news

Jagga Chopra

Articles by this Author

ਚੰਡੀਗੜ੍ਹ ਵਿਚ ਪੰਜਾਬ ਤੇ ਹਰਿਆਣਾ ਦੇ ਮੁੱਖ ਮੰਤਰੀਆਂ ਦੀ ਰਿਹਾਇਸ਼ ਨੇੜਿਓ ਮਿਲਿਆ ਬੰਬ

ਚੰਡੀਗੜ੍ਹ, 2 ਜਨਵਰੀ : ਚੰਡੀਗੜ੍ਹ ਵਿਚੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਹਰਿਆਣਾ ਦੇ ਮੁੱਖ ਮੰਤਰੀ ਖੱਟਰ ਦੀ ਰਿਹਾਇਸ਼ ਤੋਂ ਕੁਝ ਦੂਰੀ ਉਤੇ ਇਕ ਬੰਬ ਮਿਲਿਆ ਹੈ। ਨਵਾਂਗਾਓਂ ਦੇ ਨਾਲ ਲੱਗਦੇ ਚੰਡੀਗੜ੍ਹ ਦੇ ਸੈਕਟਰ 2 ਸਥਿਤ ਅੰਬਾਂ ਦੇ ਬਾਗ਼ 'ਚ ਬੰਬ ਮਿਲਣ ਦੀ ਸੂਚਨਾ ਤੋਂ ਬਆਦ ਚੰਡੀਗੜ੍ਹ ਤੇ ਪੰਜਾਬ ਦੇ ਪੁਲਿਸ ਵਿਭਾਗਾਂ

ਜੇਲ੍ਹ ਦੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਭਾਰਤੀਆ ਨੂੰ ਰਿਹਾਅ ਕੀਤਾ ਜਾਵੇ : ਪ੍ਰੋ. ਕਿਰਪਾਲ ਸਿੰਘ ਬਡੂੰਗਰ

ਪਟਿਆਲਾ, 2 ਜਨਵਰੀ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਨਵੇਂ ਸਾਲ ਮੌਕੇ ਭਾਰਤ ਵੱਲੋਂ ਪਾਕਿਸਤਾਨ ਸਰਕਾਰ ਪਾਸੋਂ ਪਾਕਿਸਤਾਨ ਵਿੱਚ ਆਪਣੀ ਜੇਲ੍ਹ ਦੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਭਾਰਤੀਆ ਨੂੰ ਰਿਹਾਅ ਕਰਨ ਦੀ ਮੰਗ ਉਠਾਈ ਗਈ ਹੈ। ਪ੍ਰੋਫੈਸਰ ਬਡੂੰਗਰ ਨੇ ਭਾਰਤ ਸਰਕਾਰ ਦੀ ਇਸ ਪਾਕਿਸਤਾਨ ਸਰਕਾਰ ਨੂੰ

ਵਿਧਾਇਕ ਬੱਗਾ ਵਲੋਂ ਵਾਰਡ ਨੰਬਰ 84 ਅਤੇ 89 ਦੇ ਵਸਨੀਕਾਂ ਨੂੰ ਨਵੇਂ ਸਾਲ ਦਾ ਤੋਹਫ਼ਾ

ਲੁਧਿਆਣਾ, 02 ਜਨਵਰੀ : ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵਲੋਂ ਨਵੇਂ ਸਾਲ ਦੇ ਤੋਹਫ਼ੇ ਵਜੋਂ, ਵਾਰਡ ਨੰਬਰ 84 ਅਤੇ 89 ’ਚ ਪੈਂਦੇ ਪੰਜਾਬੀ ਬਾਗ਼ ਕਲੋਨੀ ਅਤੇ ਪੀਰੂ ਬੰਦਾ ਮੁਹੱਲਾ ਵਿੱਚੋਂ ਜੋ ਹਾਈਟੈਂਸ਼ਨ 11000 ਵੋਲਟੇਜ ਦੀਆਂ ਤਾਰਾਂ ਮੁਹੱਲਾ ਨਿਵਾਸੀਆਂ ਦੇ ਘਰਾਂ ਉਪਰੋਂ ਲੰਘ ਰਹੀਆਂ ਸਨ, ਨੂੰ ਹਟਾਉਣ ਦੀ ਸ਼ੁਰੂਆਤ ਕੀਤੀ ਗਈ। ਵਿਧਾਇਕ

ਖ਼ਾਲਸਾ ਸਾਜਨਾ ਦਿਵਸ ਮੌਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਲਈ ਸ਼੍ਰੋਮਣੀ ਕਮੇਟੀ ਨੇ ਪਾਸਪੋਰਟ ਜਮ੍ਹਾਂ ਕਰਵਾਉਣ ਦੇ ਸਮੇਂ ਵਿਚ ਕੀਤਾ ਵਾਧਾ

ਅੰਮ੍ਰਿਤਸਰ, 02 ਜਨਵਰੀ : ਖ਼ਾਲਸਾ ਪੰਥ ਦੇ ਸਾਜਣਾ ਦਿਵਸ (ਵਿਸਾਖੀ) ਮੌਕੇ ਪਾਕਿਸਤਾਨ ਦੇ ਗੁਰਧਾਮਾਂ ਦੀ ਯਾਤਰਾ ’ਤੇ ਜਾਣ ਵਾਲੇ ਸਿੱਖ ਸ਼ਰਧਾਲੂਆਂ ਲਈ ਪਾਸਪੋਰਟ ਜਮ੍ਹਾਂ ਕਰਵਾਉਣ ਦੀ ਮਿਤੀ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਾਧਾ ਕੀਤਾ ਗਿਆ ਹੈ। ਹੁਣ ਸ਼ਰਧਾਲੂ 11 ਜਨਵਰੀ 2023 ਤੱਕ ਆਪਣੇ ਪਾਸਪੋਰਟ ਜਮ੍ਹਾਂ ਕਰਵਾ ਸਕਣਗੇ। ਇਸ ਤੋਂ ਪਹਿਲਾਂ 31 ਦਸੰਬਰ 2022

ਮੈਡੀਕਲ ਕਾਲਜ ਸਬੰਧੀ ਮੁੱਖ ਮੰਤਰੀ ਮਾਨ ਦੇ ਦੋਸ਼ਾਂ ਨੂੰ ਐਸਜੀਪੀਸੀ ਪ੍ਰਧਾਨ ਧਾਮੀ ਨੇ ਨਕਾਰਿਆ

ਮੁੱਖ ਮੰਤਰੀ ਵੱਲੋਂ ਮੈਡੀਕਲ ਕਾਲਜ ਸਬੰਧੀ ਸ਼੍ਰੋਮਣੀ ਕਮੇਟੀ ’ਤੇ ਰੋਕਾਂ ਲਗਾਉਣ ਦੇ ਦੋਸ਼ਾਂ ਨੂੰ ਧਾਮੀ ਨੇ ਸਿਰੇ ਤੋਂ ਕੀਤਾ ਖਾਰਜ
ਅੰਮ੍ਰਿਤਸਰ, 2 ਜਨਵਰੀ :
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਬੀਤੇ ਕੱਲ੍ਹ ਸੰਗਰੂਰ ਵਿਖੇ ਮੈਡੀਕਲ ਕਾਲਜ ਸਬੰਧੀ ਸ਼੍ਰੋਮਣੀ ਕਮੇਟੀ ’ਤੇ

ਪੰਜਾਬ ਸਰਕਾਰ ਸੂਬੇ ਵਿੱਚ ਜੰਗਲਾਤ ਹੇਠ ਰਕਬਾ ਵਧਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ : ਕਟਾਰੂਚੱਕ

ਚੰਡੀਗੜ੍ਹ, 2 ਜਨਵਰੀ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਵਿੱਚ ਜੰਗਲਾਤ ਹੇਠ ਰਕਬਾ ਵਧਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ, ਜਿਸ ਦਾ ਪਤਾ ਇਸ ਤੱਥ ਤੋਂ ਲੱਗਦਾ ਹੈ ਕਿ ਵਣ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਵੱਲੋਂ 2022 ਦੌਰਾਨ 1.12 ਕਰੋੜ ਬੂਟੇ ਲਗਾਉਣ ਦਾ ਟੀਚਾ ਪੂਰਾ ਕਰ ਲਿਆ ਗਿਆ।ਹੁਣ ਤੱਕ ਸ਼ਹੀਦ ਭਗਤ ਸਿੰਘ ਹਰਿਆਵਲ ਲਹਿਰ ਤਹਿਤ 54 ਲੱਖ

ਸਰਕਾਰ ਭਿ੍ਰਸ਼ਟਾਚਾਰ ਦੇ ਖਾਤਮੇ ਲਈ ਪੂਰੀ ਤਰਾਂ ਦਿ੍ਰੜ, ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਭਿ੍ਰਸ਼ਟਾਚਾਰ : ਸਪੀਕਰ ਸੰਧਵਾਂ

ਕੋਟਕਪੂਰਾ, 2 ਜਨਵਰੀ : ਸਥਾਨਕ ਤਹਿਸੀਲ ਕੰਪਲੈਕਸ ਵਿਖੇ ਗੁੱਡ ਮੌਰਨਿੰਗ ਵੈਲਫੇਅਰ ਕਲੱਬ ਵਲੋਂ ਪ੍ਰਧਾਨ ਡਾ ਮਨਜੀਤ ਸਿੰਘ ਢਿੱਲੋਂ ਅਤੇ ਚੇਅਰਮੈਨ ਪੱਪੂ ਲਹੌਰੀਆ ਦੀ ਅਗਵਾਈ ਹੇਠ ਸ਼ੁਰੂ ਕੀਤੀ ਭਿ੍ਰਸ਼ਟਾਚਾਰ ਵਿਰੋਧੀ ਮੁਹਿੰਮ ਦੇ ਤਿਆਰ ਕੀਤੇ ਸਟੀਕਰ ਸਰਕਾਰੀ ਦਫਤਰਾਂ ਮੂਹਰੇ ਲਾਉਣ ਦੀ ਸ਼ੁਰੂਆਤ ਕਰਦਿਆਂ ਮੁੱਖ ਮੰਤਰੀ ਪੰਜਾਬ ਵਲੋਂ ਜਾਰੀ ਕੀਤੇ ਵਟਸਅਪ ਨੰਬਰ 95012-00200 ਵਾਲੇ

ਮਾਨ ਸਰਕਾਰ ਨੇ ਕੁਦਰਤੀ ਸਰੋਤਾਂ ਦੀ ਸਰਬੋਤਮ ਵਰਤੋਂ ਅਤੇ ਪ੍ਰਭਾਵਸ਼ਾਲੀ ਪ੍ਰਬੰਧਨ ਲਈ ਸੁਹਿਰਦ ਯਤਨ ਕੀਤੇ : ਮੰਤਰੀ ਨਿੱਜਰ

- ਸਾਲ 2022-23 ਦੇ ਪਹਿਲੇ ਸਲਾਨਾ ਬਜਟ ਵਿੱਚ ਚਾਰ ਨਵੀਆਂ ਸਕੀਮਾਂ ਸ਼ਾਮਲ
- ਸਰਕਾਰ ਦੀਆਂ ਸਿੰਚਾਈ ਸਕੀਮਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ, ਭੂਮੀ ਅਤੇ ਜਲ ਸੰਭਾਲ ਵਿਭਾਗ ਵਿੱਚ 99 ਖਾਲੀ ਅਸਾਮੀਆਂ ਭਰੀਆਂ ਗਈਆਂ
ਚੰਡੀਗੜ੍ਹ, 2 ਜਨਵਰੀ :
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਾਰੇ ਜ਼ਿਲਿ੍ਹਆਂ ਵਿੱਚ ਉਪਲਬਧ ਸਤਹ ਅਤੇ ਧਰਤੀ ਹੇਠਲੇ ਪਾਣੀ ਦੇ

ਮਲੋਟ ਦੇ ਝੁੱਗੀ-ਝੌਂਪੜੀ ਵਾਲਿਆਂ ਨੂੰ ਡਾ. ਬਲਜੀਤ ਕੌਰ ਨੇ ਕੰਬਲ ਵੰਡ ਕੇ ਮਨਾਇਆ ਨਵਾਂ ਸਾਲ

ਚੰਡੀਗੜ੍ਹ, 2 ਜਨਵਰੀ : ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਨਵੇਂ ਸਾਲ ਮੌਕੇ ਮਲੋਟ ਦੇ ਝੁੱਗੀ-ਝੌਂਪੜੀ ਵਾਲੇ ਖੇਤਰਾਂ ਵਿੱਚ ਜਾ ਕੇ ਕੰਬਲ ਵੰਡ ਕੇ ਨਵਾਂ ਸਾਲ ਮਨਾਇਆ। ਡਾ ਬਲਜੀਤ ਕੌਰ ਨੇ ਸਰਦੀ ਦੇ ਮੌਸਮ ਵਿੱਚ ਗਰੀਬਾਂ ਦੀ ਤਕਲੀਫ ਨੂੰ ਮਹਿਸੂਸ ਕਰਦੇ ਹੋਏ ਕਿਹਾ ਕਿ ਸਰਦੀਆਂ ਦੇ ਮੌਸਮ ਵਿੱਚ ਅਸੀਂ ਆਪਣੇ ਘਰਾਂ ਵਿਚ ਆਰਾਮ ਨਾਲ ਜੀਵਨ ਬਤੀਤ

ਵਿੱਤ ਮੰਤਰ ਚੀਮਾ ਨੇ 10 ਕਰੋੜ ਰੁਪਏ ਦੀ ਰਕਮ ਤੁਰੰਤ ਜਾਰੀ ਕਰਨ ਦੇ ਦਿੱਤੇ ਨਿਰਦੇਸ਼

ਚੰਡੀਗੜ੍ਹ, 2 ਜਨਵਰੀ : ਸੂਬੇ ਵਿੱਚ ਸਹਿਕਾਰੀ ਖੰਡ ਮਿੱਲਾਂ ਦੀ ਸਥਿਤੀ ਦਾ ਵਿਸਤ੍ਰਿਤ ਮੁਲਾਂਕਣ ਕਰਨ ਅਤੇ ਉਹਨਾਂ ਦੀ ਆਰਥਿਕ ਵਿਹਾਰਕਤਾ ਨੂੰ ਯਕੀਨੀ ਬਣਾਉਣ ਦੇ ਉਪਰਾਲਿਆਂ ਬਾਰੇ ਵਿਚਾਰ-ਵਟਾਂਦਰਾ ਕਰਨ ਲਈ ਵਿੱਤ ਮੰਤਰ ਸ. ਹਰਪਾਲ ਸਿੰਘ ਚੀਮਾ ਨੇ ਅੱਜ ਸਹਿਕਾਰਤਾ ਵਿਭਾਗ, ਸ਼ੂਗਰਫੈਡ ਅਤੇ ਵਿੱਤ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਇੱਕ ਅਹਿਮ ਮੀਟਿੰਗ ਕੀਤੀ। ਇਸ ਮੀਟਿੰਗ ਦੌਰਾਨ