news

Jagga Chopra

Articles by this Author

ਵਿੱਤ ਮੰਤਰੀ ਚੀਮਾ ਵੱਲੋਂ ਪੈਨਸਿਲ ਸ਼ਾਰਪਨਰਾਂ 'ਤੇ ਜੀਐਸਟੀ ਘਟਾਉਣ ਬਾਰੇ ਪੰਜਾਬ ਦੀ ਮੰਗ ਨੂੰ ਸਵੀਕਾਰ ਕਰਨ ਲਈ ਜੀਐਸਟੀ ਕੌਂਸਲ ਦਾ ਧੰਨਵਾਦ
  • ਰਾਜ ਦੇ 995 ਕਰੋੜ ਰੁਪਏ ਦੇ ਬਕਾਇਆ ਜੀਐਸਟੀ ਮੁਆਵਜ਼ੇ ਨੂੰ ਕਲੀਅਰ ਕਰਨ ਦੇ ਫੈਸਲੇ ਦੀ ਕੀਤੀ ਸ਼ਲਾਘਾ

ਚੰਡੀਗੜ੍ਹ, 18 ਫਰਵਰੀ : ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੈਨਸਿਲ ਸ਼ਾਰਪਨਰਾਂ 'ਤੇ ਜੀਐਸਟੀ ਨੂੰ 18 ਪ੍ਰਤੀਸ਼ਤ ਤੋਂ ਘਟਾ ਕੇ 12 ਪ੍ਰਤੀਸ਼ਤ ਕਰਨ ਦੀ ਰਾਜ ਦੀ ਮੰਗ ਨੂੰ ਪ੍ਰਵਾਨ ਕਰਨ ਲਈ ਜੀਐਸਟੀ ਕੌਂਸਲ ਦਾ ਧੰਨਵਾਦ ਕੀਤਾ ਹੈ। ਅੱਜ ਨਵੀਂ ਦਿੱਲੀ ਵਿੱਚ

ਸੀਰੀਆ 'ਚ ਹੋਏ ਬੰਬ ਧਮਾਕੇ 'ਚ 53 ਲੋਕਾਂ ਦੀ ਮੌਤ, 200 ਲੋਕ ਜਖ਼ਮੀ

ਦਮਿਸ਼ਕ, (ਸੀਰੀਆ) : ਤੁਰਕੀ ਅਤੇ ਸੀਰੀਆ ‘ਚ ਆਏ ਭੁਚਾਲ ਕਾਰਨ ਹੋਈਆਂ ਹਜ਼ਾਰਾਂ ਮੌਤਾਂ ਕਾਰਨ ਨਮ ਹੋਈਆਂ ਅੱਖਾਂ ਦਾ ਪਾਣੀ ਹਾਲੇ ਸੁੱਕਿਆ ਵੀ ਨਹੀਂ ਸੀ ਕਿ ਦਮਿਸ਼ਕ ਵਿੱਚ ਸੀਰੀਆ ਦੀ ਸੱਤਾਧਾਰੀ ਪਾਰਟੀ ਦੇ ਹੈੱਡਕੁਆਰਟਰ ਨੇੜੇ ਇੱਕ ਕਾਰ ਬੰਬ ਧਮਾਕੇ ਵਿੱਚ 53 ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ ਸ਼ਹਿਰ ਵਿੱਚ ਫੌਜ ਦੀ ਕੇਂਦਰੀ ਕਮਾਂਡ ਦੇ ਨੇੜੇ ਮੋਰਟਾਰ ਦੇ ਗੋਲੇ ਵਿਸਫੋਟ ਹੋਏ।

ਅਮਰੀਕਾ ਦੇ ਮਿਸੀਸਿਪੀ ਸ਼ਹਿਰ ਵਿੱਚ ਹੋਈ ਗੋਲੀਬਾਰੀ ‘ਚ 6 ਲੋਕਾਂ ਦੀ ਮੌਤ

ਮਿਸੀਸਿਪੀ, 18 ਫਰਵਰੀ : ਅਮਰੀਕਾ ਵਿੱਚ ਗੋਲੀਬਾਰੀ ਦੀਆਂ ਘਟਨਾਵਾਂ ਘਟਣ ਦੀ ਬਜਾਏ ਦਿਨ ਬਦਿਨ ਵਧਦੀਆਂ ਹੀ ਜਾ ਰਹੀਆਂ ਹਨ, ਬੀਤੀ ਦੇਰ ਰਾਤ ਟੈਨੇਸੀ ਸੂਬੇ ਦੇ ਮਿਸੀਸਿਪੀ ਸ਼ਹਿਰ ਵਿੱਚ ਹੋਈ ਗੋਲੀਬਾਰੀ ‘ਚ 6 ਲੋਕਾਂ ਦੀ ਮੌਤ ਹੋਣ ਜਾਣ ਦੀ ਖ਼ਬਰ ਹੈ। ਇਸ ਘਟਨਾਂ ਦੇ ਕਥਿਤ ਦੋਸ਼ੀ ਨੂੰ ਪੁਲਿਸ ਵੱਲੋਂ ਗ੍ਰਿਫਤਾਰ ਕਰਲਿਆ ਗਿਆ ਹੈ। ਇਸ ਸਬੰਧੀ ਪੁਲਿਸ ਅਧਿਕਾਰੀ ਬ੍ਰੈਡ ਲਾਂਸ ਨੇ ਦੱਸਿਆ

ਗੈਰ ਕਾਨੂੰਨੀ ਮਾਈਨਿੰਗ ਨੂੰ ਰੋਕਣ ਲਈ ਗਏ ਕਿਸਾਨ ਨੁੰ ਟ੍ਰੈਕਟਰ ਟਰਾਲੀ ਹੇਠ ਕੁਚਲ ਕੇ ਮਾਰਿਆ, ਪੁਲਿਸ ਵੱਲੋਂ ਮੁਕੱਦਮਾਂ ਦਰਜ

ਮੋਹਾਲੀ, 18 ਫਰਵਰੀ : ਲਾਲੜੂ ਦੇ ਨੇੜਲੇ ਪਿੰਡ ਬੜਾਣਾ ‘ਚ ਪੰਚਾਇਤੀ ਜ਼ਮੀਨ ਵਿੱਚ ਹੋ ਰਹੀ ਗੈਰ ਕਾਨੂੰਨੀ ਮਾਈਨਿੰਗ ਨੂੰ ਰੋਕਣ ਲਈ ਗਏ ਕਿਸਾਨ ਨੁੰ ਟ੍ਰੈਕਟਰ ਟਰਾਲੀ ਹੇਠ ਕੁਚਲ ਕੇ ਮਾਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਹਿਚਾਣ ਬੀਕੇਯੂ ਉਗਰਾਹਾਂ ਦੇ ਸਰਗਰਮ ਆਗੂ ਗੁਰਚਰਨ ਸਿੰਘ (65) ਪੁੱਤਰ ਸਰਦਾਰਾ ਸਿੰਘ ਵਾਸੀ ਪਿੰਡ ਬੜਾਣਾ ਵਜੋਂ ਹੋਈ ਹੈ। ਜਾਣਕਾਰੀ ਦਿੰਦੇ

ਪੁਲਿਸ ਨੇ ਚੋਰ ਗਿਰੋਹ ਦੇ ਫੜੇ 13 ਵਿਅਕਤੀਆਂ ਦੇ ਕੋਲੋਂ 25 ਮੋਟਰਸਾਈਕਲ, ਇਕ ਕਰੇਟਾ ਕਾਰ ਬਰਾਮਦ

ਗੁਰਦਾਸਪੁਰ, 18 ਫਰਵਰੀ : ਜ਼ਿਲ੍ਹਾ ਗੁਰਦਾਸਪੁਰ ਵਿੱਚ ਲਗਾਤਾਰ ਹੋ ਰਹੀਆਂ ਚੋਰੀਆਂ ਅਤੇ ਮੋਟਰਸਾਈਕਲ ਚੋਰੀ ਦੀਆ ਵਾਰਦਾਤਾਂ ਨੇ ਪੁਲਿਸ ਦੇ ਨੱਕ ਵਿਚ ਦਮ ਕਰ ਰੱਖਿਆ ਸੀ। ਪੁਲਿਸ ਨੇ ਚੋਰ ਗਿਰੋਹ ਨੂੰ ਕਾਬੂ ਕਰ ਲਿਆ ਹੈ। ਇਹ ਚੋਰ ਵੱਖ-ਵੱਖ ਚੋਰੀਆਂ ਅਤੇ ਮੋਟਰਸਾਈਕਲ ਚੋਰੀਆਂ ਦੀਆਂ ਵਾਰਦਾਤਾਂ ਨੂੰ ਅੰਜ਼ਾਮ ਦੇ ਰਹੇ ਸਨ। ਫੜੇ ਗਏ ਵਿਅਕਤੀਆਂ ਦੇ ਕੋਲੋਂ 25 ਮੋਟਰਸਾਈਕਲ, ਇਕ ਕਰੇਟਾ

ਜੱਜਾਂ ਦੀ ਨਿਯੁਕਤੀ ਦੀ ਕੌਲਿਜੀਅਮ ਪ੍ਰਣਾਲੀ ਇੱਕ “ਸੰਪੂਰਨ ਮਾਡਲ” ਹੈ : ਸਾਬਕਾ ਚੀਫ਼ ਜਸਟਿਸ ਲਲਿਤ

ਨਵੀਂ ਦਿੱਲੀ, 18 ਫਰਵਰੀ : ਸਾਬਕਾ ਚੀਫ਼ ਜਸਟਿਸ (ਸੀਜੇਆਈ) ਜਸਟਿਸ ਯੂ ਯੂ ਲਲਿਤ ਨੇ ਸ਼ਨੀਵਾਰ ਨੂੰ ਕਿਹਾ ਕਿ ਜੱਜਾਂ ਦੀ ਨਿਯੁਕਤੀ ਦੀ ਕੌਲਿਜੀਅਮ ਪ੍ਰਣਾਲੀ ਇੱਕ “ਸੰਪੂਰਨ ਮਾਡਲ” ਹੈ ਜੋ “ਫੂਲ ਪਰੂਫ” ਸਿਸਟਮ ਹੈ। ਜਸਟਿਸ ਲਲਿਤ ਨਿਆਂਇਕ ਨਿਯੁਕਤੀਆਂ ਅਤੇ ਸੁਧਾਰਾਂ ‘ਤੇ ਇਕ ਪ੍ਰੋਗਰਾਮ ‘ਚ ਬੋਲ ਰਹੇ ਸਨ। ਇਸ ਦੌਰਾਨ ਉਨ੍ਹਾਂ ਕਿਹਾ ਕਿ ਸੰਵਿਧਾਨਕ ਅਦਾਲਤਾਂ ਦੇ ਜੱਜਾਂ ਲਈ ਨਾਵਾਂ

ਅਤਿ ਵੱਡਾ ਘੱਲੂਘਾਰਾ ਗੁਰਦੁਆਰਾ ਸਾਹਿਬ ਪਿੰਡ ਕੁਤਬਾ ਵਿਖੇ ਰਾਘਵ ਚੱਢਾ ਹੋਏਨਤਮਸਤਕ 
  • ਪ੍ਰਬੰਧਕਾਂ ਦੀਆਂ ਮੰਗਾਂ ਨੂੰ ਕੀਤਾ ਜਾਵੇਗਾ ਜਲਦ ਪੂਰਾ : ਰਾਘਵ ਚੱਢਾ 

ਮਹਿਲ ਕਲਾਂ, 17 ਫਰਵਰੀ (ਗੁਰਸੇਵਕ ਸਿੰਘ ਸਹੋਤਾ) : ਅੱਜ ਆਮ ਆਦਮੀ ਪਾਰਟੀ ਪੰਜਾਬ ਤੋਂ ਸੰਸਦ ਮੈਂਬਰ  ਸ੍ਰੀ ਰਾਘਵ ਚੱਡਾ ਨੇ ਪਿੰਡ ਕੁਤਬਾ-ਬਾਹਮਣੀਆਂ  ਵਿਖੇ 35 ਹਜ਼ਾਰ ਸਿੰਘ-ਸਿੰਘਣੀਆਂ ਦੀ ਯਾਦ ਵਿਚ ਸਥਿਤ ਗੁਰਦੁਆਰਾ ਅਤਿ ਵੱਡਾ ਘੱਲੂਘਾਰਾ ਸਾਹਿਬ ਵਿਖੇ ਨਤਮਸਤਕ ਹੋ ਕੇ ਸਹੀਦਾਂ ਨੂੰ ਯਾਦ ਕੀਤਾ।

ਬਰਨਾਲਾ ਪੁਲਿਸ ਨੂੰ ਮਿਲੀ ਵੱਡੀ ਸਫਲਤਾ, 10 ਨੌਜਵਾਨਾਂ ਨੂੰ ਨਜਾਇਜ ਹਥਿਆਰਾਂ ਤੇ 2 ਸਕਾਰਪੀਓ ਗੱਡੀਆਂ ਸਮੇਤ ਕੀਤਾ ਕਾਬੂ

ਬਰਨਾਲਾ, 18 ਫਰਵਰੀ (ਭੁਪਿੰਦਰ ਸਿੰਘ ਧਨੇਰ) : ਪੰਜਾਬ ਪੁਲਿਸ ਵੱਲੋਂ ਸਮਾਜ ਵਿਰੋਧੀ ਅਤੇ ਗੈਂਗਸਟਰਾਂ ਖਿਲਾਫ ਸ਼ੁਰੂ ਕੀਤੀ ਮੁਹਿੰਮ ਦੇ ਤਹਿਤ ਅੱਜ ਬਰਨਾਲਾ ਪੁਲਿਸ ਵੱਲੋਂ ਵੱਡੀ ਸਫਲਤਾ ਹਾਸਲ ਕਰਦੇ ਹੋਏ 10 ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਪੁਲਿਸ ਵੱਲੋਂ ਉਨ੍ਹਾਂ ਕੋਲੋਂ 9 ਨਜਾਇਜ ਹਥਿਆਰ ਫੜ੍ਹਨ ਦਾ ਵੀ ਦਾਅਵਾ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ

ਬੰਦੀ ਸਿੰਘਾਂ ਦੀ ਰਿਹਾਈ ਲਈ ਦਸਤਖ਼ਤੀ ਮੁਹਿੰਮ ਤਹਿਤ ਹਲਕਾ ਅਟਾਰੀ ਵਿਖੇ ਹੋਇਆ ਪਹਿਲਾ ਸਮਾਗਮ
  • ਹਰ ਹਲਕੇ ਵਿਚ ਸਮਾਗਮ ਕਰਕੇ ਮੁਹਿੰਮ ਨੂੰ ਕੀਤਾ ਜਾਵੇਗਾ ਹੋਰ ਤੇਜ : ਪ੍ਰਧਾਨ ਧਾਮੀ

ਅੰਮ੍ਰਿਤਸਰ 18 ਫਰਵਰੀ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਸ਼ੁਰੂ ਕੀਤੀ ਗਈ ਦਸਤਖ਼ਤੀ ਮੁਹਿੰਮ ਨੂੰ ਪਿੰਡ ਪੱਧਰ ਉੱਤੇ ਹੋਰ ਤੇਜ ਕਰਨ ਲਈ ਉਲੀਕੇ ਗਏ ਪ੍ਰੋਗਰਾਮ ਤਹਿਤ ਹਲਕਾ ਪੱਧਰ ਦਾ ਪਹਿਲਾ ਸਮਾਗਮ ਅਟਾਰੀ ਹਲਕੇ ਦੇ ਗੁਰਦੁਆਰਾ ਸ੍ਰੀ ਸੰਨ੍ਹ ਸਾਹਿਬ

ਸਾਬਕਾ ਮੁੱਖ ਮੰਤਰੀ ਚੰਨੀ ਨੇ ਸ੍ਰੀ ਅਕਾਲ ਤਖਤ ਸਾਹਿਬ ਤੇ ਸਿੱਖ ਸੰਗਤ ਤੋਂ ਮੰਗੀ ਮੁਆਫੀ

ਚੰਡੀਗੜ੍ਹ, 18 ਫਰਵਰੀ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੱਗੜੀ ਉਤਰ ਦੀ ਟੋਪੀ ਪਹਿਨਣ ਦੇ ਮਾਮਲੇ ਵਿੱਚ ਸ੍ਰੀ ਅਕਾਲ ਤਖਤ ਸਾਹਿਬ ਅਤੇ ਸਿੱਖ ਸੰਗਤ ਤੋਂ ਮੁਆਫੀ ਮੰਗੀ ਹੈ। ਇਸ ਸਬੰਧੀ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸ੍ਰੀ ਅਕਾਲ ਤਖਤ ਸਾਹਿਬ ਨੂੰ ਪੱਤਰ ਲਿਖਕੇ ਮੁਆਫੀ ਮੰਗੀ ਹੈ। ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਗਲਤੀ ਨਾਲ ਟੋਪੀ ਪੜੜੀ