news

Jagga Chopra

Articles by this Author

ਭੇਤਭਰੇ ਹਾਲਾਤਾਂ ‘ਚ ਲਾਪਤਾ ਹੋਏ ਨੌਜਵਾਨ ਦੀ 5 ਦਿਨ ਬੀਤ ਜਾਣ ਤੇ ਵੀ ਨਹੀਂ ਮਿਲੀ ਕੋਈ ਉੱਘ-ਸੁੱਗ, ਪਰਿਵਾਰ ਚਿੰਤਾ 'ਚ

ਤਰਨਤਾਰਨ ,6 ਫਰਵਰੀ 2025 : ਤਰਨਤਾਰਨ  ਦੇ ਪਿੰਡ ਰਾਣੀਵਲਾਹ ਦੇ 1 ਫਰਵਰੀ ਤੋਂ ਭੇਤਭਰੇ ਹਾਲਾਤਾਂ ‘ਚ ਲਾਪਤਾ ਹੋਏ 18 ਸਾਲਾ ਨੌਜਵਾਨ ਦੀ 5 ਦਿਨ ਬੀਤ ਜਾਣ ਤੋਂ ਬਾਅਦ ਵੀ ਕੋਈ ਉੱਘ-ਸੁੱਗ ਨਾ ਮਿਲਣ ਕਰਕੇ ਪਰਿਵਾਰ ਅਤੇ ਪਿੰਡ ਵਾਲਿਆਂ ਵਿੱਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ। ਜਾਣਕਾਰੀ ਅਨੁਸਾਰ ਸੁਖਚੈਨ ਸਿੰਘ ਪੁੱਤਰ ਕੁਲਵਿੰਦਰ ਸਿੰਘ ਵਾਸੀ ਪਿੰਡ ਰਾਣੀ ਵਲਾਹ 1 ਫਰਵਰੀ ਨੂੰ

ਐਨਸੀਸੀ ਗਰੁੱਪ ਨੇ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਚੰਡੀਗੜ੍ਹ ਖੇਤਰ ਦੇ ਗਰੁੱਪਾਂ ਵਿੱਚੋਂ ਪਹਿਲਾ ਸਥਾਨ ਹਾਸਲ ਕੀਤਾ

ਚੰਡੀਗੜ੍ਹ 6 ਫਰਵਰੀ, 2025 : ਐਨਸੀਸੀ ਗਰੁੱਪ ਚੰਡੀਗੜ੍ਹ ਸਾਲ 2024-25 ਲਈ ਐਨਸੀਸੀ ਡਾਇਰੈਕਟੋਰੇਟ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਚੰਡੀਗੜ੍ਹ (ਪੀਐਚਐਚਪੀਐਂਡਸੀ) ਅਧੀਨ ਅੱਠ ਐਨਸੀਸੀ ਗਰੁੱਪਾਂ ਵਿੱਚੋਂ ਸਭ ਤੋਂ ਵਧੀਆ ਪ੍ਰਦਰਸ਼ਨ ਕਰਨ ਵਾਲੇ ਗਰੁੱਪ ਵਜੋਂ ਉਭਰਿਆ ਹੈ। ਇਹ ਪ੍ਰਾਪਤੀ ਸਾਲ 2024-25 ਦੌਰਾਨ ਸਮੂਹ ਦੇ ਬੇਮਿਸਾਲ ਪ੍ਰਦਰਸ਼ਨ ਕਾਰਣ ਹਾਸਲ ਹੋਈ ਹੈ। ਐਨਸੀਸੀ

ਨਾਗਰਿਕ ਆਪਣੇ ਘਰ ਬੈਠੇ ਹੀ ਹੈਲਪਲਾਈਨ ਨੰਬਰ 1076 ਤੇ ਕਾਲ ਕਰਕੇ ਪ੍ਰਾਪਤ ਕਰ ਸਕਦੇ ਹਨ ਸੇਵਾਵਾਂ : ਅਮਨ ਅਰੋੜਾ
  • ਨਵੀਂ ਪਹਿਲ, ਹੁਣ ਸਿਰਫ਼ ਇਕ ਫ਼ੋਨ ਕਾਲ 'ਤੇ ਮਿਲਣਗੀਆਂ 406 ਸੇਵਾਵਾਂ
  • ਕੈਬਨਿਟ ਮੰਤਰੀ ਅਮਨ ਅਰੋੜਾ ਨੇ 363 ਹੋਰ ਨਾਗਰਿਕ-ਕੇਂਦ੍ਰਿਤ ਸੇਵਾਵਾਂ ਸ਼ਾਮਲ ਕਰਕੇ "ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ" ਯੋਜਨਾ ਵਿੱਚ ਵਿਸਥਾਰ ਦਾ ਕੀਤਾ ਐਲਾਨ
  • ⁠ਪ੍ਰਸ਼ਾਸਨਿਕ ਸੁਧਾਰ ਮੰਤਰੀ ਨੇ ਸੇਵਾ ਕੇਂਦਰਾਂ ਵਿੱਚ ਦਿੱਤੀਆਂ ਜਾਣ ਵਾਲੀਆਂ ਸਾਰੀਆਂ 406 ਸੇਵਾਵਾਂ ਨਾਗਰਿਕਾਂ ਦੇ ਦਰਾਂ ਤੱਕ
ਡਿਪੋਰਟ ਕੀਤੇ ਗਏ ਪ੍ਰਵਾਸੀਆਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦਿੱਤਾ ਜਾਵੇ ਅਤੇ ਇਨ੍ਹਾਂ ਟ੍ਰੈਵਲ ਏਜੰਟਾਂ ਨੂੰ ਸਜ਼ਾ ਦਿੱਤੀ ਜਾਵੇ : ਸੁਖਬੀਰ ਬਾਦਲ  

ਚੰਡੀਗੜ੍ਹ, 6 ਫਰਵਰੀ, 2025 : ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅਮਰੀਕਾ ਤੋਂ ਭਾਰਤੀ ਪ੍ਰਵਾਸੀਆਂ ਨੂੰ ਦੇਸ਼ ਨਿਕਾਲਾ ਦੇਣ ਦੀ ਨਿੰਦਾ ਕੀਤੀ ਹੈ, ਇਸਨੂੰ ਦੇਸ਼ ਦਾ ਅਪਮਾਨ ਦੱਸਿਆ ਹੈ। ਇੱਕ ਪੋਸਟ ਵਿੱਚ, ਬਾਦਲ ਨੇ ਅਮਰੀਕਾ ਵੱਲੋਂ ਭਾਰਤੀਆਂ ਨੂੰ ਫੌਜੀ ਜਹਾਜ਼ ਵਿੱਚ ਹੱਥਕੜੀਆਂ ਲਗਾ ਕੇ ਵਾਪਸ ਭੇਜਣ ਦੀ ਆਲੋਚਨਾ ਕੀਤੀ ਅਤੇ ਪ੍ਰਧਾਨ ਮੰਤਰੀ

ਬੁੱਢਾ ਦਰਿਆ ਅੰਮ੍ਰਿਤ ਵਾਂਗ ਵਗੇ ਇਹ ਸੁਪਨਾ ਲੈਕੇ ਚਲੇ ਹਾਂ : ਸੰਤ ਸੀਚੇਵਾਲ
  • ਅੱਧੀ ਦਰਜਨ ਤੋਂ ਵੱਧ ਡੇਅਰੀਆਂ ਦਾ ਕੀਤਾ ਦੌਰਾ, ਲਾਪ੍ਰਵਾਹੀ ਵਰਤਣ ਵਾਲੇ ਅਧਿਕਾਰੀਆਂ ਦੀ ਕੀਤੀ ਖਿਚਾਈ*
  • ਭੂਖੜੀ ਖੁਰਦ ਵਿੱਚ ਸੀਚੇਵਾਲ ਮਾਡਲ ਤਹਿਤ ਬਣਾਇਆ ਜਾ ਰਿਹਾ ਛੱਪੜ
  • ਅਧਿਕਾਰੀਆਂ ਨੇ ਮੌਕੇ ‘ਤੇ ਜਾ ਕੇ ਬੁੱਢੇ ਦਰਿਆ ਦੀ ਦੇਖੀ ਅਸਲ ਤਸਵੀਰ

ਲੁਧਿਆਣਾ, 06 ਫਰਵਰੀ 2025 : ਬੁੱਢੇ ਦਰਿਆ ਨੂੰ ਪ੍ਰਦੂਸ਼ਣ ਮੁਕਤ ਕਰਨ ਵਿੱਚ ਲੱਗੇ ਹੋਏ ਵਾਤਾਵਰਨ ਪ੍ਰੇਮੀ, ਰਾਜ ਸਭਾ ਮੈਂਬਰ

ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਸਰਕਾਰ ਵਚਨਬੱਧ : ਡਾ ਜਮੀਲ ਉਰ ਰਹਿਮਾਨ
  • ਵਿਧਾਇਕ ਮਾਲੇਰਕੋਟਲਾ ਦੇ ਉਦਮ ਸਦਕਾ ਸਿਹਤ ਤੇ ਪਰਿਵਾਰ ਭਲਾਈ ਵਿਭਾਗ ,ਪੰਜਾਬ ਵਲੋਂ ਸਥਾਨਕ ਸਿਵਲ ਹਸਪਤਾਲ ਵਿਖੇ 07 ਮਾਹਿਰ ਡਾਕਟਰਾਂ ਦੀ ਕੀਤੀ ਤਾਇਨਾਤੀ

ਮਾਲੇਰਕੋਟਲਾ 06 ਫਰਵਰੀ 2025 : ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਮੁਹੱਈਆਂ ਕਰਵਾਉਣ ਦੇ ਮੰਤਵ ਨਾਲ ਵਿਧਾਇਕ ਮਾਲੇਰਕੋਟਲਾ ਡਾ ਜਮੀਲ ਉਰ ਰਹਿਮਾਨ ਦੇ ਉਦਮ ਸਦਕਾ ਸਿਹਤ ਤੇ ਪਰਿਵਾਰ ਭਲਾਈ ਵਿਭਾਗ ,ਪੰਜਾਬ ਵਲੋਂ ਸਿਵਲ

ਜ਼ਿਲ੍ਹਾ ਪ੍ਰਸਾਸ਼ਨ ਨਾਗਰਿਕਾਂ ਨੂੰ ਸੇਵਾ ਕੇਂਦਰਾਂ ਰਾਹੀਂ ਬਿਨਾਂ ਕਿਸੇ ਖੱਜਲ-ਖੁਆਰੀ ਦੇ ਸੁਵਿਧਾਜਨਕ ਢੰਗ ਨਾਲ ਨਾਗਰਿਕ ਸੇਵਾਵਾਂ ਮੁਹੱਈਆ ਕਰਵਾਉਣ ਲਈ ਤਤਪਰ- ਗੁਰਮੀਤ ਕੁਮਾਰ ਬਾਂਸਲ
  • ਜ਼ਿਲ੍ਹਾ ਮਾਲੇਰਕੋਟਲਾ ਦੇ 09 ਸੇਵਾ ਕੇਂਦਰਾਂ ਚ ਪਿਛਲੇ ਇੱਕ ਸਾਲ ਦੌਰਾਨ 63,916 ਵੱਖ ਵੱਖ ਤਰ੍ਹਾਂ ਦੀ ਸੇਵਾਵਾਂ ਲੈਣ ਲਈ ਪ੍ਰਤੀਬੇਨਤੀਆਂ ਪ੍ਰਾਪਤ
  • ਸਿਰਫ਼ 0.21 ਫ਼ੀਸਦੀ ਭਾਵ 127 ਹੀ ਨਿਪਟਾਰੇ ਲਈ ਬਕਾਇਆ

ਮਾਲੇਰਕੋਟਲਾ 06 ਫਰਵਰੀ 2025 : ਪੰਜਾਬ ਸਰਕਾਰ ਦਾ ਪ੍ਰਸ਼ਾਸਨਿਕ ਸੁਧਾਰ ਵਿਭਾਗ ਲੋਕਾਂ ਨੂੰ ਇੱਕੋ ਛੱਤ ਥੱਲੇ ਸਰਕਾਰੀ ਸੇਵਾਵਾਂ ਡਿਜੀਟਲ ਤਰੀਕੇ ਨਾਲ ਮੁਹੱਈਆ

ਬੱਚੀਆਂ ਦੀ ਨਰੋਈ ਸਿਹਤ ਨੂੰ ਧਿਆਨ ਵਿੱਚ ਰੱਖਦਿਆਂ ਜਾਂਚ ਮੁਹਿੰਮ ਨੂੰ ਜਲਦ ਹੀ ਸਾਰੇ ਜ਼ਿਲ੍ਹਿਆਂ ਵਿੱਚ ਕੀਤਾ ਜਾਵੇਗਾ ਸ਼ੁਰੂ : ਡਾ. ਬਲਜੀਤ ਕੌਰ 
  • ਅਨੀਮੀਆ ਮੁਕਤ ਪੰਜਾਬ ਬਣਾਉਣ ਦੇ ਮੰਤਵ ਨਾਲ ਡਾ. ਬਲਜੀਤ ਕੌਰ ਵੱਲੋਂ ਵਿਦਿਆਰਥਣਾਂ ਦੀ ਅਨੀਮੀਆ ਜਾਂਚ ਮੁਹਿੰਮ ਦੀ ਕੀਤੀ ਗਈ ਸ਼ੁਰੂਆਤ
  • ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ ਸਕੂਲਾਂ ਵਿੱਚ ਵਿਸ਼ੇਸ ਕੈਂਪ ਲਗਾਕੇ ਕੀਤੀ ਜਾਵੇਗੀ ਲੜਕੀਆਂ ਦੀ ਅਨੀਮੀਆ ਜਾਂਚ-ਡਿਪਟੀ ਕਮਿਸ਼ਨਰ

ਤਰਨ ਤਾਰਨ, 06 ਫਰਵਰੀ 2025 : ਅਨੀਮੀਆ ਮੁਕਤ ਪੰਜਾਬ ਬਣਾਉਣ ਦੇ ਮੰਤਵ ਨਾਲ

ਪੰਜਾਬ ਦੀਆਂ ਛੇ ਨਗਰ ਨਿਗਮਾਂ ’ਤੇ ਆਪ ਪਾਰਟੀ ਦੇ ਮੇਅਰ ਬਣਨਾ, ਪਾਰਟੀ ਲਈ ਮਾਣ ਵਾਲੀ ਗੱਲ : ਸ਼ੈਰੀ ਕਲਸੀ
  • ਵਿਧਾਇਕ ਸ਼ੈਰੀ ਕਲਸੀ ਨੇ ਬਠਿੰਡਾ ਦੇ ਚੁਣੇ ਗਏ ਮੇਅਰ ਪਦਮਜੀਤ ਮਹਿਤਾ ਨੂੰ ਦਿੱਤੀਆਂ ਸ਼ੁੱਭਕਾਮਨਾਵਾਂ

ਬਟਾਲਾ, 6 ਫਰਵਰੀ 2025 : ਬਟਾਲਾ ਦੇ ਨੌਜਵਾਨ ਵਿਧਾਇਕ ਅਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ, ਸ੍ਰੀ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਕਿਹਾ ਕਿ ਪੰਜਾਬ ਦੀਆਂ ਪੰਜ ਨਗਰ ਨਿਗਮਾਂ ‘ਤੇ ਆਪ ਪਾਰਟੀ ਦੇ ਮੇਅਰ ਬਣਨ ਉਪਰੰਤ ਬਠਿੰਡਾ ਨਗਰ ਨਿਗਮ ਵਿੱਚ ਵੀ ਆਮ ਆਦਮੀ ਪਾਰਟੀ

ਵਿਧਾਇਕ ਸ਼ੈਰੀ ਕਲਸੀ ਵਲੋਂ 24 ਸਾਲਾਂ ਦੇ ਇੰਤਜ਼ਾਰ ਨੂੰ ਖਤਮ ਕਰਦਿਆਂ ਬਟਾਲਾ ਦੇ ਸ਼ਹਿਰ ਵਾਸੀਆਂ ਨੂੰ ਦਿੱਤਾ ਨਾਯਾਬ ਤੋਹਫਾ
  • ਇੰਪਰੂਵਮੈਂਟ ਟਰੱਸਟ ਬਟਾਲਾ ਦੀ ਕਾਲੋਨੀ ਵਿੱਚ ਵਿਕਾਸ ਕਾਰਜ ਸ਼ੁਰੂ ਕਰਵਾਇਆ
  • ਬਟਾਲਾ ਸ਼ਹਿਰ ਦੇ ਵਿਕਾਸ ਵਿੱਚ ਇੱਕ ਹੋਰ ਚੈਪਟਰ ਜੁੜਿਆ, ਸ਼ਹਿਰ ਨੂੰ ਵਿਕਾਸ ਪੱਖੋਂ ਨਮੂਨੇ ਦਾ ਸ਼ਹਿਰ ਬਣਾਇਆ ਜਾਵੇਗਾ-ਵਿਧਾਇਕ ਸ਼ੈਰੀ ਕਲਸੀ

ਬਟਾਲਾ, 6 ਫਰਵਰੀ 2025 : ਬਟਾਲਾ ਸ਼ਹਿਰ ਦੇ ਵਿਕਾਸ ਵਿੱਚ ਇੱਕ ਹੋਰ ਚੈਪਟਰ ਜੋੜਦਿਆਂ ਬਟਾਲਾ ਦੇ ਨੌਜਵਾਨ ਵਿਧਾਇਕ ਅਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ