news

Jagga Chopra

Articles by this Author

ਪੰਜਾਬ 'ਚ 'ਆਪ੍ਰੇਸ਼ਨ ਲੋਟਸ' ਲਾਗੂ ਕਰਨ ਲਈ ਬਾਜਵਾ ਨੇ ਭਾਜਪਾ ਨਾਲ ਮਲਾਇਆ ਹੱਥ : ਕੈਬਨਿਟ ਮੰਤਰੀ ਅਰੋੜਾ

ਪ੍ਰਤਾਪ ਸਿੰਘ ਬਾਜਵਾ ਹੁਣ ਪ੍ਰਤਾਪ ਸਿੰਘ 'ਭਾਜਪਾ' ਬਣ ਗਏ ਹਨ: ਕੈਬਨਿਟ ਮੰਤਰੀ ਅਮਨ ਅਰੋੜਾ
ਚੰਡੀਗੜ੍ਹ
: ਪੰਜਾਬ ਦੇ ਨਵੇਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਨੇ ਸ਼ੁੱਕਰਵਾਰ ਨੂੰ ਸਦਨ ਵਿਚ ਹੰਗਾਮਾ ਕਰ ਕਾਰਵਾਈ ਪ੍ਰਭਾਵਿਤ ਕਰਨ ਲਈ ਵਿਰੋਧੀ ਧਿਰ 'ਤੇ ਵਰ੍ਹਦਿਆਂ ਕਿਹਾ ਕਿ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਭਾਜਪਾ ਨਾਲ ਮਿਲ ਕੇ ਪੰਜਾਬ ਵਿੱਚ

ਝੋਨੇ ਦੀ ਖਰੀਦ 1 ਅਕਤੂਬਰ ਤੋਂ ਹੋਵੇਗੀ ਸ਼ੁਰੂ, ਹਰ ਦਾਣਾ ਖਰੀਦਿਆ ਜਾਵੇਗਾ: ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ 1 ਅਕਤੂਬਰ ਤੋਂ ਸ਼ੁਰੂ ਹੋ ਰਹੇ ਖਰੀਫ ਮਾਰਕੀਟਿੰਗ ਸੀਜ਼ਨ 2022-23 ਦੌਰਾਨ ਕਿਸੇ ਵੀ ਕਿਸਾਨ ਨੂੰ ਮੰਡੀਆਂ ਵਿੱਚ ਕੋਈ ਮੁਸ਼ਕਿਲ ਪੇਸ਼ ਨਾ ਆਵੇ ਕਿਉਂਕਿ ਕਿਸਾਨ ਇਸ ਖੇਤੀ ਪ੍ਰਧਾਨ ਸੂਬੇ ਦੇ ਅਰਥਚਾਰੇ ਦੀ ਰੀੜ੍ਹ ਦੀ ਹੱਡੀ ਹਨ। ਇਹ ਜਾਣਕਾਰੀ ਦਿੰਦੇ ਹੋਏ ਸੂਬੇ ਦੇ

ਬਿਜਲੀ ਲਾਈਨਾਂ ਵਿਛਾਉਣ ਦੇ ਵਰਕ ਆਰਡਰ ਜਾਰੀ ਕਰਨ ਵਿੱਚ ਬੇਨਿਯਮੀਆਂ ਲਈ ਤਿੰਨ ਅਧਿਕਾਰੀਆਂ ਸਮੇਤ ਸੁਪਰਡੈਂਟ ਇੰਜੀਨੀਅਰ ਮੁਅੱਤਲ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਗੈਰ-ਕਾਨੂੰਨੀ ਕਾਰਵਾਈਆਂ ਵਿਰੁੱਧ ਜ਼ੀਰੋ ਸਹਿਣਸ਼ੀਲਤਾ ਨੀਤੀ ਅਪਣਾਈ ਹੈ ਜਿਸ ਤਹਿਤ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐੱਸ.ਪੀ.ਸੀ.ਐੱਲ.) ਨੇ ਬਿਜਲੀ ਦੀਆਂ ਲਾਈਨਾਂ ਵਿਛਾਉਣ ਦੇ ਵਰਕ ਆਰਡਰ ਜਾਰੀ ਕਰਨ ਵਿੱਚ ਬੇਨਿਯਮੀਆਂ ਪਾਏ ਜਾਣ 'ਤੇ ਸੁਪਰਡੈਂਟ ਇੰਜੀਨੀਅਰ ਸਮੇਤ ਤਿੰਨ ਅਧਿਕਾਰੀਆਂ ਨੂੰ

ਕੇਜਰੀਵਾਲ ਦੀਆਂ ਸਿਆਸੀ ਇੱਛਾਵਾਂ ਦੀ ਪੂਰਤੀ ਲਈ ਮਾਨ ਸਰਕਾਰ ਪੰਜਾਬ ਨੂੰ ਬਰਬਾਦ ਕਰ ਰਹੀ ਹੈ : ਮਜੀਠੀਆ


ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਭਗਵੰਤ ਮਾਨ ਸਰਕਾਰ ਵੱਲੋਂ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦੀਆਂ ਇੱਛਾਵਾਂ ਦੀ ਪੂਰਤੀ ਵਾਸਤੇ ਪੰਜਾਬ ਨੂੰ ਬਰਬਾਦ ਕਰਨ ਦੇ ਰਾਹ ਪੈਣ ਦੀ ਜ਼ੋਰਦਾਰ ਨਿਖੇਧੀ ਕੀਤੀ ਅਤੇ ਸਰਕਾਰ ਨੂੰ ਆਖਿਆ ਕਿ ਉਹ ਰੋਜ਼ਾਨਾ 2 ਕਰੋੜ ਰੁਪਏ ਝੂਠੇ ਇਸ਼ਤਿਹਾਰਾਂ ’ਤੇ ਖਰਚ ਕਰਨ ਦੀ ਥਾਂ ਭਾਰੀ ਮੀਂਹ ਕਾਰਨ ਕਿਸਾਨਾਂ ਦੇ ਹੋਏ ਨੁਕਸਾਨ ਤੇ

ਪੰਜਾਬ ਸਰਕਾਰ ਵੱਲੋਂ ‘ਪੰਜਾਬ ਗੁੱਡਜ਼ ਐਂਡ ਸਰਵਿਸਿਜ਼ ਟੈਕਸ (ਸੋਧ) ਬਿੱਲ, 2022 ਪਾਸ’

 

- ਬਿੱਲ ਦਾ ਉਦੇਸ਼ ਵਪਾਰੀਆਂ ਨੂੰ ਫਾਇਦਾ ਪਹੁੰਚਾਉਣਾ ਅਤੇ ਮਾਲੀਆ ਵਧਾਉਣਾ ਹੈ: ਚੀਮਾ ਹਰਪਾਲ ਸਿੰਘ ਚੀਮਾ

ਚੰਡੀਗੜ੍ਹ :  ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅੱਜ ਪੰਜਾਬ ਵਿਧਾਨ ਸਭਾ ਵਿੱਚ ਪੰਜਾਬ ਗੁੱਡਜ਼ ਐਂਡ ਸਰਵਿਸਿਜ਼ ਟੈਕਸ (ਸੋਧ) ਬਿੱਲ 2022 ਪਾਸ ਕਰ ਦਿੱਤਾ ਗਿਆ। ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ

ਹਾੜ੍ਹੀ ਦੀਆਂ ਫ਼ਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ

ਮਲੇਰਕੋਟਲਾ : ਫ਼ਸਲਾਂ ਬਾਰੇ ਨਵੀਨਤਮ ਤਕਨੀਕੀ ਜਾਣਕਾਰੀ ਦੇਣ ਲਈ ਜ਼ਿਲ੍ਹਾ ਪੱਧਰ ਦਾ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ ਕੀਤਾ ਗਿਆ, ਕੈਂਪ ਦਾ ਆਯੋਜਨ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਾਜਦੀਪ ਕੋਰ ਨੇ ਕੀਤਾ । ਇਸ ਮੌਕੇ  ਸ੍ਰੀ ਅਬਦੁਲ ਲਤੀਫ਼ ਪੱਪੂ, ਸ.ਕੁਲਵੰਤ ਸਿੰਘ ਗੱਜਣਮਾਜਰਾ  ਵਿਸ਼ੇਸ਼ ਮਹਿਮਾਨ ਦੇ ਤੋਰ ਇਸ ਸਮਾਗਮ ਵਿੱਚ ਸ਼ਾਮਲ ਹੋਏ। ਇਸ ਕੈਂਪ ਦੀ ਪ੍ਰਧਾਨਗੀ ਸ. ਜਸਵੰਤ

ਦਮਨੀਤ ਮਾਨ ਨੇ ਹੈਮਰ ਥਰੋਅ ਮੁਕਾਬਲੇ ‘ਚ ਨਵਾਂ ਨੈਸ਼ਨਲ ਗੇਮਜ਼ ਰਿਕਾਰਡ ਬਣਾਉਂਦਿਆਂ ਜਿੱਤਿਆ ਸੋਨੇ ਦਾ ਤਮਗ਼ਾ

ਬਰਨਾਲਾ : 36ਵੀਆਂ ਕੌਮੀ ਖੇਡਾਂ ਵਿੱਚ ਹੈਮਰ ਥਰੋਅ ਮੁਕਾਬਲੇ ਵਿੱਚ ਪੰਜਾਬ ਵੱਲੋਂ ਹਿੱਸਾ ਲੈਂਦਿਆ ਬਰਨਾਲਾ ਦੇ ਦਮਨੀਤ ਸਿੰਘ ਮਾਨ ਨੇ 67.62 ਮੀਟਰ ਥਰੋਅ ਸੁੱਟ ਕੇ ਨਵਾਂ ਨੈਸ਼ਨਲ ਗੇਮਜ਼ ਰਿਕਾਰਡ ਬਣਾਉਂਦਿਆਂ ਪੰਜਾਬ ਲਈ ਇਨ੍ਹਾਂ ਖੇਡਾਂ ਵਿੱਚ ਪਹਿਲਾ ਸੋਨੇ ਦਾ ਤਮਗ਼ਾ ਜਿੱਤਿਆ। ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਦਮਨੀਤ ਸਿੰਘ ਮਾਨ ਨੂੰ ਇਸ ਪ੍ਰਾਪਤੀ ਲਈ ਮੁਬਾਰਕਬਾਦ

ਵਿਧਾਨ ਸਭਾ ਵੱਲੋਂ ਪੰਜਾਬ ਰੂਰਲ ਕਾਮਨ ਲੈਂਡਜ਼ (ਰੈਗੂਲੇਸ਼ਨ) ਸੋਧ ਬਿੱਲ 2022 ਪਾਸ

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਚੱਲ ਰਹੇ ਸੈਸ਼ਨ ਦੌਰਾਨ ਅੱਜ ਵਿਧਾਨਿਕ ਕੰਮਕਾਜ ਦੌਰਾਨ ‘ਦਿ ਪੰਜਾਬ ਰੂਰਲ ਕਾਮਨ ਲੈਂਡਜ਼ (ਰੈਗੂਲੇਸ਼ਨ) ਸੋਧ ਬਿੱਲ 2022’ ਭਾਰੀ ਬਹੁਮਤ ਨਾਲ ਪਾਸ ਹੋ ਗਿਆ। ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਪੇਸ਼ ਕੀਤਾ ਗਿਆ ਪੰਜਾਬ ਰੂਰਲ ਕਾਮਨ ਲੈਂਡਜ਼ (ਰੈਗੂਲੇਸ਼ਨ) ਸੋਧ ਬਿੱਲ, 2022 ਸਦਨ ਵੱਲੋਂ ਪਾਸ ਕਰ ਦਿੱਤਾ ਗਿਆ

ਅਦਾਕਾਰ ਅੱਲੂ ਅਰਜੁਨ ਨੇ ਪਰਿਵਾਰ ਸਮੇਤ ਦਰਬਾਰ ਸਾਹਿਬ ਮੱਥਾ ਟੇਕਿਆ

ਅੰਮ੍ਰਿਤਸਰ : ਫ਼ਿਲਮ ‘ਪੁਸ਼ਪਾ’ ਲਈ ਜਾਣੇ ਜਾਂਦੇ ਅਦਾਕਾਰ ਅੱਲੂ ਅਰਜੁਨ ਨੇ ਅੱਜ ਆਪਣੀ ਪਤਨੀ ਸਨੇਹਾ ਰੈਡੀ ਦੇ ਜਨਮ ਦਿਨ ਮੌਕੇ ਪਰਿਵਾਰ ਸਮੇਤ ਸ੍ਰੀ ਦਰਬਾਰ ਮੱਥਾ ਟੇਕਿਆ ਅਤੇ ਅੰਮ੍ਰਿਤਸਰ ਵਿੱਚ ਉਸ ਦਾ ਜਨਮ ਦਿਨ ਮਨਾਇਆ। ਅਦਾਕਾਰ ਨੇ ਸੋਸ਼ਲ ਮੀਡੀਆ ’ਤੇ ਪਰਿਵਾਰ ਸਮੇਤ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਸਮੇਂ ਦੀਆਂ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ। ਇਸ ਦੇ ਨਾਲ ਹੀ ਅਦਾਕਾਰ

ਸੁਖਬੀਰ ਬਾਦਲ ਨਾਲ ਪੁੱਛਗਿੱਛ ਦੇ ਨਾਂਅ 'ਤੇ ਸਿਰਫ਼ ਖਾਨਾਪੂਰਤੀ ਹੋਈ : ਕੁੰਵਰ ਵਿਜੇ ਪ੍ਰਤਾਪ

ਚੰਡੀਗੜ੍ਹ : ਵਿਧਾਨ ਸਭਾ ਸੈਸ਼ਨ 'ਚ ਬੋਲਣ ਦੌਰਾਨ ਸਾਬਕਾ ਪੁਲਿਸ ਅਧਿਕਾਰੀ ਅਤੇ 'ਆਪ' ਵਿਧਾਇਕ ਕੁੰਵਰ ਵਿਜੇ ਪ੍ਰਤਾਪ ਨੇ ਬਰਗਾੜੀ ਬੇਅਦਬੀ ਮੁੱਦੇ ਨੂੰ ਲੈ ਕੇ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਉੱਤੇ ਤਿੱਖੇ ਸਵਾਲ ਚੁੱਕੇ। ਕੁੰਵਰ ਵਿਜੇ ਪ੍ਰਤਾਪ ਨੇ ਕਿਹਾ ਕਿ 2015 ਵਿੱਚ ਬਰਗਾੜੀ ਵਿਖੇ ਵਾਪਰੀ ਬੇਅਦਬੀ ਦੀ ਘਟਨਾ ਨੂੰ ਆਉਂਦੀ