news

Jagga Chopra

Articles by this Author

ਏਕਲਵਿਆ ਵਾਂਗ ਦੇਸ਼ ਦੇ ਨੌਜਵਾਨਾਂ ਨੂੰ ਵੱਢਿਆ ਜਾ ਰਿਹਾ ਹੈ: ਰਾਹੁਲ ਗਾਂਧੀ

ਨਵੀਂ ਦਿੱਲੀ, 14 ਦਸੰਬਰ 2024 : ਲੋਕ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਸ਼ਨੀਵਾਰ ਨੂੰ ਲੋਕ ਸਭਾ 'ਚ ਸਰਕਾਰ 'ਤੇ ਤਿੱਖਾ ਹਮਲਾ ਕਰਦੇ ਹੋਏ ਦੋਸ਼ ਲਗਾਇਆ ਕਿ ਜਿਸ ਤਰ੍ਹਾਂ ਏਕਲਵਿਆ ਦਾ ਅੰਗੂਠਾ ਕੱਟਿਆ ਗਿਆ ਸੀ, ਉਸੇ ਤਰ੍ਹਾਂ ਅੱਜ ਦੇਸ਼ ਦੇ ਨੌਜਵਾਨਾਂ ਦਾ ਅੰਗੂਠਾ ਕੱਟਿਆ ਜਾ ਰਿਹਾ ਹੈ। 'ਸੰਵਿਧਾਨ ਦੇ 75 ਸਾਲਾਂ ਦੇ ਸ਼ਾਨਦਾਰ ਸਫ਼ਰ' 'ਤੇ ਚਰਚਾ 'ਚ ਹਿੱਸਾ

16 ਦਸੰਬਰ ਨੂੰ ਦੇਸ਼ ਭਰ ਵਿੱਚ ਟਰੈਕਟਰ ਮਾਰਚ ਕਰਨਗੇ ਕਿਸਾਨ, 18 ਨੂੰ ਰੋਕੀਆਂ ਜਾਣਗੀਆਂ ਰੇਲ ਗੱਡੀਆਂ

ਸ਼ੰਭੂ, 14 ਦਸੰਬਰ 2024 : ਸ਼ੰਭੂ ਬਰਾਡਰ ਤੋਂ ਕਿਸਾਨਾਂ ਵੱਲੋਂ ਅਗਲੇ ਅਗਲੇ ਸੰਘਰਸ਼ ਦਾ ਐਲਾਨ ਕਰ ਦਿੱਤਾ ਗਿਆ ਹੈ। ਅੱਜ ਇੱਥੇ ਪ੍ਰੈਸ ਕਾਨਫਰੰਸ ਦੌਰਾਨ ਸਵਰਨ ਸਿੰਘ ਪੰਧੇਰ ਸਮੇਤ ਆਗੂਆਂ ਨੇ ਪ੍ਰੈਸ ਕਾਨਫਰੰਸ ਕਰਕੇ ਅਗਲੇ ਸੰਘਰਸ਼ ਦੀ ਰੂਪ ਰੇਖਾ ਦੱਸੀ। ਆਗੂਆਂ ਨੇ ਕਿਹਾ ਕਿ 16 ਦਸੰਬਰ ਨੂੰ ਪੂਰੇ ਦੇਸ਼ ਵਿੱਚ ਟਰੈਕਟਰ ਮਾਰਚ ਕੀਤਾ ਜਾਵੇਗਾ। ਇਹ ਵੀ ਐਲਾਨ ਕੀਤਾ ਕਿ 18 ਦਸੰਬਰ

ਪੰਜਾਬ ਸਰਕਾਰ ਵੱਲੋਂ ਆਮ ਆਦਮੀ ਕਲੀਨਿਕਾਂ ਦੇ ਨਾਂ ਬਦਲਣ ਕੇ ਆਯੁਸ਼ਮਾਨ ਅਰੋਗਿਆ ਕੇਂਦਰ ਰੱਖਣ ਦਾ ਫੈਸਲਾ 

ਚੰਡੀਗੜ੍ਹ, 14 ਦਸੰਬਰ 2024 : ਹਾਲ ਹੀ ਵਿੱਚ ਪੰਜਾਬ ਸਰਕਾਰ ਨੇ ਸੂਬੇ ਵਿੱਚ ਚੱਲ ਰਹੇ ਆਮ ਆਦਮੀ ਕਲੀਨਿਕਾਂ ਦੇ ਨਾਂ ਬਦਲਣ ਦਾ ਫੈਸਲਾ ਕੀਤਾ ਹੈ। ਸਰਕਾਰ ਰਾਜ ਵਿੱਚ ਲਗਭਗ 390 ਆਮ ਆਦਮੀ ਕਲੀਨਿਕਾਂ ਦਾ ਨਾਮ ਬਦਲ ਕੇ ਆਯੁਸ਼ਮਾਨ ਅਰੋਗਿਆ ਕੇਂਦਰ ਕਰੇਗੀ। ਇਸ ਫੈਸਲੇ ਦਾ ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ਨੂੰ ਫਾਇਦਾ ਹੋਇਆ ਹੈ। ਕੇਂਦਰ ਨੇ ਪੰਜਾਬ ਸਰਕਾਰ ਨੂੰ 1250

ਮੌਸਮ ਵਿਭਾਗ ਵੱਲੋਂ ਪੰਜਾਬ ਅਤੇ ਚੰਡੀਗੜ੍ਹ ‘ਚ ਸੀਤ ਲਹਿਰ, ਠੰਡ ਨੂੰ ਲੈ ਕੇ ਔਰੇਂਜ ਅਲਰਟ ਜਾਰੀ

ਚੰਡੀਗੜ੍ਹ, 14 ਦਸੰਬਰ 2024 : ਪੰਜਾਬ ‘ਚ ਆਉਣ ਵਾਲੇ ਦਿਨਾਂ ਦੌਰਾਨ ਠੰਡ ਵਧੇਗੀ, ਮੌਸਮ ਵਿਭਾਗ ਵੱਲੋਂ ਪੰਜਾਬ ਅਤੇ ਚੰਡੀਗੜ੍ਹ ‘ਚ ਸੀਤ ਲਹਿਰ ਅਤੇ ਠੰਡ ਨੂੰ ਲੈ ਕੇ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ‘ਚ ਠੰਡੀਆਂ ਹਵਾਵਾਂ ਚੱਲ ਰਹੀਆਂ ਹਨ | ਚੰਡੀਗੜ੍ਹ ‘ਚ ਵੀ ਮੌਸਮ ਅਜਿਹਾ ਹੀ ਹੈ | ਠੰਡੀਆਂ ਹਵਾਵਾਂ ਨਾਲ ਚਮਕਦੀ ਧੁੱਪ ਮਾਮੂਲੀ ਰਾਹਤ ਮਿਲ

ਹਰਿਆਣਾ ਪੁਲਿਸ ਨੇ ਕਿਸਾਨਾਂ 'ਤੇ ਕੀਤੀਆਂ ਪਾਣੀ ਦੀਆਂ ਬੁਛਾੜਾਂ, ਕਈ ਕਿਸਾਨ ਜ਼ਖ਼ਮੀ 

ਸੰਭੂ ਬਾਰਡਰ, 14 ਦਸੰਬਰ 2024 : ਸੰਭੂ ਬਾਰਡਰ ‘ਤੇ ਹਾਲਤ ਵਿਗੜਦੇ ਜਾ ਰਹੇ ਹਨ, ਅੱਜ ਕਿਸਾਨਾਂ ਨੇ ਦਿੱਲੀ ਵੱਲ ਕੂਚ ਕਰਨ ਦੀ ਕੋਸ਼ਿਸ਼ ਕੀਤੀ। ਕਰੀਬ ਅੱਧਾ ਘੰਟਾ ਪੁਲਿਸ ਅਤੇ ਕਿਸਾਨਾਂ ਵਿਚਾਲੇ ਬਹਿਸ ਹੋਈ। ਕਿਸਾਨਾਂ ਨੇ ਅੱਗੇ ਵਧਣ ਦੀ ਕੋਸ਼ਿਸ਼ ਕੀਤੀ ਤਾਂ ਪੁਲਿਸ ਨੇ ਅੱਥਰੂ ਗੈਸ ਅਤੇ ਵਾਟਰ ਕੈਨਨ ਦੀ ਵਰਤੋਂ ਕੀਤੀ। ਹੁਣ ਤੱਕ 15 ਤੋਂ ਵੱਧ ਕਿਸਾਨ ਜ਼ਖ਼ਮੀ ਹੋਏ ਹਨ। ਹਰਿਆਣਾ

ਪੰਜਾਬ ਭਰ ਵਿੱਚ ਲਗਾਈ ਗਈ ਕੌਮੀ ਲੋਕ ਅਦਾਲਤ, 365 ਬੈਂਚਾਂ ਨੇ ਕੀਤੀ ਲੱਗਭਗ 3.54 ਲੱਖ ਕੇਸਾਂ ਦੀ ਸੁਣਵਾਈ

ਚੰਡੀਗੜ੍ਹ, 14 ਦਸੰਬਰ 2024 : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜੱਜ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਮਾਨਯੋਗ ਜਸਟਿਸ ਸ੍ਰੀ ਗੁਰਮੀਤ ਸਿੰਘ ਸੰਧਾਵਾਲੀਆ ਦੀ ਅਗਵਾਈ ਹੇਠ ਅੱਜ ਸੂਬੇ ਭਰ ਵਿੱਚ ਕੌਮੀ ਲੋਕ ਅਦਾਲਤ ਲਗਾਈ ਗਈ। ਇਸ ਲੋਕ ਅਦਾਲਤ ਵਿੱਚ ਕੁੱਲ 365 ਬੈਂਚਾਂ ਵਿੱਚ ਲੱਗਭਗ 3.54 ਲੱਖ ਕੇਸ ਸੁਣਵਾਈ ਲਈ ਪੇਸ਼ ਹੋਏ। ਇਸ ਲੋਕ ਅਦਾਲਤ

ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਮਹਿਲਾਵਾਂ ਲਈ ਕੀਤੀ ਗਈ ਅਪਮਾਨਜਨਕ ਟਿੱਪਣੀ ਦੇ ਸਬੰਧ ਵਿੱਚ ਹਰਜਿੰਦਰ ਸਿੰਘ ਧਾਮੀ ਨੂੰ ਸੂ-ਮੋਟੋ ਨੋਟਿਸ ਜਾਰੀ
  • ਧਾਮੀ ਪਾਸੋਂ ਕੀਤੀ ਗਈ ਅਸਤੀਫੇ ਦੀ ਮੰਗ
  • ਮਹਿਲਾ ਕਮਿਸ਼ਨ ਵੱਲੋਂ ਧਾਮੀ ਪਾਸੋਂ ਨਿੱਜੀ ਤੌਰ ਤੇ ਪੇਸ਼ ਹੋ ਕੇ 17 ਦਸੰਬਰ ਤੱਕ ਸਪੱਸ਼ਟੀਕਰਨ ਦੇਣ ਦੀ ਹਦਾਇਤ

ਚੰਡੀਗੜ੍ਹ, 14 ਦਸੰਬਰ, 2024 : ਪੰਜਾਬ ਰਾਜ ਮਹਿਲਾ ਕਮਿਸ਼ਨ ਐਕਟ, 2001” ਦੀ ਧਾਰਾ 12 ਅਧੀਨ ਆਪਣੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਔਰਤਾਂ ਦੇ ਅਧਿਕਾਰਾਂ, ਸਨਮਾਨ ਅਤੇ ਸੁਰੱਖਿਆ ਦੀ ਉਲੰਘਣਾ ਨਾਲ ਸਬੰਧਤ ਮਾਮਲਿਆ

ਅਮਨ ਅਰੋੜਾ ਨੇ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦਾ ਲਿਆ ਅਸ਼ੀਰਵਾਦ
  • ਮੰਤਰੀ ਹਰਦੀਪ ਸਿੰਘ ਮੁੰਡੀਆਂ, ਕਾਰਜਕਾਰੀ ਪ੍ਰਧਾਨ ਸ਼ੈਰੀ ਕਲਸੀ, ਆਪ ਆਗੂ ਦੀਪਕ ਬਾਲੀ ਅਤੇ ਡਾ. ਸੰਨੀ ਆਹਲੂਵਾਲੀਆ ਵੀ ਰਹੇ ਹਾਜ਼ਰ

ਜਲੰਧਰ, 14 ਦਸੰਬਰ 2024 : ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਪਾਰਟੀ ਆਗੂਆਂ ਦੇ ਨਾਲ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਅਤੇ ਜਸਦੀਪ ਸਿੰਘ ਗਿੱਲ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦਾ ਅਸ਼ੀਰਵਾਦ ਲਿਆ।

ਖੇਡਾਂ ਵਤਨ ਪੰਜਾਬ ਦੀਆਂ ਅਧੀਨ ਜ਼ਿਲਾ ਪੱਧਰੀ ਖੇਡਾਂ ਹੋਈਆਂ ਸਮਾਪਤ
  • ਕੈਬਨਿਟ ਮੰਤਰੀ ਡਾ.ਬਲਜੀਤ ਕੌਰ ਨੇ ਮੁੱਖ ਮਹਿਮਾਨ ਤੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਵਿਸ਼ੇਸ਼ ਮਹਿਮਾਨ ਵਜੋਂ ਕੀਤੀ ਸ਼ਿਰਕਤ
  • ਡਾ.ਬਲਜੀਤ ਕੌਰ ਨੇ 5 ਲੱਖ ਰੁਪਏ ਦੇਣ ਦਾ ਕੀਤਾ ਐਲਾਨ

ਫ਼ਰੀਦਕੋਟ 14 ਦਸੰਬਰ 2024 : ਪੰਜਾਬ ਸਰਕਾਰ ਖੇਡਾਂ ਅਤੇ ਯੁਵਕ ਸੇਵਾਵਾਂ ਵਿਭਾਗ ਵਲੋ ਜਿਲ੍ਹਾ ਪ੍ਰਸ਼ਾਸਨ ਫਰੀਦਕੋਟ ਦੇ ਸਹਿਯੋਗ ਨਾਲ ਖੇਡਾਂ ਵਤਨ ਪੰਜਾਬ ਦੀਆਂ ਸੀਜਨ-3 ਅਧੀਨ ਜਿਲ੍ਹਾ ਪੱਧਰੀ

ਫਰੀਦਕੋਟ ਵਿੱਚ ਕੌਮੀ ਲੋਕ ਅਦਾਲਤ ਦਾ ਆਯੋਜਨ 

ਫ਼ਰੀਦਕੋਟ 14 ਦਸੰਬਰ 2024 : ਅੱਜ ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ ਦਿੱਲੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਾਰੇ ਭਾਰਤ ਵਿੱਚ ਕੌਮੀ ਲੋਕ ਅਦਾਲਤ ਲਗਾਈ ਗਈ। ਇਨ੍ਹਾਂ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਸਟਿਸ ਸ਼੍ਰੀ ਗੁਰਮੀਤ ਸਿੰਘ ਸੰਧਾਵਾਲੀਆ ਜੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਸਹਿਤ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਮੋਹਾਲੀ ਦੇ ਦਿਸ਼ਾ ਨਿਰਦੇਸ਼ਾਂ ਦੀ