news

Jagga Chopra

Articles by this Author

ਅਮਨ ਅਰੋੜਾ ਨੇ 61 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਇਆ 'ਨੇਚਰ ਪਾਰਕ' ਸੁਨਾਮ ਵਾਸੀਆਂ ਨੂੰ ਕੀਤਾ ਸਮਰਪਿਤ

ਸੁਨਾਮ, 6 ਦਸੰਬਰ 2024 : ਅੱਜ ਸੁਨਾਮ ਸ਼ਹਿਰ ਵਿਖੇ ਪੰਜਾਬ ਦੇ ਨਵੀ ਤੇ ਨਵਿਆਉਣਯੋਗ ਊਰਜਾ ਸਰੋਤ, ਛਪਾਈ ਤੇ ਲਿਖਣ ਸਮੱਗਰੀ, ਪ੍ਰਸ਼ਾਸਕੀ ਸੁਧਾਰ ਤੇ ਸ਼ਿਕਾਇਤ ਨਿਵਾਰਣ ਅਤੇ ਰੋਜ਼ਗਾਰ ਉਤਪਤੀ ਤੇ ਸਿਖਲਾਈ ਮੰਤਰੀ ਅਮਨ ਅਰੋੜਾ ਨੇ 61 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਗਿਆ ਨੇਚਰ ਪਾਰਕ ਸੁਨਾਮ ਸ਼ਹਿਰ ਦੇ ਵਾਸੀਆਂ ਨੂੰ ਸਮਰਪਿਤ ਕੀਤਾ ਉੱਥੇ ਨਾਲ ਹੀ ਲਗਭਗ 75 ਲੱਖ ਰੁਪਏ ਦੀ

ਗਾਜ਼ਾ ਸਿਟੀ 'ਚ ਹਸਪਤਾਲ ਦੇ ਬਾਹਰ ਖੜੀ ਗੱਡੀ 'ਤੇ ਹਮਲਾ, 5 ਪੱਤਰਕਾਰਾਂ ਦੀ ਮੌਤ 

ਗਾਜ਼ਾ, 26 ਦਸੰਬਰ 2024 : ਇਜ਼ਰਾਈਲ ਗਾਜ਼ਾ ਸ਼ਹਿਰ ਵਿਚ ਹੋਏ ਹਮਲੇ ਵਿਚ ਪੰਜ ਪੱਤਰਕਾਰਾਂ ਦੀ ਮੌਤ ਦਾ ਦਾਅਵਾ ਕਰ ਰਿਹਾ ਹੈ। ਸੀਐਨਐਨ ਦੇ ਅਨੁਸਾਰ, ਗਾਜ਼ਾ ਸ਼ਹਿਰ ਦੇ ਇੱਕ ਹਸਪਤਾਲ ਨੇ ਦਾਅਵਾ ਕੀਤਾ ਹੈ ਕਿ ਅਲ-ਅਵਦਾ ਹਸਪਤਾਲ ਦੇ ਬਾਹਰ ਖੜ੍ਹੇ ਇੱਕ ਪ੍ਰੈਸ ਵਾਹਨ 'ਤੇ ਹੋਏ ਹਮਲੇ ਵਿੱਚ ਸਾਰੇ ਪੱਤਰਕਾਰ ਮਾਰੇ ਗਏ ਸਨ। ਜਾਣਕਾਰੀ ਮੁਤਾਬਕ ਹਮਲੇ ਦੇ ਸਮੇਂ ਸਾਰੇ ਪੰਜੇ ਪੱਤਰਕਾਰ

ਕੈਬਨਿਟ ਸਬ-ਕਮੇਟੀ ਵੱਲੋਂ ਮੁੱਖ ਮੁੱਦਿਆਂ ਨੂੰ ਹੱਲ ਕਰਨ ਲਈ ਕਰਮਚਾਰੀ ਯੂਨੀਅਨਾਂ ਮੀਟਿੰਗ

ਚੰਡੀਗੜ੍ਹ, 26 ਦਸੰਬਰ 2024 : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਸ਼ਮੂਲੀਅਤ ਵਾਲੀ ਕੈਬਨਿਟ ਸਬ-ਕਮੇਟੀ ਨੇ ਅੱਜ ਇਥੇ ਵੱਖ-ਵੱਖ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਵਿਸਤ੍ਰਿਤ ਮੀਟਿੰਗ ਕੀਤੀ। ਮੀਟਿੰਗ ਦਾ ਉਦੇਸ਼ ਕਰਮਚਾਰੀਆਂ ਨੂੰ ਦਰਪੇਸ਼ ਮੁਸ਼ਕਲਾਂ ‘ਤੇ ਚਰਚਾ ਅਤੇ ਹੱਲ ਕਰਨਾ ਸੀ। ਪਾਵਰਕੌਮ ਸੀ.ਐਚ.ਬੀ

ਪ੍ਰਿੰਸੀਪਲ ਸਰਵਣ ਸਿੰਘ ਦੀ ਖੇਡ ਪੁਸਤਕ “ ਸੰਸਾਰ ਦੇ ਪ੍ਰਸਿੱਧ ਖਿਡਾਰੀ” ਪ੍ਰੋ. ਗੁਰਭਜਨ ਸਿੰਘ ਗਿੱਲ ਵੱਲੋਂ ਲੋਕ ਅਰਪਣ

ਲੁਧਿਆਣਾ, 26 ਦਸੰਬਰ 2024 : ਵਿਸ਼ਵ ਪ੍ਰਸਿੱਧ ਪੰਜਾਬੀ ਖੇਡ-ਲਿਖਾਰੀ ਪ੍ਰਿੰਸੀਪਲ ਸਰਵਣ ਸਿੰਘ ਦੀ ਨਵ ਪ੍ਰਕਾਸ਼ਿਤ ਖੇਡ ਪੁਸਤਕ “ ਸੰਸਾਰ ਦੇ ਪ੍ਰਸਿੱਧ ਖਿਡਾਰੀ” ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਕਰਵਾਈ ਇਕੱਤਰਤਾ ਵਿੱਚ ਲੋਕ ਅਰਪਣ ਕਰਦਿਆਂ ਪ੍ਰੋ. ਗੁਰਭਜਨ ਸਿੰਘ ਗਿੱਲ ਨੇ ਕਿਹਾ ਹੈ ਕਿ ਬਲਬੀਰ ਸਿੰਘ ਕੰਵਲ ਤੋਂ ਬਾਦ ਪ੍ਰਿੰਸੀਪਲ ਸਰਵਣ ਸਿੰਘ ਹੀ ਖੇਡ ਸਾਹਿੱਤ

ਸਾਡੀ ਸਰਕਾਰ ਕਿਸਾਨਾਂ ਦੇ ਨਾਲ ਖੜ੍ਹੀ ਹੈ : ਗੁਰਮੀਤ ਸਿੰਘ ਖੁੱਡੀਆ 
  • ਰਾਈਸ ਮਿੱਲਰਜ਼ ਐਸੋਸੀਏਸ਼ਨ ਅਤੇ ਪੰਜਾਬ ਆੜ੍ਹਤੀਆ ਸੰਗਠਨ ਨਾਲ ਕੇਂਦਰ ਸਰਕਾਰ ਦੀਆਂ ਨਵੀਆਂ ਨੀਤੀਆਂ ਦੇ ਖਰੜੇ ‘ਤੇ ਚਰਚਾ 

ਚੰਡੀਗੜ੍ਹ, 26 ਦਸੰਬਰ 2024 : ਰਾਈਸ ਮਿੱਲਰਜ਼ ਐਸੋਸੀਏਸ਼ਨ ਅਤੇ ਪੰਜਾਬ ਆੜ੍ਹਤੀਆ ਸੰਗਠਨ ਨਾਲ ਕੇਂਦਰ ਸਰਕਾਰ ਦੀਆਂ ਨਵੀਆਂ ਨੀਤੀਆਂ ਦੇ ਖਰੜੇ ‘ਤੇ ਚਰਚਾ ਕਰਨ ਲਈ ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆ ਨੇ ਅਹਿਮ ਮੀਟਿੰਗ ਕੀਤੀ।

ਪੰਜਾਬ ਵਿੱਚ 30 ਦਸੰਬਰ ਨੂੰ ਰੇਲ ਗੱਡੀਆਂ, ਬੱਸਾਂ ਅਤੇ ਸਰਕਾਰੀ ਅਤੇ ਨਿੱਜੀ ਅਦਾਰੇ ਬੰਦ ਰਹਿਣਗੇ : ਸਰਵਣ ਸਿੰਘ ਪੰਧੇਰ

ਚੰਡੀਗੜ੍ਹ, 26 ਦਸੰਬਰ 2024 : ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਖਨੌਰੀ ਸਰਹੱਦ ਵਿਖੇ ਦਿੱਤਾ ਜਾ ਰਿਹਾ ਮਰਨ ਵਰਤ ਅੱਜ 31ਵੇਂ ਦਿਨ ਵਿੱਚ ਦਾਖ਼ਲ ਹੋ ਗਿਆ ਹੈ। ਉਨ੍ਹਾਂ ਦੀ ਸਿਹਤ ਨਾਜ਼ੁਕ ਬਣੀ ਹੋਈ ਹੈ। ਹੁਣ ਉਹ ਗੱਲ ਕਰਨ ਦੇ ਵੀ ਯੋਗ ਨਹੀਂ ਹਨ। ਇਸ਼ਾਰਿਆਂ ਰਾਹੀਂ ਹੀ ਗੱਲਬਾਤ ਕਰ ਰਹੇ ਹਨ। ਦੂਜੇ ਪਾਸੇ ਅੱਜ ਪੰਜਾਬ ਬੰਦ ਨੂੰ ਲੈ ਕੇ ਖਨੌਰੀ ਵਿਖੇ ਕਈ ਐਸੋਸੀਏਸ਼ਨਾਂ

ਨਿਊ ਚੰਡੀਗੜ੍ਹ ਵਿੱਚ ਅੰਗੀਠੀ ਦਾ ਧੂੰਆਂ ਚੜਨ ਕਾਰਨ 2 ਦੀ ਮੌਤ

ਮੋਰਿੰਡਾ, 26 ਦਸੰਬਰ 2024 : ਨਿਊ ਚੰਡੀਗੜ੍ਹ ਵਿੱਚ ਅੰਗੀਠੀ ਦਾ ਧੂੰਆਂ ਚੜਨ ਕਾਰਨ ਇੱਕ ਛੋਟੇ ਬੱਚੇ ਅਤੇ ਉਸਦੀ ਮਾਂ ਦੀ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਉਕਤ ਪਰਿਵਾਰ ਇੱਕ ਕੋਠੀ ਵਿੱਚ ਬਣੇ ਕੁਆਟਰ ਵਿੱਚ ਰਹਿੰਦਾ ਸੀ, ਠੰਡ ਜਿਆਦਾ ਹੋਣ ਕਾਰਨ ਬੀਤੀ ਰਾਤ ਦੀਪਕ ਆਪਣੇ ਪਰਿਵਾਰ ਨਾਲ ਆਪਣੇ ਕੁਆਟਰ ਵਿੱਚ ਕੋਲਿਆਂ ਵਾਲੀ ਅੰਗੀਠੀ ਬਾਲ ਕੇ ਸੁੱਤਾ

ਸਾਹਿਬਜ਼ਾਦਿਆਂ ਨੇ ਮੁਗਲ ਸ਼ਾਸਕ ਦੇ ਹਰ ਲਾਲਚ ਨੂੰ ਨਕਾਰਿਆ... ਪੀਐਮ ਮੋਦੀ
  • ਵੀਰ ਬਾਲ ਦਿਵਸ ਸਾਨੂੰ ਪ੍ਰੇਰਨਾ ਨਾਲ ਭਰਦਾ ਹੈ ਅਤੇ ਨਵੇਂ ਸੰਕਲਪ ਲਈ ਪ੍ਰੇਰਦਾ ਹੈ : ਪੀਐਮ ਮੋਦੀ

ਨਵੀਂ ਦਿੱਲੀ, 26 ਦਸੰਬਰ 2024 : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਵੀਰ ਬਾਲ ਦਿਵਸ ਮੌਕੇ ਦਿੱਲੀ ਦੇ ਭਾਰਤ ਮੰਡਪਮ ਵਿੱਚ ਬੱਚਿਆਂ ਅਤੇ ਨੌਜਵਾਨਾਂ ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਅੱਜ ਅਸੀਂ ਤੀਜੇ ਬਹਾਦਰ ਬਾਲ ਦਿਵਸ ਦਾ ਹਿੱਸਾ ਬਣ ਰਹੇ ਹਾਂ।

ਯਮੁਨਾਨਗਰ 'ਚ ਨਕਾਬਪੋਸ਼ਾਂ ਨੇ ਜਿੰਮ ਤੋਂ ਘਰ ਜਾ ਰਹੇ 3 ਨੌਜਵਾਨਾਂ 'ਤੇ ਚਲਾਈਆਂ ਗੋਲੀਆਂ, ਦੋ ਨੌਜਵਾਨਾਂ ਦੀ ਮੌਤ 

ਯਮੁਨਾਨਗਰ, 26 ਦਸੰਬਰ 2024 : ਹਰਿਆਣਾ ਦੇ ਯਮੁਨਾਨਗਰ 'ਚ ਨਕਾਬਪੋਸ਼ ਬਦਮਾਸ਼ਾਂ ਨੇ ਖੇੜੀ ਲੱਖਾ ਸਿੰਘ ਦੇ ਪਾਵਰ ਜਿੰਮ ਤੋਂ ਘਰ ਜਾ ਰਹੇ 3 ਨੌਜਵਾਨਾਂ 'ਤੇ ਗੋਲੀਆਂ ਚਲਾ ਦਿੱਤੀਆਂ। ਇਸ ਹਮਲੇ 'ਚ ਦੋ ਨੌਜਵਾਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਸ ਦੇ ਨਾਲ ਹੀ ਪੁਲਿਸ ਵੀ ਮੌਕੇ 'ਤੇ ਪਹੁੰਚ ਗਈ ਹੈ ਅਤੇ ਜਾਂਚ 'ਚ ਜੁਟੀ ਗਈ ਹੈ। ਬਦਮਾਸ਼ਾਂ ਨੇ ਨੌਜਵਾਨਾਂ ਦਾ ਪਿੱਛਾ ਕੀਤਾ ਤੇ

ਰਾਸ਼ਟਰਪਤੀ ਮੁਰਮੂ ਨੇ 17 ਬੱਚਿਆਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਪ੍ਰਦਾਨ ਕੀਤਾ

ਨਵੀਂ ਦਿੱਲੀ, 26 ਦਸੰਬਰ 2024 : 14 ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚੋਂ ਚੁਣੇ ਗਏ 7 ਲੜਕਿਆਂ ਅਤੇ 10 ਲੜਕੀਆਂ ਨੂੰ ਇਸ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ। ਅਵਾਰਡ ਦੇ ਹਿੱਸੇ ਵਜੋਂ ਬੱਚਿਆਂ ਨੂੰ ਮੈਡਲ, ਸਰਟੀਫਿਕੇਟ ਅਤੇ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਨਮਾਨਿਤ ਬੱਚਿਆਂ ਨਾਲ ਮੁਲਾਕਾਤ ਕੀਤੀ। ਇਸ