news

Jagga Chopra

Articles by this Author

ਆਪ ਪਾਰਟੀ ਦੇ 32 ਵਿਧਾਇਕ ਉਨ੍ਹਾਂ ਦੇ ਸੰਪਰਕ ਵਿੱਚ ਹਨ : ਪ੍ਰਤਾਪ ਸਿੰਘ ਬਾਜਵਾ

ਚੰਡੀਗੜ੍ਹ, 24 ਫਰਵਰੀ 2025 : ਪੰਜਾਬ ਸਰਕਾਰ ਵੱਲੋੋਂ ਦੋ ਦਿਨਾਂ ਵਿਧਾਨ ਸੈਸ਼ਨ ਬੁਲਾਇਆ ਗਿਆ ਹੈ, ਜਿਸ ਦਾ ਅੱਜ ਪਹਿਲਾ ਦਿਨ ਹੈ ਇਸ ਮੌਕੇ ਸੈਸ਼ਨ ਵਿੱਚ ਸ਼ਾਮਲ ਹੋਣ ਲਈ ਪੁੱਜੇ ਵਿਰੋਧੀ ਧਿਰ ਦੇ ਆਗੂ ਤੇ ਸੀਨੀਅਰ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਆਮ ਆਦਮੀ ਪਾਰਟੀ ਦੇ 32 ਵਿਧਾਇਕ ਉਨ੍ਹਾਂ ਦੇ ਨਾਲ ਤਾਲਮੇਲ ‘ਚ ਹਨ। ਉਨ੍ਹਾਂ ਕਿਹਾ

ਸ੍ਰੀ ਗੁੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਧਰਮ ਅਧਿਐਨ ਵਿਭਾਗ ਵੱਲੋਂ ਵਿਦੇਸਾਂ ਵਿਚ ਸਿਖ ਅਧਿਐਨ ਲਈ ਚੁਣੌਤੀਆਂ ਵਿਸ਼ੇ ’ਤੇ ਕਰਵਾਇਆ ਗਿਆ ਵਿਸ਼ੇਸ਼ ਭਾਸ਼ਣ

ਸ੍ਰੀ ਫ਼ਤਹਿਗੜ੍ਹ ਸਾਹਿਬ, 24 ਫਰਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) : ਸ੍ਰੀ ਗੁੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਧਰਮ ਅਧਿਐਨ ਵਿਭਾਗ ਵੱਲੋਂ ਵਿਦੇਸਾਂ ਵਿਚ ਸਿਖ ਅਧਿਐਨ ਲਈ ਚੁਣੌਤੀਆਂ ਵਿਸ਼ੇ ਉਤੇ ਡਾ ਗਿਆਨ ਸਿੰਘ ਸੰਧੂ, ਨਿਰਦੇਸ਼ਕ ਅਤੇ ਮੁੱਖ ਕਾਰਜਕਾਰੀ ਅਧਿਕਾਰੀ, ਗੁਰੂ ਨਾਨਕ ਇੰਸਟੀਚਿਊਟ ਆਫ ਗਲੋਬਲ ਸਟਡੀਜ਼ ਦਾ ਵਿਸ਼ੇਸ਼ ਭਾਸ਼ਣ ਕਰਵਾਇਆ ਗਿਆ। ਸੈਮੀਨਾਰ ਦੀ ਪ੍ਰਧਾਨਗੀ

19 ਮਾਰਚ ਦੀ ਮੀਟਿੰਗ ਵਿੱਚ ਕੋਈ ਹੱਲ ਨਾ ਨਿਕਲਿਆ ਤਾਂ 25 ਮਾਰਚ ਨੂੰ 101 ਕਿਸਾਨਾਂ ਦਾ ਜਥਾ ਦਿੱਲੀ ਵੱਲ ਮਾਰਚ ਕਰੇਗਾ : ਸਰਵਣ ਸਿੰਘ ਪੰਧੇਰ


ਸ਼ੰਭੂ ਬਾਰਡਰ, 24 ਫਰਵਰੀ 2025 : ਦਿੱਲੀ ਮਾਰਚ ਨੂੰ ਲੈ ਕੇ ਐਤਵਾਰ ਨੂੰ ਸ਼ੰਭੂ ਬਾਰਡਰ 'ਤੇ ਕਿਸਾਨ ਆਗੂਆਂ ਦੀ ਮੀਟਿੰਗ ਤੋਂ ਬਾਅਦ ਸੋਮਵਾਰ ਸਵੇਰੇ ਇਕ ਵਾਰ ਫਿਰ ਦੋਵਾਂ ਪਾਰਟੀਆਂ ਦੇ ਆਗੂਆਂ ਦੀ ਮੀਟਿੰਗ ਹੋਈ। ਮੀਟਿੰਗ ਤੋਂ ਬਾਅਦ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਫਿਲਹਾਲ 25 ਫਰਵਰੀ ਨੂੰ ਦਿੱਲੀ ਵੱਲ ਮਾਰਚ ਕਰਨ ਦਾ ਫੈਸਲਾ ਟਾਲ ਦਿੱਤਾ ਗਿਆ ਹੈ। ਪੰਧੇਰ ਨੇ

ਮਾਤਾ ਗੁਜਰੀ ਕਾਲਜ ਦੇ ਪੰਜਾਬੀ ਵਿਭਾਗ ਦੀ ਵਿਦਿਆਰਥਣ ਨੇ ਖੱਟਿਆ ਨਾਮਣਾ

ਸ੍ਰੀ ਫ਼ਤਹਿਗੜ੍ਹ ਸਾਹਿਬ, 24 ਫਰਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) : ਮਾਤਾ ਗੁਜਰੀ ਕਾਲਜ ਦੇ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਦੇ ਸੈਸ਼ਨ 2024-25 ਦੀ ਐਮ.ਏ. ਪੰਜਾਬੀ ਦੀ ਹੋਣਹਾਰ ਵਿਦਿਆਰਥਣ ਹਰਜੋਤ ਕੌਰ ਨੇ ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ ਦੀ ਰਾਸ਼ਟਰੀ ਯੋਗਤਾ ਪ੍ਰੀਖਿਆ ਯੂ.ਜੀ.ਸੀ.ਨੈੱਟ. ਨੂੰ ਸਫ਼ਲਤਾਪੂਰਵਕ ਪਾਸ ਕਰਕੇ ਨਾਮਣਾ ਖੱਟਿਆ ਹੈ। ਵਰਣਨਯੋਗ ਹੈ ਕਿ ਪੰਜਾਬੀ

ਮਾਤਾ ਗੁਜਰੀ ਕਾਲਜ ਦੇ ਟ੍ਰੇਨਿੰਗ ਅਤੇ ਪਲੇਸਮੈਂਟ ਸੈੱਲ ਵੱਲੋਂ 100 ਘੰਟਿਆਂ ਦਾ ਸਿਖਲਾਈ ਪ੍ਰੋਗਰਾਮ ਸ਼ੁਰੂ

ਸ੍ਰੀ ਫ਼ਤਹਿਗੜ੍ਹ ਸਾਹਿਬ, 24 ਫਰਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) : ਮਾਤਾ ਗੁਜਰੀ ਕਾਲਜ ਦੇ ਟ੍ਰੇਨਿੰਗ ਅਤੇ ਪਲੇਸਮੈਂਟ ਸੈੱਲ ਵੱਲੋਂ ਬਜਾਜ ਫਿਨਜ਼ਰਵ ਲਿਮਟਿਡ ਦੇ ਸਹਿਯੋਗ ਨਾਲ ਕਾਲਜ ਦੇ ਪੋਸਟ ਗ੍ਰੈਜੂਏਸ਼ਨ ਅਤੇ ਗ੍ਰੈਜੂਏਸ਼ਨ ਦੇ ਆਖਰੀ ਸਾਲ ਦੇ ਵਿਦਿਆਰਥੀਆਂ ਲਈ 100 ਘੰਟਿਆਂ ਦਾ ਸਰਟੀਫਿਕੇਟ ਪ੍ਰੋਗਰਾਮ ਇਨ ਬੈਂਕਿੰਗ, ਫਾਈਨਾਂਸ ਐਂਡ ਇੰਨਸ਼ੋਰੈਂਸ (ਸੀ.ਪੀ.ਬੀ.ਐੱਫ.ਆਈ.)

ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਟਕਰਾਅ ਦੀ ਨੀਤੀ ਅਪਣਾ ਰਹੀ ਹੈ : ਜਥੇਦਾਰ ਗਿਆਨੀ ਰਘਬੀਰ ਸਿੰਘ 

ਅੰਮ੍ਰਿਤਸਰ, 24 ਫਰਵਰੀ 2025 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਨਾਲ ਚੱਲ ਰਹੇ ਵਿਵਾਦ ਦਰਮਿਆਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਇੱਕ ਵਾਰ ਫਿਰ ਸਖ਼ਤ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਟਕਰਾਅ ਦੀ ਨੀਤੀ ਅਪਣਾ ਰਹੀ ਹੈ। ਉਨ੍ਹਾਂ ਸਪੱਸ਼ਟ ਕੀਤਾ ਹੈ

ਟਰੱਕ ਅਤੇ ਬਾਈਕ ਵਿਚਕਾਰ ਹੋਈ ਜ਼ਬਰਦਸਤ ਟੱਕਰ, ਦੋ ਵਿਦਿਆਰਥੀਆਂ ਦੀ ਮੌਤ

ਕਪੂਰਥਲਾ, 24 ਫਰਵਰੀ 2025 : ਕਪੂਰਥਲਾ ਦੇ ਗੋਇੰਦਵਾਲ ਸਾਹਿਬ ਰੋਡ 'ਤੇ ਪਿੰਡ ਨਵਾਂ ਪਿੰਡ ਗੇਟਵਾਲਾ ਨੇੜੇ ਸੋਮਵਾਰ ਸਵੇਰੇ ਟਰੱਕ ਅਤੇ ਬਾਈਕ ਵਿਚਕਾਰ ਜ਼ਬਰਦਸਤ ਟੱਕਰ ਹੋ ਗਈ। ਹਾਦਸੇ 'ਚ ਬਾਈਕ ਸਵਾਰ ਦੋ ਵਿਦਿਆਰਥੀਆਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਹਾਦਸੇ ਤੋਂ ਬਾਅਦ ਟਰੱਕ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਮੌਕੇ 'ਤੇ ਪਹੁੰਚੇ ਥਾਣਾ ਸਦਰ ਦੇ ਜਾਂਚ ਅਧਿਕਾਰੀ ਏ.ਐੱਸ.ਆਈ

ਮੁਕਤਸਰ ਪੁਲਿਸ ਨੇ ਲਾਰੈਂਸ ਗਿਰੋਹ ਦੇ ਦੋ ਕਾਰਕੁਨਾਂ ਨੂੰ ਕੀਤਾ ਕਾਬੂ, ਤਿੰਨ ਵਿਦੇਸ਼ੀ ਪਿਸਤੌਲ, 20 ਕਾਰਤੂਸ ਬਰਾਮਦ

ਮੁਕਤਸਰ, 24 ਫਰਵਰੀ 2025 : ਮੁਕਤਸਰ ਪੁਲਿਸ ਨੇ ਲਾਰੈਂਸ ਬਿਸ਼ਨੋਈ ਗਿਰੋਹ ਦੇ ਦੋ ਕਾਰਕੁਨਾਂ ਨੂੰ ਗ੍ਰਿਫਤਾਰ ਕੀਤਾ ਹੈ। ਦੋਵਾਂ ਕੋਲੋਂ ਤਿੰਨ ਵਿਦੇਸ਼ੀ ਪਿਸਤੌਲ, 20 ਕਾਰਤੂਸ, ਦੋ ਮੈਗਜ਼ੀਨ ਅਤੇ ਇੱਕ ਮੋਬਾਈਲ ਫ਼ੋਨ ਬਰਾਮਦ ਹੋਇਆ ਹੈ। ਐਸਐਸਪੀ ਅਖਿਲ ਚੌਧਰੀ ਨੇ ਦੱਸਿਆ ਕਿ ਪੁਲੀਸ ਟੀਮ ਫਿਰੋਜ਼ਪੁਰ ਰੋਡ ’ਤੇ ਚੈਕਿੰਗ ਕਰ ਰਹੀ ਸੀ। ਇਸ ਦੌਰਾਨ ਪੁਲੀਸ ਨੇ ਦੋ ਸ਼ੱਕੀ ਨੌਜਵਾਨਾਂ

ਤੇਜ਼ ਰਫਤਾਰ ਕਾਰ ਨੇ ਮੋਟਰਸਾਈਕਲ ਨੂੰ ਮਾਰ ਟੱਕਰ, ਦੋ ਵਿਅਕਤੀਆਂ ਦੀ ਮੌਤ

ਫ਼ਾਜਿਲਕਾ, 24 ਫਰਵਰੀ 2025 : ਫ਼ਾਜਿਲਕਾ ਜਿਲ੍ਹਾ ਦੇ ਪਿੰਡ ਰਾਮਪੁਰ ਨਜ਼ਦੀਕ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਦੋ ਵਿਅਕਤੀਆਂ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਬੀਤੀ ਦੇਰ ਦੋ ਵਿਅਕਤੀ ਆਪਣੇ ਮੋਟਰਸਾਈਕਲ ਤੇ ਸਵਾਰ ਹੋ ਕੇ ਘਰ ਨੂੰ ਵਾਪਸ ਆ ਰਹੇ ਸਨ ਕਿ ਉਨ੍ਹਾਂ ਨੂੰ ਇੱਕ ਤੇਜ਼ ਰਫਤਾਰ ਕਾਰ ਨੇ ਕੁਚਲ ਦਿੱਤਾ। ਜਿਸ ਕਾਰਨ ਦੋਵਾਂ ਦੀ ਮੌਕੇ ਤੇ ਹੀ ਮੌਤ ਹੋ ਗਈ।

ਬਾਬਾ ਮੱਖਣ ਸ਼ਾਹ ਲੁਬਾਣਾ ਤੇ ਭਾਈ ਲੱਖੀ ਸ਼ਾਹ ਵਣਜਾਰਾ ਦੀ ਯਾਦ ’ਚ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਸਮਾਗਮ

ਅੰਮ੍ਰਿਤਸਰ, 24 ਫ਼ਰਵਰੀ 2025 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਬਾਬਾ ਮੱਖਣ ਸ਼ਾਹ ਲੁਬਾਣਾ ਅਤੇ ਭਾਈ ਲੱਖੀ ਸ਼ਾਹ ਵਣਜਾਰਾ ਦੀ ਯਾਦ ਵਿਚ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ