news

Jagga Chopra

Articles by this Author

ਨਸ਼ਾ ਛੱਡਣ ਦੇ ਚਾਹਵਾਨ ਨੌਜਵਾਨਾਂ ਦੀ ਪੰਜਾਬ ਸਰਕਾਰ ਕਰ ਰਹੀ ਹੈ ਪੂਰੀ ਮੱਦਦ : ਜ਼ਿਲ੍ਹਾ ਪੁਲਿਸ ਮੁਖੀ ਸ਼ੁਭਮ ਅਗਰਵਾਲ 

ਸ੍ਰੀ ਫਤਿਹਗੜ੍ਹ ਸਾਹਿਬ, 25 ਮਾਰਚ (ਹਰਪ੍ਰੀਤ ਸਿੰਘ ਗੁੱਜਰਵਾਲ) : ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ, ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਚਲਾਈ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਜੰਗੀ ਪੱਧਰ 'ਤੇ ਕੀਤੀ ਜਾ ਰਹੀ ਹੈ, ਜਿਸ ਤਹਿਤ ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਸ਼ੁਭਮ ਅਗਰਵਾਲ ਦੀ ਅਗਵਾਈ ਵਿੱਚ ਪੁਲੀਸ ਤੇ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਫਤਿਹਗੜ੍ਹ ਸਾਹਿਬ ਵਿਖੇ "ਔਰਤਾਂ ਅਤੇ ਸਮਾਨਤਾ" ਵਿਸ਼ੇ 'ਤੇ ਰਾਸ਼ਟਰੀ ਸੈਮੀਨਾਰ ਦਾ ਆਯੋਜਨ 

ਸ੍ਰੀ ਫਤਿਹਗੜ੍ਹ ਸਾਹਿਬ, 25 ਮਾਰਚ (ਹਰਪ੍ਰੀਤ ਸਿੰਘ ਗੁੱਜਰਵਾਲ) : ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਸਮਾਜ ਸ਼ਾਸਤਰ ਵਿਭਾਗ ਨੇ "ਔਰਤਾਂ ਅਤੇ ਸਮਾਨਤਾ" ਸਿਰਲੇਖ ਹੇਠ ਇੱਕ ਰਾਸ਼ਟਰੀ ਸੈਮੀਨਾਰ ਦਾ ਆਯੋਜਨ ਕੀਤਾ। ਸੈਮੀਨਾਰ ਦਾ ਉਦੇਸ਼ ਲਿੰਗ ਸਮਾਨਤਾ ਦੇ ਬਹੁਪੱਖੀ ਸੁਭਾਅ ਦੀ ਪੜਚੋਲ ਕਰਨਾ ਅਤੇ ਲਿੰਗ ਨਿਆਂ ਨੂੰ ਉਤਸ਼ਾਹਿਤ ਕਰਨ ਵਾਲੀਆਂ ਸਮਾਵੇਸ਼ੀ ਨੀਤੀਆਂ ਨੂੰ

ਮੈਡੀਕਲ ਸਟੋਰਾਂ ਤੇ ਦਵਾਈਆਂ ਅਤੇ ਸੂਈਆਂ ਸਰਿੰਜਾਂ ਦਾ ਪੂਰਾ ਰਿਕਾਰਡ ਰੱਖਿਆ ਜਾਵੇ :- ਸਿਵਲ ਸਰਜਨ ਡਾ ਦਵਿੰਦਰਜੀਤ ਕੌਰ
  • ਮੈਡੀਕਲ ਸਟੋਰ ਤੋ ਜਬਤ ਕੀਤੀਆ 345 ਨਜਾਇਜ਼ ਸਰਿੰਜਾਂ 

ਸ੍ਰੀ ਫਤਿਹਗੜ੍ਹ ਸਾਹਿਬ, 25 ਮਾਰਚ (ਹਰਪ੍ਰੀਤ ਸਿੰਘ ਗੁੱਜਰਵਾਲ) : ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁਹਿੰਮ "ਯੁੱਧ ਨਸ਼ਿਆਂ ਵਿਰੁੱਧ" ਤਹਿਤ ਡਿਪਟੀ ਕਮਿਸ਼ਨਰ ਡਾ ਸੋਨਾ ਥਿੰਦ ਅਤੇ ਸਿਵਲ ਸਰਜਨ ਸ੍ਰੀ ਫਤਿਹਗੜ੍ਹ ਸਾਹਿਬ ਡਾ ਦਵਿੰਦਰਜੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਰੱਗ ਇੰਸਪੈਕਟਰ ਸ੍ਰੀ ਸੁਖਬੀਰ ਚੰਦ

ਪੰਜਾਬ ਸਰਕਾਰ ਨੇ ਨੌਜਵਾਨਾਂ ਨੂੰ ਖੇਡਣ ਲਈ ਪਲੇਟਫਾਰਮ ਮੁਹੱਈਆ ਕਰਵਾਇਆ : ਚੇਅਰਮੈਨ ਬਲਬੀਰ ਸਿੰਘ ਪਨੂੰ 
  • ‘ਯੁੱਧ ਨਸ਼ਿਆਂ ਵਿਰੁੱਧ’ (ਰੰਗਲਾ ਪੰਜਾਬ) 
  • ਪਿੰਡ ਨਾਨਕ ਚੱਕ, ਤਪ ਅਸਥਾਨ ਮੰਦਰ ਭਗਵਾਨ ਸ੍ਰੀ ਚੰਦ ਜੀ ਵਿਖੇ ਦੋ ਦਿਨਾਂ ਵਾਲੀਬਾਲ ਟੂਰਨਾਂਮੈਂਟ ਦਾ ਸ਼ਾਨਦਾਰ ਆਗਾਜ਼
  • ਕੱਲ੍ਹ 26 ਮਾਰਚ ਨੂੰ ਇਨਾਮ ਵੰਡ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਬਟਾਲਾ ਦੇ ਐਸ.ਐਸ.ਪੀ, ਸ੍ਰੀ ਸੁਹੇਲ ਕਾਸਿਮ ਮੀਰ ਅਤੇ ਵਿਸ਼ੇਸ ਮਹਿਮਾਨ ਵਜੋਂ ਸ੍ਰੀ ਹਰਜਿੰਦਰ ਸਿੰਘ ਬੇਦੀ, ਵਧੀਕ ਡਿਪਟੀ ਕਮਿਸ਼ਨਰ (ਜ)
31 ਮਾਰਚ ਤੱਕ ਰਾਸ਼ਨ ਕਾਰਡ ਦੀ ਈ-ਕੇ.ਵਾਈ.ਸੀ.ਕਰਵਾਉਣੀ ਜ਼ਰੂਰੀ-ਰਾਸ਼ਨ ਕਾਰਡ ਧਾਰਕ ਕਰਵਾਉਣ ਜਲਦੀ ਆਪਣੀ ਈ-ਕੇ.ਵਾਈ.ਸੀ.

ਬਟਾਲਾ, 25 ਮਾਰਚ 2025 : ਡਾ. ਹਰਜਿੰਦਰ ਸਿੰਘ ਬੇਦੀ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਗੁਰਦਾਸਪੁਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਖ਼ੁਰਾਕ ਅਤੇ ਸਿਵਲ ਸਪਲਾਈਜ਼ ਵਿਭਾਗ, ਭਾਰਤ ਸਰਕਾਰ ਵੱਲੋਂ ਰਾਸ਼ਟਰੀ ਖ਼ੁਰਾਕ ਸੁਰੱਖਿਆ ਐਕਟ-2013 ਤਹਿਤ ਰਾਸ਼ਨ ਦਾ ਲਾਭ ਲੈ ਰਹੇ ਲਾਭਪਾਤਰੀਆਂ ਦੀ 31 ਮਾਰਚ 2025 ਤੱਕ ਸੌ ਫ਼ੀਸਦੀ ਈ-ਕੇ.ਵਾਈ.ਸੀ. ਕਰਨ ਬਾਰੇ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।

ਫੌਜ਼ ਵਿੱਚ ਭਰਤੀ ਹੋਣ ਲਈ ਪੰਜਾਬ ਸਰਕਾਰ ਦਾ ਵਿਸ਼ੇਸ਼ ਉਪਰਾਲਾ
  • ਫੌਜ਼ ਵਿੱਚ ਭਰਤੀ ਹੋਣ ਲਈ ਪ੍ਰੀ-ਰਿਕਰੂਟਮੈਂਟ ਕੋਰਸ 01 ਅਪ੍ਰੈਲ 2025 ਤੋਂ ਸ਼ੁਰੂ ਕੀਤਾ ਜਾਵੇਗਾ

ਤਰਨ ਤਾਰਨ, 25 ਮਾਰਚ 2025 : ਗਰੁੱਪ ਕੈਪਟਨ ਦਵਿੰਦਰ ਸਿੰਘ ਢਿੱਲੋਂ (ਰਿਟਾ), ਜਿਲ੍ਹਾ ਰੱਖਿਆਂ ਸੇਵਾਵਾਂ ਭਲਾਈ ਅਫਸਰ, ਤਰਨ ਤਾਰਨ  ਨੇ ਦੱਸਿਆ ਹੈ ਕਿ ਆਰਮੀ, ਨੇਵੀ, ਏਅਰ ਫੋਰਸ, ਬੀ.ਐਸ.ਐਫ, ਆਈ.ਟੀ.ਬੀ.ਪੀ, ਸੀ.ਆਰ.ਪੀ.ਐਫ., ਸੀ.ਆਈ.ਐਸ.ਐਫ ਵਿੱਚ ਭਰਤੀ ਹੋਣ ਲਈ ਪ੍ਰੀ

ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਵੱਲੋਂ ਵਰਲਡ ਜਲ ਦਿਵਸ 2025 'ਤੇ ਇੱਕ ਰੋਜ਼ਾ ਰਾਸ਼ਟਰੀ ਸੈਮੀਨਾਰ ਦਾ ਆਯੋਜਨ 

ਸ੍ਰੀ ਫ਼ਤਹਿਗੜ੍ਹ ਸਾਹਿਬ, 24 ਮਾਰਚ (ਹਰਪ੍ਰੀਤ ਸਿੰਘ ਗੁੱਜਰਵਾਲ) : ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਸ੍ਰੀ ਫਤਿਹਗੜ੍ਹ ਸਾਹਿਬ ਦੇ ਅੰਗਰੇਜ਼ੀ ਵਿਭਾਗ ਨੇ ਵਿਸ਼ਵ ਜਲ ਦਿਵਸ 2025 ਨੂੰ ਸਮਰਪਿਤ ਇੱਕ ਰੋਜ਼ਾ ਰਾਸ਼ਟਰੀ ਸੈਮੀਨਾਰ ਦਾ ਆਯੋਜਨ ਕੀਤਾ। "ਪਾਣੀ ਅਤੇ ਮਨੁੱਖਤਾ: ਸੰਕਟ, ਸੱਭਿਆਚਾਰ ਅਤੇ ਸਥਿਰਤਾ" ਵਿਸ਼ੇ 'ਤੇ ਸੈਮੀਨਾਰ ਨੇ ਉੱਘੇ ਵਿਦਵਾਨਾਂ, ਵਾਤਾਵਰਣ ਪ੍ਰੇਮੀਆਂ

ਰਾਹੁਲ ਗਾਂਧੀ ਨੇ RSS 'ਤੇ ਸਾਧਿਆ ਨਿਸ਼ਾਨਾ, ਕਿਹਾ: ਕਿਸੇ ਨੂੰ ਨੌਕਰੀ ਨਹੀਂ ਮਿਲੇਗੀ, ਦੇਸ਼ ਬਰਬਾਦ ਹੋ ਜਾਵੇਗਾ 

ਨਵੀਂ ਦਿੱਲੀ, 24 ਮਾਰਚ, 2025 : ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਸੋਮਵਾਰ ਨੂੰ ਕਿਹਾ ਕਿ ਜੇਕਰ ਆਰਐਸਐਸ ਨੇ ਸਿੱਖਿਆ ਪ੍ਰਣਾਲੀ 'ਤੇ ਪੂਰਾ ਕਬਜ਼ਾ ਕਰ ਲਿਆ ਤਾਂ ਦੇਸ਼ ਬਰਬਾਦ ਹੋ ਜਾਵੇਗਾ। ਇਥੇ ਜੰਤਰ-ਮੰਤਰ ਵਿਖੇ ‘ਭਾਰਤ’ ਗਠਜੋੜ ਦੀਆਂ ਵੱਖ-ਵੱਖ ਸਾਢੇ-ਢੇਰੀਆਂ ਪਾਰਟੀਆਂ ਦੀਆਂ ਵਿਦਿਆਰਥੀ ਇਕਾਈਆਂ ਦੇ ਸਾਂਝੇ ਮੁਜ਼ਾਹਰੇ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਇਹ ਵੀ ਕਿਹਾ

ਬਠਿੰਡਾ ਝੀਲਾਂ ਨੂੰ ਸੈਰ ਸਪਾਟੇ ਦੇ ਹੱਬ ਵਜੋਂ ਵਿਕਸਿਤ ਕਰਨ ਦੀ ਬਣਾਵਾਂਗੇ ਯੋਜਨਾ: ਮੰਤਰੀ ਸੌਂਦ ਦਾ ਵੱਡਾ ਐਲਾਨ
  • ਪੰਜਾਬ ਵਿੱਚ ਇਤਿਹਾਸਕ ਯਾਦਗਾਰਾਂ ਤੇ ਟੂਰਿਸਟ ਸਥਾਨਾਂ ਦੀ ਸਾਂਭ-ਸੰਭਾਲ ਅਤੇ ਸੁੰਦਰੀਕਰਨ ਲਈ ਬਹੁਤ ਸਾਰੇ ਕਾਰਜ ਜਾਰੀ

ਬਠਿੰਡਾ/ਚੰਡੀਗੜ੍ਹ, 24 ਮਾਰਚ 2025 : ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪੰਜਾਬ ਵਿਧਾਨ ਸਭਾ ਵਿਖੇ ਇੱਕ ਸਵਾਲ ਦਾ ਜਵਾਬ ਦਿੰਦਿਆਂ ਦੱਸਿਆ ਕਿ ਪੰਜਾਬ ਵਿੱਚ ਸੈਰ ਸਪਾਟੇ ਨੂੰ ਪ੍ਰਫੁੱਲਤ ਕਰਨ ਲਈ ਸੈਰ ਸਪਾਟਾ

ਪੇਂਡੂ ਖੇਤਰ 'ਚ ਲਾਲ ਲਕੀਰ ਅੰਦਰ ਆਉਣ ਵਾਲੇ ਪਲਾਟ ਦੇ ਕਬਜ਼ਾ ਧਾਰਕਾਂ ਨੂੰ ਮਾਲਕਾਨਾ ਹੱਕ ਦੇਣ ਦੀ ਕਵਾਇਦ ਜਾਰੀ: ਮੁੰਡੀਆਂ
  • ਸਵਾਮਿਤਵਾ ਸਕੀਮ ਅਗਲੇ ਸਾਲ ਤੱਕ ਮੁਕੰਮਲ ਹੋਵੇਗੀ

ਚੰਡੀਗੜ੍ਹ, 24 ਮਾਰਚ 2025 : ਪੰਜਾਬ ਦੇ ਮਾਲ ਤੇ ਮੁੜ ਵਸੇਬਾ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਪੰਜਾਬ ਦੇ ਪੇਂਡੂ ਖੇਤਰ ਵਿੱਚ ਲਾਲ ਡੋਰੇ ਜਾਂ ਲਾਲ ਲਕੀਰ ਦੇ ਅੰਦਰ ਆਉਣ ਵਾਲੇ ਪਲਾਟ ਦੇ ਕਬਜ਼ਾ ਧਾਰਕਾਂ ਨੂੰ ਮਾਲਕਾਨਾ ਹੱਕ ਦੇਣ ਲਈ ਸੂਬੇ ਵਿੱਚ ‘ਮੇਰਾ ਘਰ ਮੇਰੇ ਨਾਮ’ (ਸਵਾਮਿਤਵਾ) ਸਕੀਮ ਲਾਗੂ ਕੀਤੀ ਜਾ ਰਹੀ ਹੈ