮ ਦੇ ਨਵ-ਨਿਯੁਕਤ 13 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਨਿਯੁਕਤੀ ਪੱਤਰ ਹਾਸਲ ਕਰਨ ਵਾਲਿਆਂ ਵਿੱਚ 5 ਜੇ.ਈ., 2 ਜ਼ਿਲੇਦਾਰ, 4 ਕਲਰਕ ਤੇ 2 ਟਿਊਬਵੈਲ ਆਪਰੇਟਰ ਸ਼ਾਮਲ ਹਨ। ਮੀਤ ਹੇਅਰ ਨੇ ਉਮੀਦਵਾਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ....
ਐਸਵੋਟਰ ਜੀਪੀਸੀ ਵਜੋਂ ਨਾਮ ਦਰਜ ਕਰਵਾਉਣ ਦੀ ਆਖਰੀ ਮਿਤੀ 'ਚ 29 ਫਰਵਰੀ 2024 ਤੱਕ ਕੀਤਾ ਵਾਧਾ
ਚੰਡੀਗੜ੍ਹ, 15 ਨਵੰਬਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕੀ ਕਮੇਟੀ ਦੀਆਂ ਚੋਣਾਂ ਵਿੱਚ ਵੋਟ ਪਾਉਣ ਲਈ ਵੋਟਰ ਵਜੋਂ ਨਾਮ ਰਜਿਸਟਰ ਕਰਵਾਉਣ ਦੀ ਆਖਰੀ ਮਿਤੀ 15 ਨਵੰਬਰ 2023 ਤੋਂ ਵਧਾ ਕੇ 29 ਫਰਵਰੀ, 2024 ਕਰ ਦਿੱਤੀ ਗਈ ਹੈ। ਅੱਜ ਇੱਥੇ ਸੋਧਿਆ ਹੋਇਆ ਸ਼ਡਿਊਲ ਜਾਰੀ ਕਰਦਿਆਂ ਕਮਿਸ਼ਨਰ ਗੁਰਦੁਆਰਾ ਚੋਣਾਂ, ਪੰਜਾਬ, ਗੁਰਕੀਰਤ ਕ੍ਰਿਪਾਲ ਸਿੰਘ ਨੇ ਦੱਸਿਆ ਕਿ ਜਸਟਿਸ (ਸੇਵਾਮੁਕਤ) ਐਸ.ਐਸ. ਸਾਰੋਂ, ਚੀਫ਼ ਕਮਿਸ਼ਨਰ, ਗੁਰਦੁਆਰਾ ਚੋਣਾਂ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਇਹ ਸ਼ਡਿਊਲ ਜਾਰੀ ਕੀਤਾ ਗਿਆ ਹੈ।....