ਮਾਨਸਾ, 20 ਅਗਸਤ : ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੇ ਅੱਜ ਪਿੰਡ ਮੂਸਾ ਵਿਖੇ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਤਲ ਕੇਸ ਦੀ ਜਾਂਚ ਲਈ ਬਣਾਈ ਗਈ ਸਿੱਟ ਤੋਂ ਫਿਲਹਾਲ ਕੋਈ ਵੀ ਉਮੀਦ ਨਜ਼ਰ ਨਹੀਂ ਆ ਰਹੀ ਹੈ। ਉਨ੍ਹਾਂ ਕਿਹਾ ਕਿ 447 ਦਿਨਾਂ ਵਿੱਚ ਮੂਸੇਵਾਲਾ ਕਤਲ ਕੇਸ ਦੀ ਜਾਂਚ ਨਹੀਂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਯੂ.ਪੀ ਵਿੱਚ ਗੈਂਗਸਟਰਾਂ ਨੂੰ ਹਥਿਆਰਾਂ ਸਮੇਤ ਟ੍ਰੇਨਿੰਗ ਦੇਣ ਦੇ ਸਬੂਤ ਸਾਹਮਣੇ ਆਉਣ ਤੋਂ ਬਾਅਦ ਹੁਣ....
ਪੰਜਾਬ
ਜਲੰਧਰ, 19 ਅਗਸਤ : ਪੰਜਾਬ ਪੁਲਿਸ ਦੇ ਸਪੈਸ਼ਲ ਡੀਜੀ ਅਰਪਿਤ ਸ਼ੁਕਲਾ ਅਤੇ ਸੀਮਾ ਸੁਰੱਖਿਆ ਬਲ (ਬੀਐਸਐਫ) ਦੇ ਅਧਿਕਾਰੀਆਂ ਦਰਮਿਆਨ ਸਰਹੱਦ ਪਾਰੋਂ ਆਉਣ ਵਾਲੇ ਡਰੋਨਾਂ ਰਾਹੀਂ ਨਸ਼ਿਆਂ ਅਤੇ ਹਥਿਆਰਾਂ ਦੀ ਰੋਕਥਾਮ ਸਬੰਧੀ ਮੀਟਿੰਗ ਹੋਈ। ਇਸ ਦਾ ਮਕਸਦ ਦੂਜੀ ਪਰਤ ਦੀ ਸੁਰੱਖਿਆ ਨੂੰ ਮਜ਼ਬੂਤ ਕਰਨਾ ਸੀ। ਇਸ ਵਿੱਚ ਫੈਸਲਾ ਕੀਤਾ ਗਿਆ ਕਿ ਸਰਹੱਦੀ ਖੇਤਰ ਵਿੱਚ ਉੱਚ ਤਕਨੀਕੀ ਸੁਰੱਖਿਆ ਵਾਲੇ ਸੀਸੀਟੀਵੀ ਕੈਮਰੇ ਲਗਾਏ ਜਾਣ ਤਾਂ ਜੋ ਸਰਹੱਦ ਤੋਂ ਹੋ ਰਹੀਆਂ ਗਤੀਵਿਧੀਆਂ ਬਾਰੇ ਵਧੇਰੇ ਜਾਣਕਾਰੀ ਹਾਸਲ ਕੀਤੀ ਜਾ....
ਅੰਮ੍ਰਿਤਸਰ ਸਾਹਿਬ, 18 ਅਗਸਤ : ਬੀਤੇ ਦਿਨ ਡੇਰਾ ਬਾਬਾ ਨਾਨਕ ਵਿੱਚ ਹੋਈ ਲੱਖਾਂ ਰੁਪਏ ਦੀ ਲੁੱਟ ਦੀ ਘਟਨਾਂ ਤੋਂ ਬਾਅਦ ਅੱਜ ਅੰਮ੍ਰਿਤਸਰ ਸਾਹਿਬ ਵਿੱਚ ਲੁਟੇਰਿਆਂ ਵੱਲੋਂ ਇੱਕ ਵੱਡੀ ਲੁੱਟ ਨੂੰ ਅੰਜ਼ਾਮ ਦਿੰਦਿਆਂ 62 ਲੱਖ ਰੁਪਏ ਲੁੱਟ ਕੇ ਫਰਾਰ ਹੋਣ ਦੀ ਖਬਰ ਹੈ। ਮੌਕੇ ਤੁੇ ਪੁੱਜੀ ਪੁਲਿਸ ਨੇ ਲੁੱਟ ਦਾ ਸ਼ਿਕਾਰ ਹੋਏ ਵਿਅਕਤੀਆਂ ਦੇ ਬਿਆਨ ਦਰਜ ਕੀਤੇ ਅਤੇ ਦੋਸ਼ੀਆਂ ਨੂੰ ਜਲਦ ਗ੍ਰਿਫਤਾਰ ਕਰਨ ਦੀ ਗੱਲ ਕਹੀ। ਥਾਣਾ ਕੰਟੋਨਮੇਂਟ ਦਾ, ਜਿਥੇ ਇੱਕ ਵਿਅਕਤੀ ਬੈਂਕ ਚੋਂ ਆਪਣੇ ਪੈਸੇ ਕਢਾ ਕੇ ਆ ਰਿਹਾ ਸੀ, ਉਸ ਤੋਂ....
ਪੰਜਾਬ ਵਿੱਚ ਬਾਸਮਤੀ ਹੇਠ 16 ਫ਼ੀਸਦ ਰਕਬਾ ਵਧਿਆ, ਅੰਮ੍ਰਿਤਸਰ ਜ਼ਿਲ੍ਹਾ ਮੋਹਰੀ ਚੰਡੀਗੜ੍ਹ, 18 ਅਗਸਤ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸੂਬੇ ਵਿੱਚ ਫ਼ਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਵਿੱਢੀ ਮੁਹਿੰਮ ਨੂੰ ਕਿਸਾਨਾਂ ਨੇ ਵੱਡਾ ਹੁਲਾਰਾ ਦਿੱਤਾ ਹੈ। ਸੂਬੇ ਵਿੱਚ ਸਾਉਣੀ ਦੇ ਇਸ ਸੀਜ਼ਨ ਦੌਰਾਨ ਬਾਸਮਤੀ ਦੀ ਕਾਸ਼ਤ ਹੇਠ ਰਕਬੇ ਵਿੱਚ ਤਕਰੀਬਨ 16 ਫ਼ੀਸਦ ਵਾਧਾ ਦਰਜ ਕੀਤਾ ਗਿਆ ਹੈ। ਇਹ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ....
ਫਾਜ਼ਿਲਕਾ, 17 ਅਗਸਤ : ਮੰਡੀ ਅਰਨੀ ਵਾਲਾ ਵਿੱਚ ਇੱਕ ਘਰ ਦੀ ਛੱਤ ਡਿੱਗਣ ਕਾਰਨ ਪਰਿਵਾਰ ਦੇ 2 ਮੇਂਬਰਾਂ ਦੀ ਮੌਤ ਹੋ ਗਈ। ਮਰਨ ਵਾਲਿਆਂ ‘ਚ 5 ਸਾਲਾ ਬੱਚਾ ਅਤੇ 60 ਸਾਲਾ ਔਰਤ ਸ਼ਾਮਲ ਹੈ। ਜਾਣਕਾਰੀ ਦਿੰਦੇ ਹੋਏ ਘਰ ਦੇ ਮਾਲਕ ਰਜਤ ਮਹਿੰਦੀ ਰੱਤਾ ਨੇ ਦੱਸਿਆ ਕਿ ਪਰਿਵਾਰ ਦੇ 4 ਮੈਂਬਰ ਸੁੱਤੇ ਪਏ ਸਨ, ਰਾਤ ਨੂੰ ਅਚਾਨਕ ਉਸ ਦੀ ਅੱਖ ਖੁੱਲ੍ਹਣ ‘ਤੇ ਬਾਥਰੂਮ ਗਿਆ ਸੀ। ਇਸ ਦੌਰਾਨ ਕਮਰੇ ਦੀ ਛੱਤ ਡਿੱਗ ਗਈ। ਮਲਬੇ ਹੇਠ ਦੱਬੇ ਜਾਣ ਕਾਰਨ ਉਸ ਦੇ ਪੁੱਤਰ ਦੀਵਾਂਸ਼ (5) ਅਤੇ ਮਾਤਾ ਕ੍ਰਿਸ਼ਨਾ ਰਾਣੀ (60) ਪਤਨੀ....
ਮੁੱਖ ਮੰਤਰੀ ਮਾਨ ਨੇ ਹੁਸ਼ਿਆਰਪੁਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕੀਤਾ ਦੌਰਾ ਸਥਿਤੀ ਉਤੇ ਨਿਰੰਤਰ ਨਜ਼ਰ ਰੱਖਣ ਲਈ ਹਿਮਾਚਲ ਪ੍ਰਦੇਸ਼ ਅਤੇ ਭਾਖੜਾ ਬਿਆਸ ਪ੍ਰਬੰਧਕੀ ਬੋਰਡ ਨਾਲ ਰਾਬਤਾ ਰੱਖਿਆ ਹੋਇਆ ਹੁਸ਼ਿਆਰਪੁਰ, 17 ਅਗਸਤ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਜ਼ਮੀਨੀ ਪੱਧਰ ਉਤੇ ਸਥਿਤੀ ਦਾ ਜਾਇਜ਼ਾ ਲੈਣ ਲਈ ਖੁਦ ਕਿਸ਼ਤੀ ਵਿੱਚ ਸਵਾਰ ਹੋ ਕੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ। ਐਨ.ਡੀ.ਆਰ.ਐਫ. ਦੇ ਜਵਾਨਾਂ ਨਾਲ ਕਿਸ਼ਤੀ ਵਿਚ ਸਵਾਰ ਹੋ ਕੇ ਮੁੱਖ ਮੰਤਰੀ....
ਰਜਿਸਟ੍ਰੇਸ਼ਨ ਦੇ ਕੰਮ ਵਿੱਚ ਦੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਕਿਰਤ ਮੰਤਰੀ ਚੰਡੀਗੜ੍ਹ, 17 ਅਗਸਤ : ਪੰਜਾਬ ਦੇ ਕਿਰਤ ਮੰਤਰੀ ਅਨਮੋਲ ਗਗਨ ਮਾਨ ਨੇ ਅੱਜ ਰਾਜ ਦੇ ਉਸਾਰੀ ਕਿਰਤੀਆਂ ਦੀ ਰਜਿਸਟ੍ਰੇਸ਼ਨ ਸਬੰਧੀ ਕਾਰਜ਼ ਵਿਚ ਤੇਜ਼ੀ ਲਿਆਉਣ ਦੇ ਹੁਕਮ ਦਿੱਤੇ ਹਨ। ਅੱਜ ਇਥੇ ਕਿਰਤ ਵਿਭਾਗ ਦੇ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਅਨਮੋਲ ਗਗਨ ਮਾਨ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬੇ ਦੇ ਉਸਾਰੀ ਕਿਰਤੀਆਂ ਦੀ ਭਲਾਈ ਵਚਨਬੱਧ ਹੈ। ਉਨ੍ਹਾਂ ਅਧਿਕਾਰੀਆਂ ਨੂੰ....
ਸੂਬਾ ਸਰਕਾਰ ਵੱਲੋਂ ਸਭ ਤੋਂ ਸਸਤੀ ਸੌਰ ਊਰਜਾ ਲਈ ਐਸ.ਜੇ.ਵੀ.ਐਨ. ਨਾਲ ਵੱਡਾ ਸਮਝੌਤਾ ਸੂਬੇ ਦੇ ਲੋਕਾਂ ਨੂੰ ਸਸਤੀ ਤੇ ਨਿਰਵਿਘਨ ਬਿਜਲੀ ਸਪਲਾਈ ਮੁਹੱਈਆ ਕਰਨ ਦੇ ਮੰਤਵ ਨਾਲ ਕੀਤੀ ਇਤਿਹਾਸਕ ਪਹਿਲਕਦਮੀ ਵੱਧ ਦਰਾਂ ਉਤੇ ਬਿਜਲੀ ਖਰੀਦਣ ਲਈ ਸਮਝੌਤੇ ਕਰਨ ਵਾਲੀਆਂ ਪਿਛਲੀਆਂ ਸਰਕਾਰਾਂ ਦੀ ਕੀਤੀ ਆਲੋਚਨਾ ਅਗਲੇ 25 ਸਾਲਾਂ ਲਈ ਬਿਨਾਂ ਕਿਸੇ ਵਾਧੇ ਤੋਂ ਬਿਜਲੀ ਖ਼ਰੀਦ ਦਰਾਂ ਨਿਰਧਾਰਤ ਕਰ ਕੇ 431 ਕਰੋੜ ਰੁਪਏ ਬਚਾਏ ਚੰਡੀਗੜ੍ਹ, 17 ਅਗਸਤ : ਪੰਜਾਬ ਦੀ ਬਿਜਲੀ ਸਪਲਾਈ ਦੀ ਭਵਿੱਖੀ ਲੋੜ ਦੀ ਪੂਰਤੀ ਕਰਨ ਅਤੇ ਸਾਫ਼....
ਬਰਨਾਲਾ, 16 ਅਗਸਤ : ਨੇੜਲੇ ਪਿੰਡ ਸੇਖਾ ਵਿੱਚ ਮਾਂ-ਧੀ ਦਾ ਕਤਲ ਕਰ ਦੇਣ ਦੀ ਦੁੱਖਦਾਈ ਖਬਰ ਹੈ, ਜਦੋਂ ਕਿ ਇੱਕ ਦੇ ਗੰਭੀਰ ਜਖ਼ਮੀ ਹੈ। ਮਿਲੀ ਜਾਣਕਾਰੀ ਅਨੁਸਾਰ ਥਾਣਾ ਸਦਰ ਦੇ ਅਧੀਨ ਆਉਂਦੇ ਪਿੰਡ ਸੇਖਾ ਵਿੱਚ ਅਣਪਛੱਤੇ ਵਿਅਕਤੀਆਂ ਵੱਲੋਂ ਘਰ ‘ਚ ਦਾਖਲ ਹੋ ਕੇ ਮਾਂ-ਧੀ ਦਾ ਕਤਲ ਕਰ ਦਿੱਤਾ ਹੈ, ਜਦੋਂ ਕਿ ਧੀ ਦਾ ਪਤੀ ਜੋ ਇੱਥੇ ਹੀ ਰਹਿ ਰਿਹਾ ਸੀ ਨੂੰ ਵੀ ਜਖ਼ਮੀ ਕਰ ਦਿੱਤਾ ਹੈ, ਜਿਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਮ੍ਰਿਤਕਾਂ ਦੀ ਪਹਿਚਾਣ ਹਰਬੰਸ ਕੌਰ, ਲੜਕੀ ਪਰਮਜੀਤ ਕੌਰ ਵਜੋਂ ਹੋਈ ਹੈ, ਜਦੋਂ ਕਿ....
ਮਾਛੀਵਾੜਾ, 16 ਅਗਸਤ : ਫਿਰੋਜ਼ਪੁਰ ਜ਼ਿਲ੍ਹੇ ਦੇ ਸਰਹੱਦੀ ਪਿੰਡ ਮਾਛੀਵਾੜਾ ਵਿਚ ਭਾਰਤ-ਪਾਕਿਸਤਾਨ ਸਰਹੱਦ ਨੇੜੇ ਇਕ ਖੇਤ ਕਾਊਂਟਰ ਇੰਟੈਲੀਜੈਂਸ ਨੇ ਹੈਰੋਇਨ ਦੇ 3 ਪੈਕੇਟ ਬਰਾਮਦ ਕੀਤੇ ਹਨ ਜਿਸ ਦਾ ਭਾਰ ਲਗਭਗ 2.8 ਕਿਲੋਗ੍ਰਾਮ ਹੈ। ਪੰਜਾਬ ਪੁਲਿਸ ਦੇ ਕਾਊਂਟਰ ਇੰਟੈਲੀਜੈਂਸ ਤੇ BSF ਦੇ ਜੁਆਇੰਟ ਆਪ੍ਰੇਸ਼ਨ ਦੌਰਾਨ ਇਹ ਬਰਾਮਦਗੀ ਹੋਈ। ਪੰਜਾਬ ਪੁਲਿਸ ਦੇ ਕਾਊਂਟਰ ਇੰਟੈਲੀਜੈਂਸ ਤੇ BSF ਦੀਆਂ ਟੀਮਾਂ ਗੁਪਤ ਸੂਚਨਾ ਦੇ ਆਧਾਰ ‘ਤੇ ਸਰਚ ਆਪ੍ਰੇਸ਼ਨ ਲਈ ਪਿੰਡ ਮਾਛੀਵਾੜਾ ਪਹੁੰਚੀਆਂ ਸਨ ਜਿਥੇ ਸ਼ੱਕੀ ਹਾਲਾਤਾਂ....
ਅੰਮ੍ਰਿਤਸਰ, 16 ਅਗਸਤ : ਅੰਮ੍ਰਿਤਸਰ ਵਿਚ ਕਸਟਮ ਵਿਭਾਗ ਨੇ ਦੁਬਈ ਤੋਂ ਹੋ ਰਹੀ ਤਸਕਰੀ ਨੂੰ ਰੋਕਣ ਵਿਚ ਸਫਲਤਾ ਹਾਸਲ ਕੀਤੀ ਹੈ। ਕਸਟਮ ਵਿਭਾਗ ਨੇ ਇਸ ਦੌਰਾਨ 2 ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਹੈ ਜੋ ਦੁਬਈ ਤੋਂ ਸੋਨੇ ਦੀ ਤਸਕਰੀ ਕਰ ਰਹੇ ਹਨ। ਇੰਨਾ ਹੀ ਨਹੀਂ ਕਸਟਮ ਨੇ ਦੋਵਾਂ ਨੌਜਵਾਨਾਂ ਤੋਂ 57 ਆਈਫੋਨ ਵੀ ਜ਼ਬਤ ਕੀਤੇ ਹਨ, ਜੋ ਇਹ ਆਪਣੇ ਨਾਲ ਦੁਬਈ ਤੋਂ ਲੈ ਕੇ ਅੰਮ੍ਰਿਤਸਰ ਏਅਰਪੋਰਟ ‘ਤੇ ਲੈਂਡ ਹੋਏ ਸਨ। ਮਿਲੀ ਜਾਣਕਾਰੀ ਮੁਤਾਬਕ ਦੁਬਈ ਤੋਂ ਅੰਮ੍ਰਿਤਸਰ ਪਹੁੰਚੀ ਫਲਾਈਟ ਦੀ ਚੈਕਿੰਗ ਦੌਰਾਨ 2....
ਚੰਡੀਗੜ੍ਹ, 16 ਅਗਸਤ : ਪੰਜਾਬ ਦੇ ਚਾਰ ਜ਼ਿਲ੍ਹੇ ਹੜ੍ਹ ਦੀ ਲਪੇਟ ਵਿੱਚ ਆ ਗਏ ਹਨ। ਰੋਪੜ, ਹੁਸ਼ਿਆਰਪੁਰ, ਗੁਰਦਾਸਪੁਰ ਅਤੇ ਕਪੂਰਥਲਾ ਦੇ ਕਈ ਪਿੰਡਾਂ ਵਿੱਚ ਪਾਣੀ ਦਾਖਲ ਹੋ ਗਿਆ ਹੈ। ਅਜਿਹਾ ਸਤਲੁਜ ਦਰਿਆ 'ਤੇ ਬਣੇ ਭਾਖੜਾ ਡੈਮ ਅਤੇ ਬਿਆਸ ਦਰਿਆ ਦੇ ਪੌਂਗ ਡੈਮ ਦੇ ਫਲੱਡ ਗੇਟ ਖੋਲ੍ਹੇ ਜਾਣ ਤੋਂ ਬਾਅਦ ਹੋਇਆ ਹੈ। ਉੱਥੇ ਹੀ ਦੂਜੇ ਪਾਸੇ ਭਾਖੜਾ ਡੈਮ ਦੇ ਫਲੱਡ ਗੇਟਾਂ ਨੂੰ ਖੋਲ੍ਹ ਦਿੱਤਾ ਗਿਆ ਹੈ। ਜਿਸ ਕਾਰਨ ਪੰਜਾਬ ’ਚ ਹੜ੍ਹ ਵਰਗੇ ਹਾਲਾਤ ਬਣੇ ਹੋਏ ਹਨ। ਬੀਬੀਐਮਬੀ ਵੱਲੋਂ ਪ੍ਰੈਸ ਕਾਨਫਰੰਸ ਕਰਕੇ ਇਸ....
ਪੌਂਗ ਡੈਮ ਤੇ ਰਣਜੀਤ ਸਾਗਰ ਡੈਮ ਤੋਂ ਸੂਬੇ ਵਿੱਚ ਕੋਈ ਖ਼ਤਰਾ ਨਹੀਂ ਪੰਜਾਬ ਵਾਸੀਆਂ ਦੇ ਜਾਨ ਤੇ ਮਾਲ ਦੀ ਰਾਖੀ ਦੀ ਵਚਨਬੱਧਤਾ ਦੁਹਰਾਈ ਚੰਡੀਗੜ੍ਹ, 16 ਅਗਸਤ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਵਿੱਚ ਹੜ੍ਹਾਂ ਦੇ ਮੱਦੇਨਜ਼ਰ ਹਾਲਾਤ ਕਾਬੂ ਹੇਠ ਹਨ ਅਤੇ ਸੂਬਾ ਸਰਕਾਰ ਸਮੁੱਚੀ ਸਥਿਤੀ ਉਤੇ ਸਖ਼ਤੀ ਨਾਲ ਨਜ਼ਰ ਰੱਖ ਰਹੀ ਹੈ। ਇੱਥੇ ਜਾਰੀ ਇਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਪਹਾੜੀ ਇਲਾਕਿਆਂ ਵਿੱਚੋਂ ਵਾਧੂ ਪਾਣੀ ਛੱਡੇ ਜਾਣ ਕਾਰਨ ਸੂਬਾ ਸਰਕਾਰ ਲਗਾਤਾਰ ਹਿਮਾਚਲ ਸਰਕਾਰ....
ਐਚ.ਸੀ.ਐਲ. ਦੇ ਇੱਕ ਸਾਲ ਦੇ ਟੈਕ ਬੀ ਪ੍ਰੋਗਰਾਮ ਨੂੰ ਸਫ਼ਲਤਾਪੂਰਵਕ ਪੂਰਾ ਕਰਨ ਬਾਅਦ, ਇਨ੍ਹਾਂ ਵਿਦਿਆਰਥੀਆਂ ਦੀ ਐਮ.ਐਨ.ਸੀ. ‘ਚ ਹੋਵੇਗੀ ਭਰਤੀ ਚੁਣੇ ਗਏ ਵਿਦਿਆਰਥੀਆਂ ਨੂੰ ਨਾਮਵਰ ਯੂਨੀਵਰਸਿਟੀਆਂ ਬੀ.ਆਈ.ਟੀ.ਐਸ. ਪਿਲਾਨੀ, ਅਮਿਟੀ ਯੂਨੀਵਰਸਿਟੀ, ਆਈ.ਆਈ.ਐਮ. ਨਾਗਪੁਰ ਤੋਂ ਉਚੇਰੀ ਸਿੱਖਿਆ ਲੈਣ ਦਾ ਵੀ ਮਿਲੇਗਾ ਮੌਕਾ ਚੰਡੀਗੜ੍ਹ, 16 ਅਗਸਤ : ਮਲਟੀ-ਨੈਸ਼ਨਲ ਕੰਪਨੀ (ਐੱਮ.ਐੱਨ.ਸੀ.) ਲਈ ਚੁਣੇ ਜਾਣ ‘ਤੇ ਸੂਬੇ ਦੇ ਮੈਰੀਟੋਰੀਅਸ ਸਕੂਲ ਦੇ ਵਿਦਿਆਰਥੀਆਂ ਦੀ ਹੌਸਲਾ-ਅਫ਼ਜ਼ਾਈ ਕਰਦਿਆਂ ਪੰਜਾਬ ਦੇ ਰੋਜ਼ਗਾਰ....
ਸੈਰ-ਸਪਾਟਾ ਮੰਤਰੀ ਵੱਲੋਂ ਅੰਤਰ-ਵਿਭਾਗੀ ਮੀਟਿੰਗ ਦੌਰਾਨ ਸਬੰਧਤ ਅਧਿਕਾਰੀਆਂ ਨੂੰ ਹਦਾਇਤਾਂ ਚੰਡੀਗੜ੍ਹ, 16 ਅਗਸਤ : ਸੈਰ-ਸਪਾਟੇ ਦੇ ਖੇਤਰ ਵਿੱਚ ਪੰਜਾਬ ਨੂੰ ਦੁਨੀਆਂ ਦੇ ਨਕਸ਼ੇ ‘ਤੇ ਲਿਆਉਣ ਦੇ ਮਕਸਦ ਨਾਲ ਕਰਵਾਏ ਜਾ ਰਹੇ “ਪੰਜਾਬ ਟੂਰਿਜ਼ਮ ਸਮਿਟ” ਦੀਆਂ ਤਿਆਰੀਆਂ ਸਬੰਧੀ ਸੂਬੇ ਦੇ ਸੈਰ-ਸਪਾਟਾ ਮੰਤਰੀ ਮੈਡਮ ਅਨਮੋਲ ਗਗਨ ਮਾਨ ਵੱਲੋਂ ਅੱਜ ਉਚ ਪੱਧਰੀ ਮੀਟਿੰਗ ਦੌਰਾਨ ਜਾਇਜ਼ਾ ਲਿਆ ਗਿਆ। ਇੱਥੇ ਪੰਜਾਬ ਭਵਨ ਵਿਖੇ ਹੋਈ ਅੰਤਰ-ਵਿਭਾਗੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਅਨਮੋਲ ਗਗਨ ਮਾਨ ਨੇ ਕਿਹਾ ਕਿ ਪੰਜਾਬ....