news

Jagga Chopra

Articles by this Author

ਜ਼ਿਮਨੀ ਚੋਣਾਂ ਲਈ ਭਾਰਤੀ ਜਨਤਾ ਪਾਰਟੀ ਵੱਲੋਂ ਤਿੰਨ ਸੀਟਾਂ ‘ਤੇ ਆਪਣੇ ਉਮੀਦਵਾਰਾਂ ਦਾ ਐਲਾਨ
  • ਗਿੱਦੜਬਾਹਾ ਤੋਂ ਮਨਪ੍ਰੀਤ ਸਿੰਘ ਬਾਦਲ ਨੂੰ ਐਲਾਨਿਆ ਉਮੀਦਵਾਰ

ਚੰਡੀਗੜ੍ਹ, 22ਅਕਤੂਬਰ 2024 : ਪੰਜਾਬ ਦੀਆਂ ਚਾਰ ਸੀਟਾਂ ‘ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਭਾਰਤੀ ਜਨਤਾ ਪਾਰਟੀ ਵੱਲੋਂ ਤਿੰਨ ਸੀਟਾਂ ‘ਤੇ ਆਪਣੇ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਜਿਸ ਵਿੱਚ ਡੇਰਾ ਬਾਬਾ ਨਾਨਕ ਤੋਂ ਰਵੀਕਰਨ ਸਿੰਘ ਕਾਹਲੋਂ, ਗਿੱਦੜਬਾਹਾ ਤੋਂ ਮਨਪ੍ਰੀਤ ਸਿੰਘ ਬਾਦਲ ਅਤੇ ਬਰਨਾਲਾ ਤੋਂ

ਸਰਕਾਰ ਦੇ ਯਤਨਾਂ ਸਦਕਾ ਸੂਬੇ ਵਿੱਚ ਪਾਣੀ ਦੇ ਪੱਧਰ ਵਿੱਚ ਸੁਧਾਰ ਹੋਇਆ : ਮੁੱਖ ਮੰਤਰੀ ਮਾਨ
  • ਨੰਗਲ ਦੇ ‘ਸਕੂਲ ਆਫ ਐਮੀਨੈਂਸ’ ਵਿਖੇ ਮੈਗਾ ਪੀਟੀਐਮ ਵਿੱਚ ਪਹੁੰਚੇ ਮੁੱਖ ਮੰਤਰੀ
  • ਸਿਹਤ, ਸਿੱਖਿਆ, ਬਿਜਲੀ, ਪਾਣੀ ਅਤੇ ਬੁਨਿਆਦੀ ਢਾਂਚਾ ਦੇ ਖੇਤਰ ਸਰਕਾਰ ਦੀ ਮੁੱਖ ਤਰਜੀਹ
  • ਸਿੱਖਿਆ ਖੇਤਰ ’ਚ ਕ੍ਰਾਂਤੀਕਾਰੀ ਬਦਲਾਅ ਦੇ ਰਾਹ ’ਤੇ ਪੰਜਾਬ ਸਰਕਾਰੀ ਸਕੂਲਾਂ ਦੇ ਮੈਗਾ ਪੀ.ਟੀ.ਐਮ. ਵਿੱਚ 27 ਲੱਖ ਮਾਪਿਆਂ ਨੇ ਸ਼ਿਰਕਤ ਕੀਤੀ : ਮੁੱਖ ਮੰਤਰੀ

ਨੰਗਲ, 22 ਅਕਤੂਬਰ  2024 : ਮੁੱਖ

ਮਾਪੇ ਅਧਿਆਪਕ ਮਿਲਣੀ ਨੇ ਪੰਜਾਬ ਦੇ ਸਰਕਾਰੀ ਸਕੂਲਾਂ ਦੀ ਬਿਹਤਰੀ ਵਿਚ ਅਹਿਮ ਭੂਮਿਕਾ ਨਿਭਾਈ: ਹਰਜੋਤ ਸਿੰਘ ਬੈਂਸ
  • ਮਾਪਿਆਂ ਤੋਂ ਮਿਲੀ ਫੀਡਬੈਕ ਨੇ ਪੰਜਾਬ ਦੇ ਸਕੂਲ ਸਿੱਖਿਆ ਵਿਭਾਗ ਦੇ ਸੁਧਾਰ ਵਿਚ ਤੇਜ਼ੀ ਲਿਆਂਦੀ: ਸਿੱਖਿਆ ਮੰਤਰੀ

ਨੰਗਲ, 22 ਅਕਤੂਬਰ 2024 : ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਤੇਜ਼ੀ ਨਾਲ ਸੁਧਾਰ ਲਿਆਉਣ ਵਿੱਚ ਮਾਪਿਆਂ ਤੋਂ ਮਿਲੀ ਫੀਡਬੈਕ ਨੇ ਅਹਿਮ ਭੂਮਿਕਾ ਨਿਭਾਈ ਹੈ। ਉਕਤ ਪ੍ਰਗਟਾਵਾ ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਇਥੇ ਸਕੂਲ ਆਫ਼ ਐਮੀਨੈਸ

ਝੋਨੇ ਦੀ ਨਿਰਵਿਘਨ ਖ੍ਰੀਦ ਅਮਲੀ ਰੂਪ ‘ਚ ਚਾਲੂ ਕਰਾਉਣ ਲਈ ਟੌਲ ਪਲਾਜ਼ਾ ਫ੍ਰੀ ਕਰਨ ਨਾਲ 51 ਥਾਂਵਾਂ ‘ਤੇ ਪੱਕੇ ਮੋਰਚੇ ਜਾਰੀ

ਫਾਜ਼ਿਲਕਾ, 20 ਅਕਤੂਬਰ 2024 : ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਝੋਨੇ ਦੀ ਨਿਰਵਿਘਨ ਖ੍ਰੀਦ ਅਮਲੀ ਰੂਪ ‘ਚ ਚਾਲੂ ਕਰਾਉਣ ਲਈ ਅੱਜ ਚੌਥੇ ਦਿਨ ਫਾਜ਼ਿਲਕਾ ਜ਼ਿਲ੍ਹੇ ਵਿੱਚ ਇੱਕ ਹੋਰ ਟੌਲ ਪਲਾਜ਼ਾ ਫ੍ਰੀ ਕਰਨ ਨਾਲ 51 ਥਾਂਵਾਂ ‘ਤੇ ਪੱਕੇ ਮੋਰਚੇ ਜਾਰੀ ਰਹੇ। ਇਹ ਜਾਣਕਾਰੀ ਦਿੰਦਿਆਂ ਜਥੇਬੰਦੀ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਜਨਰਲ ਸਕੱਤਰ ਸੁਖਦੇਵ

ਕਾਰੀਗਰ ਬੱਚਿਆਂ ਨੂੰ ਸਕਿਲ ਡਿਵੈਲਪਮੈਂਟ ਦੇ ਕੋਰਸ ਕਰਵਾ ਕੇ ਸਰਟੀਫਿਕੇਟ ਦੇਵਾਂਗੇ : ਉਦਯੋਗ ਮੰਤਰੀ ਸੌਂਦ
  • ਕੈਬਨਿਟ ਮੰਤਰੀ ਸੌਂਦ ਨੂੰ ਰਾਮਗੜ੍ਹੀਆ ਭਾਈਚਾਰੇ ਵੱਲੋਂ ਸਨਮਾਨਿਤ ਕੀਤਾ ਗਿਆ 
  • ਰਾਮਗੜ੍ਹੀਆ ਭਾਈਚਾਰਾ ਮੇਰਾ ਆਪਣਾ ਪਰਿਵਾਰ ਹੈ : ਕੈਬਨਿਟ ਮੰਤਰੀ ਸੌਂਦ

ਲੁਧਿਆਣਾ, 20 ਅਕਤੂਬਰ 2024 : ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ, ਪੂੰਜੀ ਨਿਵੇਸ਼ ਪ੍ਰੋਤਸਾਹਨ, ਕਿਰਤ, ਪ੍ਰਾਹੁਣਚਾਰੀ, ਉਦਯੋਗ ਤੇ ਕਾਮਰਸ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਪੰਜਾਬ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ

ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਲਈ ਭਾਜਪਾ ਨੇ 99 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ

ਮੁਬੰਈ, 20 ਅਕਤੂਬਰ 2024 : ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਲਈ ਭਾਜਪਾ ਨੇ 99 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਭਾਜਪਾ ਨੇ ਉਪ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੂੰ ਨਾਗਪੁਰ ਦੱਖਣੀ ਪੱਛਮੀ ਤੋਂ ਆਪਣਾ ਉਮੀਦਵਾਰ ਬਣਾਇਆ ਹੈ। ਇਸ ਦੌਰਾਨ ਭਾਜਪਾ ਦੇ ਸੂਬਾ ਪ੍ਰਧਾਨ ਚੰਦਰਸ਼ੇਖਰ ਬਾਵਨਕੁਲੇ ਨੂੰ ਕਾਮਠੀ ਤੋਂ ਟਿਕਟ ਦਿੱਤੀ ਗਈ ਹੈ। ਨੰਦੂਰਬਾਰ ਤੋਂ ਵਿਜੇ ਕੁਮਾਰ

ਸੰਸਦ ਮੈਂਬਰ ਸਾਹਨੀ ਨੇ ਬੈਂਕ ਵਿੱਚ 30 ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਇਆ
  • 500 ਹੋਰ ਨੌਕਰੀਆਂ ਦੇਣ ਦਾ ਭਰੋਸਾ ਦਿੱਤਾ

ਚੰਡੀਗੜ੍ਹ, 20 ਅਕਤੂਬਰ 2024 : ਪੰਜਾਬ ਦੇ ਨੌਜਵਾਨਾਂ ਦੇ ਮਜ਼ਬੂਤੀਕਰਨ ਵੱਲ ਇੱਕ ਅਹਿਮ ਕਦਮ ਚੁੱਕਦਿਆਂ ਅੱਜ ਪੰਜਾਬ ਭਵਨ, ਚੰਡੀਗੜ ਵਿੱਚ ਸਰਟੀਫਿਕੇਟ ਵੰਡ ਸਮਾਰੋਹ ਦਾ ਆਯੋਜਨ ਕੀਤਾ ਗਿਆ। ਇਸ ਮੌਕੇ 30 ਗ੍ਰੈਜੂਏਟਾਂ ਨੂੰ ਰਾਜ ਸਭਾ ਮੈਂਬਰ ਡਾ. ਵਿਕਰਮਜੀਤ ਸਿੰਘ ਸਾਹਨੀ, ਜੋ ਕਿ ਸਨ ਫਾਉਂਡੇਸ਼ਨ ਦੇ ਚੇਅਰਮੈਨ ਵੀ ਹਨ, ਵੱਲੋਂ

ਪੰਜਾਬ ਦਾ ਸਭ ਤੋਂ ਮਹਿੰਗਾ ਲਾਡੋਵਾਲ ਟੋਲ ਪਲਾਜ਼ਾ ਅੱਜ ਤੋਂ ਮੁਫਤ ਹੋਵੇਗਾ

ਲੁਧਿਆਣਾ, 20 ਅਕਤੂਬਰ 2024 : ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਪੰਜਾਬ ਦੇ ਪ੍ਰਧਾਨ ਦਿਲਬਾਗ ਸਿੰਘ ਗਿੱਲ ਨੇ ਵੱਡਾ ਐਲਾਨ ਕਰਦਿਆਂ ਕਿਹਾ ਕਿ ਪਿਛਲੇ 15 ਦਿਨਾਂ ਤੋਂ ਮੰਡੀਆਂ ’ਚ ਕਿਸਾਨਾਂ ਨੂੰ ਆ ਰਹੀਆਂ ਮੁਸ਼ਕਲਾਂ ਦੇ ਵਿਰੋਧ ’ਚ 20 ਅਕਤੂਬਰ ਨੂੰ ਨੈਸ਼ਨਲ ਹਾਈਵੇਅ ’ਤੇ ਸਥਿਤ ਲਾਡੋਵਾਲ ਟੋਲ ’ਤੇ ਧਰਨਾ ਦੇਣਗੇ। ਉਨ੍ਹਾਂ ਦੱਸਿਆ ਕਿ ਪਿਛਲੇ ਕਈ ਦਿਨਾਂ ਤੋਂ ਜ਼ਿਲ੍ਹਾ ਪ੍ਰਸ਼ਾਸਨ

ਅਮਰੀਕਾ 'ਚ ਕਿਸ਼ਤੀ ਹਾਦਸਾ, ਫੈਰੀ ਪਲੇਟਫਾਰਮ ਡਿੱਗਿਆ, 7 ਦੀ ਮੌਤ

ਜਾਰਜੀਆ, 20 ਅਕਤੂਬਰ 2024 : ਅਮਰੀਕੀ ਸੂਬੇ ਜਾਰਜੀਆ ਦੇ ਸੇਪੇਲੋ ਟਾਪੂ 'ਤੇ ਇਕ ਕਿਸ਼ਤੀ (ਛੋਟੇ ਯਾਤਰੀ ਜਹਾਜ਼) ਦੇ ਪਲੇਟਫਾਰਮ ਦੇ ਡਿੱਗਣ ਕਾਰਨ ਵੱਡਾ ਹਾਦਸਾ ਵਾਪਰ ਗਿਆ ਹੈ। ਜਿਸ ਵਿੱਚ 7 ਲੋਕਾਂ ਦੀ ਮੌਤ ਹੋ ਗਈ। ਸਿਨਹੂਆ ਨਿਊਜ਼ ਏਜੰਸੀ ਨੇ ਸਥਾਨਕ ਮੀਡੀਆ ਦੇ ਹਵਾਲੇ ਨਾਲ ਕਿਹਾ ਕਿ ਕਿਸ਼ਤੀ ਨਾਲ ਟਕਰਾਉਣ ਤੋਂ ਬਾਅਦ ਪਿਅਰ 'ਤੇ ਇਕ ਗੈਂਗਵੇਅ ਢਹਿ ਗਿਆ। ਇਸ ਦੌਰਾਨ ਜਸ਼ਨ

ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆਂ ਵਿੱਚ ਅਸੈਂਬਲੀ ਚੋਣਾਂ 'ਚ 14 ਪੰਜਾਬੀ ਜਿੱਤੇ

ਸਰੀ, 20 ਅਕਤੂਬਰ 2024 : ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆਂ ਵਿੱਚ ਸੂਬਾਈ ਚੋਣਾਂ ਵਿੱਚ ਪੰਜਾਬੀਆਂ ਨੇ ਬਾਜ਼ੀ ਮਾਰ ਦਿੱਤੀ ਹੈ। ਸੂਬਾਈ ਚੋਣਾਂ ਵਿੱਚ ਪੰਜਾਬੀ ਮੂਲ ਦੇ 10 ਉਮੀਦਵਾਰ ਜਿੱਤੇ ਹਨ ਜਦੋਂ ਕਿ ਇਕ ਉਮੀਦਵਾਰ ਵੋਟਾਂ ਦੀ ਗਿਣਤੀ ਵਿੱਚ ਅੱਗੇ ਚੱਲ ਰਿਹਾ ਹੈ। ਮਿਲੀ ਜਾਣਕਾਰੀ ਅਨੁਸਾਰ ਚੋਣਾਂ ਵਿੱਚ ਨਿਊ ਡੈਮੋਕਰੈਟਿਕ ਪਾਰਟੀ ਤੇ ਕੰਜ਼ਰਵੇਟਿਵ ਵਿਚਾਲੇ ਫ਼ਸਵਾਂ ਮੁਕਾਬਲਾ