news

Jagga Chopra

Articles by this Author

ਨਵੀਂ ਸਿੱਖਿਆ ਨੀਤੀ 'ਤੇ ਸੋਨੀਆ ਗਾਂਧੀ ਦਾ ਕੇਂਦਰ 'ਤੇ ਹਮਲਾ, ਕਿਹਾ ਸਿੱਖਿਆ ਪ੍ਰਣਾਲੀ ਦੀ ਨਸਲਕੁਸ਼ੀ ਖਤਮ ਹੋਣੀ ਚਾਹੀਦੀ ਹੈ

ਨਵੀਂ ਦਿੱਲੀ, 31 ਮਾਰਚ 2025 : ਨਵੀਂ ਸਿੱਖਿਆ ਨੀਤੀ 'ਚ ਹਿੰਦੀ ਨੂੰ ਲਾਗੂ ਕਰਨ ਨੂੰ ਲੈ ਕੇ ਤਾਮਿਲਨਾਡੂ ਅਤੇ ਕੇਂਦਰ ਸਰਕਾਰ ਵਿਚਾਲੇ ਪੈਦਾ ਹੋਏ ਵਿਵਾਦ ਦਰਮਿਆਨ ਕਾਂਗਰਸ ਨੇਤਾ ਸੋਨੀਆ ਗਾਂਧੀ ਨੇ ਕੇਂਦਰ ਸਰਕਾਰ ਨੂੰ ਘੇਰਿਆ ਹੈ। ਉਨ੍ਹਾਂ ਕਿਹਾ ਕਿ ਜਨਤਕ ਸਿੱਖਿਆ ਪ੍ਰਣਾਲੀ ਦੀ ਨਸਲਕੁਸ਼ੀ ਖਤਮ ਹੋਣੀ ਚਾਹੀਦੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਨਵੀਂ ਸਿੱਖਿਆ ਨੀਤੀ ਦਾ ਮੁੱਖ

ਪੰਜਾਬ 'ਚ ਪੁਲਿਸ ਤੇ ਕਿਸਾਨਾਂ 'ਚ ਝੜਪ, ਉਖਾੜੈ ਬੈਰੀਕੇਡ, ਮੁੱਖ ਮੰਤਰੀ ਸਮੇਤ ਕੈਬਨਿਟ ਮੰਤਰੀਆਂ ਦੇ ਘਰਾਂ ਦਾ ਕੀਤਾ ਘਿਰਾਓ

ਚੰਡੀਗੜ੍ਹ, 31 ਮਾਰਚ 2025 : ਸ਼ੰਭੂ ਅਤੇ ਖਨੌਰੀ ਬਾਰਡਰ 'ਤੇ ਲੰਬੇ ਸਮੇਂ ਤੋਂ ਧਰਨੇ 'ਤੇ ਬੈਠੇ ਕਿਸਾਨਾਂ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਮਾਨ ਸਮੇਤ ਕਈ ਕੈਬਨਿਟ ਮੰਤਰੀਆਂ ਦੇ ਘਰਾਂ ਦਾ ਘਿਰਾਓ ਕੀਤਾ। ਪ੍ਰਾਪਤ ਜਾਣਕਾਰੀ ਅਨੁਸਾਰ ਇਸ ਦੌਰਾਨ ਜਦੋਂ ਯੂਨਾਈਟਿਡ ਕਿਸਾਨ ਮੋਰਚਾ (ਐਸਕੇਐਮ) ਅਤੇ ਕਿਸਾਨ ਮਜ਼ਦੂਰ ਮੋਰਚਾ ਪੰਜਾਬ ਦੇ ਮੁੱਖ ਮੰਤਰੀ ਮਾਨ, ਕੈਬਨਿਟ ਮੰਤਰੀਆਂ ਅਤੇ

ਸਰਕਾਰ ਕਿਸਾਨਾਂ ਦੇ ਨਾਲ ਸੀ, ਹੈ ਅਤੇ ਰਹੇਗੀ, ਕਾਂਗਰਸੀਆਂ ਵਲੋਂ ਸਤਾ ਪ੍ਰਾਪਤੀ ਦੇ ਸੁਪਨੇ ਸਿਰਫ਼ ਸੁਪਨੇ ਹੀ ਰਹਿ ਜਾਣਗੇ  : ਅਮਨ ਅਰੋੜਾ
  • ਸੂਬੇ ਦੇ ਵਿਕਾਸ ਨੂੰ ਨਵੀਂ ਗਤੀ ਦੇਵੇਗਾ ਬਦਲਦਾ ਪੰਜਾਬ ਬਜ਼ਟ
  • ਅਰੋੜਾ ਮਹਾਸਭਾ ਪੰਜਾਬ ਵਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ’ਚ ਯੋਗਦਾਨ ਪਾਉਣ ਲਈ ਸੰਸਥਾ ਦਾ ਧੰਨਵਾਦ
  • ਅਰੋੜਾ ਮਹਾਸਭਾ ਦੀਆਂ ਮੰਗਾਂ ’ਤੇ ਫੌਰੀ ਗੌਰ ਕਰਨ ਦਾ ਭਰੋਸਾ

ਹੁਸ਼ਿਆਰਪੁਰ, 31 ਮਾਰਚ 2025 : ਪੰਜਾਬ ਦੇ ਸੂਚਨਾ ਤਕਨੋਲਜੀ, ਸੁਚੱਜਾ ਪ੍ਰਸ਼ਾਸਨ, ਰੋਜ਼ਗਾਰ ਉਤਪਤੀ, ਸਿਖਲਾਈ ਤੇ ਹੁਨਰ ਵਿਕਾਸ ਮੰਤਰੀ ਅਮਨ

ਪੰਜਾਬ ‘ਚ ਮੱਛੀ ਪਾਲਣ ਅਧੀਨ 43 ਹਜ਼ਾਰ ਏਕੜ ਤੋਂ ਵੱਧ ਰਕਬਾ, ਸਾਲਾਨਾ 1.81 ਲੱਖ ਟਨ ਮੱਛੀਆਂ ਦਾ ਹੋ ਰਿਹੈ ਉਤਪਾਦਨ: ਗੁਰਮੀਤ ਸਿੰਘ ਖੁੱਡੀਆਂ
  • 16 ਸਰਕਾਰੀ ਮੱਛੀ ਬੀਜ ਫਾਰਮਾਂ ਤੋਂ ਸਾਲਾਨਾ 14 ਕਰੋੜ ਮਿਆਰੀ ਮੱਛੀ ਪੂੰਗ ਤਿਆਰ ਕੀਤਾ
  • ਮੱਛੀ ਪਾਲਣ ਮੰਤਰੀ ਨੇ ਰਾਜ ਪੱਧਰੀ ਸੈਮੀਨਾਰ ਦੌਰਾਨ ਸਫ਼ਲ ਮੱਛੀ ਪਾਲਕਾਂ ਦਾ ਸਨਮਾਨ ਕੀਤਾ

ਚੰਡੀਗੜ੍ਹ, 30 ਮਾਰਚ 2025 : ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਮੱਛੀ ਪਾਲਣ ਖੇਤਰ ‘ਚ ਮਹੱਤਵਪੂਰਨ ਪ੍ਰਗਤੀ ਕਰਦਿਆਂ

ਮਨਿੰਦਰਜੀਤ ਸਿੰਘ ਬੇਦੀ ਨੇ ਪੰਜਾਬ ਦੇ ਐਡਵੋਕੇਟ ਜਨਰਲ ਵਜੋਂ ਅਹੁਦਾ ਸੰਭਾਲਿਆ

ਚੰਡੀਗੜ੍ਹ, 31 ਮਾਰਚ 2025 : ਸ. ਮਨਿੰਦਰਜੀਤ ਸਿੰਘ ਬੇਦੀ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿਖੇ ਪੰਜਾਬ ਦੇ ਐਡਵੋਕੇਟ ਜਨਰਲ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਦੱਸਣਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਸ. ਬੇਦੀ ਨੂੰ ਪੰਜਾਬ ਦਾ ਨਵਾਂ ਐਡਵੋਕੇਟ ਜਰਨਲ ਲਾਇਆ ਗਿਆ ਹੈ। ਸ. ਬੇਦੀ ਪਹਿਲਾਂ ਪੰਜਾਬ ਦੇ ਵਧੀਕ ਐਡਵੋਕੇਟ ਜਨਰਲ ਵਜੋਂ ਸੇਵਾ ਨਿਭਾ ਰਹੇ ਸਨ। ਪੰਜਾਬੀ ਯੂਨੀਵਰਸਿਟੀ

ਵਿਜੀਲੈਂਸ ਬਿਊਰੋ ਨੇ ਸਹਾਇਕ ਸਬ-ਇੰਸਪੈਕਟਰ ਨੂੰ 1,50,000 ਰਿਸ਼ਵਤ ਮੰਗਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ, 31 ਮਾਰਚ, 2025 : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਹੁਸ਼ਿਆਰਪੁਰ ਜ਼ਿਲ੍ਹੇ ਦੇ ਥਾਣਾ ਬੁੱਲੋਵਾਲ ਵਿਖੇ ਤਾਇਨਾਤ ਥਾਣੇਦਾਰ (ਐਸਐਚਓ) ਰਮਨ ਕੁਮਾਰ ਸਬ-ਇੰਸਪੈਕਟਰ (ਐਸਆਈ) ਅਤੇ ਉਸਦੇ ਮਾਤਹਿਤ ਸਹਾਇਕ ਸਬ-ਇੰਸਪੈਕਟਰ (ਏਐਸਆਈ) ਗੁਰਦੀਪ ਸਿੰਘ ਨੂੰ 1,50,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ

ਮੋਹਾਲੀ 'ਚ ਵਾਪਰੇ ਹਾਦਸੇ ਵਿਚ ਪੰਜਾਬ ਯੂਨੀਵਰਸਿਟੀ ਦੇ 3 ਵਿਦਿਆਰਥੀਆਂ ਦੀ ਮੌਤ 

ਮੋਹਾਲੀ, 31 ਮਾਰਚ, 2025 : ਮੋਹਾਲੀ ਵਿਚ ਅੱਜ ਵੱਡੇ ਤੜਕੇ ਵਾਪਰੇ ਹਾਦਸੇ ਵਿਚ ਪੰਜਾਬ ਯੂਨੀਵਰਸਿਟੀ ਦੇ 3 ਵਿਦਿਆਰਥੀਆਂ ਦੀ ਮੌਤ ਹੋ ਗਈ ਤੇ ਇਕ ਹੋਰ ਗੰਭੀਰ ਜ਼ਖ਼ਮੀ ਹੋ ਗਿਆ। ਸਾਰੇ ਅਰਟਿਗਾ ਕਾਰ ਵਿੱਚ ਸਵਾਰ ਸਨ। ਇਹ ਹਾਦਸਾ ਕੁਰਾਲੀ-ਸਿਸਵਾਂ ਰੋਡ 'ਤੇ ਵਾਪਰਿਆ। ਇਸ ਵਿੱਚ ਪੰਜਾਬ ਯੂਨੀਵਰਸਿਟੀ (ਪੀਯੂ) ਵਿੱਚ ਫੋਰੈਂਸਿਕ ਸਾਇੰਸ ਵਿੱਚ ਪੀਐਚਡੀ ਕਰ ਰਹੇ ਸ਼ੁਭਮ ਜਾਟਵਾਲ ਬੁਆਏ

ਧਰਤੀ ਹੇਠਲੇ ਪਾਣੀ ਦੀ ਸਮੱਸਿਆ ਨਾਲ ਨਜਿੱਠਣ ਲਈ ਆਲਮੀ ਮਾਹਿਰਾਂ ਵੱਲੋਂ ਵਿਚਾਰ-ਵਟਾਂਦਰਾ
  • PUNJAB ਅਤੇ CALIFORNIA ਮਿਲ ਕੇ ਹੱਲ ਕੱਢਣ ਲਈ ਯਤਨਸ਼ੀਲ
  • PSFC ਦੇ ਚੇਅਰਮੈਨ ਅਤੇ ਮਾਹਿਰਾਂ ਵੱਲੋਂ ਧਰਤੀ ਹੇਠਲੇ ਪਾਣੀ ਨੂੰ ਰੀਚਾਰਜ ਕਰਨ ਸਬੰਧੀ ਰਣਨੀਤੀਆਂ ‘ਤੇ ਚਰਚਾ

ਚੰਡੀਗੜ੍ਹ, 30 ਮਾਰਚ 2025 : ਧਰਤੀ ਹੇਠਲੇ ਪਾਣੀ ਦਾ ਪੱਧਰ ਡਿੱਗਣ ਦੀ ਗੰਭੀਰ ਚੁਣੌਤੀ ਦੇ ਹੱਲ ਲਈ ਮਹੱਤਵਪੂਰਨ ਪਹਿਲਕਦਮੀ ਤਹਿਤ ਕੈਲੀਫੋਰਨੀਆ ਸਟੇਟ ਯੂਨੀਵਰਸਿਟੀ, ਫਰੈਜ਼ਨੋ ਦੀ ਇੱਕ ਟੀਮ ਨੇ ਇਸ

ਬਜਟ ''ਬਦਲਦੇ ਪੰਜਾਬ'' ਦਾ ਰੋਡਮੈਪ - ਅਗਲੇ 2 ਸਾਲ ਵਿਕਾਸ ਨੂੰ ਹੋਣਗੇ ਸਮਰਪਿਤ : ਅਮਨ ਅਰੋੜਾ
  • ਭੁਲੱਥ ਵਿਖੇ ਰਸ਼ਪਾਲ ਸ਼ਰਮਾ ਤੇ ਬੇਗੋਵਾਲ ਵਿਖੇ ਦਲਜੀਤ ਕੌਰ ਨੇ ਨਗਰ ਪੰਚਾਇਤ ਪ੍ਰਧਾਨ ਵਜੋਂ ਅਹੁਦੇ ਸੰਭਾਲੇ
  • ਵਿਕਾਸ ਕੰਮਾਂ ਲਈ ਨਵੀਆਂ ਪ੍ਰੋਪੋਜਲਾਂ ਤੁਰੰਤ ਭੇਜਣ ਦੇ ਹੁਕਮ

ਭੁਲੱਥ, 30 ਮਾਰਚ 2025 : ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵਲੋਂ ਹਾਲ ਹੀ ਵਿਚ ਪੇਸ਼ ਕੀਤਾ ਗਿਆ ਬਜਟ

ਮਣੀਕਰਨ ਵਿੱਚ ਵਾਪਰਿਆ ਵੱਡਾ ਹਾਦਸਾ, 6 ਲੋਕਾਂ ਦੀ ਮੌਤ 

ਕੁੱਲੂ, 30 ਮਾਰਚ 2025 : ਹਿਮਾਚਲ ਪ੍ਰਦੇਸ਼ ਦੇ ਕੁੱਲੂ ਦੇ ਮਣੀਕਰਨ ਵਿੱਚ ਐਤਵਾਰ ਨੂੰ ਇੱਕ ਵੱਡਾ ਹਾਦਸਾ ਵਾਪਰਿਆ। ਇੱਥੇ ਇੱਕ ਵੱਡਾ ਦਰੱਖਤ ਕਈ ਵਾਹਨਾਂ 'ਤੇ ਡਿੱਗ ਗਿਆ, ਜਿਸ ਦੇ ਹੇਠਾਂ ਕਈ ਲੋਕ ਦੱਬ ਗਏ। ਕੁੱਲੂ ਦੇ ਐਸਪੀ ਨੇ 6 ਲੋਕਾਂ ਦੀ ਮੌਤ ਦੀ ਪੁਸ਼ਟੀ ਕੀਤੀ ਹੈ, ਜਦਕਿ ਕਈ ਲੋਕ ਗੰਭੀਰ ਰੂਪ ਨਾਲ ਜ਼ਖਮੀ ਹਨ। ਜਦੋਂ ਕਿ ਕਈ ਲੋਕ ਗੰਭੀਰ ਜ਼ਖਮੀ ਹਨ। ਫਿਲਹਾਲ ਪੁਲਸ ਬਚਾਅ