ਜ਼ਿੰਦਗੀ ਦਾ ਸਫਰ ਚੁਣੌਤੀਆਂ ਭਰਪੂਰ ਹੁੰਦਾ ਹੈ। ਜ਼ਿੰਦਗੀ ਤੋਂ ਬਹੁਤ ਕੁਝ ਸਿੱਖੋ। ਜ਼ਿੰਦਗੀ ਸਾਨੂੰ ਜੀਵਨ ਜਿਉਣ ਦਾ ਢੰਗ ਸਿਖਾਉਂਦੀ ਹੈ। ਜ਼ਿੰਦਗੀ ਨੂੰ ਵਧੀਆ ਨਿਖਾਰਨ ਲਈ ਇੱਕ ਇੱਛਾ ਰੱਖੋ। ਜੇ ਸਾਡਾ ਟੀਚਾ ਵਧੀਆ ਹੋਵੇਗਾ ਤਾਂ ਅਸੀਂ ਮੰਜ਼ਿਲ ਸਰ ਕਰ ਸਕਦੇ ਹਨ। ਕਈ ਲੋਕ ਸੋਚਦੇ ਹਨ ਕਿ ਮੈਂ ਵੱਡੀ ਗੱਡੀ ਲੈ ਲਈ ਜਾਂ ਮੈਂ ਬਹੁਤ ਜਿਆਦਾ ਜ਼ਮੀਨ ਖਰੀਦ ਲਈ ਜਾਂ ਮੈਂ ਚਾਰ ਪੰਜ ਕੋਠੀਆਂ ਬਣਾ ਲਈਆਂ ਜਾਂ ਮੇਰੀ ਸ਼ਹਿਰ ਵਿੱਚ ਬਹੁਤ ਜਿਆਦਾ ਪ੍ਰਾਪਰਟੀ ਹੈ। ਉਹ ਇਸੇ ਨੂੰ ਆਪਣੀ ਜ਼ਿੰਦਗੀ ਦਾ ਟੀਚਾ ਸਮਝਦੇ ਹਨ ਪਰ ਇਹ ਕਦੇ ਵੀ ਜ਼ਿੰਦਗੀ ਦਾ ਉਦੇਸ਼ ਨਹੀਂ ਹੋ ਸਕਦਾ। ਹਰ ਇਨਸਾਨ ਦਾ ਉਦੇਸ਼ ਹੁੰਦਾ ਹੈ ਕਿ ਜ਼ਿੰਦਗੀ ਵਿੱਚ ਉਸ ਦਾ ਬਹੁਤ ਹੀ ਵਧੀਆ ਤੇ ਉੱਚਾ ਹੋਣਾ ਚਾਹੀਦਾ ਦਾ ਹੈ। ਹਰ ਇੱਕ ਦਿਨ ਨਵੀਂ ਉਮੀਦ ਲੈ ਕੇ ਆਉਂਦਾ ਹੈ। ਹਰ ਇੱਕ ਦਿਨ ਨੂੰ ਵਧੀਆਂ ਜੀਓ। ਜ਼ਿੰਦਗੀ ਵਿੱਚ ਬਹੁਤ ਵਾਰ ਅਸਫਲਤਾਵਾਂ ਮਿਲਦੀਆਂ ਹਨ। ਕਦੇ ਵੀ ਉਦਾਸ ਨਾ ਹੋਵੋ। ਸੋਚੋ ਕਿ ਸਫਲਤਾ ਸਾਨੂੰ ਕਿਉਂ ਨਹੀਂ ਮਿਲੀ। ਸਾਡੀ ਕਿਹੜੀ ਅਜਿਹੀ ਗਲਤੀ ਸੀ ਜਿਹੜੀ ਸਾਨੂੰ ਆਪਣੇ ਟੀਚੇ ਤੇ ਨਹੀਂ ਪਹੁੰਚਾ ਸਕੀ ਫਿਰ ਸੰਘਰਸ ਕਰੋ। ਫਿਰ ਸਫਲਤਾ ਤੁਹਾਡੇ ਇੱਕ ਦਿਨ ਪੈਰ ਜ਼ਰੂਰ ਚੁੰਮੇਗੀ। ਮਿਹਨਤ ਕਰਦੇ ਰਹੋ, ਫਲ ਦੀ ਇੱਛਾ ਨਾ ਕਰ ਜੇ ਹਰ ਇੱਕ ਕੰਮ ਵਿੱਚ ਅਸਫਲਤਾ ਮਿਲ ਰਹੀ ਹੈ ਤਾਂ ਕਦੇ ਵੀਂ ਨਾ ਘਬਰਾਓ। ਅਗਲੀ ਵਾਰ ਫਿਰ ਕੋਸ਼ਿਸ਼ ਕਰੋ। ਅਸਫਲਤਾ ਮਨੁੱਖ ਨੂੰ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕਰਦੀ ਹੈ। ਜ਼ਿੰਦਗੀ ਵਿੱਚ ਚਾਹੇ ਕੋਈ ਵੀ ਸਪਨਾ ਹੋਵੇ ਸਿਵਲ ਅਧਿਕਾਰੀ ਬਣਨਾ, ਪਾਇਲਟ ਜਾਂ ਆਰਮੀ ’ਚ ਜਾਣਾ, ਪਹਿਲੀ ਵਾਰ ਬਹੁਤ ਘੱਟ ਮੋਕੇ ਹੁੰਦੇ ਹਨ ਕਿ ਚੋਣ ਹੋ ਜਾਵੇ। ਜੇ ਚੋਣ ਨਹੀਂ ਹੁੰਦੀ ਤਾਂ ਘਬਰਾਓ ਨਾਂ। ਗਲਤੀਆਂ ਨੂੰ ਸੁਧਾਰੋ, ਦੁਬਾਰਾ ਤਿਆਰੀ ਕਰੋ। ਜ਼ਿੰਦਗੀ ਇੱਥੇ ਹੀ ਖਤਮ ਨਹੀਂ ਹੁੰਦੀ। ਦਰੱਖਤਾਂ ਤੋਂ ਬਹੁਤ ਕੁਝ ਸਿੱਖਣ ਨੂੰ ਮਿਲਦਾ ਹੈ। ਪੱਤਝੜ ਵਿੱਚ ਉਨ੍ਹਾਂ ਦੇ ਪੱਤੇ ਝੜ ਜਾਂਦੇ ਹਨ ਅਤੇ ਰੁੱਖ ਨਵੇਂ ਪੱਤੇ ਆਉਣ ਦੀ ਆਸ ਰੱਖਦੇ ਹਨ ਤਾਂ ਕਿ ਉਹ ਰਾਹਗੀਰਾਂ ਨੂੰ ਛਾਂ ਦੇ ਸਕਣ। ਕਿੰਨੀਆਂ ਹੀ ਉਦਾਹਰਨਾਂ ਸਾਨੂੰ ਮਿਲ ਜਾਂਦੀਆਂ ਹਨ। ਜਿਵੇਂ ਇਬਾਹਿਮ ਲਿੰਕਨ, ਐਡੀਸਨ ਜਿਨ੍ਹਾਂ ਨੇ ਗਰੀਬੀ ਦਾ ਸਾਹਮਣਾ ਕਰਕੇ ਸਫਲਤਾ ਪਾਪਤ ਕੀਤੀ ਤੇ ਆਪਣਾ ਨਾਮ ਰੌਸ਼ਨ ਕੀਤਾ। ਪਿਛਲੇ ਵਰ੍ਹੇ ਬਾਰਾਂ ਸਾਲ ਦੀ ਕਾਮਿਆਂ ਜਿਸ ਨੇ ਦੱਖਣੀ ਅਮਰੀਕਾ ਦੀ ਚੋਟੀ ਸਰ ਕੀਤੀ ਦੁਨੀਆਂ ਵਿੱਚ ਉਸ ਨੇ ਆਪਣਾ ਨਾਮ ਕਮਾਇਆ। ਕੇਰਲਾ ਦੀ ਇੱਕ ਸੌ ਪੰਜ ਸਾਲਾਂ ਦੀ ਭਾਗੀਰਥੀ ਅੰਮਾਂ ਨੇ ਦਰਜਾ ਚਾਰ ਦਾ ਪੇਪਰ ਪਾਸ ਕਰਕੇ ਨੌਕਰੀ ਹਾਸਲ ਕੀਤੀ ਸੀ। ਭਾਗੀਰਥੀ ਅੰਮਾਂ ਦਾ ਜੀਵਨ ਬਹੁਤ ਹੀ ਗਰੀਬੀ ਵਿੱਚ ਬੀਤਿਆ ਸੀ। ਪਿਛਲੇ ਸਾਲ ਉਸ ਦੀ ਮੌਤ ਹੋ ਚੁੱਕੀ ਹੈ। ਉਸ ਨੇ ਮੁਸੀਬਤਾਂ ਦਾ ਡੱਟ ਕੇ ਸਾਹਮਣਾ ਕੀਤਾ, ਇਹ ਜਿਹੀਆਂ ਉਦਾਹਰਨਾਂ ਹੀ ਸਾਨੂੰ ਮੰਜ਼ਿਲ ਵੱਲ ਵਧਣ ਲਈ ਪ੍ਰੇਰਿਤ ਕਰਦੀਆਂ ਹਨ। ਹਾਲ ਹੀ ਵਿੱਚ ਕੇਰਲ ਵਿੱਚ ਪੈਦਾ ਹੋਏ ਸੁਰੇਂਦਰਨ ਕੇ ਪਟੇਲ ਜਿਸ ਨੇ ਗਰੀਬੀ ਕਰਕੇ ਸਕੂਲ ਛੱਡਿਆ ਸੀ। ਬੀੜੀਆਂ ਬਣਾਈਆਂ ਸਨ, ਅੱਜ ਅਮਰੀਕਾ ਵਿੱਚ ਜੱਜ ਬਣਿਆਂ। ਸਹੁੰ ਚੁੱਕ ਸਮਾਗਮ ਤੋਂ ਬਾਅਦ ਉਸ ਨੇ ਉੱਥੇ ਆਪਣੀ ਗਰੀਬੀ ਅਤੇ ਸੰਘਰਸ ਦੀ ਗਾਥਾ ਸੁਣਾਈ। ਸਲਾਮ ਅਜਿਹੇ ਜਜਬੇ ਨੂੰ।
ਹਾਲਾਤਾਂ ਦਾ ਸਾਹਮਣਾ ਕਰਦੇ ਕਰਦੇ ਉਸ ਨੇ ਆਪਣੀ ਪੜ੍ਹਾਈ ਜਾਰੀ ਰੱਖੀ। ਹਾਊਸਕੀਪਰ ਵਜੋਂ ਵੀ ਇਸ ਸਖਸ਼ੀਅਤ ਨੇ ਕੰਮ ਕੀਤਾ। ਲੋਕਾਂ ਦੀ ਕਦੇ ਵੀ ਪ੍ਰਵਾਹ ਨਾ ਕਰੋ। ਲੋਕਾਂ ਨੂੰ ਆਪਣਾ ਕੰਮ ਕਰਨ ਦੋਵੇਂ। ਤੁਸੀਂ ਆਪਣੀ ਮਿਹਨਤ ਕਰਦੇ ਰਹੋ। ਸਫਲ ਹੋਏ ਵਿਅਕਤੀਆਂ ਦੀ ਜੀਵਨੀ ਪੜ੍ਹੋ। ਉਨ੍ਹਾਂ ਨੇ ਸਫਲਤਾ ਕਿਵੇਂ ਹਾਸਲ ਕੀਤੀ। ਦੁੱਖ ਸੁੱਖ ਤਾਂ ਆਉਂਦੇ ਰਹਿੰਦੇ ਹਨ ਆਪਣੀ ਜ਼ਿੰਦਗੀ ਵਿੱਚ ਸੰਘਰਸ ਕਰਦੇ ਰਹੋ। ਮੁਕਾਬਲੇ ਦੀ ਪ੍ਰੀਖਿਆਵਾਂ ਵਿੱਚ ਬਹੁਤ ਕੁਝ ਸਿੱਖਣ ਨੂੰ ਮਿਲਦਾ ਹੈ। ਹਮੇਸ਼ਾ ਪ੍ਰਮਾਤਮਾ ਦਾ ਸ਼ੁਕਰ ਕਰੋ। ਜਿੱਥੇ ਹੋ ਸਕੇ ਜਾਂ ਮੌਕਾ ਮਿਲੇ ਆਪਣੇ ਗੁਣਾਂ ਨੂੰ ਦੂਜਿਆਂ ਸਾਹਮਣੇ ਰੱਖੋ। ਆਪਣੀ ਕਾਬਲੀਅਤ ਨੂੰ ਪੇਸ਼ ਕਰੋ। ਜੋ ਲੋਕ ਸਮੁੰਦਰ ਵਿੱਚੋਂ ਹੀਰੇ ਮੋਤੀ ਚੁਣਦੇ ਹਨ, ਉਹ ਸਫਲਤਾ ਨੂੰ ਇੱਕ ਦਿਨ ਪ੍ਰਾਪਤ ਕਰਦੇ ਹਨ। ਜਦੋਂ ਤੁਸੀਂ ਟੀਚੇ ਤੇ ਪੁੱਜ ਜਾਂਦੇ ਹੋ ਉਹੀ ਜ਼ਿੰਦਗੀ ਦਾ ਮਹੱਤਵਪੂਰਨ ਸਮਾਂ ਜ਼ਿੰਦਗੀ ਦਾ ਉਦੇਸ਼ ਹੁੰਦਾ ਹੈ।
ਕਦੇ ਵੀ ਝੂਠ ਦਾ ਸਹਾਰਾ ਨਾ ਲਵੋ। ਜੇ ਝੂਠ ਬੋਲਦੇ ਰਹਾਂਗੇ ਤਾਂ ਸਾਡਾ ਟੀਚਾ ਪੂਰਨ ਨਹੀਂ ਹੋਵੇਗਾ ਆਪਣੇ ਮਨਚਾਹੇ ਟੀਚੇ ਤੱਕ ਮਿਹਨਤ ਨਾਲ ਪੁੱਜਣਾ ਹੀ ਤਰੱਕੀ ਹੈ। ਕਾਰਾਂ ਕੋਠੀਆਂ ਬੰਗਲੇ ਇਹ ਕੋਈ ਤਰੱਕੀ ਨਹੀਂ ਹੈ। ਜੇ ਤੁਸੀਂ ਜ਼ਿੰਦਗੀ ਵਿੱਚ ਆਪਣਾ ਉਦੇਸ਼ ਹਾਸਲ ਕਰ ਲਿਆ ਉਹੀ ਤਰੱਕੀ ਹੈ। ਜਦੋਂ ਵੀ ਮਾੜਾ ਸਮਾਂ ਆਉਂਦਾ ਡੋਲੋ ਨਾ। ਕਈ ਵਾਰ ਕਹਿੰਦੇ ਹਨ ਕਿ ਸਮਾਂ ਸਾਡੀ ਗਵਾਹੀ ਦਿੰਦਾ ਹੈ। ਲੋਕਾਂ ਦਾ ਕੰਮ ਅਲੋਚਨਾ ਕਰਨਾ ਹੈ। ਉਹਨਾਂ ਦਾ ਜੋ ਕੰਮ ਉਹਨਾਂ ਨੂੰ ਕਰਨ ਦਿਓ। ਤੁਸੀਂ ਆਪਣਾ ਕੰਮ ਕਰਦੇ ਰਹੋ। ਤਾਂ ਹੀ ਤੁਸੀਂ ਵਧੀਆ ਟੀਚਾ ਹਾਸਿਲ ਕਰਦੇ ਰਹੋਗੇ। ਇਹੀ ਜ਼ਿੰਦਗੀ ਦਾ ਨਿਚੋੜ ਹੈ, ਤਾਂ ਹੀ ਜ਼ਿੰਦਗੀ ਖੂਬਸੂਰਤ ਬਣ ਸਕਦੀ ਹੈ।