news

Jagga Chopra

Articles by this Author

ਮਹਾਰਾਸ਼ਟਰ 'ਚ ਭਿਆਨਕ ਸੜਕ ਹਾਦਸਾ, 9 ਲੋਕਾਂ ਦੀ ਮੌਤ

ਗੋਂਦੀਆ, 29 ਨਵੰਬਰ 2024 : ਮਹਾਰਾਸ਼ਟਰ ਦੇ ਗੋਂਡੀਆ 'ਚ ਸ਼ੁੱਕਰਵਾਰ ਨੂੰ ਇਕ ਭਿਆਨਕ ਸੜਕ ਹਾਦਸਾ ਵਾਪਰਿਆ। ਇੱਥੇ ਬੱਸ ਪਲਟਣ ਕਾਰਨ 9 ਲੋਕਾਂ ਦੀ ਮੌਤ ਹੋ ਗਈ ਹੈ। ਮੌਤਾਂ ਦੀ ਗਿਣਤੀ ਵਧਣ ਦਾ ਖਦਸ਼ਾ ਹੈ। ਗੋਂਦੀਆ ਕੋਹਾਮਾਰਾ ਰਾਜ ਮਾਰਗ 'ਤੇ ਪਿੰਡ ਖਜਰੀ ਨੇੜੇ ਬਾਈਕ ਨੂੰ ਬਚਾਉਣ ਦੀ ਕੋਸ਼ਿਸ਼ ਕਰਦੇ ਹੋਏ ਸ਼ਿਵਸ਼ਾਹੀ ਬੱਸ ਭਿਆਨਕ ਹਾਦਸੇ ਦਾ ਸ਼ਿਕਾਰ ਹੋ ਗਈ। ਇਹ ਮਹਾਰਾਸ਼ਟਰ

ਮੁੱਖ ਮੰਤਰੀ ਨੇ ਸੂਬੇ ਨੂੰ ਦਰਪੇਸ਼ ਸਮੱਸਿਆਵਾਂ ਨਾਲ ਨਜਿੱਠਣ ਲਈ ਵਿਸ਼ਵ ਬੈਂਕ ਤੋਂ ਸਹਾਇਤਾ ਮੰਗੀ
  • ਕਈ ਪ੍ਰਮੁੱਖ ਖੇਤਰਾਂ ਵਿੱਚ ਵਿੱਤੀ ਸਹਾਇਤਾ ਦੇਣ ਲਈ ਸੂਬੇ ਦੇ ਕੇਸ ਨੂੰ ਮਜ਼ਬੂਤੀ ਨਾਲ ਰੱਖਿਆ
  • ਸੂਬਾ ਸਰਕਾਰ ਵਾਤਾਵਰਣ ਦੀ ਸੰਭਾਲ ਨੂੰ ਦੇ ਰਹੀ ਹੈ ਪ੍ਰਮੁੱਖ ਤਰਜੀਹ
  • ਵਿਸ਼ਵ ਬੈਂਕ ਨੇ ਸੂਬਾ ਸਰਕਾਰ ਦੀਆਂ ਮੰਗਾਂ ਪ੍ਰਤੀ ਹਾਂ ਪੱਖੀ ਹੁੰਗਾਰਾ ਭਰਿਆ

ਚੰਡੀਗੜ੍ਹ, 29 ਨਵੰਬਰ 2024 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਨੂੰ ਦਰਪੇਸ਼ ਗੰਭੀਰ ਚੁਣੌਤੀਆਂ ਨਾਲ

ਪੰਜਾਬ ਸਰਕਾਰ ਵੱਲੋਂ ਸਿੰਚਾਈ ਸਿਸਟਮ ਵਿੱਚ ਹੋਰ ਸੁਧਾਰ ਲਈ ਨਹਿਰਾਂ, ਰਜਵਾਹਿਆਂ ਅਤੇ ਖਾਲਾਂ ਦਾ ਹੋਵੇਗਾ ਨਵੀਨੀਕਰਨ: ਬਰਿੰਦਰ ਕੁਮਾਰ ਗੋਇਲ
  • ਕਿਹਾ, ਡੈਮਾਂ ਤੇ ਨਹਿਰਾਂ ਦੇ ਪਾਣੀ ਦੀ ਸਿੰਚਾਈ ਲਈ 100 ਪ੍ਰਤੀਸ਼ਤ ਵਰਤੋਂ ਯਕੀਨੀ ਬਣਾਈ ਜਾਵੇਗੀ
  • ਰਾਜ ਸਰਕਾਰ ਨੇ ਸਿੰਚਾਈ ਵਿਭਾਗ ਦਾ ਬਜਟ 400 ਕਰੋੜ ਰੁਪਏ ਤੋਂ ਵਧਾ ਕੇ 1500 ਕਰੋੜ ਰੁਪਏ ਕੀਤਾ
  • ਜਲ ਸਰੋਤ ਮੰਤਰੀ ਨੇ ਸਰਹਿੰਦ ਫੀਡਰ ਤੇ ਰਾਜਸਥਾਨ ਫੀਡਰ ਨਹਿਰ 'ਤੇ 10.24 ਕਰੋੜ ਦੀ ਲਾਗਤ ਨਾਲ ਨਵੇਂ ਬਣੇ ਪੁਲਾਂ ਦਾ ਕੀਤਾ ਉਦਘਾਟਨ
  • ਨਿਰਧਾਰਤ ਸਮਾਂ-ਸੀਮਾ ਤੋਂ ਚਾਰ
ਜ਼ਿਮਨੀ ਚੋਣਾਂ ਵਾਂਗ ਆਮ ਆਦਮੀ ਪਾਰਟੀ ਨਗਰ ਨਿਗਮ ਚੋਣਾਂ ਵੀ ਵੱਡੇ ਫਰਕ ਨਾਲ ਜਿੱਤੇਗੀ : ਅਮਨ ਅਰੋੜਾ 
  • ਅਸੀਂ ਨਗਰ ਨਿਗਮ ਚੋਣਾਂ ਲਈ ਪੂਰੀ ਤਰ੍ਹਾਂ ਤਿਆਰ ਹਾਂ, ਕੌਂਸਲਰ ਉਮੀਦਵਾਰਾਂ ਲਈ ਅਰਜ਼ੀਆਂ ਦੀ ਪ੍ਰਕਿਰਿਆ 1 ਦਸੰਬਰ ਤੋਂ ਹੋਵੇਗੀ ਸ਼ੁਰੂ - ਅਰੋੜਾ
  • ਮੰਤਰੀ ਕੁਲਦੀਪ ਧਾਲੀਵਾਲ ਨੂੰ ਅੰਮ੍ਰਿਤਸਰ, ਈਟੀਓ ਨੂੰ ਜਲੰਧਰ, ਵਰਿੰਦਰ ਗੋਇਲ ਨੂੰ ਪਟਿਆਲਾ, ਸੋਂਧ ਨੂੰ ਲੁਧਿਆਣਾ ਅਤੇ ਐਮਪੀ ਚੱਬੇਵਾਲ ਨੂੰ ਫਗਵਾੜਾ ਦਾ ਅਬਜ਼ਰਵਰ ਬਣਾਇਆ

ਚੰਡੀਗੜ੍ਹ, 29 ਨਵੰਬਰ 2024 : ਆਗਾਮੀ ਨਗਰ ਨਿਗਮ

ਕੈਬਨਿਟ ਮੰਤਰੀ ਹਰਜੋਤ ਸਿੰਘ ਬੈਸ  ਨੇ 90 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੀ ਲਿਫਟ ਸਿੰਚਾਈ ਯੋਜਨਾ ਦਾ ਨੀਂਹ ਪੱਥਰ ਰੱਖਿਆ

ਸ਼੍ਰੀ ਅਨੰਦਪੁਰ ਸਾਹਿਬ 29 ਨਵੰਬਰ,2024 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ 2023 ਦੇ ਬਜਟ ਦੌਰਾਨ ਵਿੱਤ ਮੰਤਰੀ ਨੇ ਸ੍ਰੀ ਅਨੰਦਪੁਰ ਸਾਹਿਬ ਦੇ ਨਾਲ ਲੱਗਦੇ ਨੀਮ ਪਹਾੜੀ ਇਲਾਕੇ ਚੰਗਰ ਦੇ ਵਿੱਚ ਸਿੰਚਾਈ ਲਈ ਪਾਣੀ ਪਹੁੰਚਾਉਣ ਦੀ ਲਿਫਟ ਸਿੰਚਾਈ ਯੋਜਨਾ ਵਾਸਤੇ 80 ਕਰੋੜ ਰੁਪਏ ਪ੍ਰਵਾਨ ਕੀਤੇ ਅਤੇ 23 ਵਿਭਾਗਾ ਦੀ ਪ੍ਰਵਾਨਗੀ ਉਪਰੰਤ ਇਸ

ਅਕਾਲ ਤਖ਼ਤ ਮਹਾਨ ਹੈ, ਸਿੱਖ ਪੰਥ ਦੀ ਸ਼ਾਨ ਹੈ : ਸੁਖਬੀਰ ਸਿੰਘ ਬਾਦਲ
  • ਸ੍ਰੀ ਅਕਾਲ ਤਖ਼ਤ ਸਾਹਿਬ ਖ਼ਿਲਾਫ਼ ਘਟੀਆ ਪ੍ਰਾਪੇਗੰਡਾ ਚਲਾਇਆ ਜਾ ਰਿਹਾ ਹੈ : ਸੁਖਬੀਰ ਸਿੰਘ ਬਾਦਲ

ਚੰਡੀਗੜ੍ਹ, 29 ਨਵੰਬਰ 2024 : ਸੋਸ਼ਲ ਮੀਡੀਆ ਦੀ ਦੁਰਵਰਤੋਂ ਕਰਦਿਆਂ ਜਾਅਲੀ ਅਕਾਉਂਟ ਬਣਾ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸਤਿਕਾਰਯੋਗ ਸਿੰਘ ਸਾਹਿਬਾਨਾਂ ਖ਼ਿਲਾਫ਼ ਘਟੀਆ ਪ੍ਰਾਪੇਗੰਡਾ ਚਲਾਇਆ ਜਾ ਰਿਹਾ ਹੈ। ਜੋ ਕਿ ਅਤਿ ਨਿੰਦਣਯੋਗ ਹੈ। ਸੁਖਬੀਰ ਸਿੰਘ ਬਾਦਲ ਨੇ ਟਵੀਟ

ਸਹਿਕਾਰੀ ਖੰਡ ਮਿੱਲ ਨਵਾਂਸ਼ਹਿਰ ਦਾ 57ਵਾਂ ਪਿੜਾਈ ਸੀਜ਼ਨ ਹੋਇਆ ਸ਼ੁਰੂ, 30 ਕਰਮਚਾਰੀਆਂ ਨੂੰ ਕੀਤਾ ਗਿਆ ਪੱਦਉੱਨਤ 

ਨਵਾਂਸ਼ਹਿਰ, 29 ਨਵੰਬਰ 2024 : ਸਹਿਕਾਰੀ ਖੰਡ ਮਿੱਲ ਨਵਾਂਸ਼ਹਿਰ ਨੇ ਆਪਣਾ 57ਵਾਂ ਪਿੜਾਈ ਸੀਜ਼ਨ 2024-25 ਅੱਜ ਸ਼੍ਰੀ ਅਖੰਡ ਪਾਠ ਸਾਹਿਬ  ਦੇ ਭੋਗ ਪੈਣ ਉਪਰੰਤ ਸ਼ੁਰੂ ਕਰ ਲਿਆ ਗਿਆ। ਪਿੜਾਈ ਸੀਜ਼ਨ ਦੇ ਆਰੰਭਤਾ ਸਮਾਰੋਹ ਵਿਚ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਜੈ ਕਿਸ਼ਨ ਸਿੰਘ ਰੌੜੀ,   ਹਲਕਾ ਇੰਚਾਰਜ ਨਵਾਂਸ਼ਹਿਰ ਲਲਿਤ ਮੋਹਨ ਪਾਠਕ ਅਤੇ ਹਲਕਾ ਇੰਚਾਰਜ ਬੰਗਾ ਕੁਲਜੀਤ ਸਿੰਘ

ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਤਹਿਤ ਕੰਮਾਂ ਨੂੰ ਸਮਾਂਬੱਧ ਢੰਗ ਨਾਲ ਮੁਕੰਮਲ ਕੀਤਾ ਜਾਵੇ - ਅਵਨੀਤ ਕੌਰ 
  • ਵਧੀਕ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਹੋਈ ਜ਼ਿਲ੍ਹਾ ਜਲ ਅਤੇ ਸੈਨੀਟੇਸ਼ਨ ਮਿਸ਼ਨ ਕਮੇਟੀ ਦੀ ਮੀਟਿੰਗ 

ਨਵਾਂਸ਼ਹਿਰ, 29 ਨਵੰਬਰ 2024 : ਜ਼ਿਲ੍ਹਾ ਜਲ ਅਤੇ ਸੈਨੀਟੇਸ਼ਨ ਮਿਸ਼ਨ ਕਮੇਟੀ ਦੀ ਮੀਟਿੰਗ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਵਨੀਤ ਕੌਰ ਦੀ ਪ੍ਰਧਾਨਗੀ ਹੇਠ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹੋਈ। ਇਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਸਵੱਛ ਭਾਰਤ ਮਿਸ਼ਨ

ਜਥੇਦਾਰ ਸਾਹਿਬਾਨ ਨੂੰ ਸਲਾਹਾਂ ਦੇਣ ਦੀ ਆੜ ਹੇਠ ਨਸੀਹਤਾਂ ਨਾ ਦਿੱਤੀਆਂ ਜਾਣ : ਹਰਜਿੰਦਰ ਸਿੰਘ ਧਾਮੀ

ਅੰਮ੍ਰਿਤਸਰ, 29 ਨਵੰਬਰ 2024 : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਤ 2 ਦਸੰਬਰ ਨੂੰ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਬੁਲਾਈ ਗਈ ਹੈ, ਪਰੰਤੂ ਕੁਝ ਲੋਕ ਆਪਣੀ ਸੋਚ ਅਨੁਸਾਰ ਫੈਸਲਾ ਪ੍ਰਭਾਵਿਤ ਕਰਨ ਦੇ ਮੰਤਵ ਨਾਲ ਸਿੰਘ ਸਾਹਿਬਾਨ ਨੂੰ ਨਸੀਹਤਾਂ ਦੇ ਰਹੇ ਹਨ। ਅਜਿਹਾ ਨਿੱਜੀ ਤੌਰ ਤੇ ਮੰਗ ਪੱਤਰ ਦੇਣ ਨਾਲ ਅਤੇ ਮੀਡੀਆ ਰਾਹੀਂ ਕੀਤਾ

ਕਿਸਾਨ ਆਗੂ ਜਗਜੀਤ ਡੱਲੇਵਾਲ ਨੂੰ ਛੇਤੀ ਹੀ ਹਸਪਤਾਲ ਵਿਚੋਂ ਮਿਲੇਗੀ ਛੁੱਟੀ, ਕਿਸਾਨਾਂ ਅਤੇ ਪ੍ਰਸ਼ਾਸਨ ਵਿਚਾਲੇ ਬਣੀ ਸਹਿਮਤੀ 

ਖਨੌਰੀ, 29 ਨਵੰਬਰ 2024 : ਪੰਜਾਬ ਪੁਲਿਸ ਅਤੇ ਪ੍ਰਸ਼ਾਸਨ ਨੇ ਅੱਜ ਸ਼ੁੱਕਰਵਾਰ ਨੂੰ ਹਰਿਆਣਾ-ਪੰਜਾਬ ਦੇ ਖਨੌਰੀ ਸਰਹੱਦ 'ਤੇ ਕਿਸਾਨ ਆਗੂਆਂ ਨਾਲ ਮੀਟਿੰਗ ਕੀਤੀ। ਜਿਸ ਬਾਰੇ ਕਿਸਾਨ ਆਗੂਆਂ ਨੇ ਦੱਸਿਆ ਹੈ ਕਿ ਡੱਲੇਵਾਲ ਨੂੰ ਡਿਸਚਾਰਜ ਕਰਨ ਲਈ ਸਹਿਮਤੀ ਬਣ ਗਈ ਹੈ। ਉਨ੍ਹਾਂ ਨੂੰ ਛੇਤੀ ਹੀ ਲੁਧਿਆਣਾ ਦੇ ਹਸਪਤਾਲ ਵਿਚੋਂ ਛੁੱਟੀ ਦੇ ਦਿੱਤੀ ਜਾਵੇਗੀ। ਪ੍ਰਸ਼ਾਸਨ ਨਾਲ ਮੀਟਿੰਗ ਤੋਂ