news

Jagga Chopra

Articles by this Author

ਰਾਜ ਸਭਾ ਮੈਂਬਰ ਸੰਜੀਵ ਅਰੋੜਾ ਵੱਲੋਂ ਤਿੰਨ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਇੱਕ-ਇੱਕ ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਰਾਸ਼ੀ ਦਾ ਐਲਾਨ 

ਲੁਧਿਆਣਾ, 10 ਮਾਰਚ 2025 : ਰਾਜ ਸਭਾ ਮੈਂਬਰ ਸੰਜੀਵ ਅਰੋੜਾ ਵੱਲੋਂ ਫੋਕਲ ਪੁਆਇੰਟ ਫੇਜ਼ 8 ਵਿਖੇ ਫੈਕਟਰੀ ਢਹਿਣ ਦੀ ਮੰਦਭਾਗੀ ਘਟਨਾ ਵਿੱਚ ਜਾਨ ਗੁਆਉਣ ਵਾਲੇ ਤਿੰਨ ਵਿਅਕਤੀਆਂ ਦੇ ਪਰਿਵਾਰਾਂ ਲਈ ਇੱਕ-ਇੱਕ ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਰਾਸ਼ੀ ਦਾ ਐਲਾਨ ਕੀਤਾ। ਇਹ ਮੁਆਵਜ਼ਾ ਉਨ੍ਹਾਂ ਦੇ ਨਿੱਜੀ ਫੰਡਾਂ ਵਿੱਚੋਂ ਦਿੱਤਾ ਜਾਵੇਗਾ। ਬੀਤੇ ਸ਼ਨੀਵਾਰ ਨੂੰ ਇੱਕ ਡਾਇੰਗ ਫੈਕਟਰੀ ਢਹਿਣ ਦੀ

ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਵਜੋਂ ਸੰਭਾਲੀ ਸੇਵਾ 

ਅੰਮ੍ਰਿਤਸਰ, 10 ਮਾਰਚ 2025 : ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵ-ਨਿਯੁਕਤ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਵਜੋਂ ਸੇਵਾ ਸੰਭਾਲ ਲਈ ਹੈ। ਇਸ ਦੌਰਾਨ ਜਥੇਦਾਰ ਗਿਆਨੀ ਕੁਲਦੀਪ ਸਿੰਘ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ, ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਅਤੇ ਸ੍ਰੀ

ਸਦਨ 'ਚ ਉਠਿਆ ਵੋਟਰ ਸੂਚੀਆਂ 'ਚ ਬੇਨਿਯਮੀਆਂ ਦਾ ਮੁੱਦਾ, ਰਾਹੁਲ ਗਾਂਧੀ ਨੇ ਕਿਹਾ- ਇਸ 'ਤੇ ਹੋਣੀ ਚਾਹੀਦੀ ਹੈ ਚਰਚਾ

ਨਵੀਂ ਦਿੱਲੀ, 10 ਮਾਰਚ 2025 : ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਵੱਖ-ਵੱਖ ਰਾਜਾਂ ਵਿੱਚ ਵੋਟਰ ਸੂਚੀਆਂ ਵਿੱਚ ਕਥਿਤ ਬੇਨਿਯਮੀਆਂ ਦਾ ਮੁੱਦਾ ਸਦਨ ​​ਵਿੱਚ ਉਠਾਇਆ। ਇਸ 'ਤੇ ਸਦਨ 'ਚ ਚਰਚਾ ਦੀ ਮੰਗ ਕੀਤੀ। ਮਹਾਰਾਸ਼ਟਰ ਚੋਣਾਂ ਤੋਂ ਬਾਅਦ ਸਦਨ ਦੇ ਬਾਹਰ ਕਾਂਗਰਸ ਪਾਰਟੀ ਨੇ ਵੋਟਰ ਸੂਚੀ ਵਿੱਚ ਧਾਂਦਲੀ ਦਾ ਦੋਸ਼ ਲਾਇਆ ਸੀ। ਫਿਰ ਦਿੱਲੀ ਵਿਧਾਨ ਸਭਾ

ਜਸਟਿਨ ਟਰੂਡੋ ਦੀ ਥਾਂ ਮਾਰਕ ਕਾਰਨੇ ਬਣਨਗੇ ਕੈਨੇਡਾ ਦੇ ਪ੍ਰਧਾਨ ਮੰਤਰੀ 

ਓਟਾਵਾ, 10 ਮਾਰਚ 2025 : ਕੈਨੇਡਾ ਦੀ ਸੱਤਾਧਾਰੀ ਲਿਬਰਲ ਪਾਰਟੀ ਨੇ ਐਤਵਾਰ ਨੂੰ ਜਸਟਿਨ ਟਰੂਡੋ ਦੀ ਥਾਂ ਪ੍ਰਧਾਨ ਮੰਤਰੀ ਅਹੁਦੇ ਲਈ ਨਵੇਂ ਚਿਹਰੇ ਦੀ ਚੋਣ ਕੀਤੀ ਹੈ। ਕੇਂਦਰੀ ਬੈਂਕ ਦੇ ਸਾਬਕਾ ਗਵਰਨਰ ਮਾਰਕ ਕਾਰਨੇ ਕੈਨੇਡਾ ਦੇ ਪ੍ਰਧਾਨ ਮੰਤਰੀ ਹੋਣਗੇ। ਉਨ੍ਹਾਂ ਦੀ ਨਿਯੁਕਤੀ ਅਜਿਹੇ ਸਮੇਂ ਹੋਈ ਹੈ ਜਦੋਂ ਡੋਨਾਲਡ ਟਰੰਪ ਦੀਆਂ ਟੈਰਿਫ ਧਮਕੀਆਂ ਕਾਰਨ ਕੈਨੇਡਾ ਅਤੇ ਅਮਰੀਕਾ

ਟੂਰਿਸਟ ਬੱਸ ਤੇ ਟਰੈਕਟਰ-ਟਰਾਲੀ ਦੀ ਟੱਕਰ 'ਚ 4 ਲੋਕਾਂ ਦੀ ਮੌਤ, 11 ਜਖ਼ਮੀ 

ਜਲੰਧਰ, 10 ਮਾਰਚ 2025 : ਜਲੰਧਰ ਦੇ ਨੇੜੇ ਸੋਮਵਾਰ ਸਵੇਰੇ ਇੱਕ ਟੂਰਿਸਟ ਬੱਸ ਤੇ ਟਰੈਕਟਰ-ਟਰਾਲੀ ਦੀ ਟੱਕਰ ਹੋ ਜਾਣ ਕਾਰਨ 4 ਲੋਕਾਂ ਦੀ ਮੌਤ ਅਤੇ 11 ਲੋਕਾਂ ਦੇ ਜਖ਼ਮੀ ਹੋਣ ਦੀ ਦੁੱਖਦਾਈ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਪਿੰਡ ਕਾਲਾ ਬੱਕਰਾ ਨਜ਼ਦੀਕ ਦਿੱਲੀ ਤੋਂ ਜੰਮੂ ਜਾ ਰਹੀ ਇੱਕ ਬੱਸ ਦੀ ਟਰੈਕਟਰ-ਟਰਾਲੀ ਨਾਲ ਟੱਕਰ ਹੋ ਗਈ, ਜਿਸ ਕਾਰਨ 4 ਲੋਕਾਂ ਦੀ ਮੌਤ ਹੋ ਗਈ ਅਤੇ 11

ਪੰਜਾਬ ਵੱਲੋਂ ਪਾਣੀ ਦੀ ਘੱਟ ਖਪਤ ਤੇ ਵੱਧ ਝਾੜ ਵਾਲੇ ਮੱਕੀ ਦੇ ਹਾਈਬ੍ਰਿਡ ਪੀ.ਐਮ.ਐਚ.-17 ਬੀਜ ਦੀ ਸ਼ੁਰੂਆਤ ਦੀਆਂ ਤਿਆਰੀਆਂ
  • ਕਿਸਾਨਾਂ ਦੀ ਆਮਦਨ ਵਧਾਉਣ ਅਤੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਸਹਾਈ ਹੋਵੇਗਾ ਹਾਈਬ੍ਰਿਡ ਬੀਜ
  • ਝੋਨੇ ਦਾ ਬਦਲ ਬਣੇਗਾ ਨਵਾਂ ਬੀਜ
  • ਨਵੀਂ ਹਾਈਬ੍ਰਿਡ ਕਿਸਮ ਉੱਚ ਪੈਦਾਵਾਰ, ਈਥਾਨੌਲ ਉਤਪਾਦਨ ਅਤੇ ਬਿਮਾਰੀ ਪ੍ਰਤੀਰੋਧਕ ਸਮਰੱਥਾ ਨਾਲ ਖੇਤੀਬਾੜੀ ਖੇਤਰ ਲਈ ਹੋਵੇਗੀ ਲਾਹੇਵੰਦ: ਗੁਰਮੀਤ ਸਿੰਘ ਖੁੱਡੀਆਂ

ਚੰਡੀਗੜ੍ਹ, 10 ਮਾਰਚ 2025 : ਧਰਤੀ ਹੇਠਲੇ ਪਾਣੀ ਦੀ ਸੰਭਾਲ ਕਰਨ ਅਤੇ

ਕੌਮਾਂਤਰੀ ਮਹਿਲਾ ਦਿਵਸ ਮੌਕੇ ਸਿਹਤ ਵਿਭਾਗ ਨੇ ਕੀਤੀ ਮਹਿਲਾਵਾਂ ਦੇ ਖੂਨ ਦੀ ਜਾਂਚ
  • ਅਨੀਮੀਆ ਮੁਕਤ ਸਮਾਜ ਸਮੇਂ ਦੀ ਲੋੜ, ਮਹਿਲਾਵਾਂ ਦੀ ਤੰਦਰੁਸਤੀ ਨਾਲ ਬਣੇਗਾ ਸਮਾਜ ਤੰਦਰੁਸਤ: ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਵਰਿੰਦਰ ਪਾਲ ਕੌਰ

ਤਰਨ ਤਾਰਨ, 10 ਮਾਰਚ 2025 : ਜ਼ਿਲਾ ਤਰਨ ਤਾਰਨ ਦੇ ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਵੱਲੋਂ ਪ੍ਰਾਪਤ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਹੋਇਆਂ ਜ਼ਿਲਾ ਟੀਕਾਕਰਨ ਅਫਸਰ ਡਾ. ਵਰਿੰਦਰ ਪਾਲ ਕੌਰ ਦੇ ਯੋਗ ਅਗਵਾਈ ਹੇਠ

ਸਿਵਲ ਹਸਪਤਾਲ ਤਰਨ ਤਾਰਨ ਵਿਖ਼ੇ ਕੰਨਾਂ ਦੀ ਸਾਂਭ - ਸੰਭਾਲ ਬਾਰੇ ਲਗਾਈ ਇਕ ਰੋਜ਼ਾ ਵਰਕਸ਼ਾਪ

ਤਰਨ ਤਾਰਨ, 10 ਮਾਰਚ 2025 : ਜ਼ਿਲਾ ਤਰਨ ਤਾਰਨ ਦੇ ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਵੱਲੋਂ ਪ੍ਰਾਪਤ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਹੋਇਆਂ ਜ਼ਿਲ੍ਹਾ ਟੀਕਾਕਰਨ ਅਫ਼ਸਰ ਕਮ ਨੋਡਲ ਅਫ਼ਸਰ ਐਮ.ਸੀ. ਐਚ , ਡਾ. ਵਰਿੰਦਰ ਪਾਲ ਕੌਰ ਦੀ ਰਹਿਨੁਮਾਈ ਅਤੇ ਨੋਡਲ ਅਫ਼ਸਰ, ਨੈਸ਼ਨਲ ਪ੍ਰੋਗਰਾਮ ਫਾਰ ਪ੍ਰੇਵੇਂਸ਼ਨ ਐਂਡ ਕੰਟਰੋਲ ਆਫ ਡੇਫਨੈਸ (ਐਨ.ਪੀ. ਪੀ. ਸੀ. ਡੀ), ਡਾ.ਮਨਮੋਹਨ

ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਅਤੇ ਪੇਂਡੂ ਵਿਕਾਸ ਅਤੇ ਪੰਚਾਇਤੀ ਵਿਭਾਗ ਦੇ ਸਾਂਝੇ ਜਤਨਾਂ ਨਾਲ ਮਨਾਇਆ ਗਿਆ ਜ਼ਿਲ੍ਹਾ ਪੱਧਰੀ ਅੰਤਰਰਾਸ਼ਟਰੀ ਮਹਿਲਾ ਦਿਵਸ

ਤਰਨ ਤਾਰਨ, 10 ਮਾਰਚ 2025 : ਅੱਜ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਅਤੇ ਪੇਂਡੂ ਵਿਕਾਸ ਅਤੇ ਪੰਚਾਇਤੀ ਵਿਭਾਗ ਦੇ ਸਾਂਝੇ ਜਤਨਾਂ ਨਾਲ ਜ਼ਿਲ੍ਹਾ ਪੱਧਰੀ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਗਿਆ।  ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਲੋ ਵੱਖ -ਵੱਖ ਬਲਾਕਾ ਦੇ ਪਿੰਡਾ ਤੋ ਆਈਆ ਸਰਪੰਚ ਮਹਿਲਾਵਾਂ, ਸ਼ੈਲਫ਼ ਹੈਲਪ ਗਰੁੱਪਾਂ ਵਿਚ ਕੰਮ ਕਰ ਰਹੀਆਂ ਮਹਿਲਾਵਾਂ ਅਤੇ ਹੋਰ ਪਹੁੰਚੇ

ਡਿਪਟੀ ਕਮਿਸ਼ਨਰ ਸ਼੍ਰੀ ਰਾਹੁਲ ਦੀ ਪ੍ਰਧਾਨਗੀ ਹੇਠ ਹੋਈ ਡਿਸਟ੍ਰਿਕ ਲੈਵਲ ਕਮੇਟੀ ਦੀ ਮੀਟਿੰਗ

ਤਰਨ ਤਾਰਨ, 10 ਮਾਰਚ 2025 : ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀ ਰਾਹੁਲ ਆਈਏਐੱਸ ਦੀ ਪ੍ਰਧਾਨਗੀ ਹੇਠ ਅੱਜ ਡਿਸਟ੍ਰਿਕ ਲੈਵਲ ਕਮੇਟੀ ਦੀ ਮੀਟਿੰਗ ਕੀਤੀ ਗਈ, ਇਸ ਮੀਟਿੰਗ ਵਿੱਚ ਜ਼ਿਲ੍ਹਾ ਤਰਨ ਤਾਰਨ ਵਿੱਚ ਨਵੀਆਂ ਲੱਗ ਰਹੀਆ ਇਕਾਈਆਂ ਅਤੇ ਵਿਸਥਾਰ ਕਰ ਰਹੀਆ ਇਕਾਈਆਂ ਨੂੰ ਦੇਣ ਵਾਲੀਆਂ ਰੈਗੂਲੇਟਰੀ ਕਲੀਆਰੈਂਸ ਨੂੰ ਵਾਚਿਆ ਗਿਆ। ਇਸ ਮੀਟਿੰਗ ਵਿੱਚ ਇਕਾਈਆਂ ਦੇ ਨੁਮਾਇੰਦੇ ਹਾਜ਼ਰ