news

Jagga Chopra

Articles by this Author

ਭਾਰਤ ਅਤੇ ਪਾਕਿਸਤਾਨ ਵਿਚਕਾਰ ਵਧੇ ਫੌਜੀ ਤਣਾਅ ਤੋਂ ਬਹੁਤ ਚਿੰਤਤ ਹਾਂ : ਮਾਰੀਆ ਜ਼ਖਾਰੋਵਾ

ਮਾਸਕੋ, 7 ਮਈ 2025 : ਰੂਸ ਅਤੇ ਜਾਪਾਨ ਨੇ ਬੁੱਧਵਾਰ ਨੂੰ ਭਾਰਤ ਅਤੇ ਪਾਕਿਸਤਾਨ ਵਿਚਕਾਰ ਵਧਦੇ ਫੌਜੀ ਤਣਾਅ 'ਤੇ ਡੂੰਘੀ ਚਿੰਤਾ ਪ੍ਰਗਟਾਈ। ਰੂਸੀ ਵਿਦੇਸ਼ ਮੰਤਰਾਲੇ ਦੀ ਬੁਲਾਰਨ ਮਾਰੀਆ ਜ਼ਖਾਰੋਵਾ ਨੇ ਕਿਹਾ, "ਅਸੀਂ ਪਹਿਲਗਾਮ ਸ਼ਹਿਰ ਦੇ ਨੇੜੇ ਹੋਏ ਅੱਤਵਾਦੀ ਹਮਲੇ ਦੇ ਮੱਦੇਨਜ਼ਰ ਭਾਰਤ ਅਤੇ ਪਾਕਿਸਤਾਨ ਵਿਚਕਾਰ ਵਧੇ ਫੌਜੀ ਤਣਾਅ ਤੋਂ ਬਹੁਤ ਚਿੰਤਤ ਹਾਂ।" ਇਹ ਟਿੱਪਣੀਆਂ

ਅੱਤਵਾਦ ਦੇ ਖਿਲਾਫ ਇਸ ਲੜ੍ਹਾਈ ਵਿੱਚ ਪੂਰਾ ਦੇਸ਼ ਇੱਕਜੁੱਟ ਹੈ : ਮੁੱਖ ਮੰਤਰੀ ਮਾਨ 
  • ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦੁਆਰਾ ਸਾਹਿਬ ਵਿੱਚ ਪਾਕਿਸਤਾਨ ਵੱਲੋਂ ਕੀਤੇ ਹਮਲੇ ਤੇ ਕੀਤਾ ਦੁੱਖ ਦਾ ਪ੍ਰਗਟਾਵਾ  

ਚੰਡੀਗੜ੍ਹ, 07 ਮਈ 2025 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੋਸ਼ਲ ਮੀਡੀਆ ਤੇ ਸ਼ੇਅਰ ਕੀਤੀ ਇੱਕ ਪੋਸਟ ਵਿੱਚ ਲਿਖਿਆ ਕਿ ਅੱਤਵਾਦ ਦੇ ਖਿਲਾਫ ਇਸ ਲੜ੍ਹਾਈ ਵਿੱਚ ਪੂਰਾ ਦੇਸ਼ ਇੱਕਜੁੱਟ ਹੈ। ਉਨ੍ਹਾਂ ਲਿਖਿਆ ਕਿ ਸਾਡੀ ਭਾਰਤੀ ਫੌਜ ਅਤੇ ਆਪਣੇ ਵੀਰ

ਸਿੱਖ ਸੰਸਥਾ ਦਾ ਬਿਨਾ ਪੱਖ ਲਏ ਖ਼ਬਰਾਂ ਲਗਾਉਣੀਆਂ ਤਰਕਸੰਗਤ ਨਹੀਂ : ਸਤਵੰਤ ਕੌਰ 

ਅੰਮ੍ਰਿਤਸਰ, 7 ਮਈ 2025 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਹਾਇਕ ਡਾਇਰੈਕਟਰ ਸਕੂਲਜ਼ ਸਤਵੰਤ ਕੌਰ ਨੇ ਅਖ਼ਬਾਰਾਂ ਵਿਚ ਸਿੱਖ ਸੰਸਥਾ ਦੇ ਸਿੱਖਿਆ ਡਾਇਰੈਕਟੋਰੇਟ ਬਾਰੇ ਛਪੀਆਂ ਖ਼ਬਰਾਂ ਨੂੰ ਤੱਥ ਰਹਿਤ ਕਰਾਰ ਦਿੰਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੀਆਂ ਵਿੱਦਿਅਕ ਸੰਸਥਾਵਾਂ ਅਤੇ ਡਾਇਰੈਕਟੋਰੇਟ ਨੇ ਹਮੇਸ਼ਾ ਹੀ ਵਿਦਿਆ ਦੇ ਪ੍ਰਚਾਰ ਪ੍ਰਸਾਰ ਲਈ ਵੱਡਮੁੱਲੇ ਕਾਰਜ ਕੀਤੇ ਹਨ।

ਭਾਰਤ-ਪਾਕਿਸਤਾਨ ’ਚ ਤਣਾਅਪੂਰਨ ਹਾਲਾਤ ਮੌਕੇ ਸ਼੍ਰੋਮਣੀ ਕਮੇਟੀ ਨੇ ਗੁਰੂ ਘਰਾਂ ’ਚ ਰਿਹਾਇਸ਼ ਤੇ ਲੰਗਰ ਦੀ ਕੀਤੀ ਪਹਿਲਕਦਮੀ 

ਅੰਮ੍ਰਿਤਸਰ, 7 ਮਈ 2025 : ਭਾਰਤ-ਪਾਕਿਸਤਾਨ ਵਿਚ ਬਣੇ ਤਣਾਅਪੂਰਨ ਹਾਲਾਤਾਂ ਦੇ ਮੱਦੇਨਜ਼ਰ ਸਿੱਖ ਕੌਮ ਦੀ ਪ੍ਰਤੀਨਿਧ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਰਹੱਦੀ ਇਲਾਕਿਆਂ ਵਿਚੋਂ ਉਠਾਏ ਜਾ ਰਹੇ ਲੋਕਾਂ ਦੇ ਰਹਿਣ ਲਈ ਸਰਾਵਾਂ ਦੇਣ ਦੀ ਪਹਿਲਕਦਮੀ ਕੀਤੀ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇੇ ਸਰਹੱਦੀ ਖੇਤਰਾਂ ਵਾਲੇ ਇਤਿਹਾਸਕ

ਐਡਵੋਕੇਟ ਧਾਮੀ ਨੇ ਕਸ਼ਮੀਰ ਦੇ ਪੂੰਛ ’ਚ ਗੁਰਦੁਆਰੇ ’ਤੇ ਹਮਲੇ ਨੂੰ ਦੁਖਦਾਈ ਕਰਾਰ ਦਿੱਤਾ
  • ਕਸ਼ਮੀਰ ’ਚ ਹਮਲੇ ਦੌਰਾਨ ਚਾਰ ਸਿੱਖਾਂ ਦੀ ਮੌਤ ’ਤੇ ਵੀ ਪ੍ਰਗਟਾਈ ਸੰਵੇਦਨਾ

ਅੰਮ੍ਰਿਤਸਰ, 7 ਮਈ 2025 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਪਾਕਿਸਤਾਨ ਸਰਹੱਦ ’ਤੇ ਪੈਦਾ ਹੋਏ ਤਨਾਅ ਤੋਂ ਬਾਅਦ ਕਸ਼ਮੀਰ ਨੇ ਪੂੰਛ ਇਲਾਕੇ ਵਿਚ ਗੁਰਦੁਆਰਾ ਸਾਹਿਬ ’ਤੇ ਕੀਤੇ ਗਏ ਹਮਲੇ ਨੂੰ ਦੁਖਦਾਈ ਕਰਾਰ ਦਿੱਤਾ ਹੈ। ਇਸ ਦੇ ਨਾਲ ਹੀ

ਬਠਿੰਡਾ ਵਿੱਚ ਲੜਾਕੂ ਜਹਾਜ਼ ਹੋਇਆ ਹਾਦਸਾਗ੍ਰਸਤ,  2 ਲੋਕਾਂ ਦੀ ਮੌਤ

ਬਠਿੰਡਾ, 07 ਮਈ 2025 : ਅਕਲੀਆ ਪਿੰਡ ਵਿੱਚ ਮੰਗਲਵਾਰ ਦੇਰ ਰਾਤ ਇੱਕ ਲੜਾਕੂ ਜਹਾਜ਼ ਹਾਦਸਾਗ੍ਰਸਤ ਹੋ ਗਿਆ। ਜਹਾਜ਼ ਡਿੱਗਣ ਕਾਰਨ ਉੱਥੇ ਖੜ੍ਹੇ ਦੋ ਮਜ਼ਦੂਰਾਂ ਦੀ ਮੌਤ ਹੋ ਗਈ। ਪੰਜ ਤੋਂ ਵੱਧ ਲੋਕ ਗੰਭੀਰ ਜ਼ਖਮੀ ਹੋਏ ਹਨ। ਜਹਾਜ਼ ਦੇ ਕਈ ਹਿੱਸੇ ਨੇੜਲੇ ਕਈ ਪਿੰਡਾਂ ਵਿੱਚ ਵੀ ਡਿੱਗ ਪਏ ਹਨ। ਜਹਾਜ਼ ਨੂੰ ਅੱਗ ਲੱਗ ਗਈ ਹੈ। ਫੌਜ ਨੇ ਇਸ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਹੈ।

ਪਟਿਆਲਾ ‘ਚ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ 6 ਵਿਦਿਆਰਥੀਆਂ ਸਮੇਤ 7 ਮੌਤਾਂ

ਪਟਿਆਲਾ, 07 ਮਈ 2025 : ਸਥਾਨਕ ਸ਼ਹਿਰ ਤੋਂ ਸਮਾਣਾ ਨੂੰ ਜਾਂਦੀ ਸੜਕ ਤੇ ਇੱਕ ਸਕੂਲੀ ਗੱਡੀ ਨਾਲ ਹਾਦਸਾ ਵਾਪਰ ਕਾਰਨ 4 ਵਿਦਿਆਰਥੀਆਂ ਸਮੇਤ 5 ਮੌਤਾਂ ਅਤੇ ਕਈਆਂ ਦੇ ਜਖ਼ਮੀ ਹੋਣ ਦੀ ਦੁੱਖਦਾਈ ਖਬਰ ਹੈ। ਜਾਣਕਾਰੀ ਅਨੁਸਾਰ ਭੁਪਿੰਦਰਾ ਇੰਟਰਨੈਸ਼ਲ ਪਬਲਿਕ ਸਕੂਲ ਦੀ ਗੱਡੀ ਛੁੱਟੀ ਤੋਂ ਬਾਅਦ ਵਿਦਿਆਰਥੀਆਂ ਨੂੰ ਘਰ ਛੱਡਣ ਜਾ ਰਹੀ ਸੀ ਕਿ ਟਿੱਪਰ ਨਾਲ ਜਬਰਦਸਤ ਟੱਕਰ ਹੋ ਗਈ, ਘਟਨਾਂ ਦੀ

ਵਿਜੀਲੈਂਸ ਬਿਊਰੋ ਨੇ ਮੀਟਰ ਰੀਡਰ ਨੂੰ ਕੀਤਾ ਗ੍ਰਿਫ਼ਤਾਰ 

ਚੰਡੀਗੜ੍ਹ, 7 ਮਈ 2025 : ਪੰਜਾਬ ਵਿਜੀਲੈਂਸ ਬਿਊਰੋ ਨੇ ਰਾਜ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਬੁੱਧਵਾਰ ਨੂੰ ਪਟਿਆਲਾ ਜ਼ਿਲ੍ਹੇ ਦੇ ਪਿੰਡ ਖੇੜੀ ਮੰਨੀਆਂ ਦੇ ਵਸਨੀਕ ਪਾਵਰਕੌਮ ਦੇ ਮੀਟਰ ਰੀਡਰ ਪ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ ਜੋ ਕਿ ਰਿਸ਼ਵਤਖੋਰੀ ਦੇ ਇੱਕ ਕੇਸ ਵਿੱਚ ਭਗੌੜਾ ਸੀ। ਇਹ ਖੁਲਾਸਾ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ

ਪੰਜਾਬ ਸਰਕਾਰ ਬਾਜਵਾ ਨੂੰ ਬੇਵਜ੍ਹਾ ਪਰੇਸ਼ਾਨ ਨਾ ਕਰੇ : ਹਾਈਕੋਰਟ

ਚੰਡੀਗੜ੍ਹ, 7 ਮਈ 2025 : ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਆਗੂ ਪ੍ਰਤਾਪ ਸਿੰਘ ਬਾਜਵਾ ਦੇ ਇਕ ਬਿਆਨ ਨੂੰ ਲੈ ਕੇ ਦਰਜ ਕੀਤੀ ਗਈ ਐਫਆਈਆਰ ਨੂੰ ਰੱਦ ਕਰਨ ਦੀ ਮੰਗ 'ਤੇ ਹਾਈਕੋਰਟ ਨੇ ਪੰਜਾਬ ਪੁਲਿਸ ਨੂੰ ਝਾੜ ਪਾਈ। ਬਾਜਵਾ ਵੱਲੋਂ ਪੇਸ਼ ਹੋਏ ਸੀਨੀਅਰ ਐਡਵੋਕੇਟ ਆਰਐਸ ਚੀਮਾ ਨੇ ਹਾਈਕੋਰਟ ਨੂੰ ਦੱਸਿਆ ਕਿ ਇਸ ਮਾਮਲੇ 'ਚ ਬਾਜਵਾ ਜਾਂਚ ਵਿਚ ਸਹਿਯੋਗ ਦੇ

ਭਾਰਤ ਦੇ ਆਪ੍ਰੇਸ਼ਨ ਸਿੰਦੂਰ 'ਚ ਪਾਕਿਸਤਾਨ ਵਿੱਚ 26 ਅੱਤਵਾਦੀ ਮਾਰੇ ਗਏ, 46 ਅੱਤਵਾਦੀ ਜ਼ਖਮੀ 

ਨਵੀਂ ਦਿੱਲੀ , 07 ਮਈ 2025 : ਪਹਿਲਗਾਮ ਅੱਤਵਾਦੀ ਹਮਲੇ ਤੋਂ ਠੀਕ 15 ਦਿਨ ਬਾਅਦ, ਮੰਗਲਵਾਰ ਰਾਤ ਨੂੰ ਲਗਪਗ 1:44 ਵਜੇ, ਭਾਰਤ ਨੇ ਪਾਕਿਸਤਾਨ ਦੇ ਕਬਜ਼ੇ ਵਾਲੇ ਜੰਮੂ-ਕਸ਼ਮੀਰ (ਪੀਓਕੇ) ਵਿੱਚ ਅੱਤਵਾਦੀ ਟਿਕਾਣਿਆਂ 'ਤੇ ਹਮਲਾ ਕੀਤਾ, ਜਿਸ ਕਾਰਨ ਪਾਕਿਸਤਾਨ ਘਬਰਾ ਗਿਆ ਹੈ। ਭਾਰਤ ਦੇ ਆਪ੍ਰੇਸ਼ਨ ਸਿੰਦੂਰ ਤਹਿਤ ਕੀਤੇ ਗਏ ਹਮਲੇ ਵਿੱਚ, ਬਹੁਤ ਸਾਰੇ ਅੱਤਵਾਦੀਆਂ ਦੇ ਨਾਲ-ਨਾਲ