ਅੰਮ੍ਰਿਤਸਰ, 27 ਜਨਵਰੀ : ਬੀਐਸਐਫ ਦੇ ਜਵਾਨਾਂ ਨੇ ਫਿਰੋਜ਼ਪੁਰ ਬਾਰਡਰ 'ਤੇ 21 ਕਰੋੜ ਰੁਪਏ ਕੀਮਤ ਦੀ ਹੈਰੋਇਨ ਬਰਾਮਦ ਕੀਤੀ ਹੈ। ਬੀਐਸਐਫ ਵੱਲੋਂ ਸਾਂਝੀ ਕੀਤੀ ਗਈ ਜਾਣਕਾਰੀ ਅਨੁਸਾਰ ਜਵਾਨ ਗਸ਼ਤ 'ਤੇ ਸਨ। ਫ਼ਿਰੋਜ਼ਪੁਰ ਸੈਕਟਰ ਅਧੀਨ ਪੈਂਦੇ ਪਿੰਡ ਟਿੰਡੀਵਾਲਾ ਵਿੱਚ ਸਰਹੱਦ ਨੇੜਿਓਂ ਹੈਰੋਇਨ ਦੇ ਤਿੰਨ ਪੈਕਟ ਮਿਲੇ ਹਨ। ਬੀਐਸਐਫ ਨੇ ਉਨ੍ਹਾਂ ਨੂੰ ਕਬਜ਼ੇ ਵਿੱਚ ਲੈ ਲਿਆ ਹੈ।
news
Articles by this Author

ਮਾਨਸਾ, 27 ਜਨਵਰੀ : ਮਾਨਸਾ ਵਿੱਚ ਇੱਕ ਸੜਕ ਦਾ ਨਾਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਨਾਮ ਉੱਤੇ ਰੱਖਿਆ ਗਿਆ ਹੈ। ਮੰਡੀ ਬੋਰਡ ਨੇ ਰਾਮ ਦਿੱਤਾ ਰੋਡ ਦਾ ਨਾਂ ਬਦਲ ਦਿੱਤਾ ਹੈ। 26 ਜਨਵਰੀ ਨੂੰ ਮਾਨਸਾ ਪੁੱਜੇ ਸਿਹਤ ਮੰਤਰੀ ਬਲਬੀਰ ਸਿੰਘ ਨੇ ਇਹ ਐਲਾਨ ਕੀਤਾ। ਮੰਤਰੀ ਬਲਬੀਰ ਸਿੰਘ ਨੇ ਦੱਸਿਆ ਕਿ ਮੂਸੇਵਾਲਾ ਕਤਲ ਕਾਂਡ ਦੇ ਸਾਰੇ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।

ਫਾਜ਼ਿਲਕਾ, 27 ਜਨਵਰੀ : ਅੱਜ 74ਵੇਂ ਗਣਤੰਤਰ ਦਿਵਸ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਫਾਜ਼ਿਲਕਾ ਦੇ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਜ਼ਿਲਾ ਪੱਧਰੀ ਸਮਾਗਮ ਦੌਰਾਨ ਕੌਮੀ ਝੰਡਾ ਤਿਰੰਗਾ ਲਹਿਰਾਇਆ। ਉਨ੍ਹਾਂ ਪਰੇਡ ਤੋਂ ਸਲਾਮੀ ਲਈ ਅਤੇ ਸ਼ਾਨਦਾਰ ਮਾਰਚ ਪਾਸਟ ਦਾ ਮੁਆਇਨਾ ਕੀਤਾ। ਇਸ ਮੌਕੇ ਬੱਚਿਆਂ ਦੀਆਂ ਉਤਸ਼ਾਹ ਭਰਪੂਰ ਪੇਸ਼ਕਾਰੀਆਂ ਨੇ ਭਾਰਤੀ

ਚੰਡੀਗੜ੍ਹ, 27 ਜਨਵਰੀ : ਕੁਝ ਸਮਾਂ ਪਹਿਲਾਂ ਕਾਂਗਰਸ ਛੱਡ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋਏ ਕੈਪਟਨ ਅਮਰਿੰਦਰ ਸਿੰਘ ਮਹਾਰਾਸ਼ਟਰ ਦੇ ਗਵਰਨਰ ਬਣਨ ਸਕਦੇ ਹਨ। ਜ਼ਿਕਰਯੋਗ ਹੈ ਕਿ ਮਹਾਰਸ਼ਟਰ ਦੇ ਗਵਰਨਰ ਭਗਤ ਸਿੰਘ ਕੋਸ਼ਿਆਰੀ ਨੇ ਬੀਤੇ ਦਿਨੀਂ ਰਾਜਪਾਲ ਦੇ ਅਹੁਦੇ ਉਤੇ ਕੰਮ ਕਰਨ ਵਿੱਚ ਅਸਮਰਥਾ ਪ੍ਰਗਟਾਈ ਸੀ। ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਸ ਸਬੰਧੀ ਕਿਹਾ ਸੀ ਕਿ

ਐੱਸ ਏ ਐੱਸ ਨਗਰ, 27 ਜਨਵਰੀ : ਪੰਜਾਬ ਦੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ, ਸੂਚਨਾ ਤੇ ਲੋਕ ਸੰਪਰਕ, ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਅਤੇ ਪ੍ਰਿਟਿੰਗ ਤੇ ਸਟੇਸ਼ਨਰੀ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਦੇਸ਼ ਦੇ 74ਵੇਂ ਗਣਤੰਤਰ ਦਿਵਸ ਮੌਕੇ ਸ਼ਹੀਦ ਮੇਜਰ ਹਰਮਿੰਦਰ ਪਾਲ ਸਿੰਘ ਸਰਕਾਰੀ ਕਾਲਜ, ਫੇਜ਼-6, ਐਸ.ਏ.ਐਸ ਨਗਰ (ਮੁਹਾਲੀ) ਵਿਖੇ ਕੌਮੀ ਝੰਡਾ ਲਹਿਰਾਇਆ। ਜ਼ਿਲ੍ਹਾ

ਸੰਗਰੂਰ, 27 ਜਨਵਰੀ : ਪੁਲਿਸ ਲਾਈਨ ਸਟੇਡੀਅਮ ਵਿਖੇ ਦੇਸ਼ ਦੇ 74ਵੇਂ ਗਣਤੰਤਰ ਦਿਵਸ ਮੌਕੇ ਆਯੋਜਿਤ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ, ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਸ੍ਰੀ ਬ੍ਰਮ ਸ਼ੰਕਰ ਸ਼ਰਮਾ (ਜਿੰਪਾ) ਨੇ ਮੁੱਖ ਮਹਿਮਾਨ ਵਜੋਂ ਸ਼ਾਮਲ ਹੁੰਦਿਆਂ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਉਨ੍ਹਾਂ ਦੇਸ਼ ਦੀਆਂ

ਫਾਜਿ਼ਲਕਾ, 27 ਜਨਵਰੀ : ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਬੱਲੂਆਣਾ ਹਲਕੇ ਦੇ ਪਿੰਡ ਸ਼ੇਰਗੜ੍ਹ ਵਿਖੇ ਰਾਮਸਰਾ ਮਾਇਨਰ ਦੇ ਨਵੀਨੀਕਰਨ ਦਾ ਨੀਂਹ ਪੱਥਰ ਰੱਖਿਆ। ਇਸ ਦੇ ਨਿਰਮਾਣ ਤੇ 9.5 ਕਰੋੜ ਰੁਪਏ ਦੀ ਲਾਗਤ ਆਵੇਗੀ। ਇਸ ਮੌਕੇ ਉਨ੍ਹਾਂ ਦੇ ਨਾਲ ਹਲਕਾ ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਵੀ ਵਿਸੇਸ਼ ਤੌਰ ਤੇ ਹਾਜਰ ਸਨ। ਇਸ ਤੋਂ

ਨਵਾਂ ਸ਼ਹਿਰ, 27 ਜਨਵਰੀ : ਪੰਜਾਬ ਸਰਕਾਰ ਨੇ ਅੱਜ ਦੇਸ਼ ਦੇ 74ਵੇਂ ਗਣਤੰਤਰ ਦਿਹਾੜੇ ਮੌਕੇ ਮਨੁੱਖਤਾ ਲਈ ਸਿਹਤ ਸੇਵਾਵਾਂ ਵਿਚ ਬੇਮਿਸਾਲ ਯੋਗਦਾਨ ਪਾਉਣ ਅਤੇ ਸ਼ਲਾਘਾਯੋਗ ਕੰਮ ਕਰਨ ਲਈ ਜ਼ਿਲ੍ਹਾ ਸਿਹਤ ਵਿਭਾਗ, ਸ਼ਹੀਦ ਭਗਤ ਸਿੰਘ ਨਗਰ ਦੇ ਚਾਰ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਵਿਸ਼ੇਸ਼ ਸਨਮਾਨ ਨਾਲ ਨਿਵਾਜਿਆ ਹੈ। ਪੰਜਾਬ ਦੇ ਟਰਾਂਸਪੋਰਟ, ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ

ਗੁਰਦਾਸਪੁਰ, 27 ਜਨਵਰੀ : ਵਿਧਾਨ ਸਭਾ ਦੇ ਸਰਕਾਰੀ ਭਰੋਸੇ ਬਾਰੇ ਕਮੇਟੀ ਦੇ ਚੇਅਰਮੈਨ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਤੋਂ ਬਾਅਦ ਅੰਮ੍ਰਿਤਸਰ (ਉੱਤਰੀ) ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਦੇ ਸਮਰਥਨ ਵਿੱਚ ਖੁੱਲ੍ਹ ਕੇ ਆਉਂਦੇ ਹੋਏ, ਪੰਜਾਬ ਦੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਕਥਿਤ ਪੁਲਿਸ

ਕਿਸ਼ਨਪੁਰਾ ਕਲਾਂ, 22 ਜਨਵਰੀ - ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜ਼ੀਰਾ ਸ਼ਰਾਬ ਫੈਕਟਰੀ ਬੰਦ ਕਰਨ ਦਾ ਲਿਆ ਗਿਆ ਫੈਸਲਾ ਸ਼ਲਾਘਾਯੋਗ ਉਪਰਾਲਾ ਹੈ ਇਸ ਫੈਸਲੇ ਨਾਲ ਹਲਕੇ ਦੇ ਲੋਕ ਉਜਾੜੇ ਤੋਂ ਬਚ ਗਏ ਹਨ। ਉਕਤ ਸ਼ਬਦਾਂ ਦਾ ਪ੍ਰਗਟਾਵਾ ਲਾਗਲੇ ਪਿੰਡ ਕੋਕਰੀ ਬੁੱਟਰਾਂ ਨਵਾ ਦਾਇਆ ਦੇ ਸੀਨੀਅਰ ਆਪ ਆਗੂ ਪੰਚ ਬਲਵੰਤ ਸਿੰਘ ਜਵੰਦਾ, ਸਾਬਕਾ ਪੰਚ ਗੁਰਪ੍ਰੀਤ ਸਿੰਘ ਬੁੱਟਰ,ਪੰਚ ਲਖਵੀਰ