news

Jagga Chopra

Articles by this Author

ਵਿਧਾਨ ਸਭਾ ਦੀਆਂ 4 ਸੀਟਾਂ ਦੀਆਂ ਜ਼ਿਮਨੀ ਚੋਣਾਂ ਦੀ ਗਿਣਤੀ 23 ਨਵੰਬਰ ਨੂੰ, ਤਿਆਰੀਆਂ ਮੁਕੰਮਲ : ਮੁੱਖ ਚੋਣ ਅਧਿਕਾਰੀ 

ਚੰਡੀਗੜ੍ਹ, 22 ਨਵੰਬਰ 2024 : ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਦੀ ਗਿਣਤੀ 23 ਨਵੰਬਰ, 2024 ਨੂੰ ਸਵੇਰੇ 8 ਵਜੇ ਸ਼ੁਰੂ ਹੋਵੇਗੀ। ਇਸ ਬਾਬਤ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਸਾਰੇ ਗਿਣਤੀ ਕੇਂਦਰਾਂ ਦੀ ਨਿਗਰਾਨੀ ਸੀ.ਸੀ.ਟੀ.ਵੀ. ਕੈਮਰਿਆਂ ਜ਼ਰੀਏ ਕੀਤੀ ਜਾਵੇਗੀ। ਉਨ੍ਹਾਂ ਦੱਸਿਆ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਨੂੰ ਸੁਖਬੀਰ ਸਿੰਘ ਬਾਦਲ ਨੇ ਮੁੜ ਲਿਖੀ ਚਿਠੀ

ਚੰਡੀਗੜ੍ਹ, 22 ਨਵੰਬਰ 2024 : ਸ਼੍ਰੋਮਣੀ ਅਕਾਲੀ ਦਲ ਦੀ ਪ੍ਰਧਾਨਗੀ ਤੋਂ ਅਸਤੀਫ਼ਾ ਦੇ ਚੁੱਕੇ ਸੁਖਬੀਰ ਸਿੰਘ ਬਾਦਲ ਵਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਇਕ ਹੋਰ ਪੱਤਰ ਲਿਖਿਆ ਗਿਆ ਹੈ ਜਾਣਕਾਰੀ ਅਨੁਸਾਰ ਉਨ੍ਹਾਂ ਪੱਤਰ ਲਿਖ ਕੇ ਤਨਖਾਹੀਆ ਕਰਾਰ ਦਿੱਤੇ ਜਾਣ ਦੇ ਮਾਮਲੇ ਵਿਚ ਨਿਮਾਣੇ ਸਿੱਖ ਵਾਂਗ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੇਸ਼ ਹੋਣ ਦੀ

ਆਮ ਆਦਮੀ ਪਾਰਟੀ ਪੰਜਾਬ ਦੇ ਨਵੇਂ ਪ੍ਰਧਾਨ ਬਣੇ ਅਮਨ ਅਰੋੜਾ, ਉਪ ਪ੍ਰਧਾਨ ਸ਼ੈਰੀ ਕਲਸੀ ਨੂੰ ਬਣਾਇਆ 

ਚੰਡੀਗੜ੍ਹ, 22 ਨਵੰਬਰ 2024 : ਪੰਜਾਬ ਵਿੱਚ ਆਮ ਆਦਮੀ ਪਾਰਟੀ ਨੂੰ ਅੱਜ ਨਵਾਂ ਪ੍ਰਧਾਨ ਮਿਲ ਗਿਆ ਹੈ। ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਪੰਜਾਬ ਵਿੱਚ ਆਮ ਆਦਮੀ ਪਾਰਟੀ ਦਾ ਪ੍ਰਧਾਨ ਬਣਾਇਆ ਗਿਆ ਹੈ ਜਦਕਿ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੂੰ ਉੱਪ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਇਹ ਜਾਣਕਾਰੀ ਸੋਸ਼ਲ ਮੀਡੀਆ ਤੇ ਸਾਂਝੀ ਕੀਤੀ ਹੈ। ਮੁੱਖ ਮੰਤਰੀ ਮਾਨ

ਪੰਜਾਬ ਸਰਕਾਰ ਦੇ ਯਤਨਾਂ ਸਦਕਾ ਸੂਬੇ ਵਿੱਚ ਟਾਟਾ ਸਟੀਲ, ਸਨਾਤਨ ਟੈਕਸਟਾਈਲ ਅਤੇ ਕੰਪਨੀਆਂ ਦੇ ਨਾਲ ਲਗਭਗ 86,000 ਕਰੋੜ ਨਿਵੇਸ਼ ਹੋਇਆ : ਭਗਵੰਤ ਮਾਨ
  • ਮੁੱਖ ਮੰਤਰੀ ਨੇ ਵਰਧਮਾਨ ਸਟੀਲ ਗਰੁੱਪ ਨੂੰ 1750 ਕਰੋੜ ਰੁਪਏ ਦੀ ਲਾਗਤ ਨਾਲ ਪਲਾਂਟ ਸਥਾਪਤ ਕਰਨ ਲਈ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ
  • ਵਿਸ਼ੇਸ਼ ਅਲਾਏ ਸਟੀਲ ਦੇ ਨਿਰਮਾਣ ਲਈ ਗ੍ਰੀਨਫੀਲਡ ਯੂਨਿਟ ਦੇ ਤੌਰ ਉੱਤੇ ਹੋਵੇਗਾ ਸਥਾਪਤ
  • ਸੂਬੇ ਵਿੱਚ 1500 ਤੋਂ ਵੱਧ ਨੂੰ ਨੌਜਵਾਨਾਂ ਨੂੰ ਮਿਲੇਗਾ ਰੋਜ਼ਗਾਰ
  • ਭਗਵੰਤ ਮਾਨ ਨੇ ਸੂਬੇ ਵਿੱਚ ਉਦਯੋਗ ਨੂੰ ਵੱਡਾ ਹੁਲਾਰਾ ਦੇਣ ਲਈ ਆਪਣੀ
ਚੇਅਰਮੈਨ ਪੰਜਾਬ ਯੂਥ ਡਿਵੈਲਪਮੈਂਟ ਬੋਰਡ ਪਰਮਿੰਦਰ ਸਿੰਘ ਗੋਲਡੀ ਵੱਲੋਂ ਪੰਜਾਬ ਰਾਜ ਅੰਤਰਵਰਸਿਟੀ ਯੁਵਕ ਮੇਲੇ ਦਾ ਪੋਸਟਰ ਰੀਲੀਜ ਕੀਤਾ
  • ਯੁਵਕ ਮੇਲਾ 29 ਨਵੰਬਰ ਤੋਂ 2 ਦਸੰਬਰ ਤੱਕ ਪੀ.ਏ.ਯੂ ਲੁਧਿਆਣਾ ਵਿਖੇ ਕਰਵਾਇਆ ਜਾਵੇਗਾ :- ਚੇਅਰਮੈਨ ਪਰਮਿੰਦਰ ਸਿੰਘ ਗੋਲਡੀ

ਲੁਧਿਆਣਾ, 22 ਨਵੰਬਰ 2024 : ਪੰਜਾਬ ਯੂਥ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਸ੍ਰੀ ਪਰਮਿੰਦਰ ਸਿੰਘ ਗੋਲਡੀ ਵੱਲੋਂ ਵੀਰਵਾਰ ਨੂੰ ਬੋਰਡ ਦੇ ਦਫਤਰ ਵਿਖੇ ਯੁਵਕ ਸੇਵਾਵਾਂ ਵਿਭਾਗ, ਪੰਜਾਬ ਵੱਲੋਂ ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਸਿੰਘ ਮਾਨ ਦੀ ਯੋਗ

ਵਿਧਾਇਕ ਬੱਗਾ ਵੱਲੋਂ ਵਾਰਡ ਨੰਬਰ 94 'ਚ ਗਲੀਆਂ ਦੇ ਪੁਨਰ ਨਿਰਮਾਣ ਕਾਰਜ਼ਾਂ ਦਾ ਉਦਘਾਟਨ

ਲੁਧਿਆਣਾ, 22 ਨਵੰਬਰ 2024 : ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵੱਲੋਂ ਵਾਰਡ ਨੰਬਰ 94 ਅਧੀਨ ਸ਼ਾਮ ਕਲੋਨੀ, ਨੇਤਾਜੀ ਨਗਰ ਸਟਰੀਟ ਵਿਖੇ ਸੜਕ ਨਿਰਮਾਣ ਕਾਰਜ਼ਾਂ ਦਾ ਉਦਘਾਟਨ ਕੀਤਾ ਗਿਆ। ਵਿਧਾਇਕ ਬੱਗਾ ਨੇ ਦੱਸਿਆ ਕਿ ਇਸ ਪ੍ਰੋਜੈਕਟ ਤਹਿਤ ਕਰੀਬ 45 ਲੱਖ ਰੁਪਏ ਖਰਚ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ

ਡੀਈਡੀਸੀ ਦੇ ਕੰਮਕਾਜ ਦੀ ਸਮੀਖਿਆ ਕਰਨ ਲਈ ਅਯਾਲ ਵਿਧਾਇਕ ਅਤੇ ਏਡੀਸੀ ਦੀ ਪ੍ਰਧਾਨਗੀ ਵਿੱਚ ਮੀਟਿੰਗ 
  • ਸਿੱਖਿਆ ਪੰਜਾਬ ਸਰਕਾਰ ਦੀ ਪਹਿਲੀ ਤਰਜੀਹ - ਵਿਧਾਇਕ ਗਿਆਸਪੁਰਾ

ਲੁਧਿਆਣਾ, 22 ਨਵੰਬਰ 2024 : ਪਾਇਲ ਦੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਅਤੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਡਾ: ਹਰਜਿੰਦਰ ਸਿੰਘ ਬੇਦੀ ਨੇ ਸ਼ੁੱਕਰਵਾਰ ਨੂੰ ਜ਼ਿਲ੍ਹਾ ਸਿੱਖਿਆ ਵਿਕਾਸ ਕਮੇਟੀ (ਡੀ.ਈ.ਡੀ.ਸੀ.) ਦਾ ਜਾਇਜ਼ਾ ਲਿਆ। ਉਨ੍ਹਾਂ ਜ਼ਿਲ੍ਹੇ ਦੇ ਹਰੇਕ ਬੱਚੇ ਲਈ ਮਿਆਰੀ ਸਿੱਖਿਆ ਤੱਕ ਪਹੁੰਚ

ਡੇਰਾ ਬਾਬਾ ਨਾਨਕ ਜ਼ਿਮਨੀ ਚੋਣ ਦੀ ਗਿਣਤੀ ਕੱਲ 23 ਨਵੰਬਰ ਨੂੰ, ਤਿਆਰੀਆਂ ਮੁਕੰਮਲ-ਡਿਪਟੀ ਕਮਿਸ਼ਨਰ ਗੁਰਦਾਸਪੁਰ
  • ਗਿਣਤੀ ਕੇਂਦਰਾਂ ਦੁਆਲੇ ਤਿੰਨ ਪਰਤੀ ਸੁਰੱਖਿਆ ਕਾਇਮ, 11 ਉਮੀਦਵਾਰ ਚੋਣ ਮੈਦਾਨ ਵਿੱਚ
  • ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਤਿਆਰੀਆਂ ਦਾ ਲਿਆ ਜਾਇਜ਼ਾ

ਗੁਰਦਾਸਪੁਰ, 22 ਨਵੰਬਰ 2024 : ਡਿਪਟੀ ਕਮਿਸ਼ਨਰ-ਕਮ-ਜ਼ਿਲਾ ਚੋਣ ਅਫਸਰ, ਸ੍ਰੀ ਉਮਾ ਸ਼ੰਕਰ ਗੁਪਤਾ ਨੇ ਦੱਸਿਆ ਹੈ ਕਿ ਡੇਰਾ ਬਾਬਾ ਨਾਨਕ ਜ਼ਿਮਨੀ ਚੋਣ ਦੀ ਗਿਣਤੀ ਕੱਲ 23 ਨਵੰਬਰ, 2024 ਨੂੰ ਸਵੇਰੇ 8 ਵਜੇ

ਡੀਲਰਾਂ ਦੀ ਅਚਨਚੇਤ ਚੈਕਿੰਗ ਦੌਰਾਨ ਖ਼ਾਦਾਂ ਦੇ 18 ਅਤੇ ਬੀਜਾਂ ਦੇ 48 ਸੈਂਪਲ ਭਰੇ
  • ਦੁਕਾਨਦਾਰਾਂ ਤੋਂ ਖੇਤੀ ਸਮੱਗਰੀ ਦੇ ਬਿੱਲ ਲਾਜ਼ਮੀ ਲੈਣ ਕਿਸਾਨ - ਮੁੱਖ ਖੇਤੀਬਾੜੀ ਅਫ਼ਸਰ 

ਨਵਾਂਸ਼ਹਿਰ, 22 ਨਵੰਬਰ 2024 : ਖੇਤੀਬਾੜੀ ਮੰਤਰੀ ਪੰਜਾਬ ਗੁਰਮੀਤ ਸਿੰਘ ਖੁਡੀਆਂ ਅਤੇ ਡਿਪਟੀ ਕਮਿਸ਼ਨਰ  ਸਹੀਦ ਭਗਤ ਸਿੰਘ ਨਗਰ ਰਾਜੇਸ਼ ਧੀਮਾਨ ਦੇ ਦਿਸ਼ਾ ਨਿਰਦੇਸ਼ਾਂ ਅਤੇ ਮੁੱਖ ਖੇਤੀਬਾੜੀ ਅਫਸਰ ਡਾ. ਰਜਿੰਦਰ ਕੁਮਾਰ ਕੰਬੋਜ ਦੀਆਂ ਹਦਾਇਤਾਂ ਤਹਿਤ ਜਿਲ੍ਹੇ ਅੰਦਰ ਕਿਸਾਨਾਂ ਨੂੰ

ਵਿਦਿਆਰਥੀਆਂ ਨੂੰ ਬਾਲ ਅਧਿਕਾਰਾਂ ਅਤੇ ਪੋਕਸੋ ਐਕਟ ਬਾਰੇ ਕੀਤਾ ਜਾਗਰੂਕ

ਨਵਾਂਸ਼ਹਿਰ, 22 ਨਵੰਬਰ 2024 : ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਚ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਜਗਰੂਪ ਸਿੰਘ ਵੱਲੋਂ ਪ੍ਰਾਪਤ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ  ਕੰਚਨ ਅਰੋੜਾ ਦੀ ਅਗਵਾਈ ਹੇਠ ਸਰਕਾਰੀ ਪ੍ਰਾਇਮਰੀ ਸਕੂਲ ਦੁਰਗਾਪੁਰ ਵਿਖੇ ਬੱਚਿਆਂ ਅਤੇ ਸਕੂਲ ਦੇ ਸਟਾਫ਼ ਨੂੰ ਬਾਲ ਅਧਿਕਾਰਾਂ ਅਤੇ ਪੋਕਸੋ ਐਕਟ ਸਬੰਧੀ ਜਾਗਰੂਕ ਕਰਨ ਲਈ ਜਾਗਰੂਕਤਾ