news

Jagga Chopra

Articles by this Author

ਤੁਰਕੀ ‘ਚ ਐਂਬੂਲੈਂਸ ਹੈਲੀਕਾਪਟਰ ਕਰੈਸ਼, ਸਵਾਰ 4 ਲੋਕਾਂ ਦੀ ਮੌਤ

ਤੁਰਕੀ, 22 ਦਸੰਬਰ 2024 : ਦੱਖਣੀ-ਪੂਰਬੀ ਤੁਰਕੀ ‘ਚ ਅੱਜ ਸਵੇਰੇ ਇਕ ਐਂਬੂਲੈਂਸ ਹੈਲੀਕਾਪਟਰ ਕਰੈਸ਼ ਹੋ ਗਿਆ, ਜਿਸ ‘ਚ ਸਵਾਰ 4 ਲੋਕਾਂ ਦੀ ਮੌਤ ਹੋ ਗਈ। ਇਕ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਅਧਿਕਾਰੀ ਨੇ ਦੱਸਿਆ ਕਿ ਹਾਦਸੇ ਦੇ ਸਮੇਂ ਹੈਲੀਕਾਪਟਰ ਵਿੱਚ ਦੋ ਪਾਇਲਟ, ਇੱਕ ਡਾਕਟਰ ਅਤੇ ਇੱਕ ਸਿਹਤ ਕਰਮਚਾਰੀ ਮੌਜੂਦ ਸੀ। ਉਨ੍ਹਾਂ ਨੇ ਦੱਸਿਆ ਕਿ ਇਹ ਸਾਰੇ ਇੱਕ ਮਰੀਜ਼ ਨੂੰ ਲੈਣ

ਪ੍ਰਧਾਨ ਮੰਤਰੀ ਮੋਦੀ ਨੂੰ ਕੁਵੈਤ 'ਚ 'ਆਰਡਰ ਆਫ਼ ਮੁਬਾਰਕ ਅਲ ਕਬੀਰ' ਨਾਲ ਕੀਤਾ ਸਨਮਾਨਿਤ 

ਕੁਵੈਤ ਸਿਟੀ, 22 ਦਸੰਬਰ 2024 : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕੁਵੈਤ ਦੌਰੇ ਦੇ ਦੂਜੇ ਦਿਨ ਸਰਵਉੱਚ ਸਨਮਾਨ 'ਆਰਡਰ ਆਫ਼ ਮੁਬਾਰਕ ਅਲ ਕਬੀਰ' ਨਾਲ ਸਨਮਾਨਿਤ ਕੀਤਾ ਗਿਆ। ਪ੍ਰਧਾਨ ਮੰਤਰੀ ਮੋਦੀ ਨੇ ਇਹ ਸਨਮਾਨ ਕੁਵੈਤ ਦੇ ਅਮੀਰ ਸ਼ੇਖ ਮੇਸ਼ਲ ਅਲ-ਅਹਿਮਦ ਅਲ-ਜਾਬਰ ਅਲ-ਸਬਾਹ ਤੋਂ ਪ੍ਰਾਪਤ ਕੀਤਾ। ਤੁਹਾਨੂੰ ਦੱਸ ਦੇਈਏ ਕਿ ਆਰਡਰ ਆਫ ਮੁਬਾਰਕ ਅਲ ਕਬੀਰ ਕੁਵੈਤ ਦਾ ਨਾਈਟਹੁੱਡ

ਪੰਜਾਬ ਨੇ 1,000 ਕਰੋੜ ਦੀ ਗ੍ਰਾਂਟ ਦੇ ਨਾਲ ਸਰਹੱਦੀ ਜ਼ਿਲ੍ਹਿਆਂ ਵਿੱਚ ਪੁਲਿਸ ਬੁਨਿਆਦੀ ਢਾਂਚੇ ਅਤੇ ਸੁਰੱਖਿਆ ਯਤਨਾਂ ਨੂੰ ਮਜ਼ਬੂਤ ਕਰਨ ਲਈ ਕੇਂਦਰੀ ਸਹਾਇਤਾ ਦੀ ਕੀਤੀ ਮੰਗ : ਵਿੱਤ ਮੰਤਰੀ ਚੀਮਾ 
  • ਕਿਸਾਨਾਂ ਨੂੰ ਸ਼ਾਹੂਕਾਰਾਂ ਵੱਲ ਮੁੜਨ ਤੋਂ ਰੋਕਣ ਲਈ ਨਾਬਾਰਡ ਦੇ ਛੋਟੀ ਮਿਆਦ ਵਾਲੇ ਸੀਜ਼ਨਲ ਖੇਤੀ ਓਪਰੇਸ਼ਨ (ਐਸ.ਟੀ.-ਐਸ.ਏ.ਓ) ਦੀ ਸੀਮਾ ਨੂੰ ₹3,041 ਕਰੋੜ ਤੱਕ ਬਹਾਲ ਕਰਨ ਦੀ ਮੰਗ
  • ਫਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ ਵਿੱਤੀ ਸਹਾਇਤਾ, ਝੋਨੇ ਦੀ ਵਿਭਿੰਨਤਾ ਲਈ ਵਿਸ਼ੇਸ਼ ਬਜਟ ਅਲਾਟਮੈਂਟ ਦੀ ਮੰਗ
  • 6,857 ਕਰੋੜ ਰੁਪਏ ਦੇ ਬਕਾਇਆ ਪੇਂਡੂ ਵਿਕਾਸ ਫੰਡ (ਆਰ.ਡੀ.ਐਫ)
ਈਟੀਓ ਨੇ 25 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਸੀਵਰੇਜ ਟਰੀਟਮੈਂਟ ਪਲਾਂਟ ਦਾ ਰੱਖਿਆ ਨੀਂਹ ਪੱਥਰ
  • ਪਹਿਲੀ ਵਾਰ ਨਗਰ ਕੌਂਸਲ ਨੇ ਖਰੀਦ ਕੀਤੀ ਜਮੀਨ
  • ਜੰਡਿਆਲਾ ਗੁਰੂ ਵਾਸੀਆਂ ਨੂੰ ਮਿਲੇਗੀ ਵੱਡੀ ਰਾਹਤ

ਅੰਮ੍ਰਿਤਸਰ, 22 ਦਸੰਬਰ 2024 : ਕੈਬਨਟ ਮੰਤਰੀ ਸ ਹਰਭਜਨ ਸਿੰਘ ਈਟੀਓ ਨੇ ਜੰਡਿਆਲਾ ਵਾਸੀਆਂ ਨਾਲ ਕੀਤਾ ਆਪਣਾ ਵਾਅਦਾ ਪੂਰਾ ਕਰਦੇ ਹੋਏ ਅੱਜ 25 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਸੀਵਰੇਜ ਟਰੀਟਮੈਂਟ ਪਲਾਂਟ ਦਾ ਨੀਂਹ ਪੱਥਰ ਰੱਖ ਦਿੱਤਾ, ਜੋ ਕਿ ਆਉਣ ਵਾਲੇ 18 ਮਹੀਨਿਆਂ

ਕਿਸਾਨ ਆਗੂ ਡੱਲੇਵਾਲ ਦੀ ਸਿਹਤ ਬਹੁਤ ਗੰਭੀਰ ਹੈ : ਚਰਨਜੀਤ ਸਿੰਘ ਚੰਨੀ 

ਖਨੌਰੀ, 22 ਦਸੰਬਰ 2024 : ਖਨੌਰੀ ਸਰਹੱਦ ਵਿਖੇ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਪਾਰਲੀਮੈਂਟ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਮੁਲਾਕਾਤ ਕੀਤੀ, ਜੋ ਕਿਸਾਨ ਅੰਦੋਲਨ ਵਿੱਚ ਮਰਨ ਵਰਤ ‘ਤੇ ਬੈਠੇ ਹਨ। ਕਿਸਾਨ ਆਗੂ ਡੱਲੇਵਾਲ ਨਾਲ ਮੁਲਾਕਾਤ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਮੈਂ ਖੇਤੀਬਾੜੀ ਕਮੇਟੀ ਦਾ ਚੇਅਰਮੈਨ ਹਾਂ।

ਝੌਂਪੜੀ 'ਚ ਅੱਗ ਲੱਗਣ ਕਾਰਨ 2 ਪੋਤੀਆਂ ਸਮੇਤ ਜਿੰਦਾ ਸੜ ਗਿਆ ਦਾਦਾ

ਸ਼ਿਵਪੁਰੀ, 22 ਦਸੰਬਰ 2024 : ਮੱਧ ਪ੍ਰਦੇਸ਼ ਦੇ ਸ਼ਿਵਪੁਰੀ ਜ਼ਿਲੇ ਵਿਚ ਇਕ ਝੌਂਪੜੀ ਵਿਚ ਅੱਗ ਲੱਗਣ ਕਾਰਨ ਇਕ 65 ਸਾਲਾ ਵਿਅਕਤੀ ਅਤੇ ਉਸ ਦੀਆਂ ਦੋ ਨਾਬਾਲਗ ਪੋਤੀਆਂ ਸੜ ਕੇ ਝੁਲਸ ਗਈਆਂ। ਪੁਲਸ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ। ਇਕ ਅਧਿਕਾਰੀ ਨੇ ਦੱਸਿਆ ਕਿ ਇਹ ਘਟਨਾ ਬੈਰਾਡ ਥਾਣਾ ਖੇਤਰ ਦੇ ਲਕਸ਼ਮੀਪੁਰਾ ਪਿੰਡ 'ਚ ਸ਼ਨੀਵਾਰ ਰਾਤ 11:30 ਵਜੇ ਵਾਪਰੀ। ਬੈਰਾਡ ਥਾਣਾ

ਫ਼ਾਜ਼ਿਲਕਾ ਪੁਲਿਸ ਅਤੇ ਬੀਐਸਐਫ ਨੇ ਅੰਤਰਰਾਸ਼ਟਰੀ ਨਸ਼ਾ ਤਸਕਰੀ ਦੇ ਨੈੱਟਵਰਕ ਦਾ ਕੀਤਾ ਪਰਦਾਫਾਸ਼, 3.5 ਕਰੋੜ ਦੀ ਹੈਰੋਇਨ ਬਰਾਮਦ 

ਫ਼ਾਜ਼ਿਲਕਾ, 22 ਦਸੰਬਰ 2024 : ਫ਼ਾਜ਼ਿਲਕਾ ਪੁਲਿਸ ਅਤੇ ਬੀ.ਐਸ.ਐਫ ਨੇ ਇੱਕ ਵੱਡੀ ਸਫਲਤਾ ਹਾਸਲ ਕਰਦਿਆਂ ਸਾਂਝੇ ਸਰਚ ਓਪਰੇਸ਼ਨ ਦੇ ਜ਼ਰੀਏ ਅੰਤਰਰਾਸ਼ਟਰੀ ਨਸ਼ਾ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਇਸ ਅਭਿਆਨ ਦੌਰਾਨ ਅੰਤਰਰਾਸ਼ਟਰੀ ਸਰਹੱਦ ਦੇ ਨੇੜਲੇ ਪਿੰਡ ਹਸਤਾ ਕਲਾਂ ਦੇ ਖੇਤਰ ਵਿੱਚੋਂ 532 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਇਹ ਕਾਰਵਾਈ ਸਰਹੱਦ ਪਾਰ ਤੋਂ

ਬ੍ਰਾਜ਼ੀਲ ਵਿੱਚ ਵਾਪਰਿਆ ਵੱਡਾ ਸੜਕ ਹਾਦਸਾ, 38 ਲੋਕਾਂ ਦੀ ਮੌਤ 

ਮਿਨਾਸ, 22 ਦਸੰਬਰ 2024 : ਬ੍ਰਾਜ਼ੀਲ ਵਿੱਚ ਇੱਕ ਵੱਡਾ ਸੜਕ ਹਾਦਸਾ ਵਾਪਰਿਆ ਹੈ ਅਤੇ ਇਸ ਹਾਦਸੇ ਵਿੱਚ 38 ਲੋਕਾਂ ਦੀ ਮੌਤ ਹੋ ਗਈ ਹੈ। ਜਾਣਕਾਰੀ ਮੁਤਾਬਕ ਇਹ ਹਾਦਸਾ ਦੱਖਣੀ-ਪੂਰਬੀ ਬ੍ਰਾਜ਼ੀਲ ਦੇ ਮਿਨਾਸ ਗੇਰੇਸ 'ਚ ਸ਼ਨੀਵਾਰ ਨੂੰ ਵਾਪਰਿਆ। ਇੱਥੇ ਬੱਸ ਅਤੇ ਟਰੱਕ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ। ਇਹ ਹਾਦਸਾ ਬੀਆਰ-116 ਹਾਈਵੇਅ 'ਤੇ ਮਿਨਾਸ ਗੇਰੇਸ ਦੇ ਟੀਓਫਿਲੋ ਓਟੋਨੀ ਨੇੜੇ

ਪੰਜਾਬ ‘ਚ ਧੁੰਦ ਨੂੰ ਲੈ ਕੇ ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ, ਮੀਂਹ ਪੈਣ ਦੀ ਵੀ ਸੰਭਾਵਨਾ

ਚੰਡੀਗੜ੍ਹ, 22 ਦਸੰਬਰ 2024 : ਪੰਜਾਬ ਦੇ ਲੋਕਾਂ ਨੂੰ ਹੁਣ ਠੰਡ ਤੋਂ ਰਾਹਤ ਨਹੀਂ ਮਿਲਣ ਵਾਲੀ। ਜਾਣਕਾਰੀ ਮੁਤਾਬਕ ਆਉਣ ਵਾਲੇ ਦਿਨਾਂ ‘ਚ ਠੰਡ ਹੋਰ ਵਧਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਧੁੰਦ ਨੂੰ ਲੈ ਕੇ ਕਈ ਜ਼ਿਲ੍ਹਿਆਂ ਵਿੱਚ ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ 27 ਦਸੰਬਰ ਨੂੰ ਵੈਸਟਰਨ ਡਿਸਟਰਬੈਂਸ ਸਰਗਰਮ ਹੋ ਰਿਹਾ

ਪੰਜਾਬ 'ਚ 24 ਤੋਂ 31 ਦਸੰਬਰ ਤੱਕ ਸਾਰੇ ਸਕੂਲ ਤੇ ਕਾਲਜ ਰਹਿਣਗੇ ਬੰਦ

ਚੰਡੀਗੜ੍ਹ, 22 ਦਸੰਬਰ 2024 : ਪੰਜਾਬ ਸਰਕਾਰ ਨੇ ਸ੍ਰੀ ਫਤਹਿਗੜ੍ਹ ਸਾਹਿਬ ਸ਼ਹੀਦੀ ਸਭਾ ਮੌਕੇ ਰਾਖਵੀਆਂ ਛੁੱਟੀਆਂ  ਦਾ ਐਲਾਨ ਕੀਤਾ ਹੈ। ਇਸ ਅਨੁਸਾਰ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ 25 ਅਤੇ 26 ਦਸੰਬਰ ਦੀਆਂ ਛੁੱਟੀਆਂ ਰਾਖਵੀਆਂ ਰੱਖੀਆਂ ਗਈਆਂ ਹਨ। ਹਾਲਾਂਕਿ, ਇਸ ਦਿਨ ਲਈ ਸਕੂਲਾਂ ਅਤੇ ਕਾਲਜਾਂ ਵਿੱਚ ਕੋਈ ਵੱਖਰੀ ਛੁੱਟੀ ਦਾ ਐਲਾਨ ਨਹੀਂ ਕੀਤਾ ਗਿਆ ਹੈ ਕਿਉਂਕਿ ਸਰਕਾਰ