news

Jagga Chopra

Articles by this Author

ਧਰਨੇ 'ਚ ਪਹੁੰਚ ਮੰਤਰੀ ਅਰੋੜਾ ਨੇ ਹਸਪਤਾਲ ਵਿੱਚ ਇੱਕ ਡਾਕਟਰ ਅਤੇ ਲੈਬ ਤਕਨੀਸ਼ੀਅਨ ਤੈਨਾਤ ਕਰਨ ਦਾ ਦਿਵਾਇਆ ਭਰੋਸਾ

ਸੰਗਰੂਰ, 5 ਫਰਵਰੀ : ਲੌਂਗੋਵਾਲ ਦੇ ਸਰਕਾਰੀ ਪ੍ਰਾਇਮਰੀ ਹੈਲਥ ਸੈਂਟਰ ਵਿੱਚ ਡਾਕਟਰਾਂ ਸਮੇਤ ਬਾਕੀ ਸਟਾਫ ਦੀ ਘਾਟ ਪੂਰੀ ਕਰਨ, ਹੱਡਾ ਰੋੜੀ ਬਣਾਉਣ ਅਤੇ ਇਲਾਕੇ ਵਿਚ ਫੈਲੇ ਨਸ਼ਿਆਂ ਦੇ ਕਾਰੋਬਾਰ ਨੂੰ ਠੱਲ੍ਹ ਪਾਉਣ ਦੀ ਮੰਗ ਨੂੰ ਲੈ ਕੇ ਅੱਜ ਕਿਸਾਨ ਜਥੇਬੰਦੀਆਂ ਵੱਲੋਂ ਸੱਪਾਂ ਗੁੱਗਾ ਮਾੜੀ ਤੇ ਇਕੱਠੇ ਹੋ ਕੇ ਉਥੋਂ ਸਰਕਾਰੀ ਹਸਪਤਾਲ ਤੱਕ ਰੋਸ ਪ੍ਰਦਰਸ਼ਨ ਦਾ ਪ੍ਰੋਗਰਾਮ ਉਲੀਕਿਆ

ਭਗਵੰਤ ਸਰਕਾਰ ਨੇ ਡੀਜ਼ਲ ਤੇ ਪੈਟਰੋਲ ਦੀ ਕੀਮਤ ‘ਚ ਵਾਧਾ ਕਰਕੇ ਲੋਕ ਵਿਰੋਧੀ ਹੋਣ ਦਾ ਸਬੂਤ ਦਿੱਤਾ ਹੈ : ਪ੍ਰਤਾਪ ਸਿੰਘ ਬਾਜਵਾ  

ਗੁਰਦਾਸਪੁਰ 5 ਫਰਵਰੀ : ਕਾਂਗਰਸ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਹੈ ਕਿ ਭਗਵੰਤ ਸਰਕਾਰ ਨੇ ਡੀਜ਼ਲ ਤੇ ਪੈਟਰੋਲ ਦੀ ਕੀਮਤ ‘ਚ ਵਾਧਾ ਕਰਕੇ ਬੇਰਹਿਮ ਤੇ ਲੋਕ ਵਿਰੋਧੀ ਹੋਣ ਦਾ ਸਬੂਤ ਦਿੱਤਾ ਹੈ। ਉਨ੍ਹਾਂ ਮੰਗ ਕੀਤੀ ਕਿ ਇਸ ਵਾਧੇ ਨੂੰ ਤੁਰੰਤ ਵਾਪਸ ਲਿਆ ਜਾਵੇ ਕਿਉਂਕਿ ਇਸ ਨਾਲ ਨਾ ਸਿਰਫ ਸੂਬੇ ਦੇ ਮਾਲੀਆ ਉਤਪਾਦਨ ‘ਤੇ

ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਸਿੱਖਿਆਵਾਂ ਅੱਜ ਦੇ ਸਮੇਂ ਵਿੱਚ ਹੋਰ ਵੀ ਮਹੱਤਵ ਰੱਖਦੀਆਂ ਹਨ : ਮਨੀਸ਼ ਤਿਵਾੜੀ

ਸ੍ਰੀ ਆਨੰਦਪੁਰ ਸਾਹਿਬ, 5 ਫਰਵਰੀ : ਸ੍ਰੀ ਆਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਕਿਹਾ ਹੈ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਸਿੱਖਿਆਵਾਂ ਸਾਨੂੰ ਆਪਸੀ ਭਾਈਚਾਰਾ ਮਜ਼ਬੂਤ ​​ਕਰਨ ਅਤੇ ਮਨੁੱਖਤਾ ਦੀ ਭਲਾਈ ਲਈ ਕੰਮ ਕਰਨ ਦੀ ਪ੍ਰੇਰਨਾ ਦਿੰਦੀਆਂ ਹਨ। ਸੰਸਦ ਮੈਂਬਰ ਤਿਵਾੜੀ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 646ਵੇਂ

ਡਾ. ਬਲਜੀਤ ਕੌਰ ਨੇ ਆਊਟਸੋਰਸ ਤਹਿਤ ਭਰਤੀ ਵਿੱਚ ਰਾਖਵਾਂਕਰਨ ਯਕੀਨੀ ਬਣਾਉਣ ਲਈ ਸਮੂਹ ਵਿਭਾਗਾਂ ਨੂੰ ਰਾਖਵਾਂਕਰਨ ਦੀ ਨੀਤੀ ਦੀ ਪਾਲਣਾ ਕਰਨ ਦੇ ਦਿੱਤੇ ਨਿਰਦੇਸ਼ 

ਚੰਡੀਗੜ੍ਹ, 5 ਫਰਵਰੀ : ਸਮਾਜਿਕ ਨਿਆਂ, ਅਧਿਕਾਰਤਾਂ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਦੇ ਨਿਰਦੇਸ਼ਾਂ ਤਹਿਤ ਆਊਟਸੋਰਸ ਭਰਤੀ ਵਿੱਚ  ਰਾਖਵੇਂਕਰਨ ਸਬੰਧੀ ਸਮਾਜਿਕ ਨਿਆਂ ਵਿਭਾਗ ਵਲੋਂ ਮਿਤੀ 3-11-2015 ਨੂੰ ਜਾਰੀ ਕੀਤੀਆਂ ਹਦਾਇਤਾਂ ਦੀ ਪਾਲਣਾ ਕਰਨ ਸਬੰਧੀ ਵਿਸ਼ੇਸ਼ ਮੁੱਖ ਸਕੱਤਰ, ਵਧੀਕ ਮੁੱਖ ਸਕੱਤਰ, ਵਿੱਤੀ ਕਮਿਸ਼ਨਰ,  ਪ੍ਰਮੁੱਖ ਸਕੱਤਰ ਅਤੇ ਪ੍ਰਬੰਧਕੀ ਸਕੱਤਰ

ਲੋਕਾਂ ਨੂੰ ਡਰਾਉਣ-ਧਮਕਾਉਣ ਵਾਲੇ ਰੇਤ ਮਾਫੀਏ ਨੂੰ ਸੂਬਾ ਸਰਕਾਰ ਨੇ ਜੜ੍ਹੋਂ ਖਤਮ ਕਰ ਦਿੱਤਾ ਹੈ : ਮੁੱਖ ਮੰਤਰੀ  
  • - 7 ਜ਼ਿਲ੍ਹਿਆਂ ਵਿਚ 16 ਜਨਤਕ ਖੱਡਾਂ ਲੋਕਾਂ ਨੂੰ ਸਮਰਪਿਤ
  • - ਆਉਂਦੇ ਮਹੀਨੇ ਤੱਕ ਖੱਡਾਂ ਦੀ ਗਿਣਤੀ ਵਧਾ ਕੇ 50 ਕਰਨ ਦਾ ਐਲਾਨ
  • - ਫੈਸਲੇ ਨੂੰ ਪ੍ਰਗਤੀਸ਼ੀਲ ਤੇ ਖੁਸ਼ਹਾਲ ਪੰਜਾਬ ਲਈ ਨਵੀਂ ਸਵੇਰ ਦੱਸਿਆ
  • - ਰੇਤ ਮਾਫੀਏ ਨਾਲ ਸਾਂਝ ਪਾ ਕੇ ਲੋਕਾਂ ਨੂੰ ਲੁੱਟਣ ਵਾਲਿਆਂ ਤੋਂ ਮਾੜੇ ਕੰਮਾਂ ਦਾ ਹਿਸਾਬ ਲਿਆ ਜਾਵੇਗਾ

ਲੁਧਿਆਣਾ, 5 ਫਰਵਰੀ (ਰਘਵੀਰ ਸਿੰਘ ਜੱਗਾ) : ਲੋਕਾਂ ਨੂੰ

ਤਾਮਿਲਨਾਡੂ ਦੇ ਤਿਰੁਪੱਤੂਰ ‘ਚ ਤਿਉਹਾਰ ‘ਤੇ ਮੁਫਤ ਸਾੜੀਆਂ ਲੈਣ ਦੇ ਚੱਕਰ ਵਿੱਚ ਮਚੀ ਭਗਦੜ, 4 ਔਰਤਾਂ ਦੀ ਮੌਤ, 11 ਜਖਮੀ

ਤਿਰੁਪੱਤੂਰ, 4 ਫਰਵਰੀ : ਤਾਮਿਲਨਾਡੂ ਦੇ ਤਿਰੁਪੱਤੂਰ ‘ਚ ਸ਼ਨੀਵਾਰ ਨੂੰ ਵਨਿਆਮਬਾੜੀ ‘ਚ ਮਚੀ ਭਗਦੜ ‘ਚ 4 ਔਰਤਾਂ ਦੀ ਮੌਤ ਹੋ ਗਈ, 11 ਲੋਕਾਂ ਦੇ ਜਖਮੀ ਹੋ ਜਾਣ ਦੀ ਖਬਰ ਹੈ। ਪੁਲਿਸ ਨੇ ਦੱਸਿਆ ਕਿ ਇੱਥੇ ਥਾਈਪੁਸਮ ਤਿਉਹਾਰ ਦੇ ਮੌਕੇ ‘ਤੇ ਇਕ ਵਿਅਕਤੀ ਮੁਫਤ ਸਾੜੀਆਂ ਅਤੇ ਵੇਸ਼ਤੀ (ਸਫੈਦ ਧੋਤੀ) ਦੇ ਟੋਕਨ ਵੰਡ ਰਿਹਾ ਸੀ। ਟੋਕਨ ਲੈਣ ਲਈ ਵੱਡੀ ਗਿਣਤੀ ਵਿੱਚ ਲੋਕ ਇਕੱਠੇ ਹੋਏ।

ਨਸ਼ੇ ਵਿੱਚ ਟੱਲੀ ਏਐਸਆਈ ਦੀ ਵੀਡੀਓ ਹੋਈ ਵਾਇਰਲ, ਪੁਲਸ ਮੁਲਾਜ਼ਮ ਖਿਲਾਫ ਵਿਭਾਗੀ ਕਾਰਵਾਈ ਸ਼ੁਰੂ

ਅੰਮ੍ਰਿਤਸਰ, 4 ਫਰਵਰੀ : ਪੰਜਾਬ ਵਿੱਚ ਨਸ਼ਾ ਖਤਮ ਕਰਨ ਦਾ ਦਾਅਵਾ ਕਰਨ ਵਾਲੇ ਪੁਲਿਸ ਵਾਲੇ ਖੁਦ ਹੀ ਸ਼ਰਾਬੀ ਹੋ ਰਹੇ ਹਨ। ਅੰਮ੍ਰਿਤਸਰ ਵਿੱਚ ਇੱਕ ਏਐਸਆਈ ਦੀ ਵੀਡੀਓ ਵਾਇਰਲ ਹੋਈ ਹੈ। ਵੀਡੀਓ ਡੀਸੀ ਦਫ਼ਤਰ ਦੀ ਹੈ। ਫਿਲਹਾਲ ਪੁਲਿਸ ਨੇ ਦੋਸ਼ੀ ਪੁਲਸ ਮੁਲਾਜ਼ਮ ਖਿਲਾਫ ਵਿਭਾਗੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮਿਲੀ ਜਾਣਕਾਰੀ ਅਨੁਸਾਰ ਡੀਸੀ ਦਫ਼ਤਰ ਵਿੱਚ ਸੁਰੱਖਿਆ ਲਈ ਪੁਲਿਸ

ਮਹਾਰਾਣੀ ਐਲਿਜ਼ਾਬੈਥ ਨੂੰ ਮਾਰਨ ਦੀ ਕੋਸ਼ਿਸ਼ ਕਰਨ ਵਾਲੇ ਭਾਰਤੀ ਮੂਲ ਦੇ ਸਿੱਖ ਨੂੰ ਦੇਸ਼ਧ੍ਰੋਹ ਦਾ ਦੋਸ਼ੀ ਠਹਿਰਾਇਆ , ਜਸਵੰਤ ਚੈਲ ਜਲ੍ਹਿਆਂਵਾਲਾ ਬਾਗ ਦੇ ਸਾਕੇ ਦਾ ਬਦਲਾ ਲੈਣਾ ਚਾਹੁੰਦਾ ਸੀ

ਲੰਡਨ, ਏ.ਐਨ.ਆਈ. : ਇੰਗਲੈਂਡ ਦੀ ਮਹਾਰਾਣੀ ਐਲਿਜ਼ਾਬੈਥ II ਨੂੰ ਮਾਰਨ ਦੀ ਕੋਸ਼ਿਸ਼ ਕਰਨ ਵਾਲੇ ਭਾਰਤੀ ਮੂਲ ਦੇ ਸਿੱਖ ਨੂੰ ਦੇਸ਼ਧ੍ਰੋਹ ਦਾ ਦੋਸ਼ੀ ਠਹਿਰਾਇਆ ਗਿਆ ਹੈ। ਬ੍ਰਿਟਿਸ਼ ਸਿੱਖ ਸਾਲ 2021 ਵਿਚ ਕ੍ਰਿਸਮਸ ਦੇ ਪਵਿੱਤਰ ਤਿਉਹਾਰ 'ਤੇ ਮਹਾਰਾਣੀ ਐਲਿਜ਼ਾਬੈਥ II ਦੀ ਹੱਤਿਆ ਕਰਨਾ ਚਾਹੁੰਦਾ ਸੀ। ਸਿੱਖ ਭਾਈਚਾਰੇ ਦੇ 21 ਸਾਲਾ ਜਸਵੰਤ ਸਿੰਘ ਚੈਲ ਨੇ ਦੇਸ਼ ਧ੍ਰੋਹ ਦਾ ਦੋਸ਼

ਭਾਰਤੀ ਕੰਪਨੀ ਦੀ ਅੱਖਾਂ ਦੀਆਂ ਬੂੰਦਾਂ ਦੀ ਵਰਤੋਂ ਕਾਰਨ ਅਮਰੀਕਾ 'ਚ ਅੰਨ੍ਹੇ ਹੋ ਰਹੇ ਲੋਕ

ਨਵੀਂ ਦਿੱਲੀ, ਏਜੰਸੀ: ਯੂਐਸ ਫੂਡ ਐਂਡ ਡਰੱਗ ਐਡਮਨਿਸਟ੍ਰੇਸ਼ਨ (ਐਫ.ਡੀ.ਏ.) ਨੇ ਭਾਰਤ ਵਿੱਚ ਬਣੇ ਆਈ ਡਰਾਪ ਦੀ ਵਰਤੋਂ ਬਾਰੇ ਚਿਤਾਵਨੀ ਦਿੱਤੀ ਹੈ। ਐਫਡੀਏ ਨੇ ਕਿਹਾ ਕਿ ਇੱਕ ਦਰਜਨ ਅਮਰੀਕੀ ਰਾਜਾਂ ਵਿੱਚ ਘੱਟੋ-ਘੱਟ 55 ਲੋਕ ਇੱਕ ਭਾਰਤੀ ਫਾਰਮਾਸਿਊਟੀਕਲ ਕੰਪਨੀ ਦੁਆਰਾ ਬਣਾਈਆਂ ਅੱਖਾਂ ਦੀਆਂ ਬੂੰਦਾਂ ਦੀ ਵਰਤੋਂ ਨਾਲ ਪ੍ਰਭਾਵਿਤ ਹੋਏ ਹਨ। ਕੁਝ ਲੋਕਾਂ ਦੀਆਂ ਅੱਖਾਂ 'ਚ

ਦੱਖਣੀ ਅਮਰੀਕਾ ਦੇ ਦੇਸ਼ ਚਿਲੀ ਦੇ ਜੰਗਲਾਂ 'ਚ ਲੱਗੀ ਭਿਆਨਕ ਅੱਗ, 13 ਲੋਕਾਂ ਦੀ ਮੌਤ

ਏਜੰਸੀ, ਸੈਂਟੀਆਗੋ : ਦੱਖਣੀ ਅਮਰੀਕਾ ਦਾ ਦੇਸ਼ ਚਿਲੀ ਅੱਗ ਦੀਆਂ ਲਪਟਾਂ ਵਿੱਚ ਸੜ ਰਿਹਾ ਹੈ। ਦਰਅਸਲ, ਚਿੱਲੀ ਦੇ ਜੰਗਲਾਂ ਵਿੱਚ ਭਿਆਨਕ ਅੱਗ ਲੱਗ ਗਈ ਹੈ। ਜਿਸ 'ਚ ਘੱਟੋ-ਘੱਟ 13 ਲੋਕਾਂ ਦੇ ਮਾਰੇ ਜਾਣ ਦੀ ਖਬਰ ਹੈ। ਸੀਬੀਸੀ ਦੀ ਰਿਪੋਰਟ ਮੁਤਾਬਕ ਚਿਲੀ ਦੇ ਅਧਿਕਾਰੀਆਂ ਨੇ ਦੱਸਿਆ ਕਿ ਦੇਸ਼ ਵਿੱਚ ਗਰਮੀ ਦੀ ਲਹਿਰ ਕਾਰਨ ਚਿਲੀ ਵਿੱਚ ਜੰਗਲ ਦੀ ਅੱਗ ਕਾਰਨ 14,000 ਹੈਕਟੇਅਰ