news

Jagga Chopra

Articles by this Author

'ਪ੍ਰਧਾਨ ਮੰਤਰੀ ਮੋਦੀ ਦਾ ਮੇਕ ਇਨ ਇੰਡੀਆ ਚੰਗਾ ਵਿਚਾਰ ਸੀ ਪਰ... : ਰਾਹੁਲ ਗਾਂਧੀ 

ਨਵੀਂ ਦਿੱਲੀ, 03 ਫਰਵਰੀ 2025 : ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਸੋਮਵਾਰ ਨੂੰ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ 'ਮੇਕ ਇਨ ਇੰਡੀਆ' ਪਹਿਲਕਦਮੀ ਇਕ ਚੰਗਾ ਵਿਚਾਰ ਸੀ ਪਰ ਇਹ ਅਸਫਲ ਰਿਹਾ ਹੈ। ਉਨ੍ਹਾਂ ਨੇ ਸੰਸਦ 'ਚ ਕਿਹਾ, 'ਪ੍ਰਧਾਨ ਮੰਤਰੀ ਨੇ 'ਮੇਕ ਇਨ ਇੰਡੀਆ' ਪ੍ਰੋਗਰਾਮ ਦਾ ਪ੍ਰਸਤਾਵ ਦਿੱਤਾ, ਮੈਨੂੰ ਲੱਗਦਾ ਹੈ ਕਿ ਇਹ ਇਕ ਚੰਗਾ ਵਿਚਾਰ

ਉੱਤਰੀ ਸੀਰੀਆ ਵਿੱਚ ਹੋਇਆ ਕਾਰ ਬੰਬ ਧਮਾਕਾ, 19 ਲੋਕਾਂ ਦੀ ਮੌਤ

ਦਮਿਸ਼ਕ, 03 ਫਰਵਰੀ 2025 : ਉੱਤਰੀ ਸੀਰੀਆ ਦੇ ਇੱਕ ਸ਼ਹਿਰ ਦੇ ਬਾਹਰਵਾਰ ਇੱਕ ਕਾਰ ਬੰਬ ਧਮਾਕਾ ਹੋਇਆ ਹੈ। ਇਸ ਧਮਾਕੇ 'ਚ ਘੱਟੋ-ਘੱਟ 19 ਲੋਕਾਂ ਦੇ ਮਾਰੇ ਜਾਣ ਦੀ ਖ਼ਬਰ ਹੈ। ਮਰਨ ਵਾਲਿਆਂ ਵਿੱਚ ਜ਼ਿਆਦਾਤਰ ਔਰਤਾਂ ਸ਼ਾਮਲ ਹਨ। ਇਸ ਧਮਾਕੇ 'ਚ ਦਰਜਨ ਤੋਂ ਵੱਧ ਲੋਕਾਂ ਦੇ ਜ਼ਖਮੀ ਹੋਣ ਦੀ ਖਬਰ ਹੈ। ਕਾਰ ਧਮਾਕਾ ਮਾਨਬੀਜ ਸ਼ਹਿਰ ਦੇ ਬਾਹਰਵਾਰ ਇੱਕ ਵਾਹਨ ਦੇ ਕੋਲ ਹੋਇਆ ਜਿਸ ਵਿੱਚ

ਯੰਗ ਸਪੋਰਟਸ ਕਲੱਬ ਰਾਏਕੋਟ ਦਾ ਕਬੱਡੀ ਖੇਡ ਮੇਲਾ ਜੋਸ਼ੋ ਖਰੋਸ਼ ਨਾਲ ਸ਼ੁਰੁ
  • ਬਿਕਰਮਜੀਤ ਸਿੰਘ ਖਾਲਸਾ ਅਤੇ ਜੱਥੇਦਾਰ ਜਗਜੀਤ ਸਿੰਘ ਤਲਵੰਡੀ ਨੇ ਕੀਤਾ ਉਦਘਾਟਨ

ਰਾਏਕੋਟ, 03 ਫਰਵਰੀ (ਰਘਵੀਰ ਸਿੰਘ ਜੱਗਾ) : ਯੰਗ ਸਪੋਰਟਸ ਕਲੱਬ ਵਲੋਂ ਪ੍ਰਧਾਨ ਬੂਟਾ ਸਿੰਘ ਛਾਪਾ ਦੀ ਅਗਵਾਈ ’ਚ ਸਥਾਨਕ ਸ੍ਰੀ ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ ’ਚ ਕਰਵਾਇਆ ਜਾ ਰਿਹਾ ਤਿੰਨ ਰੋਜ਼ਾ ਕਬੱਡੀ ਟੂਰਨਾਮੈਂਟ ਅੱਜ ਪੂਰੇ ਜੋੋਸ਼ੋ ਖਰੋਸ਼ ਨਾਲ ਸ਼ੁਰੂ ਹੋਇਆ। ਟੂਰਨਾਮੈਂਟ ਦਾ ਉਦਘਾਟਨ

ਸਰਕਾਰ ਕੌਮੀ ਮੁੱਦਿਆਂ ਤੇ ਇਨਸਾਫ ਦੇ ਲਈ ਤਿਆਰ ਨਹੀਂ -ਕੌਮੀ ਇਨਸਾਫ ਮੋਰਚੇ ਦੇ ਸਰਪ੍ਰਸਤ ਗੁਰਚਰਨ ਸਿੰਘ
  • ਕੌਮੀ ਇਨਸਾਫ ਮੋਰਚੇ ਦੀ ਮੀਟਿੰਗ ਚ ਬੰਦੀ ਸਿੰਘਾਂ ਦੀ ਰਿਹਾਈ ਲਈ ਬਣਾਈ ਵੱਡੀ ਰਣਨੀਤੀ 

ਸ੍ਰੀ ਫਤਿਹਗੜ੍ਹ ਸਾਹਿਬ, 03 ਫਰਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) : ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਸੰਯੁਕਤ ਕਿਸਾਨ ਮੋਰਚਾ ਵੱਲੋਂ ਕੌਮੀ ਇਨਸਾਫ ਮੋਰਚੇ ਤੇ ਸਰਪ੍ਰਸਤ ਬਾਪੂ ਗੁਰਚਰਨ ਸਿੰਘ ਦੀ ਅਗਵਾਈ ਵਿੱਚ ਮੀਟਿੰਗ ਹੋਈ । ਮੀਟਿੰਗ ਵਿੱਚ ਵਿਸ਼ੇਸ਼ ਤੌਰ ਤੇ ਕੌਮੀ ਇਨਸਾਫ ਮੋਰਚੇ ਦੇ ਆਗੂ

ਪੰਜਾਬ ਪੁਲਿਸ ਵੱਲੋਂ ਦੂਜੇ ਰਾਜਾਂ ਤੋਂ 46 ਗੈਂਗਸਟਰਾਂ ਨੂੰ ਪੰਜਾਬ ਲਿਆਉਣ ਦੀ ਤਿਆਰੀ

ਚੰਡੀਗੜ੍ਹ, 3 ਫਰਵਰੀ 2025 : ਪੰਜਾਬ ਪੁਲਿਸ ਉਨ੍ਹਾਂ ਗੈਂਗਸਟਰਾਂ ਅਤੇ ਅਪਰਾਧੀਆਂ ਵਿਰੁੱਧ ਕਾਰਵਾਈ ਕਰਨ ਦੀ ਤਿਆਰੀ ਕਰ ਰਹੀ ਹੈ ਜੋ ਹੋਰਾਂ ਰਾਜਾਂ ਦੀ ਪੁਲਿਸ ਵੱਲੋਂ ਰਿਮਾਂਡ ‘ਤੇ ਲਏ ਗਏ ਸੀ ਪਰ ਉਸ ਤੋਂ ਬਾਅਦ ਉਹ ਪੰਜਾਬ ਵਾਪਸ ਨਹੀਂ ਭੇਜੇ ਗਏ। ਪੰਜਾਬ ਪੁਲਿਸ ਵੱਲੋਂ ਲਗਭਗ 46 ਅਜਿਹੇ ਮੁਲਜ਼ਮਾਂ ਦੀ ਸੂਚੀ ਤਿਆਰ ਕੀਤੀ ਗਈ ਹੈ ਜਿਨ੍ਹਾਂ ਨੂੰ ਪੰਜਾਬ ਵਾਪਸ ਲਿਆਉਣ ਦੀ

ਪੰਜਾਬ ‘ਚ 2008 ਕਰੋੜ ਰੁਪਏ ਦਾ GST ਵਾਧਾ, ਦੇਸ਼ ਦੇ ਤਿੰਨ ਪ੍ਰਮੁੱਖ ਸੂਬਿਆਂ ‘ਚ ਸ਼ਾਮਲ

ਚੰਡੀਗੜ੍ਹ, 03 ਫਰਵਰੀ 2025 : ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਪੰਜਾਬ ਨੇ ਵਿੱਤੀ ਸਾਲ 2023 ਦੇ ਮੁਕਾਬਲੇ ਚਾਲੂ ਵਿੱਤੀ ਸਾਲ ‘ਚ ਜਨਵਰੀ ਤੱਕ ਸ਼ੁੱਧ ਵਸਤੂਆਂ ਅਤੇ ਸੇਵਾਵਾਂ ਟੈਕਸ ਸੰਗ੍ਰਹਿ ‘ਚ 11.87% ਦਾ ਪ੍ਰਭਾਵਸ਼ਾਲੀ ਵਾਧਾ ਪ੍ਰਾਪਤ ਕਰਕੇ ਰਾਸ਼ਟਰੀ ਔਸਤ ਦਰ 10% ਨੂੰ ਪਾਰ ਕੀਤਾ ਹੈ | ਇਸਦੇ ਨਾਲ ਹੀ ਪੰਜਾਬ ਨੇ ਮੌਜੂਦਾ ਵਿੱਤੀ ਸਾਲ

ਮਾਰਚ 2022 ਤੋਂ ਲੈ ਕੇ ਹੁਣ ਪੰਜਾਬ 'ਚ 88 ਹਜ਼ਾਰ ਕਰੋੜ ਰੁਪਏ ਤੋਂ ਜ਼ਿਆਦਾ ਦਾ ਨਿਵੇਸ਼ : ਸੌਂਦ

ਚੰਡੀਗੜ੍ਹ, 3 ਫਰਵਰੀ 2025 : ਪੰਜਾਬ ਦੇ ਉਦਯੋਗ ਤੇ ਵਣਜ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਹੈ ਕਿ ਮਾਰਚ 2022 ਤੋਂ ਲੈ ਕੇ ਹੁਣ ਤੱਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ 88,014 ਕਰੋੜ ਰੁਪਏ ਦੇ ਨਿਵੇਸ਼ ਪ੍ਰਸਤਾਵ ਪ੍ਰਾਪਤ ਹੋ ਚੁੱਕੇ ਹਨ। ਬਹੁਤ ਸਾਰੇ ਵੱਡੇ ਉਦਯੋਗ ਸੂਬੇ ਵਿੱਚ ਆਪਣੀਆਂ ਇਕਾਈਆਂ ਸਥਾਪਤ ਕਰ ਰਹੇ ਹਨ ਅਤੇ ਕਈ ਕੌਮੀ ਅਤੇ ਕੌਮਾਂਤਰੀ

ਮਾਤਾ ਗੁਜਰੀ ਕਾਲਜ ਦੇ ਫੂਡ ਟੈਕਨਾਲੋਜੀ ਵਿਭਾਗ ਵੱਲੋਂ ਭੋਜਨ ਪ੍ਰਦਰਸ਼ਨੀ ਦਾ ਆਯੋਜਨ 

ਸ੍ਰੀ ਫ਼ਤਹਿਗੜ੍ਹ ਸਾਹਿਬ, 03 ਫ਼ਰਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) : ਮਾਤਾ ਗੁਜਰੀ ਕਾਲਜ ਦੇ ਫੂਡ ਟੈਕਨਾਲੋਜੀ ਵਿਭਾਗ ਵੱਲੋਂ ਭੋਜਨ ਪ੍ਰਦਰਸ਼ਨੀ ਦਾ ਸਫ਼ਲਤਾਪੂਰਵਕ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵੱਲੋਂ ਅਨਾਜ ਅਤੇ ਬਾਜਰੇ ਤੋਂ ਬਣੇ ਨਵੀਨਤਾਕਾਰੀ ਭੋਜਨ ਉਤਪਾਦਾਂ ਨੂੰ ਪ੍ਰਦਰਸ਼ਿਤ ਕਰਕੇ ਗਲੂਟਨ ਅਤੇ ਗਲੂਟਨ-ਮੁਕਤ ਖੁਰਾਕ ਦੀਆਂ ਤਰਜੀਹਾਂ

ਗੈਂਗਸਟਰਾਂ ਦੇ ਝਾਂਸੇ ਵਿੱਚ ਨਾ ਆਉਣ ਨੌਜਵਾਨ : ਗੌਰਵ ਯਾਦਵ
  • ਡੀਜੀਪੀ ਗੌਰਵ ਯਾਦਵ ਨੇ ਪਠਾਨਕੋਟ ‘ਚ ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ ਦਾ ਕੀਤਾ ਉਦਘਾਟਨ

ਪਠਾਨਕੋਟ, 3 ਫਰਵਰੀ 2025 : ਸਾਈਬਰ ਕ੍ਰਾਈਮ ਵਿਭਾਗ ਔਨਲਾਈਨ ਧੋਖਾਧੜੀ ਦੇ ਪੀੜਤਾਂ ਨੂੰ ਇਨਸਾਫ਼ ਦਿਵਾਉਣ ਅਤੇ ਇਨ੍ਹਾਂ ਧੋਖਾਧੜੀਆਂ ਵਿੱਚ ਸ਼ਾਮਲ ਲੋਕਾਂ ਨੂੰ ਫੜਨ ਲਈ ਕਈ ਕਦਮ ਚੁੱਕ ਰਿਹਾ ਹੈ। ਇਸ ਦੇ ਨਾਲ ਹੀ, ਸਰਕਾਰਾਂ ਵੀ ਫੋਨ ਕਾਲਾਂ ਰਾਹੀਂ ਸਾਈਬਰ ਅਪਰਾਧ ਤੋਂ ਬਚਣ ਬਾਰੇ

7 ਫਰਵਰੀ ਨੂੰ ਡੀਸੀ ਦਫ਼ਤਰ ਬਰਨਾਲਾ ਅੱਗੇ ਕੀਤੀ ਜਾਵੇਗੀ ਭੁੱਖ ਹੜਤਾਲ- ਸਿੰਦਰ ਧੌਲਾ 

ਬਰਨਾਲਾ, 3 ਫਰਵਰੀ, 2025 (ਭੁਪਿੰਦਰ ਧਨੇਰ) : ਪਾਵਰਕੌਮ ਪੈਨਸ਼ਨਰਜ਼ ਐਸੋਸੀਏਸ਼ਨ ਦੇ ਦਿਹਾਤੀ ਅਤੇ ਸ਼ਹਿਰੀ ਮੰਡਲ ਦੇ ਸਰਗਰਮ ਆਗੂਆਂ ਦੀ ਮੀਟਿੰਗ ਪੈਨਸ਼ਨਰਜ਼ ਐਸੋਸੀਏਸ਼ਨ ਦੇ ਮੁੱਖ ਦਫਤਰ ਧਨੌਲਾ ਰੋਡ ਬਰਨਾਲਾ ਵਿਖੇ ਸ਼ਿੰਦਰ ਧੌਲਾ ਦੀ ਅਗਵਾਈ ਵਿੱਚ ਹੋਈ ਮੀਟਿੰਗ ਵਿੱਚ ਚੰਡੀਗੜ੍ਹ ਬਿਜਲੀ ਬੋਰਡ ਨੂੰ ਭੰਗ ਕਰਕੇ ਨਿੱਜੀ ਕੰਪਨੀਆਂ ਦੇ ਹਵਾਲੇ ਕਰਨ ਦੀ ਸਖ਼ਤ ਸ਼ਬਦਾਂ ਵਿੱਚ