news

Jagga Chopra

Articles by this Author

ਬ੍ਰੈਂਡਾ ਲਾਕ ਬਣੀ ਸਰੀ ਦੀ ਮੇਅਰ, ਡੱਗ ਮੈਕੱਲਮ ਨੂੰ 973 ਵੋਟਾਂ ਨਾਲ ਹਰਾਇਆ

ਕੈਨੇਡਾ : ਸਰੀ ਦੀਆਂ ਮਿਉਂਸਪਲ ਚੋਣਾਂ ਵਿਚ ਵਿਚ ਬ੍ਰੈਂਡਾ ਲਾਕ ਮੇਅਰ ਚੁਣੀ ਗਈ ਹੈ। ਉਸ ਨੇ ਆਪਣੇ ਵਿਰੋਧੀ ਅਤੇ ਮੌਜੂਦਾ ਮੇਅਰ ਡੱਗ ਮੈਕੱਲਮ ਨੂੰ 973 ਵੋਟਾਂ ਦੇ ਫਰਕ ਨਾਲ ਹਰਾਇਆ ਹੈ। ਕੱਲ੍ਹ ਹੋਈਆਂ ਇਨ੍ਹਾਂ ਚੋਣਾਂ ਵਿਚ ਬ੍ਰੈਂਡਾ ਲਾਕ ਨੂੰ 28 ਫੀਸਦੀ ਵੋਟਾਂ ਮਿਲੀਆਂ ਜਦੋਂ ਕਿ ਡੱਗ ਮੈਕੈਲਮ 27.3 ਫੀਸਦੀ ਵੋਟਾਂ ਹਾਸਲ ਕਰਕੇ ਦੂਜੇ ਸਥਾਨ ‘ਤੇ ਰਹੇ ਅਤੇ ਗੋਰਡੀ ਹੌਗ 21

ਪਸ਼ੂ ਪਾਲਕਾਂ ਦੇ ਵਿਕਾਸ ਲਈ ਪੰਜਾਬ ਸਰਕਾਰ ਵਚਨਬੱਧ : ਬ੍ਰਮ ਸ਼ੰਕਰ ਜਿੰਪਾ

ਹੁਸ਼ਿਆਰਪੁਰ : ਕੈਬਨਿਟ ਮੰਤਰੀ ਪੰਜਾਬ ਸ੍ਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਸ਼ੂ ਪਾਲਕਾਂ ਤੇ ਦੁੱਧ ਉਤਪਾਦਕਾਂ ਦੇ ਵਿਕਾਸ ਲਈ ਤੱਤਪਰ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਹਰ ਖੇਤਰ ਵਿਚ ਦੁੱਧ ਦੀ ਉਪਲਬੱਧਤਾ ਰਹੇ, ਇਸ ਦੇ ਲਈ ਸਰਕਾਰ ਵਲੋਂ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਉਹ ਅੱਜ ਦੁੱਧ ਉਤਪਾਦਕ ਸਹਿਕਾਰੀ ਸਭਾ

ਗੁਜਰਾਤ ਦੇ ਲੋਕਾਂ ਨੇ ਭਾਜਪਾ ਨੂੰ ਸੱਤਾ ਤੋਂ ਲਾਂਭੇ ਕਰਕੇ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਫਤਵਾ ਦੇਣ ਦਾ ਮਨ ਬਣਾ ਲਿਆ ਹੈ : ਭਗਵੰਤ ਮਾਨ

ਗੁਜਰਾਤ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਗੁਜਰਾਤ ਦੇ ਲੋਕਾਂ ਨੇ ਭਾਜਪਾ ਨੂੰ ਸੱਤਾ ਤੋਂ ਲਾਂਭੇ ਕਰਕੇ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਫਤਵਾ ਦੇਣ ਦਾ ਮਨ ਬਣਾ ਲਿਆ ਹੈ।ਇੱਥੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ‘ਆਪ’ ਦੇ ਹੱਕ ਵਿੱਚ ਵਗਣ ਵਾਲੀ ਹਵਾ, ਹਨੇਰੀ ਵਿੱਚ ਤਬਦੀਲ ਹੋ ਗਈ ਹੈ। ਕਾਂਗਰਸ ’ਤੇ ਵਰ੍ਹਦਿਆਂ ਮੁੱਖ ਮੰਤਰੀ ਨੇ ਕਿਹਾ

ਅਤਿ ਆਧੁਨਿਕ ਸੋਹਾਣਾ ਕੈਂਸਰ ਰਿਸਰਚ ਇੰਸਟੀਚਿਊਟ ਮੋਹਾਲੀ ਵਿਚ ਖੁੱਲ੍ਹਿਆ

ਮੋਹਾਲੀ : ਮੋਹਾਲੀ ਜ਼ਿਲੇ ਨੂੰ ਸੋਹਣਾ ਹਸਪਤਾਲ ਵੱਲੋਂ ਤਿਆਰ ਕੀਤਾ ਗਿਆ ਸੋਹਾਣਾ ਕੈਂਸਰ ਰਿਸਰਚ ਇੰਸਟੀਚਿਊਟ ਆਮ ਲੋਕਾਂ ਲਈ ਖ਼ੋਲ ਦਿਤਾ ਗਿਆ। ਇਸ ਹਸਪਤਾਲ ਦੇ ਖੁੱਲਣ ਨਾਲ ਉੱਤਰੀ ਭਾਰਤ ਤੋਂ ਲੰਬੇ ਸਮੇਂ ਤੋਂ ਅਤਿ ਆਧੁਨਿਕ ਮਸ਼ੀਨਾਂ ਵਾਲੇ ਇਕ ਸੰਪੂਰਨ ਕੈਂਸਰ ਦੇ ਇਲਾਜ ਕਰਨ ਦੇ ਹਸਪਤਾਲ ਦੀ  ਕਮੀ ਪੂਰੀ ਹੋ ਗਈ। ਇਸ ਹਸਪਤਾਲ ਦਾ ਉਦਘਾਟਨ ਸਿੰਘ ਸਾਹਿਬਾਨਾਂ ਅਤੇ ਪੰਥ ਦੀਆਂ ਮਹਾਨ

ਮੁੱਖ ਮੰਤਰੀ ਮਾਨ ਆਪਣੇ ਮੰਤਰੀ ਸਰਾਰੀ ਖ਼ਿਲਾਫ਼ ਕਾਰਵਾਈ ਕਿਉਂ ਨਹੀਂ ਕਰ ਰਹੇ : ਸ਼ਰਮਾ

ਬਠਿੰਡਾ : ਸਾਬਕਾ ਮੰਤਰੀ ਭਾਜਪਾ ਆਗੂ ਸੁੰਦਰ ਸ਼ਾਮ ਅਰੋੜਾ ਦੀ ਗ੍ਰਿਫ਼ਤਾਰੀ 'ਤੇ ਭਾਜਪਾ ਦੇ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਜਿੰਨੀ ਜਲਦੀ ਭਗਵੰਤ ਮਾਨ ਸਰਕਾਰ ਨੇ ਸੁੰਦਰ ਸ਼ਾਮ ਅਰੋੜਾ ਨੂੰ ਗ੍ਰਿਫ਼ਤਾਰ ਕਰਨ ਦੀ ਕੀਤੀ ਹੈ। ਫਿਰ ਮੁੱਖ ਮੰਤਰੀ ਭਗਵੰਤ ਮਾਨ ਆਪਣੇ ਮੰਤਰੀ ਫ਼ੌਜਾ ਸਿੰਘ ਸਰਾਰੀ ਖ਼ਿਲਾਫ਼ ਕਾਰਵਾਈ ਕਿਉਂ ਨਹੀਂ ਕਰ ਰਹੇ। ਮੰਤਰੀ ਸਰਾਰੀ ਦੀ ਆਡੀਓ ਕਾਫੀ

ਸਿਹਤ ਮੰਤਰੀ ਤੇ ਡਿਪਟੀ ਕਮਿਸ਼ਨਰ ਵੱਲੋਂ ਤਿੰਨ ਰੋਜਾ ਖੇਤਰੀ ਯੁਵਕ ਤੇ ਲੋਕ ਮੇਲੇ ਦੀ ਸ਼ੁਰੂਆਤ

ਸਮਾਣਾ : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਨੌਜਵਾਨਾਂ ਨੂੰ ਸੱਦਾ ਦਿੱਤਾ ਹੈ ਕਿ ਉਹ ਆਪਣੇ ਨਿਸ਼ਾਨੇ ਮਿੱਥਕੇ ਮੁਕਾਬਲਿਆਂ ਦੀ ਤਿਆਰੀ ਕਰਨ ਕਿਉਂਕਿ ਪੰਜਾਬ ਵਿੱਚ ਮੌਕਿਆਂ ਦੀ ਕੋਈ ਕਮੀ ਨਹੀਂ ਹੈ। ਸਿਹਤ ਮੰਤਰੀ ਅੱਜ ਪਬਲਿਕ ਕਾਲਜ ਵਿਖੇ ਪੰਜਾਬੀ ਯੂਨੀਵਰਸਿਟੀ ਦੇ ਪਟਿਆਲਾ ਜ਼ੋਨ ਦੇ ਖੇਤਰੀ ਯੁਵਕ ਅਤੇ ਲੋਕ ਮੇਲੇ

ਸਾਬਕਾ ਮੰਤਰੀ ਅਰੋੜਾ 50 ਲੱਖ ਰੁਪਏ ਦੀ ਰਿਸ਼ਵਤ ਦੇਣ ਦੇ ਦੋਸ਼ ਹੇਠ ਵਿਜੀਲੈਂਸ ਵੱਲੋਂ ਗ੍ਰਿਫਤਾਰ

ਚੰਡੀਗੜ੍ਹ : ਵਿਜੀਲੈਂਸ ਬਿਊਰੋ ਪੰਜਾਬ ਨੇ ਦੇਰ ਰਾਤ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਉਸ ਵੇਲੇ ਗ੍ਰਿਫਤਾਰ ਕਰ ਲਿਆ ਜਦੋਂ ਉਹ ਬਿਊਰੋ ਦੇ ਇੱਕ ਸਹਾਇਕ ਇੰਸਪੈਕਟਰ ਜਨਰਲ (ਏ.ਆਈ.ਜੀ.) ਨੂੰ 50 ਲੱਖ ਰੁਪਏ ਦੀ ਰਿਸ਼ਵਤ ਦੀ ਪੇਸ਼ਕਸ਼ ਕਰ ਰਿਹਾ ਸੀ। ਇਸ ਸਬੰਧੀ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਪੰਜਾਬ ਦੇ ਮੁੱਖ ਨਿਰਦੇਸ਼ਕ ਸ੍ਰੀ ਵਰਿੰਦਰ ਕੁਮਾਰ ਨੇ ਦੱਸਿਆ

ਵਾਰਿਸ ਸ਼ਾਹ ਨੇ ਰੀਤ ਤੋਂ ਵੱਧ ਪ੍ਰੀਤ ਨੂੰ ਕਿੱਸਾ ਹੀਰ ਰਾਂਝਾ ਵਿੱਚ ਨਿਭਾਇਆ : ਡਾ. ਸੁਰਜੀਤ ਪਾਤਰ

ਲੁਧਿਆਣਾ : ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਵੱਲੋਂ  ਮਹਾਨ ਕਿੱਸਾ ਕਵੀ ਸੱਯਦ ਵਾਰਿਸ ਸ਼ਾਹ ਦੇ 300ਵੇਂ ਜਨਮ ਉਤਸਵ ਨੂੰ ਸਮਰਪਿਤ  ਵਾਰਿਸ ਸ਼ਾਹ ਯਾਦਗਾਰੀ ਭਾਸ਼ਨ ਦੇਂਦਿਆਂ ਪੰਜਾਬ ਆਰਟਸ ਕੌਂਸਲ ਦੇ ਚੇਅਰਮੈਨ ਪਦਮ ਸ਼੍ਰੀ ਡਾ. ਸੁਰਜੀਤ ਪਾਤਰ ਨੇ ਬੀਤੀ ਦੁਪਹਿਰ ਪੰਜਾਬੀ ਭਵਨ ਵਿਖੇ ਸੰਬੋਧਨ ਕਰਦਿਆਂ ਕਿਹਾ ਹੈ ਕਿ ਵਾਰਿਸ ਸ਼ਾਹ ਨੇ ਆਪਣੇ ਲਿਖੇ ਕਿੱਸਾ ਹੀਰ ਰਾਂਝਾ ਵਿੱਚ ਰੀਤ

ਸੂਬਾ ਪੱਧਰੀ ਖੇਡ ਮੁਕਾਬਲਿਆਂ 'ਚ ਹਿੱਸਾ ਲੈ ਰਹੇ ਖਿਡਾਰੀਆਂ ਦੀ ਵਿਧਾਇਕ ਪਠਾਣਮਾਜਰਾ ਨੇ ਕੀਤੀ ਹੌਸਲਾ ਅਫਜ਼ਾਈ

ਪਟਿਆਲਾ : 'ਖੇਡਾਂ ਵਤਨ ਪੰਜਾਬ ਦੀਆਂ' ਦੇ ਪੰਜਾਬੀ ਯੂਨੀਵਰਸਿਟੀ ਵਿਖੇ ਚੱਲ ਰਹੇ ਕਬੱਡੀ ਦੇ ਸੂਬਾ ਪੱਧਰੀ ਮੁਕਾਬਲਿਆਂ ਵਿੱਚ ਭਾਗ ਲੈ ਰਹੇ ਖਿਡਾਰੀਆਂ ਦੀ ਹੌਸਲਾ ਅਫਜ਼ਾਈ ਲਈ ਹਲਕਾ ਸਨੌਰ ਤੋਂ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਵਿਸ਼ੇਸ਼ ਤੌਰ ਉਤੇ ਖੇਡ ਮੈਦਾਨ ਵਿੱਚ ਪੁੱਜੇ। ਇਸ ਮੌਕੇ ਵਿਧਾਇਕ ਗੁਰਲਾਲ ਘਨੌਰ ਤੇ ਪੰਜਾਬੀ ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋ. ਅਰਵਿੰਦ ਵੀ ਮੌਜੂਦ

‘ਆਪ’ ਪੰਜਾਬ ਨੂੰ ਜੰਗਲ ਤੇ ਕੰਗਾਲੀ ਰਾਜ ਵੱਲ ਧੱਕ ਰਹੀ ਹੈ: ਜਸਵੀਰ ਗੜ੍ਹੀ

ਚੰਡੀਗੜ੍ਹ : ਬਹੁਜਨ ਸਮਾਜ ਪਾਰਟੀ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਨਿਸ਼ਾਨਾ ਬਣਾਉਂਦਿਆਂ ਕਿਹਾ ਕਿ ‘ਆਪ’ ਸਰਕਾਰ ਦੇ 7 ਮਹੀਨਿਆਂ ਵਿੱਚ ਪੰਜਾਬ ਨੂੰ ਜੰਗਲੀ ਤੇ ਕੰਗਾਲੀ ਰਾਜ ਵੱਲ ਧੱਕਿਆ ਜਾ ਰਿਹਾ ਹੈ। ਇੱਥੋਂ ਜਾਰੀ ਇਕ ਬਿਆਨ ਵਿੱਚ ਬਸਪਾ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਆਪਣੀ ਸਰਕਾਰ ਦੇ 7 ਮਹੀਨਿਆਂ ਦੇ ਕਾਰਜਕਾਲ ਨੂੰ ਲੈ ਕੇ