news

Jagga Chopra

Articles by this Author

ਚੰਡੀਗੜ੍ਹ ਨਗਰ ਨਿਗਮ ਵਿੱਚ ਨਾਮਜ਼ਦ ਕੌਂਸਲਰ ਬਾਰੇ ਹਾਈਕੋਰਟ ਵਿੱਚ ਸੁਣਵਾਈ 2 ਦਸੰਬਰ ਨੂੰ

ਚੰਡੀਗੜ੍ਹ : ਜਸਪਾਲ ਸਿੰਘ ਨੇ ਐਡਵੋਕੇਟ ਮਨਦੀਪ ਸਾਜਨ ਰਾਹੀਂ ਚੰਡੀਗੜ੍ਹ ਨਗਰ ਨਿਗਮ ਵਿੱਚ ਨਾਮਜ਼ਦ ਕੌਂਸਲਰ ਦੀ ਨਿਯੁਕਤੀ ਲਈ ਚੰਡੀਗੜ੍ਹ ਸਥਿਤ ਪੰਜਾਬ-ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਪਾਈ ਸੀ, ਜਿਸ ’ਤੇ ਹਾਈ ਕੋਰਟ ਨੇ 2 ਦਸੰਬਰ ਦੀ ਤਰੀਕ ਤੈਅ ਕੀਤੀ ਹੈ। ਸੁਣਵਾਈ ਅਤੇ ਚੰਡੀਗੜ੍ਹ ਪ੍ਰਸ਼ਾਸਨ ਦੇ ਵਕੀਲ ਨੂੰ ਸਥਿਤੀ ਰਿਪੋਰਟ ਦਾਇਰ ਕਰਨ ਲਈ ਕਿਹਾ ਗਿਆ ਹੈ। ਇਸ ਪਟੀਸ਼ਨ 'ਤੇ

ਮੁੱਖ ਮੰਤਰੀ ਕਾਨੂੰਨ ਵਿਵਸਥਾ ਤੇ ਫਿਰਕੂ ਸਦਭਾਵਨਾ ਕਾਇਮ ਰੱਖਣ ਵਿਚ ਫੇਲ੍ਹ ਹੋਣ ਦੀ ਜ਼ਿੰਮੇਵਾਰੀ ਲੈਂਦਿਆਂ ਅਸਤੀਫਾ ਦੇਣ : ਬਾਦਲ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ  ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੂੰ ਸੂਬੇ ਵਿਚ ਕਾਨੂੰਨ ਵਿਵਸਥਾ ਕਾਇਮ ਰੱਖਣ ਅਤੇ ਸੂਬੇ ਵਿਚ ਫਿਰਕੂ ਸਦਭਾਵਨਾ ਬਣਾਈ ਰੱਖਣ ਵਿਚ ਵੀ ਫੇਲ੍ਹ ਹੋਣ ਦੀ ਜ਼ਿੰਮੇਵਾਰੀ ਲੈਂਦਿਆਂ ਆਪਣੇ ਅਹੁਦੇ ਤੋਂ ਅਸਤੀਫਾ ਦੇਣਾ ਚਾਹੀਦਾ ਹੈ। ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ

ਪਿੰਡ ਅਭੀਪੁਰ ਵਿਖੇ ਮਾਇਨਿੰਗ ਸਾਈਟ ਤੇ ਅਨਮੋਲ ਗਗਨ ਮਾਨ ਵੱਲੋਂ ਅਚਨਚੇਤ ਚੈਕਿੰਗ

ਐਸ.ਏ.ਐਸ ਨਗਰ : ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਅੱਜ ਜਿਲ੍ਹਾ ਐਸ.ਏ.ਐਸ ਨਗਰ ਹਲਕਾ ਖਰੜ੍ਹ ਦੇ ਪਿੰਡ ਅਭੀਪੁਰ ਵਿਖੇ ਮਾਇਨਿੰਗ ਪਲਾਟ ਦੀ ਅਚਨਚੇਤ ਚੈਕਿੰਗ ਕੀਤੀ । ਇਸ ਮੌਕੇ ਮਾਇਨਿੰਗ ਪਲਾਂਟ ਵਿਖੇ ਵੱਖ-ਵੱਖ ਥਾਂਵਾ ਤੇ ਤਾਜਾ ਮਾਇਨਿੰਗ ਦੇ ਸੰਕੇਂਤ ਮਿਲੇ ਹਨ ਜਿਸ ਤੇ ਮੰਤਰੀ ਵੱਲੋਂ ਸਖ਼ਤ ਨੋਟਿਸ ਲੈਦਿਆ ਮਾਇਨਿੰਗ ਵਿਭਾਗ ਦੇ ਅਫ਼ਸਰਾਂ ਨੂੰ ਇਸ ਮਾਇਨਿੰਗ ਸਬੰਧੀ ਘੋਖ

ਦਿੱਲੀ ਅਤੇ ਪੰਜਾਬ ਵਾਂਗ ਸੱਤਾ 'ਚ ਆਉਣ 'ਤੇ 'ਆਪ' ਬਣਾਵੇਗੀ ਗੁਜਰਾਤ 'ਚ ਨਵੇਂ ਸਕੂਲ ਅਤੇ ਹਸਪਤਾਲ : ਮੁੱਖ ਮੰਤਰੀ ਮਾਨ

ਗੁਜਰਾਤ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪਹਿਲੇ ਗੇੜ ਦੀਆਂ ਗੁਜਰਾਤ ਚੋਣਾਂ ਦੇ ਪ੍ਰਚਾਰ ਦੇ ਆਖਰੀ ਦਿਨ ਦਾਅਵਾ ਕੀਤਾ ਕਿ 8 ਦਸੰਬਰ ਨੂੰ ਐਲਾਨੇ ਜਾਣ ਵਾਲੇ ਨਤੀਜਿਆਂ 'ਚ ਆਮ ਆਦਮੀ ਪਾਰਟੀ (ਆਪ) ਭਾਰੀ ਬਹੁਮਤ ਨਾਲ ਗੁਜਰਾਤ ਵਿੱਚ ਸਰਕਾਰ ਬਣਾਏਗੀ। ਮੰਗਲਵਾਰ ਨੂੰ ਲਿੰਬੜੀ, ਬੋਟਾਦ, ਸੁਰੇਂਦਰ ਨਗਰ, ਦਸਾਦਾ ਅਤੇ ਵੀਰਾਮਗਾਮ ਸਮੇਤ ਵੱਖ-ਵੱਖ ਰੋਡ ਸ਼ੋਆਂ ਵਿੱਚ ਭਾਰੀ

ਸਰਕਾਰ ਦਾ ਵੱਡਾ ਉਪਰਾਲਾ, ਮਗਨਰੇਗਾ ਸਕੀਮ ਤਹਿਤ ਪਿੰਡ ਵਾਸੀ ਮੁਫਤ ਬਾਇਓ ਗੈਸ ਪਲਾਂਟ ਲਗਾ ਸਕਣਗੇ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ  ਭਗਵੰਤ ਮਾਨ ਦੇ ਨਿਰਦੇਸ਼ਾਂ ਉਤੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਮਹਾਤਮਾ ਗਾਂਧੀ ਨਰੇਗਾ ਸਕੀਮ ਅਧੀਨ ਵੱਧ ਤੋਂ ਵੱਧ ਲੋਕਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਅਤੇ ਪਿੰਡ ਵਾਸੀਆਂ ਨੂੰ ਵਿਅਕਤੀਗਤ ਲਾਭ ਮੁਹੱਈਆ ਕਰਵਾਉਣ ਦੀਆਂ ਕੋਸ਼ਿਸ਼ਾਂ ਤਹਿਤ ਸੂਬਾ ਸਰਕਾਰ ਵੱਲੋਂ ਫੈਸਲਾ ਕੀਤਾ ਗਿਆ ਹੈ ਕਿ ਹੁਣ ਮਗਨਰੇਗਾ ਸਕੀਮ ਤਹਿਤ ਪਿੰਡ

ਐਨ.ਆਰ.ਆਈ. ਪੰਜਾਬੀਆਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਪੀ.ਸੀ.ਐਸ. ਲੈਵਲ ਦੇ ਅਧਿਕਾਰੀ ਨੋਡਲ ਅਫ਼ਸਰ ਵਜੋਂ ਤਾਇਨਾਤ ਹੋਣਗੇ : ਧਾਲੀਵਾਲ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪ੍ਰਵਾਸੀ ਪੰਜਾਬੀਆਂ ਦੇ ਮਸਲਿਆਂ ਅਤੇ ਸ਼ਿਕਾਇਤਾਂ ਨੂੰ ਛੇਤੀ ਅਤੇ ਤਸੱਲੀਬਖ਼ਸ਼ ਢੰਗ ਨਾਲ ਨਜਿੱਠਣ ਲਈ ‘ਐਨ.ਆਰ.ਆਈ. ਪੰਜਾਬੀਆਂ ਨਾਲ ਮਿਲਣੀ’ ਨਾਮਕ 5 ਪ੍ਰੋਗਰਾਮਾਂ ਦਾ ਆਯੋਜਨ ਕਰੇਗੀ।ਇਹ ਮਿਲਣੀ ਪ੍ਰੋਗਰਾਮ ਜਲੰਧਰ, ਐਸ.ਏ.ਐਸ ਨਗਰ (ਮੁਹਾਲੀ), ਲੁਧਿਆਣਾ, ਮੋਗਾ ਅਤੇ ਅੰਮ੍ਰਿਤਸਰ ਵਿਖੇ ਕ੍ਰਮਵਾਰ 16, 19, 23

ਕਾਂਸੀ ਦਾ ਤਮਗਾ ਜਿੱਤਣ ਵਾਲੀ ਹਰਜਿੰਦਰ ਕੌਰ ਨੂੰ ਟ੍ਰੇਨਿੰਗ ਲਈ ਸਪੀਕਰ ਸੰਧਵਾਂ ਨੇ ਪੰਜ ਲੱਖ ਦਾ ਚੈਕ ਕੀਤਾ ਭੇਟ

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੋਮਨਵੈਲਥ ਖੇਡਾਂ ਦੌਰਾਨ ਵੇਟ ਲਿਫਟਿੰਗ ਵਿੱਚੋਂ ਕਾਂਸੀ ਦਾ ਤਮਗਾ ਜਿੱਤਣ ਵਾਲੀ ਹਰਜਿੰਦਰ ਕੌਰ ਨੂੰ ਉਚ ਟ੍ਰੇਨਿੰਗ ਵਾਸਤੇ ਪੰਜ ਲੱਖ ਦੀ ਰਾਸ਼ੀ ਦਾ ਚੈਕ ਭੇਟ ਕੀਤਾ ਹੈ। ਹਰਜਿੰਦਰ ਕੌਰ ਨੂੰ ਖੇਡਾਂ ਲਈ ਉਤਸ਼ਾਹ ਕਰਨ ਲਈ ਵਿਧਾਨ ਸਭਾ ਵਿੱਚ ਆਪਣੇ ਦਫਤਰ ਵਿਖੇ ਇਹ ਚੈਕ ਪਦਾਨ ਕਰਦੇ ਹੋਏ ਸ. ਸੰਧਵਾਂ ਨੇ ਕਿਹਾ

ਭਾਜਪਾ ਵਾਲੇ ਪੈਸਿਆਂ ਦਾ ਲਾਲਚ ਦੇਣਗੇ, ਪਰ ਤੁਸੀਂ ਆਪਣੇ ਬੱਚਿਆਂ ਦੇ ਭਵਿੱਖ ਲਈ ਵੋਟ ਪਾਓ : ਮੁੱਖ ਮੰਤਰੀਮਾਨ

ਵਡੋਦਰਾ (ਗੁਜਰਾਤ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਾਅਵਾ ਕਰਦਿਆਂ ਕਿ ਪੂਰੇ ਗੁਜਰਾਤ ਵਿੱਚ ਬਦਲਾਅ ਦੀ ਲਹਿਰ ਚੱਲ ਰਹੀ ਹੈ ਕਿਹਾ, ਨੌਜਵਾਨ-ਕਿਸਾਨ, ਔਰਤਾਂ ਅਤੇ ਮਜ਼ਦੂਰ, ਸਾਰੇ ਭਾਜਪਾ ਸਰਕਾਰ ਤੋਂ ਬਹੁਤ ਨਾਰਾਜ਼ ਹਨ ਅਤੇ ਇਸ ਵਾਰ ਇਹ ਸਾਰੇ ਲੋਕ ਬਦਲਾਅ ਦੀ ਮੰਗ ਕਰ ਰਹੇ ਹਨ। ਮਾਨ ਨੇ ਕਿਹਾ ਕਿ ਗੁਜਰਾਤ ਦੇ ਲੋਕ ਭਾਜਪਾ ਦੀ ਡਬਲ ਇੰਜਣ ਵਾਲੀ ਸਰਕਾਰ ਨਹੀਂ ਸਗੋਂ ਆਮ

ਪਰਾਲੀ ਨੂੰ ਅੱਗ ਨਾ ਲਗਾਉਣ ਵਾਲੇ ਕਿਸਾਨਾਂ ਨੂੰ ਸਪੀਕਰ ਸੰਧਵਾਂ ਕੀਤਾ ਨੇ ਸਨਮਾਨਿਤ

ਖਡੂਰ ਸਾਹਿਬ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸੋਮਵਾਰ ਨੂੰ ਸ੍ਰੀ ਗੁਰੂ ਅੰਗਦ ਦੇਵ ਕਾਲਜ ਖਡੂਰ ਸਾਹਿਬ ਵਿਖੇ ਪਦਮਸ਼੍ਰੀ ਬਾਬਾ ਸੇਵਾ ਸਿੰਘ ਖਡੂਰ ਸਾਹਿਬ ਵਾਲਿਆਂ ਦੀ ਹਾਜ਼ਰੀ 'ਚ ਜ਼ਿਲ੍ਹੇ 'ਚ ਪਰਾਲੀ ਨੂੰ ਅੱਗ ਨਾ ਲਗਾਉਣ ਤੇ ਵਾਤਾਵਰਨ ਦੀ ਸੰਭਾਲ ਵਾਲੇ ਕਿਸਾਨਾਂ ਨੂੰ ਵਿਸ਼ੇਸ਼ ਸਮਾਗਮ ਦੌਰਾਨ ਸਨਮਾਨਿਤ ਕੀਤਾ ਗਿਆ। ਜ਼ਿਲ੍ਹਾ ਤਰਨਤਾਰਨ ਦੇ 51

ਯੋਗ ਗੁਰੂ ਰਾਮਦੇਵ ਵੱਲੋਂ ਔਰਤਾਂ ਦੇ ਕੱਪੜਿਆਂ ਬਾਰੇੇ ਦਿੱਤੇ ਬਿਆਨ ਤੇ ਮੰਗੀ ਮੁਆਫੀ

ਮੁੰਬਈ : ਯੋਗ ਗੁਰੂ ਸਵਾਮੀ ਰਾਮਦੇਵ ਨੇ ਤਿੰਨ ਦਿਨ ਪਹਿਲਾਂ ਦਿੱਤੇ ਆਪਣੇ ਉਸ ਬਿਆਨ ’ਤੇ ਮੁਆਫੀ ਮੰਗ ਲਈ ਹੈ, ਜਿਸ ’ਚ ਉਨ੍ਹਾਂ ਨੇ ਇਕ ਯੋਗਾ ਸਿਖਲਾਈ ਪ੍ਰੋਗਰਾਮ ’ਚ ਕਿਹਾ ਸੀ ਕਿ ਔਰਤਾਂ ਸਾੜ੍ਹੀਆਂ ’ਚ ਚੰਗੀਆਂ ਲੱਗਦੀਆਂ ਹਨ, ਉਹ ਸਲਵਾਰ ਸੂਟ ’ਚ ਵੀ ਚੰਗੀਆਂ ਲੱਗਦੀਆਂ ਹਨ ਅਤੇ ਮੇਰੇ ਹਿਸਾਬ ਨਾਲ ਉਹ ਬਿਨਾਂ ਕੁਝ ਪਹਿਨੇ ਵੀ ਚੰਗੀਆਂ ਲੱਗਦੀਆਂ ਹਨ। ਰਾਮਦੇਵ ਦੇ ਇਸ ਬਿਆਨ ’ਤੇ