- ਵਿਧਾਇਕ ਅਮਰਗੜ੍ਹ ਵੱਲੋਂ ਹਲਕੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਬਾਰੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ
ਮਾਲੇਰਕੋਟਲਾ 24 ਮਾਰਚ 2025 : ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਵਿਧਾਨ ਸਭਾ ਹਲਕਾ ਅਮਰਗੜ੍ਹ ਅਧੀਨ ਆਉਂਦੇ ਪਿੰਡਾਂ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਵਿਆਪਕ ਪੱਧਰ 'ਤੇ ਉਪਰਾਲੇ ਲਗਾਤਾਰ ਕੀਤੇ ਜਾ ਰਹੇ ਹਨ।