ਗੁਰਦਿਆਲ 35 ਸਾਲ ਦੀ ਨੌਕਰੀ ਕਰ ਕੇ ਪੰਜਾਬ ਸਰਕਾਰ ਤੋਂ ਸੇਵਾ ਮੁਕਤ ਹੋਇਆ ਤਾਂ ਉਸ ਦੇ ਘਰ ਵਿਆਹ ਵਰਗਾ ਮਾਹੌਲ ਸੀ। ਸਾਰੇ ਦੋਸਤ ਮਿੱਤਰ ਅਤੇ ਕਰੀਬੀ ਰਿਸ਼ਤੇਦਾਰ ਬੁਲਾਏ ਗਏ ਸਨ। ਉਸ ਦੀ ਭੈਣ ਪ੍ਰੀਤਮਾ ਅਤੇ ਜੀਜਾ ਪਰਮਿੰਦਰ ਖਾਸ ਤੋਰ ਤੇ ਬੰਗਲੋਰ ਤੋਂ ਆਏ ਸਨ। ਉਸ ਦੀ ਪਤਨੀ ਗੁਰਪਾਲ ਕੌਰ ਅਤੇ ਦੋਵੇਂ ਬੱਚੇ ਨਰਿੰਦਰ ਅਤੇ ਬਲਵਿੰਦਰ ਵੀ ਕੋਲ ਹੀ ਸਨ। ਸ਼ੁਕਰਾਨੇ ਵਜੋਂ ਆਖੰਡ ਪਾਠ ਦੇ ਭੋਗ ਪੁਵਾਏ ਗਏ ਰਾਤ ਨੂੰ ਇਕ ਸ਼ਾਨਦਾਰ ਪਾਰਟੀ ਦਿੱਤੀ ਗਈ। ਸਭ ਪਾਸੇ ਖ਼ੁਸ਼ੀ ਦਾ ਮਾਹੌ
ਲੇਖ / ਵਾਰਤਕ
ਸੰਘਰਸ਼ ਹੀ ਜ਼ਿੰਦਗੀ ਹੈ। ਹਰ ਇਨਸਾਨ ਨੂੰ ਇਹਨਾਂ ਸੰਘਰਸ਼ਾਂ ਵਿਚੋਂ ਨਿਕਲਣਾ ਹੀ ਪੈਂਦਾ ਹੈ। ਪੀਰਾਂ ਫਕੀਰਾਂ ਨੇ ਵੀ ਇਹਨਾਂ ਸੰਘਰਸ਼ਾਂ ਦਾ ਸਾਹਮਣਾ ਕੀਤਾ ਹੈ। ਕਈ ਇਨਸਾਨ ਸੰਘਰਸ਼ ਦਾ ਸਾਹਮਣਾ ਨਹੀਂ ਕਰ ਪਾਉਂਦੇ ਤੇ ਉਹ ਪਹਿਲਾਂ ਹੀ ਆਪਣੀ ਹਾਰ ਮੰਨ ਲੈਂਦੇ ਹਨ। ਕੁੱਝ ਨਕਰਾਤਾਮਕ ਵਿਚਾਰ ਵਾਲੇ ਲੋਕ ਵੀ ਅਜਿਹੇ ਲੋਕਾਂ ਦੇ ਹੌਸਲੇ ਨੂੰ ਢਹਿ ਢੇਰੀ ਕਰ ਦਿੰਦੇ ਹਨ। ਜ਼ਿੰਦਗੀ ਨੂੰ ਇੰਨਾ ਵਧੀਆ ਬਣਾਓ ਕਿ ਤੁਹਾਡੇ ਕੱਲ ਨੂੰ ਸੰਸਾਰ ਤੋਂ ਤੁਰ ਜਾਣ ਬਾਅਦ ਹੌਸਲਾ ਢਹਿ ਢੇਰੀ ਹੋਇਆ
ਜਸਵੀਰ ਸਿੰਘ ਰਾਣਾ ਪੰਜਾਬੀ ਦਾ ਸਮਰੱਥ ਬਹੁ-ਵਿਧਾਵੀ ਸਾਹਿਤਕਾਰ ਹੈ। ਉਸ ਦੀਆਂ ਸਾਹਿਤ ਦੇ ਵੱਖ-ਵੱਖ ਰੂਪਾਂ ਦੀਆਂ 7 ਮੌਲਿਕ, 1 ਜੀਵਨੀ ਅਤੇ 2 ਸੰਪਾਦਿਤ ਪੁਸਤਕਾਂ ਪ੍ਰਕਾਸ਼ਤ ਹੋ ਚੁੱਕੀਆਂ ਹਨ। ਇਹ ਨਾਵਲ/ਜੀਵਨੀ ਉਸਦੀ 8ਵੀਂ ਮੌਲਿਕ ਪੁਸਤਕ ਹੈ। ਮੁੱਢਲੇ ਤੌਰ ‘ਤੇ ਉਹ ਕਹਾਣੀਕਾਰ ਹੈ। ਉਸ ਦੀਆਂ ਕਹਾਣੀਆਂ ਅਕਾਦਮਿਕ ਖੇਤਰ ਵਿੱਚ ਕਈ ਕਾਲਜਾਂ ਅਤੇ ਯੂਨੀਵਰਸਿਟੀਆਂ ਦੇ ਸਲੇਬਸ ਵਿੱਚ ਲੱਗੀਆਂ ਹੋਈਆਂ ਹਨ। ਉਸ ਦੀ ਕਹਾਣੀ ਕਲਾ ਉਪਰ 8 ਖੋਜ ਪੁਸਤਕਾਂ ਪ੍ਰਕਾਸ਼ਤ ਹੋ ਚੁੱਕੀਆਂ
ਅਪ੍ਰਾਧਿਕ ਕੇਸਾਂ ਦੇ ਬਾਵਜੂਦ ਡੋਨਲਡ ਟਰੰਪ ਅਮਰੀਕਾ ਦੇ 47ਵੇਂ ਰਾਸ਼ਟਰਪਤੀ ਚੁਣੇ ਗਏ ਹਨ। ਸੰਸਾਰ ਦੇ ਸਭ ਤੋਂ ਵੱਡੇ ਲੋਕਤੰਤਰ ਦੇ ਰਾਸ਼ਟਰਪਤੀ ਦੀ ਚੋਣ ਵਲ ਦੁਨੀਆਂ ਦੀਆਂ ਨਿਗਾਹਾਂ ਟਿੱਕੀਆਂ ਹੋਈਆਂ ਸਨ। ਲੋਕ ਬੇਸਬਰੀ ਨਾਲ ਨਤੀਜੇ ਦਾ ਇੰਤਜ਼ਾਰ ਕਰ ਰਹੇ ਸਨ ਕਿਉਂਕਿ ਇਹ ਚੋਣ ਅਮਰੀਕਾ ਵੱਲੋਂ ਸੰਸਾਰ ਬਾਰੇ ਭਵਿਖ ਦੀਆਂ ਨੀਤੀਆਂ ਦਾ ਪ੍ਰਗਟਾਵਾ ਹੋਣਾ ਸੀ। ਅਮਰੀਕਾ ਦੇ ਰਾਸ਼ਟਰਪਤੀ ਦੀ ਚੋਣ ਲਈ 5 ਨਵੰਬਰ 2024 ਨੂੰ ਵੋਟਾਂ ਪਈਆਂ ਸਨ। ਭਾਵੇਂ ਅਜੇ ਆਫੀਸ਼ਲ ਐਲਾਨ ਨਹੀਂ ਹੋਇ
ਹਰਿਆਣਾ ਵਿਧਾਨ ਸਭਾ ਦੀਆਂ ਚੋਣਾਂ ਵਿੱਚ ਕਾਂਗਰਸ ਪਾਰਟੀ ਅਤੇ ਭਾਰਤੀ ਜਨਤਾ ਪਾਰਟੀ ਦੀ ਕਾਂਟੇ ਦੀ ਟੱਕਰ ਵਿੱਚ ਭਾਰਤੀ ਜਨਤਾ ਪਾਰਟੀ ਚੋਣ ਜਿੱਤ ਗਈ ਹੈ। ਗਿਣਤੀ ਸ਼ੁਰੂ ਹੋਣ ਤੋਂ ਸਵੇਰੇ 9.30 ਵਜੇ ਤੱਕ ਕਾਂਗਰਸ ਪਾਰਟੀ ਦੇ ਪੱਖ ਵਿੱਚ ਝੁਕਾਆ ਆ ਰਹੇ ਸਨ ਪ੍ਰੰਤੂ 9.40 ਮਿੰਟ ਝੁਕਾਆ ਬਦਲ ਕੇ ਭਾਰਤੀ ਜਨਤਾ ਪਾਰਟੀ ਦੇ ਹੱਕ ਵਿੱਚ ਆਉਣੇ ਸ਼ੁਰੂ ਹੋ ਗਏ ਜੋ ਅਖ਼ੀਰ ਤੱਕ ਭਾਰਤੀ ਜਨਤਾ ਦੇ ਹੱਕ ਵਿੱਚ ਬਰਕਰਾਰ ਰਹੇ। ਲੋਕ ਸਭਾ ਦੀ ਚੋਣ ਦੀ ਤਰ੍ਹਾਂ ਇਸ ਵਾਰ ਪ੍ਰਧਾਨ ਮੰਤਰੀ ਨਰਿ
ਪੰਜਾਬੀ ਵਿੱਚ ਜੀਵਨੀ ਸਾਹਿਤ ਵੱਡੀ ਮਾਤਰਾ ਵਿੱਚ ਲਿਖਿਆ ਜਾ ਰਿਹਾ ਹੈ। ਇਨ੍ਹਾਂ ਵਿੱਚੋਂ ਬਹੁਤੀਆਂ ਜੀਵਨੀਆਂ ਪੰਜਾਬੀ ਦੇ ਸਾਹਿਤਕਾਰਾਂ ਦੀਆਂ ਹਨ। ਹਰ ਵਿਅਕਤੀ ਇਹ ਸੋਚਦਾ ਹੈ ਕਿ ਉਸ ਨੇ ਆਪਣੀ ਜ਼ਿੰਦਗੀ ਵਿੱਚ ਵੱਡੇ ਮਾਅਰਕੇ ਮਾਰੇ ਹਨ। ਉਨ੍ਹਾਂ ਜ਼ਰੂਰ ਵੱਡੇ ਮਾਅਰਕੇ ਮਾਰੇ ਹੋਣਗੇ ਪ੍ਰੰਤੂ ਵੇਖਣ ਵਾਲੀ ਗੱਲ ਇਹ ਹੁੰਦੀ ਹੈ ਕਿ ਉਨ੍ਹਾਂ ਦੀ ਜੀਵਨੀ ਤੋਂ ਸਮਾਜ ਨੂੰ ਕੋਈ ਪ੍ਰੇਰਨਾ ਵੀ ਮਿਲਦੀ ਹੈ, ਜਿਸ ਨਾਲ ਆਉਣ ਵਾਲੀ ਪੀੜ੍ਹੀ ਕੁਝ ਸਾਰਥਿਕ ਗ੍ਰਹਿਣ ਕਰ ਸਕੇ। ਮੈਂ ਬਹ
ਜੋਗਿੰਦਰ ਸਿੰਘ ਪੁਆਰ ਮਾਹਿਰ ਭਾਸ਼ਾ ਵਿਗਿਆਨੀ ਸੀ। ਉਸ ਦਾ ਪੰਜਾਬੀ ਭਾਸ਼ਾ ਦੇ ਸ਼ਬਦ ਜੋੜਾਂ ਬਾਰੇ ਆਪਣਾ ਸਥਾਪਤ ਕੀਤਾ ਹੋਇਆ ਦ੍ਰਿਸ਼ਟੀਕੋਣ ਸੀ। ਉਸਦੀ ਜ਼ਿੰਦਗੀ ਜਦੋਜਹਿਦ ਵਾਲੀ ਸੀ। ਉਪ ਕੁਲ ਪਤੀ ਬਣਨਾਂ ਉਸ ਦਾ ਨਿਸ਼ਾਨਾ ਸੀ, ਜਿਸਦੀ ਪ੍ਰਾਪਤੀ ਦਾ ਬਿਖੜਾ ਪੈਂਡਾ ਇਸ ਪ੍ਰਕਾਰ ਸੀ ‘‘ਆਹ ਜਿਹੜਾ ਝੋਲਾ ਜਿਹਾ ਚੁੱਕੀ ਫਿਰਦੈਂ, ਇਸ ਨੇ ਇਨਕਲਾਬ ਨਹੀਂ ਲਿਆਉਣਾ ਜੁਗਿੰਦਰ ਸਿਆਂ। ਇਨਕਲਾਬ ਲਿਆਉਣ ਲਈ ਤੁਹਾਡੇ ਵਰਗੇ ਯੂਨੀਵਰਸਿਟੀਆਂ ਦੇ ਪ੍ਰੋਫ਼ੈਸਰਾਂ, ਕਾਲਜਾਂ ਅਤੇ ਸਕੂਲਾਂ ਦੇ ਅ
ਜਥੇਦਾਰ ਗੁਰਚਰਨ ਸਿੰਘ ਟੌਹੜਾ ਨੂੰ ਇਸ ਫ਼ਾਨੀ ਸੰਸਾਰ ਤੋਂ ਰੁਖਸਤ ਹੋਇਆਂ ਨੂੰ ਸਿਰਫ 20 ਸਾਲ ਹੋ ਗਏ ਹਨ। ਪ੍ਰੰਤੂ ਪੰਥਕ ਸੋਚ ਦੇ ਨਿਘਾਰ ਤੋਂ ਇਉਂ ਮਹਿਸੂਸ ਹੁੰਦਾ ਹੈ ਜਿਵੇਂ ਸਦੀਆਂ ਬੀਤ ਗਈਆਂ ਹਨ। ਸ਼੍ਰੋਮਣੀ ਅਕਾਲੀ ਦਲ ਦੀ ਸਿੱਖ/ ਪੰਥਕ ਲੀਡਰਸ਼ਿਪ ਦਾ ਖਲਾਅ ਪੈਦਾ ਹੋ ਗਿਆ ਹੈ। ਪੰਥਕ ਸੋਚ ਵਾਲੀ ਲੀਡਰਸ਼ਿਪ ਗਾਇਬ ਹੀ ਹੋ ਗਈ ਜਾਂ ਸਿਆਸੀ ਤਾਕਤ ਦੇ ਨਸ਼ੇ ਵਿੱਚ ਘੂਕ ਸੁੱਤੀ ਪਈ ਹੈ। ਸਿੱਖ ਜਗਤ ਅਤੇ ਸ਼੍ਰੋਮਣੀ ਅਕਾਲੀ ਦਲ ਗਹਿਰੇ ਸੰਕਟ ਵਿੱਚੋਂ ਗੁਜ਼ਰ ਰਿਹਾ ਹੈ ਤਾਂ ‘‘ਪ
ਜਗਜੀਤ ਸੰਧੂ ਕੈਨੇਡਾ ਵਿੱਚ ਰਹਿ ਰਿਹਾ ਹੈ। ਉਸਦੀ ਵਿਰਾਸਤ ਪੰਜਾਬ ਤੇ ਪੰਜਾਬੀ ਹੈ। ਉਸਨੇ ਪੰਜਾਬ ਵਿੱਚ ਔਰਤਾਂ ‘ਤੇ ਹੁੰਦੇ ਅਤਿਆਚਾਰ ਅਤੇ ਦਿਹਾਤੀ ਔਰਤਾਂ ਦੀ ਮਾਨਸਿਕਤਾ ਨੂੰ ਅਨੁਭਵ ਕੀਤਾ ਹੈ ਕਿ ਉਹ ਪਿਤਰੀ ਸਮਾਜ ਦਾ ਸੰਤਾਪ ਭੋਗ ਰਹੀਆਂ ਹਨ ਪ੍ਰੰਤੂ ਪਰਵਾਸ ਵਿੱਚ ਔਰਤ ਦੀ ਆਜ਼ਾਦੀ ਦਾ ਵੱਖਰਾ ਹੀ ਰੰਗ-ਢੰਗ ਵੇਖ ਕੇ ਉਹ ਆਪਣੀ ਵਿਰਾਸਤ ਤੇ ਪਰਵਾਸ ਦੀਆਂ ਔਰਤਾਂ ਦੇ ਮਨ ਦੀ ਸਥਿਤੀ ਨੂੰ ਕਵਿਤਾਵਾਂ ਦਾ ਰੂਪ ਦਿੰਦਾ ਹੈ। ਜੇ ਇਉਂ ਕਹਿ ਲਿਆ ਜਾਵੇ ਕਿ ਔਰਤ ਉਸ ਦੀ ਮਾਨਸ
ਪੰਜਾਬੀ/ਸਿੱਖ ਬਹਾਦਰ, ਦਲੇਰ, ਮਿਹਨਤੀ, ਸਿਰੜ੍ਹੀ, ਦ੍ਰਿੜ੍ਹ ਇਰਾਦੇ ਵਾਲੇ ਅਤੇ ਦੇਸ਼ ਭਗਤ ਹੁੰਦੇ ਹਨ। ਦੇਸ਼ ਦੀ ਆਜ਼ਾਦੀ ਦੇ ਅੰਦੋਲਨ ਸਮੇਂ ਅਤੇ ਦੇਸ਼ ਦੀਆਂ ਸਰਹੱਦਾਂ ਤੇ ਕੁਰਬਾਨੀਆਂ ਦੇਣ ਵਾਲੇ ਵੀ ਬਹੁਤੇ ਪੰਜਾਬੀ/ਸਿੱਖ ਹੀ ਹੁੰਦੇ ਹਨ। ਪੰਜਾਬੀਆਂ/ਸਿੱਖਾਂ ਨੂੰ ਦੇਸ਼ ਵਿੱਚ ਬਹੁਤ ਹੀ ਸਿਵਲ ਅਤੇ ਫ਼ੌਜ ਵਿੱਚ ਮਹੱਤਵਪੂਰਨ ਅਹੁਦਿਆਂ ਤੇ ਸੇਵਾ ਕਰਨ ਦਾ ਮਾਣ ਜਾਂਦਾ ਹੈ। ਫ਼ੌਜ ਵਿੱਚ ਸੇਵਾ ਨਿਭਾਉਣੀ ਪੰਜਾਬੀਆਂ/ਸਿੱਖਾਂ ਦਾ ਮਨਭਾਉਂਦਾ ਸ਼ੌਕ ਹੈ। ਦੇਸ਼ ਦੀ ਪ੍ਰਭੁਸਤਾ ਬਰਕਰਾਰ