news

Jagga Chopra

Articles by this Author

ਡਿਪਟੀ ਕਮਿਸ਼ਨਰ ਨੇ ਬਾਲ ਭਲਾਈ ਕਮੇਟੀ ਦੀ ਕੀਤੀ ਰੀਵਿਊ ਮੀਟਿੰਗ

ਫਰੀਦਕੋਟ 24 ਦਸੰਬਰ 2024 : ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਦੀ ਪ੍ਰਧਾਨਗੀ ਹੇਠ ਜਿਲ੍ਹਾ ਬਾਲ ਭਲਾਈ ਕਮੇਟੀ, ਫਰੀਦਕੋਟ ਦੀ ਰੀਵਿਊ ਅਤੇ ਸਪੌਂਸਰਸ਼ਿਪ ਅਤੇ ਫੋਸਟਰ ਕੇਅਰ ਅਪਰੂਵਲ ਕਮੇਟੀ ਦੀ ਮੀਟਿੰਗ ਹੋਈ। ਇਸ ਮੌਕੇ ਜਿਲ੍ਹਾ ਬਾਲ ਸੁਰੱਖਿਆ ਅਫ਼ਸਰ, ਅਮਨਦੀਪ ਸਿੰਘ ਸੋਢੀ ਵੱਲੋਂ ਸਪੌਂਸਰਸ਼ਿਪ ਅਤੇ ਫੋਸਟਰ ਕੇਅਰ ਸਕੀਮ ਸਬੰਧੀ ਅਤੇ ਇਸ ਸਕੀਮ ਅਧੀਨ ਪ੍ਰਾਪਤ ਹੋਏ ਨਵੇਂ 75

ਪਿੰਡ ਘੁਗਿਆਣਾ ਵਿਖੇ ਬਾਗਬਾਨੀ ਵਿਭਾਗ ਅਤੇ ਜਿਲ੍ਹਾ ਉਦਯੋਗ ਕੇਂਦਰ ਵੱਲੋਂ ਕੈਂਪ ਆਯੋਜਿਤ

ਫਰੀਦਕੋਟ 24 ਦਸੰਬਰ 2024 : ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀ ਵਿਨੀਤ ਕੁਮਾਰ ਦੇ ਦਿਸ਼ਾ ਨਿਰਦੇਸ਼ਾ ਤੇ ਕਿਸਾਨਾਂ ਨੂੰ ਕਣਕ ਝੋਨੇ ਦੇ ਫਸਲੀ ਚੱਕਰ ਵਿੱਚੋਂ ਬਾਹਰ ਕੱਢਣ ਲਈ ਪਿੰਡ ਘੁਗਿਆਣਾ ਵਿਖੇ ਦੀ ਘੁਗਿਆਣਾ ਬਹੁਮੰਤਵੀ ਸਹਿਕਾਰੀ ਸਭਾ ਲਿਮਟਿਡ ਵਿੱਚ ਬਾਗਬਾਨੀ ਵਿਭਾਗ ਅਤੇ ਜਿਲ੍ਹਾ ਉਦਯੋਗ ਕੇਂਦਰ ਵੱਲੋਂ ਸਾਂਝੇ ਤੌਰ ਤੇ ਕੈਂਪ ਦਾ ਆਯੋਜਨ ਕੀਤਾ ਗਿਆ। ਕੈਂਪ ਦੌਰਾਨ ਬਾਗਬਾਨੀ

ਸੂਬਾ ਹੁਣ ਬਹੁਤ ਹੀ ਨਾਜ਼ੁਕ ਦੌਰ 'ਚੋਂ ਲੰਘ ਰਿਹਾ ਹੈ : ਪ੍ਰਤਾਪ ਸਿੰਘ ਬਾਜਵਾ

ਚੰਡੀਗੜ੍ਹ, 23 ਦਸੰਬਰ 2024 : ਮੁੱਖ ਮੰਤਰੀ ਭਗਵੰਤ ਸਿੰਘ ਦੀ ਤਿੱਖੀ ਆਲੋਚਨਾ ਕਰਦਿਆਂ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਉਹ ਸੂਬੇ ਦੇ ਮੌਜੂਦਾ ਨਾਜ਼ੁਕ ਮੁੱਦਿਆਂ ਨਾਲ ਨਜਿੱਠਣ ਦੀ ਬਜਾਏ ਆਸਟ੍ਰੇਲੀਆ ’ਚ ਕ੍ਰਿਕਟ ਮੈਚ ਦੇਖਣ ਨੂੰ ਤਰਜੀਹ ਦੇ ਰਹੇ ਹਨ। ਸੀਨੀਅਰ ਕਾਂਗਰਸੀ ਆਗੂ ਬਾਜਵਾ ਨੇ ਕਿਹਾ ਕਿ ਮੁੱਖ ਮੰਤਰੀ ਮਾਨ ਬਾਕਸਿੰਗ ਡੇਅ (26 ਦਸੰਬਰ 2024)

ਪੰਜਾਬ ਸਰਕਾਰ ਵੱਲੋਂ ਬਦਲੀ ਗਈ ਸਰਕਾਰੀ ਸਕੂਲਾਂ ਦੀ ਨੁਹਾਰ : ਹਰਜੋਤ ਸਿੰਘ ਬੈਂਸ

ਚੰਡੀਗੜ੍ਹ, 23 ਦਸੰਬਰ 2024 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਤਰਜੀਹੀ ਖੇਤਰ ਐਲਾਨੇ ਪੰਜਾਬ ਦੇ ਸਕੂਲ ਸਿੱਖਿਆ ਵਿਭਾਗ ਨੇ ਸਾਲ 2024 ਦੌਰਾਨ ਨਵੀਆਂ ਉਚਾਈਆਂ ਨੂੰ ਛੂਹਿਆਂ ਹੈ। ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੇ ਅਧਿਆਪਕਾਂ/ਸਕੂਲ ਮੁਖੀਆਂ ਨੂੰ ਬਿਹਤਰੀਨ ਟ੍ਰੇਨਿੰਗ ਦੁਆ ਕੇ ਸਮੇਂ ਦੇ ਹਾਣੀ ਬਣਾਉਣ ਦੇ ਮਕਸਦ ਨਾਲ ਵੱਖ-ਵੱਖ

ਐਮਸੀ ਹਰਪ੍ਰੀਤ ਸਿੰਘ ਭੋਗਲ ‘ਆਪ’ ਵਿੱਚ ਸ਼ਾਮਲ
  • ਹਰਪ੍ਰੀਤ ਭੋਗਲ ਫਗਵਾੜਾ ਦੇ ਵਾਰਡ ਨੰਬਰ 10 ਤੋਂ ਜਿੱਤੇ ਹਨ
  • ਐਮਪੀ ਮਲਵਿੰਦਰ ਸਿੰਘ ਕੰਗ ਅਤੇ ਰਾਜ ਕੁਮਾਰ ਚੱਬੇਵਾਲ ਨੇ ਭੋਗਲ ਦਾ ‘ਆਪ’ ਵਿੱਚ ਕੀਤਾ ਸਵਾਗਤ

ਚੰਡੀਗੜ੍ਹ, 23 ਦਸੰਬਰ 2024 : ਫਗਵਾੜਾ ਦੇ ਵਾਰਡ ਨੰ 10 ਤੋਂ ਐਮਸੀ ਹਰਪ੍ਰੀਤ ਸਿੰਘ ਭੋਗਲ ਆਪਣੇ ਸਾਥੀ ਅਵਤਾਰ ਸਿੰਘ ਪਰਮਾਰ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਸੋਮਵਾਰ ਨੂੰ ਜਲੰਧਰ ਅਤੇ ਫਗਵਾੜਾ ‘ਚ ਕਈ

ਸੀਮਾ ਸੁਰੱਖਿਆ ਬਲ ਪੱਛਮ ਕਮਾਨ ਦੁਆਰਾ ਰੋਜ਼ਗਾਰ ਮੇਲੇ ਦਾ ਸਫ਼ਲ ਆਯੋਜਨ

ਚੰਡੀਗੜ੍ਹ, 23 ਦਸੰਬਰ 2024 : ਗ੍ਰਹਿ ਮੰਤਰਾਲਾ, ਭਾਰਤ ਸਰਕਾਰ ਦੀ ਅਗਵਾਈ ਵਿੱਚ ਹੈੱਡਕੁਆਰਟਰ, ਸੀਮਾ ਸੁਰੱਖਿਆ ਬਲ (ਪੱਛਮ ਕਮਾਨ) ਚੰਡੀਗੜ੍ਹ ਦੁਆਰਾ ਭਾਰਤੀ ਵਿਗਿਆਨ ਸਿੱਖਿਆ ਅਤੇ ਖੋਜ ਸੰਸਥਾਨ, ਮੋਹਾਲੀ ਵਿੱਚ ਰੋਜ਼ਗਾਰ ਮੇਲੇ ਦੇ ਪ੍ਰੋਗਰਾਮ ਦਾ ਸਫ਼ਲ ਆਯੋਜਨ ਕੀਤਾ ਗਿਆ। ਇਹ ਨਵ-ਨਿਯੁਕਤ ਨੌਜਵਾਨਾਂ ਨੂੰ ਰੋਜ਼ਗਾਰ ਪ੍ਰਦਾਨ ਕਰਨ ਦਾ ਮਾਣਯੋਗ ਪ੍ਰਧਾਨ ਮੰਤਰੀ ਦੇ ਲਕਸ਼ ਨੂੰ ਅੱਗੇ

ਜਲੰਧਰ ਵਿੱਚ ਬਣੇਗਾ ਆਮ ਆਦਮੀ ਪਾਰਟੀ ਦਾ ਮੇਅਰ

ਜਲੰਧਰ, 23 ਦਸੰਬਰ 2024 : ਆਮ ਆਦਮੀ ਪਾਰਟੀ (ਆਪ) ਲਈ ਜਲੰਧਰ ਨਗਰ ਨਿਗਮ ਦਾ ਮੇਅਰ ਬਣਨ ਦਾ ਰਸਤਾ ਸਾਫ਼ ਹੋ ਗਿਆ ਹੈ। ਸੋਮਵਾਰ ਨੂੰ ਕਾਂਗਰਸ, ਭਾਜਪਾ ਅਤੇ ਦੋ ਆਜ਼ਾਦ ਸਮੇਤ ਪੰਜ ਕੌਂਸਲਰ ਪਾਰਟੀ ਵਿੱਚ ਸ਼ਾਮਲ ਹੋ ਗਏ, ਜਿਸ ਤੋਂ ਬਾਅਦ ਹੁਣ ਆਮ ਆਦਮੀ ਪਾਰਟੀ ਨੇ ਨਗਰ ਨਿਗਮ ਵਿੱਚ ਬਹੁਮਤ ਦੇ ਜਾਦੂਈ ਅੰਕੜੇ ਨੂੰ ਛੂਹ ਲਿਆ ਹੈ। ਇਹ ਪੰਜ ਕੌਂਸਲਰ ‘ਆਪ’ ਆਗੂਆਂ ਤੇ ਕੈਬਨਿਟ ਮੰਤਰੀ

ਮੁੱਖ ਮੰਤਰੀ ਨੇ ਕੇਂਦਰੀ ਸਪਾਂਸਰਡ ਸਕੀਮਾਂ ਦੀ ਕੀਤੀ ਸਮੀਖਿਆ 

ਸ਼ਿਮਲਾ, 23 ਦਸੰਬਰ 2024 : ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਸੋਮਵਾਰ 23 ਦਸੰਬਰ ਨੂੰ ਕੇਂਦਰੀ ਪ੍ਰਯੋਜਿਤ ਯੋਜਨਾਵਾਂ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਵੱਖ-ਵੱਖ ਵਿਭਾਗਾਂ ਵੱਲੋਂ ਚਲਾਏ ਜਾ ਰਹੇ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਤਾਂ ਜੋ ਸੂਬੇ ਦੇ ਲੋਕ ਇਨ੍ਹਾਂ ਦਾ ਲਾਭ ਉਠਾ ਸਕਣ। ਉਨ੍ਹਾਂ ਸੂਬੇ ਦੇ ਹਿੱਤਾਂ ਨੂੰ ਮੁੱਖ ਰੱਖਦਿਆਂ ਨਵੇਂ

ਮੱਧ ਪ੍ਰਦੇਸ਼ 'ਚ ਉਸਾਰੀ ਅਧੀਨ ਪੁਲ ਡਿੱਗਿਆ, ਚਾਰ ਮਜ਼ਦੂਰ ਦੱਬੇ, ਤਿੰਨ ਦੀ ਮੌਤ

ਸਿਹੋਰ, 23 ਦਸੰਬਰ 2024 : ਮੱਧ ਪ੍ਰਦੇਸ਼ ਦੇ ਸਿਹੋਰ ਜ਼ਿਲ੍ਹੇ ਵਿੱਚ ਇੱਕ ਵੱਡਾ ਹਾਦਸਾ ਵਾਪਰਿਆ ਹੈ। ਵਿਧਾਨ ਸਭਾ ਹਲਕਾ ਬੱਧਨੀ ਦੇ ਪਿੰਡ ਸੀਗਾਹਾਨ ਵਿੱਚ ਉਸਾਰੀ ਅਧੀਨ ਪੁਲ ਡਿੱਗ ਗਿਆ। ਇਸ ਵਿੱਚ ਚਾਰ ਮਜ਼ਦੂਰ ਦੱਬ ਗਏ, ਜਿਨ੍ਹਾਂ ਵਿੱਚੋਂ ਤਿੰਨ ਦੀ ਮੌਤ ਹੋ ਗਈ। ਬਚਾਅ ਟੀਮ ਨੇ ਇੱਕ ਮਜ਼ਦੂਰ ਨੂੰ ਬਾਹਰ ਕੱਢਿਆ ਸੀ। ਬਾਕੀ ਤਿੰਨ ਦੱਬੇ ਮਜ਼ਦੂਰਾਂ ਨੂੰ ਕੱਢਣ ਲਈ ਬਚਾਅ ਮੁਹਿੰਮ

ਲਿਮਪੋਪੋ ਵਿੱਚ ਵਾਪਰੇ ਸੜਕ ਹਾਦਸੇ 'ਚ ਸੱਤ ਲੋਕਾਂ ਦੀ ਮੌਤ 

ਜੋਹਾਨਸ ਬਰਗ, 23 ਦਸੰਬਰ 2024 : ਸਥਾਨਕ ਅਧਿਕਾਰੀਆਂ ਨੇ ਪੁਸ਼ਟੀ ਕੀਤੀ ਕਿ ਉੱਤਰ-ਪੂਰਬੀ ਦੱਖਣੀ ਅਫਰੀਕਾ ਦੇ ਲਿਮਪੋਪੋ ਸੂਬੇ ਵਿੱਚ ਇੱਕ ਸੜਕ ਹਾਦਸੇ ਵਿੱਚ ਸੱਤ ਲੋਕਾਂ ਦੀ ਮੌਤ ਹੋ ਗਈ ਅਤੇ ਪੰਜ ਜ਼ਖ਼ਮੀ ਹੋ ਗਏ। ਟਰਾਂਸਪੋਰਟ ਅਤੇ ਕਮਿਊਨਿਟੀ ਦੀ ਕਾਰਜਕਾਰੀ ਕੌਂਸਲ ਦੇ ਮੈਂਬਰ ਵਾਇਲੇਟ ਮੈਥੀਏ ਨੇ ਦੱਸਿਆ ਕਿ ਐਤਵਾਰ ਨੂੰ ਲਿਮਪੋਪੋ ਸੂਬੇ ਦੇ ਪਿੰਡ ਗਾ ਫਾਸ਼ਾ ਨੇੜੇ N1 ਹਾਈਵੇਅ