news

Jagga Chopra

Articles by this Author

ਪੰਜਾਬ ਵਿੱਚ ਹਮਲੇ ਦੀ ਸਾਜ਼ਿਸ਼, 32 ਬੀਕੇਆਈ ਅੱਤਵਾਦੀ ਸਰਗਰਮ, FBI ਨੇ NIA ਨੂੰ ਸੌਂਪਿਆ ਅੱਤਵਾਦੀਆਂ ਦਾ ਬਲੂਪ੍ਰਿੰਟ

ਚੰਡੀਗੜ੍ਹ, 18 ਮਈ, 2025 : ਫੈਡਰਲ ਬਿਊਰੋ ਆਫ਼ ਇਨਵੈਸਟੀਗੇਸ਼ਨ (ਐਫਬੀਆਈ) ਨੇ ਪੰਜਾਬ ਵਿੱਚ ਅੱਤਵਾਦੀ ਹਰਪ੍ਰੀਤ ਸਿੰਘ ਉਰਫ਼ ਹੈਪੀ ਪਾਸੀਅਨ ਦੇ ਅੱਤਵਾਦੀ ਮਾਡਿਊਲ ਦਾ ਬਲੂਪ੍ਰਿੰਟ ਰਾਸ਼ਟਰੀ ਜਾਂਚ ਏਜੰਸੀ (ਐਨਆਈਏ) ਨਾਲ ਸਾਂਝਾ ਕੀਤਾ ਹੈ। ਇਸ ਰਾਹੀਂ, ਐਫਬੀਆਈ ਨੇ ਜਾਣਕਾਰੀ ਦਿੱਤੀ ਹੈ ਕਿ ਇਸ ਸਮੇਂ ਅੱਤਵਾਦੀ ਸੰਗਠਨ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਦੇ 32 ਅੱਤਵਾਦੀ

ਬਿਹਾਰ ਵਿੱਚ ਦੋ ਵੱਖ ਵੱਖ ਹਾਦਸਿਆਂ ਵਿੱਚ 5 ਲੋਕਾਂ ਦੀ ਮੌਤ

ਰੋਹਤਾਸ, 18 ਮਈ 2025 : ਬਿਹਾਰ ਦੇ ਨਵਾਦਾ ਜ਼ਿਲ੍ਹੇ ਵਿੱਚ ਸ਼ਨੀਵਾਰ ਰਾਤ ਨੂੰ ਇੱਕ ਵੱਡਾ ਸੜਕ ਹਾਦਸਾ ਵਾਪਰਿਆ, ਜਿੱਥੇ ਵਿਆਹ ਤੋਂ ਵਾਪਸ ਆ ਰਹੀ ਇੱਕ ਕਾਰ ਨੂੰ ਇੱਕ ਤੇਜ਼ ਰਫ਼ਤਾਰ ਟਰੱਕ ਨੇ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ ਦੋ ਹੋਰ ਗੰਭੀਰ ਜ਼ਖਮੀ ਹੋ ਗਏ। ਵਿਆਹ ਦੀ ਖੁਸ਼ੀ ਇੱਕ ਪਲ ਵਿੱਚ ਸੋਗ ਵਿੱਚ ਬਦਲ ਗਈ। ਜਾਣਕਾਰੀ ਅਨੁਸਾਰ

ਮੁੱਖ ਮੰਤਰੀ ਮਾਨ ਨੇ ਪਹਿਲੀਆਂ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਦਾ ਕੀਤਾ ਸਨਮਾਨਿਤ 

ਚੰਡੀਗੜ੍ਹ, 18 ਮਈ 2025 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਚੰਡੀਗੜ੍ਹ ਵਿਖੇ ਦਸਵੀਂ ਅਤੇ ਬਾਰ੍ਹਵੀਂ ਦੀਆਂ ਪ੍ਰੀਖਿਆਵਾਂ ਵਿੱਚੋਂ ਪਹਿਲੀਆਂ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ। ਪੰਜਾਬ ਸਕੂਲ ਸਿੱਖਿਆ ਬੋਰਡ ਦੇ 10ਵੀਂ ਅਤੇ 12ਵੀਂ ਜਮਾਤ ਦੇ ਨਤੀਜਿਆਂ ‘ਚ ਅੱਵਲ ਆਉਣ ਵਾਲੇ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ

ਮੌਸਮ ਵਿਭਾਗ ਵੱਲੋਂ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਗਰਜ-ਤੂਫ਼ਾਨ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ

ਚੰਡੀਗੜ੍ਹ, 18 ਮਈ 2025 : ਪਿਛਲੇ ਕੁੱਝ ਦਿਨਾਂ ਤੋਂ ਸੂਬੇ ਵਿੱਚ ਗਰਮੀ ਨੇ ਸਾਰੇ ਰਿਕਾਰਡਤੋੜ ਦਿੱਤੇ ਹਨ, ਗਰਮੀ ਦੇ ਵਧਣ ਕਾਰਨ ਸਿਹਤ ਵਿਭਾਗ ਵੱਲੋਂ ਵੀ ਕਈ ਤਰ੍ਹਾਂ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ। ਗਰਮੀ ਵਧਣ ਕਾਰਨ ਸੂਬੇ ਦੇ ਲੋਕ ਵੀ ਕਾਫੀ ਪ੍ਰੇਸ਼ਾਨ ਹਨ ਅਤੇ ਬਜ਼ਾਰਾਂ ਵਿੱਚ ਵੀ ਸੰਨਾਟਾ ਛਾਇਆ ਹੋਇਆ ਹੈ। ਪੰਜਾਬ ਦਾ ਮੌਸਮ ਇੱਕ ਵਾਰ ਫਿਰ ਬਦਲਣ ਵਾਲਾ ਹੈ। ਜਾਣਕਾਰੀ

ਅੰਮ੍ਰਿਤਸਰ ਪੁਲਿਸ ਨੇ ਤਿੰਨ ਮੁਲਜ਼ਮਾਂ ਨੂੰ 10.248 ਕਿਲੋਗ੍ਰਾਮ ਹੈਰੋਇਨ ਸਮੇਤ ਕੀਤਾ ਗ੍ਰਿਫ਼ਤਾਰ 

ਅੰਮ੍ਰਿਤਸਰ, 18 ਮਈ 2025 : ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਵੱਡੀ ਕਾਰਵਾਈ ਕਰਦਿਆਂ, ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਇੱਕ ਅੰਤਰਰਾਸ਼ਟਰੀ ਨਾਰਕੋ ਕਾਰਟੈਲ ਦਾ ਪਰਦਾਫਾਸ਼ ਕਰਕੇ ਤਿੰਨ ਮੁਲਜ਼ਮਾਂ ਨੂੰ 10.248 ਕਿਲੋਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਦੋਸ਼ੀ ਸੰਦੀਪ ਸਿੰਘ ਪਿਛਲੇ 6 ਸਾਲਾਂ ਤੋਂ

ਮੁਹਾਲੀ ਪੁਲਿਸ ਵੱਲੋਂ ਰਾਜਸਥਾਨ ਦੇ ਦੋ ਵਿਅਕਤੀਆਂ ਤੋਂ 550 ਪੇਟੀਆਂ ਗੈਰ-ਕਾਨੂੰਨੀ ਸ਼ਰਾਬ ਨਾਲ ਭਰਿਆ ਟਰੱਕ ਕਾਬੂ

ਡੇਰਾਬੱਸੀ, 18 ਮਈ 2025 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਡੀ ਜੀ ਪੀ ਪੰਜਾਬ ਸ਼੍ਰੀ ਗੌਰਵ ਯਾਦਵ ਵੱਲੋਂ ਰਾਜ ਵਿੱਚੋਂ ਨਸ਼ੀਲੇ ਪਦਾਰਥਾਂ/ਨਕਲੀ ਸ਼ਰਾਬ ਦੇ ਖ਼ਤਰੇ ਨੂੰ ਖਤਮ ਕਰਨ ਲਈ ਸ਼ੁਰੂ ਕੀਤੀ ਗਈ ਰਾਜ ਵਿਆਪੀ ਨਸ਼ਾ ਮੁਕਤ ਪੰਜਾਬ ਮੁਹਿੰਮ ਤਹਿਤ, ਜ਼ਿਲ੍ਹਾ ਐਸ ਏ ਐਸ ਨਗਰ ਪੁਲਿਸ ਨੇ ਰੋਪੜ ਰੇਂਜ ਦੇ ਡੀ ਆਈ ਜੀ ਸ. ਹਰਚਰਨ ਸਿੰਘ ਭੁੱਲਰ ਦੇ ਨਿਰਦੇਸ਼ਾਂ 'ਤੇ, ਜ਼ਿਲ੍ਹੇ

ਅਮਰੀਕਾ ਵਿੱਚ ਭਿਆਨਕ ਤੂਫਾਨ ਕਾਰਨ 27 ਲੋਕਾਂ ਦੀ ਮੌਤ

ਕੈਂਟਕੀ, 18 ਮਈ 2025 : ਅਮਰੀਕਾ ਦੇ ਮੱਧ-ਪੱਛਮੀ ਅਤੇ ਦੱਖਣੀ ਹਿੱਸਿਆਂ ਵਿੱਚ ਤੂਫਾਨਾਂ ਕਾਰਨ ਘੱਟੋ-ਘੱਟ 27 ਲੋਕਾਂ ਦੀ ਮੌਤ ਹੋ ਗਈ ਹੈ। ਇਨ੍ਹਾਂ ਵਿੱਚੋਂ, ਕੈਂਟਕੀ ਵਿੱਚ ਤੂਫਾਨ ਕਾਰਨ 18 ਲੋਕਾਂ ਦੀ ਮੌਤ ਹੋ ਗਈ। ਕੈਂਟਕੀ ਦੇ ਗਵਰਨਰ ਐਂਡੀ ਬੇਸ਼ੀਅਰ ਨੇ ਸ਼ਨੀਵਾਰ ਨੂੰ ਕਿਹਾ ਕਿ ਉਨ੍ਹਾਂ ਦੇ ਰਾਜ ਵਿੱਚ 18 ਲੋਕਾਂ ਦੀ ਮੌਤ ਹੋ ਗਈ ਹੈ, ਅਤੇ 10 ਹੋਰਾਂ ਨੂੰ ਗੰਭੀਰ ਹਾਲਤ

ਸਰਕਾਰ ਦੇ ਹੁਕਮਾਂ ਦੇ ਤੋਂ ਬਾਅਦ ਵੀ ਇੰਤਕਾਲ ਨਾ ਕਰਨ ਵਾਲੇ ਨਾਇਬ ਤਹਿਸੀਲਦਾਰਾਂ ਤੇ ਤਹਿਸੀਲਦਾਰਾਂ ਦੀ ਹੁਣ ਖੈਰ ਨਹੀਂ 

ਚੰਡੀਗੜ੍ਹ, 18 ਮਈ 2025 : ਸਰਕਾਰ ਦੇ ਹੁਕਮਾਂ ਦੇ ਬਾਵਜੂਦ ਇੰਤਕਾਲ ਨਾ ਕਰਨ ਵਾਲੇ ਨਾਇਬ ਤਹਿਸੀਲਦਾਰਾਂ ਤੇ ਤਹਿਸੀਲਦਾਰਾਂ ਦੀ ਖੈਰ ਨਹੀਂ ਹੈ। ਸਰਕਾਰ ਇਨ੍ਹਾਂ ਤਹਿਸੀਲਦਾਰਾਂ ਖਿਲਾਫ ਕਾਰਵਾਈ ਕਰਨ ਦੇ ਮੁੜ ਵਿੱਚ ਹੈ। ਇਸ ਸਬੰਧੀ ਸਰਕਾਰ ਵੱਲੋਂ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਪੱਤਰ ਲਿਖਿਆ ਗਿਆ ਹੈ। ਮਾਲ ਵਿਭਾਗ ਦੇ ਵਧੀਕ ਪ੍ਰਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਪੰਜ

ਹੈਦਰਾਬਾਦ ਵਿੱਚ ਅੱਗ ਲੱਗਣ ਨਾਲ 8 ਬੱਚਿਆਂ ਸਮੇਤ 17 ਲੋਕਾਂ ਦੀ ਮੌਤ

ਹੈਦਰਾਬਾਦ, 18 ਮਈ 2025 : ਤੇਲੰਗਾਨਾ ਦੇ ਇਤਿਹਾਸਕ ਚਾਰਮੀਨਾਰ ਨੇੜੇ ਗੁਲਜ਼ਾਰ ਹਾਊਸ ਦੀ ਇੱਕ ਇਮਾਰਤ ਵਿੱਚ ਐਤਵਾਰ ਨੂੰ ਭਿਆਨਕ ਅੱਗ ਲੱਗ ਗਈ। ਇਸ ਹਾਦਸੇ ਵਿੱਚ 17 ਲੋਕਾਂ ਦੀ ਮੌਤ ਹੋ ਗਈ। ਮਾਰੇ ਗਏ ਲੋਕਾਂ ਵਿੱਚ ਅੱਠ ਮਾਸੂਮ ਬੱਚੇ ਵੀ ਸ਼ਾਮਲ ਹਨ। ਹਾਦਸੇ ਸਮੇਂ ਇਮਾਰਤ ਵਿੱਚ 21 ਲੋਕ ਮੌਜੂਦ ਸਨ। ਇੱਥੋਂ ਦੇ ਇੱਕ ਨਿੱਜੀ ਹਸਪਤਾਲ ਦੇ ਇੱਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ

ਫਿਨਲੈਂਡ ਵਿੱਚ ਵਾਪਰਿਆ ਹਾਦਸਾ, 5 ਲੋਕਾਂ ਦੀ ਮੌਤ    

ਫਿਨਲੈਂਡ, 18 ਮਈ 2025 : ਫਿਨਲੈਂਡ ਵਿੱਚ ਇੱਕ ਵੱਡਾ ਹਾਦਸਾ ਵਾਪਰਿਆ ਹੈ, ਜਿੱਥੇ ਦੋ ਹੈਲੀਕਾਪਟਰ ਹਵਾ ਵਿੱਚ ਟਕਰਾ ਗਏ। ਟੱਕਰ ਤੋਂ ਬਾਅਦ ਦੋਵੇਂ ਹੈਲੀਕਾਪਟਰ ਜ਼ਮੀਨ 'ਤੇ ਡਿੱਗ ਪਏ ਅਤੇ ਕਰੈਸ਼ ਹੋ ਗਏ। ਪੁਲਿਸ ਨੇ ਦੱਸਿਆ ਕਿ ਇਸ ਘਟਨਾ ਵਿੱਚ 5 ਲੋਕਾਂ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਹਾਦਸੇ ਦੇ ਸਮੇਂ ਦੋਵਾਂ ਹੈਲੀਕਾਪਟਰਾਂ ਵਿੱਚ ਸਿਰਫ਼ ਪੰਜ ਲੋਕ ਸਵਾਰ ਸਨ।