news

Jagga Chopra

Articles by this Author

ਖੇਤੀਬਾੜੀ ਵਿਭਾਗ ਵੱਲੋਂ ਲਗਭਗ 22 ਹਜ਼ਾਰ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਾਂ ਨੂੰ ਮਨਜ਼ੂਰੀ

ਚੰਡੀਗੜ੍ਹ, 4 ਨਵੰਬਰ 2024 : ਫਸਲੀ ਰਹਿੰਦ-ਖੂੰਹਦ ਦੇ ਪ੍ਰਭਾਵਸ਼ਾਲੀ ਪ੍ਰਬੰਧਨ ਲਈ ਸੂਬੇ ਭਰ ਦੇ ਕਿਸਾਨਾਂ ਨੂੰ ਆਧੁਨਿਕ ਤਕਨਾਲੋਜੀ ਨਾਲ ਲੈਸ ਕਰਨ ਵਾਸਤੇ ਪੰਜਾਬ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨੇ ਸਬਸਿਡੀ ਵਾਲੀਆਂ 21,958 ਫਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀ.ਆਰ.ਐਮ.) ਮਸ਼ੀਨਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ। ਇਸ ਸਾਲ ਹੁਣ ਤੱਕ ਕਿਸਾਨ ਵੱਲੋਂ 14,587 ਮਸ਼ੀਨਾਂ

ਉਤਰਾਖੰਡ ’ਚ ਖੱਡ ’ਚ ਡਿੱਗੀ 40 ਸਵਾਰੀਆਂ ਨਾਲ ਭਰੀ ਬੱਸ, ਹੁਣ ਤਕ 36 ਮੌਤਾਂ

ਅਲਮੋੜਾ, 4 ਨਵੰਬਰ 2024 :  ਉਤਰਾਖੰਡ ਦੇ ਅਲ‍ਮੋੜਾ ਵਿਚ ਭਿਆਨਕ ਸੜਕ ਹਾਦਸਾ ਹੋ ਗਿਆ, ਜਿਸ ਨਾਲ ਪੂਰੇ ਸੂਬੇ ’ਚ ਸੋਗ ਦੀ ਲਹਿਰ ਹੈ। ਸਲਟ ਤਹਿਸੀਲ ਕੇ ਮਾਰਚੂਲਾ ਸਥਿਤ ਕੂਪੀ ਪਿੰਡ ਕੋਲ ਬੱਸ ਖੱਡ ’ਚ ਨਦੀ ਵਾਲੇ ਡੱਗ ਕੇ ਹਾਦਸੇ ਦਾ ਸ਼ਿਕਾਰ ਹੋ ਗਈ। ਲੀਖਾਲ ਤੋਂ ਰਾਮਨਗਰ ਆ ਰਹੀ ਬੱਸ ’ਚ 40 ਯਾਤਰੀ ਸਵਾਰ ਸਨ। ਹਾਦਸੇ ਵਿਚ ਕਰੀਬ 36 ਲੋਕਾਂ ਦੇ ਮਰਨ ਦੀ ਸੂਚਨਾ ਹੈ। ਪੁਲਿਸ

‘ਆਪ’ ਆਗੂ ਦੇ ਕਤਲ ਮਾਮਲੇ ‘ਚ ਕੈਨੇਡਾ ਦੇ ਗੈਂਗਸਟਰ ਦਾ ਕਰੀਬੀ ਸਾਥੀ ਗ੍ਰਿਫ਼ਤਾਰ
  • ਪੁਲਿਸ ਨੇ ਕਾਰ ਤੇ ਅਸਲਾ ਕੀਤਾ ਜ਼ਬਤ

ਜਲੰਧਰ, 4 ਨਵੰਬਰ 20242024 : ਜਲੰਧਰ ਦਿਹਾਤੀ ਪੁਲਿਸ ਨੇ ਕੈਨੇਡਾ ਵਿੱਚ ਬੈਠੇ ਗੈਂਗਸਟਰ ਅੰਮ੍ਰਿਤਪਾਲ ਸਿੰਘ ਬਾਠ ਦੇ ਇੱਕ ਅਹਿਮ ਸਾਥੀ ਨੂੰ ਗ੍ਰਿਫ਼ਤਾਰ ਕੀਤਾ ਹੈ। ਜਿਸ ਨੇ ਇਸ ਸਾਲ ਜਨਵਰੀ ‘ਚ ‘ਆਪ’ ਨੇਤਾ ਸੰਨੀ ਚੀਮਾ ਦਾ ਕਤਲ ਕਰਵਾਇਆ ਸੀ। ਫੜੇ ਗਏ ਮੁਲਜ਼ਮ ਦੀ ਪਛਾਣ ਜਗਦੀਪ ਸਿੰਘ ਗਿੱਲ ਉਰਫ਼ ਜਗਦੀਪ ਠੋਲੂ ਵਾਸੀ ਤਰਨਤਾਰਨ ਵਜੋਂ ਹੋਈ

ਵਿਜੀਲੈਂਸ ਬਿਊਰੋ ਵੱਲੋਂ 50,000 ਰਿਸ਼ਵਤ ਲੈਣ ਵਾਲਾ ਸਾਬਕਾ ਐਸਐਚਓ ਤੇ ਏਐਸਆਈ ਗ੍ਰਿਫ਼ਤਾਰ

ਚੰਡੀਗੜ੍ਹ, 4 ਨਵੰਬਰ 2024 : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਪਟਿਆਲਾ ਜ਼ਿਲ੍ਹੇ ਦੇ ਥਾਣਾ ਭਾਦਸੋਂ ਦਾ ਸਾਬਕਾ ਐਸ.ਐਚ.ਓ. ਇੰਦਰਜੀਤ ਸਿੰਘ, ਪੁਲੀਸ ਸਬ-ਇੰਸਪੈਕਟਰ (ਐਸ.ਆਈ.) ਅਤੇ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਅਮਰਜੀਤ ਸਿੰਘ ਨੂੰ 50,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ

ਆਮ ਆਦਮੀ ਪਾਰਟੀ ਵੱਲੋਂ ਪੰਜਾਬ ਦੀ ਪ੍ਰਭੂਸੱਤਾ ਨੂੰ ਹੋਰ ਕਮਜ਼ੋਰ ਕੀਤਾ ਜਾ ਰਿਹਾ ਹੈ : ਪਰਗਟ ਸਿੰਘ

ਚੰਡੀਗੜ੍ਹ, 3 ਨਵੰਬਰ 2024 : ਜਲੰਧਰ ਤੋਂ ਕਾਂਗਰਸੀ ਵਿਧਾਇਕ ਪਰਗਟ ਸਿੰਘ ਨੇ ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ 'ਤੇ ਦਿੱਲੀ ਤੋਂ ਸਰਕਾਰ ਚਲਾਉਣ ਦੇ ਦੋਸ਼ ਲਗਾਉਂਦਿਆਂ ਕਿਹਾ ਕਿ ਇਤਿਹਾਸ ਕਦੇ ਵੀ ਮੁਆਫ਼ ਨਹੀਂ ਕਰੇਗਾ। ਵਿਧਾਇਕ ਨੇ ਸੋਸ਼ਲ ਮੀਡੀਆ ਤੇ ਲਿਖਿਆ, ਪੰਜਾਬ ਦੇ ਅਫਸਰਾਂ, ਡਿਪਟੀ ਕਮਿਸ਼ਨਰਾਂ, ਮੰਤਰੀਆਂ ਨੂੰ ਜਿਸ ਤਰੀਕੇ ਨਾਲ ਲਗਾਤਾਰ ਦਿੱਲੀ ਸੱਦ ਕੇ ਮੀਟਿੰਗਾਂ

ਸੰਧਵਾਂ ਵੱਲੋਂ ਕਿਸਾਨਾਂ ਨੂੰ ਮਾਹਿਰਾਂ ਵੱਲੋਂ ਸੁਝਾਈ ਮਾਤਰਾ ਅਨੁਸਾਰ ਖਾਦਾਂ ਦੀ ਵਰਤੋਂ ਕਰਨ ਦੀ ਅਪੀਲ
  • ਕਿਹਾ, ਬੇਲੋੜੀਆਂ ਖਾਦਾਂ ਦੀ ਵਰਤੋਂ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਘਟਦੀ ਹੈ

ਚੰਡੀਗੜ੍ਹ, 3 ਨਵੰਬਰ 2024 : ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਆਉਣ ਵਾਲੇ ਕਣਕ ਦੇ ਬਿਜਾਈ ਸੀਜਨ ਦੌਰਾਨ ਪੰਜਾਬ ਦੇ ਕਿਸਾਨਾਂ ਨੂੰ ਮਾਹਿਰਾਂ ਵੱਲੋਂ ਸੁਝਾਈ ਮਾਤਰਾ ਅਨੁਸਾਰ ਖਾਦਾਂ ਦੀ ਵਰਤੋਂ ਕਰਨ ਦੀ ਅਪੀਲ ਕਰਦਿਆਂ ਕਿਹਾ ਹੈ ਕਿ ਬੇਲੋੜੀਆਂ ਖਾਦਾਂ ਦੀ ਵਰਤੋਂ ਨਾਲ

ਸ਼ਾਹਬਾਦ ਨੇੜੇ ਅਚਾਨਕ ਕਾਰ ਨੂੰ ਲੱਗੀ ਅੱਗ, ਪਿਤਾ ਅਤੇ ਦੋ ਧੀਆਂ ਦੀ ਮੌਤ, ਕਈ ਜਖ਼ਮੀ

ਸ਼ਾਹਬਾਦ, 03 ਨਵੰਬਰ 2024 :  ਸ਼ਾਹਬਾਦ ਦੇ ਨੇੜੇ ਰਾਸ਼ਟਰੀ ਮਾਰਗ ਤੇ ਇੱਕ ਚੱਲਦੀ ਕਾਰ ਨੂੰ ਲੱਗੀ ਅੱਗ ਕਾਰਨ ਪਿਤਾ ਤੇ ਉਸਦੀਆਂ ਦੋ ਧੀਆਂ ਦੀ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਸੋਨੀਪਤ ਦੇ ਪਿੰਡ ਰਹਿਮਾਣਾ ਤੋਂ ਦੀਵਾਲੀ ਦਾ ਤਿਓਹਾਰ ਮਨਾ ਕੇ ਚੰਡੀਗੜ੍ਹ ਵਾਪਸ ਆ ਰਹੇ ਪਰਿਵਾਰ ਦੀ ਗੱਡੀ ਜਦੋਂ ਪਿੰਡ ਮੋਹੜੀ ਨੇੜੇ ਨਿਊ ਸੁਖਦੇਵ ਢਾਬੇ ਕੋਲ ਪੁੱਜੀ ਤਾਂ

ਪੁਰਾਤਨ ਤੇ ਨਵੀਨ ਸਾਹਿੱਤ ਪੜ੍ਹਨ ਦੀ ਬਿਰਤੀ ਘਟਣ ਨਾਲ ਪੰਜਾਬ ਦੀ ਬੌਧਿਕ ਪਰੰਪਰਾ ਕਮਜ਼ੋਰ ਪੈ ਰਹੀ ਹੈ : ਗਿਆਨੀ ਪਿੰਦਰਪਾਲ ਸਿੰਘ

ਲੁਧਿਆਣਾ, 3 ਨਵੰਬਰ 2024 : ਵਿਸ਼ਵ ਪ੍ਰਸਿੱਧ ਕਥਾ ਵਾਚਕ ਤੇ ਉੱਘੇ ਲੇਖਕ ਗਿਆਨੀ ਪਿੰਦਰਪਾਲ ਸਿੰਘ ਜੀ ਨੇ ਅੱਜ ਸ਼ਹੀਦ ਭਗਤ ਸਿੰਘ ਨਗਰ ਵਿਖੇ ਪੰਜਾਬੀ ਲੋਕ ਵਿਰਾਸਤ ਅਕਾਡਮੀ ਦੇ ਚੇਅਰਮੈਨ ਪ੍ਰੋ. ਗੁਰਭਜਨ ਸਿੰਘ ਗਿੱਲ ਤੇ ਹੋਰਨਾਂ ਨਾਲ ਵਿਚਾਰ ਵਟਾਂਦਰਾ ਕਰਦਿਆਂ ਕਿਹਾ ਹੈ ਕਿ ਪੁਰਾਤਨ ਤੇ ਨਵੀਨ ਸਾਹਿੱਤ ਪੜ੍ਹਨ ਦੀ ਬਿਰਤੀ ਘਟਣ ਕਾਰਨ ਪੰਜਾਬ ਦੀ ਬੌਧਿਕ ਪਰੰਪਰਾ ਕਮਜ਼ੋਰ ਪੈ ਰਹੀ

ਸ਼੍ਰੋਮਣੀ ਕਮੇਟੀ ਪੀੜਤ ਪਰਿਵਾਰਾਂ ਦੀ ਹਰ ਪ੍ਰਕਾਰ ਦੀ ਮਦਦ ਲਈ ਤਿਆਰ ਅਤੇ ਇਨਸਾਫ਼ ਦੀ ਲੜਾਈ 'ਚ ਲੋੜੀਂਦਾ ਹਿੱਸਾ ਪਾਵੇਗੀ : ਐਡਵੋਕੇਟ ਧਾਮੀ
  • 1984 ਸਿੱਖ ਕਤਲੇਆਮ ਦੀ 40ਵੀਂ ਵਰੇਗੰਢ ਮੌਕੇ ਗੁਰਦੁਆਰਾ ਸ਼ਹੀਦਗੰਜ ਸਾਹਿਬ, ਤਿਲਕ ਵਿਹਾਰ ਦਿੱਲੀ ਵਿਖੇ ਹੋਏ ਗੁਰਮਤਿ ਸਮਾਗਮ
  • ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਸਮੇਤ ਸਿੱਖ ਸਖਸ਼ੀਅਤਾਂ ਨੇ ਕੀਤੀ ਸ਼ਮੂਲੀਅਤ

ਦਿੱਲੀ, 3 ਨਵੰਬਰ 2024 : 1984 ਸਿੱਖ ਕਤਲੇਆਮ ਦੀ 40ਵੀਂ ਵਰੇਗੰਢ ਮੌਕੇ ਅੱਜ ਗੁਰਦੁਆਰਾ ਸ਼ਹੀਦਗੰਜ ਸਾਹਿਬ, ਤਿਲਕ ਵਿਹਾਰ ਦਿੱਲੀ ਵਿਖੇ ਗੁਰਮਤਿ ਸਮਾਗਮ

ਸਹਿਣਾ ਦੋ ਵਿਅਕਤੀਆਂ ਦੀ ਤਰਨਤਾਰਨ ਨਜ਼ਦੀਕ ਵਾਪਰੇ ਹਾਦਸੇ ਵਿੱਚ ਮੌਤ

ਸਹਿਣਾ, 03 ਨਵੰਬਰ 2024 : ਸ੍ਰੀ ਹਰਮੰਦਰ ਸਾਹਿਬ ਅੰਮ੍ਰਿਤਸਰ ਵਿਖੇ ਨਤਮਸਤਕ ਹੋਣ ਲਈ ਜਾ ਰਹੇ ਦੋ ਵਿਅਕਤੀਆਂ ਦੀ ਤਰਨਤਾਰਨ ਨਜ਼ਦੀਕ ਵਾਪਰੇ ਇੱਕ ਹਾਦਸੇ ਵਿੱਚ ਦੋ ਵਿਅਕਤੀਆਂ ਦੀ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਰਣਜੀਤ ਸਿੰਘ ਉੇਰਫ ਜੀਤੀ (45), ਬਲਜਿੰਦਰ ਦਾਸ (50), ਬਲਦੇਵ ਦਾਸ, ਸਿੰਦਾ ਸਿੰਘ ਅਤੇ ਬੱਗਾ ਸਿੰਘ ਵਾਸੀ ਕਸਬਾ ਸਹਿਣਾ ਆਪਣੀ ਕਾਰ ਤੇ