news

Jagga Chopra

Articles by this Author

ਯੁੱਧ ਨਸ਼ਿਆਂ ਵਿਰੁੱਧ: ਨਸ਼ਾ ਮੁਕਤੀ ਯਾਤਰਾ ਵੱਲੋਂ ਪਟਿਆਲਾ ਜ਼ਿਲ੍ਹੇ ਦੇ ਘਰ ਘਰ ਦਸਤਕ ਦੇਣੀ ਸ਼ੁਰੂ
  • ਨਸ਼ਾ ਮੁਕਤੀ ਯਾਤਰਾ ਨੇ ਪਹਿਲੇ ਦਿਨ 18 ਪਿੰਡਾਂ ਦੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਕੀਤਾ ਲਾਮਬੰਦ
  • ਨਸ਼ਿਆਂ ਦੀ ਬੁਰਾਈ ਦਾ ਖ਼ਾਤਮਾ ਜਾਗਰੂਕਤਾ ਨਾਲ ਸੰਭਵ : ਚੇਤਨ ਸਿੰਘ ਜੌੜਾਮਾਜਰਾ

ਪਟਿਆਲਾ, 17 ਮਈ 2025 : ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਤੇ ਨਸ਼ਿਆਂ ਦੀ ਅਲਾਮਤ ਨੂੰ ਜੜ੍ਹ ਤੋਂ ਖ਼ਤਮ ਕਰਨ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਨਸ਼ਿਆਂ ਖ਼ਿਲਾਫ਼ ਛੇੜੀ ਫ਼ੈਸਲਾਕੁਨ

ਯੁਵਰਾਜ ਸਿੰਘ ਨੇ 12 ਵੀਂ ਕਲਾਸ ਵਿਚੋਂ 96% ਅੰਕ ਕੀਤੇ ਪ੍ਰਾਪਤ ; ਜ਼ਿਲ੍ਹਾ ਮਾਨਸਾ ਵਿੱਚੋਂ ਹਾਸਲ ਕੀਤਾ ਦੂਸਰਾ ਸਥਾਨ

ਚੰਡੀਗੜ੍ਹ, 17 ਮਈ 2025 : ਮਾਨਸਾ ਜ਼ਿਲ੍ਹੇ ਦੇ ਬੁਢਲਾਡਾ ਟਾਊਨ ਦੇ ਰਹਿਣ ਵਾਲੇ ਯੁਵਰਾਜ ਸਿੰਘ ਨੇ 12 ਵੀਂ ਜਮਾਤ (ਸੂਪਰ ਮੈਡੀਕਲ) ਵਿਚੋਂ 96% ਅੰਕ ਪ੍ਰਾਪਤ ਕਰਕੇ ਜ਼ਿਲ੍ਹਾ ਮਾਨਸਾ ਵਿੱਚੋਂ ਦੂਸਰਾ ਸਥਾਨ ਪ੍ਰਾਪਤ ਕੀਤਾ ਹੈ। ਯੁਵਰਾਜ ਦੀ ਇਸ ਪ੍ਰਾਪਤੀ ਤੇ ਜਿੱਥੇ ਉਸਦੇ ਪਰਿਵਾਰ ਵਿੱਚ ਖੁਸ਼ੀ ਦਾ ਮਾਹੌਲ ਹੈ ਉਥੇ ਹੀ ਉਸਦੇ ਅਧਿਆਪਕ ਵੀ ਉਸਦੀ ਇਸ ਉਪਲੱਬਧੀ ਤੇ ਮਾਣ ਮਹਿਸੂਸ ਕਰ

ਭਾਈ ਬਲਵੰਤ ਸਿੰਘ ਰਾਜੋਆਣਾ ਸੰਬੰਧੀ ਪਟੀਸ਼ਨ ਬਾਰੇ ਐਡਵੋਕੇਟ ਧਾਮੀ ਵੱਲੋਂ ਕਾਨੂੰਨੀ ਮਾਹਿਰਾਂ ਨਾਲ ਕੀਤੀ ਵਿਸ਼ੇਸ਼ ਮੀਟਿੰਗ
  • ਇਕੱਤਰਤਾ 'ਚ ਪਟੀਸ਼ਨ ਵਾਪਸ ਨਾ ਲੈਣ ਅਤੇ ਦ੍ਰਿੜਤਾ ਨਾਲ ਅੱਗੇ ਵੱਧਣ ਦੇ ਵਿਚਾਰ ਆਏ ਸਾਹਮਣੇ 

ਅੰਮ੍ਰਿਤਸਰ, 17 ਮਈ 2025 : ਭਾਈ ਬਲਵੰਤ ਸਿੰਘ ਰਾਜੋਆਣਾ ਸੰਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਪਾਈ ਪਟੀਸ਼ਨ ਦੇ ਮਾਮਲੇ ਵਿੱਚ ਸੀਨੀਅਰ ਵਕੀਲਾਂ ਅਤੇ ਸਾਬਕਾ ਜੱਜਾਂ ਦੀ ਰਾਇ ਲੈਣ ਲਈ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਬ ਆਫਿਸ ਚੰਡੀਗੜ੍ਹ ਵਿਖੇ ਵਿਸ਼ੇਸ਼ ਇਕੱਤਰਤਾ

ਨਸ਼ਿਆਂ ਵਿਰੁੱਧ ਲੜਾਈ ਵਿੱਚ ਪੰਜਾਬ ਸਰਕਾਰ ਹਰ ਘਰ ਤੱਕ ਪਹੁੰਚੇਗੀ : ਕੈਬਨਿਟ ਮੰਤਰੀ ਮੁੰਡੀਆਂ 
  • ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਸਾਹਨੇਵਾਲ ਵਿੱਚ ਨਸ਼ਾ ਮੁਕਤੀ ਯਾਤਰਾ ਦੀ ਸ਼ੁਰੂਆਤ ਕੀਤੀ

ਸਾਹਨੇਵਾਲ, 17 ਮਈ, 2025 : ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਸ਼ੁੱਕਰਵਾਰ ਨੂੰ ਸਾਹਨੇਵਾਲ ਵਿੱਚ ਨਸ਼ਾ ਮੁਕਤੀ ਯਾਤਰਾ ਦੀ ਸ਼ੁਰੂਆਤ ਕੀਤੀ। ਜਿਸ ਨਾਲ ਯੁੱਧ ਨਸ਼ਾ ਵਿਰੋਧੀ ਮੁਹਿੰਮ ਦੇ ਹਿੱਸੇ ਵਜੋਂ ਪੰਜਾਬ ਦੀ ਨਸ਼ਿਆਂ ਵਿਰੁੱਧ ਲੜਾਈ ਨੂੰ ਹੋਰ ਤੇਜ਼ ਕੀਤਾ ਗਿਆ।

ਵਿਧਾਇਕ ਕਾਕਾ ਬਰਾੜ ਵੱਲੋਂ ਪਿੰਡ ਬਧਾਈ, ਸੋਹਣੇਵਾਲਾ ਅਤੇ ਅਕਾਲਗੜ੍ਹ ਵਿਖੇ ਰੱਖਿਆ ਕਮੇਟੀਆਂ ਨਾਲ ਮੀਟਿੰਗਾਂ

ਸ੍ਰੀ ਮੁਕਤਸਰ ਸਾਹਿਬ, 17 ਮਈ 2025 : ਮੁੱਖ ਮੰਤਰੀ, ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬੇ ਵਿਚੋਂ ਨਸ਼ਿਆਂ ਦੇ ਖਾਤਮੇ ਲਈ ਸ਼ੁਰੂ ਕੀਤੀ "ਨਸ਼ਾ ਮੁਕਤੀ ਯਾਤਰਾ" ਤਹਿਤ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਹਲਕਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਬਧਾਈ, ਸੋਹਣੇਵਾਲਾ ਅਤੇ ਅਕਾਲਗੜ੍ਹ ਵਿਖੇ ਨਸ਼ਿਆਂ ਦੇ ਖਾਤਮੇ ਹਿਤ ਬਣਾਈਆਂ ਰੱਖਿਆ ਕਮੇਟੀਆਂ ਨਾਲ ਮੀਟਿੰਗਾਂ ਕੀਤੀਆਂ।

ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਵਸਨੀਕਾਂ ਵੱਲੋਂ ਸੀਐਮ ਦੀ ਯੋਗਸ਼ਾਲਾ ਦਾ ਲਿਆ ਜਾ ਰਿਹੈ ਭਰਪੂਰ ਲਾਹਾ : ਡਿਪਟੀ ਕਮਿਸ਼ਨਰ
  • ਯੋਗਾ ਨੇ ਲੋਕਾਂ ਦੀ ਜ਼ਿੰਦਗੀ ਵਿੱਚ ਪੈਦਾ ਕੀਤਾ ਨਵਾਂ ਉਤਸ਼ਾਹ
  • 22 ਯੋਗਾ ਟ੍ਰੇਨਰਾਂ ਵੱਲੋਂ ਰੋਜ਼ਾਨਾ ਲਗਾਏ ਜਾ ਰਹੀਆਂ ਹਨ 129 ਕਲਾਸਾਂ

ਸ੍ਰੀ ਮੁਕਤਸਰ ਸਾਹਿਬ, 17 ਮਈ 2025 : ਡਿਪਟੀ ਕਮਿਸ਼ਨਰ, ਸ੍ਰੀ ਅਭਿਜੀਤ ਕਪਲਿਸ਼ ਵੱਲੋਂ ਦੱਸਿਆ ਗਿਆ ਕਿ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿੱਚ ਮੁੱਖ ਮੰਤਰੀ ਦੀ ਯੋਗਸ਼ਾਲਾ ਤਹਿਤ ਸ਼ਹਿਰ ਵਿੱਚ ਵੱਖ-ਵੱਖ ਥਾਵਾਂ ‘ਤੇ ਲਾਏ ਜਾ ਰਹੇ ਰੋਜ਼ਾਨਾ

ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਨਸ਼ਾ ਤਸਕਰਾਂ ਖਿਲਾਫ ਕਾਰਵਾਈ, 02 ਨਸ਼ਾ ਤਸਕਰਾਂ ਨੂੰ ਕਾਬੂ ਕਰਕੇ 262 ਗ੍ਰਾਮ ਹੈਰੋਇਨ ਕੀਤੀ ਬਰਾਮਦ

ਸ੍ਰੀ ਮੁਕਤਸਰ ਸਾਹਿਬ, 17 ਮਈ 2025 : ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਡਾ. ਅਖਿਲ ਚੌਧਰੀ, ਆਈ.ਪੀ.ਐਸ, ਐਸ.ਐਸ.ਪੀ., ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਹੇਠ  ਪੁਲਿਸ ਵੱਲੋਂ ਨਸ਼ਾ ਤਸਕਰਾਂ ਖਿਲਾਫ ਕਾਰਵਾਈ ਕਰਦੇ ਹੋਏ। ਖਾਸ ਖੁਫੀਆ ਜਾਣਕਾਰੀ ਦੇ ਆਧਾਰ 'ਤੇ ਥਾਣਾ ਬਰੀਵਾਲਾ ਦੇ ਅਧੀਨ ਖੇਤਰ ਵਿੱਚ ਐਸ.ਪੀ (ਡੀ) ਅਤੇ ਡੀ.ਐਸ.ਪੀ (ਡੀ)

ਵਿਸ਼ਵ ਹਾਇਪਰਟੈਂਸਨ ਡੇ ਦੇ ਸਬੰਧ ਵਿਚ ਸਿਵਲ ਹਸਪਤਾਲ ਸ਼੍ਰੀ ਮੁਕਤਸਰ ਸਾਹਿਬ ਵਿਖੇ ਲਗਾਇਆ ਗਿਆ ਵਿਸ਼ੇਸ਼  ਬਲੱਡ ਪ੍ਰੈਸ਼ਰ ਜਾਂਚ ਕੈਂਪ
  • ਤੰਦਰੁਸਤ ਰਹਿਣ ਅਤੇ ਲੰਬੀ ਉਮਰ ਲਈ ਸਮੇਂ ਸਮੇਂ ਬਲੱਡ ਪ੍ਰੈਸ਼ਰ ਦੀ ਜਾਂਚ ਕਰਵਾਉਣ ਅਤੇ ਇਸ ਨੂੰ ਕੰਟਰੋਲ ਵਿਚ ਰੱਖਣਾ ਜਰੂਰੀ: ਡਾ. ਚੰਦਰ ਸ਼ੇਖਰ ਕੱਕੜ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ
  • ਬਲੱਡ ਪ੍ਰੈਸ਼ਰ ਦੀ ਦਵਾਈ ਡਾਕਟਰ ਦੀ ਸਲਾਹ ਅਨੁਸਾਰ ਬਿਨ੍ਹਾ ਨਾਗਾ ਖਾਣੀ ਚਾਹੀਦੀ ਹੈ: ਡਾ. ਚੰਦਰ ਸ਼ੇਖਰ ਕੱਕੜ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ

ਸ੍ਰੀ ਮੁਕਤਸਰ ਸਾਹਿਬ, 17 ਮਈ 2025

ਬਿਆਸ ਜਾ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ, ਤਿੰਨ ਲੋਕਾਂ ਦੀ ਮੌਤ, ਤਿੰਨ ਜਖ਼ਮੀ

ਜ਼ੀਰਾ, 16 ਮਈ 2025 : ਜ਼ੀਰਾ ਵਿੱਚੋਂ ਦੀ ਲੰਘਦੇ ਅੰਮ੍ਰਿਤਸਰ-ਬਠਿੰਡਾ ਨੈਸ਼ਨਲ ਮਾਰਗ-54 ਤੇ ਪੈਂਦੇ ਪਿੰਡ ਮਲਸੀਆਂ ਨਜ਼ਦੀਕ ਇੱਕ ਟਰੱਕ ਅਤੇ ਕਰੇਟਾ ਗੱਡੀ ਦੀ ਭਿਆਨਕ ਟੱਕਰ ਹੋ ਜਾਣ ਕਾਰਨ ਤਿੰਨ ਲੋਕਾਂ ਦੀ ਮੌਤ ਅਤੇ ਕਈਆਂ ਦੇ ਜਖ਼ਮੀ ਹੋਣ ਦੀ ਦੁੱਖਦਾਈ ਖਬਰ ਹੈ। ਜਖ਼ਮੀਆਂ ਨੂੰ ਇਲਾਜ ਲਈ ਸਿਵਲ ਹਸਪਤਾਲ ਜ਼ੀਰਾ ਵਿਖੇ ਭਰਤੀ ਕਰਵਾਇਆ ਗਿਆ। ਮਿਲੀ ਜਾਣਕਾਰੀ ਅਨੁਸਾਰ ਨੂਰ (ਹਨੂਮਾਨਗੜ੍ਹ)

ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਨੂੰ ਜਲਦ ਖੋਲ੍ਹਿਆ ਜਾਵੇ- ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ

ਸ੍ਰੀ ਅੰਮ੍ਰਿਤਸਰ, 16 ਮਈ 2025 : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਭਾਰਤ ਅਤੇ ਪਾਕਿਸਤਾਨ ਸਰਕਾਰਾਂ ਨੂੰ ਆਖਿਆ ਹੈ ਕਿ ਹੁਣ ਜਦੋਂ ਦੋਵੇਂ ਦੇਸ਼ਾਂ ਵਿਚਕਾਰ ਮਾਹੌਲ ਸੁਖਾਵਾਂ ਹੋ ਰਿਹਾ ਹੈ ਤਾਂ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਜਲਦ ਖੋਲ੍ਹਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਿੱਖ ਰੋਜ਼ਾਨਾ ਹੀ ਵਿਛੜੇ ਗੁਰਧਾਮਾਂ ਦੇ