news

Jagga Chopra

Articles by this Author

ਪੰਜਾਬ ‘ਚ ਜੋ ਨਸ਼ਾ ਹੈ ਉਸ ਪਿੱਛੇ ਪਾਕਿਸਤਾਨ ਦਾ ਹੱਥ : ਰਾਜਪਾਲ ਕਟਾਰੀਆ
  • ਪਾਕਿਸਤਾਨ ਸਾਡੇ ਪੰਜਾਬ ਦੇ ਨੌਜਵਾਨਾਂ ਨੂੰ ਕਮਜ਼ੋਰ ਕਰਨਾ ਚਾਹੁੰਦਾ ਹੈ : ਰਾਜਪਾਲ ਕਟਾਰੀਆ

ਚੰਡੀਗੜ੍ਹ, 24 ਜਨਵਰੀ 2025 : ਪੰਜਾਬ ਤੇ ਪੰਜਾਬ ਦੇ ਨਾਲ ਲੱਗਦੇ ਸਰਹਿੰਦੀ ਪਿੰਡਾਂ ਦੇ ਵਿੱਚ ਨਸ਼ਾ ਲਗਾਤਾਰ ਵੱਧ ਰਿਹਾ ਹੈ, ਉਥੇ ਹੀ ਹੁਣ ਨਸ਼ੇ ਨੂੰ ਲੈ ਕੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਰਾਜਪਾਲ ਗੁਲਾਬ ਚੰਦ ਕਟਾਰੀਆਂ ਨੇ ਕਿਹਾ ਕਿ

ਆਪ੍ਰੇਸ਼ਨ ਦੌਰਾਨ ਲਾਈਟ ਹੋਈ ਬੰਦ, ਡਾਕਟਰਾਂ ਨੂੰ ਪਈ ਹੱਥ ਪੈਰਾਂ ਦੀ, ਮਰੀਜ਼ ਦਾ ਵੈਂਟੀਲੇਟਰ ਹੋਇਆ ਬੰਦ 

ਪਟਿਆਲਾ, 24 ਜਨਵਰੀ 2025 : ਰਾਜਿੰਦਰਾ ਹਸਪਤਾਲ ਪਟਿਆਲਾ ਦੀ ਇੱਕ ਵੀਡੀਓ ਸਾਹਮਣੇ ਆਈ ਹੈ, ਜਿਸ ਵਿੱਚ ਜਦੋਂ ਡਾਕਟਰਾਂ ਵੱਲੋਂ ਇੱਕ ਮਰੀਜ਼ ਦਾ ਅਪ੍ਰੇਸ਼ਨ ਕੀਤਾ ਜਾ ਰਿਹਾ ਸੀ ਤਾਂ ਬਿਜਲੀ ਬੰਦ ਹੋ ਗਈ, ਜਿਸ ਕਾਰਨ ਡਾਕਟਰਾਂ ਨੂੰ ਮਰੀਜ਼ ਦਾ ਅਪ੍ਰੇਸ਼ਨ ਰੋਕਣਾ ਪਿਆ। ਇਸ ਵੀਡੀਓ ਵਿੱਚ ਡਾਕਟਰਾਂ ਨੇ ਆਪਣੀ ਨਰਾਜ਼ਗੀ ਜਾਹਰ ਕਰਦੇ ਦਿਖਾਈ ਦਿੰਦੇ ਹਨ। ਵੀਡੀਓ ਵਿੱਚ ਬੋਲ ਰਹੇ ਡਾਕਟਰ ਨੇ

ਉੱਤਰ ਪ੍ਰਦੇਸ਼ 'ਚ ਸ਼ਰਾਬੀ ਟਰੱਕ ਡਰਾਈਵਰ ਨੇ ਦੋ ਵਾਹਨਾਂ ਨੂੰ ਮਾਰੀ ਟੱਕਰ, 4 ਦੀ ਮੌਤ, ਕਈ ਜ਼ਖਮੀ

ਲਖਨਊ, 24 ਜਨਵਰੀ, 2025 : ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ ਵਿੱਚ ਕਿਸਾਨ ਪਥ 'ਤੇ ਅਯੁੱਧਿਆ ਰੋਡ 'ਤੇ ਪਿੰਡ ਅਨੌਰਾ ਕੋਲ ਇਕ ਸ਼ਰਾਬੀ ਟਰੱਕ ਡਰਾਈਵਰ ਨੇ ਦੋ ਵਾਹਨਾਂ ਨੂੰ ਟੱਕਰ ਮਾਰ ਦਿੱਤੀ। ਟਰੱਕ ਦੀ ਟੱਕਰ ਇੰਨੀ ਜ਼ਬਰਦਸਤ ਸੀ ਕਿ ਇਨੋਵਾ ਅਤੇ ਓਮਿਨੀ ਕਾਰ 'ਚ ਸਵਾਰ 13 ਵਿਅਕਤੀਆਂ 'ਚੋਂ 4 ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਬਾਕੀ 9 ਗੰਭੀਰ ਰੂਪ 'ਚ ਜ਼ਖਮੀ ਹੋ ਗਏ।

ਮਹਾਰਾਸ਼ਟਰ 'ਚ ਆਰਡੀਨੈਂਸ ਫੈਕਟਰੀ ਵਿਚ ਧਮਾਕਾ, 8 ਲੋਕਾਂ ਦੀ ਮੌਤ 

ਭੰਡਾਰਾ, 24 ਜਨਵਰੀ, 2025 : ਮਹਾਰਾਸ਼ਟਰ ਦੇ ਭੰਡਾਰਾ ਵਿਚ ਅੱਜ ਸਵੇਰੇ ਆਰਡੀਨੈਂਸ ਫੈਕਟਰੀ ਵਿਚ ਕਈ ਧਮਾਕੇ ਹੋਣ ਦੀ ਖ਼ਬਰ ਮਿਲੀ ਹੈ। ਇਹ ਹਾਦਸਾ ਸਵੇਰੇ ਤੜਕੇ ਵਾਪਰਿਆ। ਜਾਣਕਾਰੀ ਅਨੁਸਾਰ ਫੈਕਟਰੀ ਵਿਚ ਇਕ ਤੋਂ ਬਾਅਦ ਇਕ ਕਈ ਧਮਾਕੇ ਹੋਏ, ਜਿਸ ਵਿਚ ਕਈ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ। ਜਿਸ ਵਿਚ ਹੁਣ ਤੱਕ  ਅੱਠ ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ ਸੱਤ ਲੋਕ ਜ਼ਖਮੀ ਹੋ

ਕੇਜਰੀਵਾਲ ਦੀ ਸੁਰੱਖਿਆ ਵਿੱਚ ਲੱਗੇ ਪੰਜਾਬ ਪੁਲਿਸ ਦੇ ਮੁਲਾਜ਼ਮਾਂ ਨੂੰ ਕੀਤੇ ਗਏ ਭੁਗਤਾਨਾਂ ਦੇ ਵੇਰਵੇ ਦੇਵੇ ਦਿੱਲੀ ਅਤੇ ਪੰਜਾਬ ਦੀ ਸਰਕਾਰ : ਗਰੇਵਾਲ
  • ਕੇਜਰੀਵਾਲ ਵਲੋਂ ਆਪਣੀ ਸੁਰੱਖਿਆ ਵਾਪਸ ਲੈਣ ਲਈ ਭਾਜਪਾ ਨੂੰ ਜ਼ਿੰਮੇਵਾਰ ਦੱਸਣਾ ਬੇਬੁਨਿਆਦ ਹੈ: ਹਰਜੀਤ ਸਿੰਘ ਗਰੇਵਾਲ

ਚੰਡੀਗੜ੍ਹ, 24 ਜਨਵਰੀ, 2025 : ਬੀਜੇਪੀ ਦੇ ਕੌਮੀ ਕਾਰਜਕਾਰਨੀ ਮੈਂਬਰ ਅਤੇ ਸੀਨੀਅਰ ਆਗੂ ਹਰਜੀਤ ਸਿੰਘ ਗਰੇਵਾਲ ਨੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਭਾਜਪਾ ਅਤੇ ਕੇਂਦਰ ਸਰਕਾਰ 'ਤੇ ਪੰਜਾਬ ਪੁਲਿਸ ਦੀ ਸੁਰੱਖਿਆ ਵਾਪਸ ਲੈਣ ਦਾ

ਕੈਬਨਿਟ ਮੰਤਰੀ ਧਾਲੀਵਾਲ ਨੇ ਅਜਨਾਲਾ ਵਿਖੇ ਸਿਵਲ, ਪੁਲਿਸ ਅਤੇ ਬਿਜਲੀ ਬੋਰਡ ਅਧਿਕਾਰੀਆਂ ਨਾਲ ਕੀਤੀ ਮੀਟਿੰਗ
  • ਅਜਨਾਲਾ ਵਾਸੀਆਂ ਨੂੰ ਸ਼ਹਿਰ ਵਰਗੀਆਂ ਸਹੂਲਤਾਂ ਹੋਣਗੀਆਂ ਉਪਲਬੱਧ

ਅੰਮ੍ਰਿਤਸਰ, 24 ਜਨਵਰੀ 2025 : ਸਰਹੱਦੀ ਕਸਬਾ ਅਜਨਾਲਾ ਦੇ ਵਿਕਾਸ ਵਿੱਚ ਕੋਈ ਕਮੀ ਨਹੀਂ ਛੱਡੀ ਜਾਵੇਗੀ ਅਤੇ ਇਹ ਕਸਬਾ ਰਾਜ ਦੇ ਵਿਕਸਤ ਸ਼ਹਿਰਾਂ ਵਾਂਗ ਹਰ ਸਹੂਲਤਾਂ ਨਾਲ ਲੈਸ ਹੋਵੇਗਾ। ਉਕਤ ਸ਼ਬਦਾ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸ੍ਰ  ਕੁਲਦੀਪ ਸਿੰਘ ਧਾਲੀਵਾਲ ਨੇ ਅਜਨਾਲਾ ਵਿਖੇ ਸਿਵਲ, ਪੁਲਿਸ ਅਤੇ ਬਿਜਲੀ

ਸ਼੍ਰੋਮਣੀ ਕਮੇਟੀ ਦੇ ਵਫਦ ਨੇ ਪਾਕਿਸਤਾਨ ਹਾਈ ਕਮਿਸ਼ਨਰ ਨਾਲ ਕੀਤੀ ਮੁਲਾਕਾਤ: ਵੱਧ ਤੋਂ ਵੱਧ ਸ਼ਰਧਾਲੂਆਂ ਨੂੰ ਵੀਜ਼ੇ ਦੇਣ ਦੀ ਕੀਤੀ ਮੰਗ
  • ਸ਼੍ਰੋਮਣੀ ਕਮੇਟੀ ਵੱਲੋਂ ਭੇਜੀ ਸੂਚੀ ਅਨੁਸਾਰ ਵੱਧ ਤੋਂ ਵੱਧ ਸ਼ਰਧਾਲੂਆਂ ਨੂੰ ਵੀਜ਼ੇ ਦੇਣ ਦੀ ਕੀਤੀ ਮੰਗ

ਅੰਮ੍ਰਿਤਸਰ 24 ਜਨਵਰੀ 2025 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ’ਤੇ ਅੱਜ ਸ਼੍ਰੋਮਣੀ ਕਮੇਟੀ ਦੇ ਇਕ ਵਫਦ ਨੇ ਦਿੱਲੀ ’ਚ ਪਾਕਿਸਤਾਨ ਹਾਈ ਕਮਿਸ਼ਨ ਦੇ ਮੁੱਖ ਕਮਿਸ਼ਨਰ ਸਾਦ ਅਹਿਮਦ ਵੜੈਚ ਨਾਲ ਮੁਲਾਕਾਤ ਕਰਕੇ

ਸ਼੍ਰੋਮਣੀ ਕਮੇਟੀ ਵੱਲੋਂ ਮੁੰਬਈ ਵਿਖੇ ਚਾਰ ਸਾਹਿਬਜ਼ਾਦੇ ਐੱਮਆਰਆਈ ਤੇ ਸੀਟੀ ਸਕੈਨ ਕੇਂਦਰ ਸ਼ੁਰੂ
  • ਆਰਥਕ ਤੌਰ ’ਤੇ ਕਮਜ਼ੋਰ ਲੋਕਾਂ ਨੂੰ 10 ਰੁਪਏ ’ਚ ਦਿੱਤੀ ਜਾਵੇਗੀ ਐੱਮਆਰਆਈ ਤੇ ਸੀਟੀ ਸਕੈਨ ਦੀ ਸਹੂਲਤ- ਐਡਵੋਕਟ ਧਾਮੀ

ਜੈਤੋ, 24 ਜਨਵਰੀ 2025 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਮੁੰਬਈ ਵਿਖੇ ਚੱਲ ਰਹੇ ਗੁਰੂ ਨਾਨਕ ਖ਼ਾਲਸਾ ਕਾਲਜ ਮਾਟੁੰਗਾ ਵਿੱਚ ਅੱਜ ਚਾਰ ਸਾਹਿਬਜ਼ਾਦੇ ਐੱਮਆਰਆਈ ਤੇ ਸੀਟੀ ਸਕੈਨ ਸੈਂਟਰ ਦਾ ਉਦਘਾਟਨ ਕੀਤਾ ਗਿਆ ਹੈ। ਇਸ ਮੌਕੇ ਸ੍ਰੀ

ਵਿਜੀਲੈਂਸ ਬਿਊਰੋ ਵੱਲੋਂ 5000 ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਗ੍ਰਿਫ਼ਤਾਰ

ਚੰਡੀਗੜ੍ਹ, 24 ਜਨਵਰੀ 2025 : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਸ਼ੁੱਕਰਵਾਰ ਨੂੰ ਗੁਰਦਾਸਪੁਰ ਜ਼ਿਲ੍ਹੇ ਦੇ ਸਿਵਲ ਲਾਈਨਜ਼, ਬਟਾਲਾ ਪੁਲਿਸ ਥਾਣੇ ਵਿਖੇ ਤਾਇਨਾਤ ਇੱਕ ਸਹਾਇਕ ਸਬ ਇੰਸਪੈਕਟਰ (ਏਐਸਆਈ) ਸੁਖਰਾਜ ਸਿੰਘ ਨੂੰ 5000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦੇ

ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਟੀਕੇ ਨਾਲ ਬਚਾਈ ਗਈ ਹਾਰਟ ਅਟੈਕ ਵਾਲੇ ਮਰੀਜ਼ ਦੀ ਜਾਨ: ਸਿਵਲ ਸਰਜਨ ਡਾ. ਰਾਏ 
  • ਜ਼ਿਲੇ ਚ ਪਹਿਲੀ ਵਾਰ ਲਗਾਇਆ ਗਿਆ ਸਟੈਮੀ ਪ੍ਰੋਜੈਕਟ ਅਧੀਨ ਕਰੀਬ 45 ਹਜਾਰ ਰੁਪਈਆ ਵਾਲਾ ਟੇਨੇਕਟੇਪਲੇਸ ਟੀਕਾ

ਤਰਨ ਤਾਰਨ, 24 ਜਨਵਰੀ 2025 : ਪੰਜਾਬ ਸਰਕਾਰ ਅਤੇ ਸੂਬੇ ਦੇ ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ ਵੱਲੋਂ  ਨਾਗਰਿਕਾਂ ਦੀ ਚੰਗੀ ਅਤੇ ਨਰੋਈ ਸਿਹਤ ਪ੍ਰਤੀ ਕੀਤੀ ਗਈ ਵਚਨਬੱਧਤਾ ਦੀ ਉਦਾਹਰਨ ਉਸ ਵੇਲੇ ਸਾਹਮਣੇ ਆਈ ਜਦੋਂ ਸ਼ੁਕਰਵਾਰ ਨੂੰ ਜ਼ਿਲ੍ਹਾ ਹਸਪਤਾਲ, ਤਰਨ ਤਾਰਨ