news

Jagga Chopra

Articles by this Author

ਇੰਡੋਨੇਸ਼ੀਆ ਵਿੱਚ ਬਿਨਾਂ ਲਾਇਸੈਂਸ ਵਾਲੀ ਸੋਨੇ ਦੀ ਖਾਨ ਢਹਿਣ ਕਾਰਨ 15 ਦੀ ਮੌਤ, 25 ਲਾਪਤਾ

ਜਕਾਰਤਾ, 27 ਸਤੰਬਰ 2024 : ਇੰਡੋਨੇਸ਼ੀਆ ਦੇ ਸੁਮਾਤਰਾ ਟਾਪੂ 'ਤੇ ਅਣਅਧਿਕਾਰਤ ਸੋਨੇ ਦੀ ਖੁਦਾਈ ਕਰ ਰਹੇ ਲੋਕਾਂ ਦੇ ਜ਼ਮੀਨ ਖਿਸਕਣ ਕਾਰਨ ਘੱਟੋ-ਘੱਟ 15 ਲੋਕਾਂ ਦੀ ਮੌਤ ਹੋ ਗਈ ਹੈ। ਇੱਕ ਸਥਾਨਕ ਆਫ਼ਤ ਨਿਵਾਰਨ ਏਜੰਸੀ ਨੇ ਸ਼ੁੱਕਰਵਾਰ ਨੂੰ ਦੱਸਿਆ ਕਿ ਪੱਛਮੀ ਸੁਮਾਤਰਾ ਦੇ ਪੱਛਮੀ ਸੁਮਾਤਰਾ ਸੂਬੇ ਵਿੱਚ ਇੱਕ ਗੈਰ-ਲਾਇਸੈਂਸੀ ਸੋਨੇ ਦੀ ਖਾਨ ਦੇ ਢਹਿ ਜਾਣ ਕਾਰਨ ਘੱਟੋ-ਘੱਟ 15

ਈ.ਡੀ. ਨੇ ਜਲੰਧਰ 'ਚ 22.78 ਕਰੋੜ ਰੁਪਏ ਦੀਆਂ ਜਾਇਦਾਦਾਂ ਕੀਤੀਆਂ ਕੁਰਕ 

ਨਵੀਂ ਦਿੱਲੀ, 27 ਸਤੰਬਰ 2024 : ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.), ਜਲੰਧਰ ਨੇ ਆਰਜ਼ੀ ਤੌਰ 'ਤੇ ਕਰੋੜਾਂ ਰੁਪਏ ਦੀਆਂ ਜਾਇਦਾਦਾਂ ਕੁਰਕ ਕੀਤੀਆਂ ਹਨ। 22.78 ਕਰੋੜ (ਲਗਭਗ) ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ, ਪੰਜਾਬ ਸਰਕਾਰ ਵਿੱਚ ਟੈਂਡਰ ਘੁਟਾਲੇ ਨਾਲ ਸਬੰਧਤ ਇੱਕ ਮਾਮਲੇ ਵਿੱਚ। ਮਨੀ ਲਾਂਡਰਿੰਗ ਵਿੱਚ ਸ਼ਾਮਲ ਵਿਅਕਤੀਆਂ ਦੀਆਂ ਕੁਰਕ ਕੀਤੀਆਂ ਗਈਆਂ

ਹੁਣ ਡਿਫਾਲਟਰ ਨਹੀਂ ਲੜ ਸਕਣਗੇ ਪੰਚਾਇਤੀ ਚੋਣਾਂ, ਚੋਣਾਂ ਲੜਨ ਵਾਲੇ ਉਮੀਦਵਾਰਾਂ ਨੂੰ ਕੋਈ ਬਕਾਇਆ ਨਹੀਂ ਦਾ ਸਰਟੀਫਿਕੇਟ ਕਰਨਾ ਹੋਵੇਗਾ ਪੇਸ਼ 

ਚੰਡੀਗੜ੍ਹ, 27 ਸਤੰਬਰ 2024 : ਪੰਜਾਬ ਦੀਆਂ ਪੰਚਾਇਤੀ ਚੋਣਾਂ ਹੁਣ ਡਿਫਾਲਟਰ ਨਹੀਂ ਲੜ ਸਕਣਗੇ। ਮਿਲੀ ਜਾਣਕਾਰੀ ਮੁਤਾਬਕ ਪੰਚਾਇਤੀ ਚੋਣਾਂ ਲੜਨ ਵਾਲੇ ਉਮੀਦਵਾਰਾਂ ਨੂੰ ਕੋਈ ਬਕਾਇਆ ਨਹੀਂ ਸਰਟੀਫਿਕੇਟ ਪੇਸ਼ ਕਰਨਾ ਹੋਵੇਗਾ। ਪੰਜਾਬ ਚੋਣ ਕਮਿਸ਼ਨ ਨੇ ਸਮੁੱਚੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰਾਂ ਨੂੰ ਪੱਤਰ ਜਾਰੀ ਕਰਕੇ ਇਹ ਜਾਣਕਾਰੀ ਸਾਂਝੀ ਕੀਤੀ ਹੈ। ਜਿਸ ਵਿੱਚ ਮੁੱਖ ਤੌਰ 'ਤੇ

ਕੈਨੇਡਾ ਦੇ ਜਾਅਲੀ ਵੀਜੇ ਲਗਾ ਕੇ ਲੱਖਾਂ ਦੀ ਧੋਖਾਧੜੀ ਕਰਨ ਵਾਲੇ ਇੱਕ ਇੱਕ ਗਿਰੋਹ ਦਾ ਪਰਦਾਫਾਸ਼, ਪੁਲਿਸ ਨੇ 26.70 ਲੱਖਦੀ ਨਕਦੀ ਸਮੇਤ ਪੰਜ ਪਾਸਪੋਰਟ ਕੀਤੇ ਬਰਾਮਦ 

ਜਲੰਧਰ, 27 ਸਤੰਬਰ 2024 : ਜਲੰਧਰ ਪੁਲਿਸ ਵੱਲੋਂ ਕੈਨੇਡਾ ਦੇ ਜਾਅਲੀ ਵੀਜੇ ਲਗਾ ਕੇ ਲੱਖਾਂ ਦੀ ਧੋਖਾਧੜੀ ਕਰਨ ਵਾਲੇ ਇੱਕ ਇੱਕ ਗਿਰੋਹ ਦਾ ਪਰਦਾਫਾਸ਼ ਕਰਦਿਆਂ ਦੋ ਮੁੱਖ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਪਾਸੋਂ 26.70 ਲੱਖ ਰੁਪਏ ਦੀ ਨਕਦੀ ਸਮੇਤ ਪੰਜ ਪਾਸਪੋਰਟ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੇ ਦੱਸਿਆ ਕਿ ਜਲੰਧਰ

ਖਣਨ ਅਤੇ ਭੂ-ਵਿਗਿਆਨ ਮੰਤਰੀ ਵੱਲੋਂ ਅਹੁਦਾ ਸਾਂਭਣ ਤੋਂ ਬਾਅਦ ਪਹਿਲੇ ਦਿਨ ਹੀ ਵਿਆਪਕ ਸੁਧਾਰਾਂ ਦੀ ਸ਼ੁਰੂਆਤ

ਚੰਡੀਗੜ੍ਹ, 27 ਸਤੰਬਰ 2024 : ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਬੀਤੇ ਕੱਲ੍ਹ ਆਪਣਾ ਅਹੁਦਾ ਸਾਂਭਣ ਪਿੱਛੋਂ ਅੱਜ ਪਹਿਲੇ ਦਿਨ ਹੀ ਖਣਨ ਅਤੇ ਭੂ-ਵਿਗਿਆਨ ਵਿਭਾਗ ਨੂੰ ਪਹਿਲ ਦਿੰਦਿਆਂ ਵਿਭਾਗ ਦੇ ਕੰਮਕਾਜ ਵਿੱਚ ਪੂਰਣ ਪਾਰਦਰਸ਼ਤਾ ਲਿਆਉਣ ਵੱਲ ਆਪਣਾ ਧਿਆਨ ਕੇਂਦਰਿਤ ਕੀਤਾ। ਉਨ੍ਹਾਂ ਇਹ ਵਚਨਬੱਧਤਾ ਸੂਬੇ ਵਿੱਚ ਖਣਨ ਗਤੀਵਿਧੀਆਂ ਨਾਲ ਸਬੰਧਤ

ਝੋਨੇ ਦੀ ਖਰੀਦ ਲਈ ਪੰਜਾਬ ਸਰਕਾਰ ਤਿਆਰ ਬਰ ਤਿਆਰ: ਫਸਲ ਦਾ ਇਕ-ਇਕ ਦਾਣਾ ਚੁੱਕਣ ਲਈ ਸਰਕਾਰ ਵਚਨਬੱਧ : ਅਨੁਰਾਗ ਵਰਮਾ
  • ਮੁੱਖ ਸਕੱਤਰ ਨੇ ਪਹਿਲੀ ਅਕਤੂਬਰ ਤੋਂ ਸ਼ੁਰੂ ਕੀਤੀ ਜਾਣ ਵਾਲੀ ਖਰੀਦ ਸਬੰਧੀ ਡਿਪਟੀ ਕਮਿਸ਼ਨਰਾਂ ਨਾਲ ਕੀਤੀ ਸਮੀਖਿਆ ਮੀਟਿੰਗ

ਚੰਡੀਗੜ੍ਹ, 27 ਸਤੰਬਰ 2024 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਝੋਨੇ ਦੀ ਖਰੀਦ ਨਿਰਵਿਘਨ ਅਤੇ ਸੁਚਾਰੂ ਤਰੀਕੇ ਨਾਲ ਕਰਨ ਦੇ ਦਿੱਤੇ ਨਿਰਦੇਸ਼ਾਂ ਤਹਿਤ ਪੰਜਾਬ ਦੇ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਨੇ ਸਮੂਹ ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ ਕਰ

ਸਿੱਖਾਂ ਨਾਲ ਹੋ ਰਹੀ ਧੱਕੇਸ਼ਾਹੀ, ਰਾਹੁਲ ਦਾ ਬਿਆਨ ਬਿਲਕੁਲ ਠੀਕ : ਜਥੇਦਾਰ ਗਿਆਨੀ ਹਰਪ੍ਰੀਤ ਸਿੰਘ 

ਅੰਮ੍ਰਿਤਸਰ, 27 ਸਤੰਬਰ 2024  : ਸਿੱਖਾਂ ਨਾਲ ਹਮੇਸ਼ਾਂ ਧੱਕਾ ਹੁੰਦਾ ਰਿਹਾ ਹੈ ਅਤੇ ਹੁਣ ਵੀ ਸਿੱਖਾਂ ਦੀ ਨਾਲ ਧੱਕੇਸ਼ਾਹੀ ਹੋ ਰਿਹਾ ਹੈ। ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਿੱਖਾਂ ਬਾਰੇ ਗੱਲ ਕਰਦਿਆਂ ਹੋਇਆ, ਰਾਹੁਲ ਗਾਂਧੀ ਦੇ ਬਿਆਨ ਨੂੰ ਠੀਕ ਦੱਸਿਆ, ਉਥੇ ਹੀ ਕਿਹਾ ਕਿ, ਦਿੱਲੀ ਵਿੱਚ ਕਈ ਸਿੱਖਾਂ ਨਾਲ ਧੱਕੇਸ਼ਾਹੀ ਹੁੰਦੀ ਆ ਰਹੀ ਹੈ। ਦੱਸ ਦਈਏ ਕਿ, ਸਿੱਖਾਂ ਦੇ ਪਹਿਲੇ

ਮਹਿੰਦਰ ਭਗਤ ਨੇ ਰੱਖਿਆ ਸੇਵਾਵਾਂ ਭਲਾਈ, ਸੁਤੰਤਰਤਾ ਸੈਨਾਨੀ ਅਤੇ ਬਾਗਬਾਨੀ ਮੰਤਰੀ ਵਜੋਂ ਅਹੁਦਾ ਸੰਭਾਲਿਆ

ਚੰਡੀਗੜ੍ਹ, 27 ਸਤੰਬਰ 2024 : ਜਲੰਧਰ ਪੱਛਮੀ ਤੋਂ ਨਵ-ਨਿਯੁਕਤ ਵਿਧਾਇਕ ਸ੍ਰੀ ਮਹਿੰਦਰ ਭਗਤ ਨੇ ਅੱਜ ਆਪਣੇ ਸਾਥੀ ਕੈਬਨਿਟ ਮੰਤਰੀਆਂ ਸ. ਗੁਰਮੀਤ ਸਿੰਘ ਖੁੱਡੀਆਂ, ਸ੍ਰੀ ਲਾਲ ਚੰਦ ਕਟਾਰੂਚੱਕ, ਡਾ: ਬਲਬੀਰ ਸਿੰਘ, ਸ੍ਰੀ ਬਰਿੰਦਰ ਕੁਮਾਰ ਗੋਇਲ, ਤਰੁਨਪ੍ਰੀਤ ਸਿੰਘ ਸੌਂਧ ਅਤੇ ਹਰਦੀਪ ਸਿੰਘ ਮੁੰਡੀਆਂ, ਆਮ ਆਦਮੀ ਪਾਰਟੀ ਪੰਜਾਬ ਦੇ ਜਨਰਲ ਸਕੱਤਰ ਸ. ਜਗਰੂਪ ਸਿੰਘ ਸੇਖਵਾਂ, ਪਾਰਟੀ

ਸੂਬਾ ਸਰਕਾਰ ਵੱਲੋਂ ਡੇਂਗੂ ਦੇ ਮਰੀਜ਼ਾਂ ਦੀ ਦੇਖਭਾਲ ਲਈ ਬਲੱਡ ਬੈਂਕ, ਬਲੱਡ ਕੰਪੋਨੈਂਟ ਅਤੇ ਬੈੱਡਾਂ ਦੇ ਸਾਰੇ ਪ੍ਰਬੰਧ ਹਨ : ਡਾ. ਬਲਬੀਰ ਸਿੰਘ
  • ਆਈ.ਈ.ਸੀ. ਗਤੀਵਿਧੀਆਂ ਰਾਹੀਂ ਲੋਕਾਂ ਨੂੰ ਜਾਗਰੂਕ ਕਰਨਾ ਇਲਾਜ ਨਾਲੋਂ ਬਿਹਤਰ ਹੈ : ਡਾ. ਬਲਬੀਰ ਸਿੰਘ
  • ਹਰ ਸ਼ੁਕਰਵਾਰ, ਡੇਂਗੂ ਤੇ ਵਾਰ: ਸਿਹਤ ਮੰਤਰੀ ਨੇ ਸਵੇਰ ਦੀ ਸਭਾ 'ਚ ਵਿਦਿਆਰਥੀਆਂ ਨਾਲ ਜੁੜ ਕੇ ਘਾਤਕ ਬਿਮਾਰੀ ਖਿਲਾਫ਼ ਜਾਗਰੂਕਤਾ ਦਾ ਬਿਗੁਲ ਵਜਾਇਆ
  • ਵਿਦਿਆਰਥੀਆਂ ਨੂੰ ਡੇਂਗੂ ਵਿਰੁੱਧ ਲੜਾਈ ਵਿੱਚ ਯੋਗਦਾਨ ਪਾਉਣ ਲਈ ਮਾਪਿਆਂ ਦੀ ਮਦਦ ਨਾਲ ਹਰ ਸ਼ੁੱਕਰਵਾਰ ਨੂੰ
'ਪੰਜਾਬ 95' ਫ਼ਿਲਮ 'ਤੇ 120 ਕੱਟ ਲਗਾਉਣ ਨੂੰ ਲੈ ਕੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਜਤਾਇਆ ਇਤਰਾਜ਼,   ਕਿਹਾ : ਦੇਸ਼ ਦੇ ਵਿਚ ਸਿੱਖਾਂ ਨਾਲ ਬੇਇਨਸਾਫ਼ੀ ਹੋ ਰਹੀ ਹੈ।

ਅੰਮ੍ਰਿਤਸਰ, 27 ਸਤੰਬਰ 2024 : ਭਾਈ ਜਸੰਵਤ ਸਿੰਘ ਖਾਲੜਾ 'ਤੇ ਬਣਾਈ ਗਈ ਬਾਓਪਿਕ ਦਲਜੀਤ ਦੌਸਾਂਝ ਦੀ 'ਪੰਜਾਬ 95 ਫ਼ਿਲਮ' 'ਤੇ ਸੈਂਸਰ ਬੋਰਡ ਵੱਲੋਂ 120 ਸੀਨਜ਼ 'ਤੇ ਕੱਟ ਲਗਾਏ ਗਏ ਹਨ। ਉਥੇ ਹੀ ਸੈਂਸਰ ਬੋਰਡ ਵੱਲੋਂ 'ਪੰਜਾਬ 95' ਫ਼ਿਲਮ 'ਤੇ 120 ਕੱਟ ਲਗਾਉਣ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਇਤਰਾਜ਼ ਜਤਾਇਆ ਹੈ। ਉਨ੍ਹਾਂ ਕਿਹਾ