news

Jagga Chopra

Articles by this Author

ਪੰਜਾਬ ਬੰਦ ਨੂੰ ਭਰਵਾਂ ਹੁੰਗਾਰਾ, ਕਿਸਾਨਾਂ ਨੇ ਕਈ ਥਾਵਾਂ 'ਤੇ ਕੀਤੀਆਂ ਸੜਕਾਂ ਜਾਮ, ਆਵਾਜਾਈ ਪ੍ਰਭਾਵਿਤ

ਚੰਡੀਗੜ੍ਹ, 30 ਦਸੰਬਰ 2024 : ਸੰਯੁਕਤ ਕਿਸਾਨ ਮੋਰਚਾ (ਗ਼ੈਰ-ਸਿਆਸੀ) ਤੇ ਕਿਸਾਨ ਮਜ਼ਦੂਰ ਮੋਰਚਾ ਵੱਲੋਂ ਸਾਰੀਆਂ ਫ਼ਸਲਾਂ ’ਤੇ ਐੱਮਐੱਸਪੀ ਦੀ ਕਾਨੂੰਨੀ ਗਾਰੰਟੀ ਸਣੇ ਕਿਸਾਨਾਂ ਤੇ ਮਜ਼ਦੂਰਾਂ ਦੀਆਂ ਹੋਰ ਮੰਗਾਂ ਨੂੰ ਲੈ ਕੇ ਦਿੱਤੇ ਅੱਜ ਪੰਜਾਬ ਬੰਦ ਦੇ ਸੱਦੇ ਦੇ ਮੱਦੇਨਜ਼ਰ ਸੂਬੇ ਵਿੱਚ ਕਈ ਥਾਵਾਂ ’ਤੇ ਪ੍ਰਦਰਸ਼ਨਕਾਰੀ ਕਿਸਾਨਾਂ ਨੇ ਸੜਕਾਂ ਜਾਮ ਕਰ ਦਿੱਤੀਆਂ, ਜਿਸ ਨਾਲ ਆਵਾਜਾਈ

ਕਪੂਰਥਲਾ ‘ਚ ਤੇਜ਼ ਰਫਤਾਰ ਕਾਰ ਨੇ ਈ-ਰਿਕਸ਼ਾ ਨੂੰ ਮਾਰੀ ਟੱਕਰ, ਹਾਦਸੇ ਚ 2 ਔਰਤਾਂ ਦੀ ਮੌਤ, 2 ਜ਼ਖਮੀ

ਕਪੂਰਥਲਾ, 30 ਦਸੰਬਰ 2024 : ਕਪੂਰਥਲਾ ‘ਚ ਜਲੰਧਰ-ਅੰਮ੍ਰਿਤਸਰ ਨੈਸ਼ਨਲ ਹਾਈਵੇ ‘ਤੇ ਇਕ ਤੇਜ਼ ਰਫਤਾਰ ਕਾਰ ਨੇ ਈ-ਰਿਕਸ਼ਾ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ ਦੋ ਔਰਤਾਂ ਦੀ ਮੌਤ ਹੋ ਗਈ, ਜਦਕਿ ਇੱਕ ਬੱਚਾ ਅਤੇ ਈ-ਰਿਕਸ਼ਾ ਚਾਲਕ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਜਲੰਧਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਥਾਣਾ ਸੁਭਾਨਪੁਰ ਦੇ ਜਾਂਚ ਅਧਿਕਾਰੀ

ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ 9.92 ਕਰੋੜ ਰੁਪਏ ਦੀ ਰਾਸ਼ੀ ਜਾਰੀ : ਡਾ.ਬਲਜੀਤ ਕੌਰ
  • ਕਿਹਾ, ਪੰਜਾਬ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਫਾਰ ਐਸ.ਸੀ. ਸਟੂਡੈਂਟਸ ਸਕੀਮ ਤਹਿਤ 1503 ਸੰਸਥਾਵਾਂ ਨੂੰ ਮਿਲੇਗੀ ਵਿੱਤੀ ਸਹਾਇਤਾ
  • ਸਕਾਲਰਸ਼ਿਪ ਸਕੀਮ ਦਾ ਲਾਭ ਲੈਣ ਲਈ ਆਮਦਨ ਸਰਟੀਫਿਕੇਟ ਜਮ੍ਹਾਂ ਕਰਾਉਣ ਦੀ ਮਾਪਿਆਂ ਨੂੰ ਕੀਤੀ ਅਪੀਲ
  • ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਦੇ ਸੁਨਹਿਰੀ
ਸਾਲ 2024 ਵਿੱਚ ਪੰਜਾਬ ਦੇ ਸ਼ਹਿਰਾਂ ਦੀ ਸੀਵਰੇਜ ਟ੍ਰੀਟਮੈਂਟ ਸਮਰੱਥਾ ਵਿੱਚ 2634.15 ਐਮ.ਐਲ.ਡੀ. ਦਾ ਵਾਧਾ: ਡਾ ਰਵਜੋਤ ਸਿੰਘ
  • ਪੰਜਾਬ ਭਰ ਦੇ ਸ਼ਹਿਰੀ ਬੁਨਿਆਦੀ ਢਾਂਚੇ ਦੀ ਨੁਹਾਰ ਬਦਲਣ ਲਈ 450 ਕਰੋੜ ਰੁਪਏ ਦੀ ਯੋਜਨਾ
  • ਪੰਜਾਬ ਨੇ ਵੱਡੇ ਪੱਧਰ ‘ਤੇ ਸਥਾਈ ਜਲ ਪ੍ਰਾਜੈਕਟਾਂ ਨਾਲ ਸਥਾਈ ਜਲ ਸਪਲਾਈ ਵਿੱਚ ਕੀਤਾ ਨਿਵੇਸ਼
  • ਸਵੱਛ ਭਾਰਤ ਮਿਸ਼ਨ ਸ਼ਹਿਰੀ ਤਹਿਤ ਪੰਜਾਬ ਸਰਕਾਰ ਵੱਲੋਂ 401.73 ਕਰੋੜ ਰੁਪਏ ਅਲਾਟ

ਚੰਡੀਗੜ੍ਹ, 30 ਦਸੰਬਰ 2024 : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਪੰਜਾਬ

ਮੋਹਾਲੀ ਵੱਸਦੇ ਨੌਜਵਾਨ ਪੰਜਾਬੀ ਕਵੀ ‘ਦਿਲਗੀਰ’ ਵੱਲੋਂ ਆਪਣੀ ਪਹਿਲੀ ਕਾਵਿ ਪੁਸਤਕ ਦੀ ਪਹਿਲੀ ਕਾਪੀ ਪ੍ਰੋ. ਗੁਰਭਜਨ ਸਿੰਘ ਗਿੱਲ ਨੂੰ ਭੇਂਟ

ਲੁਧਿਆਣਾ, 30 ਦਸੰਬਰ 2024 : ਮੋਹਾਲੀ  ਵੱਸਦੇ ਨੌਜਵਾਨ ਪੰਜਾਬੀ ਕਵੀ ‘ਦਿਲਗੀਰ’ ਨੇ ਆਪਣੀ ਪਹਿਲੀ ਕਾਵਿ ਪੁਸਤਕ “ਖ਼ਾਮੋਸ਼ ਹਰਫ਼”ਦੀ ਪਹਿਲੀ ਕਾਪੀ ਲੁਧਿਆਣਾ ਪਹੁੰਚ ਕੇ ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਦੇ ਚੇਅਰਮੈਨ ਪ੍ਰੋ. ਗੁਰਭਜਨ ਸਿੰਘ ਗਿੱਲ ਨੂੰ ਭੇਂਟ ਕੀਤੀ। ‘ਦਿਲਗੀਰ’ ਕਲਮੀ ਨਾਮ ਹੇਠ ਲਿਖਣ ਵਾਲੇ ਸ਼ਾਇਰ ਗੁਰਸਿਮਰਨ ਸਿੰਘ ਨੇ ਦੱਸਿਆ ਕਿ ਉਹ ਪਿਛਲੇ ਪੰਦਰਾਂ

ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਹੋਈ ਪੀ. ਐਮ. ਵਿਸ਼ਵਕਰਮਾ ਸਕੀਮ ਡਿਸਟ੍ਰਿਕਟ ਇੰਪਲੀਮੈਂਟੇਸ਼ਨ ਕਮੇਟੀ ਦੀ ਮੀਟਿੰਗ

ਫਾਜ਼ਿਲਕਾ 30 ਦਸੰਬਰ 2024 : ਪੀ. ਐਮ. ਵਿਸ਼ਵਕਰਮਾ ਸਕੀਮ ਅਧੀਨ ਜਿਲ੍ਹਾ ਇੰਪਲੀਮੈਂਟੇਸ਼ਨ ਕਮੇਟੀ ਦੀ ਮੀਟਿੰਗ ਡਿਪਟੀ ਕਮਿਸ਼ਨਰ ਸ਼੍ਰੀਮਤੀ ਅਮਰਪ੍ਰੀਤ ਕੌਰ ਸੰਧੂ ਦੀ ਪ੍ਰਧਾਨਗੀ ਹੇਠ ਕੀਤੀ ਗਈ। ਇਸ ਦੌਰਾਨ ਕਮੇਟੀ ਵਲੋਂ ਦੂਜੇ ਲੈਵਲ ਦੀ ਵੈਰੀਫੀਕੇਸ਼ਨ ਹੋਣ ਉਪਰੰਤ ਐਪਲੀਕੇਸ਼ਨਾਂ ਦੇ ਨਿਪਟਾਰੇ ਲਈ ਫੈਸਲਾ ਕੀਤਾ ਗਿਆ। ਇਸ ਉਪਰੰਤ ਜਿਲ੍ਹਾ ਪੱਧਰ ਤੇ ਕੋਈ ਵੀ ਐਪਲੀਕੇਸ਼ਨ ਪੈਡਿੰਗ ਨਹੀਂ ਪਈ

ਦਫਤਰ ਜਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਫਾਜ਼ਿਲਕਾ ਵਿਖੇ ਅੱਜ ਹੋਵੇਗਾ ਪਲੈਸਮੈਂਟ ਕੈਂਪ ਦਾ ਆਯੋਜਨ

ਫਾਜ਼ਿਲਕਾ 30 ਦਸੰਬਰ 2024 : ਡਿਪਟੀ ਕਮਿਸ਼ਨਰ ਸ਼੍ਰੀਮਤੀ ਅਮਰਪ੍ਰੀਤ ਕੌਰ ਸੰਧੂ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਰੋਜ਼ਗਾਰ ਦਫ਼ਤਰ ਦੇ ਕਮਰਾ ਨੰ.502 ਚੌਥੀ ਮੰਜਿਲ ਡੀ.ਸੀ. ਕੰਪਲੈਕਸ ਫਾਜ਼ਿਲਕਾ ਵਿਖੇ ਕੱਲ੍ਹ ਮਿਤੀ 31 ਦਸੰਬਰ 2024 ਦਿਨ ਮੰਗਲਵਰ ਨੂੰ ਪਲੈਸਮੈਂਟ ਕੈਂਪ ਲਗਾਇਆ ਜਾਵੇਗਾ। ਇਸ ਕੈਂਪ ਵਿੱਚ ਸਕਿਓਰਿਟੀ ਐਂਡ ਇੰਟੈਲੀਜੈਂਟ ਸਰਵਿਸ ਇੰਡੀਆ ਲਿਮਟਿਡ ਵਿੱਚ ਸਕਿਓਰਿਟੀ

ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਪ੍ਰਸ਼ਾਸਨ ਨੇ ਨੌਜਵਾਨਾਂ ਲਈ ਕੀਤਾ ਬਿਹਤਰੀਨ ਉਪਰਾਲਾ 
  • ਪੁਲਿਸ, ਫ਼ੌਜ, ਪੀ.ਸੀ.ਐਸ, ਐਸ.ਆਈ ਆਦਿ ਦੀਆਂ ਪ੍ਰੀਖਿਆਵਾਂ ਲਈ ਮੁਫ਼ਤ ਸਿਖਲਾਈ ਪ੍ਰੋਗਰਾਮ ਦੀ ਕੀਤੀ ਸ਼ੁਰੂਆਤ 
  • 18 ਤੋਂ 28 ਸਾਲ ਦੀ ਉਮਰ ਦੇ ਨੌਜਵਾਨਾਂ ਨੂੰ ਆਈ.ਟੀ.ਆਈ. ਗਰਾਊਂਂਡ, ਨਵਾਂਸ਼ਹਿਰ ਵਿਖੇ ਮਿਲੇਗੀ ਸਿਖਲਾਈ 

ਨਵਾਂਸ਼ਹਿਰ, 30 ਦਸੰਬਰ 2024 : ਜ਼ਿਲ੍ਹੇ ਦੇ ਨੌਜਵਾਨਾਂ ਦੇ ਸਸ਼ਕਤੀਕਰਨ ਵੱਲ ਇਕ ਅਹਿਮ ਕਦਮ ਚੁੱਕਦਿਆਂ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਰੈੱਡ

ਨਸ਼ਿਆਂ ਦੇ ਖ਼ਾਤਮੇ ਲਈ ਸਮਾਜ ਦੇ ਸਾਰੇ ਵਰਗਾਂ ਦੀ ਸਰਗਰਮ ਭੂਮਿਕਾ ਦੀ ਲੋੜ : ਰਾਜੀਵ ਵਰਮਾ
  • ਐਨਕਾਰਡ' ਦੀ ਮੀਟਿੰਗ 'ਚ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਅਹਿਮ ਵਿਚਾਰਾਂ

ਨਵਾਂਸ਼ਹਿਰ, 30 ਦਸੰਬਰ 2024 : ਜ਼ਿਲ੍ਹੇ ਵਿਚ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਦੀ ਸਮੀਖਿਆ ਅਤੇ ਅਗੇਤੀ ਕਾਰਜ ਯੋਜਨਾ ’ਤੇ ਚਰਚਾ ਲਈ ਅੱਜ ਨਾਰਕੋ ਕੋ-ਆਰਡੀਨੇਸ਼ਨ ਸੈਂਟਰ (ਐਨਕਾਰਡ) ਮਕੈਨਿਜ਼ਮ ਤਹਿਤ ਜ਼ਿਲ੍ਹਾ ਪੱਧਰੀ ਕਮੇਟੀ ਦੀ ਮਹੱਤਵਪੂਰਨ ਮੀਟਿੰਗ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵਧੀਕ

ਜਿਲ੍ਹਾ ਪ੍ਰਸ਼ਾਸਨ ਦੀ ਇਕ ਹੋਰ ਨਿਵੇਕਲੀ ਪਹਿਲਕਦਮੀ, ਨਵਯੁਵਕਾਂ ਤੋਂ ਯੂਥ ਇੰਟਰਨਸ਼ਿਪ ਪ੍ਰੋਗਰਾਮ ਲਈ ਮੰਗੀਆਂ ਅਰਜੀਆਂ
  • ਤਿੰਨ ਮਹੀਨੇ ਲਈ ਦਿੱਤੀ ਜਾਵੇਗੀ ਸਿਖਲਾਈ , ਅਪਲਾਈ ਕਰਨ ਦੀ ਆਖਿਰੀ ਮਿਤੀ 5 ਜਨਵਰੀ 

ਅੰਮ੍ਰਿਤਸਰ 30 ਦਸੰਬਰ 2024 : ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀਮਤੀ ਸਾਕਸ਼ੀ ਸਾਹਨੀ ਦੀ ਅਗਵਾਈ ਹੇਠ ਜਿਲ੍ਹਾ ਪ੍ਰਸ਼ਾਸਨ ਨੇ ਇਕ ਹੋਰ ਨਿਵੇਕਲੀ ਪਹਿਲਕਦਮੀ ਕਰਦਿਆਂ ਹੋਇਆਂ ਗ੍ਰੈਜੁਏਟ ਜਾਂ ਹਾਲ ਵਿੱਚ ਹੀ ਗ੍ਰੈਜੁਏਟ ਹੋਏ ਨੌਜਵਾਨਾਂ ਨੂੰ ਪੇਸ਼ੇਵਰ ਬਣਾਉਣ ਲਈ ਇਕ ਯੂਥ ਇੰਟਰਨਸ਼ਿਪ ਪ੍ਰੋਗਰਾਮ