news

Jagga Chopra

Articles by this Author

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ 32ਵੇਂ ਦਿਨ ਵਿੱਚ ਦਾਖ਼ਲ
  • ਸੁਪਰੀਮ ਕੋਰਟ ਨੇ ਕਿਸਾਨ ਆਗੂ ਜਗਜੀਤ ਡੱਲੇਵਾਲ ਦੀ ਸਿਹਤ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਨੋਟਿਸ ਕੀਤਾ ਜਾਰੀ

ਚੰਡੀਗੜ੍ਹ, 27 ਦਸੰਬਰ 2024 : ਫਰਵਰੀ ਮਹੀਨੇ ਤੋਂ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਸਮੇਤ 13 ਮੰਗਾਂ ਨੂੰ ਲੈ ਕੇ ਪੰਜਾਬ-ਹਰਿਆਣਾ ਦੇ ਸ਼ੰਭੂ ਅਤੇ ਖਨੌਰੀ ਬਾਰਡਰ ‘ਤੇ ਕਿਸਾਨ ਅੰਦੋਲਨ ਚੱਲ ਰਿਹਾ ਹੈ। ਆਪਣੀਆਂ ਮੰਗਾਂ ਨੂੰ ਮਨਵਾਉਣ ਲਈ

ਡਾ. ਮਨਮੋਹਨ ਸਿੰਘ ਨੂੰ ਰਾਸ਼ਟਰਪਤੀ, ਪ੍ਰਧਾਨ ਮੰਤਰੀ, ਰਾਹੁਲ ਗਾਂਧੀ ਸਮੇਤ ਵੱਖ ਵੱਖ ਰਾਜਨੀਤਿਕ ਆਗੂਆਂ ਨੇ ਕੀਤੀ ਸ਼ਰਧਾਂਜਲੀ ਭੇਟ, ਅੰਤਿਮ ਸੰਸਕਾਰ ਅੱਜ
  • ਡਾ. ਮਨਮੋਹਨ ਸਿੰਘ ਜੀ ਦਾ ਜੀਵਨ ਇਮਾਨਦਾਰੀ ਅਤੇ ਸਾਦਗੀ ਦਾ ਪ੍ਰਤੀਬਿੰਬ ਸੀ : ਪ੍ਰਧਾਨ ਮੰਤਰੀ

ਨਵੀ ਦਿੱਲੀ, 27 ਦਸੰਬਰ : ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਹੁਣ ਇਸ ਦੁਨੀਆ ‘ਤੇ ਨਹੀਂ ਰਹੇ। ਵੀਰਵਾਰ, 26 ਦਸੰਬਰ 2024 ਨੂੰ ਰਾਤ 10 ਵਜੇ ਦੇ ਕਰੀਬ ਉਨ੍ਹਾਂ ਦਾ ਦੇਹਾਂਤ ਹੋ ਗਿਆ। ਉਨ੍ਹਾਂ ਨੇ ਦਿੱਲੀ ਦੇ ਏਮਜ਼ ‘ਚ ਆਖਰੀ ਸਾਹ ਲਏ। ਦੇਸ਼ ਦੀ ਰਾਸ਼ਟਰਪਤੀ

ਰਘੂਨਾਥ ਬਲੱਡ ਬੈਂਕ ਲੁਧਿਆਣਾ ਦੀਆਂ ਟੀਮਾਂ ਵੱਲੋਂ ਕਾਲਜ ਦੇ ਮੇਨ ਗੇਟ ਤੇ ਲਗਾਇਆ ਖੂਨਦਾਨ ਕੈਂਪ : ਮੁਕਾਰੋਂਪੁਰ ਖਾਲਸਾ

ਸ੍ਰੀ ਫ਼ਤਹਿਗੜ੍ਹ ਸਾਹਿਬ, 26 ਦਸੰਬਰ (ਹਰਪ੍ਰੀਤ ਸਿੰਘ ਗੁੱਜਰਵਾਲ) : ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਦੇ ਮੁੱਖ ਗੇਟ ਤੇ ਸ਼ਹੀਦ ਬਾਬਾ ਜੀਵਨ ਸਿੰਘ ਜੀ ਵੈਲਫੇਅਰ ਸੋਸਾਇਟੀ ਅਤੇ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਦੇ ਸਹਿਯੋਗ ਨਾਲ ਹਰ ਸਾਲ ਦੀ ਤਰ੍ਹਾਂ ਖੂਨਦਾਨ ਕੈਂਪ ਲਗਾਇਆ ਗਿਆ ਜਿਸ ਵਿੱਚ 200 ਤੋਂ ਵੱਧ ਖੂਨਦਾਨੀਆਂ ਵੱਲੋਂ ਖੂਨਦਾਨ ਕੀਤਾ ਗਿਆ ਇਸ

ਪੰਜਾਬ ਸਰਕਾਰ ਵੱਲੋਂ  1,000 ਆਂਗਣਵਾੜੀ ਕੇਂਦਰਾਂ ਦਾ ਨਿਰਮਾਣ ਕਰਕੇ ਬਾਲ ਅਤੇ ਮਾਵਾਂ ਦੀ ਦੇਖਭਾਲ ਦੀਆਂ ਸਹੂਲਤਾਂ ਵਿੱਚ ਕੀਤਾ ਜਾਵੇਗਾ ਵਾਧਾ: ਡਾ. ਬਲਜੀਤ ਕੌਰ
  • ਆਂਗਣਵਾੜੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਵਿੱਚ ਪੰਜਾਬ ਮੋਹਰੀ
  • ਕਿਹਾ, ਮੌਜੂਦਾ 350 ਆਂਗਣਵਾੜੀ ਕੇਂਦਰ ਕੀਤੇ ਜਾਣਗੇ ਅਪਗ੍ਰੇਡ
  • ਅਪਗ੍ਰੇਡ ਆਂਗਣਵਾੜੀ ਕੇਂਦਰਾਂ ਨੂੰ 31 ਜਨਵਰੀ 2025 ਤੱਕ ਪੂਰਾ ਕਰਨ ਦਾ ਟੀਚਾ

ਚੰਡੀਗੜ੍ਹ, 26 ਦਸੰਬਰ 2024 : ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ 1,000 ਆਂਗਣਵਾੜੀ ਕੇਂਦਰਾਂ ਦਾ ਨਿਰਮਾਣ ਕਰਕੇ ਆਂਗਣਵਾੜੀ ਕੇਂਦਰਾਂ ਵੱਲੋਂ ਮੁਹੱਈਆ

ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਸਿਜਦਾ ਕਰਦਿਆਂ 3000 ਤੋਂ ਵੱਧ ਸੰਗਤਾਂ ਦੇ ਦਸਤਾਰਾਂ ਸਜਾਈਆਂ : ਝਿੰਜਰ
  • ਸਾਡਾ ਉਦੇਸ਼ ਸਾਡੇ ਨੌਜਵਾਨਾਂ ਨੂੰ ਆਪਣੀਆਂ ਸਿੱਖ ਜੜ੍ਹਾਂ ਵੱਲ ਵਾਪਿਸ ਮੋੜਨ ਅਤੇ ਮਾਣ ਨਾਲ ਦਸਤਾਰ ਸਜਾਉਣ ਲਈ ਪ੍ਰੇਰਿਤ ਕਰਨਾ ਹੈ: ਸਰਬਜੀਤ ਸਿੰਘ ਝਿੰਜਰ

ਫ਼ਤਹਿਗੜ੍ਹ ਸਾਹਿਬ,  26 ਦਸੰਬਰ, 2024 : ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਹਿ ਸਿੰਘ ਜੀ ਅਤੇ ਮਾਤਾ ਗੁਜਰੀ ਜੀ ਲਾਸਾਨੀ ਸ਼ਹਾਦਤ ਦੀ ਯਾਦ ਵਿੱਚ ਯੂਥ ਅਕਾਲੀ ਦਲ ਵੱਲੋਂ 2 ਰੋਜ਼ਾ 'ਮੇਰੀ ਦਸਤਾਰ

ਦਸਤਾਰ ਕੈਂਪ ਦੇ ਦੂਸਰੇ ਦਿਨ ਸੈਂਕੜੇ ਨੌਜਵਾਨਾ ਨੇ ਕੀਤਾ ਪੱਕੇ ਤੌਰ ਤੇ ਕੇਸ ਰੱਖਣ ਦਾ ਪ੍ਰਣ ਤੇ 175 ਦਾਨੀਆਂ ਨੇ ਕੀਤਾ ਖੂਨਦਾਨ : ਚੀਮਾ, ਰਿਆ

ਸ੍ਰੀ ਫ਼ਤਹਿਗੜ੍ਹ ਸਾਹਿਬ, 26 ਦਸੰਬਰ (ਹਰਪ੍ਰੀਤ ਸਿੰਘ ਗੁੱਜਰਵਾਲ) : ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਲਖਤੇ ਜਿਗਰ ਧੰਨ ਧੰਨ ਬਾਬਾ ਜ਼ੋਰਾਵਰ ਸਿੰਘ ਜੀ, ਧੰਨ ਧੰਨ ਬਾਬਾ ਫ਼ਤਹਿ ਸਿੰਘ ਜੀ ਅਤੇ ਮਾਤਾ ਗੁਜਰੀ ਜੀ ਦੀ ਅਦੁੱਤੀ ਸ਼ਹਾਦਤ ਨੂੰ ਸਮਰਪਿਤ ਸਲਾਨਾ ਸ਼ਹੀਦੀ ਸਭਾ ਦੌਰਾਨ ਦੇ ਮੌਕੇ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਦੇ ਮੇਨ ਗੇਟ ਤੇ ਸ਼ਹੀਦ ਬਾਬਾ

ਕਾਂਗਰਸ ‘ਚ RSS ਦੀ ਸੋਚ ਰੱਖਣ ਵਾਲੇ ਲੋਕਾਂ ਨੂੰ ਲੱਭ ਕੇ ਕੱਢਣਾ ਹੋਵੇਗਾ : ਰਾਹੁਲ ਗਾਂਧੀ 

ਨਵੀਂ ਦਿੱਲੀ, 26 ਦਸੰਬਰ 2024 : ਕਾਂਗਰਸ ਦੇ ਸੰਸਦ ਮੈਂਬਰ ਅਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਕਾਂਗਰਸ ਵਰਕਿੰਗ ਕਮੇਟੀ (ਸੀਡਬਲਯੂਸੀ) ਦੀ ਮੀਟਿੰਗ ਵਿੱਚ ਪਾਰਟੀ ਵਿੱਚ ਆਰਐਸਐਸ ਵਿਚਾਰਧਾਰਾ ਵਾਲੇ ਲੋਕਾਂ ਦੀ ਮੌਜੂਦਗੀ 'ਤੇ ਸਵਾਲ ਉਠਾਏ। ਉਨ੍ਹਾਂ ਕਿਹਾ ਕਿ ਜੋ ਲੋਕ ਸਾਡੇ ਅੰਦਰ ਭਾਵ ਸਾਡੀ ਪਾਰਟੀ ਵਿੱਚ ਆਰਐਸਐਸ ਦੀ ਸੋਚ ਰੱਖਦੇ ਹਨ, ਸਾਨੂੰ ਪਹਿਲਾਂ

ਮੱਧ ਪ੍ਰਦੇਸ਼ 'ਚ ਟਰਾਂਸਮਿਸ਼ਨ ਟਾਵਰ ਡਿੱਗਣ ਕਾਰਨ 3 ਮਜ਼ਦੂਰਾਂ ਦੀ ਮੌਤ, 6 ਜ਼ਖਮੀ

ਭੋਪਾਲ, 26 ਦਸੰਬਰ 2024 : ਮੱਧ ਪ੍ਰਦੇਸ਼ ਦੇ ਸਿੱਧੀ ਜ਼ਿਲੇ 'ਚ ਵੀਰਵਾਰ ਨੂੰ 400 ਕੇਵੀ ਟਰਾਂਸਮਿਸ਼ਨ ਲਾਈਨ ਦਾ ਟਾਵਰ ਡਿੱਗਣ ਕਾਰਨ ਘੱਟੋ-ਘੱਟ ਤਿੰਨ ਮਜ਼ਦੂਰਾਂ ਦੀ ਮੌਤ ਹੋ ਗਈ ਅਤੇ ਛੇ ਹੋਰ ਗੰਭੀਰ ਰੂਪ 'ਚ ਜ਼ਖਮੀ ਹੋ ਗਏ। ਇਹ ਦਰਦਨਾਕ ਘਟਨਾ ਜ਼ਿਲ੍ਹਾ ਹੈੱਡਕੁਆਰਟਰ ਸਿੱਧੀ ਤੋਂ ਕਰੀਬ 50 ਕਿਲੋਮੀਟਰ ਦੂਰ ਰਾਮਪੁਰ ਨਾਇਕਿਨ ਥਾਣੇ ਅਧੀਨ ਪੈਂਦੇ ਪਿੰਡ ਆਮਦਾ ਵਿੱਚ ਵਾਪਰੀ।

ਟਰੂਡੋ ਸਰਕਾਰ ਨੇ ਭਾਰਤੀ ਪੇਸ਼ੇਵਰਾਂ ਨੂੰ ਦਿੱਤਾ ਇੱਕ ਹੋਰ ਝਟਕਾ, ਬਦਲੇ ਇਮੀਗ੍ਰੇਸ਼ਨ ਐਂਟਰੀ ਸਬੰਧੀ ਨਿਯਮ

ਵੈਨਕੂਵਰ, 26 ਦਸੰਬਰ 2024 : ਕੈਨੇਡਾ ਜਾ ਕੇ ਨੌਕਰੀ ਲੈਣ ਦੇ ਚਾਹਵਾਨ ਭਾਰਤੀ ਪੇਸ਼ੇਵਰਾਂ ਨੂੰ ਕੈਨੇਡਾ ਦੀ ਟਰੂਡੋ ਸਰਕਾਰ ਨੇ ਵੱਡਾ ਝਟਕਾ ਦਿੱਤਾ ਹੈ। ਦਰਅਸਲ, ਕੈਨੇਡੀਅਨ ਸਰਕਾਰ ਨੇ ਆਪਣੀ ਐਕਸਪ੍ਰੈਸ ਇਮੀਗ੍ਰੇਸ਼ਨ ਪ੍ਰਣਾਲੀ ਵਿੱਚ ਵੱਡੇ ਬਦਲਾਅ ਕੀਤੇ ਹਨ। ਇਸ ਵਿੱਚ, ਉਮੀਦਵਾਰਾਂ ਦੀ ਯੋਗਤਾ ਨਿਰਧਾਰਤ ਕਰਨ ਵਾਲੇ ਵਿਆਪਕ ਦਰਜਾਬੰਦੀ ਪ੍ਰਣਾਲੀ ਦੇ ਨਿਯਮਾਂ ਵਿੱਚ ਬਦਲਾਅ ਕੀਤਾ

ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਅਦੁੱਤੀ ਸ਼ਹਾਦਤ ਦੀ ਮਿਸਾਲ ਦੁਨੀਆਂ ਵਿੱਚ ਕਿਧਰੇ ਨਹੀਂ ਮਿਲਦੀ : ਰਾਜਪਾਲ

ਫ਼ਤਹਿਗੜ੍ਹ ਸਾਹਿਬ, 26 ਦਸੰਬਰ 2024 : ਸਾਹਿਬ-ਏ-ਕਮਾਲ ਦਸਮਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਦੀ ਯਾਦ ਵਿੱਚ ਚੱਲ ਰਹੀ ਸ਼ਹੀਦੀ ਸਭਾ ਦੇ ਦੂਜੇ ਦਿਨ ਪੰਜਾਬ ਦੇ ਰਾਜਪਾਲ ਸ਼੍ਰੀ ਗੁਲਾਬ ਚੰਦ ਕਟਾਰੀਆ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ। ਪੰਜਾਬ ਦੇ