news

Jagga Chopra

Articles by this Author

ਸਿੱਖ ਕੌਮ ਅੰਦਰ ਅਜਿਹੇ ਵਾਦ-ਵਿਵਾਦ ਬੇਹੱਦ ਚਿੰਤਾਜਨਕ ਹਨ, ਮਰਯਾਦਾ ਨਾਲ ਜੁੜੇ ਮਾਮਲੇ ਬੈਠ ਕੇ ਹੱਲ ਕਰਨੇ ਚਾਹੀਦੇ ਹਨ : ਪ੍ਰਧਾਨ ਧਾਮੀ

ਰੂਪਨਗਰ : ਧਰਮ ਪ੍ਰਚਾਰ ਕਮੇਟੀ (ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ) ਸ੍ਰੀ ਅੰਮ੍ਰਿਤਸਰ ਦੀ ਇਕੱਤਰਤਾ ਅੱਜ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਕੋਟਲਾ ਨਿਹੰਗ ਰੂਪਨਗਰ ਵਿਖੇ ਹੋਈ, ਜਿਸ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਮੈਂਬਰ ਰਾਮਪਾਲ ਸਿੰਘ ਬਹਿਣੀਵਾਲ, ਭਾਈ ਅਜਾਇਬ ਸਿੰਘ ਅਭਿਆਸੀ, ਪ੍ਰਿਤਪਾਲ ਸਿੰਘ, ਮਨਜੀਤ ਸਿੰਘ ਬੱਪੀਆਣਾ, ਭਾਈ ਅਮਰਜੀਤ

ਪੰਜਾਬ ’ਚ ਪ੍ਰਸ਼ਾਸਨ, ਕਾਨੂੰਨ ਤੇ ਵਿਵਸਥਾ ਮੁਕੰਮਲ ਤੌਰ ’ਤੇ ਢਹਿ ਢੇਰੀ ਹੋਈ : ਸੁਖਬੀਰ ਸਿੰਘ ਬਾਦਲ

ਚੰਡੀਗੜ੍ਹ : ਪੰਜਾਬ ਵਿਚ  ਬਣੇ ਜੰਗਲ ਰਾਜ ਦੇ ਹਾਲਾਤਾਂ ਅਤੇ ਪ੍ਰਸ਼ਾਸਨ ਤੇ ਕਾਨੂੰਨ ਵਿਵਸਥਾ ਮੁਕੰਮਲ ਤੌਰ ’ਤੇ ਢਹਿ ਢੇਰੀ ਹੋਣ ਨਾਲ ਬਣੇ ਖੌਫ  ਦੇ ਮਾਹੌਲ ਨੂੰ ਵੇਖਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਾਰੇ ਜ਼ਿ‌ਲ੍ਹਿਆਂ ਦਾ "ਪੰਜਾਬ ਬਚਾਓ ਦੌਰਾ" ਕਰਨਗੇ ਤਾਂ ਜੋ ਲੋਕਾਂ ਵਿਚ ਵਿਸ਼ਵਾਸ ਮਜ਼ਬੂਤ ਕੀਤਾ ਜਾ ਸਕੇ। ਇਸ ਬਾਰੇ ਫੈਸਲਾ ਅੱਜ ਪਾਰਟੀ ਦੇ

ਗੁਰਦਵਾਰਾ ਸਾਹਿਬ ਦੀ ਪਵਿੱਤਰ ਹਦੂਦ ਵਿੱਚ ਖਰੂਦ ਕੀਤਾ ਅਤੇ ਖੜਦੁੰਬ ਮਚਾਇਆ, ਉਸ ਨਾਲ ਵੀ ਮਰਿਆਦਾ ਭੰਗ ਹੋਈ ਹੈ : ਬੀਰ ਦਵਿੰਦਰ ਸਿੰਘ

 

ਪਟਿਅਲਾ : ਪਿਛਲੇ ਦਿਨੀਂ ਗੁਰਦਵਾਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ, ਜਲੰਧਰ ਵਿਖੇ 'ਵਾਰਿਸ ਪੰਜਾਬ' ਜਥੇਬੰਦੀ ਦੀ ਜਲੰਧਰ ਪੁੱਜੇ ਖਾਲਸਾ ਵਹੀਰ 'ਚ ਸ਼ਾਮਿਲ ਨੌਜਵਾਨਾ ਨੇ ਜੋ ਗੁਰਦਵਾਰਾ ਸਾਹਿਬ ਦੀ ਪਵਿੱਤਰ ਹਦੂਦ ਵਿੱਚ ਖਰੂਦ ਕੀਤਾ ਅਤੇ ਖੜਦੁੰਬ ਮਚਾਇਆ ਹੈ ਅਤੇ ਗੁਰਦਵਾਰਾ ਸਾਹਿਬ ਅੰਦਰ ਬਜ਼ੁਰਗਾਂ ਤੇ ਬਿਮਾਰਾਂ ਲਈ ਨੀਵੇਂ ਥਾਂ ਤੇ ਰੱਖੇ ਗਏ ਬੈਂਚਾਂ ਤੇ ਕਰਸੀਆਂ ਨੂੰ

ਸਖਤ ਮਿਹਨਤ ਤੇ ਦ੍ਰਿੜ ਇਰਾਦੇ ਨਾਲ ਕੋਈ ਵੀ ਮੁਕਾਮ ਹਾਸਲ ਕੀਤਾ ਜਾ ਸਕਦਾ ਹੈ : ਕੁਲਤਾਰ ਸਿੰਘ ਸੰਧਵਾਂ

ਗੁਰਦਾਸਪੁਰ : ਅੱਜ ਲਿਟਲ ਫਲਾਵਰ ਕਾਨਵੈਂਟ ਸੀਨੀਅਰ ਸਕੈਂਡਰੀ ਸਕੂਲ ਗੁਰਦਾਸਪੁਰ ਦੇ ਗੋਲਡਨ ਜੁਬਲੀ ਸਮਾਗਮ ਵਿੱਚ ਮੁੱਖ ਮਹਿਮਾਨ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ਿਰਕਤ ਕੀਤੀ ਗਈ। ਗੋਲਡਨ ਜੁਬਲੀ ਸਮਾਗਮ ਦੌਰਾਨ ਸਕੂਲ ਪ੍ਰਬੰਧਕਾਂ ਨੂੰ ਵਧਾਈ ਦਿੰਦਿਆਂ ਸ. ਕੁਲਤਾਰ ਸਿੰਘ ਸੰਧਵਾਂ, ਮਾਨਯੋਗ ਸਪੀਕਰ ਪੰਜਾਬ ਵਿਧਾਨ ਸਭਾ ਨੇ ਕਿਹਾ ਕਿ ਲਿਟਲ ਫਲਾਵਰ ਕਾਨਵੈਂਟ ਸੀਨੀਅਰ

ਬੇਅਦਬੀ ਕਰਨ ਵਾਲਿਆਂ ਨੂੰ ਸਖ਼ਤ ਸਜ਼ਾਵਾਂ ਦੇਣ ਲਈ ਮੌਜੂਦਾ ਕਾਨੂੰਨ ਵਿੱਚ ਸੋਧ ਕਰਨ ਦੀ ਰਾਘਵ ਚੱਢਾ ਨੇ ਕੀਤੀ ਮੰਗ

ਨਵੀਂ ਦਿੱਲੀ :  ਆਮ ਆਦਮੀ ਪਾਰਟੀ (ਆਪ) ਦੇ ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਬੇਅਦਬੀਆਂ ਖਿਲਾਫ ਵੱਡਾ ਕਦਮ ਚੁੱਕਦਿਆਂ, ਸ਼ੁੱਕਰਵਾਰ ਨੂੰ ਸੰਸਦ ਵਿੱਚ ਬੇਅਦਬੀ ਨਾਲ ਸਬੰਧਤ ਆਈਪੀਸੀ ਦੀ ਧਾਰਾ ਵਿੱਚ ਸੋਧ ਕਰਨ ਦੀ ਮੰਗ ਕੀਤੀ ਤਾਂ ਜੋ ਬੇਅਦਬੀ ਕਰਨ ਵਾਲਿਆਂ ਨੂੰ ਸਖ਼ਤ ਸਜ਼ਾਵਾਂ ਦਿੱਤੀਆਂ ਜਾ ਸਕਣ। ਸਾਂਸਦ ਚੱਢਾ ਨੇ ਰਾਜ ਸਭਾ ਵਿੱਚ ਕੰਮਕਾਜ ਦੀ ਪ੍ਰਕਿਰਿਆ ਅਤੇ

ਲੁਧਿਆਣਾ `ਚ 23 ਦਸੰਬਰ ਨੂੰ ਹੋਵੇਗਾ ਸਰਕਾਰ ਵੱਲੋਂ ਐਨ.ਆਰ.ਆਈ ਪੰਜਾਬੀਆਂ ਨਾਲ ਮਿਲਣੀ ਸਮਾਗਮ : ਡਾ. ਪੂਨਮਪ੍ਰੀਤ ਕੌਰ

ਲੁਧਿਆਣਾ : ਪੰਜਾਬ ਸਰਕਾਰ ਵੱਲੋਂ ਗੁਰੂ ਨਾਨਕ ਦੇਵ ਭਵਨ ਲੁਧਿਆਣਾ ਵਿਖੇ 23 ਦਸੰਬਰ ਨੂੰ 4 ਜਿ਼ਲ੍ਹੇ ਲੁਧਿਆਣਾ, ਮਲੇਰਕੋਟਲਾ, ਸੰਗਰੂਰ ਅਤੇ ਬਰਨਾਲਾ ਦੇ ਐਨ.ਆਰ.ਆਈ ਪੰਜਾਬੀਆਂ ਨਾਲ ਮਿਲਣੀ ਸਮਾਗਮ ਆਯੋਜਿਤ ਕਰਕੇ ਐਨ.ਆਰ.ਆਈਜ਼ ਦੀਆਂ ਸਿ਼ਕਾਇਤਾਂ ਦਾ ਨਿਪਟਾਰਾ ਕੀਤਾ ਜਾਵੇਗਾ ਅਤੇ ਭਾਗ ਲੈਣ ਵਾਲੇ ਐਨ.ਆਰ.ਆਈ https://eservices.punjab.gov.in  ਪੋਰਟਲ ਦੀ ਵਰਤੋਂ ਕਰਕੇ

ਪੰਜਾਬ ਸਰਕਾਰ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਘਰ-ਘਰ ਪਹੁੰਚਾਉਣ ਲਈ ਵਚਨਬੱਧ ਹੈ - ਵਿਧਾਇਕ ਸਿੱਧੂ

ਲੁਧਿਆਣਾ : ਸੂਬੇ ਵਿੱਚ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਘਰ-ਘਰ ਪਹੁੰਚਾਉਣ ਲਈ ਵਚਨਬੱਧ ਹੈ ਅਤੇ ਹੁਣ ਲੋਕਾਂ ਨੂੰ ਖੱਜਲ ਖੁਆਰ ਨਹੀਂ ਹੋਣ ਦਿੱਤਾ ਜਾਵੇਗਾ। ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ ਸ. ਕੁਲਵੰਤ ਸਿੰਘ ਸਿੱਧੂ ਵਲੋਂ ਇਸ ਗੱਲ ਦਾ ਪ੍ਰਗਟਾਵਾ ਸਥਾਨਕ ਜਵੱਦੀ ਅਤੇ ਪੰਜਾਬ ਬਾਗ (ਵਾਰਡ ਨੰਬਰ 45

ਸਾਬਕਾ ਮੰਤਰੀ ਆਸ਼ੂ ਦਾ ਪੀ.ਏ. ਮਲਹੋਤਰਾ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਲੁਧਿਆਣਾ : ਸੂਬੇ ਦੀਆਂ ਅਨਾਜ ਮੰਡੀਆਂ ਵਿੱਚ ਹੋਏ ਬਹੁ-ਕਰੋੜੀ ਢੋਆ-ਢੁਆਈ ਸਬੰਧੀ ਟੈਂਡਰ ਘੁਟਾਲੇ ਵਿੱਚ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਭਗੌੜੇ ਚਲੇ ਆ ਰਹੇ ਮੁਲਜ਼ਮ ਪੰਕਜ ਮਲਹੋਤਰਾ ਉਰਫ ਮੀਨੂੰ ਮਲਹੋਤਰਾ ਨੂੰ ਗ੍ਰਿਫ਼ਤਾਰ ਕਰ ਲਿਆ ਜਦੋਂ ਉਸ ਨੇ ਲੁਧਿਆਣਾ ਵਿਖੇ ਵਿਜੀਲੈਂਸ ਬਿਊਰੋ ਦੇ ਦਫ਼ਤਰ ਵਿੱਚ ਆਤਮ ਸਮਰਪਣ ਕੀਤਾ। ਇਹ ਮੁਲਜ਼ਮ ਸਾਬਕਾ ਖੁਰਾਕ ਤੇ ਸਿਵਲ ਸਪਲਾਈ ਮੰਤਰੀ

ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ : ਡਾ. ਬਲਜੀਤ ਕੌਰ

ਚੰਡੀਗੜ੍ਹ : ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ। ਇਸੇ ਦਿਸ਼ਾ ਤਹਿਤ ਕੰਮ ਕਰਦਿਆਂ ਸਮਾਜਿਕ ਸੁਰੱਖਿਆ ਵਿਭਾਗ ਨੇ ਮਾਤਾ ਤ੍ਰਿਪਤਾ ਮਹਿਲਾ ਯੋਜਨਾ ਤਹਿਤ 1,45,023 ਲਾਭਪਾਤਰੀਆਂ ਦਾ ਡਾਟਾ ਐਮ-ਸੇਵਾ ਐਪ ਤੇ ਅਪਲੋਡ ਕੀਤਾ ਜਾ ਚੁੱਕਾ ਹੈ। ਮੁੱਖ ਮੰਤਰੀ ਪੰਜਾਬ ਭਗਵੰਤ

ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ : ਜੌੜਾਮਾਜਰਾ

ਬੇਗੋਵਾਲ (ਲੁਧਿਆਣਾ) : ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਸਿਹਤ ਢਾਂਚੇ ਨੂੰ ਮਜ਼ਬੂਤ ਕਰਨ ਲਈ ਅਣਥੱਕ ਮਿਹਨਤ ਕੀਤੀ ਜਾ ਰਹੀ ਹੈ ਅਤੇ ਅਗਲੇ ਪੜਾਅ ਤਹਿਤ ਇਸ ਦਿਸ਼ਾ ਵਿੱਚ 26 ਜਨਵਰੀ, 2023 ਨੂੰ ਸੂਬੇ ਭਰ ਦੇ ਲੋਕਾਂ ਲਈ 521 ਨਵੇਂ ਆਮ ਆਮ ਆਦਮੀ ਕਲੀਨਿਕ ਖੋਲ੍ਹੇ ਜਾਣਗੇ। ਪਿੰਡ ਬੇਗੋਵਾਲ ਵਿੱਚ ਵੱਖ-ਵੱਖ